ਪਟਿਆਲਾ, 10 ਫਰਵਰੀ 2025 : ਪਟਿਆਲਾ ਦੇ ਰਾਜਪੁਰਾ ਨੂੰ ਜਾਂਦੀ ਰੋਡ ਤੇ ਇੱਕ ਸਕੂਲ ਦੇ ਨਜਦੀਕ ਲੱਗੇ ਕੂੜੇ ਦੇ ਢੇਰ ਤੋਂ 7-8 ਦੇ ਕਰੀਬ ਰਾਕੇਟ ਲਾਂਚਰ ਮਿਲਣ ਦੀ ਖਬਰ ਹੈ। ਮੌਕੇ ਤੇ ਪੁੱਜੀ ਪੁਲਿਸ ਪਾਰਟੀ ਨੇ ਰਾਕੇਰ ਲਾਂਚਰ ਨੂੰ ਆਪਣੇ ਕਬਜੇ ਵਿੱਚ ਲੈ ਲਿਆ ਹੈ। ਇਸ ਸਬੰਧੀ ਪਟਿਆਲਾ ਦੇ ਐਸਐਸਪੀ ਨਾਨਕ ਸਿੰਘ ਨੇ ਦੱਸਿਆ ਕਿ ਇਸ ਸਬੰਧੀ ਉਨ੍ਹਾਂ ਨੂੰ ਇੱਕ ਰਾਹਗੀਰ ਨੇ ਸੂਚਿਤ ਕੀਤਾ ਸੀ, ਜਿਸ ਤੋਂ ਬਾਅਦ ਪੁਲਿਸ ਪਾਰਟੀ ਮੌਕੇ ਤੇ ਪੁੱਜੀ ਅਤੇ ਬੰਬ ਨਿਰੋਧਕ ਦਸਤਾ ਵੀ ਮੌਕੇ ਤੇ ਪੁੱਜਿਆ। ਉਨ੍ਹਾਂ ਦੱਸਿਆ ਕਿ....
ਮਾਲਵਾ

ਲੁਧਿਆਣਾ 10 ਫਰਵਰੀ , 2025 : ਪੀ.ਏ.ਯੂ. ਦੇ ਖੇਤ ਮਸ਼ੀਨਰੀ ਅਤੇ ਪਾਵਰ ਇੰਜਨੀਅਰਿੰਗ ਵਿਭਾਗ ਵਿਚ ਖੇਤੀ ਔਜ਼ਾਰਾਂ ਅਤੇ ਮਸ਼ੀਨਰੀ ਬਾਰੇ ਸਰਵ ਭਾਰਤੀ ਸਾਂਝੇ ਖੋਜ ਪ੍ਰੋਜੈਕਟ ਨੂੰ ਰਾਸ਼ਟਰੀ ਪੱਧਰ ਤੇ ਸਰਵੋਤਮ ਕੇਂਦਰ ਦੇ ਪੁਰਸਕਾਰ ਨਾਲ ਨਿਵਾਜ਼ਿਆ ਗਿਆ ਹੈ| ਇਹ ਪੁਰਸਕਾਰ ਦੇਸ਼ ਭਰ ਦੇ 25 ਕੇਂਦਰਾਂ ਵਿੱਚੋਂ ਇਸ ਕੇਂਦਰ ਨੂੰ ਪ੍ਰਸ਼ੰਸਾ ਪੱਤਰ ਦੇ ਰੂਪ ਵਿਚ ਪ੍ਰਦਾਨ ਕੀਤਾ ਗਿਆ ਹੈ| ਬੀਤੇ ਦਿਨੀਂ ਹੈਦਰਾਬਾਦ ਵਿਖੇ ਹੋਈ ਸਰਵ ਭਾਰਤੀ ਸਾਂਝੇ ਖੋਜ ਪ੍ਰੋਜੈਕਟਾਂ ਦੀ 39ਵੀਂ ਵਰਕਸ਼ਾਪ ਵਿਚ ਪ੍ਰਦਰਸ਼ਨ ਦੇ ਅਧਾਰ ਤੇ ਪੀ.ਏ....

ਲੁਧਿਆਣਾ 10 ਫਰਵਰੀ, 2025 : ਅਜੋਕੇ ਸੰਸਾਰ ਵਿਚ ਡਿਜ਼ੀਟਲ ਉਪਕਰਨਾਂ ਦੀ ਵਰਤੋਂ ਦਾ ਰੁਝਾਨ ਵਧਿਆ ਹੈ| ਭਾਵੇਂ ਇਹਨਾਂ ਤਰੀਕਿਆਂ ਨੇ ਸਿੱਖਿਆ, ਸੰਚਾਰ ਅਤੇ ਮਨੋਰੰਜਨ ਦੇ ਖੇਤਰ ਵਿਚ ਨਵੇਂ ਮੌਕੇ ਪ੍ਰਦਾਨ ਕੀਤੇ ਹਨ ਪਰ ਇਸਦੀ ਲੋੜੋਂ ਵੱਧ ਵਰਤੋਂ ਨਾਲ ਕਈ ਤਰ੍ਹਾਂ ਦੀਆਂ ਮਾਨਸਿਕ ਅਤੇ ਸਰੀਰਕ ਸਮੱਸਿਆਵਾਂ ਵਿਚ ਵਾਧਾ ਦੇਖਣ ਨੂੰ ਮਿਲਿਆ ਹੈ| ਸਮਾਰਟ ਫੋਨ, ਸ਼ੋਸ਼ਲ ਮੀਡੀਆ ਅਤੇ ਹੋਰ ਤਰੀਕਿਆਂ ਨੇ ਮਾਨਸਿਕ ਸਿਹਤ ਦੇ ਨਾਲ-ਨਾਲ ਮਨੁੱਖ ਦੇ ਸਰਵਪੱਖੀ ਵਿਕਾਸ ਨੂੰ ਢਾਅ ਲਾਈ ਹੈ| ਅਜੋਕੇ ਸੰਸਾਰ ਵਿਚ ਇਸਦੀ ਵਰਤੋਂ ਦੀ....

ਫਾਜ਼ਿਲਕਾ, 10 ਫਰਵਰੀ 2025 : ਜ਼ਿਲ੍ਹਾ ਪੁਲਿਸ ਮੁੱਖੀ ਸ. ਵਰਿੰਦਰ ਸਿੰਘ ਬਰਾੜ ਦੀ ਅਗਵਾਈ ਹੇਠ ਫਾਜ਼ਿਲਕਾ ਪੁਲਿਸ ਵੱਲੋਂ ਨਸ਼ਿਆਂ ਦੇ ਖ਼ਾਤਮੇ ਅਤੇ ਸਿਹਤਮੰਦ ਜੀਵਨ ਵੱਲ ਨੌਜਵਾਨਾਂ ਨੂੰ ਪ੍ਰੇਰਿਤ ਕਰਨ ਦੀ ਮੁਹਿੰਮ ਦੇ ਮੱਦੇਨਜਰ 10 ਫਰਵਰੀ ਦਿਨ ਸੋਮਵਾਰ ਨੂੰ ਸ਼ਹੀਦ ਭਗਤ ਸਿੰਘ ਸਟੇਡੀਅਮ, ਫਾਜ਼ਿਲਕਾ ਵਿਖੇ ਜ਼ਿਲ੍ਹਾ ਪੱਧਰੀ ਖੇਡ ਮੇਲਾ (ਮੈਗਾ ਸਪੋਰਟਸ ਮੀਟ) ਦੇ ਆਯੋਜਨ ਮੌਕੇ ਸ. ਅਵਤਾਰ ਸਿੰਘ, ਮਾਣਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਪਰਸਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਾਜ਼ਿਲਕਾ ਦੇ ਦਿਸ਼ਾ....

ਫਾਜ਼ਿਲਕਾ 10 ਫਰਵਰੀ 2025 : ਖੇਤੀਬਾੜੀ ਅਤੇ ਕਿਸਾਨ ਕਲਿਆਣ ਵਿਭਾਗ ਵੱਲੋਂ ਖੇਤੀਬਾੜੀ ਮੰਤਰੀ ਸ੍ ਗੁਰਮੀਤ ਸਿੰਘ ਖੁੱਡੀਆਂ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅੱਜ ਪਿੰਡ ਵਰਿਆਮ ਖੇੜਾ ਵਿੱਚ ਵਿਸ਼ਵ ਦਾਲਾਂ ਦਿਵਸ ਮਨਾਇਆ ਗਿਆ। ਇਸ ਸਮਾਗਮ ਦੀ ਪ੍ਰਧਾਨਗੀ ਵਿਭਾਗ ਦੇ ਡਿਪਟੀ ਡਾਇਰੈਕਟਰ ਦਾਲਾਂ ਡਾ: ਧਰਮਪਾਲ ਮੋਰੀਆ ਨੇ ਕੀਤੀ। ਇਸ ਮੌਕੇ ਮੁੱਖ ਖੇਤੀਬਾੜੀ ਅਫਸਰ ਡਾ ਸੰਦੀਪ ਰਿਣਵਾ ਵੀ ਵਿਸ਼ੇਸ਼ ਤੌਰ ਤੇ ਹਾਜ਼ਰ ਸਨ। ਇਸ ਮੌਕੇ ਬੋਲਦਿਆਂ ਸ੍ਰੀ ਧਰਮਪਾਲ ਮੋਰੀਆ ਡਿਪਟੀ ਡਾਇਰੈਕਟਰ ਦਾਲਾਂ ਨੇ ਦੱਸਿਆ ਕਿ ਸੂਬੇ....

ਜਿਲ੍ਹੇ ਦੀਆਂ ਸਰਕਾਰੀ ਸਿਹਤ ਸੰਸਥਾਵਾਂ ਵਿੱਚ ਪ੍ਰਧਾਨ ਮੰਤਰੀ ਸੁਰੱਖਿਅਤ ਮਾਤਰੀਤਵ ਅਭਿਆਨ ਅਧੀਨ ਕੀਤਾ ਜਾ ਰਿਹਾ ਹੈ ਸਪੈਸ਼ਲ ਇਲਾਜ: ਡਾ ਲਹਿੰਬਰ ਰਾਮ ਫਾਜ਼ਿਲਕਾ, 10 ਫਰਵਰੀ 2025 : ਡਾ ਲਹਿੰਬਰ ਰਾਮ ਸਿਵਲ ਸਰਜਨ ਫਾਜਿਲਕਾ ਨੇ ਸਿਵਲ ਹਸਪਤਾਲ ਫਾਜਿਲਕਾ ਵਿਖੇ ਚੱਲ ਰਹੇ ਪ੍ਰਧਾਨ ਮੰਤਰੀ ਸੁਰੱਖਿਅਤ ਮਾਤਰੀਤਵ ਅਭਿਆਨ ਦਾ ਅਚਨਚੇਤ ਦੌਰਾ ਕੀਤਾ। ਇਸ ਸਮੇਂ ਉਹਨਾਂ ਦੇ ਨਾਲ ਡਾ ਪੰਕਜ ਚੋਹਾਨ, ਡਾ ਰਿੰਕੂ ਚਾਵਲਾ, ਵਿਨੋਦ ਖੁਰਾਣਾ ਮੌਜੂਦ ਸਨ। ਇਸ ਸਮੇਂ ਉਹਨਾਂ ਗਰਭਵਤੀਆਂ ਦਾ ਹਾਲ ਚਾਲ ਪੁੱਛਿਆ ਅਤੇ ਗਰਭਵਤੀਆਂ....

ਫਾਜ਼ਿਲਕਾ ਪੁਲਿਸ ਨੇ ਕਰਵਾਇਆ ਜ਼ਿਲ੍ਹਾ ਪੱਧਰੀ ਓਪਨ ਖੇਡ ਟੂਰਨਾਮੈਂਟ ਵੱਡੀ ਗਿਣਤੀ ਵਿਚ ਖਿਡਾਰੀਆਂ ਨੇ ਲਿਆ ਭਾਗ ਫਾਜ਼ਿਲਕਾ, 10 ਫਰਵਰੀ 2025 : ਡੀਜੀਪੀ ਪੰਜਾਬ ਸ੍ਰੀ ਗੌਰਵ ਯਾਦਵ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਫਾਜ਼ਿਲਕਾ ਪੁਲਿਸ ਵੱਲੋਂ ਐਸਐਸਪੀ ਸ: ਵਰਿੰਦਰ ਸਿੰਘ ਬਰਾੜ ਦੀ ਰਹਿਨੁਮਾਈ ਹੇਠ ਅੱਜ ਸ਼ਹੀਦ ਭਗਤ ਸਿੰਘ ਬਹੂਮੰਤਵੀ ਖੇਡ ਸਟੇਡੀਅਮ ਫਾਜ਼ਿਲਕਾ ਵਿਖੇ ਓਪਨ ਜ਼ਿਲ੍ਹਾ ਪੱਧਰੀ ਖੇਡ ਟੂਰਨਾਮੈਂਟ ਕਰਵਾਇਆ ਗਿਆ। ਇਸ ਟੂਰਨਾਮੈਂਟ ਦਾ ਉਦੇਸ਼ ਨੌਜਵਾਨਾਂ ਦੀ ਸ਼ਕਤੀ ਨੂੰ ਖੇਡਾਂ ਨਾਲ ਜੋੜਨਾ ਹੈ ਤਾਂ ਜੋ....

ਸ੍ਰੀ ਮੁਕਤਸਰ ਸਾਹਿਬ, 10 ਫਰਵਰੀ 2025 : ਮੁੱਖ ਖੇਤੀਬਾੜੀ ਅਫ਼ਸਰ, ਸ੍ਰੀ ਗੁਰਨਾਮ ਸਿੰਘ ਦੀ ਰਹਿਨੁਮਾਈ ਹੇਠ ਅੱਜ ਬਲਾਕ ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਮੋਤਲੇਵਾਲਾ ਵਿਖੇ ਵਿਸ਼ਵ ਦਾਲ ਦਿਵਸ ਸਬੰਧੀ ਵਿਸ਼ੇਸ਼ ਕਿਸਾਨ ਸਿਖਲਾਈ ਕੈਂਪ ਲਗਾਇਆ ਗਿਆ। ਇਸ ਕੈਂਪ ਵਿੱਚ ਖੇਤੀਬਾੜੀ ਅਧਿਕਾਰੀਆਂ ਵੱਲੋਂ ਦਾਲਾਂ ਦੀ ਮਨੁੱਖੀ ਖੁਰਾਕ ਵਿੱਚ ਮਹੱਹਤਾ ਅਤੇ ਜਮੀਨ ਸੁਧਾਰ ਵਿੱਚ ਮਹੱਤਵ ਬਾਰੇ ਵਿਸਥਾਰ ਵਿੱਚ ਜਾਣਕਾਰੀ ਸਾਂਝੀ ਕੀਤੀ ਗਈ। ਇਸ ਕੈਂਪ ਦੌਰਾਨ ਦਾਲਾਂ ਦੀ ਫਸਲ ਨੂੰ ਫਸਲੀ ਵਿਭਿੰਨਤਾ ਵਿੱਚ ਵਰਤ ਕੇ ਵਾਧੂ ਆਮਦਨ....

ਦਾਲਾਂ ਦੀ ਅਹਿਮੀਅਤ ਪ੍ਰਤੀ ਜਾਗਰੂਕ ਕਰਕੇ ਹਰ ਕਿਸਾਨ ਨੂੰ ਦਾਲਾਂ ਦੀ ਕਾਸ਼ਤ ਕਰਨ ਦੀ ਅਪੀਲ ਮੋਗਾ 10 ਫਰਵਰੀ 2025 : ਡਾ. ਕਰਨਜੀਤ ਸਿੰਘ ਗਿੱਲ ਮੁੱਖ ਖੇਤੀਬਾੜੀ ਅਫਸਰ, ਮੋਗਾ ਦੀ ਅਗਵਾਈ ਹੇਠ ਬਲਾਕ ਖੇਤੀਬਾੜੀ ਅਫਸਰ, ਮੋਗਾ-2 ਦੀ ਸਮੁੱਚੀ ਟੀਮ ਵੱਲੋਂ ਪਿੰਡ ਝੰਡੇਆਣਾ ਗਰਬੀ ਵਿਖੇ ਵਿਸ਼ਵ ਦਾਲਾਂ ਦਿਵਸ ਮੌਕੇ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ ਕੀਤਾ ਗਿਆ। ਇਸ ਕੈਂਪ ਵਿਚ ਡਾ. ਸੁਖਰਾਜ ਕੌਰ ਖੇਤੀਬਾੜੀ ਅਫਸਰ (ਸਦਰ ਮੁਕਾਮ) ਮੋਗਾ ਨੇ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਹਰ ਕਿਸਾਨ ਨੂੰ ਹੋਰ....

ਮੋਗਾ, 10 ਫਰਵਰੀ 2025 : ਵਧੀਕ ਜ਼ਿਲ੍ਹਾ ਮੈਜਿਸਟ੍ਰੇਟ-ਕਮ-ਵਧੀਕ ਡਿਪਟੀ ਕਮਿਸ਼ਨਰ ਮੋਗਾ ਸ਼੍ਰੀਮਤੀ ਚਾਰੂਮਿਤਾ ਵੱਲੋਂ ਭਾਰਤੀ ਨਾਗਰਿਕ ਸੁਰੱਖਿਆ ਸੰਘਤਾ (ਬੀ.ਐਨ.ਐਸ.ਐਸ.) 2023 ਦੀ ਧਾਰਾ 163 ਅਧੀਨ ਦੇ ਤਹਿਤ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਮੋਗਾ ਵਿੱਚ ਪਰੇਗਾਬਲਿਨ 300 ਐਮ.ਜੀ. (ਸਿਗਨੇਚਰ) ਦੇ ਕੈਪਸੂਲ ਦੀ ਸੇਲ ਤੇ ਅੰਸ਼ਿਕ ਤੌਰ ਤੇ ਪਾਬੰਦੀ ਲਗਾ ਦਿੱਤੀ ਗਈ ਹੈ। ਸ਼੍ਰੀਮਤੀ ਚਾਰੂਮਿਤਾ ਨੇ ਦੱਸਿਆ ਕਿ ਜ਼ਿਲ੍ਹਾ ਮੋਗਾ ਦੇ ਸ਼ਹਿਰੀ ਖੇਤਰ ਅਤੇ ਪਿੰਡਾਂ ਵਿੱਚ ਆਮ ਲੋਕ ਪਰੇਗਾਬਲਿਨ 300....

ਕੈਬਨਿਟ ਮੰਤਰੀ ਮੁੰਡੀਆਂ ਵੱਲੋਂ ਸਹਾਇਕ ਪੁਲਿਸ ਕਮਿਸ਼ਨਰਾਂ ਤੇੇ ਸਟੇਸ਼ਨ ਹਾਊਸ ਅਫ਼ਸਰਾਂ ਨਾਲ ਮੀਟਿੰਗ ਲੁਧਿਆਣਾ, 10 ਫਰਵਰੀ 2025 : ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਵੱਲੋਂ ਪੁਲਿਸ ਅਧਿਕਾਰੀਆਂ ਨੂੰ ਨਸ਼ਿਆਂ, ਅਪਰਾਧ ਅਤੇ ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ-ਟਾਲਰੈਂਸ ਨੀਤੀ ਅਪਣਾਉਣ ਲਈ ਕਿਹਾ। ਆਪਣੇ ਦਫ਼ਤਰ ਵਿੱਚ ਸਹਾਇਕ ਪੁਲਿਸ ਕਮਿਸ਼ਨਰਾਂ (ਏ.ਸੀ.ਪੀਜ) ਅਤੇ ਸਟੇਸ਼ਨ ਹਾਊਸ ਅਫ਼ਸਰਾਂ (ਐਸ.ਐਚ.ਓਜ) ਨਾਲ ਮੀਟਿੰਗ ਦੌਰਾਨ, ਕੈਬਨਿਟ ਮੰਤਰੀ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਜ਼ਮੀਨੀ ਪੱਧਰ 'ਤੇ ਪੁਲਿਸ....

ਪੰਜਾਬ ਸਰਕਾਰ ਨੇ ਬੁਢਾਪਾ ਸਕੀਮ ਲਈ ਚਾਲੂ ਵਰ੍ਹੇ ਵਾਸਤੇ 4000 ਕਰੋੜ ਰੁਪਏ ਦਾ ਬਜਟ ਉਪਬੰਧ ਕਰਵਾਇਆ ਮਾਲੇਰਕੋਟਲਾ10 ਫਰਵਰੀ 2025 : ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਬਜ਼ੁਰਗ ਪੈਨਸ਼ਨ ਧਾਰਕਾਂ ਨੂੰ ਮਹੀਨਾ ਦਸੰਬਰ 2024 ਤੱਕ 50371 ਬਜ਼ੁਰਗ ਲਾਭਪਾਤਰੀਆਂ ਨੂੰ ਪੈਨਸ਼ਨ ਰਾਸ਼ੀ ਵਜੋਂ 07 ਕਰੋੜ 55 ਲੱਖ 56 ਹਜਾਰ 500 ਰੁਪਏ ਵੰਡੇ ਜਾ ਚੁੱਕੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਧਾਇਕ ਮਾਲੇਰਕੋਟਲਾ ਡਾ ਜਮੀਲ ਉਰ ਰਹਿਮਾਨ ਨੇ ਦੱਸਿਆ ਕਿ ਸਰਕਾਰ ਹਰ....

ਮਾਲੇਰਕੋਟਲਾ 10 ਫਰਵਰੀ 2025 : ਡਿਪਟੀ ਕਮਿਸ਼ਨਰ ਕਮ ਜ਼ਿਲ੍ਹਾ ਚੋਣ ਅਫ਼ਸਰ ਮਾਲੇਰਕੋਟਲਾ ਡਾ ਪੱਲਵੀ ਨੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਮੁੱਖ ਚੋਣ ਕਮਿਸ਼ਨ ,ਨਵੀਂ ਦਿੱਲੀ ਵਲੋਂ ਨੋਟੀਫਿਕੇਸ਼ਨ ਜਾਰੀ ਕਰਦਿਆਂ ਲੋਕਾਂ ਦੀ ਸਹੂਲਤ ਲਈ ਵਿਧਾਨ ਸਭਾ ਚੋਣ ਹਲਕਾ 106 ਅਮਰਗੜ੍ ਹੈ । ਜਿਕਰਯੋਗ ਹੈ ਕਿ ਪਹਿਲਾ ਵਿਧਾਨ ਸਭਾ ਚੋਣ ਹਲਕਾ 106 ਅਮਰਗੜ੍ਹ ਦਾ ਚੋਣਾਂ ਨਾਲ ਸਬੰਧਤ ਸਮੁੱਚਾ ਕੰਮਕਾਜ ਦਫ਼ਤਰ ਉਪ ਮੰਡਲ ਮੈਜਿਸਟ੍ਰੇਟ ਅਹਿਮਦਗੜ੍ਹ ਵਲੋਂ ਕੀਤਾ ਜਾਂਦਾ ਸੀ । ਹਲਕੇ ਦੇ ਵੋਟਰਾਂ ਦੀ ਸਹੂਲਤ ਨੂੰ ਮੁੱਖ ਰੱਖਦੇ....

ਪੰਜਾਬ ਦੇ ਰਾਜਪਾਲ ਨੇ ਰਾਸ਼ਟਰ ਮੁੜ ਨਿਰਮਾਣ ਵਿੱਚ ਯੂਨੀਵਰਸਿਟੀ ਦੀ ਭੂਮਿਕਾ ਦੀ ਕੀਤੀ ਸ਼ਲਾਘਾ ਲੁਧਿਆਣਾ, 9 ਫਰਵਰੀ 2025 : ਪੀ.ਏ.ਯੂ. ਲੁਧਿਆਣਾ ਨੇ ਅੱਜ ਆਪਣੀ ਸਲਾਨਾ ਕਨਵੋਕੇਸ਼ਨ ਡਾ: ਮਨਮੋਹਨ ਸਿੰਘ ਆਡੀਟੋਰੀਅਮ ਵਿਖੇ ਆਯੋਜਿਤ ਕਰਦਿਆਂ ਆਪਣੇ ਅਕਾਦਮਿਕ ਮਾਹਿਰਾਂ ਅਤੇ ਸਮਾਜ ਪ੍ਰਤੀ ਸੇਵਾ ਲਈ ਜਾ ਰਹੇ ਨੌਜਵਾਨਾਂ ਨੂੰ ਡਿਗਰੀਆਂ ਵੰਡੀਆਂ। ਪੰਜਾਬ ਦੇ ਮਾਨਯੋਗ ਰਾਜਪਾਲ ਅਤੇ ਪੀਏਯੂ ਦੇ ਚਾਂਸਲਰ ਸ਼੍ਰੀ ਗੁਲਾਬ ਚੰਦ ਕਟਾਰੀਆ ਨੇ ਇਸ ਮੌਕੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਉਨ੍ਹਾਂ ਨਾਲ ਵਿਧਾਨ ਸਭਾ....

ਸ੍ਰੀ ਫ਼ਤਹਿਗੜ੍ਹ ਸਾਹਿਬ, 09 ਫਰਵਰੀ (ਹਰਪ੍ਰੀਤ ਸਿੰਘ ਗੁੱਜਰਵਾਲ) : ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ਇਲੈਕਟ੍ਰਾਨਿਕ ਮੀਡੀਆ ਦੀ ਮੀਟਿੰਗ ਹੋਈ।ਜਿਸ ਵਿਚ ਫਤਿਹਗੜ੍ਹ ਸਾਹਿਬ ਇਲੈਕਟ੍ਰਾਨਿਕ ਮੀਡੀਆ ਕਲੱਬ ਦਾ ਗਠਨ ਕੀਤਾ ਗਿਆ।ਇਸ ਦੌਰਾਨ ਰਾਜਿੰਦਰ ਸਿੰਘ ਭੱਟ ਨੂੰ ਸਰਬਸੰਮਤੀ ਨਾਲ ਕਲੱਬ ਦਾ ਪ੍ਰਧਾਨ ਥਾਪਿਆ ਗਿਆ।ਇਸ ਤੋਂ ਇਲਾਵਾ ਗੁਰਦੀਪ ਸਿੰਘ ਨੂੰ ਚੇਅਰਮੈਨ ਐਡਵੋਕੇਟ ਅਮਰਦੀਪ ਸਿੰਘ ਧਾਰਨੀ ਨੂੰ ਕਾਨੂੰਨੀ ਸਲਾਹਕਾਰ,ਸ਼ਰਨਜੀਤ ਸਿੰਘ ਚੱਡਾ ਨੂੰ ਸਲਾਹਕਾਰ,ਰਣਜੋਧ ਸਿੰਘ,ਵਿਪਨ ਭਾਰਦਵਾਜ ਅਤੇ ਧਰਮਿੰਦਰ ਸਿੰਘ ਅਤੇ....