ਮਾਲਵਾ

ਜ਼ਿਲ੍ਹੇ ਵਿੱਚ 15.97 ਕਰੋੜ ਦੀ ਲਾਗਤ ਨਾਲ ਲੱਗਣ ਵਾਲੀਆਂ ਤਿੰਨ ਉਦਯੋਗਿਕ ਇਕਾਈਆਂ ਵਿੱਚ 121 ਬੇਰੋਜ਼ਗਾਰਾਂ ਨੂੰ ਮਿਲੇਗਾ ਰੋਜ਼ਗਾਰ : ਡਿਪਟੀ ਕਮਿਸ਼ਨਰ
ਪੰਜਾਬ ਸਰਕਾਰ ਵੱਲੋਂ ਰਾਈਟ-ਟੂ-ਬਿਜਨਸ ਨਾਲ ਉਦਯੋਗਾਂ ਨੂੰ ਦਿੱਤਾ ਜਾਵੇਗਾ ਬੜਾਵਾ ਡਿਪਟੀ ਕਮਿਸ਼ਨਰ ਪਰਨੀਤ ਸ਼ੇਰਗਿੱਲ ਨੇ ਰਾਈਟ ਟੂ ਬਿਜਨਸ ਅਧੀਨ ਤਿੰਨ ਉਦਯੋਗਿਕ ਇਕਾਈਆਂ ਲੱਗਣ ਵਾਸਤੇ ਜਾਰੀ ਕੀਤੀ ਇਨਪ੍ਰਿੰਸੀਪਲ ਅਪਰੂਵਲ ਫ਼ਤਹਿਗੜ੍ਹ ਸਾਹਿਬ, 09 ਅਗਸਤ : ਪੰਜਾਬ ਸਰਕਾਰ ਵੱਲੋਂ ਬੇਰੋਜ਼ਗਾਰੀ ਦਾ ਖਾਤਮਾ ਕਰਨ ਅਤੇ ਸੂਬੇ ਵਿੱਚ ਉਦਯੋਗਿਕ ਵਿਕਾਸ ਨੂੰ ਉਤਸਾਹਤ ਕਰਨ ਵਾਸਤੇ ਰਾਈਟ ਟੂ ਬਿਜਨਸ ਅਧੀਨ ਵੱਖ-ਵੱਖ ਉਦਯੋਗਾਂ ਲਈ ਨਿਵੇਸ਼ ਕਰਨ ਵਾਸਤੇ ਮਨਜੂਰੀਆਂ ਜਾਰੀ ਕੀਤੀਆਂ ਜਾ ਰਹੀਆਂ ਹਨ ਇਸੇ ਤਹਿਤ ਫ਼ਤਹਿਗੜ੍ਹ....
ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵੱਲੋਂ 11 ਅਗਸਤ ਨੂੰ ਲਗਾਇਆ ਜਾਵੇਗਾ ਪਲੇਸਮੈਂਟ ਕੈਂਪ
ਕੈਂਪ ਵਿੱਚ ਆਈ.ਸੀ.ਆਈ.ਸੀ.ਆਈ. ਬੈਂਕ, ਐਲ.ਆਈ.ਸੀ. ਤੇ ਫਲਿੱਪਕਾਰਟ ਵੱਲੋਂ ਲਿਆ ਜਾਵੇਗਾ ਭਾਗ ਫ਼ਤਹਿਗੜ੍ਹ ਸਾਹਿਬ, 09 ਅਗਸਤ : ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵੱਲੋਂ ਜ਼ਿਲ੍ਹੇ ਦੇ ਬੇਰੋਜ਼ਗਾਰ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਲਈ 11 ਅਗਸਤ ਨੂੰ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ ਜਿਸ ਵਿੱਚ ਆਈ.ਸੀ.ਆਈ.ਸੀ.ਆਈ. ਬੈਂਕ, ਐਲ.ਆਈ.ਸੀ. ਅਤੇ ਫਲਿੱਪਕਾਰਟ ਦੇ ਨੁਮਾਇੰਦੇ ਭਾਗ ਲੈਣਗੇ। ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਰੋਜ਼ਗਾਰ ਅਫਸਰ ਕੰਵਲਪੁਨੀਤ ਕੌਰ ਨੇ ਦੱਸਿਆ ਕਿ ਫਲਿੱਪਕਾਰਟ ਵਿੱਚ ਸਿਰਫ....
ਪ੍ਰਧਾਨ ਮੰਤਰੀ ਸੁਰੱਖਿਅਤ ਮਾਤ੍ਰਤਾ ਅਭਿਆਨ ਤਹਿਤ ਆਮ ਆਦਮੀ ਕਲੀਨਿਕ ਵਿਖੇ ਕੈਂਪ ਲਗਾਇਆ : ਡਾ: ਮਿੱਤਲ
ਫਾਜ਼ਿਲਕਾ, 9 ਅਗਸਤ : ਸਿਵਲ ਸਰਜਨ ਡਾ.ਸਤੀਸ਼ ਗੋਇਲ ਦੀ ਰਹਿਨੁਮਾਈ ਹੇਠ ਅਤੇ ਸੀ.ਐਚ.ਸੀ ਸੀਤੋ ਗੁੰਨੋ ਦੇ ਐਸ.ਐਮ.ਓ ਡਾ.ਨਵੀਨ ਮਿੱਤਲ ਦੀ ਅਗਵਾਈ ਹੇਠ ਪ੍ਰਧਾਨ ਮੰਤਰੀ ਸੁਰੱਖਿਆ ਮਾਤ੍ਰਤਵਾ ਅਭਿਆਨ ਤਹਿਤ ਸੀਤੋ ਗੁੰਨੋ ਦੇ ਸਮੂਹ ਸਿਹਤ ਅਤੇ ਤੰਦਰੁਸਤੀ ਕੇਂਦਰਾਂ ਅਤੇ ਆਮ ਆਦਮੀ ਕਲੀਨਿਕਾਂ ਵਿਖੇ ਗਰਭਵਤੀ ਔਰਤਾਂ ਦੀ ਜਾਂਚ ਕੀਤੀ ਗਈ। ਮੈਡੀਕਲ ਚੈਕਅੱਪ ਲਈ ਲਗਾਏ ਗਏ ਵਿਸ਼ੇਸ਼ ਕੈਂਪ ਬਾਰੇ ਜਾਣਕਾਰੀ ਦਿੰਦਿਆਂ ਬਲਾਕ ਮੀਡੀਆ ਇੰਚਾਰਜ ਸੁਨੀਲ ਟੰਡਨ ਨੇ ਦੱਸਿਆ ਕਿ ਪ੍ਰਧਾਨ ਮੰਤਰੀ ਸੁਰੱਖਿਆ ਮਾਤ੍ਰਿਤਵ ਅਭਿਆਨ....
ਜ਼ਿਲ੍ਹਾ ਟਰਾਂਸਪੋਰਟ ਦਫ਼ਤਰ ਫਾਜ਼ਿਲਕਾ ਪਿੰਡ ਰਾਮਪੁਰਾ ਵਿਖੇ ਐਂਟੀ ਲਾਰਵਾ ਗਤੀਵਿਧੀਆਂ ਕੀਤੀਆਂ ਗਈਆਂ
ਫਾਜ਼ਿਲਕਾ, 9 ਅਗਸਤ : ਸਿਵਲ ਸਰਜਨ ਫਾਜ਼ਿਲਕਾ ਡਾਕਟਰ ਸਤੀਸ਼ ਕੁਮਾਰ ਅਤੇ ਜ਼ਿਲਾ ਐਪੀਡੀਮਾਲੋਜਿਸਟ ਡਾਕਟਰ ਰੋਹਿਤ ਗੋਇਲ ਦੇ ਦਿਸ਼ਾ ਨਿਰਦੇਸ਼ਾਂ ਅਤੇ ਸੀਨੀਅਰ ਮੈਡੀਕਲ ਅਫਸਰ ਸੀ ਐਚ ਸੀ ਡੱਬ ਵਾਲਾ ਕਲਾਂ ਡਾਕਟਰ ਕਵਿਤਾ ਸਿੰਘ ਦੀ ਯੋਗ ਅਗਵਾਈ ਹੇਠ ਵਿੱਕੀ ਮਲਟੀ ਪਰਪਜ਼ ਹੈਲਥ ਵਰਕਰ ਨੇ ਜ਼ਿਲ੍ਹਾ ਟਰਾਂਸਪੋਰਟ ਦਫ਼ਤਰ ਫਾਜ਼ਿਲਕਾ, ਪਿੰਡ ਰਾਮਪੁਰਾ ਵਿਖੇ ਡੇਂਗੂ, ਮਲੇਰੀਆ ਦੀ ਰੋਕਥਾਮ ਲਈ ਐਂਟੀ ਲਾਰਵਾ ਗਤੀਵਿਧੀਆਂ ਕੀਤੀਆਂ। ਇਸ ਦੌਰਾਨ ਵਿੱਕੀ ਮਲਟੀ ਪਰਪਜ਼ ਹੈਲਥ ਵਰਕਰ ਨੇ ਹਾਜਰੀਨ ਨਾਲ ਗੱਲਬਾਤ ਕਰਦਿਆਂ....
ਪ੍ਰਧਾਨ ਮੰਤਰੀ ਸੁਰਖਿਤ ਮੱਤਰਤਵ ਅਭਿਆਨ ਤਹਿਤ ਸਿਹਤ ਕੇਂਦਰ ਦਾ ਸਿਵਲ ਸਰਜਨ ਨੇ ਕੀਤਾ ਦੌਰਾ
220 ਦੇ ਕਰੀਬ ਗਰਭਵਤੀ ਮਹਿਲਾਵਾਂ ਦੀ ਕੀਤੀ ਗਈ ਜਾਂਚ ਫਾਜ਼ਿਲਕਾ 9 ਅਗਸਤ : ਜਿਲਾ ਫਾਜ਼ਿਲਕਾ ਦੇ ਸਾਰੇ ਸਿਹਤ ਕੇਂਦਰ ਵਿਖੇ ਪ੍ਰਧਾਨ ਮੰਤਰੀ ਸੁਰੱਖਿਅਤ ਮਾਤ੍ਰਤਵ ਅਭਿਆਨ ਤਹਿਤ ਗਰਭਵਤੀਆਂ ਦਾ ਚੈਕਅੱਪ ਕੀਤਾ ਗਿਆ ਅਤੇ ਗਰਭਵਤੀ ਔਰਤਾਂ ਦੀ ਜਾਂਚ ਨੇ ਨਾਲ ਖੁਰਾਕ ਬਾਰੇ ਜਾਗਰੂਕ ਕੀਤਾ ਗਿਆ। ਇਸ ਦੌਰਾਨ ਸਿਵਲ ਸਰਜਨ ਡਾਕਟਰ ਸਤੀਸ਼ ਗੋਇਲ ਅਤੇ ਸਹਾਇਕ ਸਿਵਲ ਸਰਜਨ ਡਾਕਟਰ ਬਬੀਤਾ ਨੇ ਸਿਹਤ ਕੇਂਦਰਾਂ ਵਿਚ ਕੈਂਪਾ ਦਾ ਦੌਰਾ ਕੀਤਾ ਅਤੇ ਸਟਾਫ ਨੂੰ ਦਿਸ਼ਾ ਨਿਰਦੇਸ਼ ਜਾਰੀ ਕੀਤੇ। ਸਿਵਲ ਸਰਜਨ ਨੇ ਲਮੋਚਰ ਕਲਾ....
ਆਪ ਸਰਕਾਰ ਲੋਕਾਂ ਦੀ ਸੇਵਾ ਲਈ ਹਮੇਸ਼ਾ ਵਚਨਬੱਧ-ਵਿਧਾਇਕ ਸੇਖੋਂ
ਵਿਧਾਇਕ ਸੇਖੋਂ ਅਤੇ ਚੇਅਰਮੈਨ ਢਿੱਲਵਾਂ ਨੇ ਗੋਡੇ ਬਦਲਣ ਵਾਲੀ ਮਸ਼ੀਨ ਦਾ ਕੀਤਾ ਉਦਘਾਟਨ ਢਿੱਲਵਾਂ ਨੇ ਸਿਵਲ ਹਸਪਤਾਲ ਕੋਟਕਪੂਰਾ ਵਿਖੇ ਵੀ ਈ.ਸੀ.ਜੀ. ਮਸ਼ੀਨ ਦਾ ਵੀ ਕੀਤਾ ਉਦਘਾਟਨ ਐਸ.ਐਮ.ਓ ਡਾ. ਚੰਦਰ ਸ਼ੇਖਰ ਨੇ ਸਪੀਕਰ ਸੰਧਵਾਂ, ਐਮ.ਐਲ.ਏ ਸੇਖੋਂ ਅਤੇ ਢਿੱਲਵਾਂ ਦਾ ਵਿਸ਼ੇਸ਼ ਤੌਰ ਤੇ ਕੀਤਾ ਧੰਨਵਾਦ ਫਰੀਦਕੋਟ 9 ਅਗਸਤ : ਵਿਧਾਇਕ ਫਰੀਦਕੋਟ ਸ. ਗੁਰਦਿੱਤ ਸਿੰਘ ਸੇਖੋਂ ਅਤੇ ਚੇਅਰਮੈਨ ਸ. ਸੁਖਜੀਤ ਸਿੰਘ ਢਿੱਲਵਾਂ ਵੱਲੋਂ ਅੱਜ ਸਾਂਝੇ ਤੌਰ ਤੇ ਸਿਵਲ ਹਸਪਤਾਲ ਫਰੀਦਕੋਟ ਵਿਖੇ ਜਿਲ੍ਹਾ ਯੋਜਨਾ ਬੋਰਡ ਵੱਲੋਂ....
ਸ਼ਰਾਬ ਪੀਣ ਦੇ ਦੋਸ਼ ‘ਚ ਸਿੱਖਿਆ ਮੰਤਰੀ ਬੈਂਸ ਵੱਲੋਂ ਪ੍ਰਿੰਸੀਪਲ ਮੁਅੱਤਲ, ਸਟਾਫ ਨੂੰ ਕਾਰਨ ਦੱਸੋ ਨੋਟਿਸ ਜਾਰੀ
ਰੋਪੜ, 08 ਅਗਸਤ : ਰੋਪੜ ਨੇੜਲੇ ਪਿੰਡ ਢੇਰ ਦੇ ਸਰਕਾਰੀ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਵਿਖੇ ਬਤੌਰ ਪ੍ਰਿੰਸੀਪਲ ਸੇਵਾ ਨਿਭਾਅ ਰਹੇ ਪ੍ਰਿੰਸੀਪਲ ਕੁਲਦੀਪ ਸਿੰਘ ਨੂੰ ਸਿੱਖਿਆ ਮੰਤਰੀ ਹਰਜੋਤ ਸਿੰਘ ਵੱਲੋਂ ਮੁਅੱਤਲ ਕਰ ਦੇਣ ਦੀ ਖ਼ਬਰ ਹੈ। ਮਿਲੀ ਜਾਣਕਾਰੀ ਅਨੁਸਾਰ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੂੰ ਪਤਾ ਲੱਗਾ ਸੀ ਕਿ ਉਕਤ ਸਕੂਲ ਦਾ ਪ੍ਰਿੰਸੀਪਲ ਸਕੂਲ ਸਮੇਂ ‘ਚ ਸ਼ਰਾਬ ਦਾ ਸੇਵਨ ਕਰਦਾ ਹੈ ਅਤੇ ਸਕੂਲ ਕੁੜੀਆਂ ਦਾ ਹੈ, ਜਿਸ ਕਾਰਨ ਉਨ੍ਹਾਂ ਨੇ ਸਕੂਲ ‘ਚ ਅਚਾਨਕ ਛਾਪਾ ਮਾਰਿਆ ਅਤੇ ਪ੍ਰਿੰਸੀਪਲ ਕੁਲਦੀਪ....
ਕਿਸਾਨਾਂ-ਮਜਦੂਰਾਂ ਨੇ 'ਚਿੱਪ ਵਾਲੇ ਸਮਾਰਟ-ਬਿਜਲੀ ਮੀਟਰ'  ਲਾਹ ਕੇ ਕੀਤੇ ਪਾਵਰਕੌਮ ਨੂੰ ਵਾਪਿਸ।
ਮੁੱਲਾਂਪੁਰ ਦਾਖਾ 8 ਅਗਸਤ (ਸਤਵਿੰਦਰ ਸਿੰਘ ਗਿੱਲ) : ਪਾਵਰਕੌਮ ਵੱਲੋਂ ਬਿਜਲੀ ਖੱਪਤਕਾਰਾਂ ਦੀ ਸਹਿਮਤੀ ਤੋਂ ਬਗੈਰ ਗੁਪਤ ਤਰੀਕੇ ਨਾਲ ਲਾਏ ਚਿੱਪ ਵਾਲੇ ਸਮਾਰਟ ਬਿਜਲੀ ਮੀਟਰਾਂ ਦੇ ਵਿਰੋਧ ਵਿੱਚ ਪੇਂਡੂ ਮਜ਼ਦੂਰ ਯੂਨੀਅਨ, ਕਿਰਤੀ ਕਿਸਾਨ ਯੂਨੀਅਨ ਅਤੇ ਸੰਯੁਕਤ ਕਿਸਾਨ ਮੋਰਚਾ ਦੇ ਸੱਦੇ ਤੇ ਪਿੰਡ ਰਸੂਲਪੁਰ ਵਾਸੀਆਂ ਨੇ ਇਕੱਤਰ ਹੋ ਕੇ ਚਿੱਪ ਵਾਲੇ ਸਮਾਰਟ ਬਿਜਲੀ ਮੀਟਰ ਉਤਾਰ ਕੇ ਸਬ ਡਵੀਜ਼ਨ ਪਾਵਰਕੌਮ ਐਸਡੀਓ ਰੂਮੀ ਦੇ ਦਫ਼ਤਰ ਅੱਗੇ ਰੋਸ ਪ੍ਰਦਰਸ਼ਨ ਕਰਨ ਤੋਂ ਬਾਅਦ ਲਾਹੇ ਬਿਜਲੀ ਮੀਟਰ ਦਫ਼ਤਰ ਨੂੰ ਸੌਂਪੇ....
ਐੱਸ.ਸੀ.,ਬੀ.ਸੀ ਅਧਿਆਪਕ ਯੂਨੀਅਨ ਪੰਜਾਬ ਦੀ ਜਿਲ੍ਹਾ ਪੱਧਰੀ ਹੋਈ ਮੀਟਿੰਗ
ਮੁੱਲਾਂਪੁਰ ਦਾਖਾ 08 ਅਗਸਤ ( ਸਤਵਿੰਦਰ ਸਿੰਘ ਗਿੱਲ) : ਐੱਸ.ਸੀ.,ਬੀ.ਸੀ ਅਧਿਆਪਕ ਯੂਨੀਅਨ ਪੰਜਾਬ ਦੀ ਜਿਲ੍ਹਾ ਪੱਧਰੀ ਮੀਟਿੰਗ ਯੂਨੀਅਨ ਦੇ ਸਰਪ੍ਰਸਤ ਸੂਬਾ ਸੀਨੀਅਰ ਮੀਤ ਪ੍ਰਧਾਨ ਬਲਵਿੰਦਰ ਸਿੰਘ ਲਤਾਲਾ, ਗੁਰਜੈਪਾਲ ਸਿੰਘ, ਦਰਸ਼ਨ ਸਿੰਘ ਡਾਂਗੋਂ (ਦੋਵੇ ਚੀਫ ਆਰਗੇਨਾਈਜ਼ਰ) ਅਤੇ ਜਿਲ੍ਹਾ ਪ੍ਰਧਾਨ ਭੁਪਿੰਦਰ ਸਿੰਘ ਚੰਗਣ ਦੀ ਪ੍ਰਧਾਨਗੀ ਹੇਠ ਸਥਾਨਕ ਡਾ. ਬੀ.ਆਰ.ਅੰਬੇਡਕਰ ਭਵਨ ਹੋਈ। ਮੀਟਿੰਗ ਦੌਰਾਨ ਜਿੱਥੇ ਯੂਨੀਅਨ ਦੀਆਂ ਜਿਲ੍ਹਾ ਪੱਧਰ ’ਤੇ ਅਹੁਦੇਦਾਰੀਆਂ ਵੰਡੀਆਂ ਗਈਆਂ ਉੱਥੇ ਯੂਨੀਅਨ ਨੂੰ ਨਿਰਵਿਘਨ....
ਵਧੀਕ ਡਿਪਟੀ ਕਮਿਸ਼ਨਰ ਨੇ ਆਜ਼ਾਦੀ ਦਿਹਾੜੇ ਮੌਕੇ ਹੋਣ ਵਾਲੇ ਜ਼ਿਲ੍ਹਾ ਪੱਧਰੀ ਸਮਾਗਮ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ
12 ਅਗਸਤ ਨੂੰ ਹੋਵੇਗੀ ਫੁਲ ਡਰੈਸ ਰਿਹਰਸਲ-ਵਧੀਕ ਡਿਪਟੀ ਕਮਿਸ਼ਨਰ ਆਜ਼ਾਦੀ ਦਿਹਾੜੇ ਦਾ ਜ਼ਿਲ੍ਹਾ ਪੱਧਰੀ ਸਮਾਗਮ ਡਾਕਟਰ ਜਾਕਿਰ ਹੁਸੈਣ ਸਟੇਡੀਅਮ ਵਿਖੇ ਮਾਲੇਰਕੋਟਲਾ 08 ਅਗਸਤ : ਵਧੀਕ ਡਿਪਟੀ ਕਮਿਸ਼ਨਰ ਸ੍ਰੀ ਸੁਰਿੰਦਰ ਸਿੰਘ ਨੇ 15 ਅਗਸਤ ਨੂੰ ਆਜ਼ਾਦੀ ਦਿਹਾੜੇ ਮੌਕੇ ਹੋਣ ਵਾਲੇ ਜ਼ਿਲ੍ਹਾ ਪੱਧਰੀ ਸਮਾਗਮ ਸਬੰਧੀ ਵੱਖ ਵੱਖ ਵਿਭਾਗਾਂ ਨਾਲ ਮੀਟਿੰਗ ਕਰਕੇ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ ਕੀਤੀਆਂ ਤੇ ਚੱਲ ਰਹੀਆਂ ਤਿਆਰੀਆਂ ਦਾ ਜਾਇਜ਼ਾ ਲਿਆ। ਸੁਰਿੰਦਰ ਸਿੰਘ ਨੇ ਦੱਸਿਆ ਕਿ ਮਾਲੇਰਕੋਟਲਾ ਵਿਖੇ ਹੋਣ ਵਾਲੇ ਆਜ਼ਾਦੀ....
ਕੇਂਦਰੀ ਟੀਮ ਵੱਲੋਂ ਪਟਿਆਲਾ ਜ਼ਿਲ੍ਹੇ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਜਾਇਜ਼ਾ
ਪਟਿਆਲਾ, 8 ਅਗਸਤ : ਹੜ੍ਹਾਂ ਕਰਕੇ ਪਟਿਆਲਾ ਜ਼ਿਲ੍ਹੇ ਅੰਦਰ ਹੋਏ ਨੁਕਸਾਨ ਦਾ ਜਾਇਜ਼ਾ ਲੈਣ ਲਈ ਭਾਰਤ ਸਰਕਾਰ ਦੀ ਕੇਂਦਰੀ ਅੰਤਰ-ਮੰਤਰਾਲਾ ਟੀਮ ਨੇ ਅੱਜ ਜ਼ਿਲ੍ਹੇ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਦੌਰਾ ਕੀਤਾ। ਇਸ ਟੀਮ ਨੂੰ ਸਨੌਰ ਤੇ ਸ਼ੁਤਰਾਣਾ ਹਲਕੇ ਦੇ ਵਿਧਾਇਕਾਂ ਹਰਮੀਤ ਸਿੰਘ ਪਠਾਣਮਾਜਰਾ ਤੇ ਕੁਲਵੰਤ ਸਿੰਘ ਨੇ ਆਪਣੇ ਹਲਕਿਆਂ ਵਿੱਚ ਹੋਏ ਨੁਕਸਾਨ ਤੇ ਪ੍ਰਭਾਵਿਤ ਖੇਤਰਾਂ ਬਾਰੇ ਜਾਣਕਾਰੀ ਦਿੱਤੀ। ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਜ਼ਿਲ੍ਹੇ ਵਿੱਚ ਹੜ੍ਹਾਂ ਕਰਕੇ ਹੋਏ ਨੁਕਸਾਨ ਦੀ ਪੂਰੀ ਸਥਿਤੀ ਤੋਂ ਜਾਣੂ....
ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਮੋਗਾ ਵੱਲੋਂ ਹੜ੍ਹ ਪ੍ਰਭਾਵਿਤ ਸਕੂਲਾਂ ਦੇ ਵਿਦਿਆਰਥੀਆਂ ਨੂੰ ਸਟੇਸ਼ਨਰੀ ਦੀ ਵੰਡ
ਜ਼ਿਲ੍ਹਾ ਤੇ ਸੈਸ਼ਨਜ਼ ਜੱਜ ਅਤੇ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਖੁਦ ਕੀਤਾ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਮੋਗਾ, 8 ਅਗਸਤ : ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐੱਸ.ਏ.ਐੱਸ ਨਗਰ ਦੇ ਕਾਰਜਕਾਰੀ ਚੇਅਰਮੈਨ ਮਾਨਯੋਗ ਜਸਟਿਸ ਗੁਰਮੀਤ ਸਿੰਘ ਸੰਧਾਵਾਲੀਆ, ਜੱਜ, ਪੰਜਾਬ ਅਤੇ ਹਰਿਆਣਾ ਹਾਈ ਕੋਰਟ, ਚੰਡੀਗੜ੍ਹ ਅਤੇ ਸ੍ਰੀ ਮਨਜਿੰਦਰ ਸਿੰਘ ਮਾਨਯੋਗ ਮੈਂਬਰ ਸਕੱਤਰ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐਸ.ਏ.ਐਸ. ਨਗਰ ਜੀ ਦੇ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਦੇ ਹੋਏ ਸ੍ਰੀ ਅਤੁਲ....
ਮੋਗਾ ਦੇ ਨਵੇਂ ਨਿਗਮ ਕਮਿਸ਼ਨਰ ਪੂਨਮ ਸਿੰਘ ਵੱਲੋਂ ਨਿਗਮ ਦੀ ਆਮਦਨੀ ਵਧਾਉਣ ਲਈ ਕੀਤੇ ਜਾ ਰਹੇ ਸਿਰਤੋੜ ਯਤਨ
ਦੋ ਮਹੀਨਿਆਂ ਦੌਰਾਨ ਪ੍ਰਾਪਰਟੀ ਟੈਕਸ ਤੋਂ 77 ਲੱਖ, ਸੀਵਰੇਜ਼ ਬਿੱਲਾਂ ਤੋਂ 35.10 ਲੱਖ, ਰੈਂਟ ਤੋਂ 17 ਲੱਖ ਹੋਈ ਆਮਦਨੀ ਸ਼ਹਿਰ ਦੀ ਸੁੰਦਰਤਾ, ਹਰਿਆਲੀ, ਬਿਹਤਰ ਨਿਗਮ ਸੇਵਾਵਾਂ ਅਤੇ ਆਮਦਨੀ ਵਧਾਉਣ ਲਈ ਯਤਨ ਲਗਾਤਾਰ ਜਾਰੀ ਰਹਿਣਗੇ-ਮਿਸ ਪੂਨਮ ਸਿੰਘ ਮੋਗਾ, 8 ਅਗਸਤ : ਮੋਗਾ ਵਿਖੇ ਕਮਿਸ਼ਨਰ ਨਗਰ ਨਿਗਮ ਮੈਡਮ ਪੂਨਮ ਸਿੰਘ ਨੇ ਮਹਿਜ ਦੋ ਮਹੀਨਿਆਂ ਦੇ ਕਾਰਜਕਾਲ ਵਿੱਚ ਹੀ ਨਗਰ ਨਿਗਮ ਦੀ ਆਮਦਨ ਵਿੱਚ ਵਾਧਾ ਕੀਤਾ ਹੈ ਅਤੇ ਆਮ ਲੋਕਾਂ ਨੂੰ ਨਗਰ ਨਿਗਮ ਮੋਗਾ ਰਾਹੀਂ ਮਿਲਣ ਵਾਲੀਆਂ ਸਹੂਲਤਾਂ ਨੂੰ ਹੋਰ ਵੀ....
ਜਿਲ੍ਹਾ ਰੋਜ਼ਗਾਰ ਬਿਊਰੋ ਮੋਗਾ ਵੱਲੋਂ 170 ਦੇ ਕਰੀਬ ਕਰੀਅਰ ਗਾਇਡੈਂਸ ਕਾਉਂਸਲਰਾਂ ਲਈ ਵਰਕਸ਼ਾਪ ਦਾ ਆਯੋਜਨ
ਵੱਖ ਵੱਖ ਵਿਭਾਗਾਂ ਨੇ ਸ਼ਮੂਲੀਅਤ ਕਰਕੇ ਕਾਉੇਂਸਲਰਾਂ ਵਿੱਚ ਫੈਲਾਈ ਬੱਚਿਆਂ ਦੇ ਉਜਵਲ ਭਵਿੱਖ ਲਈ ਸਹਾਈ ਕੋਰਸਾਂ/ਖੇਤਰਾਂ/ਸਕੀਮਾਂ ਪ੍ਰਤੀ ਚੇਤਨਤਾ ਮੋਗਾ, 8 ਅਗਸਤ : ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸਕੂਲੀ ਬੱਚਿਆਂ ਨੂੰ ਉਨ੍ਹਾਂ ਦੀ ਰੁਚੀ ਅਨੁਸਾਰ ਅਤੇ ਸਮੇਂ ਦੀ ਮੰਗ ਅਨੁਸਾਰ ਕੋਰਸਾਂ ਜਾਂ ਉਚੇਰੀ ਪੜ੍ਹਾਈ ਦੇ ਵੱਖ ਵੱਖ ਖੇਤਰਾਂ ਪ੍ਰਤੀ ਜਾਗਰੂਕ ਕੀਤਾ ਜਾ ਰਿਹਾ ਹੈ। ਸਕੂਲੀ ਬੱਚਿਆਂ ਵਿੱਚ ਸਕੂਲ ਪੱਧਰ ਉੱਪਰ ਹੀ ਵਧੀਆ ਉਚੇਰੀ ਪੜ੍ਹਾਈ ਪ੍ਰਤੀ ਜਾਗਰੂਕਤਾ ਉਨ੍ਹਾਂ ਦੇ ਉੱਜਵਲ ਭਵਿੱਖ ਬਣਨ ਵਿੱਚ....
ਵੱਖ-ਵੱਖ ਕਲਾਸਾਂ ਵਿੱਚ ਪੜ੍ਹ ਰਹੇ ਦਿਹਾਤੀ ਖੇਤਰ ਦੀਆਂ 488 ਦਿਵਿਆਂਗ ਵਿਦਿਆਰਥੀਆਂ ਨੂੰ ਦਿੱਤਾ ਗਿਆ ਹਾਜਰੀ ਵਜੀਫਾ ਸਕੀਮ ਦਾ ਲਾਭ :  ਸ਼ਰਮਾ
ਸਹਾਇਕ ਕਮਿਸ਼ਨਰ (ਜ) ਅਭਿਸ਼ੇਕ ਸ਼ਰਮਾ ਨੇ ਦਿਵਿਆਂਗਜ਼ਨਾਂ ਦੀ ਭਲਾਈ ਲਈ ਬਣੀ ਜ਼ਿਲ੍ਹਾ ਪੱਧਰੀ ਕਮੇਟੀ ਦੀ ਕੀਤੀ ਮੀਟਿੰਗ ਫ਼ਤਹਿਗੜ੍ਹ ਸਾਹਿਬ, 08 ਅਗਸਤ : ਦਿਹਾਤੀ ਖੇਤਰ ਨਾਲ ਸਬੰਧਤ ਦਿਵਿਆਂਗ ਵਿਦਿਆਰਥਣਾਂ ਨੂੰ ਹਾਜਰੀ ਵਜੀਫਾ ਦੇਣ ਦੀ ਚਲਾਈ ਜਾ ਰਹੀ ਸਕੀਮ ਅਧੀਨ ਜ਼ਿਲ੍ਹੇ ਦੀਆਂ ਦਸਵੀਂ ਪੱਧਰ ਤੱਕ ਪੜ੍ਹ ਰਹੀਆਂ 160 ਦਿਵਿਆਂਗ ਵਿਦਿਆਰਥਣਾਂ ਨੂੰ 2500/-ਰੁਪਏ ਪ੍ਰਤੀ ਸਾਲ ਪ੍ਰਤੀ ਵਿਦਿਆਰਥਣ ਅਤੇ ਦਸਵੀਂ ਤੋਂ ਉਪਰ ਪੜ੍ਹ ਰਹੀਆਂ 12 ਵਿਦਿਆਰਥਣਾਂ ਨੂੰ 3000/- ਰੁਪਏ ਪ੍ਰਤੀ ਸਾਲ ਪ੍ਰਤੀ ਵਿਦਿਆਰਥਣ ਦੇ ਹਿਸਾਬ....