ਮਾਲਵਾ

ਪਰਾਲੀ ਪ੍ਰਬੰਧਨ: ਪਰਾਲੀ ਤੋਂ ਤਿਆਰ ਇੱਟਾਂ ਬਾਲਣ ਵਜੋਂ ਵਰਤਣ 'ਤੇ ਜ਼ੋਰ
ਜੀਐਮ ਡੀਆਈਸੀ ਵਲੋਂ ਸਨਅਤਕਾਰਾਂ ਨਾਲ ਮੀਟਿੰਗ ਬਰਨਾਲਾ, 7 ਅਗਸਤ : ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀਮਤੀ ਪੂਨਮਦੀਪ ਕੌਰ ਦੇ ਆਦੇਸ਼ ਅਨੁਸਾਰ ਜਨਰਲ ਮੈਨੇਜਰ, ਜ਼ਿਲ੍ਹਾ ਉਦਯੋਗ ਕੇਂਦਰ, ਬਰਨਾਲਾ ਵਲੋਂ ਡੀਸੀ ਮੀਟਿੰਗ ਹਾਲ ਵਿਖੇ ਜ਼ਿਲ੍ਹਾ ਬਰਨਾਲਾ ਦੇ ਵੱਖ-ਵੱਖ ਸਨਅਤਕਾਰਾਂ ਅਤੇ ਭੱਠਾ ਮਾਲਕਾਂ ਨਾਲ ਪਰਾਲੀ ਦੀ ਸਮੱਸਿਆ ਨੂੰ ਹੱਲ ਕਰਨ ਲਈ ਪਰਾਲੀ ਪ੍ਰਬੰਧਨ ਸਬੰਧੀ ਮੀਟਿੰਗ ਦਾ ਆਯੋਜਨ ਕੀਤਾ ਗਿਆ। ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਸ੍ਰੀ ਪ੍ਰੀਤ ਮੋਹਿੰਦਰ ਸਿੰਘ, ਜਨਰਲ ਮੈਨੇਜਰ, ਜ਼ਿਲ੍ਹਾ ਉਦਯੋਗ ਕੇਂਦਰ....
ਡਿਪਟੀ ਕਮਿਸ਼ਨਰ ਵੱਲੋਂ ਆਮ ਆਦਮੀ ਕਲੀਨਿਕ ਦਾ ਅਚਨਚੇਤ ਦੌਰਾ, ਕਲੀਨਿਕ ਵਿਖੇ ਲੋਕਾਂ ਲਈ ਹਰ ਤਰ੍ਹਾਂ ਦੇ ਪ੍ਰਬੰਧ ਬਣਾਏ ਜਾਣ ਯਕੀਨੀ
ਅਬੋਹਰ, ਫਾਜ਼ਿਲਕਾ, 7 ਅਗਸਤ : ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਵੱਲੋਂ ਅਬੋਹਰ ਵਿਖੇ ਸਥਾਪਿਤ ਆਮ ਆਦਮੀ ਕਲੀਨਿਕ ਦਾ ਅਚਨੇਚੇਤ ਦੌਰਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਹਾਜਰ ਸਟਾਫ ਨੂੰ ਹਦਾਇਤ ਕਰਦਿਆਂ ਕਿਹਾ ਕਿ ਕਲੀਨਿਕ ਵਿਖੇ ਲੋਕਾਂ ਲਈ ਹਰ ਤਰ੍ਹਾਂ ਦੇ ਪ੍ਰਬੰਧਾਂ ਨੂੰ ਯਕੀਨੀ ਬਣਾਇਆ ਜਾਵੇ। ਉਨ੍ਹਾਂ ਕਿਹਾ ਕਿ ਲੋਕਾ ਨੂੰ ਪੀਣ ਵਾਲੇ ਪਾਣੀ ਤੋਂ ਲੈ ਕੇ ਦਵਾਈਆਂ ਆਦਿ ਹਰ ਸੁਵਿਧਾ ਲਾਜਮੀ ਹੋਣੀ ਚਾਹੀਦੀ ਹੈ। ਡਿਪਟੀ ਕਮਿਸ਼ਨਰ ਨੇ ਦੌਰੇ ਦੌਰਾਨ ਆਮ ਆਦਮੀ ਕਲੀਨਿਕ ਵਿਖੇ ਲੋਕਾਂ ਨੂੰ ਦਿੱਤੀਆਂ ਜਾ ਰਹੀਆਂ....
ਹਲਕਾ ਫਾਜ਼ਿਲਕਾ ਅਧੀਨ ਪੈਂਦੇ ਪਿੰਡ ਬਾਰੇਕਾ ਵਿਖੇ 10 ਏਕੜ ਜਮੀਨ ਦਾ ਨਜਾਇਜ ਕਬਜਾ ਛੁਡਵਾਇਆ
ਪੰਚਾਇਤੀ ਜਮੀਨਾਂ ਦੇ ਨਜਾਇਜ ਕਬਜੇ ਛੁਡਵਾਉਣ ਲਈ ਪੰਜਾਬ ਸਰਕਾਰ ਲਗਾਤਾਰ ਕੰਮ ਕਰ ਰਹੀ-ਵਿਧਾਇਕ ਸਵਨਾ ਫਾਜ਼ਿਲਕਾ, 7 ਅਗਸਤ : ਮੁੱਖ ਮੰਤਰੀ ਪੰਜਾਬ ਸ. ਭਗਵੰਤ ਮਾਨ ਦੀਆਂ ਵਿਸ਼ੇਸ਼ ਹਦਾਇਤਾਂ ਮੁਤਾਬਕ ਅਤੇ ਕੈਬਨਿਟ ਮੰਤਰੀ ਸ. ਲਾਲਜੀਤ ਭੁੱਲਰ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਪੰਚਾਇਤੀ ਜਮੀਨਾਂ ਦੇ ਨਜਾਇਜ ਕਬਜੇ ਛੁਡਾਉਣ ਸਬੰਧੀ ਚਲਾਈ ਗਈ ਮੁਹਿੰਮ ਦੀ ਪਾਲਣਾ ਕਰਦਿਆਂ ਫਾਜ਼ਿਲਕਾ ਹਲਕਾ ਅਧੀਨ ਪੈਂਦੇ ਪਿੰਡ ਬਾਰੇਕਾ ਵਿਖੇ 10 ਏਕੜ ਜਮੀਨ ਦਾ ਨਜਾਇਜ ਕਬਜਾ ਛੁਡਵਾਇਆ ਗਿਆ।....
ਮੇਰੀ ਮਾਟੀ, ਮੇਰਾ ਦੇਸ਼ " ਮੁਹਿੰਮ ਤਹਿਤ ਸ਼ਹੀਦ ਨਾਇਕਾਂ ਅਤੇ ਨਾਇਕਾਵਾਂ ਦਾ ਸਨਮਾਨ ਕਰਨ ਹਿੱਤ ਸਮੁੱਚੇ ਜ਼ਿਲ੍ਹੇ 'ਚ 9 ਅਗਸਤ ਤੋਂ 15 ਅਗਸਤ ਤੱਕ ਉਲੀਕਿਆ ਜਾਣਗੀਆਂ ਵੱਖ ਵੱਖ ਗਤੀਵਿਧੀਆਂ : ਵਧੀਕ ਡਿਪਟੀ ਕਮਿਸ਼ਨਰ
ਵਧੀਕ ਡਿਪਟੀ ਕਮਿਸ਼ਨਰ ਨੇ " ਮੇਰੀ ਮਾਟੀ, ਮੇਰਾ ਦੇਸ਼ " ਮੁਹਿੰਮ ਦੇ ਪੁਖਤਾ ਪ੍ਰਬੰਧਾਂ ਨੂੰ ਲੈ ਕੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਫਾਜ਼ਿਲਕਾ 7 ਅਗਸਤ : ਜ਼ਿਲ੍ਹੇ ਵਿੱਚ ਅਜ਼ਾਦੀ ਕਾ ਅੰਮ੍ਰਿਤ ਮਹਾਂਉਤਸਵ ਤਹਿਤ " ਮੇਰੀ ਮਾਟੀ, ਮੇਰਾ ਦੇਸ਼ " ਮੁਹਿੰਮ ਤਹਿਤ ਜ਼ਿਲ੍ਹੇ ਵਿੱਚ ਕੀਤੀਆਂ ਜਾਣ ਵਾਲੀਆਂ ਗਤੀਵਿਧੀਆਂ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਵਧੀਕ ਡਿਪਟੀ ਕਮਿਸ਼ਨਰ (ਜ.) ਮੈਡਮ ਅਵਨੀਤ ਕੌਰ ਨੇ ਜ਼ਿਲ੍ਹੇ ਦੇ ਸਮੂਹ ਕਾਰਜ ਸਾਧਕ ਅਫ਼ਸਰਾਂ ਅਤੇ ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰਾਂ ਅਤੇ....
ਬੀ ਐਸ ਐਫ ਕੈਂਪਸ ਰਾਮਪੁਰਾ ਵਿਖੇ ਡੇਂਗੂ ਬੁਖਾਰ ਸਬੰਧੀ ਜਾਗਰੂਕਤਾ ਸੈਮੀਨਾਰ ਕਰਵਾਇਆ
ਫਾਜ਼ਿਲਕਾ, 7 ਅਗਸਤ : ਸਿਵਲ ਸਰਜਨ ਫਾਜ਼ਿਲਕਾ ਡਾਕਟਰ ਸਤੀਸ਼ ਕੁਮਾਰ ਅਤੇ ਜ਼ਿਲਾ ਐਪੀਡੀਮਾਲੋਜਿਸਟ ਡਾਕਟਰ ਰੋਹਿਤ ਗੋਇਲ ਦੇ ਦਿਸ਼ਾ ਨਿਰਦੇਸ਼ਾਂ ਅਤੇ ਸੀਨੀਅਰ ਮੈਡੀਕਲ ਅਫਸਰ ਸੀ ਐਚ ਸੀ ਡੱਬ ਵਾਲਾ ਕਲਾਂ ਡਾਕਟਰ ਕਵਿਤਾ ਸਿੰਘ ਦੀ ਯੋਗ ਅਗਵਾਈ ਹੇਠ ਪਿੰਡ ਰਾਮਪੁਰਾ ਦੇ ਬੀ ਐਸ ਐਫ ਕੈਂਪਸ ਰਾਮਪੁਰਾ ਵਿਖੇ ਡੇਂਗੂ ਬੁਖਾਰ ਸਬੰਧੀ ਜਾਗਰੂਕਤਾ ਸੈਮੀਨਾਰ ਕਰਵਾਇਆ। ਇਸ ਦੌਰਾਨ ਡਾਕਟਰ ਸੁਨੀਤਾ ਕੰਬੋਜ ਨੇ ਸੰਬੋਧਨ ਕਰਦਿਆਂ ਕਿਹਾ ਕਿ ਆਪਣੇ ਘਰ ਦੇ ਆਲੇ ਦੁਆਲੇ ਦੀ ਸਫਾਈ ਰੋਜ਼ਾਨਾ ਕੀਤੀ ਜਾਵੇ ਅਤੇ ਕਿਸੇ ਵੀ ਤਰ੍ਹਾਂ....
ਮਾਂ ਦਾ ਦੁੱਧ ਬੱਚੇ ਲਈ ਸੰਪੂਰਨ ਆਹਾਰ-ਸੁਪਰਵਾਈਜਰ ਸਤਿੰਦਰ ਕੌਰ
ਪਿੰਡ ਬਾਧਾ ਦੀਆਂ ਔਰਤਾਂ ਨੂੰ ਮਾਂ ਦੇ ਦੁੱਧ ਦੀ ਮਹੱਤਤਾ ਦੀ ਦਿੱਤੀ ਜਾਣਕਾਰੀ ਆਂਗਣਵਾੜੀ ਸੈਂਟਰ ਵਿੱਚ ਮਾਂ ਦੇ ਦੁੱਧ ਦੀ ਮਹੱਤਤਾ ਬਾਰੇ ਦਿੱਤੀ ਜਾਣਕਾਰੀ ਫਾਜ਼ਿਲਕਾ 7 ਅਗਸਤ : ਇਸਤਰੀ ਅਤੇ ਬਾਲ ਵਿਕਾਸ ਵਿਭਾਗ ਪੰਜਾਬ ਦੀਆਂ ਹਦਾਇਤਾਂ ਮੁਤਾਬਿਕ ਜ਼ਿਲ੍ਹਾ ਪ੍ਰੋਗਰਾਮ ਅਫਸਰ ਨਵਦੀਪ ਕੌਰ ਦੇ ਦਿਸ਼ਾ ਨਿਰਦੇਸ਼ਾ ਹੇਠ ਪਿੰਡ ਬਾਧਾ ਵਿਖੇ ਸੈਂਟਰ ਕੋਡਰ 507, 508 ਅਤੇ 509 ਵਿੱਚ ਬਰੈਸਟ ਫੀਡਿੰਗ ਹਫਤਾ ਮਨਾਇਆ ਗਿਆ। ਇਸ ਮੌਕੇ ਸੁਪਰਵਾਈਜਰ ਸਤਿੰਦਰ ਕੌਰ ਨੇ ਸੰਬੋਧਨ ਕਰਦਿਆਂ ਕਿਹਾ ਕਿ ਮਾਂ ਦਾ ਦੁੱਧ ਨਵਜੰਮੇ ਬੱਚੇ....
ਡਿਪਟੀ ਕਮਿਸ਼ਨਰ ਵੱਲੋਂ ਉਸਾਰੀ ਅਧੀਨ ਬਸ ਸਟੈਂਡ ਤੇ ਸਬ ਡਵੀਜਨ ਪ੍ਰਬੰਧਕੀ ਕੰਪਲੈਕਸ ਦਾ ਨਰੀਖਣ ਪ੍ਰਾਜੈਕਟਾਂ ਨੂੰ  ਤੈਅ ਸਮੇਂ ਅੰਦਰ ਮੁਕੰਮਲ ਕਰਨ ਦੇ ਆਦੇਸ਼
ਅਬੋਹਰ, 7 ਅਗਸਤ : ਡਿਪਟੀ ਕਮਿਸ਼ਨਰ ਕਮ ਨਗਰ ਨਿਗਮ ਕਮਿਸ਼ਨਰ ਡਾ. ਸੇਨੂ ਦੁੱਗਲ ਵੱਲੋਂ ਅਬੋਹਰ ਸ਼ਹਿਰ ਦੇ ਵੱਖ-ਵੱਖ ਵਿਕਾਸ ਪ੍ਰੋਜੇਕਟਾਂ ਬਸ ਸਟੈਂਡ ਤੇ ਸਬ ਡਵੀਜਨ ਪ੍ਰਬੰਧਕੀ ਕੰਪਲੈਕਸ ਦਾ ਦੌਰਾ ਕੀਤਾ ਗਿਆ। ਉਨ੍ਹਾਂ ਵਿਕਾਸ ਪ੍ਰੋਜੈਕਟਾਂ ਨੂੰ ਤੈਅ ਸਮੇਂ ਅੰਦਰ ਮੁਕੰਮਲ ਕਰਨ ਦੇ ਆਦੇਸ਼ ਦਿੱਤੇ ਤਾਂ ਜੋ ਜਲਦ ਤੋਂ ਜਲਦ ਵਿਕਾਸ ਪ੍ਰੋਜੈਕਟ ਮੁਕੰਮਲ ਕਰਕੇ ਲੋਕਾਂ ਨੂੰ ਸਮਰਪਿਤ ਕੀਤੇ ਜਾ ਸਕਣ। ਡਿਪਟੀ ਕਮਿਸ਼ਨਰ ਨੇ ਬਸ ਸਟੈਂਡ ਅਤੇ ਸਬ ਡਵੀਜਨ ਪ੍ਰਬੰਧਕੀ ਕੰਪਲੈਕਸ ਦੇ ਚੱਲ ਰਹੇ ਵਿਕਾਸ ਕਾਰਜ ਦਾ ਨਿਰੀਖਣ....
ਜਿਲ੍ਹਾ ਕੁਲੈਕਟਰ ਵੱਲੋਂ ਜਮੀਨ ਦੀ ਨਿਸ਼ਾਨਦੇਹੀ ਲਈ ਰੇਟ ਨਿਰਧਾਰਤ
6000 ਰੁਪਏ 25 ਏਕੜ ਲਈ ਅਤੇ 25 ਏਕੜ ਤੋਂ ਵੱਧ ਤੇ 250 ਰੁਪਏ ਪ੍ਰਤੀ ਏਕੜ ਰੇਟ ਕੀਤੇ ਨਿਰਧਾਰਤ ਨਿਰਧਾਰਤ ਰੇਟ ਤੋਂ ਵੱਧ ਰੁਪਏ ਲੈਣ ਵਾਲਿਆਂ ਖਿਲਾਫ ਉਪ ਮੰਡਲ ਮੈਜਿਸਟ੍ਰੇਟ ਪਾਸ ਕੀਤੀ ਜਾਵੇ ਸ਼ਿਕਾਇਤ ਫਰੀਦਕੋਟ 7 ਅਗਸਤ : ਜਿਲ੍ਹਾ ਕੁਲੈਕਟਰ ਕਮ ਡਿਪਟੀ ਕਮਿਸ਼ਨਰ ਫਰੀਦਕੋਟ ਸ੍ਰੀ ਵਿਨੀਤ ਕੁਮਾਰ ਆਈ.ਏ.ਐਸ. ਨੇ ਪਹਿਲਾਂ ਹੀ ਹੁਕਮ ਜਾਰੀ ਕਰਦੇ ਹੋਏ ਜਿਲ੍ਹਾ ਫਰੀਦਕੋਟ ਦੀ ਹਦੂਦ ਅੰਦਰ ਮਸ਼ੀਨ ਆਪਰੇਟਰ ਨਿਸ਼ਾਨਦੇਹੀ ਲਈ ਆਮ ਜਨਤਾ ਪਾਸੋਂ 6000 ਰੁਪਏ ਵਿੱਚ 25 ਏਕੜ ਅਤੇ 25 ਏਕੜ ਤੋਂ ਜਿਆਦਾ ਰਕਬੇ ਦੀ....
ਜ਼ਿਲਾ ਪੱਧਰੀ ਸੁਤੰਤਰਤਾ ਦਿਵਸ ਮਨਾਉਣ ਲਈ ਪਹਿਲੀ ਰਿਹਰਸਲ ਕੀਤੀ
ਫ਼ਰੀਦਕੋਟ, 7 ਅਗਸਤ: ਜ਼ਿਲਾ ਪੱਧਰ ਤੇ ਸੁੰਤਤਰਤਾ ਦਿਵਸ ਮਨਾਉਣ ਲਈ ਸ਼੍ਰੀ ਵਿਨੀਤ ਕੁਮਾਰ ਡਿਪਟੀ ਕਮਿਸ਼ਨਰ ਫ਼ਰੀਦਕੋਟ ਦੀ ਯੋਗ ਅਗਵਾਈ ਕੀਤੀ ਜਾ ਰਹੇ ਜਾ ਪ੍ਰਬੰਧਾਂ ਤਹਿਤ 15 ਅਗਸਤ ਨੂੰ ਪੇਸ਼ ਕੀਤੇ ਜਾਣ ਵਾਲੇ ਪ੍ਰੋਗਰਾਮ ਦੀ ਪਹਿਲੀ ਰੀਹਸਲ ਮਹਾਤਮਾ ਗਾਂਧੀ ਮੈਮੋਰੀਅਲ ਸੀਨੀਅਰ ਸੈਕੰਡਰੀ ਸਕੂਲ ਫ਼ਰੀਦਕੋਟ ਵਿਖੇ ਕੀਤੀ ਗਈ। ਇਸ ਮੌਕੇ ਰੀਹਸਲ ਦ ਆਨੰਦ ਮਾਣਨ ਲਈ ਮੇਵਾ ਸਿੰਘ ਸਿੱਧੂ ਜ਼ਿਲਾ ਸਿੱਖਿਆ ਅਫ਼ਸਰ ਸੈਕੰਡਰੀ ਫ਼ਰੀਦਕੋਟ, ਗੁਰਦੀਪ ਸਿੰਘ ਮਾਨ ਜ਼ਿਲਾ ਲੋਕ ਸੰਪਰਕ ਅਫ਼ਸਰ ਫ਼ਰੀਦਕੋਟ, ਪ੍ਰਦੀਪ ਦਿਓੜਾ ਉਪ ਜ਼ਿਲਾ....
ਖੱਪਤਕਾਰਾ ਦੀ ਸਹਿਮਤੀ ਤੋ ਬਗੈਰ  ਲਗਾਏ ਜਾ ਰਹੇ  ਨੇ ਚਿੱਪ ਵਾਲੇ ਸਮਾਰਟ ਮੀਟਰ 
ਮੁੱਲਾਂਪੁਰ ਦਾਖਾ 6 ਅਗਸਤ (ਸਤਵਿੰਦਰ ਸਿੰਘ ਗਿੱਲ) ਪਾਵਰਕਾਮ ਵੱਲੋਂ ਬਿਜਲੀ ਖੱਪਤਕਾਰਾਂ ਦੀ ਸਹਿਮਤੀ ਤੋਂ ਬਗੈਰ ਗੁਪਤ ਤਰੀਕੇ ਨਾਲ ਲਾਏ ਚਿੱਪ ਵਾਲੇ ਸਮਾਰਟ ਬਿਜਲੀ ਮੀਟਰਾਂ ਦੇ ਵਿਰੋਧ ਵਿੱਚ ਕਿਰਤੀ ਕਿਸਾਨ ਯੂਨੀਅਨ, ਪੇਂਡੂ ਮਜ਼ਦੂਰ ਯੂਨੀਅਨ ਅਤੇ ਸੰਯੁਕਤ ਕਿਸਾਨ ਮੋਰਚਾ ਦੇ ਸੱਦੇ ਤੇ ਪਿੰਡ ਰਸੂਲਪੁਰ ਵਾਸੀਆਂ ਨੇ ਇਕੱਤਰ ਹੋ ਕੇ ਰੋਸ ਪ੍ਰਦਰਸ਼ਨ ਕੀਤਾ। ਜਿਸ ਵਿੱਚ ਨਗਰ ਨਿਵਾਸੀਆਂ ਨੇ ਭਰਵੀਂ ਸ਼ਮੂਲੀਅਤ ਕੀਤੀ। ਇਸ ਇਕੱਤਰਤਾ ਨੂੰ ਸੰਬੋਧਨ ਕਰਦਿਆਂ ਪੇਂਡੂ ਮਜ਼ਦੂਰ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਅਵਤਾਰ....
ਮੁਕਤਸਰ ਸਾਹਿਬ ‘ਚ ਇਕ ਘਰ ਦੀ ਛੱਤ ਡਿੱਗਣ ਕਾਰਨ ਇੱਕੋ ਪਰਿਵਾਰ ਦੇ 7 ਬੱਚੇ ਗੰਭੀਰ ਜ਼ਖਮੀ
ਮੁਕਤਸਰ ਸਾਹਿਬ, 6 ਅਗਸਤ : ਮੁਕਤਸਰ ਸਾਹਿਬ ‘ਚ ਇਕ ਘਰ ਦੀ ਛੱਤ ਡਿੱਗਣ ਕਾਰਨ ਇੱਕੋ ਪਰਿਵਾਰ ਦੇ 7 ਬੱਚੇ ਗੰਭੀਰ ਜ਼ਖਮੀ ਹੋ ਗਏ, ਜਿਨ੍ਹਾਂ ਨੂੰ ਆਸ-ਪਾਸ ਦੇ ਲੋਕਾਂ ਨੇ ਮਲਬੇ ਹੇਠੋਂ ਕੱਢਿਆ। ਜ਼ਖਮੀ ਬੱਚਿਆਂ ਨੂੰ ਤੁਰੰਤ ਪ੍ਰਾਈਵੇਟ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ। ਇਨ੍ਹਾਂ ਵਿੱਚੋਂ ਤਿੰਨ ਬੱਚਿਆਂ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਇਸ ਘਰ ਵਿੱਚ ਤਿੰਨ ਭਰਾ ਰਹਿੰਦੇ ਹਨ ਜੋ ਕਿ ਦਿਹਾੜੀਦਾਰ ਮਜ਼ਦੂਰ ਵਜੋਂ ਕੰਮ ਕਰਦੇ ਹਨ। ਐਤਵਾਰ ਸਵੇਰੇ ਬੱਚੇ ਗਲੀ ‘ਚ ਖੇਡ ਰਹੇ ਸਨ....
ਡੀ ਸੀ ਨੇ ਰੈਜ਼ੀਡੈਂਟ ਵੈਲਫੇਅਰ ਐਸੋਸੀਏਸ਼ਨਾਂ ਅਤੇ ਬਿਲਡਿੰਗ ਮੇਨਟੇਨੈਂਸ ਸੋਸਾਇਟੀਆਂ ਨੂੰ ਡੇਂਗੂ ਮੱਛਰ ਦੇ ਲਾਰਵੇ ਨੂੰ ਰੋਕਣ ਲਈ ਆਪਣੀਆਂ ਛੱਤਾਂ ਨੂੰ ਸਾਫ਼ ਕਰਵਾਉਣ ਅਤੇ ਖਾਲੀ ਪਲਾਟਾਂ ਵਿੱਚ ਖੜ੍ਹੇ ਪਾਣੀ ਦਾ ਨਿਕਾਸ ਕਰਨ ਲਈ ਕਿਹਾ
ਪ੍ਰਸ਼ਾਸਨਿਕ ਅਤੇ ਸਿਹਤ ਅਧਿਕਾਰੀਆਂ ਨਾਲ ਡੇਂਗੂ ਅਤੇ ਹੈਜ਼ੇ ਦੇ ਮਾਮਲਿਆਂ ਦੀ ਸਮੀਖਿਆ ਕੀਤੀ ਡੇਂਗੂ ਦੇ ਲਾਰਵੇ ਪ੍ਰਤੀ ਲੋਕਾਂ ਨੂੰ ਜਾਗਰੂਕ ਕਰਨ ਲਈ ਐਸ ਡੀ ਐਮਜ਼ ਨੂੰ ਸ਼ੁੱਕਰਵਾਰ ਨੂੰ ਡਰਾਈ ਡੇਅ ਮੁਹਿੰਮ ਦੀ ਅਗਵਾਈ ਕਰਨ ਲਈ ਕਿਹਾ ਐਸ.ਏ.ਐਸ.ਨਗਰ,6 ਅਗਸਤ : ਜ਼ਿਲ੍ਹੇ ਵਿੱਚ ਡੇਂਗੂ ਅਤੇ ਹੈਜ਼ੇ ਦੇ ਕੇਸਾਂ ਦੀ ਸਥਿਤੀ ਦਾ ਜਾਇਜ਼ਾ ਲੈਂਦਿਆਂ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਰੈਜ਼ੀਡੈਂਟਸ ਵੈੱਲਫੇਅਰ ਐਸੋਸੀਏਸ਼ਨਾਂ/ਮੇਨਟੇਨੈਂਸ ਸੋਸਾਇਟੀਆਂ ਨੂੰ ਅਪੀਲ ਕੀਤੀ ਕਿ ਉਹ ਡੇਂਗੂ ਦੇ ਲਾਰਵੇ ਨੂੰ ਦੂਰ ਰੱਖਣ....
75 ਲੱਖ ਰੁਪਏ ਦੀ ਲਾਗਤ ਨਾਲ ਕੰਕਰੀਟ ਸੜਕ ਉਸਾਰੀ ਦਾ ਕੰਮ ਸ਼ੁਰੂ-ਸੇਖੋਂ
ਫਰੀਦਕੋਟ 6 ਅਗਸਤ : ਫ਼ਰੀਦਕੋਟ ਤੋਂ ਹਲਕਾ ਵਿਧਾਇਕ ਸ.ਗੁਰਦਿੱਤ ਸਿੰਘ ਸੇਖੋਂ ਨੇ ਬੜੇ ਲੰਮੇ ਸਮੇਂ ਤੋਂ ਲੋਕਾਂ ਦੀ ਮੰਗ ਨੂੰ ਦੇਖਦੇ ਹੋਏ 75 ਲੱਖ ਰੁਪਏ ਦੀ ਲਾਗਤ ਨਾਲ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਅਤੇ ਹਸਪਤਾਲ ਰਾਮ ਬਾਗ ਦੇ ਨਜ਼ਦੀਕ ਕੰਕਰੀਟ ਸੜਕ ਦੀ ਉਸਾਰੀ ਦਾ ਕੰਮ ਸ਼ੁਰੂ ਕਰਵਾਇਆ। ਉਹਨਾਂ ਦੱਸਿਆ ਕਿ ਬੜੇ ਲੰਮੇ ਸਮੇਂ ਤੋਂ ਲੋਕਾਂ ਦੀ ਮੰਗ ਰਹੀ ਹੈ ਜਿਸ ਕਾਰਨ ਵਹੀਕਲਾਂ, ਐਂਬੂਲੈਂਸਾਂ ਨੂੰ ਲੰਮੇ ਰਸਤੇ ਤੋਂ ਆਉਣਾ ਪੈਂਦਾ ਸੀ। ਇਸ ਸੜਕ ਦੇ ਬਣਨ ਨਾਲ ਬਾਹਰੋਂ ਆਉਣ ਵਾਲੇ ਲੋਕਾਂ ਅਤੇ ਸਥਾਨਕ....
ਪੰਜਾਬ ਸਰਕਾਰ ਹਰ ਖੇਤ ਤੱਕ ਨਹਿਰੀ ਪਾਣੀ ਪੁੱਜਦਾ ਕਰਨ ਲਈ ਵਚਨਬੱਧ : ਸੰਧਵਾਂ
ਫਰੀਦਕੋਟ 6 ਅਗਸਤ : ਲਿਫ਼ਟ ਪੰਪਾਂ ਦੇ ਮਸਲੇ ਤੇ ਕਿਸੇ ਵੀ ਕਿਸਾਨ ਦਾ ਕਿਸੇ ਵੀ ਤਰਾਂ ਦਾ ਕੋਈ ਵੀ ਨੁਕਸਾਨ ਨਹੀਂ ਕੀਤਾ ਜਾਵੇਗਾ। ਇਹ ਜਾਣਕਾਰੀ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ.ਕੁਲਤਾਰ ਸਿੰਘ ਸੰਧਵਾਂ ਨੇ ਦਿੱਤੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਹਰ ਕਿਸਾਨ,ਹਰ ਖੇਤ ਤੱਕ ਨਹਿਰੀ ਪਾਣੀ ਪੁੱਜਦਾ ਕਰਨ ਲਈ ਵਚਨਬੱਧ ਹੈ। ਉਨ੍ਹਾਂ ਦੱਸਿਆ ਕਿ ਕਿਸਾਨਾਂ ਨੂੰ ਨਹਿਰੀ ਪਾਣੀ ਹੋਰ ਆਸਾਨੀ ਨਾਲ ਉਪਲਬਧ ਕਰਵਾਉਣ ਲਈ ਇੱਕ ਪੈਰਲਰ ਨਹਿਰ ਬਣਾਓਣ ਦਾ ਸਰਵਾ ਚੱਲ ਰਿਹਾ ਹੈ। ਉਨ੍ਹਾਂ ਸਮੂਹ ਕਿਸਾਨਾਂ ਨੂੰ ਅਪੀਲ ਕੀਤੀ....
ਸ਼ੁੱਧ ਵਾਤਾਵਰਨ ਦੀ ਪ੍ਰਾਪਤੀ ਲਈ ਵਣ ਮੰਡਲ ਅਫਸਰ ਨੇ ਲਗਾਇਆ ਬੂਟਾ
ਵਣ ਵਿਭਾਗ ਦਾ ਉਪਰਾਲਾ, ਟਿਉਬਵੈਲ ਦੇ ਆਲੇ—ਦੁਆਲੇ 3 ਬੂਟੇ ਲਗਾਉਣ ਦੀ ਅਪੀਲ ਫਾਜ਼ਿਲਕਾ, 6 ਅਗਸਤ : ਪੰਜਾਬ ਸਰਕਾਰ ਵੱਲੋਂ ਵਾਤਾਵਰਣ ਨੂੰ ਹਰਿਆ—ਭਰਿਆ ਬਣਾਉਣ ਦੇ ਮੰਤਵ ਤਹਿਤ ਵੱਧ ਤੋਂ ਵੱਧ ਬੂਟੇ ਲਗਾਉਣ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ। ਆਲਾ—ਦੁਆਲਾ ਸਾਫ—ਸੁਥਰਾ ਤੇ ਹਰਿਆ—ਭਰਿਆ ਹੋਣ ਨਾਲ ਵਾਤਾਵਰਣ ਤਾਂ ਸ਼ੁੱਧ ਹੁੰਦਾ ਹੀ ਹੈ ਸਗੋ ਬਿਮਾਰੀਆਂ ਦਾ ਖਾਤਮਾ ਵੀ ਹੁੰਦਾ ਹੈ। ਵਣ ਮੰਡਲ ਅਫਸਰ ਅਮ੍ਰਿਤਪਾਲ ਸਿੰਘ ਬਰਾੜ ਨੇ ਸੁੱਧ ਵਾਤਾਵਰਨ ਦੀ ਸਿਰਜਣਾ ਵਿਚ ਯੋਗਦਾਨ ਪਾਉਂਦੀਆਂ ਬੂਟਾ ਲਾਇਆ| ਉਨ੍ਹਾਂ ਕਿਹਾ ਕਿ....