ਮਾਲਵਾ

ਪੀ.ਏ.ਯੂ. ਵਿਖੇ ਜੈਵਿਕ ਖੇਤੀ ਬਾਰੇ ਪੰਜਾ ਰੋਜ਼ਾ ਸਿਖਲਾਈ ਕੋਰਸ ਆਯੋਜਿਤ ਹੋਇਆ
ਲੁਧਿਆਣਾ 3 ਫਰਵਰੀ, 2025 : ਪੀ.ਏ.ਯੂ. ਦੇ ਸਕਿੱਲ ਡਿਵੈਲਪਮੈਂਟ ਸੈਂਟਰ ਵੱਲੋਂ ਡਾ. ਮੱਖਣ ਸਿੰਘ ਭੁੱਲਰ, ਨਿਰਦੇਸ਼ਕ ਪਸਾਰ ਸਿੱਖਿਆ ਦੀ ਯੋਗ ਰਹਿਨੁਮਾਈ ਹੇਠ ਪੰਜਾਬ ਦੇ ਕਿਸਾਨ ਅਤੇ ਕਿਸਾਨ ਬੀਬੀਆਂ ਲਈ Tਜੈਵਿਕ ਖੇਤੀU ਸੰਬੰਧੀ ਪੰਜ ਦਿਨਾਂ ਦਾ ਸਿਖਲਾਈ ਕੋਰਸ ਕਰਵਾਇਆ ਗਿਆ| ਇਸ ਬਾਰੇ ਜਾਣਕਾਰੀ ਦਿੰਦੇ ਹੋਏ ਡਾ. ਰੁਪਿੰਦਰ ਕੌਰ, ਐਸੋਸੀਏਟ ਡਾਇਰੈਕਟਰ (ਸਕਿੱਲ ਡਿਵੈਲਪਮੈਂਟ) ਨੇ ਦੱਸਿਆ ਕਿ ਇਸ ਕੋਰਸ ਵਿੱਚ ਲਗਭਗ 33 ਸਿਖਿਆਰਥੀਆਂ ਨੇ ਭਾਗ ਲਿਆ| ਉਹਨਾਂ ਨੇ ਸਿਖਿਆਰਥੀਆਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ....
ਡਿਪਟੀ ਕਮਿਸ਼ਨਰ ਵੱਲੋਂ ਕਿਦਵਈ ਨਗਰ ਅਤੇ ਢੋਲੇਵਾਲ ਸਕੂਲ ਆਫ਼ ਐਮੀਨੈਂਸ ਪ੍ਰੋਜੈਕਟਾਂ ਦੀ ਪ੍ਰਗਤੀ ਦਾ ਜਾਇਜ਼ਾ
ਕਿਦਵਈ ਨਗਰ ਐਸ.ਓ.ਈ. ਦੀ ਮੁਕੰਮਲ ਮਿਤੀ 31 ਮਾਰਚ, 2025 ਨਿਰਧਾਰਤ ਲੁਧਿਆਣਾ, 3 ਫਰਵਰੀ 2025 : ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਵੱਲੋਂ ਆਗਾਮੀ ਕਿਦਵਈ ਨਗਰ ਅਤੇ ਢੋਲੇਵਾਲ ਵਾਲੇ ਸਕੂਲ ਆਫ਼ ਐਮੀਨੈਂਸ (ਐਸ.ਓ.ਈ.) ਦੇ ਉਸਾਰੀ ਕਾਰਜ਼ਾਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ ਗਿਆ। ਵੱਖ-ਵੱਖ ਵਿਭਾਗਾਂ ਦੇ ਮੁਖੀਆਂ ਜਿਨ੍ਹਾਂ ਵਿੱਚ ਸਿੱਖਿਆ, ਨਗਰ ਸੁਧਾਰ ਟਰੱਸਟ ਅਤੇ ਲੋਕ ਨਿਰਮਾਣ ਵਿਭਾਗ (ਪੀ.ਡਬਲਯੂ.ਡੀ.) ਸ਼ਾਮਲ ਸਨ, ਦੇ ਨਾਲ ਮੀਟਿੰਗ ਦੌਰਾਨ, ਡਿਪਟੀ ਕਮਿਸ਼ਨਰ ਜ਼ੋਰਵਾਲ ਨੇ ਕਿਹਾ ਕਿ ਕਿਦਵਈ ਨਗਰ ਐਸ.ਓ.ਈ. ਲਈ....
ਬਾਲਗ਼ ਨੂੰ ਹਾਸਿਲ ਹੋਇਆ ਅੱਖ਼ਰ ਗਿਆਨ ਉਹਨਾਂ ਦੀ ਜ਼ਿੰਦਗੀ 'ਚ ਨਵੇਂ ਰੰਗ ਭਰੇਗਾ-ਏ.ਡੀ.ਸੀ. ਧਾਲੀਵਾਲ
ਸ੍ਰੀ ਫ਼ਤਹਿਗੜ੍ਹ ਸਾਹਿਬ, 03 ਫਰਵਰੀ (ਹਰਪ੍ਰੀਤ ਸਿੰਘ ਗੁੱਜਰਵਾਲ) : ਸੂਬੇ ਅੰਦਰ 15 ਸਾਲ ਤੋਂ ਵੱਧ ਉਮਰ ਦੇ ਗੈਰ ਸਾਖਰ ਵਿਅਕਤੀਆਂ ਨੂੰ ਸਾਖਰ ਬਣਾਉਣ ਲਈ ਚਲਾਏ ਜਾ ਰਹੇ ਉਲਾਸ ਪ੍ਰੋਗਰਾਮ ਤਹਿਤ ਸੈਸ਼ਨ 2023-25 ਦੌਰਾਨ ਸਫ਼ਲ ਰਹਿਣ ਵਾਲੇ ਜ਼ਿਲ੍ਹੇ ਦੇ ਸੈਂਕੜੇ ਪ੍ਰੀਖਿਆਰਥੀਆਂ ਨੂੰ ਸਨਮਾਨਿਤ ਕਰਨ ਲਈ ਡਾਇਟ ਵਿਖੇ ਜ਼ਿਲ੍ਹਾ ਪੱਧਰੀ ਸਮਾਗਮ ਕਰਵਾਇਆ ਗਿਆ। ਇਸ ਮੌਕੇ ਬਤੌਰ ਮੁੱਖ ਮਹਿਮਾਨ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ.ਸੁਰਿੰਦਰ ਸਿੰਘ ਧਾਲੀਵਾਲ ਨੇ ਸਫਲ ਰਹਿਣ ਵਾਲੇ ਪ੍ਰੀਖਿਆਰਥੀਆਂ ਨੂੰ ਸਰਟੀਫਿਕੇਟ....
ਮਾਨਯੋਗ ਜਸਟਿਸ ਮਨੀਸ਼ਾ ਬੱਤਰਾ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਐਡਮਿਨਸਟ੍ਰੇਟਿਵ ਜੱਜ, ਸੈਸ਼ਨ ਡਵੀਜ਼ਨ ਸ੍ਰੀ ਮੁਕਤਸਰ ਸਾਹਿਬ, ਵੱਲੋਂ ਵੱਖ-ਵੱਖ ਥਾਵਾਂ ਤੇ ਕੀਤਾ  ਨਿਰੀਖਣ
ਸ੍ਰੀ ਮੁਕਤਸਰ ਸਾਹਿਬ 3 ਫਰਵਰੀ 2025 : ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਇੰਸਪੈਕਟਿੰਗ ਜਸਟਿਸ ਮਿਸ. ਮਨੀਸ਼ਾ ਬੱਤਰਾ ਨੇ 01 ਫਰਵਰੀ 2025 ਤੋਂ 03 ਫਰਵਰੀ 2025 ਤੱਕ ਸੈਸਨ ਡਿਵੀਜਨ ਸ੍ਰੀ ਮੁਕਤਸਰ ਸਾਹਿਬ ਵਿਖੇ ਮਿਤੀ 01.02.2025 ਨੂੰ ਸਬ ਡਿਵੀਜਨ ਮਲੋਟ ਅਤੇ ਗਿੱਦੜਬਾਹਾ ਦੀ ਇੰਸਪੈਕਸ਼ਨ ਕੀਤੀ ਗਈ ਅਤੇ ਵੱਖ ਵੱਖ ਅਦਾਲਤਾਂ ਦਾ ਨਿਰੀਖਣ ਕੀਤਾ ਗਿਆ ਇਸ ਮੌਕੇ ਬਾਰ ਪ੍ਰਧਾਨ ਵੱਲੋਂ ਸਮੇਤ ਵਕੀਲ ਸਹਿਬਾਨਾਂ ਵੱਲ਼ੋ ਨਿੱਘਾ ਸਵਾਗਤ ਕੀਤਾ ਗਿਆ। ਮਲੋਟ ਬਾਰ ਵੱਲੋਂ ਆਪਣੇ ਚੈਬਰਾ ਦਾ ਨੀਹ ਪੱਥਰ ਅਤੇ ਉਦਘਾਟਨ....
ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵਿਖੇ ਉੱਤਰ-ਬਸਤੀਵਾਦੀ ਇਤਿਹਾਸਕਾਰੀ ਦੀ ਸਿੱਖ ਵਿਰੋਧੀ ਬਿਰਤਾਂਤਕਾਰੀ ਵਿਸ਼ੇ ਤੇ ਵਿਸ਼ੇਸ਼ ਭਾਸ਼ਣ
ਸ੍ਰੀ ਫ਼ਤਹਿਗੜ੍ਹ ਸਾਹਿਬ, 03 ਫਰਵਰੀ (ਹਰਪ੍ਰੀਤ ਸਿੰਘ ਗੁੱਜਰਵਾਲ) : ਅੱਜ ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵਿਖੇ ਧਰਮ ਅਧਿਐਨ ਵਿਭਾਗ ਵੱਲੋਂ ਉੱਤਰ ਬਸਤੀਵਾਦੀ ਇਤਿਹਾਸਕਾਰੀ ਦੀ ਸਿੱਖ ਵਿਰੋਧੀ ਬਿਰਤਾਂਤਕਾਰੀ ਦੀ ਸਿਆਸਤ ਵਿਸ਼ੇ ਤੇ ਇੱਕ ਵਿਸ਼ੇਸ਼ ਭਾਸ਼ਣ ਕਰਵਾਇਆ ਗਿਆ। ਸਮਾਗਮ ਦੀ ਪ੍ਰਧਾਨਗੀ ਕਰਦਿਆਂ ਵਾਈਸ ਚਾਂਸਲਰ ਪ੍ਰੋਫੈਸਰ ਪ੍ਰਿਤਪਾਲ ਸਿੰਘ ਨੇ ਆਖਿਆ ਕਿ ਸਮਕਾਲੀ ਫਲਸਫੇ ਅਤੇ ਬਿਰਤਾਂਤਕਾਰੀ ਨੂੰ ਸਮਝਣਾ ਅਤੇ ਲੋੜ ਅਨੁਸਾਰ ਉਸ ਦਾ ਜਵਾਬ ਦੇਣਾ ਅਕਾਦਮਿਕ ਜਗਤ ਦਾ ਮੁਢਲਾ ਫਰਜ਼ ਹੈ। ਧਰਮ....
ਜ਼ਿਲ੍ਹਾ ਸ੍ਰੀ ਫ਼ਤਹਿਗੜ੍ਹ ਸਾਹਿਬ ਦੇ ਖਿਡਾਰੀਆਂ ਨੇ ਸੂਬਾ ਪੱਧਰ 'ਤੇ 288 ਤਗਮਿਆਂ ਨਾਲ ਚਮਕਾਇਆ ਜ਼ਿਲ੍ਹੇ ਦਾ ਨਾਮ: ਡਿਪਟੀ ਕਮਿਸ਼ਨਰ
ਸ੍ਰੀ ਫ਼ਤਹਿਗੜ੍ਹ ਸਾਹਿਬ, 3 ਫਰਵਰੀ (ਹਰਪ੍ਰੀਤ ਸਿੰਘ ਗੁੱਜਰਵਾਲ) : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਨੌਜਵਾਨਾਂ ਨੂੰ ਖੇਡਾਂ ਪ੍ਰਤੀ ਉਤਸ਼ਾਹਤ ਕਰਨ ਲਈ ਕੀਤੇ ਜਾ ਰਹੇ ਉਪਰਾਲਿਆਂ ਦੇ ਸਾਰਥਕ ਸਿੱਟੇ ਨਿਕਲ ਰਹੇ ਹਨ, ਜਿਸ ਤਹਿਤ ਜ਼ਿਲ੍ਹਾ ਸ੍ਰੀ ਫ਼ਤਹਿਗੜ੍ਹ ਸਾਹਿਬ ਦੇ ਖਿਡਾਰੀਆਂ ਨੇ ਸਾਲ 2024-25 ਦੌਰਾਨ ਸੂਬਾ ਪੱਧਰ ਉੱਤੇ 288 ਤਗਮੇ ਜਿੱਤ ਕੇ ਜ਼ਿਲ੍ਹੇ ਦਾ ਨਾਮ ਰੌਸ਼ਨ ਕੀਤਾ ਹੈ। ਇਹ ਜਾਣਕਾਰੀ ਸਾਂਝੀ ਕਰਦਿਆਂ ਡਿਪਟੀ ਕਮਿਸ਼ਨਰ ਡਾ. ਸੋਨਾ ਥਿੰਦ ਨੇ....
ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵਿਖੇ ਯੂਨੀਵਰਸਿਟੀ ਸਕੂਲ ਆਫ ਲਾਅ ਵੱਲੋਂ ਰਾਸ਼ਟਰੀ ਬੇਟੀ ਦਿਵਸ 'ਤੇ ਵਾਦ-ਵਿਵਾਦ ਮੁਕਾਬਲੇ ਦਾ ਆਯੋਜਨ
ਸ੍ਰੀ ਫ਼ਤਹਿਗੜ੍ਹ ਸਾਹਿਬ, 3 ਫਰਵਰੀ (ਹਰਪ੍ਰੀਤ ਸਿੰਘ ਗੁੱਜਰਵਾਲ) : ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ, ਫਤਿਹਗੜ੍ਹ ਸਾਹਿਬ ਦੇ ਯੂਨੀਵਰਸਿਟੀ ਸਕੂਲ ਆਫ ਲਾਅ ਵੱਲੋਂ ਰਾਸ਼ਟਰੀ ਬੇਟੀ ਦਿਵਸ ਦੇ ਮੌਕੇ 'ਤੇ ਵਾਦ-ਵਿਵਾਦ ਮੁਕਾਬਲੇ ਦਾ ਆਯੋਜਨ ਕੀਤਾ ਗਿਆ। ਇਹ ਸਮਾਰੋਹ ਲਿੰਗ ਸਮਾਨਤਾ, ਬੇਟੀਆਂ ਦੇ ਅਧਿਕਾਰਾਂ ਅਤੇ ਉਨ੍ਹਾਂ ਦੇ ਸਸ਼ਕਤੀਕਰਨ ਦੀ ਮਹੱਤਤਾ ਨੂੰ ਉਜਾਗਰ ਕਰਨ ਲਈ ਕੀਤਾ ਗਿਆ। ਸਭਾ ਨੂੰ ਸੰਬੋਧਨ ਕਰਦੇ ਹੋਏ, ਵਿਭਾਗ ਮੁਖੀ ਅਤੇ ਡੀਨ ਪ੍ਰੋ. (ਡਾ.) ਅਮੀਤਾ ਕੌਸ਼ਲ ਨੇ ਰਾਸ਼ਟਰੀ ਬੇਟੀ ਦਿਵਸ....
ਸ਼੍ਰੋਮਣੀ ਕਵੀਸ਼ਰ ਬਾਬੂ ਰਜਬ ਅਲੀ ਜੀ ਦੀ ਪੋਤਰੀ ਰੋਹਾਨਾ ਰਜਬ ਅਲੀ ਨੂੰ ਲਾਹੌਰ ਵਿੱਚ ਦੂਜੀ ਵਾਰ ਮਿਲਦਿਆਂ
ਗੁਰਭਜਨ ਗਿੱਲ ਬਾਬੂ ਰਜਬ ਅਲੀ ਸਾਹੋ ਕੇ(ਮੋਗਾ) ਤੋਂ 1947 ਦੇ ਉਜਾੜੇ ਉਪਰੰਤ ਸਾਹੀਵਾਲ ਜਾ ਵੱਸੇ ਸਨ। ਰੂਹ ਸਾਹੋ ਕਿਆਂ ਵਿੱਚ ਹੀ ਰਹੀ। ਕਵੀਸ਼ਰੀ ਵਿੱਚ ਉਨ੍ਹਾਂ ਦੇ ਪੰਜ ਸੌ ਤੋਂ ਵੱਧ ਸ਼ਾਗਿਰਦ ਨੇ। ਵੰਡ ਮਗਰੋਂ ਵੀ ਉਹ ਆਪਣਾ ਕਲਾਮ ਚਿੱਠੀਆਂ ਰਾਹੀਂ ਸ਼ਾਗਿਰਦਾਂ ਨੂੰ ਲਿਖ ਲਿਖ ਭੇਜਦੇ ਰਹੇ। ਦੋ ਸਾਲ ਪਹਿਲਾਂ ਉਨ੍ਹਾਂ ਦੀ ਪੋਤਰੀ ਰੇਹਾਨਾ ਰਜਬ ਅਲੀ ਸਪੁੱਤਰੀ ਸ਼ਮਸ਼ੇਰ ਖਾਂ ਵਿਸ਼ਵ ਪੰਜਾਬੀ ਕਾਨਫਰੰਸ ਵਿੱਚ ਸਾਹੀਵਾਲ ਤੋਂ ਉਚੇਚੀ ਮੈਨੂੰ ਮਿਲਣ ਆਈ। ਉਸ ਨੂੰ ਮੈਂ ਤੇ ਮੇਰੀ ਸਰਦਾਰਨੀ ਜਸਵਿੰਦਰ ਕੌਰ ਗਿੱਲ....
ਪੰਜਾਬੀ ਕਵੀ ਦਰਸ਼ਨ ਖਟਕੜ ਨੂੰ  ਸ. ਪ੍ਰੀਤਮ ਸਿੰਘ ਬਾਸੀ ਸਾਹਿੱਤ ਪੁਰਸਕਾਰ ਦਿੱਤਾ ਜਾਵੇਗਾ।
ਲੁਧਿਆਣਾ, 2 ਫਰਵਰੀ 2025 : ਬੀ ਸੀ ਕਲਚਰਲ ਐਸੋਸੀਏਸ਼ਨ ਸਰੀ (ਕੈਨੇਡਾ) ਵੱਲੋਂ ਸਥਾਪਿਤ ਸਵਰਗੀ ਸ. ਪ੍ਰੀਤਮ ਸਿੰਘ ਬਾਸੀ ਪੁਰਸਕਾਰ ਇਸ ਵਾਰ ਪੰਜਾਬੀ ਕਵੀ ਦਰਸ਼ਨ ਖਟਕੜ ਨੂੰ ਦਿੱਤਾ ਜਾਵੇਗਾ। ਇਹ ਐਲਾਨ ਕਰਦਿਆਂ ਬੀ ਸੀ ਕਲਚਰਲ ਫਾਉਂਡੇਸ਼ਨ ਵੱਲੋਂ ਸਥਾਪਿਤ ਪੰਜ ਮੈਂਬਰੀ ਪੁਰਸਕਾਰ ਚੋਣ ਕਮੇਟੀ ਦੇ ਪ੍ਰਧਾਨ ਡਾ. ਸ ਪ ਸਿੰਘ ਤੇ ਸਰੀ(ਕੈਨੇਡਾ ਤੋਂ ਆਏ ਪ੍ਰਤੀਨਿਧ ਮੋਹਨ ਗਿੱਲ ਨੇ ਦੱਸਿਆ ਕਿ ਉੱਘੇ ਇਨਕਲਾਬੀ ਪੰਜਾਬੀ ਕਵੀ ਸ਼੍ਰੀ ਦਰਸ਼ਨ ਖਟਕੜ ਨੂੰ ਸਾਲ 2024 ਦਾ ਸ. ਪ੍ਰੀਤਮ ਸਿੰਘ ਬਾਸੀ ਸਾਹਿੱਤ ਪੁਰਸਕਾਰ....
ਪੰਜਾਬ ਵਿੱਚ ਖੇਡ ਸੱਭਿਆਚਾਰ ਦੀ ਉਸਾਰੀ ਲਈ ਸਮਾਂਬੱਧ ਯੋਜਨਾਕਾਰੀ ਦੀ ਜ਼ਰੂਰਤ : ਉਲੰਪੀਅਨ ਮਹਿੰਦਰ ਸਿੰਘ ਗਿੱਲ
ਲੁਧਿਆਣਾ, 2 ਫਰਵਰੀ 2025 : ਭਾਰਤੀ ਅਥਲੈਟਿਕਸ ਜਗਤ ਦੇ ਰੌਸ਼ਨ ਮੀਨਾਰ ਉਲੰਪੀਅਨ ਮਹਿੰਦਰ ਸਿੰਘ ਗਿੱਲ ਨੇ ਕਿਹਾ ਹੈ ਕਿ ਪੰਜਾਬ ਨੂੰ ਸਮਾਂ ਬੱਧ ਨੀਤੀ ਵਾਲਾ ਖੇਡ ਸੱਭਿਆਚਾਰ ਉਸਾਰਨ ਦੀ ਲੋੜ ਹੈ ਤਾਂ ਜੋ ਸਭਨਾਂ ਲਈ ਸਿਹਤ ਯਕੀਨੀ ਬਣ ਸਕੇ ਅਤੇ ਸਹੀ ਤਕਨੀਕ ਦੀ ਸਿਖਲਾਈ ਵਾਲੇ ਕੌਮੀ ਤੇ ਕੌਮਾਂਤਰੀ ਖਿਡਾਰੀ ਪੈਦਾ ਹੋ ਸਕਣ। ਸ. ਗਿੱਲ ਦਾ ਪਰਿਵਾਰ ਫੋਲੜੀਵਾਲ- ਜਮਸ਼ੇਰ(ਜਲੰਧਰ) ਵਿੱਚ ਵੰਡ ਮਗਰੋਂ ਆਣ ਵੱਸਿਆ ਕਿਊਂਕਿ ਬਾਰਾਂ ਆਬਾਦ ਕਰਨ ਵੇਲੇ ਏਥੋਂ ਹੀ ਗਿਆ ਸੀ। ਸਪੋਰਟਸ ਸਕੂਲ ਜਲੰਧਰ ਤੇ ਕੁਰੂਕਸ਼ੇਤਰ....
ਗੁਰਦੁਆਰਾ ਸ੍ਰੀ ਜੋਤੀ ਸਰੂਪ ਸਾਹਿਬ ਵਿਖੇ ਨਵੇਂ ਕੁਆਰਟਰ ਬਣਾਉਣ ਦੀ ਕਾਰ ਸੇਵਾ ਅਰਦਾਸ ਉਪਰੰਤ ਸ਼ੁਰੂ : ਚੀਮਾ, ਰਿਆ, ਕੰਗ 
ਸ੍ਰੀ ਫ਼ਤਹਿਗੜ੍ਹ ਸਾਹਿਬ, 02 ਫਰਵਰੀ (ਹਰਪ੍ਰੀਤ ਸਿੰਘ ਗੁੱਜਰਵਾਲ) : ਸਰਬੰਸ ਦਾਨੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦੇ ਬਾਬਾ ਜੋਰਾਵਰ ਸਿੰਘ ਜੀ ਬਾਬਾ ਫਤਿਹ ਸਿੰਘ ਜੀ ਮਾਤਾ ਗੁਜਰ ਕੌਰ ਜੀ ਦੇ ਸੰਸਕਾਰ ਸਥਾਨ ਗੁਰਦੁਆਰਾ ਸ੍ਰੀ ਜੋਤੀ ਸਰੂਪ ਸਾਹਿਬ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਬਾਬਾ ਹਰਬੰਸ ਸਿੰਘ ਕਾਰ ਸੇਵਾ ਦਿੱਲੀ ਵਾਲਿਆਂ ਦੇ ਸਹਿਯੋਗ ਨਾਲ ਬਣ ਰਹੇ ਨਵੇਂ ਕੁਆਰਟਰਾਂ ਦੀ ਅਰਦਾਸ ਕਰਨ ਉਪਰੰਤ ਟੱਕ ਲਗਾ ਕੇ ਕਾਰ ਸੇਵਾ ਸ਼ੁਰੂ ਕੀਤੀ ਗਈ। ਇਸ ਮੌਕੇ ਗੁਰਦੁਆਰਾ....
ਗਿੱਲ੍ਹੇ ਕੂੜੇ ਤੋਂ ਬਿਜਲੀ ਬਣਾਉਣ ਵਾਲਾ ਸੂਬੇ ਦਾ ਪਹਿਲਾ ਪਲਾਂਟ ਮੰਡੀ ਗੋਬਿੰਦਗੜ੍ਹ ਵਿਖੇ ਹੋਇਆ ਸ਼ੁਰੂ : ਡਿਪਟੀ ਕਮਿਸ਼ਨਰ ਡਾਕਟਰ ਸੋਨਾ ਥਿੰਦ 
ਸ੍ਰੀ ਫ਼ਤਹਿਗੜ੍ਹ ਸਾਹਿਬ, 02 ਫਰਵਰੀ (ਹਰਪ੍ਰੀਤ ਸਿੰਘ ਗੁੱਜਰਵਾਲ) : ਨਗਰ ਕੌਂਸਲ ਮੰਡੀ ਗੋਬਿੰਦਗੜ੍ਹ ਵੱਲੋਂ ਸ਼ਹਿਰੀ ਖੇਤਰ ਵਿੱਚੋਂ ਇਕੱਤਰ ਕੀਤੇ ਗਿੱਲ੍ਹੇ ਤੇ ਸੁੱਕੇ ਕੂੜੇ ਨੂੰ ਜਿਥੇ ਸ਼ਹਿਰ ਵਾਸੀਆਂ ਨੂੰ ਵੱਖੋ ਵੱਖ ਕਰਕੇ ਕੂੜਾ ਇਕੱਤਰ ਕਰਨ ਆਏ ਸਫਾਈ ਸੇਵਕਾਂ ਨੂੰ ਮੁਹੱਈਆ ਕਰਵਾਉਣ ਲਈ ਜਾਗਰੂਕ ਕੀਤਾ ਜਾ ਰਿਹਾ ਹੈ ਉਥੇ ਹੀ ਇੱਕ ਨਵੇਕਲੀ ਪਹਿਲ ਕਦਮੀ ਕਰਦਿਆਂ ਇੱਕ ਵਿਸ਼ੇਸ਼ ਪਲਾਂਟ ਗੋਬਿੰਦਗੜ੍ਹ ਵਿਖੇ ਸਥਾਪਤ ਕੀਤਾ ਗਿਆ ਹੈ। ਇਸ ਪਲਾਂਟ ਵਿੱਚ ਆਉਣ ਵਾਲੇ ਗਿੱਲ੍ਹੇ ਕੂੜੇ ਨਾਲ ਰੋਜ਼ਾਨਾਂ 1000 ਯੂਨਿਟ....
ਹਲਕਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿੱਚ ਅਕਾਲੀ ਦਲ ਦੀ ਮੈਂਬਰਸ਼ਿਪ ਭਰਤੀ ਨੂੰ ਮਿਲਿਆ ਵੱਡਾ ਹੁੰਗਾਰਾ : ਚੀਮਾ, ਝਿੰਜਰ, ਖਾਲਸਾ, ਢਿਲੋਂ 
ਸ੍ਰੀ ਫਤਿਹਗੜ੍ਹ ਸਾਹਿਬ, 02 ਫ਼ਰਵਰੀ (ਹਰਪ੍ਰੀਤ ਸਿੰਘ ਗੁੱਜਰਵਾਲ) : ਸ਼੍ਰੋਮਣੀ ਅਕਾਲੀ ਦਲ ਵੱਲੋਂ ਜ਼ਿਲ੍ਹਾ ਸ੍ਰੀ ਫਤਿਹਗੜ੍ ਸਾਹਿਬ ਦੇ ਪਿੰਡ ਝਿੰਜਰਾ ਵਿਖੇ ਯੂਥ ਦੇ ਕੌਮੀ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਦੀ ਅਗਵਾਈ ਵਿੱਚ ਭਰਤੀ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ। ਭਰਤੀ ਮੁਹਿੰਮ ਦੀ ਸ਼ੁਰੂਆਤ ਅਬਜ਼ਰਬਰ ਬਿਕਰਮਜੀਤ ਸਿੰਘ ਖਾਲਸਾ , ਅਬਜ਼ਰਬਰ ਪਰਮਜੀਤ ਸਿੰਘ ਢਿੱਲੋਂ , ਕੌਮੀ ਜਨਰਲ ਸਕੱਤਰ ਹਲਕਾ ਇੰਚਾਰਜ ਸ੍ਰੀ ਫ਼ਤਹਿਗੜ੍ਹ ਸਾਹਿਬ ਜਗਦੀਪ ਸਿੰਘ ਚੀਮਾ ਤੇ ਸ਼੍ਰੋਮਣੀ ਕਮੇਟੀ ਮੈਂਬਰ ਅਵਤਾਰ ਸਿੰਘ ਰਿਆ ਅਤੇ....
ਧੁੰਦ ਕਾਰਨ ਵਾਪਰੇ ਭਿਆਨਕ ਸੜਕ ਹਾਦਸੇ ਵਿੱਚ ਦੋ ਲੋਕਾਂ ਦੀ ਮੌਤ
ਸ੍ਰੀ ਮੁਕਤਸਰ ਸਾਹਿਬ, 01 ਫਰਵਰੀ 2025 : ਸ੍ਰੀ ਮੁਕਤਸਰ ਸਾਹਿਬ ‘ਚ ਧੁੰਦ ਕਾਰਨ ਵਾਪਰੇ ਇੱਕ ਭਿਆਨਕ ਸੜਕ ਹਾਦਸੇ ਵਿੱਚ ਦੋ ਲੋਕਾਂ ਦੀ ਮੌਤ ਹੋ ਜਾਣ ਦੀ ਦੁੱਖਦਾਈ ਖਬਰ ਹੈ। ਮਿਲੀ ਜਾਣਕਾਰੀ ਅਨੁਸਾਰ ਪਿੰਡ ਹਰੀਕੇ ਕਲਾਂ ਨੇੜੇ ਧੁੰਦ ਕਾਰਨ ਦੇਰ ਰਾਤ ਇੱਕ ਕਾਰ ਦਰੱਖਤ ਨਾਲ ਟਕਰਾ ਗਈ, ਜਿਸ ਕਾਰਨ ਕਾਰ ਸਵਾਰ ਦੋ ਵਿਅਕਤੀਆਂ ਦੀ ਮੌਤ ਹੋ ਗਈ। ਮ੍ਰਿਤਕਾਂ ਦੀ ਪਛਾਣ ਵਿਜੇ ਕੁਮਾਰ ਅਤੇ ਤਰਸੇਮ ਲਾਲ ਵਾਸੀ ਮਰਾੜ ਕਲਾਂ ਵਜੋਂ ਹੋਈ ਹੈ। ਦੋਵੇਂ ਮ੍ਰਿਤਕ ਰਿਸ਼ਤੇਦਾਰ ਸਨ। ਪਤਾ ਲੱਗਾ ਹੈ ਕਿ ਤਰਸ਼ੇਮ ਲਾਲ ਮਰਾੜ੍ਹ....
ਚੋਣ ਕਮਿਸ਼ਨ ਅਤੇ ਦਿੱਲੀ ਪੁਲਿਸ ਵੱਲੋਂ ਮੁੱਖ ਮੰਤਰੀ ਮਾਨ ਦੀ ਰਿਹਾਇਸ਼ ਤੇ ਛਾਪਾ ਮਾਰਨ ਦੀ ਕਾਰਵਾਈ ਬੀਜੇਪੀ ਦੇ ਇਸ਼ਾਰੇ ਤੇ ਕੀਤੀ ਗਈ ਹੈ : ਚੇਅਰਮੈਨ ਬਰਸਟ
ਪੰਜਾਬ ਅਤੇ ਪੰਜਾਬੀਆਂ ਦੇ ਖਿਲਾਫ ਕੀਤੀ ਕਾਰਵਾਈ ਬੀਜੇਪੀ ਦੀ ਹਾਰ ਦੇ ਡਰ ਤੋਂ ਬੋਖਲਾਹਟ ਦੀ ਨਿਸ਼ਾਨੀ ਹੈ : ਚੇਅਰਮੈਨ ਬਰਸਟ ਪਟਿਆਲਾ, 31 ਜਨਵਰੀ 2025 : ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ ਨੇ ਦਿੱਲੀ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਰਿਹਾਇਸ਼ ਤੇ ਚੋਣ ਕਮਿਸ਼ਨ ਵੱਲੋਂ ਛਾਪਾ ਮਾਰਨ ਦੀ ਕਾਰਵਾਈ ਦੀ ਕੜੇ ਸ਼ਬਦਾਂ ਵਿੱਚ ਨਿੰਦਾ ਕੀਤੀ ਹੈ। ਸ. ਬਰਸਟ ਨੇ ਕਿਹਾ ਕਿ ਚੋਣ ਕਮਿਸ਼ਨ ਅਤੇ ਦਿੱਲੀ ਪੁਲਿਸ ਦੀ ਇਹ ਕਾਰਵਾਈ ਭਾਰਤੀ ਜਨਤਾ ਪਾਰਟੀ ਦੇ ਇਸ਼ਾਰੇ ਤੇ ਕੀਤੀ ਗਈ....