ਜਾਗਰੂਕਤਾ ਕੈਂਪ ਦੌਰਾਨ 179 ਤੋਂ ਵੱਧ ਮਹਿਲਾਵਾਂ ਦੀ ਸਿਹਤ ਜਾਂਚ, 140 ਯੋਗ ਇਸਤਰੀ ਉਮੀਦਞਾਰਾਂ ਨੂੰ ਨਿਯੁਕਤੀ ਪੱਤਰ ਤਕਸੀਮ ਮਾਲੇਰਕੋਟਲਾ, 31 ਜਨਵਰੀ 2025 : ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਸਰਕਾਰ ਵਲੋਂ ਡਿਪਟੀ ਕਮਿਸ਼ਨਰ ਡਾ ਪੱਲਵੀ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਜ਼ਿਲ੍ਹੇ ਦੀਆਂ ਔਰਤਾਂ ਨੂੰ ਸਿਹਤ ਪੱਖੋਂ ਤੰਦਰੁਸਤ ਰੱਖਣ ਅਤੇ ਲੋਕ ਭਲਾਈ ਸਕੀਮਾਂ ਸਬੰਧੀ ਜਾਗਰੂਕਤਾ ਪੈਦਾ ਕਰਨ ਲਈ ਅੱਜ ਪੰਜਾਬ ਉਰਦੂ ਅਕਾਦਮੀ ਵਿਖੇ ਵਿਸੇ਼ਸ਼ ਜਾਗਰੂਕਤਾ ਕੈਂਪ ਦਾ ਆਯੋਜਨ ਕੀਤਾ ਗਿਆ । ਇਸ....
ਮਾਲਵਾ

ਅਹਿਮਦਗੜ੍ਹ, 31 ਜਨਵਰੀ 2025 : ਡਿਪਟੀ ਕਮਿਸ਼ਨਰ ਡਾ ਪੱਲਵੀ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸਬ ਡਵੀਜਨ ਅਹਿਮਦਗੜ੍ਹ ਦੇ ਪਿੰਡ ਕੁੱਪ ਕਲਾਂ ਅਤੇ ਲਸੋਈ ਵਿਖੇ ਪੰਜਾਬ ਰਾਜ ਦਿਹਾਤੀ ਆਜੀਵਿਕਾ ਮਿਸ਼ਨ ਤਹਿਤ ਸਵੈ ਸਹਾਇਤਾ ਗਰੁੱਪਾਂ ਦੀਆਂ ਔਰਤਾਂ ਨੂੰ ਖੁੰਭਾਂ ਦੀ ਕਾਸ਼ਤ ਸਬੰਧੀ ਦੋ ਰੋਜਾ ਵਿਸ਼ੇਸ ਟਰੇਨਿੰਗ ਕੈਂਪ ਦਾ ਆਯੋਜਨ ਕੀਤਾ ਗਿਆ । ਸਬ ਇੰਸਪੈਕਟਰ ਬਾਗਵਾਨੀ ਵਿਭਾਗ ਮਾਲੇਰਕੋਟਲਾ ਅੰਮ੍ਰਿਤਪਾਲ ਸਿੰਘ ਨੇ ਦੱਸਿਆ ਕਿ ਖੁੰਭਾਂ ਦੀ ਖੇਤੀ ਲਈ ਜਨਵਰੀ ਮਹੀਨਾ ਲਾਹੇਵੰਦ ਹੁੰਦਾ ਹੈ ਅਤੇ ਇਸ ਮਹੀਨੇ ਵਿੱਚ ਖੁੰਭਾਂ ਲਗਾ....

ਸ੍ਰੀ ਫ਼ਤਹਿਗੜ੍ਹ ਸਾਹਿਬ, 30 ਜਨਵਰੀ (ਹਰਪ੍ਰੀਤ ਸਿੰਘ ਗੁੱਜਰਵਾਲ) : ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ, ਸ੍ਰੀ ਫਤਹਿਗੜ੍ਹ ਸਾਹਿਬ ਦੇ ਇੰਟਰਨਲ ਕੁਆਲਿਟੀ ਐਸ਼ੋਰੈਂਸ ਸੈੱਲ (ਆਈਕਿਊਏਸੀ) ਨੇ "ਨੇਵੀਗੇਟਿੰਗ ਦਾ ਪਾਥ ਆਫ ਇਨੋਵੇਸ਼ਨ" ਵਿਸ਼ੇ ਤੇ ਸੈਮੀਨਾਰ ਦਾ ਸਫਲ ਆਯੋਜਨ ਕੀਤਾ। ਸੈਮੀਨਾਰ ਵਿੱਚ ਰਾਸ ਇੰਟੈਲੈਕਟ ਸੋਲੂਸ਼ਨਜ਼ ਪ੍ਰਾਈਵੇਟ ਲਿਮਿਟਡ ਦੇ ਡਾਇਰੈਕਟਰ ਅਤੇ ਸੀਈਓ ਸ਼੍ਰੀਮਤੀ ਰੁਚੀ ਸਿੰਗਲਾ ਨੇ ਮੁੱਖ ਬੁਲਾਰੇ ਵਜੋਂ ਸ਼ਿਰਕਤ ਕੀਤੀ। ਉਹਨਾਂ ਪੇਟੈਂਟ ਫਾਈਲਿੰਗ ਪ੍ਰਕਿਰਿਆਵਾਂ, ਕਾਨੂੰਨੀ....

ਸ੍ਰੀ ਫ਼ਤਹਿਗੜ੍ਹ ਸਾਹਿਬ, 30 ਜਨਵਰੀ (ਹਰਪ੍ਰੀਤ ਸਿੰਘ ਗੁੱਜਰਵਾਲ) : ਡਾਇਰੈਕਟਰ ਸਿਹਤ ਤੇ ਪਰਿਵਾਰ ਭਲਾਈ ਵਿਭਾਗ, ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ " ਨੈਸ਼ਨਲ ਲੈਪਰੋਸੀ ਅਰੈਡੀਕੇਸ਼ਨ ਪ੍ਰੋਗਰਾਮ" ਤਹਿਤ ਜ਼ਿਲ੍ਹਾ ਸਿਹਤ ਵਿਭਾਗ ਫਤਿਹਗਡ਼੍ਹ ਸਾਹਿਬ ਦੇ ਸਮੂਹ ਅਧਿਕਾਰੀਆਂ /ਕਰਮਚਾਰੀਆਂ ਵੱਲੋਂ ਸਿਵਲ ਸਰਜਨ ਡਾ ਦਵਿੰਦਰਜੀਤ ਕੌਰ ਦੀ ਅਗਵਾਈ ਹੇਠ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਜੀ ਦੇ ਬਲਿਦਾਨ ਦਿਵਸ ਨੂੰ ਸਮਰਪਿਤ "ਕੁਸ਼ਟ ਨਿਵਾਰਨ ਦਿਵਸ" ਮਨਾਇਆ ਗਿਆ।ਇਸ ਮੌਕੇ ਤੇ ਡਾ ਦਵਿੰਦਰਜੀਤ ਕੌਰ ਵੱਲੋਂ ਸਮੂਹ....

ਡਿਪਟੀ ਕਮਿਸ਼ਨਰ ਡਾ. ਸੋਨਾ ਥਿੰਦ ਨੇ ਅਧਿਕਾਰੀਆਂ ਨਾਲ ਜਹਾਜੀ ਹਵੇਲੀ ਵਿਖੇ ਚੱਲ ਰਹੇ ਕੰਮ ਦਾ ਲਿਆ ਜਾਇਜ਼ਾ ਸ੍ਰੀ ਫ਼ਤਹਿਗੜ੍ਹ ਸਾਹਿਬ, 30 ਜਨਵਰੀ (ਹਰਪ੍ਰੀਤ ਸਿੰਘ ਗੁੱਜਰਵਾਲ) : ਡਿਪਟੀ ਕਮਿਸ਼ਨਰ ਡਾ. ਸੋਨਾ ਥਿੰਦ ਨੇ ਵਧੀਕ ਡਿਪਟੀ ਕਮਿਸ਼ਨਰ (ਜ) ਗੀਤਿਕਾ ਸਿੰਘ, ਐਸ.ਡੀ.ਐਮ. ਸ੍ਰੀ ਫ਼ਤਹਿਗੜ੍ਹ ਸਾਹਿਬ ਅਰਵਿੰਦ ਗੁਪਤਾ, ਗੁਰਦੁਆਰਾ ਸ਼੍ਰੀ ਫ਼ਤਹਿਗੜ੍ਹ ਸਾਹਿਬ ਦੇ ਮੈਨੇਜਰ ਗੁਰਦੀਪ ਸਿੰਘ ਕੰਗ, ਦੀਵਾਨ ਟੋਡਰ ਮੱਲ ਵਿਰਾਸਤੀ ਫਾਊਂਡੇਸ਼ਨ ਦੇ ਪ੍ਰਧਾਨ ਲਖਵਿੰਦਰ ਸਿੰਘ ਕਾਨੇਕੇ ਸਮੇਤ ਦੀਵਾਨ ਟੋਡਰ ਮੱਲ ਦੀ ਜਹਾਜੀ....

ਸ੍ਰੀ ਫ਼ਤਹਿਗੜ੍ਹ ਸਾਹਿਬ, 30 ਜਨਵਰੀ (ਹਰਪ੍ਰੀਤ ਸਿੰਘ ਗੁੱਜਰਵਾਲ) : ਦੇਸ਼ ਦੀ ਆਜ਼ਾਦੀ ਲਈ ਵੱਡਮੁੱਲੀਆਂ ਕੁਰਬਾਨੀਆਂ ਦੇਣ ਵਾਲੇ ਮਹਾਨ ਸ਼ਹੀਦਾਂ ਦੀ ਯਾਦ ਵਿੱਚ ਡਿਪਟੀ ਕਮਿਸ਼ਨਰ ਡਾ: ਸੋਨਾ ਥਿੰਦ, ਵਧੀਕ ਡਿਪਟੀ ਕਮਿਸ਼ਨਰ (ਜ) ਗੀਤਿਕਾ ਸਿੰਘ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਵੱਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਦੋ ਮਿੰਟ ਦਾ ਮੋਨ ਧਾਰਿਆ ਗਿਆ। ਡਾ: ਸੋਨਾ ਥਿੰਦ ਨੇ ਕਿਹਾ ਕਿ ਭਾਰਤ ਦੇ ਸੁਤੰਤਰਤਾ ਸੰਗਰਾਮ ਦੌਰਾਨ ਦੇਸ਼ ਅਤੇ ਕੌਮ ਲਈ ਆਪਣੀਆਂ ਜਾਨਾਂ ਕੁਰਬਾਨ ਕਰਨ ਵਾਲੇ....

ਖੰਨਾ, 30 ਜਨਵਰੀ 2025 : ਖੰਨਾ ਵਿੱਚ ਨੈਸ਼ਨਲ ਹਾਈਵੇਅ 'ਤੇ ਟਰੈਕਟਰ-ਟਰਾਲੀ ਦੇ ਬੇਕਾਬੂ ਹੋਣ ਕਾਰਨ ਗੰਨੇ ਦੇ ਹੇਠਾਂ ਦੱਬਣ ਨਾਲ 2 ਕਿਸਾਨਾਂ ਦੀ ਮੌਤ ਹੋ ਗਈ। ਦੋਵੇਂ ਕਿਸਾਨ ਆਪਣੇ ਖੇਤ ਤੋਂ ਗੰਨਾ ਲੈ ਕੇ ਅਮਲੋਹ ਦੀ ਗੰਨਾ ਮਿੱਲ ਜਾ ਰਹੇ ਸਨ ਕਿ ਰਸਤੇ ਵਿੱਚ ਇਹ ਹਾਦਸਾ ਵਾਪਰ ਗਿਆ। ਮ੍ਰਿਤਕਾਂ ਦੀ ਪਛਾਣ ਗੁਰਦੀਪ ਸਿੰਘ (35) ਵਾਸੀ ਮਾਜਰੀ (ਪਾਇਲ) ਅਤੇ ਦੀਦਾਰ ਸਿੰਘ (45) ਵਾਸੀ ਮਾਜਰੀ ਵਜੋਂ ਹੋਈ ਹੈ। ਪੁਲਿਸ ਨੇ ਦੋਵਾਂ ਦੀਆਂ ਲਾਸ਼ਾਂ ਨੂੰ ਸਿਵਲ ਹਸਪਤਾਲ ਖੰਨਾ ਦੇ ਮੁਰਦਾਘਰ ਰਖਵਾ ਕੇ ਹਾਦਸੇ ਦੀ....

ਲੈਫ਼. ਜਨਰਲ ਚੇਤਿੰਦਰ ਸਿੰਘ, ਡਿਪਟੀ ਕਮਿਸ਼ਨਰ ਤੇ ਬ੍ਰਿਗੇਡੀਅਰ ਮਦਾਨ ਨੇ ਮਿਲਟਰੀ ਲਿਟਰੇਚਰ ਫੈਸਟੀਵਲ ਦਾ ਪੋਸਟਰ ਜਾਰੀ ਕੀਤਾ ਪਟਿਆਲਾ ਵਾਸੀ ਤੇ ਵਿਦਿਆਰਥੀ ਹੁੰਮ-ਹੁੰਮਾ ਕੇ ਮਿਲਟਰੀ ਲਿਟਰੇਚਰ ਫੈਸਟੀਵਲ 'ਚ ਪੁੱਜਣ-ਡਾ. ਪ੍ਰੀਤੀ ਯਾਦਵ ਪਟਿਆਲਾ, 30 ਜਨਵਰੀ 2025 : ਪਟਿਆਲਾ ਹੈਰੀਟੇਜ਼ ਫੈਸਟੀਵਲ ਦੌਰਾਨ 16 ਫਰਵਰੀ ਨੂੰ ਪਟਿਆਲਾ ਦੇ ਖ਼ਾਲਸਾ ਕਾਲਜ ਵਿਖੇ ਤੀਜਾ ਮਿਲਟਰੀ ਲਿਟਰੇਚਰ ਫੈਸਟੀਵਲ ਕਰਵਾਇਆ ਜਾ ਰਿਹਾ ਹੈ। ਇਸ ਮਿਲਟਰੀ ਲਿਟਰੇਚਰ ਫੈਸਟੀਵਲ ਦਾ ਪੋਸਟਰ ਲੈਫਟੀਨੈਂਟ ਜਨਰਲ (ਰਿਟਾ.) ਚੇਤਿੰਦਰ ਸਿੰਘ....

ਭਾਸ਼ਾ ਵਿਭਾਗ ਪੰਜਾਬ ਨੇ ਲਾਇਬਰੇਰੀ ’ਚ ਸਥਾਪਤ ਕੀਤਾ ਵਿਸ਼ੇਸ਼ ਸ਼ੈਕਸ਼ਨ ਪਟਿਆਲਾ 30 ਜਨਵਰੀ 2025 : ਨਾਮਵਰ ਲੇਖਕ ਨਾਨਕ ਸਿੰਘ (ਸਵ.) ਦੇ ਪਰਿਵਾਰ ਵੱਲੋਂ ਉਨ੍ਹਾਂ ਦੀਆਂ ਕੁਝ ਨਿੱਜੀ ਵਸਤੂਆਂ ਭਾਸ਼ਾ ਵਿਭਾਗ ਪੰਜਾਬ ਨੂੰ ਭੇਟ ਕੀਤੀਆਂ ਗਈਆਂ ਹਨ। ਵਿਭਾਗ ਦੇ ਡਾਇਰੈਕਟਰ ਸ. ਜਸਵੰਤ ਸਿੰਘ ਜ਼ਫ਼ਰ ਦੀ ਅਗਵਾਈ ’ਚ ਭਾਸ਼ਾ ਭਵਨ ਪਟਿਆਲਾ ਵਿਖੇ ਲਾਇਬਰੇਰੀ ’ਚ ਸ. ਨਾਨਕ ਸਿੰਘ ਦੀਆਂ ਨਿੱਜੀ ਵਸਤੂਆਂ ਲਈ ਇੱਕ ਵੱਖਰਾ ਸੈਕਸ਼ਨ ਸਥਾਪਤ ਕੀਤਾ ਗਿਆ ਹੈ। ਇਸ ਨਵੇਂ ਸੈਕਸ਼ਨ ਦੀ ਬੀਤੇ ਕੱਲ੍ਹ ਸ. ਨਾਨਕ ਸਿੰਘ ਦੇ....

ਟ੍ਰੈਫਿਕ ਪੁਲਿਸ ਵੱਲੋਂ ਡੀ ਐਸ ਪੀ ਕਰਨੈਲ ਸਿੰਘ ਦੀ ਅਗਵਾਈ ਵਿੱਚ ਸੜ੍ਹਕੀ ਹਾਦਸਿਆਂ ਤੋਂ ਬਚਾਅ ਲਈ ਨਿਯਮਾਂ ਦੀ ਪਾਲਣਾ ਕਰਨ ਲਈ ਦਿੱਤਾ ਗਿਆ ਸੁਨੇਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ, 30 ਜਨਵਰੀ 2025 : ਸੀਨੀਅਰ ਕਪਤਾਨ ਪੁਲਿਸ ਦੀਪਕ ਪਾਰਿਕ, ਐਸ.ਪੀ ਟ੍ਰੈਫਿਕ ਐੱਚ ਐੱਸ ਮਾਨ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਡੀ.ਐਸ.ਪੀ (ਟ੍ਰੈਫਿਕ) ਕਰਨੈਲ ਸਿੰਘ ਦੀ ਅਗਵਾਈ ਵਿੱਚ ਟ੍ਰੈਫਿਕ ਐਜੂਕੇਸ਼ਨ ਸੈੱਲ ਦੇ ਮਹਿਲਾ ਸਿਪਾਹੀ ਖੁਸ਼ਪ੍ਰੀਤ ਕੌਰ ਵੱਲੋਂ ਏ.ਐੱਸ.ਆਈ ਕਰਮਜੀਤ ਸਿੰਘ ਟ੍ਰੈਫਿਕ ਖਰੜ ਏ.ਐੱਸ ਆਈ ਰਾਕੇਸ਼ ਕੁਮਾਰ....

ਐਸ ਐਸ ਪੀ ਅਤੇ ਏ ਡੀ ਸੀ ਵੀ ਮੌਜੂਦ ਰਹੇ ਐਸ.ਏ.ਐਸ.ਨਗਰ, 30 ਜਨਵਰੀ, 2025 ਭਾਰਤ ਦੇ ਆਜ਼ਾਦੀ ਸੰਗਰਾਮ ਦੌਰਾਨ ਆਪਣੀਆਂ ਜਾਨਾਂ ਕੁਰਬਾਨ ਕਰਨ ਵਾਲੇ ਆਜ਼ਾਦੀ ਘੁਲਾਟੀਆਂ ਦੇ ਯੋਗਦਾਨ ਨੂੰ ਯਾਦ ਕਰਨ ਲਈ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਐਸ.ਏ.ਐਸ ਨਗਰ ਮੁਹਾਲੀ ਵਿਖੇ ਦੋ ਮਿੰਟ ਦਾ ਮੌਨ ਰੱਖਿਆ ਗਿਆ। ਦੋ ਮਿੰਟ ਦਾ ਮੌਨ ਧਾਰਨ ਮੌਕੇ ਸੀਨੀਅਰ ਪੁਲਿਸ ਕਪਤਾਨ ਦੀਪਕ ਪਾਰੀਕ, ਵਧੀਕ ਡਿਪਟੀ ਕਮਿਸ਼ਨਰ (ਜ) ਵਿਰਾਜ ਐਸ ਤਿੜਕੇ, ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਸ੍ਰੀਮਤੀ ਸੋਨਮ ਚੌਧਰੀ ਅਤੇ ਜ਼ਿਲ੍ਹਾ....

ਸਥਾਨਕ ਸੰਸਥਾਵਾਂ ਨੂੰ ਆਵਾਰਾ ਕੁੱਤਿਆਂ ਦੀ ਗਿਣਤੀ ਤੇ ਕਾਬੂ ਪਾਉਣ ਲਈ ਪਸ਼ੂ ਜਨਮ ਨਿਯੰਤਰਣ ਪ੍ਰੋਗਰਾਮ ਤੁਰੰਤ ਸ਼ੁਰੂ ਕਰਨ ਦੇ ਨਿਰਦੇਸ਼ ਦਿੱਤੇ ਬਿਮਾਰ ਅਤੇ ਜ਼ਖਮੀ ਪਸ਼ੂਆਂ ਨੂੰ ਰੱਖਣ ਲਈ 'ਲਾਲੜੂ ਇਨਫਰਮਰੀ' ਨੂੰ ਜਲਦ ਪੂਰਾ ਕਰਨ ਲਈ ਕਿਹਾ ਸੋਸਾਇਟੀ ਫਾਰ ਪ੍ਰੀਵੈਂਸ਼ਨ ਆਫ਼ ਕਰੂਏਲਟੀ ਟੂ ਐਨੀਮਲਜ਼ ਦੀ ਮੀਟਿੰਗ ਹੋਈ ਐਸ.ਏ.ਐਸ.ਨਗਰ, 30 ਜਨਵਰੀ, 2025 : ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਸ੍ਰੀਮਤੀ ਸੋਨਮ ਚੌਧਰੀ ਨੇ ਸਾਹਿਬਜ਼ਾਦਾ ਅਜੀਤ ਸਿੰਘ ਨਗਰ, ਮੋਹਾਲੀ ਵਿਖੇ ਸੋਸਾਇਟੀ ਫਾਰ ਪ੍ਰੀਵੈਨਸ਼ਨ....

ਸ਼ਹੀਦਾਂ ਦੇ ਸੁਪਨਿਆਂ ਦਾ ਦੇਸ਼ ਸਿਰਜਣ ਲਈ ਹਰੇਕ ਦੇਸ਼ ਵਾਸੀ ਯਤਨ ਕਰੇ-ਵਧੀਕ ਡਿਪਟੀ ਕਮਿਸ਼ਨਰ ਮੋਗਾ, 30 ਜਨਵਰੀ 2025 : ਭਾਰਤ ਦੀ ਅਜਾਦੀ ਦੇ ਸੰਗਰਾਮ ਦੌਰਾਨ ਆਪਣੀਆਂ ਵੱਡਮੁੱਲੀਆਂ ਕੁਰਬਾਨੀਆਂ ਦੇ ਕੇ ਦਸ਼ ਨੂੰ ਅਜਾਦ ਕਰਵਾਉਣ ਵਾਲੇ ਭਾਰਤ ਮਾਤਾ ਦੇ ਮਹਾਨ ਸਪੂਤਾਂ, ਸੁਤੰਤਰਤਾ ਸੰਗਰਾਮੀਆਂ ਅਤੇ ਦੇਸ਼ ਭਗਤ ਸ਼ਹੀਦਾਂ ਦੀ ਯਾਦ ਵਿਚ ਅੱਜ ਸਥਾਨਕ ਜ਼ਿਲਾ ਪ੍ਰਬੰਧਕੀ ਕੰਪਲੈਕਸ ਵਿਖੇ ਵਧੀਕ ਡਿਪਟੀ ਕਮਿਸ਼ਨਰ (ਜ) ਸ਼੍ਰੀਮਤੀ ਚਾਰੂਮਿਤਾ ਦੀ ਅਗਵਾਈ ਵਿਚ ਜ਼ਿਲੇ ਦੇ ਸਿਵਲ ਅਧਿਕਾਰੀਆਂ ਅਤੇ ਕਰਮਚਾਰੀਆਂ ਵੱਲੋਂ....

ਡਿਪਟੀ ਕਮਿਸ਼ਨਰ ਵੱਲੋਂ ਸ਼ੁਭ ਕਾਮਨਾਵਾਂ, ਬਿਨ੍ਹਾਂ ਕਿਸੇ ਦਬਾਅ ਤੋਂ ਪਾਰਦਰਸ਼ੀ ਢੰਗ ਨਾਲ ਕੰਮ ਕਰਨ ਲਈ ਪ੍ਰੇਰਿਆ ਮਾਲ ਵਿਭਾਗ ਦੀਆਂ ਬਾਰੀਕੀਆਂ ਉਤੇ ਧਿਆਨ ਦੇਣ ਦੀ ਹਦਾਇਤ ਮੋਗਾ, 30 ਜਨਵਰੀ 2025 : ਜ਼ਿਲ੍ਹਾ ਮੋਗਾ ਅਤੇ ਬਰਨਾਲਾ ਦੇ 36 ਪਟਵਾਰੀਆਂ ਦੀ ਸਿਖਲਾਈ ਮੁਕੰਮਲ ਹੋ ਗਈ ਹੈ ਅਤੇ ਇਹ ਜਲਦ ਹੀ ਫੀਲਡ ਵਿੱਚ ਤਾਇਨਾਤ ਕੀਤੇ ਜਾਣਗੇ। ਇਹ ਸਿਖਲਾਈ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸਥਿਤ ਸਟੇਟ ਪਟਵਾਰ ਟ੍ਰੇਨਿੰਗ ਸਕੂਲ ਵਿਖੇ ਦਿੱਤੀ ਗਈ ਹੈ। ਡਿਪਟੀ ਕਮਿਸ਼ਨਰ ਸ਼੍ਰੀ ਵਿਸ਼ੇਸ਼ ਸਾਰੰਗਲ ਨੇ ਅੱਜ....

ਬਲਿਦਾਨ ਦਿਵਸ ਮੌਕੇ ਜਿ਼ਲ੍ਹਾ ਪ੍ਰਸ਼ਾਸਨ ਨੇ ਸ਼ਹੀਦਾਂ ਨੂੰ ਭੇਟ ਕੀਤੀਆਂ ਸ਼ਰਧਾਂਜਲੀਆਂ ਸ੍ਰੀ ਮੁਕਤਸਰ ਸਾਹਿਬ, 30 ਜਨਵਰੀ 2025 : ਰਾਸ਼ਟਰ ਪਿਤਾ ਮਹਾਤਮਾ ਗਾਂਧੀ ਜੀ ਦੇ ਬਲਿਦਾਨ ਦਿਵਸ ਮੌਕੇ ਅੱਜ ਇੱਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਸ੍ਰੀ ਮੁਕਤਸਰ ਸਾਹਿਬ ਵਿਖੇ ਦੇਸ਼ ਲਈ ਜਾਨਾਂ ਕੁਰਬਾਨ ਕਰਨ ਵਾਲੇ ਮਹਾਨ ਸ਼ਹੀਦਾਂ ਦੀ ਯਾਦ ਵਿਚ ਦੋ ਮਿੰਟ ਦਾ ਮੌਨ ਰੱਖਿਆ ਗਿਆ ਅਤੇ ਦੇਸ਼ ਲਈ ਆਪਾ ਵਾਰਨ ਵਾਲਿਆਂ ਨੂੰ ਉਨਾਂ ਦੇ ਵੱਡੇ ਬਲਿਦਾਨ ਲਈ ਯਾਦ ਕੀਤਾ ਗਿਆ। ਇਸ ਮੌਕੇ ਤੇ ਸ੍ਰੀ ਰਾਜੇਸ਼ ਤ੍ਰਿਪਾਠੀ ਡਿਪਟੀ ਕਮਿਸ਼ਨਰ....