ਸਿਹਤ ਮੰਤਰੀ ਨੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਨਾਲ ਲੈਕੇ ਪਿੰਡ ਮੰਡੌਰ 'ਚ ਜਨ ਸੁਵਿਧਾ ਕੈਂਪ ਮੌਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਪਟਿਆਲਾ, 25 ਜੂਨ : ਪੰਜਾਬ ਸਰਕਾਰ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ 'ਸਰਕਾਰ ਤੁਹਾਡੇ ਦੁਆਰ' ਦੀ ਨਿਵੇਕਲੀ ਪਹਿਲਕਦਮੀ ਕਰਦਿਆਂ ਜਨ ਸੁਵਿਧਾ ਕੈਂਪਾਂ ਰਾਹੀਂ ਜਮੀਨੀ ਪੱਧਰ 'ਤੇ ਲੋਕਾਂ ਦੀਆਂ ਮੁਸ਼ਕਿਲਾਂ ਹੱਲ ਕੀਤੀਆਂ ਹਨ।'' ਇਹ ਪ੍ਰਗਟਾਵਾ ਸਿਹਤ ਤੇ ਪਰਿਵਾਰ ਭਲਾਈ ਅਤੇ ਮੈਡੀਕਲ ਸਿੱਖਿਆ ਤੇ ਖੋਜ ਮੰਤਰੀ ਡਾ. ਬਲਬੀਰ ਸਿੰਘ ਨੇ ਕੀਤਾ। ਸਿਹਤ ਮੰਤਰੀ ਅੱਜ ਡਿਪਟੀ....
ਮਾਲਵਾ

ਦੋ ਐਮ ਐਲ ਡੀ ਸਮਰੱਥਾ ਵਾਲਾ ਸੀ ਈ ਟੀ ਪੀ ਡੇਰਾਬੱਸੀ ਦੀਆਂ ਫਾਰਮਾ ਇਕਾਈਆਂ ਅਤੇ ਸੈਦਪੁਰਾ ਦਾ ਗੰਦਾ ਪਾਣੀ ਸੋਧੇਗਾ ਸੋਧੇ ਪਾਣੀ ਨੂੰ ਉਦਯੋਗਾਂ ਵਿੱਚ ਮੁੜ ਵਰਤਿਆ ਜਾਵੇਗਾ ਡੇਰਾਬੱਸੀ, 25 ਜੂਨ : ਡਿਪਟੀ ਕਮਿਸ਼ਨਰ, ਸਾਹਿਬਜ਼ਾਦਾ ਅਜੀਤ ਸਿੰਘ ਨਗਰ, ਆਸ਼ਿਕਾ ਜੈਨ ਦੇ ਦਿਸ਼ਾ ਨਿਰਦੇਸ਼ਾਂ 'ਤੇ ਚੱਲ ਰਹੇ ਵਿਕਾਸ ਕਾਰਜਾਂ ਦੀ ਗਤੀ ਦਾ ਜਾਇਜ਼ਾ ਲੈਣ ਲਈ ਐਸ.ਡੀ.ਐਮ ਡੇਰਾਬੱਸੀ ਹਿਮਾਂਸ਼ੂ ਗੁਪਤਾ ਨੇ ਸੈਦਪੁਰਾ ਦਾ ਦੌਰਾ ਕਰਕੇ ਦੋ ਐਮ ਐਲ ਡੀ ਸਮਰੱਥਾ ਵਾਲੇ ਕਾਮਨ ਐਫਲੂਐਂਟ ਟਰੀਟਮੈਂਟ ਪਲਾਂਟ ਦੇ ਨਿਰਮਾਣ ਕਾਰਜ....

ਭਾਂਖਰਪੁਰ ਪੁਲ ਅਤੇ ਮੁਬਾਰਕਪੁਰ ਕਾਜ਼ਵੇਅ 'ਤੇ ਪਾਣੀ ਦਾ ਪੱਧਰ ਅਤੇ ਵਹਾਅ ਕਾਬੂ ਹੇਠ ਹੈ ਡਰੇਨੇਜ ਵਿਭਾਗ ਕਿਸੇ ਵੀ ਐਮਰਜੈਂਸੀ ਨਾਲ ਨਜਿੱਠਣ ਲਈ ਅਲਰਟ 'ਤੇ ਰੱਖਦਾ ਹੈ ਡੇਰਾਬੱਸੀ, 25 ਜੂਨ : ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੇ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਕਿਹਾ ਕਿ ਪੰਚਕੂਲਾ ਵਿਖੇ ਘੱਗਰ ਨਦੀ ਵਿੱਚ ਆਏ ਹੜ੍ਹਾਂ ਦੇ ਮੱਦੇਨਜ਼ਰ ਘਬਰਾਉਣ ਦੀ ਲੋੜ ਨਹੀਂ ਹੈ। ਉਨ੍ਹਾਂ ਜ਼ਿਲ੍ਹੇ ਵਿੱਚ ਘੱਗਰ ਦਰਿਆ ਦੇ ਨਾਲ ਲੱਗਦੇ ਵਸਨੀਕਾਂ ਨੂੰ ਭਰੋਸਾ ਦਿਵਾਇਆ ਕਿ ਪ੍ਰਸ਼ਾਸਨ ਪੂਰੀ ਤਰ੍ਹਾਂ ਚੌਕਸ ਹੈ ਅਤੇ ਡਰੇਨੇਜ....

ਐਸ.ਐਮ.ਓ. ਡਾ. ਅਲਕਜੋਤ ਕੌਰ ਨੇ ਲੋਕਾਂ ਨੂੰ ਸਾਵਧਾਨੀਆਂ ਵਰਤਣ ਲਈ ਆਖਿਆ ਸਾਹਿਬਜ਼ਾਦਾ ਅਜੀਤ ਸਿੰਘ ਨਗਰ, 25 ਜੂਨ : ਪ੍ਰਾਇਮਰੀ ਹੈਲਥ ਸੈਂਟਰ ਬੂਥਗੜ੍ਹ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ. ਅਲਕਜੋਤ ਕੌਰ ਦੀ ਅਗਵਾਈ ਹੇਠ ਪਿੰਡ ਸੈਣੀ ਮਾਜਰਾ ਵਿਖੇ ਮਲੇਰੀਆ ਜਾਗਰੂਕਤਾ ਰੈਲੀ ਕੱਢੀ ਗਈ। ਇਸ ਮੌਕੇ ਸੰਬੋਧਨ ਕਰਦਿਆਂ ਡਾ. ਅਲਕਜੋਤ ਕੌਰ ਨੇ ਕਿਹਾ ਕਿ ਸਿਹਤ ਵਿਭਾਗ ਵਲੋਂ ਜੂਨ ਮਹੀਨੇ ਨੂੰ ਮਲੇਰੀਆ-ਵਿਰੋਧੀ ਮਹੀਨੇ ਵਜੋਂ ਮਨਾਇਆ ਜਾ ਰਿਹਾ ਹੈ, ਜਿਸ ਤਹਿਤ ਇਹ ਰੈਲੀ ਕੱਢੀ ਗਈ। ਉਨ੍ਹਾਂ ਕਿਹਾ ਕਿ ਮਲੇਰੀਆ ਗੰਭੀਰ....

ਕਿਸਾਨ 20 ਜੁਲਾਈ ਤੱਕ ਕਰ ਸਕਦੇ ਹਨ ਅਪਲਾਈ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਵੱਲੋਂ ਕਿਸਾਨਾਂ ਨੂੰ ਸਕੀਮ ਦਾ ਵੱਧ ਤੋਂ ਵੱਧ ਲਾਹਾ ਲੈਣ ਦੀ ਅਪੀਲ ਸ੍ਰੀ ਮੁਕਤਸਰ ਸਾਹਿਬ, 25 ਜੂਨ : ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਮੁੱਖ ਮੰਤਰੀ ਸ ਭਗਵੰਤ ਮਾਨ ਦੀ ਅਗਵਾਈ ਵਾਲੀ ਰਾਜ ਸਰਕਾਰ ਵੱਲੋਂ ਕਿਸਾਨਾਂ ਦੀ ਆਮਦਨ ਵਧਾਉਣ ਲਈ ਸੂਬੇ ਵਿੱਚ ਖੇਤੀ ਵਿਭਿੰਨਤਾ ਅਤੇ ਖੇਤੀ-ਮਸ਼ੀਨਰੀ ਨੂੰ ਉਤਸ਼ਾਹਿਤ ਕਰਨ ਵਾਸਤੇ ਕੀਤੇ ਜਾ ਰਹੇ ਯਤਨਾਂ ਤਹਿਤ ਖੇਤੀਬਾੜੀ....

ਬਰਨਾਲਾ ਨੇ ਆਪਣੇ 122 ਪਿੰਡਾਂ ਨੂੰ ਖੁੱਲ੍ਹੇ ਵਿੱਚ ਪਖਾਨੇ ਜਾਣ ਤੋਂ ਮੁਕਤ (ਪਲੱਸ) ਘੋਸ਼ਿਤ ਕਰਨ ਦੇ 25 ਪ੍ਰਤੀਸ਼ਤ ਦੇ ਟੀਚੇ ਨੂੰ ਪ੍ਰਾਪਤ ਕੀਤਾ ਮੰਤਰੀ ਮੀਤ ਹੇਅਰ ਨੇ ਜ਼ਿਲ੍ਹਾ ਪ੍ਰਸ਼ਾਸਨ ਬਰਨਾਲਾ ਨੂੰ ਇਸ ਪ੍ਰਾਪਤੀ ਲਈ ਦਿੱਤੀ ਵਧਾਈ ਬਰਨਾਲਾ, 25 ਜੂਨ : ਬਰਨਾਲਾ ਆਪਣੇ 122 ਪਿੰਡਾਂ ਵਿੱਚੋਂ 25 ਪ੍ਰਤੀਸ਼ਤ ਨੂੰ ਖੁੱਲ੍ਹੇ ਵਿੱਚ ਪਖਾਨੇ ਜਾਣ ਤੋਂ ਮੁਕਤ ਪਲੱਸ (ਓ.ਡੀ.ਐਫ ਪਲੱਸ) ਘੋਸ਼ਿਤ ਕਰਕੇ ਸਵੱਛ ਭਾਰਤ ਮਿਸ਼ਨ (ਗ੍ਰਾਮੀਣ) ਫੇਜ਼ 2 ਦੇ ਗ੍ਰੀਨ ਜ਼ੋਨ ਵਿੱਚ ਦਾਖਲ ਹੋਣ ਵਾਲਾ ਰਾਜ ਦਾ ਚੌਥਾ....

ਅਬੋਹਰ, 24 ਜੂਨ : ਅਬੋਹਰ ਸ਼ਹਿਰ ਦੇ ਪਿੰਡ ਸੀਡ ਫਾਰਮ ਵਿੱਚ ਬਾਬਾ ਜੀਵਨ ਸਿੰਘ ਵਿੱਚ ਬੀਤੇ ਬੁਧਵਾਰ ਹੋਏ ਬਜ਼ੁਰਗ ਦੀ ਹੱਤਿਆ ਦਾ ਮਾਮਲਾ ਪੁਲਿਸ ਨੇ ਸੁਲਝਾ ਲਿਆ ਹੈ। ਇਸ ਵਾਰਦਾਤ ਨੂੰ ਅੰਜਾਮ ਦੇਣ ਵਾਲੇ 4 ਦੋਸ਼ੀਆਂ ਨੂੰ ਪੁਲਿਸ ਨੇ ਗ੍ਰਿਫਤਾਰ ਕਰ ਲਿਆ ਹੈ। ਮੁਲਜ਼ਮਾਂ ਕੋਲੋਂ ਟਰੈਕਟਰ-ਟਰਾਲੀ ਵੀ ਬਰਾਮਦ ਕਰ ਲਈ ਗਈ ਹੈ। ਪੁਲਿਸ ਨੇ ਚਾਰਾਂ ਦੋਸ਼ੀਆਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ’ਤੇ ਲਿਆ ਹੈ। ਦੱਸ ਦੇਈਏ ਕਿ ਬੀਤੇ ਬੁੱਧਵਾਰ ਰਾਤ ਚਾਰਾਂ ਨੇ ਖੇਤ ਦੇ ਕਮਰੇ ਵਿੱਚ ਸੁੱਤੇ ਪਏ 80 ਸਾਲਾ ਕਰਤਾਰ ਸਿੰਘ....

ਬਠਿੰਡਾ, 24 ਜੂਨ : ਬਠਿੰਡਾ ਪੁਲੀਸ ਨੇ ਸੰਗਰੂਰ ਜ਼ਿਲ੍ਹੇ ਨਾਲ ਸੰਬੰਧਤ ਭਾਰਤੀ ਜਨਤਾ ਪਾਰਟੀ ਦੀ ਮਹਿਲਾ ਆਗੂ ਦਮਨ ਥਿੰਦ ਬਾਜਵਾ ਨਾਲ 5 ਕਰੋੜ ਰੁਪਏ ਦੀ ਵੱਡੀ ਠੱਗੀ ਮਾਰਨ ਦੀ ਕੋਸ਼ਿਸ਼ ਕਰਨ ਵਾਲੇ 1 ਵਿਅਕਤੀ ਨੂੰ ਗ੍ਰਿਫਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ। ਥਾਣਾ ਕੈਂਟ ਪੁਲਸ ਨੇ ਇਸ ਮਾਮਲੇ ਸੰਬੰਧੀ ਭਾਜਪਾ ਆਗੂ ਦਮਨ ਥਿੰਦ ਬਾਜਵਾ ਪਤਨੀ ਹਰਮਨ ਦੇਵ ਵਾਸੀ ਅਕਾਲਗੜ੍ਹ ਜਿਲਾ ਸੰਗਰੂਰ ਦੀ ਸ਼ਿਕਾਇਤ ਦੇ ਅਧਾਰ ਤੇ ਹਰੀਸ਼ ਗਰਗ ਪੁੱਤਰ ਰਾਮ ਨਾਥ ਵਾਸੀ ਕੋਟ ਫੱਤਾ ਤੇ ਸੌਰਵ ਚੌਧਰੀ ਖਿਲਾਫ ਧਾਰਾ 419....

ਕਿਸਾਨੀ ਦੀ ਬਿਹਤਰੀ ਲਈ ਪੀਏਯੂ ਦੀ ਕਾਰਜਾਂ ਦੀ ਖੁੱਡੀਆਂ ਨੇ ਕੀਤੀ ਸ਼ਲਾਘਾ ਲੁਧਿਆਣਾ, 24 ਜੂਨ : ਪੰਜਾਬ ਐਗਰੀਕਲਚਰਲ ਯੂਨੀਵਰਸਿਟੀ, ਲੁਧਿਆਣਾ ਦੀ ਆਪਣੀ ਪਹਿਲੀ ਫੇਰੀ ਦੌਰਾਨ,ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੇ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਸ. ਭਗਵੰਤ ਮਾਨ ਦੀ ਅਗਵਾਈ ਹੇਠ ਕਿਸਾਨਾਂ ਦੀ ਭਲਾਈ ਲਈ ਸਰਕਾਰ ਦੀ ਵਚਨਬੱਧਤਾ ਨੂੰਦੁਹਰਾਇ l ਸ: ਖੁੱਡੀਆਂ ਆਪਣੇ ਦੌਰੇ ਦੌਰਾਨ ਪੀ ਏ ਯੂ ਦੇ ਵਾਈਸ ਚਾਂਸਲਰ ਡਾ: ਸਤਿਬੀਰ ਸਿੰਘ ਗੋਸਲ ਅਤੇ ਯੂਨੀਵਰਸਿਟੀ ਦੇ ਅਧਿਕਾਰੀਆਂ ਨਾਲ ਰਾਤ ਦੇ....

ਖੰਨਾ, 24 ਜੂਨ : ਖੰਨਾ ਦੇ ਬੱਸ ਸਟੈਂਡ ਨੇੜੇ ਨੈਸ਼ਨਲ ਹਾਈਵੇ 'ਤੇ ਬਣੇ ਪੁਲ 'ਤੇ ਸੜਕੀ ਹਾਦਸਾ ਵਾਪਰਿਆ। ਇਸ ਹਾਦਸੇ ਵਿੱਚ ਤੇਜ਼ ਰਫ਼ਤਾਰ ਆਲਟੋ ਕਾਰ ਨੇ 4 ਸਾਲਾਂ ਦੇ ਮਾਸੂਮ ਬੱਚੇ ਦੀ ਜਾਨ ਲੈ ਲਈ। ਜਦਕਿ 3 ਜਣੇ ਜ਼ਖਮੀ ਹੋ ਗਏ। ਹਾਦਸੇ ਸਮੇਂ ਕਾਰ ਦੀ ਰਫ਼ਤਾਰ ਜ਼ਿਆਦਾ ਸੀ। ਇਸ ਕਾਰਨ ਕਾਰ ਦੀ ਟੱਕਰ ਨਾਲ ਮੋਟਰਸਾਈਕਲ ਸਵਾਰ ਇੱਕ ਪਰਿਵਾਰ ਦੇ 4 ਮੈਂਬਰ ਜੀ.ਟੀ ਰੋਡ ਦੇ ਦੂਜੇ ਪਾਸੇ ਜਾ ਕੇ ਡਿੱਗੇ। ਜ਼ਖਮੀਆਂ ਦਾ ਇਲਾਜ ਖੰਨਾ ਦੇ ਸਰਕਾਰੀ ਹਸਪਤਾਲ ਵਿਖੇ ਚੱਲ ਰਿਹਾ ਹੈ। ਪੁਲਿਸ ਨੇ ਹਾਦਸੇ ਦੀ ਜਾਂਚ....

ਗੁਰਪ੍ਰੀਤ ਸਿੰਘ ਝੱਬਰ ਦੇ ਉਪਰਾਲੇ ਨਾਲ ਸਮਾਗਮ ’ਚ 3500 ਬੱਚਿਆਂ ਨੇ ਕੀਤੀ ਸ਼ਮੂਲੀਅਤ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਗੁਰਮਤਿ ਮੁਕਾਬਲਿਆਂ ’ਚ ਅਵੱਲ ਆਏ ਬੱਚਿਆਂ ਨੂੰ ਸਾਈਕਲਾਂ ਨਾਲ ਕੀਤਾ ਸਨਮਾਨਿਤ ਮਾਨਸਾ, 24 ਜੂਨ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਹਲਕਾ ਜੋਗਾ ਤੋਂ ਮੈਂਬਰ ਸ. ਗੁਰਪ੍ਰੀਤ ਸਿੰਘ ਝੱਬਰ ਦੇ ਉਪਰਾਲੇ ਨਾਲ ਬੱਚਿਆਂ ਨੂੰ ਗੁਰਮਤਿ ਨਾਲ ਜੋੜਨ ਲਈ ਹਲਕੇ ਦੇ ਵੱਖ ਵੱਖ ਪਿੰਡਾਂ ਅੰਦਰ ਪਿਛਲੇ ਇਕ ਮਹੀਨੇ ਤੋਂ ਲਗਾਏ ਗੁਰਮਤਿ ਸਿਖਲਾਈ ਕੈਂਪਾਂ ਦੀ ਸਮਾਪਤੀ ਸਮੇਂ ਅੱਜ ਗੁਰਦੁਆਰਾ ਭਾਈ....

ਬਠਿੰਡਾ, 24 ਜੂਨ : ਅਕਾਲੀ ਭਾਜਪਾ ਗਠਜੋੜ ਵੇਲੇ ਪੰਜਾਬ ਦੀ ਰਾਜਨੀਤੀ ’ਚ ਸ਼੍ਰੋਮਣੀ ਅਕਾਲੀ ਦਲ ਦੇ ਭਾਈਵਾਲ ਵਜੋਂ ਦਬਾਅ ਹੇਠ ਰਹੀ ਭਾਰਤੀ ਜਨਤਾ ਪਾਰਟੀ ਸਾਲ 2024 ਦੀਆਂ ਲੋਕ ਸਭਾ ਚੋਣਾਂ ਮੌਕੇ ਸੱਤਾ ਦੀਆਂ ਰਿਉੜੀਆਂ ਚੱਬਣ ਲਈ ਕੁੰਢੀਆਂ ਫਸਾਉਣ ਦੇ ਰੌਂਅ ‘ਚ ਦਿਖਾਈ ਦੇਣ ਲੱਗੀ ਹੈ । ਹਾਲਾਂਕਿ ਇਸ ਤੋਂ ਪਹਿਲਾਂ ਸਿਰਫ 13 ਸੀਟਾਂ ਹੋਣ ਕਰਕੇ ਸਮੂਹ ਸਿਆਸੀ ਧਿਰਾਂ ਪੰਜਾਬ ਨੂੰ ਬਹੁਤੀ ਤਵੱਜੋ ਨਹੀਂ ਦਿੰਦੀਆਂ ਸਨ ਪਰ ਐਤਕੀਂ ਭਾਜਪਾ ਵੱਲੋਂ ਹੈਟ੍ਰਿਕ ਬਨਾਉਣ ਦੀ ਬੜ੍ਹਕ ਮਾਰਨ ਕਰਕੇ ਹਰ ਪਾਰਟੀ ਇਕੱਲੇ ਇਕੱਲੇ....

ਅਗਾਂਹਵਧੂ ਕਿਸਾਨਾਂ ਨੇ ਆਪਣੇ ਖੇਤੀ ਤਜਰਬੇ ਕੀਤਾ ਸਾਂਝੇ ਪਟਿਆਲਾ, 24 ਜੂਨ : ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਸ਼ੁਰੂ ਕੀਤੀ ਗਈ ਜਾਗਰੂਕਤਾ ਮੁਹਿੰਮ ਤਹਿਤ ਮੁੱਖ ਖੇਤੀਬਾੜੀ ਅਫ਼ਸਰ ਡਾ. ਗੁਰਨਾਮ ਸਿੰਘ ਦੇ ਦਿਸ਼ਾ-ਨਿਰਦੇਸ਼ 'ਤੇ ਖੇਤੀਬਾੜੀ ਵਿਭਾਗ ਵੱਲੋਂ ਪਿੰਡ ਆਲਮਪੁਰ ਵਿਖੇ ਕਿਸਾਨ ਜਾਗਰੂਕਤਾ ਕੈਂਪ ਆਯੋਜਿਤ ਕੀਤਾ ਗਿਆ। ਇਸ ਮੌਕੇ 'ਤੇ ਖੇਤੀਬਾੜੀ ਮਾਹਰਾਂ ਨੇ ਮੌਜੂਦ ਕਿਸਾਨਾਂ ਨਾਲ ਜਿਥੇ ਵਿਚਾਰ ਸਾਂਝੇ ਕੀਤੇ ਉਥੇ ਹੀ ਅਗਾਂਹਵਧੂ ਕਿਸਾਨਾਂ ਨੇ ਆਪਣੇ ਖੇਤੀ ਤਜਰਬੇ ਵੀ ਦੱਸੇ। ਇਸ ਮੌਕੇ....

ਪਟਿਆਲਾ, 24 ਜੂਨ : ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਨਾਲ ਨਹਿਰੀ ਪਾਣੀ ਨੂੰ ਖੇਤਾਂ ਤੱਕ ਪਹੁੰਚਾਉਣ ਦੇ ਕੀਤੇ ਵਾਅਦੇ ਤਹਿਤ ਪਟਿਆਲਾ ਜ਼ਿਲ੍ਹੇ ਦੇ ਕਿਸਾਨਾਂ ਨੂੰ ਨਹਿਰੀ ਪਾਣੀ ਪੁੱਜਣ 'ਤੇ ਕਿਸਾਨਾਂ ਦੇ ਚਿਹਰਿਆਂ 'ਤੇ ਰੌਣਕ ਆ ਗਈ ਹੈ। ਪਟਿਆਲਾ ਦੇ ਪਿੰਡ ਡਕਾਲਾ ਦੇ ਕਿਸਾਨ ਸਰਬਜੀਤ ਸਿੰਘ ਨੇ ਕਿਹਾ ਕਿ ਜੋ ਭਗਵੰਤ ਮਾਨ ਸਰਕਾਰ ਨੇ ਕਿਹਾ ਉਹ ਉਨ੍ਹਾਂ ਵੱਲੋਂ ਪੂਰਾ ਕੀਤਾ ਗਿਆ ਹੈ ਸਾਡੇ ਖੇਤਾਂ ਨੂੰ ਕਈ ਸਾਲ ਬਾਅਦ ਨਹਿਰੀ ਪਾਣੀ ਲੱਗਿਆ ਹੈ। ਉਨ੍ਹਾਂ ਕਿਹਾ ਕਿ....

ਕਿਸਾਨ ਸਰਕਾਰ ਵੱਲੋਂ ਧਰਤੀ ਹੇਠਲਾ ਪਾਣੀ ਬਚਾਉਣ ਲਈ ਆਰੰਭੀ ਮੁਹਿੰਮ ਦਾ ਸਹਿਯੋਗ ਕਰਨ - ਵਿਧਾਇਕ ਰੰਧਾਵਾ ਡੇਰਾਬੱਸੀ, 24 ਜੂਨ : ਪੰਜਾਬ ਸਰਕਾਰ ਵੱਲੋਂ ਪਾਣੀ ਦੀ ਬੱਚਤ ਲਈ ਝੋਨੇ ਦੀ ਸਿੱਧੀ ਬਿਜਾਈ ਨੂੰ ਹੁਲਾਰਾ ਦੇਣ ਲਈ ਚਲਾਈ ਮੁਹਿੰਮ ਤਹਿਤ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵੱਲੋਂ ਹਲਕਾ ਵਿਧਾਇਕ ਸ. ਕੁਲਜੀਤ ਸਿੰਘ ਰੰਧਾਵਾ ਦੀ ਅਗਵਾਈ ਹੇਠ ਡੇਰਾਬੱਸੀ ਬਲਾਕ ਦੇ ਪਿੰਡ ਧਨੌਨੀ ਵਿਖੇ ਕਿਸਾਨ ਨਰਿੰਦਰ ਸਿੰਘ ਢੀਂਡਸਾ ਦੇ ਖੇਤ ਵਿੱਚ ਝੋਨੇ ਦੀ ਸਿੱਧੀ ਬਿਜਾਈ ਕਰਨ ਲਈ....