ਫਾਜ਼ਿਲਕਾ, 20 ਜੂਨ : ਵਧੀਕ ਡਿਪਟੀ ਕਮਿਸ਼ਨਰ (ਜ) ਮੈਡਮ ਅਵਨੀਤ ਕੌਰ ਵੱਲੋਂ ਸ਼ੁਰੂ ਕੀਤੇ ਸਵੱਛਤਾ ਪੰਦਰਵਾੜੇ ਤਹਿਤ ਨਗਰ ਕੌਂਸਲ ਫਾਜ਼ਿਲਕਾ ਵੱਲੋਂ ਲਗਾਤਾਰ ਗਤੀਵਿਧੀਆਂ ਜਾਰੀ ਹਨ।ਇਸ ਪੰਦਰਵਾੜੇ ਦੌਰਾਨ ਸ਼ਹਿਰ ਨੂੰ ਸਾਫ—ਸੁਥਰਾ ਰੱਖਣ, ਵੱਧ ਤੋਂ ਵੱਧ ਪੌਦੇ ਲਗਾ ਕੇ ਉਨ੍ਹਾਂ ਦੀ ਸਾਂਭ—ਸੰਭਾਲ ਕਰਨ, ਸ਼ਹਿਰ ਦੀਆਂ ਦੀਵਾਰਾਂ ਨੂੰ ਪੇਟਿੰਗ ਰਾਹੀਂ ਚਮਕਾਉਣ, ਗਿਲਾ—ਸੁੱਕਾ ਕੂੜਾ ਵੱਖਰਾ—ਵੱਖਰਾ ਦੇਣ ਅਤੇ ਕੁੜੇ ਨੂੰ ਡਸਟਬਿਨਾ ਅੰਦਰ ਸੁਟਣ ਤਹਿਤ ਗਤੀਵਿਧੀਆਂ ਉਲੀਕੀਆਂ ਜਾ ਰਹੀਆਂ ਹਨ। ਨਗਰ ਕੌਂਸਲ ਦੇ ਅਧਿਕਾਰੀਆਂ....
ਮਾਲਵਾ

ਫਾਜਿ਼ਲਕਾ, 20 ਜ਼ੂਨ : ਮਾਇਨਿੰਗ ਅਤੇ ਜ਼ੁਲੌਜੀ ਵਿਭਾਗ ਵੱਲੋਂ ਅੱਜ ਇੱਥੇ ਸੁਖੇਰਾ ਬੋਦਲਾ ਕਲਸਟਰ ਦੀ ਰੇਤ ਦੀ ਖੱਡ ਲਈ ਡ੍ਰਾਅ ਆਫ ਲਾਟਸ ਕੱਢੇ ਗਏ। ਇਹ ਡ੍ਰਾਅ ਵਧੀਕ ਡਿਪਟੀ ਕਮਿਸ਼ਨਰ ਜਨਰਲ ਅਵਨੀਤ ਕੌਰ ਅਤੇ ਸਮੂਹ ਪ੍ਰਤੀਭਾਗੀਆਂ ਦੀ ਹਾਜਰੀ ਵਿਚ ਕੱਢੇ ਗਏ। ਇਸ ਸਬੰਧੀ ਵਿਭਾਗ ਦੇ ਨਿਗਰਾਨ ਇੰਜਨੀਅਰ ਸ੍ਰੀ ਉਪਕਰਨ ਪਾਲ ਸਿੰਘ ਨੇ ਦੱਸਿਆ ਕਿ ਡ੍ਰਾਅ ਵਿਚ ਕੁੱਲ 12 ਪ੍ਰਤੀਭਾਗੀ ਸਨ ਜਿੰਨ੍ਹਾਂ ਬੋਲੀਕਾਰਾਂ ਦੇ ਰੇਟ ਬਰਾਬਰ ਸਨ ਜਿਸ ਕਾਰਨ ਇਹ ਡ੍ਰਾਅ ਕੱਢਣੇ ਪਏ। ਡ੍ਰਾਅ ਸਭ ਦੇ ਸਾਹਮਣੇ ਕੱਢਿਆ ਗਿਆ ਅਤੇ....

ਕੈਂਪ ਦੌਰਾਨ ਲਗਭਗ 150 ਬਿਨੈਕਾਰਾਂ ਦੀਆਂ ਅਰਜ਼ੀਆਂ ਹੋਈਆ ਪ੍ਰਾਪਤ ਫਰੀਦਕੋਟ 20 ਜੂਨ : "ਸਰਕਾਰ ਤੁਹਾਡੇ ਦੁਆਰ" ਮੁਹਿੰਮ ਤਹਿਤ ਪਿੰਡ ਡੋਡ ਵਿਖੇ ਲਗਾਏ ਸੁਵਿਧਾ ਕੈਂਪ ਵਿੱਚ ਐਸ.ਡੀ.ਐਮ. ਬਲਜੀਤ ਕੌਰ ਨੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਮੌਕੇ ਤੇ ਮੌਜੂਦ ਅਧਿਕਾਰੀਆਂ ਨੂੰ ਇਨ੍ਹਾਂ ਸਮੱਸਿਆਵਾਂ ਦੇ ਜਲਦ ਹੱਲ ਦੇ ਨਿਰਦੇਸ਼ ਜਾਰੀ ਕੀਤੇ। ਇਸ ਮੌਕੇ ਐਸ.ਡੀ.ਐਮ ਨੇ ਕਿਹਾ ਕਿ ਲੋਕਾਂ ਨੂੰ ਪੰਜਾਬ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਲੋਕ ਭਲਾਈ ਸਕੀਮਾਂ ਦਾ ਲਾਭ ਦੇਣ ਲਈ ਇਹ ਸੁਵਿਧਾ ਕੈਂਪ ਲਗਾਇਆ ਗਿਆ ਹੈ....

ਲੁਧਿਆਣਾ 19 ਜੂਨ : ਪੀ.ਏ.ਯੂ. ਦੇ ਸਕਿੱਲ ਡਿਵੈਲਪਮੈਂਟ ਸੈਂਟਰ ਵੱਲੋਂ ਪੰਜਾਬ ਦੇ ਕਿਸਾਨਾਂ ਅਤੇ ਕਿਸਾਨ ਬੀਬੀਆਂ ਲਈ ਜੰਗਲਾਤ ਅਤੇ ਕੁਦਰਤੀ ਸੋਮੇ ਵਿਭਾਗ ਦੇ ਸਹਿਯੋਗ ਨਾਲ ਪੰਜ ਦਿਨਾਂ ਦਾ ਵਣ-ਖੇਤੀ, ਰੁੱਖ ਨਰਸਰੀ (ਸਫੈਦੇ ਦੀ ਕੋਲੋਨਲ ਨਰਸਰੀ) ਅਤੇ ਬੂਟਿਆਂ ਦੀ ਸਾਂਭ-ਸੰਭਾਲ ਸੰਬੰਧੀ ਸਿਖਲਾਈ ਕੋਰਸ ਲਗਾਇਆ ਗਿਆ| ਸਕਿੱਲ ਡਿਵੈਲਪਮੈਂਟ ਸੈਂਟਰ ਦੇ ਸਹਿਯੋਗੀ ਨਿਰਦੇਸ਼ਕ ਡਾ. ਰੁਪਿੰਦਰ ਕੌਰ ਨੇ ਦੱਸਿਆ ਕਿ ਇਸ ਕੋਰਸ ਵਿਚ 9 ਸਿਖਿਆਰਥੀਆਂ ਨੇ ਭਾਗ ਲਿਆ ਅਤੇ ਪੰਜ ਦਿਨ ਦੀ ਟਰੇਨਿੰਗ ਵਿਚ ਸਿਖਿਆਰਥੀਆਂ ਨੂੰ ਵਣ....

ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਵਿਖੇ ਮਾਰਗ ਬੋਰਡ ਖੜ੍ਹਾ ਗੰਦੇ ਪਾਣੀ 'ਚ ਮੁੱਲਾਂਪੁਰ ਦਾਖਾ 19 ਜੂਨ (ਸਤਵਿੰਦਰ ਸਿੰਘ ਗਿੱਲ) : ਪੰਜਾਬ ਦੀ ਧਰਤੀ ਤੇ ਲੰਮੇਂ ਸਮੇਂ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਹੋ ਰਹੀਆਂ ਬੇਅਦਬੀਆਂ ਤੇ ਭਾਵੇਂ ਸਮੇਂ ਦੀਆਂ ਸਰਕਾਰਾਂ ਇਨਸਾਫ ਦੇਣ ਤੋਂ ਭੱਜ ਰਹੇ ਹਨ। ਜਦਕਿ ਬੇਅਦਬੀ ਦੇ ਦੋਸ਼ੀਆਂ ਨੂੰ ਸਜ਼ਾਵਾਂ ਦਿਵਾਉਣ ਲਈ ਸਮੂਹ ਧਾਰਮਿਕ ਜਥੇਬੰਦੀਆਂ ਲੰਮੇ ਸਮੇਂ ਤੋਂ ਯਤਨ ਕਰ ਰਹੀਆਂ ਹਨ ।ਪਰ ਗੰਦੀ ਰਾਜਨੀਤੀ ਕਰਨ ਵਾਲੇ ਲੀਡਰ ਤੇ ਉਨ੍ਹਾਂ ਦੀਆਂ ਸਰਕਾਰਾਂ ਵੀ....

ਪਟਿਆਲਾ, 19 ਜੂਨ : ਰਾਜੀਵ ਗਾਂਧੀ ਨੈਸ਼ਨਲ ਯੂਨੀਵਰਸਿਟੀ ਆਫ਼ ਲਾਅ ਵੱਲੋਂ ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (ਐਨਆਈਏ) ਦੇ ਸਹਿਯੋਗ ਨਾਲ 'ਅੱਤਵਾਦ ਵਿਰੋਧੀ ਕਾਨੂੰਨ: ਜਾਂਚ, ਸਬੂਤ ਅਤੇ ਮੁਕੱਦਮੇ' ਵਿਸ਼ੇ 'ਤੇ ਪੰਜ-ਰੋਜ਼ਾ ਰਿਫਰੈਸ਼ਰ ਸਿਖਲਾਈ ਪ੍ਰੋਗਰਾਮ ਦੀ ਸ਼ੁਰੂਆਤ ਕੀਤੀ ਗਈ। ਸਿਖਲਾਈ ਪ੍ਰੋਗਰਾਮ ਦਾ ਉਦੇਸ਼ ਅੱਤਵਾਦ ਵਿਰੋਧੀ ਕਾਨੂੰਨਾਂ, ਜਾਂਚ ਅਤੇ ਮੁਕੱਦਮੇ ਨਾਲ ਸਬੰਧਤ ਨਵੀਂਆਂ ਕਾਨੂੰਨੀ ਅਤੇ ਤਕਨੀਕੀ ਤਕਨੀਕਾਂ ਤੋਂ ਰਾਸ਼ਟਰੀ ਜਾਂਚ ਏਜੰਸੀ ਦੇ ਲਾਅ ਅਧਿਕਾਰੀਆਂ ਨੂੰ ਜਾਣੂ ਕਰਵਾਉਣਾ ਹੈ। ਪੰਜ ਦਿਨਾਂ ਸਿਖਲਾਈ....

ਮਜ਼ਬੂਤ ਇੱਛਾ ਸ਼ਕਤੀ ਅਤੇ ਦਵਾਈਆਂ ਨਾਲ ਤੰਬਾਕੂ ਪਦਾਰਥਾਂ ਦਾ ਸੇਵਨ ਛੱਡਿਆ ਜਾ ਸਕਦਾ ਹੈ : ਡਾ. ਐਸ.ਜੇ.ਸਿੰਘ ਪਟਿਆਲਾ, 19 ਜੂਨ : ਸਿਵਲ ਸਰਜਨ ਡਾ. ਰਮਿੰਦਰ ਕੌਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਲੋਕਾਂ ਨੂੰ ਤੰਬਾਕੂ ਪਦਾਰਥਾਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਨ, ਸਕੂਲਾਂ ਅਤੇ ਪਿੰਡਾਂ ਨੂੰ ਤੰਬਾਕੂ ਮੁਕਤ ਕਰਨ ਅਤੇ ਕੋਟਪਾ ਐਕਟ ਦੀ ਉਲੰਘਣਾ ਕਰਨ ਵਾਲਿਆਂ ਦੇ ਚਲਾਨ ਕੱਟਣ ਲਈ ਚਲਾਈ ਜਾ ਰਹੀ "ਤੰਬਾਕੂ ਮੁਕਤ ਯੁਵਾ" ਮੁਹਿੰਮ ਦੇ ਤਹਿਤ ਕਾਰਜਕਾਰੀ ਸਹਾਇਕ ਸਿਹਤ ਅਫ਼ਸਰ ਡਾ. ਐਸ.ਜੇ.ਸਿੰਘ ਦੀ ਅਗਵਾਈ....

ਪਟਿਆਲਾ, 19 ਜੂਨ : ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਪਟਿਆਲਾ ਜ਼ਿਲ੍ਹੇ ਅੰਦਰ ਚੱਲ ਰਹੇ 45 ਆਮ ਆਦਮੀ ਕਲੀਨਿਕਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਂਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਬਿਹਤਰ ਸਿਹਤ ਸੇਵਾਵਾਂ ਲੋਕਾਂ ਦੇ ਘਰਾਂ ਦੇ ਨੇੜੇ ਹੀ ਪ੍ਰਦਾਨ ਕਰਨ ਲਈ ਪਹਿਲੇ, ਦੂਜੇ ਤੇ ਤੀਜੇ ਪੜਾਅ ਤੋਂ ਬਾਅਦ ਹੁਣ ਚੌਥੇ ਪੜਾਅ ਹੇਠ ਵੀ ਹੋਰ ਨਵੇਂ ਆਮ ਆਦਮੀ ਕਲੀਨਿਕ ਖੋਲ੍ਹੇ ਜਾਣਗੇ। ਡਿਪਟੀ ਕਮਿਸ਼ਨਰ ਅੱਜ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਦੇ ਪ੍ਰਮੁੱਖ ਸਕੱਤਰ ਵਿਵੇਕ ਪ੍ਰਤਾਪ ਸਿੰਘ ਅਤੇ ਕੌਮੀ ਸਿਹਤ ਮਿਸ਼ਨ ਦੇ ਐਮ....

ਲੋਕਾਂ ਨੂੰ ਪਾਰਦਰਸ਼ੀ ਤੇ ਜਵਾਬਦੇਹ ਪ੍ਰਸ਼ਾਸਨ ਮੁਹੱਈਆ ਕਰਵਾਇਆ ਜਾਵੇਗਾ-ਜਗਜੀਤ ਸਿੰਘ ਪਟਿਆਲਾ, 19 ਜੂਨ : 2011 ਬੈਚ ਦੇ ਪੀ.ਸੀ.ਐਸ. ਅਧਿਕਾਰੀ ਜਗਜੀਤ ਸਿੰਘ ਨੇ ਅੱਜ ਪਟਿਆਲਾ ਦੇ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਦਾ ਅਹੁਦਾ ਸੰਭਾਲ ਲਿਆ ਹੈ। ਆਪਣਾ ਅਹੁਦਾ ਸੰਭਾਲਣ ਮਗਰੋਂ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੂੰ ਮਿਲਕੇ ਜਗਜੀਤ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ ਨਿਰਦੇਸ਼ਾਂ ਮੁਤਾਬਕ ਉਹ ਜ਼ਿਲ੍ਹੇ ਦੇ ਲੋਕਾਂ ਨੂੰ ਪਾਰਦਰਸ਼ੀ ਅਤੇ ਜਵਾਬਦੇਹ ਪ੍ਰਸ਼ਾਸਨ ਪ੍ਰਦਾਨ ਕਰਨ ਲਈ ਯਤਨਸ਼ੀਲ ਰਹਿਣਗੇ।....

ਜ਼ਿਲ੍ਹਾ ਪੱਧਰੀ ਸਮਾਗਮ ਆਯੁਸ਼ ਹਸਪਤਾਲ ਦੁਨੇਕੇ ਵਿਖੇ 21 ਜੂਨ ਨੂੰ ਮਰੀਜ਼ਾਂ ਲਈ ਮੁਫ਼ਤ ਮੈਡੀਕਲ ਚੈੱਕਅੱਪ ਕੈਂਪ ਵੀ ਹੋਵੇਗਾ ਆਯੋਜਿਤ-ਡਿਪਟੀ ਕਮਿਸ਼ਨਰ ਮੋਗਾ, 19 ਜੂਨ : ਇਸ ਸਾਲ ਦਾ ਅੰਤਰਰਾਸ਼ਟਰੀ ਯੋਗਾ ਦਿਵਸ ''ਹਰ ਘਰ ਆਂਗਨ'' ਥੀਮ ਹੇਠ ਮਨਾਇਆ ਜਾਵੇਗਾ। ਅੰਤਰਾਸ਼ਟਰੀ ਯੋਗਾ ਦਿਵਸ ਨੂੰ ਸਮਰਪਿਤ ਜ਼ਿਲ੍ਹਾ ਮੋਗਾ ਵਿੱਚ ਜ਼ਿਲ੍ਹਾ ਪੱਧਰੀ ਸਮਾਗਮ ਆਯੁਸ਼ ਹਸਪਤਾਲ ਦੁਨੇਕੇ ਵਿਖੇ 21 ਜੂਨ ਨੂੰ ਆਯੋਜਿਤ ਕੀਤਾ ਜਾ ਰਿਹਾ ਹੈ। ਸਮਾਗਮ ਨੂੰ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਨ ਲਈ ਅਤੇ ਇਸ ਦੀਆਂ ਤਿਆਰੀਆਂ ਦਾ ਜਾਇਜ਼ਾ....

ਲਖਨਊ ਵਿੱਚ ਹਰਪ੍ਰੀਤ ਸਿੰਘ ਦੇ ਰਹਿਣ-ਸਹਿਣ, ਖਾਣ-ਪੀਣ ਟਿਕਟ ਆਦਿ ਦਾ ਡਿਪਟੀ ਕਮਿਸ਼ਨਰ ਨੇ ਚੁੱਕਿਆ ਖਰਚਾ ਡਿਪਟੀ ਕਮਿਸ਼ਨਰ ਨੇ ਹਰਪ੍ਰੀਤ ਸਿੰਘ ਨੂੰ ਦਫ਼ਤਰ ਬੁਲਾ ਕੇ ਕੀਤਾ ਸਨਮਾਨਿਤ ਮੋਗਾ, 19 ਜੂਨ : ਘੱਲ ਕਲਾਂ ਦੇ 25 ਸਾਲਾ ਹਰਪ੍ਰੀਤ ਸਿੰਘ ਨੇ ਡਿਪਟੀ ਕਮਿਸ਼ਨਰ ਮੋਗਾ ਸ੍ਰ. ਕੁਲਵੰਤ ਸਿੰਘ ਦੀ ਹੱਲਾਸ਼ੇਰੀ ਨਾਲ ਲਖਨਊ ਵਿੱਚ ਖੇਲੋ ਇੰਡੀਆ ਯੂਨੀਵਰਸਿਟੀਜ਼ (ਨੈਸ਼ਨਲ ਪੱਧਰ) ਮੁਕਾਬਿਲਆਂ ਵਿੱਚ ਫਿਰ ਤੋਂ ਦੋ ਗੋਲਡ ਮੈਡਲ ਪ੍ਰਾਪਤ ਕੀਤੇ ਹਨ।ਡਿਪਟੀ ਕਮਿਸ਼ਨਰ ਵੱਲੋਂ ਹਰਪ੍ਰੀਤ ਸਿੰਘ ਦੇ ਲਖਨਊ ਵਿਖੇ ਰਹਿਣ ਸਹਿਣ....

ਮੋਗਾ ਦੇ 24 ਆਮ ਆਦਮੀ ਕਲੀਨਿਕਾਂ ਦਾ ਲੋਕ ਲੈ ਰਹੇ ਭਰਪੂਰ ਲਾਹਾ, 20222 ਲੈਬ ਟੈਸਟ ਕੀਤੇ ਮੁਫ਼ਤ ਕਲੀਨਿਕਾਂ ਦੀਆਂ ਮੁਫ਼ਤ ਸੇਵਾਵਾਂ ਨਾਲ ਆਮ ਲੋਕਾਂ ਉਪਰ ਪੈਣ ਵਾਲਾ ਆਰਥਿਕ ਬੋਝ ਘਟਿਆ-ਡਿਪਟੀ ਕਮਿਸ਼ਨਰ ਮੋਗਾ, 19 ਜੂਨ : ਪੰਜਾਬ ਸਰਕਾਰ ਵੱਲੋਂ ਆਮ ਲੋਕਾਂ ਨੂੰ ਉੱਚ ਦਰਜੇ ਦੀਆਂ ਸਿਹਤ ਸਹੂਲਤਾਂ ਉਨ੍ਹਾਂ ਦੇ ਘਰਾਂ ਦੇ ਨੇੜੇ ਮੁਹੱਈਆ ਕਰਵਾਉਣ ਦੇ ਮਕਸਦ ਵਜੋਂ ਸੂਬੇ ਭਰ ਵਿੱਚ ਖੋਲੇ ਗਏ ਆਮ ਆਦਮੀ ਕਲੀਨਿਕ ਸਫ਼ਲਤਾਪੂਰਵਕ ਚੱਲ ਰਹੇ ਹਨ। ਜ਼ਿਲਾ ਮੋਗਾ ਵਿੱਚ ਆਮ ਆਦਮੀ ਕਲੀਨਿਕਾਂ ਦੀ ਗਿਣਤੀ 24 ਹੈ, ਜਿੰਨ੍ਹਾਂ....

ਜ਼ਿਲ੍ਹਾ ਮੋਗਾ, ਫਰੀਦਕੋਟ, ਫਿਰੋਜ਼ਪੁਰ, ਬਠਿੰਡਾ ਅਤੇ ਲੁਧਿਆਣਾ ਦੇ ਚਾਹਵਾਨ ਡੇਅਰੀ ਕਿਸਾਨ ਲੈ ਸਕਦੇ ਲਾਹਾ ਮੋਗਾ, 19 ਜੂਨ : ਪੰਜਾਬ ਸਰਕਾਰ ਦੇ ਡੇਅਰੀ ਵਿਕਾਸ ਵਿਭਾਗ ਵੱਲੋਂ ਡੇਅਰੀ ਧੰਦੇ ਨਾਲ ਸਬੰਧਤ ਕਿਸਾਨਾਂ ਨੂੰ ਕੁਸ਼ਲ ਡੇਅਰੀ ਮੈਨੇਜਰ ਬਣਾਉਣ ਲਈ 4 ਹਫ਼ਤੇ ਦਾ ਡੇਅਰੀ ਉੱਦਮ ਸਿਖਲਾਈ ਕੋਰਸ 3 ਜੁਲਾਈ, 2023 ਨੂੰ ਪੰਜਾਬ ਵਿੱਚ ਬਣੇ ਅਲੱਗ-2 ਡੇਅਰੀ ਟ੍ਰੇਨਿੰਗ ਸੈਂਟਰਾਂ ਤੇ ਚਲਾਇਆ ਜਾ ਰਿਹਾ ਹੈ। ਇਸ ਕੋਰਸ ਦੀ ਕਾਉਂਸਲਿੰਗ 28 ਜੂਨ, 2023 ਨੂੰ ਡੇਅਰੀ ਸਿਖਲਾਈ ਅਤੇ ਵਿਸਥਾਰ ਕੇਂਦਰ, ਮੋਗਾ ਐਟ ਗਿੱਲ....

ਸਿੱਧੀ ਬਿਜਾਈ ਲਈ ਪ੍ਰੋਤਸਾਹਨ ਰਾਸ਼ੀ ਦਾ ਲਾਭ ਲੈਣ ਲਈ ਕਿਸਾਨ 25 ਜੂਨ 2023 ਤੱਕ ਕਰ ਸਕਦੇ ਹਨ ਰਜਿਸਟ੍ਰੇਸ਼ਨ ਫਾਜ਼ਿਲਕਾ 19 ਜੂਨ : ਮੁੱਖ ਖੇਤੀਬਾੜੀ ਅਫਸਰ ਡਾ. ਜੰਗੀਰ ਸਿੰਘ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਕਿਸਾਨ ਝੋਨੇ ਦੀ ਸਿੱਧੀ ਬਿਜਾਈ ਨੂੰ ਪਹਿਲ ਦੇਣ। ਪੰਜਾਬ ਸਰਕਾਰ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵਲੋਂ ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਨੂੰ 1500 ਰੁਪਏ ਪ੍ਰਤੀ ਏਕੜ ਪ੍ਰੋਤਸ਼ਾਹਨ ਰਾਸ਼ੀ ਦਾ ਲਾਭ ਦਿੱਤਾ ਜਾ ਰਿਹਾ ਹੈ। ਜ਼ਿਲ੍ਹਾ ਵਾਸੀ ਹੁਣ ਵੀ ਜੂਨ ਦੇ ਦੂਜੇ....

ਕਿਹਾ, ਸ਼ਹੀਦ ਭਗਤ ਸਿੰਘ ਖੇਡ ਸਟੇਡੀਅਮ ਵਿਖੇ 21 ਜੂਨ ਨੂੰ ਮਨਾਇਆ ਜਾਵੇਗਾ ਅੰਤਰਰਾਸ਼ਟਰੀ ਯੋਗ ਦਿਵਸ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਯੋਗਾ ਦਿਵਸ ਦੇ ਪ੍ਰਬੰਧਾਂ ਸਬੰਧੀ ਦਿੱਤੇ ਦਿਸਾਂ-ਨਿਰਦੇਸ਼ ਫ਼ਾਜ਼ਿਲਕਾ, 19 ਜੂਨ ; ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ 21 ਜੂਨ 2023 ਨੂੰ ਨੌਵਾਂ ਅੰਤਰਰਾਸ਼ਟਰੀ ਯੋਗਾ ਦਿਵਸ' ਮਨਾਇਆ ਜਾਣਾ ਹੈ ਤੇ ਫਾਜ਼ਿਲਕਾ ਵਿਖੇ ਇਹ ਜ਼ਿਲ੍ਹਾ ਪੱਧਰੀ ਅੰਤਰਰਾਸ਼ਟਰੀ ਯੋਗਾ ਦਿਵਸ ਸ਼ਹੀਦ ਭਗਤ ਸਿੰਘ ਸਟੇਡੀਅਮ ਵਿਖੇ ਸਵੇਰੇ 5:30 ਤੋਂ ਸਵੇਰੇ 7:00 ਵਜੇ ਤੱਕ ਮਨਾਇਆ ਜਾਵੇਗਾ। ਇਹ....