ਮਾਲਵਾ

ਸਿਹਤ ਵਿਭਾਗ ਵੱਲੋਂ ਡੇਂਗੂ ਅਤੇ ਮਲੇਰੀਆ ਵਿਰੁੱਧ ਕੀਤਾ ਜਾ ਰਿਹਾ ਜਾਗਰੂਕ : ਡਾ ਬਲਜੀਤ ਸਿੰਘ
ਬਰਨਾਲਾ, 9 ਮਈ 2025 : ਸਿਹਤ ਮੰਤਰੀ ਪੰਜਾਬ ਡਾ. ਬਲਬੀਰ ਸਿੰਘ ਅਤੇ ਡਾਇਰੈਕਟਰ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਦੇ ਹੁਕਮਾਂ ਅਨੁਸਾਰ ਸਿਹਤ ਵਿਭਾਗ ਬਰਨਾਲਾ ਵੱਲੋਂ ਆਮ ਲੋਕਾਂ ਨੂੰ ਮਲੇਰੀਆ ਅਤੇ ਡੇਂਗੂ ਤੋਂ ਬਚਾਅ ਅਤੇ ਇਲਾਜ ਲਈ “ਹਰ ਸ਼ੁਕਰਵਾਰ ਡੇਂਗੂ 'ਤੇ ਵਾਰ” ਮੂਹਿੰਮ ਤਹਿਤ ਵੱਖ-ਵੱਖ ਵਿਭਾਗਾਂ ਦੇ ਸਹਿਯੋਗ ਨਾਲ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ। ਇਨ੍ਹਾਂ ਸਬਦਾਂ ਦਾ ਪ੍ਰਗਟਾਵਾ ਸਿਵਲ ਸਰਜਨ ਬਰਨਾਲਾ ਡਾ.ਬਲਜੀਤ ਸਿੰਘ ਵੱਲੋਂ ਕੀਤਾ ਗਿਆ। ਉਹਨਾਂ ਦੱਸਿਆ ਕਿ ਜ਼ਿਲ੍ਹਾ ਬਰਨਾਲਾ ਦੇ....
ਜ਼ਿਲ੍ਹਾ ਮੈਜਿਸਟਰੇਟ ਨੇ ਜ਼ਰੂਰੀ ਵਸਤਾਂ ਦੇ ਭੰਡਾਰ ਕਰਨ ਉੱਤੇ ਲਗਾਈ ਪਾਬੰਦੀ
ਜ਼ਿਲ੍ਹੇ ਵਿੱਚ ਕਰਿਆਨੇ, ਦੁੱਧ, ਅਨਾਜ, ਦਾਲਾਂ ਅਤੇ ਹੋਰ ਖਪਤਕਾਰ ਸਮਾਨ ਸਮੇਤ ਜ਼ਰੂਰੀ ਵਸਤੂਆਂ ਦੀ ਕੋਈ ਕਮੀ ਨਹੀਂ ਬਰਨਾਲਾ, 9 ਮਈ 2025 : ਮੌਜੂਦਾ ਹਾਲਾਤ ਦੌਰਾਨ ਕੁਝ ਦੁਕਾਨਦਾਰਾਂ ਵੱਲੋਂ ਖਾਣ—ਪੀਣ ਦੀਆਂ ਵਸਤੂਆਂ, ਪੈਟਰੋਲ, ਡੀਜ਼ਲ, ਚਾਰਾ ਅਤੇ ਹੋਰ ਰੋਜ਼ਾਨਾ ਲੋੜਾਂ ਵਾਲੀਆਂ ਜ਼ਰੂਰੀ ਵਸਤੂਆਂ ਦੀ ਜਮ੍ਹਾਂਖੋਰੀ ਅਤੇ ਕਾਲਾਬਾਜ਼ਾਰੀ ਰੋਕਣ ਲਈ ਡਿਪਟੀ ਕਮਿਸ਼ਨਰ—ਕਮ—ਜ਼ਿਲ੍ਹਾ ਮੈਜਿਸਟਰੇਟ ਬਰਨਾਲਾ ਸ੍ਰੀ ਟੀ ਬੈਨਿਥ ਨੇ ਜ਼ਰੂਰੀ ਵਸਤਾਂ ਜਿਨ੍ਹਾਂ ਵਿੱਚ ਅਨਾਜ ਅਤੇ ਹੋਰ ਖਾਣ ਪੀਣ ਦੀਆਂ ਵਸਤੂਆਂ, ਚਾਰਾ....
ਜ਼ਿਲ੍ਹਾ ਕੋਰਟ ਕੰਪਲੈਕਸ ਸੰਗਰੂਰ, ਮਲੇਰਕੋਟਲਾ ਅਤੇ ਸਬ ਤਹਿਸੀਲ ਕੋਰਟ ਕੰਪਲੈਕਸ ਧੂਰੀ, ਸੁਨਾਮ ਅਤੇ ਮੂਨਕ ਵਿਖੇ 10 ਮਈ ਨੂੰ ਲੱਗਣ ਵਾਲੀ ਕੌਮੀ ਲੋਕ ਅਦਾਲਤ ਮੁਲਤਵੀ 
ਕੇਸਾਂ ਦੀ ਅਗਲੀ ਤਰੀਕ ਬਾਰੇ ਸੀ.ਆਈ.ਐੱਸ ਪੋਰਟਲ 'ਤੇ ਪ੍ਰਾਪਤ ਕੀਤੀ ਜਾ ਸਕਦੀ ਹੈ ਜਾਣਕਾਰੀ ਸੰਗਰੂਰ, 09 ਮਈ 2025 : ਭਾਰਤ ਅਤੇ ਪਾਕਿਸਤਾਨ ਵਿੱਚ ਤਣਾਅ ਦੇ ਮੱਦੇਨਜ਼ਰ ਅਤੇ ਮਾਣਯੋਗ ਨੈਸ਼ਨਲ ਲੀਗਲ ਸਰਵਿਸਜ਼ ਅਥਾਰਟੀ ਦੇ ਦਿਸ਼ਾ-ਨਿਰਦੇਸ਼ਾਂ ਮੁਤਾਬਕ ਮਿਤੀ 10.05.2025 ਨੂੰ ਜ਼ਿਲ੍ਹਾ ਕੋਰਟ ਕੰਪਲੈਕਸ ਸੰਗਰੂਰ, ਮਲੇਰਕੋਟਲਾ ਅਤੇ ਸਬ ਤਹਿਸੀਲ ਕੋਰਟ ਕੰਪਲੈਕਸ ਧੂਰੀ, ਸੁਨਾਮ ਅਤੇ ਮੂਨਕ ਵਿਖੇ ਲੱਗਣ ਵਾਲੀ ਕੌਮੀ ਲੋਕ ਅਦਾਲਤ ਅਗਲੇ ਹੁਕਮਾਂ ਤਕ ਮੁਲਤਵੀ ਕਰ ਦਿੱਤੀ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ....
ਆਮ ਆਦਮੀ ਕਲੀਨਿਕ ਲੋਕਾਂ ਲਈ ਬਣੇ ਵਰਦਾਨ: ਦਲਵੀਰ ਸਿੰਘ ਢਿੱਲੋਂ
ਆਮ ਆਦਮੀ ਕਲੀਨਿਕਾਂ ਸਦਕਾ ਜ਼ਿਲ੍ਹੇ ’ਚ ਹੁਣ ਤਕ 15,75,952 ਮਰੀਜ਼ਾਂ ਨੂੰ ਮੁਫ਼ਤ ਇਲਾਜ ਮਿਲਿਆ 02,06,756 ਮਰੀਜ਼ਾਂ ਦੇ ਮੁਫ਼ਤ ਟੈਸਟ ਕੀਤੇ ਹਲਕਾ ਧੂਰੀ ਸਮੇਤ ਜ਼ਿਲ੍ਹੇ ’ਚ 46 ਆਮ ਆਦਮੀ ਕਲੀਨਿਕ ਕਾਰਜਸ਼ੀਲ ਧੂਰੀ, 09 ਮਈ 2025 : ਸੂਬੇ ਦੇ ਇਤਿਹਾਸ ਵਿੱਚ ਪਹਿਲੀ ਵਾਰ ਕਿਸੇ ਸਰਕਾਰ ਨੇ ਸਿਹਤ ਤੇ ਸਿੱਖਿਆ ਖੇਤਰ ਨੂੰ ਤਰਜੀਹੀ ਖੇਤਰ ਬਣਾਇਆ ਹੈ, ਜਿਸ ਦੇ ਸਾਰਥਿਕ ਸਿੱਟੇ ਨਿੱਕਲ ਰਹੇ ਹਨ। ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸੂਬੇ ਵਿੱਚ ਆਮ ਆਦਮੀ ਕਲੀਨਿਕ ਸ਼ੁਰੂ ਕਰ ਕੇ....
ਮੋਹਾਲੀ 'ਚ ਰਾਤ 8 ਵਜੇ ਤੋਂ ਸਵੇਰੇ 6 ਵਜੇ ਤੱਕ ਬਲੈਕਆਊਟ, ਬਜ਼ਾਰ ਬੰਦ ਕਰਨ ਦੇ ਹੁਕਮ ਜਾਰੀ
ਜ਼ਿਲ੍ਹਾ ਮੈਜਿਸਟ੍ਰੇਟ ਨੇ ਜ਼ਿਲ੍ਹਾ ਐਸ ਏ ਐਸ ਨਗਰ ਵਿੱਚ ਸਿਨੇਮਾ ਹਾਲ, ਸ਼ਾਪਿੰਗ ਮਾਲ ਸ਼ਾਮ 8:00 ਵਜੇ ਤੋਂ ਸਵੇਰੇ 6:00 ਵਜੇ ਤੱਕ ਬੰਦ ਰੱਖਣ ਦੇ ਹੁਕਮ ਦਿੱਤੇ ਸ਼ਾਮ ਦੇ ਸਮੇਂ ਪਟਾਕੇ ਚਲਾਉਣ ਅਤੇ ਲੰਬੀ ਬੀਮ ਲੇਜ਼ਰ/ਡੀਜੇ ਲਾਈਟਾਂ ਦੀ ਵਰਤੋਂ 'ਤੇ ਪਾਬੰਦੀ ਇਨਵਰਟਰ, ਜਨਰੇਟਰ ਅਤੇ ਬਾਹਰੀ ਲਾਈਟਾਂ, ਬਿੱਲ ਬੋਰਡ, ਸਟਰੀਟ ਲਾਈਟਾਂ ਆਦਿ ਲਈ ਵਰਤੇ ਜਾਣ ਵਾਲੇ ਕਿਸੇ ਵੀ ਹੋਰ ਪਾਵਰ ਬੈਕਅੱਪ ਦੀ ਵਰਤੋਂ 'ਤੇ ਪਾਬੰਦੀ ਅਤੇ ਬਲੈਕਆਊਟ ਓਪਰੇਸ਼ਨਾਂ ਦੀ ਸਥਿਤੀ ਵਿੱਚ ਸੋਲਰ ਲਾਈਟਾਂ ਦੀ ਵਰਤੋਂ 'ਤੇ ਵੀ ਪਾਬੰਦੀ....
ਪੰਜਾਬ ਸਰਕਾਰ ਦਾ ਡੇਂਗੂ ਜਾਗਰੂਕਤਾ ਰਾਹੀਂ ਕੇਸ 80 ਫ਼ੀਸਦੀ ਘੱਟ ਕਰਨ ਦਾ ਟੀਚਾ : ਡਾ. ਬਲਬੀਰ ਸਿੰਘ
ਮੋਹਾਲੀ ਦੇ ਫੇਸ 7 ਦੇ ਆਮ ਆਦਮੀ ਕਲੀਨਿਕ ਤੋਂ ਸ਼ੁਰੂ ਕੀਤੀ ‘ ਹਰ ਸ਼ੁੱਕਰਵਾਰ ਡੇਂਗੂ ’ਤੇ ਵਾਰ’ ਮੁਹਿੰਮ ਕਿਹਾ, ਮੌਜੂਦਾ ਹਾਲਾਤਾਂ ਦੇ ਮੱਦੇਨਜ਼ਰ ਸੂਬੇ ਦੇ ਹਸਪਤਾਲਾਂ ਨੂੰ ਹੰਗਾਮੀ ਹਾਲਤਾਂ ਲਈ ਕੀਤਾ ਤਿਆਰ ਦੇਸ਼ ਦੀਆਂ ਸੈਨਾਵਾਂ ਵੱਲੋਂ ਦਿੱਤੇ ਜਾ ਰਹੇ ਅਤਿਵਾਦ ਦੇ ਮੂੰਹ ਤੋੜ ਜੁਆਬ ਦਾ ਕੀਤਾ ਸਵਾਗਤ ਸਾਹਿਬਜ਼ਾਦਾ ਅਜੀਤ ਸਿੰਘ ਨਗਰ, 9 ਮਈ 2025 : ਪੰਜਾਬ ਤੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ, ਡਾ. ਬਲਬੀਰ ਸਿੰਘ ਨੇ ਅੱਜ ਇੱਥੇ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਤਹਿਤ ਇਸ ਵਰ....
ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਦੱਖਣ ਏਸ਼ੀਆ ਖ਼ਿੱਤੇ ਵਿੱਚ ਸੁੱਖ ਸ਼ਾਂਤੀ ਲਈ ਅਰਦਾਸ
ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਖੁਦ ਕੀਤੀ ਅਰਦਾਸ ਸ੍ਰੀ ਅਨੰਦਪੁਰ ਸਾਹਿਬ, 9 ਮਈ 2025 : ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪਾਵਨ ਅਸਥਾਨ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਵਿਖੇ ਦੱਖਣ ਏਸ਼ੀਆ ਵਿੱਚ ਬਣ ਰਹੇ ਮੌਜੂਦਾ ਤਣਾਅਪੂਰਨ ਮਾਹੌਲ ਦੇ ਮੱਦੇਨਜ਼ਰ ਅੱਜ ਸੁੱਖ ਸ਼ਾਂਤੀ ਲਈ ਅਰਦਾਸ ਬੇਨਤੀ ਕੀਤੀ ਗਈ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਅਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਖੁਦ ਅਰਦਾਸ ਕਰਕੇ....
ANTF ਜਗਰਾਉਂ ਵਿੱਚ ਇੱਕ ਨਸ਼ਾ ਤਸਕਰ ਨੂੰ ਕੀਤਾ ਢੇਰ, 2 ਕਿਲੋ ਹੈਰੋਇਨ ਅਤੇ 15 ਲੱਖ ਦੀ ਡਰੱਗ ਮਨੀ ਬਰਾਮਦ
ਜਗਰਾਉਂ, 9 ਮਈ 2025 : ਐਂਟੀ-ਨਾਰਕੋਟਿਕਸ ਟਾਸਕ ਫੋਰਸ (ANTF ਪੰਜਾਬ), ਫਿਰੋਜ਼ਪੁਰ ਰੇਂਜ ਨੇ ਵੱਡੀ ਸਫਲਤਾ ਪ੍ਰਾਪਤ ਕਰਦੇ ਹੋਏ, ਜਗਰਾਉਂ ਵਿੱਚ ਇੱਕ ਮੁਕਾਬਲੇ ਦੌਰਾਨ ਇੱਕ ਨਸ਼ਾ ਤਸਕਰ ਨੂੰ ਢੇਰ ਕਰ ਦਿੱਤਾ। ਇੱਕ ਇਨਪੁਟ 'ਤੇ ਕਾਰਵਾਈ ਕਰਦੇ ਹੋਏ, ਏ.ਐਨ.ਟੀ.ਐਫ. ਟੀਮ ਨੇ ਤਸਕਰਾਂ ਰਾਜੂ ਅਤੇ ਉਸਦੇ ਸਾਥੀ ਨੂੰ ਰੋਕਿਆ। ਰਾਜੂ ਨੇ ਪੁਲਿਸ ਟੀਮਾਂ 'ਤੇ ਗੋਲੀਬਾਰੀ ਕੀਤੀ, ਜਵਾਬੀ ਕਾਰਵਾਈ ਵਿੱਚ ਰਾਜੂ ਗੰਭੀਰ ਜ਼ਖਮੀ ਹੋ ਗਿਆ ਅਤੇ ਬਾਅਦ ਵਿੱਚ ਸਿਵਲ ਹਸਪਤਾਲ, ਜਗਰਾਉਂ ਵਿੱਚ ਉਸ ਨੂੰ ਮ੍ਰਿਤਕ ਐਲਾਨ ਕਰ....
AGTF ਨੇ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ਵਿਦੇਸ਼ੀ ਗੈਂਗਸਟਰ ਸੋਨੂੰ ਖੱਤਰੀ ਦੇ ਇੱਕ ਮੁੱਖ ਸਾਥੀ ਨੂੰ ਕੀਤਾ ਗ੍ਰਿਫ਼ਤਾਰ 
ਐੱਸਏਐੱਸ ਨਗਰ, 8 ਮਈ, 2025 : ਐਂਟੀ ਗੈਂਗਸਟਰ ਟਾਸਕ ਫੋਰਸ (AGTF), ਪੰਜਾਬ ਨੇ ਐੱਸ.ਏ.ਐੱਸ. ਨਗਰ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ਦੌਰਾਨ ਵੱਡੀ ਸਫਲਤਾ ਪ੍ਰਾਪਤ ਕਰਦੇ ਹੋਏ, ਵਿਦੇਸ਼ੀ ਗੈਂਗਸਟਰ ਰਾਜੇਸ਼ ਕੁਮਾਰ ਉਰਫ਼ ਸੋਨੂੰ ਖੱਤਰੀ ਦੇ ਇੱਕ ਮੁੱਖ ਸਾਥੀ ਹਰਜਿੰਦਰ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮ ਖਰੜ ਦੇ "ਫਿਊਚਰ ਹਾਈਟਸ" ਵਿਖੇ ਵਿਰੋਧੀ ਗੈਂਗ ਦੇ ਮੈਂਬਰਾਂ 'ਤੇ ਹਥਿਆਰਬੰਦ ਹਮਲੇ ਦੇ ਮਾਮਲੇ ਵਿੱਚ ਲੋੜੀਂਦਾ ਸੀ। ਮੁੱਢਲੀ ਜਾਂਚ ਤੋਂ ਪਤਾ ਚੱਲਦਾ ਹੈ ਕਿ ਹਰਜਿੰਦਰ ਸਿੰਘ ਨੂੰ ਵਿਦੇਸ਼ ਵਿੱਚ....
ਫਿਰੋਜ਼ਪੁਰ ‘ਚ 5 ਕਿਲੋ ਹੈਰੋਇਨ, ਦੋ ਪਿਸਤੌਲਾਂ ਸਮੇਤ 3 ਵਿਅਕਤੀ ਗ੍ਰਿਫ਼ਤਾਰ
ਫਿਰੋਜ਼ਪੁਰ, 8 ਮਈ, 2025 : ਕਾਊਂਟਰ ਇੰਟੈਲੀਜੈਂਸ (ਸੀਆਈ) ਫਿਰੋਜ਼ਪੁਰ, ਪੰਜਾਬ ਪੁਲਿਸ ਨੇ ਦੋ ਵੱਖ-ਵੱਖ ਕਾਰਵਾਈਆਂ ਵਿੱਚ 5.4 ਕਿਲੋਗ੍ਰਾਮ ਹੈਰੋਇਨ, ਦੋ 7.65 ਐਮਐਮ ਚੀਨੀ ਪਿਸਤੌਲ,ਚਾਰ ਮੈਗਜ਼ੀਨ ਅਤੇ ਇੱਕ ਪਿਸਤੌਲ ਸਲਾਈਡ ਸਮੇਤ ਤਿੰਨ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਇੱਕ ਸਰਹੱਦ ਪਾਰ ਨਾਰਕੋ ਨੈੱਟਵਰਕ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਬੁੱਧਵਾਰ ਨੂੰ ਇੱਥੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਸੰਦੀਪ ਸਿੰਘ....
ਡੀ.ਸੀ. ਨੇ ਤਿਆਰੀਆਂ ਦਾ ਜਾਇਜ਼ਾ ਲਿਆ, ਸਾਰੇ ਨੋਡਲ ਅਧਿਕਾਰੀਆਂ ਨੂੰ ਉਪ ਚੋਣ ਦੇ ਸੁਚਾਰੂ ਸੰਚਾਲਨ ਲਈ ਸਾਰੇ ਪ੍ਰਬੰਧ ਸਥਾਪਤ ਕਰਨ ਦੇ ਨਿਰਦੇਸ਼ ਦਿੱਤੇ
ਜ਼ਿਲ੍ਹਾ ਪ੍ਰਸ਼ਾਸਨ ਲੁਧਿਆਣਾ ਪੱਛਮੀ ਉਪ ਚੋਣ ਲਈ ਤਿਆਰ ਲੁਧਿਆਣਾ, 8 ਮਈ, 2025 : ਆਗਾਮੀ ਲੁਧਿਆਣਾ ਪੱਛਮੀ ਉਪ ਚੋਣ ਦੇ ਮੱਦੇਨਜ਼ਰ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਹਿਮਾਂਸ਼ੂ ਜੈਨ ਨੇ ਨੋਡਲ ਅਧਿਕਾਰੀਆਂ/ਸਹਾਇਕ ਨੋਡਲ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਉਪ ਚੋਣ ਦੇ ਸੁਚਾਰੂ ਸੰਚਾਲਨ ਨੂੰ ਯਕੀਨੀ ਬਣਾਉਣ ਲਈ ਸਾਰੇ ਪ੍ਰਬੰਧ, ਤਿਆਰੀ ਅਤੇ ਵਿਧੀ ਸਮੇਂ ਸਿਰ ਸਥਾਪਿਤ ਕੀਤੀ ਜਾਵੇ। ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸਾਰੇ ਸਬੰਧਤ ਅਧਿਕਾਰੀਆਂ ਨਾਲ ਚੱਲ ਰਹੀ ਤਿਆਰੀ ਦੀ ਸਮੀਖਿਆ ਕਰਦੇ ਹੋਏ....
'ਸੀ.ਐਮ ਦੀ ਯੋਗਸ਼ਾਲਾ' ਨਾਲ ਲੋਕਾਂ ਨੂੰ ਬਹੁਤ ਸਾਰੇ ਸਿਹਤ ਲਾਭ ਮਿਲ ਰਹੇ ਹਨ
ਲੁਧਿਆਣਾ, 8 ਮਈ, 2025 : ਪੰਜਾਬ ਸਰਕਾਰ ਨੇ ਨਸ਼ਿਆਂ ਵਿਰੁੱਧ ਜੰਗ ਸ਼ੁਰੂ ਕੀਤੀ ਹੈ, ਜਿਸ ਤਹਿਤ ਲੋਕਾਂ ਨੂੰ ਵੱਖ-ਵੱਖ ਤਰੀਕਿਆਂ ਨਾਲ ਨਸ਼ਿਆਂ ਵਿਰੁੱਧ ਜਾਗਰੂਕ ਕਰਨ ਦੇ ਯਤਨ ਕੀਤੇ ਜਾ ਰਹੇ ਹਨ। ਕਦੇ ਨਾਟਕ ਰਾਹੀਂ, ਕਦੇ ਮੁੱਖ ਮੰਤਰੀ ਟੀਮ ਦੀਆਂ ਰੈਲੀਆਂ ਰਾਹੀਂ, ਕਦੇ 'ਪੰਜਾਬੀ ਜਾਗੋ, ਨਸ਼ਾ ਛੱਡੋ', 'ਯੋਗਾ ਕਰੋ, ਸਿਹਤਮੰਦ ਰਹੋ' ਆਦਿ ਨਾਅਰਿਆਂ ਰਾਹੀਂ। ਇਨ੍ਹਾਂ ਸਾਰੀਆਂ ਗੱਲਾਂ ਨੂੰ ਧਿਆਨ ਵਿੱਚ ਰੱਖਦੇ ਹੋਏ, ਪੰਜਾਬ ਸਰਕਾਰ 'ਸੀ.ਐਮ ਦੀ ਯੋਗਸ਼ਾਲਾ' ਵਿੱਚ ਕੰਮ ਕਰ ਰਹੇ ਸਿਖਲਾਈ ਪ੍ਰਾਪਤ ਯੋਗਾ....
ਪ੍ਰਸ਼ਾਸਨ ਨੇ ਚੋਣ ਖਰਚਿਆਂ ਅਤੇ ਐਮ.ਸੀ.ਸੀ. 'ਤੇ ਸਖ਼ਤ ਨਿਗਰਾਨੀ ਰੱਖਣ ਲਈ ਨਿਗਰਾਨੀ ਟੀਮਾਂ ਲਈ ਸਿਖਲਾਈ ਦਾ ਆਯੋਜਨ ਕੀਤਾ
ਧਿਆਣਾ ਪੱਛਮੀ ਉਪ-ਚੋਣ ਲੁਧਿਆਣਾ, 8 ਮਈ, 2025 : ਆਉਣ ਵਾਲੇ ਲੁਧਿਆਣਾ ਪੱਛਮੀ ਉਪ-ਚੋਣ ਦੌਰਾਨ ਚੋਣ ਖਰਚਿਆਂ ਦੀ ਸਖ਼ਤ ਨਿਗਰਾਨੀ ਅਤੇ ਆਦਰਸ਼ ਚੋਣ ਜ਼ਾਬਤੇ (ਐਮ.ਸੀ.ਸੀ.) ਦੀ ਪਾਲਣਾ ਨੂੰ ਯਕੀਨੀ ਬਣਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਨੇ ਅੱਜ ਨਿਗਰਾਨੀ ਟੀਮਾਂ ਲਈ ਇੱਕ ਵਿਆਪਕ ਸਿਖਲਾਈ ਵਰਕਸ਼ਾਪ ਦਾ ਆਯੋਜਨ ਕੀਤਾ। ਇਸ ਸ਼ੈਸ਼ਨ ਦਾ ਉਦੇਸ਼ ਚੋਣ ਸਟਾਫ ਨੂੰ ਉਮੀਦਵਾਰਾਂ ਦੇ ਚੋਣ ਖਰਚਿਆਂ ਦੀ ਪ੍ਰਭਾਵਸ਼ਾਲੀ ਢੰਗ ਨਾਲ ਨਿਗਰਾਨੀ ਕਰਨ ਅਤੇ ਐਮ.ਸੀ.ਸੀ ਦਿਸ਼ਾ-ਨਿਰਦੇਸ਼ਾਂ ਨੂੰ ਲਾਗੂ ਕਰਨ ਲਈ ਲੋੜੀਂਦੇ ਹੁਨਰ ਅਤੇ....
ਇੰਡੀਆ ਪੋਸਟ ਨੇ ਨਵਾਂ ਮੇਲ ਉਤਪਾਦ ''ਗਿਆਨ ਪੋਸਟ'' ਲਾਂਚ ਕੀਤਾ
ਲੁਧਿਆਣਾ, 08 ਮਈ 2025 : ਇੰਡੀਆ ਪੋਸਟ ਵੱਲੋਂ ਪਹਿਲੀ ਮਈ, 2025 ਤੋਂ ਨਵਾਂ ਮੇਲ ਉਤਪਾਦ ''ਗਿਆਨ ਪੋਸਟ'' ਲਾਂਚ ਕੀਤਾ ਗਿਆ ਹੈ। ਵਿਦਿਅਕ ਸਰੋਤਾਂ ਦੇ ਇੱਕ ਨਵੇਂ ਪ੍ਰਵੇਸ਼ ਦੁਆਰ ਵਜੋਂ, ਇੰਡੀਆ ਪੋਸਟ ਨੇ ਦੇਸ਼ ਭਰ ਵਿੱਚ ਸਿੱਖਿਆ ਦਾ ਸਮਰਥਨ ਕਰਨ ਲਈ ਗਿਆਨ ਪੋਸਟ ਲਾਂਚ ਕੀਤਾ। ਡਾਕਘਰ, ਲੁਧਿਆਣਾ ਸ਼ਹਿਰੀ ਡਵੀਜ਼ਨ ਦੇ ਸੀਨੀਅਰ ਸੁਪਰਡੰਟ ਸ੍ਰੀ ਆਦਮ ਮੋਹਿ-ਉਦ-ਦੀਨ ਵੱਲੋਂ ਇਸ ਸਬੰਧੀ ਮੀਡੀਆ ਨੂੰ ਸੰਬੋਧਨ ਕਰਦਿਆਂ ਦੱਸਿਆ ਕਿ ਡਾਕ ਵਿਭਾਗ 'ਗਿਆਨ ਪੋਸਟ' ਨਾਮਕ ਸੇਵਾ ਰਾਹੀਂ ਪਾਠ ਪੁਸਤਕਾਂ ਵਰਗੀ ਵਿੱਦਿਅਕ....
ਪੰਜਾਬ ਸਰਕਾਰ ਵੱਲੋਂ ਨਗਰ ਸੁਧਾਰ ਟਰੱਸਟਾਂ ਦੀਆਂ ਵਿਕਾਸ ਸਕੀਮਾਂ ਵਿੱਚ ਪੈਂਦੀਆਂ ਜਾਇਦਾਦਾਂ ਦੇ ਅਲਾਟੀਆਂ/ਟਰਾਂਸਫਰੀਆਂ/ਮਾਲਕਾਂ ਵਾਸਤੇ ਦੋ ਵਨ ਟਾਈਮ ਰੀਲੈਕਸੇਨ ਪਾਲਿਸੀ ਜਾਰੀ : ਚੇਅਰਮੈਨ ਭਿੰਡਰ 
ਚੇਅਰਮੈਨ ਭਿੰਡਰ ਨੇ ਪੰਜਾਬ ਸਰਕਾਰ ਅਤੇ ਰਾਜ ਮੈਂਬਰ ਸੰਜੀਵ ਅਰੋੜਾ ਦਾ ਕੀਤਾ ਧੰਨਵਾਦ ਲੁਧਿਆਣਾ, 8 ਮਈ, 2025 : ਨਗਰ ਸੁਧਾਰ ਟਰੱਸਟ ਲੁਧਿਆਣਾ ਦੇ ਚੇਅਰਮੈਨ ਸ੍ਰੀ ਤਰਸੇਮ ਸਿੰਘ ਭਿੰਡਰ ਨੇ ਵੀਰਵਾਰ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਰਾਜ ਸਭਾ ਮੈਂਬਰ ਸ੍ਰੀ ਸੰਜੀਵ ਅਰੋੜਾ ਦੇ ਉੱਦਮ ਸਦਕਾ ਮੁੱਖ ਮੰਤਰੀ ਪੰਜਾਬ ਸ੍ਰੀ ਭਗਵੰਤ ਸਿੰਘ ਮਾਨ ਅਤੇ ਸਥਾਨਕ ਸਰਕਾਰਾਂ ਮੰਤਰੀ ਪੰਜਾਬ ਡਾ.ਰਵਜੋਤ ਸਿੰਘ ਵੱਲੋਂ ਨਗਰ ਸੁਧਾਰ ਟਰੱਸਟਾਂ ਦੀਆਂ ਵਿਕਾਸ ਸਕੀਮਾਂ ਵਿੱਚ ਪੈਂਦੀਆਂ ਜਾਇਦਾਦਾਂ ਦੇ ਅਲਾਟੀਆਂ/ਟਰਾਂਸਫਰੀਆਂ....