ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿੱਚ 20 ਕੋਚਿੰਗ ਸੈਂਟਰ ਕਾਰਜਸ਼ੀਲ ਖਿਡਾਰੀਆਂ ਨੂੰ ਦਿੱਤੀ ਜਾਂਦੀ ਹੈ ਮੁਫ਼ਤ ਕੋਚਿੰਗ, ਸਾਜੋ-ਸਮਾਨ ਤੇ ਖੁਰਾਕ ਸੈਂਟਰਾਂ ਵਿੱਚ ਚਲਦੀ ਸੀ.ਐਮ.ਦੀ ਯੋਗਸ਼ਾਲਾ ਵਿੱਚ ਵੀ ਹਿੱਸਾ ਲੈਂਦੇ ਹਨ ਨੌਜਵਾਨ ਖੇਡ ਸੈਂਟਰਾਂ ਵਿੱਚ 771 ਦੇ ਕਰੀਬ ਖਿਡਾਰੀ ਕਰਦੇ ਨੇ ਪ੍ਰੈਕਟਿਸ ਸਾਹਿਬਜ਼ਾਦਾ ਅਜੀਤ ਸਿੰਘ ਨਗਰ, 28 ਜਨਵਰੀ 2025 : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ Punjab ਸਰਕਾਰ ਵੱਲੋਂ ਸੂਬੇ ਦੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਦਿਨ ਰਾਤ ਇੱਕ ਕਰਕੇ ਕੰਮ....
ਮਾਲਵਾ

ਸ੍ਰੀ ਫਤਿਹਗੜ੍ਹ ਸਾਹਿਬ, 28 ਜਨਵਰੀ (ਹਰਪ੍ਰੀਤ ਸਿੰਘ ਗੁੱਜਰਵਾਲ) : ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਵੱਲੋਂ ਸੰਸਦ 'ਦੇਸ਼ ਦੇ ਸੰਵਿਧਾਨ ਰਚੇਤਾ ਡਾ.ਭੀਮ ਰਾਓ ਅੰਬੇਦਕਰ 'ਤੇ ਕੀਤੀ ਗਈ ਵਿਵਾਦਿਤ ਟਿੱਪਣੀ ਦੇ ਵਿਰੋਧ 'ਚ ਹਲਕਾ ਸ੍ਰੀ ਫਤਿਹਗੜ੍ਹ ਸਾਹਿਬ ਦੀ ਕਾਂਗਰਸ ਵੱਲੋਂ ਜਿਲਾ ਪ੍ਰਧਾਨ ਸਿਕੰਦਰ ਸਿੰਘ ਤੇ ਸਾਬਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ ਦੀ ਧਰਮਪਤਨੀ ਬੀਬੀ ਮਨਦੀਪ ਕੌਰ ਨਾਗਰਾ ਦੀ ਅਗਵਾਈ ਹੇਠ ਕਾਂਗਰਸ ਹਾਈਕਮਾਨ ਦੇ ਸੱਦੇ ਤੇ ਜੈ ਬਾਪੂ,ਜੈ ਭੀਮ,ਜੈ ਸੰਵਿਧਾਨ ਦੇ ਤਹਿਤ ਕੱਢੇ ਜਾ ਰਹੇ ਦੇਸ਼ ਵਿਆਪੀ....

ਪੀ.ਐਸ.ਪੀ.ਸੀ.ਐਲ ਵਿੱਚ ਸਾਲ 2025-26 ਵਿੱਚ ਕੀਤੀਆਂ ਜਾਣਗੀਆਂ 4864 ਹੋਰ ਭਰਤੀਆਂ 35 ਸਹਾਇਕ ਇੰਜੀਨੀਅਰਾਂ ਨੂੰ ਸੌਂਪੇ ਨਿਯੁਕਤੀ ਪੱਤਰ ਚੰਡੀਗੜ੍ਹ, 28 ਜਨਵਰੀ 2025 : ਪੰਜਾਬ ਦੇ ਬਿਜਲੀ ਅਤੇ ਲੋਕ ਨਿਰਮਾਣ ਮੰਤਰੀ ਸ: ਹਰਭਜਨ ਸਿੰਘ ਈ.ਟੀ.ਓ ਨੇ ਐਲਾਨ ਕੀਤਾ ਹੈ ਕਿ ਅਪ੍ਰੈਲ 2022 ਤੋਂ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ) ਅਤੇ ਪੰਜਾਬ ਰਾਜ ਟਰਾਂਸਮਿਸ਼ਨ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਟੀ.ਸੀ.ਐਲ) ਦੁਆਰਾ ਕੁੱਲ 6,586 ਭਰਤੀਆਂ ਕੀਤੀਆਂ ਗਈਆਂ ਹਨ। ਬਿਜਲੀ ਮੰਤਰੀ ਨੇ ਇਹ ਵੀ....

100 ਤੋਂ ਵੱਧ ਵਿਸ਼ਵਕਰਮੀਆਂ ਨੂੰ ਪੀ.ਐਮ. ਵਿਸ਼ਵਕਰਮਾ ਪੋਰਟਲ ਉਪਰ ਕੀਤਾ ਗਿਆ ਆਨਲਾਈਨ ਰਜਿਸਟਰਡ ਫ਼ਰੀਦਕੋਟ 28 ਜਨਵਰੀ, 2025 : ਜ਼ਿਲ੍ਹਾ ਪ੍ਰਸ਼ਾਸਨ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਭਾਰਤ ਸਰਕਾਰ ਦੇ ਪੀ.ਐਮ.ਵਿਸ਼ਵਕਰਮਾ ਸਕੀਮ ਦਾ ਵੱਧ ਤੋਂ ਵੱਧ ਲਾਭ ਲੈਣ ਲਈ ਜਾਗਰੂਕਤਾ ਅਤੇ ਰਜਿਸਟ੍ਰੇਸ਼ਨ ਕੈਂਪ ਦਾ ਆਯੋਜਨ ਸ਼੍ਰੀ ਸੁਖਮੰਦਰ ਸਿੰਘ ਰੇਖੀ ਜਨਰਲ ਮੈਨੇਜਰ ਜਿਲ੍ਹਾ ਉਦਯੋਗ ਕੇਂਦਰ ਦੀ ਅਗਵਾਈ ਹੇਠ ਬਾਬਾ ਰਾਮਦੇਵ ਧਰਮਸ਼ਾਲਾ, ਗਾਂਧੀ ਨਗਰ, ਜਲਾਲੇਆਣਾ ਰੋਡ, ਕੋਟਕਪੂਰਾ ਵਿੱਖੇ ਕੀਤਾ ਗਿਆ। ਸ੍ਰੀ ਦੀਪਕ ਚੇਚੀ....

ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੇ ਨਾਗਰਿਕਾਂ ਨੂੰ ਇਨ੍ਹਾਂ ਸੇਵਾਵਾਂ ਦਾ ਲਾਭ ਲੈਣ ਲਈ ਸੇਵਾ ਕੇਂਦਰਾਂ ਤੱਕ ਪੁਹੰਚ ਬਣਾਉਣ ਦੀ ਕੀਤੀ ਅਪੀਲ ਸ੍ਰੀ ਮੁਕਤਸਰ ਸਾਹਿਬ, 28 ਜਨਵਰੀ 2025 : ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਤ੍ਰਿਪਾਠੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਨਾਗਰਿਕਾਂ ਦੀ ਸਹੂਲਤ ਲਈ ਜ਼ਿਲ੍ਹੇ ਵਿੱਚ 15 ਸੇਵਾ ਕੇਂਦਰ ਕਾਰਜਸ਼ੀਲ ਹਨ, ਜਿਨ੍ਹਾਂ ਤੋਂ ਜ਼ਿਲ੍ਹੇ ਦੇ ਆਮ ਲੋਕ ਵੱਖ-ਵੱਖ ਸੇਵਾਵਾਂ ਦਾ ਲਾਭ ਇੱਕੋ ਛੱਤ ਥੱਲੇ ਉਠਾ ਰਹੇ ਹਨ। ਉਨ੍ਹਾਂ ਹੋਰ ਵਧੇਰੇ ਜਾਣਕਾਰੀ ਦਿੰਦਿਆਂ ਦੱਸਿਆਂ ਕਿ ਪੰਜਾਬ ਸਰਕਾਰ....

ਸ੍ਰੀ ਮੁਕਤਸਰ ਸਾਹਿਬ, 28 ਜਨਵਰੀ 2025 : ਯੁਵਕ ਸੇਵਾਵਾਂ ਵਿਭਾਗ ਪੰਜਾਬ ਵੱਲੋਂ ਜਿ਼ਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਪਿੰਡ ਕੋਟਭਾਈ, ਬਾਦਲ ਅਤੇ ਮਾਹੂਆਣਾ ਪਿੰਡਾਂ ਵਿੱਚ ਨਸਿ਼ਆਂ ਵਿਰੋਧੀ ਇੱਕ ਨਾਟਕ ਮੇਲਾ ਕਰਵਾਇਆ ਗਿਆ । ਇਹਨਾਂ ਪਿੰਡਾਂ ਵਿੱਚ ਮੁੱਖ ਮਹਿਮਾਨ ਵਜੋਂ ਸਿ਼ਰਕਤ ਕਰ ਰਹੇ ਰਘਵੀਰ ਸਿੰਘ ਮਾਨ ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਵਿਭਾਗ ਨੇ ਪਿੰਡ ਵਾਸੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਨਸਿ਼ਆਂ ਦੀ ਰੋਕਥਾਮ ਲਈ ਬੱਚਿਆਂ ਦੇ ਮਾਪਿਆਂ ਨੂੰ ਖੁਦ ਅੱਗੇ ਆਉਣਾ ਚਾਹੀਦਾ ਹੈ ਤਾਂ ਜੋ ਬੱਚਿਆਂ....

ਅੰਤਰ ਰਾਸ਼ਟਰੀ ਸਹਿਕਾਰਤਾ ਵਰ੍ਹਾ ਮਨਾਉਣ ਲਈ ਮੀਟਿੰਗ ਦਾ ਆਯੋਜਨ ਸ੍ਰੀ ਮੁਕਤਸਰ ਸਾਹਿਬ 28 ਜਨਵਰੀ 2025 : ਅੰਤਰ ਰਾਸ਼ਟਰੀ ਸਹਿਕਾਰਤਾ ਵਰ੍ਹਾ ਮਨਾਉਣ ਲਈ ਸ੍ਰੀ ਰਾਜੇਸ਼ ਤ੍ਰਿਪਾਠੀ ਡਿਪਟੀ ਕਮਿਸ਼ਨਰ ਦੀ ਪ੍ਰਧਾਨਗੀ ਹੇਠ ਦਫਤਰ ਡਿਪਟੀ ਕਮਿਸ਼ਨਰ ਵਿਖੇ ਜ਼ਿਲ੍ਹਾ ਸਹਿਕਾਤਰਤਾ ਵਿਕਾਸ ਕਮੇਟੀ ਦੀ ਮੀਟਿੰਗ ਹੋਈ। ਇਸ ਮੀਟਿੰਗ ਵਿੱਚ ਸ੍ਰੀ ਅਭਿਤੇਸ਼ ਸਿੰਘ ਸੰਧੂ ਉਪ ਰਜਿਸਟਰਾਰ ਸਹਿਕਾਰੀ ਸਭਾਵਾਂ ਸ੍ਰੀ ਮੁਕਤਸਰ ਸਾਹਿਬ ਨੇ ਸਹਿਕਾਰਤਾ ਵਿਭਾਗ ਦੀਆਂ ਵੱਖ-ਵੱਖ ਸਕੀਮਾਂ ਅਧੀਨ ਜਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿੱਚ ਚੱਲ....

ਸ੍ਰੀ ਫਤਿਹਗੜ੍ਹ ਸਾਹਿਬ, 28 ਜਨਵਰੀ (ਹਰਪ੍ਰੀਤ ਸਿੰਘ ਗੁੱਜਰਵਾਲ) : ਪੰਜਾਬ ਸਰਕਾਰ ਵੱਲੋਂ ਸੁਰੱਖਿਅਤ ਆਵਾਜਾਈ ਨੂੰ ਯਕੀਨੀ ਬਣਾਉਣ ਦੇ ਮੰਤਵ ਨਾਲ ਸੂਬੇ ਭਰ ਵਿੱਚ ਮਨਾਏ ਜਾ ਰਹੇ ਸੜ੍ਹਕ ਸੁਰੱਖਿਆ ਮਾਂਹ ਦੌਰਾਨ ਖੇਤਰੀ ਟਰਾਂਸਪੋਰਟ ਦਫ਼ਤਰ ਵੱਲੋਂ ਆਟੋ ਰਿਕਸ਼ਾ ਯੂਨੀਅਨ ਸਰਹਿੰਦ ਵਿਖੇ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ। ਇਸ ਮੌਕੇ ਸੇਫ ਸਕੂਲ ਵਾਹਨ ਪਾਲਿਸੀ ਅਤੇ ਟਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲੇ 10 ਵਾਹਨਾਂ ਦੇ ਚਲਾਨ ਕੀਤੇ ਗਏ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਹਾਇਕ ਖੇਤਰੀ ਟਰਾਂਸਪੋਰਟ ਅਫਸਰ....

ਸ੍ਰੀ ਫਤਿਹਗੜ੍ਹ ਸਾਹਿਬ, 28 ਜਨਵਰੀ (ਹਰਪ੍ਰੀਤ ਸਿੰਘ ਗੁੱਜਰਵਾਲ) : ਸਿਵਲ ਸਰਜਨ ਸ੍ਰੀ ਫਤਿਹਗੜ੍ਹ ਸਾਹਿਬ, ਡਾ ਦਵਿੰਦਰਜੀਤ ਕੌਰ ਨੇ ਆਮ ਆਦਮੀ ਕਲੀਨਿਕ ਭਮਾਰਸੀ ਬੁਲੰਦ ਦਾ ਅਚਨਚੇਤ ਦੌਰਾ ਕੀਤਾ। ਇਸ ਦੌਰੇ ਦੌਰਾਨ ਉਹਨਾਂ ਸਿਹਤ ਕੇਂਦਰ ਤੇ ਤਾਇਨਾਤ ਸਮੂਹ ਸਟਾਫ ਦੀ ਹਾਜ਼ਰੀ ਚੈੱਕ ਕੀਤੀ ਤਾਂ ਸਾਰਾ ਸਟਾਫ ਹਾਜ਼ਰ ਪਾਇਆ ਗਿਆ। ਇਸ ਮੌਕੇ ਤੇ ਉਹਨਾਂ ਸੰਸਥਾ ਵੱਲੋਂ ਆਮ ਲੋਕਾਂ ਨੂੰ ਦਿੱਤੀਆਂ ਜਾ ਰਹੀਆਂ ਸਿਹਤ ਸੇਵਾਵਾਂ ਦਾ ਨਿਰੀਖਣ ਵੀ ਕੀਤਾ ਉਨਾ ਇਸ ਮੌਕੇ ਤੇ ਇਲਾਜ ਕਰਾਉਣ ਲਈ ਆਏ ਹੋਏ ਮਰੀਜ਼ਾਂ ਨਾਲ....

ਮਾਲੇਰਕੋਟਲਾ 28 ਜਨਵਰੀ 2025 : ਪੰਜਾਬ ਸਟੇਟ ਈ-ਗਵਰਨਸ ਸੋਸਾਇਟੀ ਪ੍ਰਸ਼ਾਸਨਿਕ ਸੁਧਾਰ ਅਤੇ ਲੋਕ ਸ਼ਿਕਾਇਤ ਵਿਭਾਗ ਵੱਲੋਂ ਅਸਲਾ ਲਾਇਸੰਸ ਧਾਰਕਾਂ ਲਈ ਜ਼ਰੂਰੀ ਹਦਾਇਤਾਂ ਜਾਰੀ ਕੀਤੀਆਂ ਸਨ ਇਨ੍ਹਾਂ ਹਦਾਇਤਾ ਅਨੁਸਾਰ ਜਿਨ੍ਹਾਂ ਅਸਲਾ ਲਾਇਸੰਸ ਧਾਰਕਾਂ ਵੱਲੋਂ ਸਤੰਬਰ 2019 ਤੋਂ ਬਾਅਦ ਈ-ਸੇਵਾ ਪੋਰਟਲ 'ਤੇ ਆਪਣੇ ਅਸਲੇ ਲਾਇਸੰਸ ਸਬੰਧੀ ਕੋਈ ਵੀ ਲੋੜੀਂਦੀ ਸੇਵਾ ਲਈ ਅਰਜ਼ੀ ਨਹੀਂ ਦਿੱਤੀ ਗਈ ਹੈ ਤਾਂ ਉਹ ਮਿਤੀ 01 ਜਨਵਰੀ 2025 ਤੋਂ ਪਹਿਲਾਂ-ਪਹਿਲਾਂ ਲੋੜੀਂਦੀਆਂ ਸੇਵਾਵਾਂ ਲਈ ਅਪਲਾਈ ਕਰਨਾ ਯਕੀਨੀ ਬਣਾਉਣ....

ਫ਼ਰੀਦਕੋਟ 28 ਜਨਵਰੀ,2025 : ਸੜਕ ਸੁਰੱਖਿਆ ਮਹੀਨੇ ਤਹਿਤ ਜ਼ਿਲ੍ਹਾ ਪ੍ਰਸਾਸ਼ਨ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸਹਾਇਕ ਰਿਜਨਲ ਟਰਾਂਸਪੋਰਟ ਅਫਸਰ ਸ. ਜਸਵਿੰਦਰ ਸਿੰਘ ਦੀ ਅਗਵਾਈ ਹੇਠ ਪੁਲਿਸ ਵਿਭਾਗ, ਟਰਾਂਸਪੋਰਟ ਵਿਭਾਗ ਅਤੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਫਰੀਦਕੋਟ ਵੱਲੋ ਬਾਬਾ ਫਰੀਦ ਮਿੰਨੀ ਟਰੱਕ ਯੂਨੀਅਨ ਫਰੀਦਕੋਟ ਵਿਖੇ ਵਹੀਕਲਾਂ ਦੀ ਓਵਰਲੋਡਿਗ ਨਾ ਕਰਨ ਸਬੰਧੀ ਜਾਗਰੂਕਤਾ ਕੈਂਪ ਲਗਾਇਆ ਗਿਆ। ਇਸ ਮੌਕੇ ਜਾਣਕਾਰੀ ਦਿੰਦਿਆ ਜਿਲਾ ਟ੍ਰੈਫਿਕ ਇੰਚਾਰਜ ਵਕੀਲ ਸਿੰਘ ਨੇ ਟਰਾਂਸਪੋਟਰਾਂ ਨੂੰ ਹਦਾਇਤ ਕੀਤੀ ਕਿ....

ਸੜਕ ਦੁਰਘਟਨਾਵਾਂ ਰੋਕਣ ਲਈ ਸਖਤੀ ਵਰਤਣ ਦੇ ਆਦੇਸ਼ ਸਕੂਲ ਵੈਨਾਂ, ਟਰੱਕ ਡਰਾਈਵਰਾਂ ਦੀ ਅੱਖਾਂ ਦੀ ਜਾਂਚ ਪਹਿਲ ਦੇ ਆਧਾਰ ਤੇ ਕਰਨ ਦੀ ਹਦਾਇਤ ਫ਼ਰੀਦਕੋਟ 28 ਜਨਵਰੀ,2025 : ਸੜਕ ਸੁਰੱਖਿਆ ਸਬੰਧੀ ਨਿਯਮਾਂ ਦੀ ਪਾਲਣਾ ਨੂੰ ਯਕੀਨੀ ਬਣਾਉਣ ਅਤੇ ਇਨ੍ਹਾਂ ਨੂੰ ਸਖਤੀ ਨਾਲ ਲਾਗੂ ਕਰਨ ਲਈ ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਰੋਡ ਸੇਫਟੀ ਕਮੇਟੀ ਦੀ ਮੀਟਿੰਗ ਦਾ ਆਯੋਜਨ ਕੀਤਾ ਗਿਆ । ਜਿਸ ਵਿੱਚ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨੇ ਹਿੱਸਾ ਲਿਆ। ਉਨ੍ਹਾਂ ਕਿਹਾ ਕਿ ਟਰੈਫਿਕ....

ਲੁਧਿਆਣਾ, 27 ਜਨਵਰੀ 2027 : ਬਾਬਾ ਸਾਹਿਬ ਭੀਮ ਰਾਓ ਅੰਬੇਦਕਰ ਦੇ ਬੁੱਤ ਨਾਲ ਸ੍ਰੀ ਅੰਮ੍ਰਿਤਸਰ ਵਿਖੇ ਛੇੜਛਾੜ ਮਾਮਲੇ ਨੂੰ ਲੈ ਕੇ ਵਿਵਾਦ ਵਧਦਾ ਨਜ਼ਰ ਆ ਰਿਹਾ ਹੈ। ਲੁਧਿਆਣਾ ਵਿਖੇ ਅੱਜ ਦਲਿਤ ਭਾਈਚਾਰੇ ਦੀ ਵਿਸ਼ੇਸ਼ ਮੀਟਿੰਗ ਕੀਤੀ ਗਈ। ਇਸ ਮੀਟਿੰਗ ਦਾ ਆਯੋਜਨ ਸਵਿਧਾਨ ਬਚਾਓ ਮੋਰਚਾ ਦੀ ਅਗਵਾਈ ਹੇਠ ਕੀਤਾ ਗਿਆ। ਮੀਟਿੰਗ ਵਿੱਚ ਦਲਿਤ ਭਾਈਚਾਰੇ ਦੇ ਸਮੂਹ ਆਗੂ ਹਾਜ਼ਰ ਸਨ। ਉਨ੍ਹਾਂ ਕਿਹਾ ਕਿ ਅੰਮ੍ਰਿਤਸਰ ਵਿੱਚ ਬਾਬਾ ਸਾਹਿਬ ਦੇ ਬੁੱਤ ਦਾ ਅਪਮਾਨ ਬਹੁਤ ਹੀ ਨਿੰਦਣਯੋਗ ਹੈ। ਸਮੁੱਚਾ ਭਾਈਚਾਰਾ ਇਸ ਦਾ....

76ਵੇਂ ਗਣਤੰਤਰ ਦਿਵਸ ਮੌਕੇ ਖੇਡ ਸਟੇਡੀਅਮ ਸਰਹਿੰਦ ਵਿਖੇ ਜ਼ਿਲ੍ਹਾ ਪੱਧਰੀ ਸਮਾਗਮ ਮੌਕੇ ਡਿਪਟੀ ਕਮਿਸ਼ਨਰ ਨੇ ਲਹਿਰਾਇਆ ਕੌਮੀ ਝੰਡਾ ਵੱਖ-ਵੱਖ ਸਕੂਲਾਂ ਦੇ ਬੱਚਿਆਂ ਵੱਲੋਂ ਪੇਸ਼ ਕੀਤਾ ਗਿਆ ਰੰਗਾਰੰਗ ਸੱਭਿਆਚਾਰਕ ਪ੍ਰੋਗਰਾਮ ਮੁੱਖ ਮਹਿਮਾਨ ਵੱਲੋਂ ਲੋੜਵੰਦਾਂ ਨੂੰ ਟਰਾਈ ਸਾਇਕਲ ਤੇ ਸਿਲਾਈ ਮਸ਼ੀਨਾਂ ਵੰਡੀਆਂ ਸੁਤੰਤਰਤਾ ਸੈਨਾਨੀਆਂ ਤੇ ਵੱਖ-ਵੱਖ ਖੇਤਰਾਂ ਵਿੱਚ ਸ਼ਲਾਘਾਯੋਗ ਪ੍ਰਾਪਤੀਆਂ ਕਰਨ ਵਾਲੀਆਂ ਸਖਸ਼ੀਅਤਾਂ ਦਾ ਕੀਤਾ ਗਿਆ ਸਨਮਾਨ ਪਹਿਲੇ,ਦੂਜੇ ਅਤੇ ਤੀਜੇ ਸਥਾਨ ਤੇ ਆਉਣ ਵਾਲੀਆਂ ਝਾਕੀਆਂ ਦਾ ਕੀਤਾ ਵਿਸ਼ੇਸ਼....

ਡਿਪਟੀ ਕਮਿਸ਼ਨਰ ਨੇ ਲੋਕਾਂ ਨੂੰ ਚਾਈਨਾ ਡੋਰ ਦੀ ਵਰਤੋਂ ਨਾ ਕਰਨ ਦੀ ਕੀਤੀ ਅਪੀਲ ਫ਼ਿਰੋਜ਼ਪੁਰ, 27 ਜਨਵਰੀ 2025 : ਡਿਪਟੀ ਕਮਿਸ਼ਨਰ ਫ਼ਿਰੋਜ਼ਪੁਰ ਦੀਪਸ਼ਿਖਾ ਸ਼ਰਮਾ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਚਾਈਨਾ ਡੋਰ ਦੀ ਵਿਕਰੀ ਅਤੇ ਵਰਤੋਂ ਉੱਪਰ ਪੂਰੇ ਪੰਜਾਬ ਵਿੱਚ ਪਾਬੰਦੀ ਹੈ, ਕਿਉਂਕਿ ਇਸ ਨਾਲ ਆਮ ਲੋਕਾਂ ਤੋਂ ਇਲਾਵਾ ਬੱਚਿਆਂ ਅਤੇ ਪੰਛੀਆਂ ਨੂੰ ਜਾਨੀ ਨੁਕਸਾਨ ਹੋਣ ਦਾ ਖਤਰਾ ਬਣਿਆ ਰਹਿੰਦਾ ਹੈ ਅਤੇ ਇਹ ਚਾਈਨਾ ਡੋਰ ਵਾਤਾਵਰਨ ਲਈ ਵੀ ਨੁਕਸਾਨਦਾਇਕ ਹੈ। ਉਨ੍ਹਾਂ ਕਿਹਾ ਕਿ ਫ਼ਿਰੋਜ਼ਪੁਰ....