ਗਣਤੰਤਰ ਦਿਵਸ ਸਮਾਰੋਹ ਦੌਰਾਨ ਭਾਗੀਦਾਰਾਂ ਅਤੇ ਵਿਭਿੰਨ ਖੇਤਰਾਂ ਨਾਲ ਸਬੰਧਤ ਸ਼ਖ਼ਸੀਅਤਾਂ ਨੂੰ ਕੀਤਾ ਸਨਮਾਨਿਤ ਪਟਿਆਲਾ, 27 ਜਨਵਰੀ 2024 : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਗਣਤੰਤਰ ਦਿਵਸ ਸਮਾਰੋਹ ਦੌਰਾਨ ਸਮਾਜ ਅਤੇ ਸੂਬੇ ਪ੍ਰਤੀ ਆਪਣਾ ਸ਼ਾਨਦਾਰ ਯੋਗਦਾਨ ਦੇਣ ਲਈ ਵੱਖ-ਵੱਖ ਅਧਿਕਾਰੀਆਂ/ਕਰਮਚਾਰੀਆਂ, ਭਾਗੀਦਾਰਾਂ ਅਤੇ ਵਿਭਿੰਨ ਖੇਤਰਾਂ ਨਾਲ ਸਬੰਧਤ ਸ਼ਖ਼ਸੀਅਤਾਂ ਨੂੰ ਸਨਮਾਨਿਤ ਕੀਤਾ। ਇਸ ਸਮਾਗਮ ਦੌਰਾਨ ਭਗਵੰਤ ਸਿੰਘ ਮਾਨ ਨੇ ਸਹਾਇਕ ਸਬ ਇੰਸਪੈਕਟਰ ਮੰਨਾ ਸਿੰਘ ਅਤੇ ਰਜਿੰਦਰ ਸਿੰਘ....
ਮਾਲਵਾ

ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤਹਿਤ ਰਾਏਕੋਟ ਤਹਿਸੀਲ ਵਿੱਚ ਟਰੈਕਟਰ ਮਾਰਚ ਕੱਢਿਆ ਗਿਆ ਰਾਏਕੋਟ, 27 ਜਨਵਰੀ (ਰਘਵੀਰ ਸਿੰਘ ਜੱਗਾ) : ਗਣਤੰਤਰ ਦਿਵਸ ਤੇ ਕੌਮੀ ਖਰੜੇ ਨੂੰ ਰੱਦ ਕਰਨ, ਸਾਰੀਆਂ ਫਸਲਾਂ ਤੇ ਐਮਐਸਪੀ ਤੇ ਖ੍ਰੀਦ ਗਾਰੰਟੀ ਦਾ ਕਾਨੂੰਨ ਬਣਾਉਣ, ਕਿਸਾਨਾਂ – ਮਜ਼ਦੂਰਾਂ ਦੀ ਕਰਜਾ ਮੁਕਤੀ ਸਮੇਤ ਹੋਰਨਾਂ ਨੂੰ ਮੰਗਾਂ ਪ੍ਰਾਪਤੀ ਲਈ ਸੰਯੁਕਤ ਕਿਸਾਨ ਮੋਰਚੇ ਵੱਲੋਂ ਟਰੈਕਟਰ ਮਾਰਚ ਦਾ ਐਲਾਨ ਕੀਤਾ ਗਿਆ ਸੀ, ਜਿਸ ਦੇ ਤਹਿਤ ਤਹਿਸੀਲ ਰਾਏਕੋਟ ਵਿੱਚ ਭਾਰਤੀ ਕਿਸਾਨ ਯੂਨੀਅਨ (ਏਕਤਾ) ਡਕੌਂਦਾ ਵੱਲੋਂ....

ਰਾਜਪਾਲ ਗੁਲਾਬ ਚੰਦ ਕਟਾਰੀਆ ਵੱਲੋਂ ਬੁੱਢਾ ਦਰਿਆ ਦਾ ਦੌਰਾ ਬੁੱਢਾ ਦਰਿਆ ਲਈ ਮਹੀਨਾਵਾਰ ਸਮੀਖਿਆ ਮੀਟਿੰਗ ਲੁਧਿਆਣਾ ਵਿਖੇ ਕਰਨ ਦਾ ਕੀਤਾ ਐਲਾਨ ਕਟਾਰੀਆ ਨੇ ਬੁੱਢਾ ਦਰਿਆ ਨੂੰ ਮੁੜ ਸੁਰਜੀਤ ਕਰਨ ਲਈ ਇੱਕ ਜਨ ਅੰਦੋਲਨ ਦੀ ਅਪੀਲ ਕੀਤੀ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਵੱਲੋਂ ਸਫ਼ਾਈ ਉਪਰਾਲੇ ਸ਼ੁਰੂ ਕਰਨ ਦੀ ਸ਼ਲਾਘਾ ਲੁਧਿਆਣਾ, 25 ਜਨਵਰੀ 2025 : ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ 'ਬੁੱਢਾ ਦਰਿਆ' ਦੇ ਗਊਸ਼ਾਲਾ ਪੁਆਇੰਟ ਦਾ ਦੌਰਾ ਕੀਤਾ ਅਤੇ ਐਲਾਨ ਕੀਤਾ ਕਿ ਉਹ ਬੁੱਢਾ ਦਰਿਆ ਪੁਨਰ....

ਪਟਿਆਲਾ, 25 ਜਨਵਰੀ 2025 : ਰਾਜਿੰਦਰਾ ਹਸਪਤਾਲ ਪਟਿਆਲਾ ਦੀ ਬਿਜਲੀ ਬੰਦ ਹੋ ਜਾਣ ਕਾਰਨ ਓਪਰੇਸ਼ਨ ਕਰ ਰਹੇ ਡਾਕਟਰਾਂ ਵੱਲੋਂ ਵੀਡੀਓ ਬਣਾ ਕੇ ਵਾਇਰਲ ਕਰਨ ਦੇ ਮਾਮਲੇ 'ਚ ਸਿਹਤ ਮੰਤਰੀ ਡਾ. ਬਲਬੀਰ ਸਿੰਘ ਵੱਲੋ ਮੌਕੇ ਦਾ ਜਾਇਜ਼ਾ ਲਿਆ ਗਿਆ। ਇਸ ਦੌਰਾਨ ਸਿਹਤ ਮੰਤਰੀ ਨੇ ਹਸਪਤਾਲ ਪ੍ਰਸ਼ਾਸਨ, ਬਿਜਲੀ ਬੋਰਡ ਤੇ ਪੀਡਬਲਯੂਡੀ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਉਨ੍ਹਾਂ ਸਾਰੇ ਪੁਖਤਾ ਪ੍ਰਬੰਧ ਹੋਣ ਦੇ ਬਾਵਜੂਦ ਬਿਜਲੀ ਜਾਣ 'ਤੇ ਹੈਰਾਨੀ ਪ੍ਰਗਟਾਈ। ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ਅਜਿਹੇ....

ਮਹਾਨ ਮੁੱਕੇਬਾਜ਼ ਪਦਮਸ਼੍ਰੀ ਕੌਰ ਸਿੰਘ ਅਤੇ ਨਾਮਵਰ ਕਬੱਡੀ ਖਿਡਾਰੀ ਗੁਰਮੇਲ ਸਿੰਘ ਦੀਆਂ ਧਰਮਪਤਨੀਆਂ ਦੀ ਮੌਜੂਦਗੀ ਵਿੱਚ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਰੱਖਿਆ ਬਹੁ ਮੰਤਵੀ ਇਨਡੋਰ ਖੇਡ ਸਟੇਡੀਅਮ ਦਾ ਨੀਂਹ ਪੱਥਰ 11 ਖੇਡਾਂ ਵਿੱਚ ਮੁਹਾਰਤ ਹਾਸਲ ਕਰਕੇ ਕੌਮੀ ਅਤੇ ਕੌਮਾਂਤਰੀ ਪੱਧਰ ਉੱਤੇ ਖੇਡ ਜਗਤ ਵਿੱਚ ਨਾਮ ਚਮਕਾਉਣਗੇ ਦਿੜ੍ਹਬਾ ਦੇ ਖਿਡਾਰੀ – ਹਰਪਾਲ ਸਿੰਘ ਚੀਮਾ ਸੰਗਰੂਰ, 25 ਜਨਵਰੀ 2025 : ਪੰਜਾਬ ਦੇ ਵਿੱਤ, ਯੋਜਨਾ, ਪ੍ਰੋਗਰਾਮ ਲਾਗੂਕਰਨ ਅਤੇ ਕਰ ਤੇ ਆਬਕਾਰੀ ਮੰਤਰੀ ਸ਼੍ਰੀ ਹਰਪਾਲ....

‘ਬੁੱਢੇ ਦਰਿਆ’ ਨੂੰ ਮੁੜ ਸੁਰਜੀਤ ਕਰਨ ਦਾ ਪ੍ਰੋਜੈਕਟ – ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਨੇ ਰਾਜ ਸਭਾ ਮੈਂਬਰ ਸੀਚੇਵਾਲ ਦੀ ਅਗਵਾਈ ਹੇਠ ‘ਕਾਰ ਸੇਵਾ’ ਅਧੀਨ ਸਥਾਪਿਤ ਅਸਥਾਈ ਪੰਪਿੰਗ ਸਟੇਸ਼ਨ ਦਾ ਕੀਤਾ ਨਿਰੀਖਣ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ 27 ਜਨਵਰੀ ਨੂੰ ਤਾਜਪੁਰ ਰੋਡ ਅਤੇ ਹੈਬੋਵਾਲ ਡੇਅਰੀ ਕੰਪਲੈਕਸਾਂ ਦੇ ਡੇਅਰੀ ਮਾਲਕਾਂ ਨਾਲ ਕਰਨਗੇ ਮੀਟਿੰਗ ਲੁਧਿਆਣਾ, 25 ਜਨਵਰੀ 2025 : ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਨੇ ਸ਼ਨੀਵਾਰ ਨੂੰ ‘ਬੁੱਢੇ ਦਰਿਆ’ ਦੇ ਗਊਸ਼ਾਲਾ ਪੁਆਇੰਟ ਨੇੜੇ....

ਸ੍ਰੀ ਫ਼ਤਹਿਗੜ੍ਹ ਸਾਹਿਬ, 24 ਜਨਵਰੀ, (ਹਰਪ੍ਰੀਤ ਸਿੰਘ ਗੁੱਜਰਵਾਲ) : ਰਾਣਾ ਮੁਨਸ਼ੀਰਾਮ ਸਰਵਹਿੱਤਕਾਰੀ ਵਿੱਦਿਆ ਮੰਦਿਰ ਸਕੂਲ ਸਰਹਿੰਦ ਵਿੱਚ ਸੁਭਾਸ਼ ਚੰਦਰ ਬੋਸ ਦਾ ਜਨਮ ਦਿਨ ਮਨਾਇਆ ਗਿਆ। ਜਾਣਕਾਰੀ ਦਿੰਦਿਆਂ ਸਕੂਲ ਪ੍ਰਿੰਸੀਪਲ ਮਹੇਸ਼ ਚੰਦ ਸ਼ਰਮਾ ਨੇ ਦੱਸਿਆ ਕੀ ਪ੍ਰਾਰਥਨਾ ਸਭਾ ਦੌਰਾਨ ਅਧਿਆਪਕ ਜੋਤੀ ਨੇ ਦੀਪ ਜਗਾ ਕੇ ਕੀਤੀ ਅਤੇ ਨਾਲ ਹੀ ਹਰਮਨ ਨੇ ਸੁਭਾਸ਼ ਚੰਦਰ ਬੋਸ ਦੇ ਜੀਵਨ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ। ਉਹਨਾਂ ਦੱਸਿਆ ਕਿ ਸੁਭਾਸ਼ ਚੰਦਰ ਬੋਸ ਦਾ ਜਨਮ 23 ਜਨਵਰੀ 1897 ਨੂੰ ਕਟਕ....

ਮੋਹਾਲੀ ਦੇ ਸਰਕਾਰੀ ਕਾਲਜ ਵਿਖੇ ਲਿਆ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਸੂਬੇ ਦੇ ਸੀਨੀਅਰ ਅਧਿਕਾਰੀ ਜ਼ਿਲ੍ਹਿਆਂ ’ਚ ਸੁਰੱਖਿਆ ਨਿਗਰਾਨੀ ਲਈ ਲਾਏ ਸਾਹਿਬਜ਼ਾਦਾ ਅਜੀਤ ਸਿੰਘ ਨਗਰ, 24 ਜਨਵਰੀ, 2025 : ਪੰਜਾਬ ਦੇ ਸਪੈਸ਼ਲ ਡੀ ਜੀ ਪੀ ਸ੍ਰੀ ਅਰਪਿਤ ਸ਼ੁਕਲਾ ਨੇ ਅੱਜ ਇੱਥੇ ਆਖਿਆ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਵਚਨਬੱਧਤਾ ਤਹਿਤ ਡੀ ਜੀ ਪੀ ਸ੍ਰੀ ਗੌਰਵ ਸ਼ੁਕਲਾ ਦੀ ਅਗਵਾਈ ’ਚ ਸੂਬੇ ’ਚ ਗਣਤੰਤਰ ਦਿਵਸ ਸਮਾਗਮਾਂ ਨੂੰ ਲੈ ਕੇ ਵਿਆਪਕ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ। ਅੱਜ ਇੱਥੇ ਸ਼ਹੀਦ ਮੇਜਰ....

ਪਟਿਆਲਾ, 24 ਜਨਵਰੀ 2025 : ਰਾਜਿੰਦਰਾ ਹਸਪਤਾਲ ਪਟਿਆਲਾ ਦੀ ਇੱਕ ਵੀਡੀਓ ਸਾਹਮਣੇ ਆਈ ਹੈ, ਜਿਸ ਵਿੱਚ ਜਦੋਂ ਡਾਕਟਰਾਂ ਵੱਲੋਂ ਇੱਕ ਮਰੀਜ਼ ਦਾ ਅਪ੍ਰੇਸ਼ਨ ਕੀਤਾ ਜਾ ਰਿਹਾ ਸੀ ਤਾਂ ਬਿਜਲੀ ਬੰਦ ਹੋ ਗਈ, ਜਿਸ ਕਾਰਨ ਡਾਕਟਰਾਂ ਨੂੰ ਮਰੀਜ਼ ਦਾ ਅਪ੍ਰੇਸ਼ਨ ਰੋਕਣਾ ਪਿਆ। ਇਸ ਵੀਡੀਓ ਵਿੱਚ ਡਾਕਟਰਾਂ ਨੇ ਆਪਣੀ ਨਰਾਜ਼ਗੀ ਜਾਹਰ ਕਰਦੇ ਦਿਖਾਈ ਦਿੰਦੇ ਹਨ। ਵੀਡੀਓ ਵਿੱਚ ਬੋਲ ਰਹੇ ਡਾਕਟਰ ਨੇ ਕਿਹਾ ਕਿ ਕਿਹਾ ਕਿ ਅਸੀਂ ਮਰੀਜ਼ ਦੀ ਸਰਜਰੀ ਕਰ ਰਹੇ ਸੀ। ਇਸ ਦੌਰਾਨ ਸਾਰਾ ਸਟਾਫ਼ ਆਪ੍ਰੇਸ਼ਨ ਥੇਟਰ ‘ਚ ਮੌਜੂਦ ਹੈ। ਉਨ੍ਹਾਂ ਕਿਹਾ....

ਆਰਥਕ ਤੌਰ ’ਤੇ ਕਮਜ਼ੋਰ ਲੋਕਾਂ ਨੂੰ 10 ਰੁਪਏ ’ਚ ਦਿੱਤੀ ਜਾਵੇਗੀ ਐੱਮਆਰਆਈ ਤੇ ਸੀਟੀ ਸਕੈਨ ਦੀ ਸਹੂਲਤ- ਐਡਵੋਕਟ ਧਾਮੀ ਜੈਤੋ, 24 ਜਨਵਰੀ 2025 : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਮੁੰਬਈ ਵਿਖੇ ਚੱਲ ਰਹੇ ਗੁਰੂ ਨਾਨਕ ਖ਼ਾਲਸਾ ਕਾਲਜ ਮਾਟੁੰਗਾ ਵਿੱਚ ਅੱਜ ਚਾਰ ਸਾਹਿਬਜ਼ਾਦੇ ਐੱਮਆਰਆਈ ਤੇ ਸੀਟੀ ਸਕੈਨ ਸੈਂਟਰ ਦਾ ਉਦਘਾਟਨ ਕੀਤਾ ਗਿਆ ਹੈ। ਇਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ, ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਤਖ਼ਤ ਸ੍ਰੀ....

ਤਰਨ ਤਾਰਨ 24 ਜਨਵਰੀ 2025 : ਬੇਰੋਜਗਾਰ ਨੋਜਵਾਨ ਪ੍ਰਾਰਥੀਆਂ ਨੂੰ ਰੋਜ਼ਗਾਰ ਮੁਹੱਇਆ ਕਰਵਾਉਣ ਲਈ ਪੰਜਾਬ ਸਰਕਾਰ ਅਤੇ ਮਾਨਯੋਗ ਡਿਪਟੀ ਕਮਿਸ਼ਨਰ ਆਈ.ਏ.ਐਸ ਸ਼੍ਰੀ ਰਾਹੁਲ ਦੇ ਦਿਸ਼ਾ ਨਿਰਦੇਸ਼ਾ ਅਤੇ ਵਧੀਕ ਡਿਪਟੀ ਕਮਿਸ਼ਨਰ (ਪੇਡੂ ਵਿ.) ਤਰਨ ਤਾਰਨ ਸ਼੍ਰੀ ਸੰਜੀਵ ਕੁਮਾਰ ਸ਼ਰਮਾ ਦੀ ਰਹਿਨੁਮਾਈ ਹੇਠ ਮਿਤੀ 27 ਜਨਵਰੀ 2025 ਨੂੰ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਉਰੋ, ਤਰਨ ਤਾਰਨ ਕਮਰਾ ਨੰਬਰ 115, ਪਹਿਲੀ ਮੰਜਿਲ, ਡੀ,ਸੀ. ਦਫਤਰ ਕੰਪਲੈਕਸ ਸਰਹਾਲੀ ਰੋਡ (ਪਿੰਡ ਪਿੰਦੀ) ਤਰਨ ਤਾਰਨ ਵਿਖੇ ਸਵੇਰੇ 10 ਵਜੇ ਤੋਂ 2....

ਤਰਨ ਤਾਰਨ, 24 ਜਨਵਰੀ 2025 : ਭਾਰਤ ਚੋਣ ਕਮਿਸ਼ਨ ਅਤੇ ਮੁੱਖ ਚੋਣ ਅਫ਼ਸਰ ਪੰਜਾਬ ਦੀਆਂ ਹਦਾਇਤਾਂ ਤਹਿਤ 25 ਜਨਵਰੀ 2025 ਨੂੰ 15ਵਾਂ ਰਾਸ਼ਟਰੀ ਵੋਟਰ ਦਿਵਸ ਜ਼ਿਲ੍ਹਾ ਤਰਨ ਤਾਰਨ ਵਿੱਚ ਪੂਰੇ ਉਤਸ਼ਾਹ ਨਾਲ ਮਨਾਇਆ ਜਾਵੇਗਾ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਰਾਹੁਲ ਨੇ ਦੱਸਿਆ ਕਿ 25 ਜਨਵਰੀ ਨੂੰ ਰਾਸ਼ਟਰੀ ਵੋਟਰ ਦਿਵਸ ਮੌਕੇ ਜ਼ਿਲ੍ਹਾ ਪੱਧਰੀ ਸਮਾਗਮ ਸੀ੍ ਗੂਰੂ ਅਰਜਨ ਦੇਵ ਸਰਕਾਰੀ ਕਾਲਜ, ਤਰਨ ਤਾਰਨ ਵਿਖੇ ਹੋਵੇਗਾ ਜਦਕਿ ਇਸ ਤੋਂ ਇਲਾਵਾ....

ਸ੍ਰੀ ਮੁਕਤਸਰ ਸਾਹਿਬ, 24 ਜਨਵਰੀ 2025 : ਮੱਛੀ ਪਾਲਣ ਵਿਭਾਗ, ਭਾਰਤ ਸਰਕਾਰ ਵੱਲੋਂ ਨਵੀਂ ਦਿੱਲੀ ਵਿਖੇ 26 ਜਨਵਰੀ, 2025 ਨੂੰ ਹੋਣ ਵਾਲੇ 76ਵੇਂ ਗਣਤੰਤਰ ਦਿਵਸ ਦੇ ਪ੍ਰੋਗਰਾਮ ਵਿੱਚ ਸ਼ਾਮਿਲ ਹੋਣ ਲਈ ਪੰਜਾਬ ਰਾਜ ਦੇ 06 ਮੱਛੀ/ਝੀਂਗਾ ਕਿਸਾਨਾਂ ਨੂੰ ਉਨ੍ਹਾਂ ਦੇ ਜੀਵਨਸਾਥੀ ਦੇ ਨਾਲ ਸ਼ਾਮਿਲ ਹੋਣ ਦਾ ਸੱਦਾ ਦਿੱਤਾ ਗਿਆ ਹੈ। ਇਹ ਮੱਛੀ/ਝੀਂਗਾ ਕਿਸਾਨ ਆਪਣੇ ਪਰਿਵਾਰਕ ਮੈਂਬਰ ਨਾਲ ਤਿੰਨ ਦਿਨਾਂ ਲਈ ਮੱਛੀ ਪਾਲਣ ਵਿਭਾਗ, ਭਾਰਤ ਸਰਕਾਰ ਦੇ ਮਹਿਮਾਨ ਹੋਣਗੇ। ਪ੍ਰੋਗਰਾਮ ਅਨੁਸਾਰ ਇਹ ਕਿਸਾਨ 25 ਜਨਵਰੀ, 2025....

ਡਿਪਟੀ ਕਮਿਸ਼ਨਰ ਨੇ ਫੁੱਲ ਡਰੈਸ ਰਿਹਰਸਲ ਦਾ ਲਿਆ ਜਾਇਜਾ ਸ੍ਰੀ ਮੁਕਤਸਰ ਸਾਹਿਬ 24 ਜਨਵਰੀ 2025 : ਸ੍ਰੀ ਰਾਜੇਸ਼ ਤ੍ਰਿਪਾਠੀ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਨੇ 26 ਜਨਵਰੀ 2025 ਨੂੰ ਗਣਤੰਤਰਤਾ ਦਿਵਸ ਸਮਾਗਮ ਮੌਕੇ ਪੇਸ਼ ਕੀਤੇ ਜਾਣ ਵਾਲੇ ਪ੍ਰੋਗਰਾਮ ਦਾ ਨਿਰੀਖਣ ਕੀਤਾ ਅਤੇ ਖੇਡ ਸਟੇਡੀਅਮ ਵਿਖੇ ਰਾਸ਼ਟਰੀ ਝੰਡਾ ਲਹਿਰਾਇਆ ਅਤੇ ਪਰੇਡ ਤੋਂ ਸਲਾਮੀ ਲਈ, ਇਸ ਮੌਕੇ ਹੋਰਨਾ ਤੋਂ ਇਲਾਵਾ ਸ੍ਰੀ ਤੁਸ਼ਾਰ ਗੁਪਤਾ ਐਸ.ਐਸ.ਪੀ., ਸ੍ਰੀ ਗੁਰਪ੍ਰੀਤ ਸਿੰਘ ਥਿੰਦ ਵਧੀਕ ਡਿਪਟੀ ਕਮਿਸ਼ਨਰ (ਜਨਰਲ), ਤੋਂ ਇਲਾਵਾ....

ਲੁਧਿਆਣਾ, 24 ਜਨਵਰੀ 2025 : ਪਟਿਆਲੇ ਵੱਸਦੀ ਕਵਿੱਤਰੀ ਸਰਬਜੀਤ ਜੱਸ ਦੀ ਚੋਣਵੀਂ ਕਵਿਤਾ “ ਲੁਕੀ ਹੋਈ ਅੱਖ” ਲਾਹੌਰ ਵਿੱਚ ਪੰਜਾਬੀ ਲੋਕ ਵਿਰਾਸਤ ਅਕਾਡਮੀ ਲੁਧਿਆਣਾ ਪ੍ਰੋ. ਗੁਰਭਜਨ ਸਿੰਘ ਗਿੱਲ ਤੇ ਪੰਚਮ ਦੇ ਮੁੱਖ ਸੰਪਾਦਕ ਮਕਸੂਦ ਸਾਕਿਬ ਵੱਲੋਂ ਹੋਟਲ ਪਾਕ ਹੈਰੀਟੇਜ ਵਿੱਚ ਲੋਕ ਅਰਪਨ ਕੀਤੀ ਗਈ। ਇਸ ਮੌਕੇ ਪੰਜਾਬ ਸਰਕਾਰ ਦੇ ਸੇਵਾਮੁਕਤ ਅਧਿਕਾਰੀ ਸ. ਕਾਹਨ ਸਿੰਘ ਪੰਨੂ,ਸਹਿਜਪ੍ਰੀਤ ਸਿੰਘ ਮਾਂਗਟ,ਨਵਦੀਪ ਸਿੰਘ ਗਿੱਲ, ਪੰਜਾਬ ਯੂਨੀਵਰਸਿਟੀ ਲਾਹੌਰ ਦੇ ਪ੍ਰੋਫ਼ੈਸਰ ਡਾ. ਕਲਿਆਣ ਸਿੰਘ ਕਲਿਆਣ, ਪੰਜਾਬੀ ਤੇ....