ਮਾਲਵਾ

ਸਿਵਲ ਪ੍ਰਸ਼ਾਸ਼ਨ ਨੂੰ 92 ਲਾਇਸੈਂਸ ਰੱਦ ਕਰਨ ਦੀ ਸਿਫਾਰਿਸ਼ : ਐਸਐਸਪੀ
ਜਗਰਾਓਂ (ਰਛਪਾਲ ਸਿੰਘ ਸ਼ੇਰਪੁਰੀ) : ਪੰਜਾਬ ਦੇ ਖਰਾਬ ਹੁੰਦੇ ਮਾਹੌਲ ਨੂੰ ਨਕੇਲ ਪਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਜਿੱਥੇ ਸ਼ੋਸ਼ਲ ਮੀਡੀਆ ਤੇ ਹਥਿਆਰਾਂ ਦੀ ਨੁੁਮਾਇਸ਼ ਕਰਨ ਵਾਲਿਆਂ ਖਿਲਾਫ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਲੁਧਿਆਣਾ ਦਿਹਾਤੀ ਦੇ ਐਸਐਸਪੀ ਹਰਜੀਤ ਸਿੰਘ ਨੇ ਦੱਸਿਆ ਕਿ ਪੁਲਿਸ ਵੱਲੋਂ ਸਿਵਲ ਪ੍ਰਸ਼ਾਸਨ ਨੂੰ 92 ਲਾਇਸੈਂਸ ਰੱਦ ਕਰਨ ਦੀ ਸਿਫਾਰਿਸ਼ ਕੀਤੀ ਗਈ ਹੈ। ਇੰਨਾ ਲਾਇਸੈਂਸਾ ਵਿੱਚ ਉਹ ਸ਼ਾਮਲ ਹਨ ਜਿੰਨ੍ਹਾ ਵਿੱਚ ਪਤੇ ਨਹੀਂ ਲੱਭਣਾ, ਕੋਈ ਵਿਦੇਸ਼ ਰਹਿੰਦਾ, ਕੋਈ....
ਲੁਧਿਆਣਾ 'ਚ ਸਾਹਿਤ ਸਿਰਜਣ ਅਤੇ ਕਵਿਤਾ ਗਾਇਨ ਮੁਕਾਬਲਿਆਂ ਦਾ ਰਾਜ ਪੱਧਰੀ ਸਮਾਗਮ ਆਯੋਜਿਤ
ਲੁਧਿਆਣਾ : ਜ਼ਿਲ੍ਹਾ ਭਾਸ਼ਾ ਅਫ਼ਸਰ ਡਾ. ਸੰਦੀਪ ਸ਼ਰਮਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮਾਨਯੋਗ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਅਤੇ ਮਾਨਯੋਗ ਮੰਤਰੀ ਭਾਸ਼ਾਵਾਂ ਤੇ ਉਚੇਰੀ ਸਿੱਖਿਆ ਸ. ਗੁਰਮੀਤ ਸਿੰਘ ਮੀਤ ਹੇਅਰ ਦੇ ਨਿਰਦੇਸ਼ਾਂ ਅਨੁਸਾਰ ਭਾਸ਼ਾ ਵਿਭਾਗ ਦੁਆਰਾ ਨਵੰਬਰ ਮਹੀਨੇ ਨੂੰ ਪੰਜਾਬੀ ਮਾਂਹ ਵਜੋਂ ਮਨਾਉਂਦੇ ਹੋਏ ਵੱਖ-ਵੱਖ ਜ਼ਿਲ੍ਹਿਆਂ ਵਿੱਚ ਸਮਾਗਮ ਉਲੀਕੇ ਗਏ ਹਨ। ਇਸੇ ਲੜੀ ਵਿੱਚ ਜ਼ਿਲ੍ਹਾ ਲੁਧਿਆਣਾ ਵਿਖੇ ਸਾਹਿਤ ਸਿਰਜਣ ਅਤੇ ਕਵਿਤਾ ਗਾਇਨ ਮੁਕਾਬਲਿਆਂ ਦਾ ਰਾਜ ਪੱਧਰੀ ਸਮਾਗਮ ਸਥਾਨਕ ਸਰਕਾਰੀ....
ਸੰਗਰੂਰ, ਮਲੋਟ, ਮਾਨਸਾ ਅਤੇ ਲੁਧਿਆਣਾ ਵਿਖੇ 3 ਦਸੰਬਰ ਨੂੰ ਦਿਵਿਆਂਗ ਦਿਵਸ ਮੌਕੇ ਲੱਗਣਗੇ ਵਿਸ਼ੇਸ਼ ਕਰਜ਼ਾ ਕੈਂਪ: ਡਾ.ਬਲਜੀਤ ਕੌਰ
ਲੁਧਿਆਣਾ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਨੇ ਦਿਵਿਆਂਗ ਐਸੋਸੀਏਸ਼ਨ ਵੱਲੋਂ ਲੰਬੇ ਸਮੇਂ ਤੋਂ ਕਰਜ਼ੇ ਸਬੰਧੀ ਰੱਖੀ ਮੰਗ ਨੂੰ ਪੂਰਾ ਕਰਦਿਆਂ ਦਿਵਿਆਂਗ ਵਿਅਕਤੀਆਂ ਨੂੰ ਕਰਜ਼ਾ ਦੇਣ ਲਈ 3 ਦਸੰਬਰ ਨੂੰ ਦਿਵਿਆਂਗ ਦਿਵਸ ਮੌਕੇ ਵਿਸ਼ੇਸ਼ ਕਰਜ਼ਾ ਕੈਂਪ ਲਗਾਉਣ ਦਾ ਫੈਸਲਾ ਕੀਤਾ ਹੈ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਬਾਰੇ ਮੰਤਰੀ ਡਾ.ਬਲਜੀਤ ਕੌਰ ਨੇ ਦੱਸਿਆ ਕਿ ਸੂਬਾ ਸਰਕਾਰ ਦਿਵਿਆਂਗ ਵਰਗ ਦੀਆਂ ਮੰਗਾਂ ਦਾ ਹਮਦਰਦੀ ਨਾਲ ਵਿਚਾਰ ਕਰਦੀ....
ਸਮਾਜ ਨੂੰ ਸੰਵੇਦਨਸ਼ੀਲ ਬਣਾਉਣ ਵਿੱਚ ਲੇਖਕ, ਪੱਤਰਕਾਰ ਤੇ ਬੁੱਧੀਜੀਵੀ ਅੱਗੇ ਆਉਣ : ਮਨਦੀਪ ਸਿੰਘ ਸਿੱਧੂ
ਲੁਧਿਆਣਾ : ਜੁਰਮ, ਨਸ਼ਾਖ਼ੋਰੀ ਤੇ ਹੋਰ ਕੁਰੀਤੀਆਂ ਵਧਣ ਦਾ ਮੁੱਖ ਕਾਰਨ ਸਮਾਜ ਦੀ ਵਧ ਰਹੀ ਸੰਵੇਦਨ ਹੀਣਤਾ ਹੈ। ਇਸ ਨੂੰ ਰੋਕਣ ਲਈ ਸਿਰਫ਼ ਪੁਲੀਸ ਹੀ ਨਹੀਂ ਸਗੋਂ ਲੇਖਕਾਂ, ਪੱਤਰਕਾਰਾਂ ਤੇ ਬੁੱਧੀਜੀਵੀਆਂ ਨੂੰ ਅੱਗੇ ਵਧ ਕੇ ਸਰਗਰਮ ਹੋਣ ਦੀ ਲੋੜ ਹੈ ਤਾਂ ਜੋ ਸੰਵੇਦਨਾ ਜਗਾ ਕੇ ਸਮਾਜ ਨੂੰ ਜਿਉਣ ਯੋਗ ਬਣਾਇਆ ਜਾ ਸਕੇ। ਲੁਧਿਆਣਾ ਦੇ ਪੁਲੀਸ ਕਮਿਸ਼ਨਰ ਸ. ਮਨਦੀਪ ਸਿੰਘ ਸਿੱਧੂ ਨੇ ਪੰਜਾਬੀ ਲੇਖਕ ਤੇ ਆਪਣੇ ਸਰਕਾਰੀ ਕਾਲਿਜ ਮੁਕਤਸਰ ਦੇ ਸਹਿਪਾਠੀ ਪੰਜਾਬੀ ਕਵੀ ਤੇ ਪੰਜਾਬੀ ਸਾਹਿੱਤ ਅਕਾਡਮੀ ਲੁਧਿਆਣਾ ਦੇ....
ਜ਼ਿਲ੍ਹਾ ਲੁਧਿਆਣਾ ਦੇ ਸਮੂਹ ਬਲਾਕਾਂ 'ਚ ਬਣਾਏ ਜਾਣਗੇ ਮਗਨਰੇਗਾ ਜਾਬ ਕਾਰਡ
ਲੁਧਿਆਣਾ : ਮਗਨਰੇਗਾ ਸਕੀਮ ਅਧੀਨ ਜਾਰੀ ਦਿਸ਼ਾ-ਨਿਰਦੇਸਾਂ਼ ਤਹਿਤ ਪਿੰਡ ਵਾਸੀਆ ਵੱਲੋ ਮਗਨਰੇਗਾ ਅਧੀਨ ਬਤੌਰ ਲੇਬਰ ਦਾ ਕੰਮ ਕਰਨ ਲਈ ਜੋਬ ਕਾਰਡ ਦਾ ਹੋਣਾ ਲਾਜ਼ਮੀ ਹੈ ਜਿਸਦੇ ਤਹਿਤ ਜ਼ਿਲ੍ਹਾ ਲੁਧਿਆਣਾ ਦੇ ਸਮੂਹ ਬਲਾਕਾਂ ਵਿੱਚ 23 ਅਤੇ 24 ਨਵੰਬਰ ਨੂੰ ਮਗਨਰੇਗਾ ਅਧੀਨ ਜਾਬ ਕਾਰਡ ਕੈਂਪਸ ਲਗਾਏ ਜਾ ਰਹੇ ਹਨ। ਇਸ ਸਬੰਧੀ ਸ਼੍ਰੀ ਅਕਾਸ਼ਜੋਤ ਸਿੰਘ ਕੁਆਰਡੀਨੇਟਰ ਮਗਨਰੇਗਾ ਜ਼ਿਲਾ ਲੁਧਿਆਣਾ ਵੱਲੋ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਮਿਨਿਸਟਰੀ ਆਫ ਰੂਰਲ ਡਵੈਲਪਮੈਂਟ ਭਾਰਤ ਸਰਕਾਰ ਦੀਆ ਹਦਾਇਤਾਂ ਅਨੁਸਾਰ ਪੇਂਡੂ....
8 ਕਰੋੜ 62 ਲੱਖ 35 ਹਜ਼ਾਰ ਦੇ ਵਿਕਾਸ ਕਾਰਜ਼ਾਂ ਨਾਲ ਬਦਲੇਗੀ ਹਲਕਾ ਦੱਖਣੀ ਦੀ ਨੁਹਾਰ : ਵਿਧਾਇਕਾ ਛੀਨਾ
ਲੁਧਿਆਣਾ : ਹਲਕਾ ਦੱਖਣੀ ਤੋਂ ਵਿਧਾਇਕਾ ਰਜਿੰਦਰਪਾਲ ਕੌਰ ਛੀਨਾ ਨੇ ਕਿਹਾ ਕਿ ਸੂਬੇ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਦਿਆਂ ਹੀ ਵਿਕਾਸ ਕਾਰਜ ਲਗਾਤਾਰ ਜਾਰੀ ਹਨ। ਉਨ੍ਹਾਂ ਦੱਸਿਆ ਕਿ ਹਲਕਾ ਦੱਖਣੀ ਲਈ 8 ਕਰੋੜ 62 ਲੱਖ 35 ਹਜ਼ਾਰ ਰੁਪਏ ਦੇ ਵਿਕਾਸ ਕਾਰਜ ਪਾਸ ਕੀਤੇ ਗਏ ਹਨ, ਉਪਰੋਕਤ ਕੰਮ ਜੋ ਕਿ ਪਿਛਲੇ ਵਿਧਾਇਕ ਦੀ ਅਣਗਹਿਲੀ ਕਾਰਨ ਅਧੂਰੇ ਪਏ ਸੀ, ਹੁਣ ਇਹ ਸਾਰੇ ਕੰਮ ਨਿਰਧਾਰਿਤ ਸਮਾਂ ਸੀਮਾ ਦੇ ਅੰਦਰ ਕੀਤੇ ਜਾਣਗੇ। ਉਨ੍ਹਾ ਅੱਗੇ ਕਿਹਾ ਸਮਾਰਟ ਸਿਟੀ ਲੁਧਿਆਣਾ ਹੋਣ ਦੇ ਬਾਵਜੂਦ ਹਲਕਾ ਦੱਖਣੀ ਪਛੜੇ....
ਜਲ ਸਰੋਤਾਂ ਨੂੰ ਦੂਸ਼ਿਤ ਕਰਨ ਵਾਲਿਆਂ ਖ਼ਿਲਾਫ਼ ਹੋਵੇਗੀ ਸਖ਼ਤ ਕਾਰਵਾਈ : ਡਿਪਟੀ ਕਮਿਸ਼ਨਰ
ਲੁਧਿਆਣਾ : ਡਿਪਟੀ ਕਮਿਸ਼ਨਰ ਸ੍ਰੀਮਤੀ ਸੁਰਭੀ ਮਲਿਕ ਵਲੋਂ ਹਦਾਇਤਾਂ ਜਾਰੀ ਕਰਦਿਆਂ ਕਿਹਾ ਕਿ ਜੇਕਰ ਕੋਈ ਵੀ ਵਿਅਕਤੀ ਜਾਂ ਸੰਸਥਾ ਲੁਧਿਆਣਾ ਵਿੱਚ ਜਲ ਸਰੋਤਾਂ ਨੂੰ ਪ੍ਰਦੂਸ਼ਿਤ ਕਰਦਾ ਪਾਇਆ ਗਿਆ ਤਾਂ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਖ਼ਤ ਕਾਰਵਾਈ ਕੀਤੀ ਜਾਵੇਗੀ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਕਈ ਵਾਰ ਲੋਕਾਂ ਵਲੋਂ, ਪਿੰਡਾਂ ਦੀਆਂ ਪੰਚਾਇਤਾਂ, ਮਿਉਂਸਪਲ ਕਮੇਟੀਆਂ ਅਤੇ ਸੰਸਥਾਵਾਂ ਵੱਲੋਂ ਦੂਸ਼ਿਤ ਪਾਣੀ ਜਾਂ ਕੂੜਾ ਜਲ ਸਰੋਤਾਂ ਵਿੱਚ ਸੁੱਟਿਆ ਜਾਂਦਾ ਹੈ। ਉਨ੍ਹਾਂ ਕਿਹਾ ਕਿ ਇਹ ਨਾ ਸਿਰਫ਼ ਜਲ ਪ੍ਰਦੂਸ਼ਣ ਐਕਟ ਦੀ....
ਵਿਧਾਇਕ ਚੌਧਰੀ ਮਦਨ ਲਾਲ ਬੱਗਾ ਦੀ ਦੇਖ-ਰੇਖ 'ਚ ਵਾਰਡ ਨੰਬਰ 1 ਅਧੀਨ ਸੜ੍ਹਕਾਂ ਦੇ ਮੁਰੰਮਤ ਕਾਰਜ਼ਾਂ ਦੀ ਸੁ਼ਰੂਆਤ
ਲੁਧਿਆਣਾ : ਵਿਧਾਨ ਸਭਾ ਹਲਕਾ ਲੁਧਿਆਣਾ ਉੱਤਰੀ ਤੋਂ ਵਿਧਾਇਕ ਚੌਧਰੀ ਮਦਨ ਲਾਲ ਬੱਗਾ ਦੀ ਦੇਖ-ਰੇਖ ਵਿੱਚ ਵਾਰਡ ਨੰਬਰ 1 ਅਧੀਨ ਸਿਲਵਰ ਕੁੰਜ ਕਲੋਨੀ ਵਿਖੇ ਵੱਖ-ਵੱਖ ਸੜ੍ਹਕਾਂ ਦੀ ਮੁਰੰਮਤ ਦੇ ਕੰਮ ਦੀ ਸ਼ੁਰੂਆਤ ਕਰਵਾਈ ਗਈ। ਵਿਧਾਇਕ ਚੌਧਰੀ ਮਦਨ ਲਾਲ ਬੱਗਾ ਦੇ ਸਪੁੱਤਰ ਅਤੇ ਆਮ ਆਦਮੀ ਪਾਰਟੀ ਦੇ ਨੌਜਵਾਨ ਆਗੂ ਸ੍ਰੀ ਅਮਨ ਬੱਗਾ ਨੇ ਦੱਸਿਆ ਕਿ ਬੀਤੇ ਕੱਲ੍ਹ ਉਨ੍ਹਾਂ ਆਪਣੀ ਸਮੁੱਚੀ ਟੀਮ ਦੇ ਨਾਲ ਰੋਇਲ ਸਿਟੀ ਦੀਆਂ ਸੜ੍ਹਕਾਂ ਦੇ ਮੁਰੰਮਤ ਕਾਰਜ਼ ਮੁਕੰਮਲ ਕਰਵਾਏ ਅਤੇ ਹੁਣ ਦੋ-ਤਿੰਨ ਦਿਨਾਂ ਵਿੱਚ ਸਿਲਵਰ ਕੁੰਜ....
ਵਿਧਾਇਕ ਸਿੱਧੂ ਵਲੋਂ ਸੂ਼ਟਿੰਗ ਮੁਕਾਬਲੇ 'ਚ ਗੋਲਡ ਮੈਡਲਿਸਟ ਸੋਮਿਆ ਗੁਪਤਾ ਦਾ ਵਿਸ਼ੇਸ਼ ਸਨਮਾਨ
ਲੁਧਿਆਣਾ : ਖੇਡਾਂ ਵਤਨ ਪੰਜਾਬ ਦੀਆਂ ਅਤੇ ਰਾਜ ਪੱਧਰੀ ਸ਼ੂਟਿੰਗ ਚੈਂਪਿਅਨਸ਼ਿਪ ਵਿੱਚ ਦੋ ਸੋਨ ਤਮਗੇ ਜਿੱਤਣ ਵਾਲੀ ਸੋਮਿਆ ਗੁਪਤਾ ਨੇ ਮਾਪਿਆਂ, ਸ਼ਹਿਰ ਅਤੇ ਪੰਜਾਬ ਸੂਬੇ ਦਾ ਮਾਣ ਵਧਾਇਆ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਵਿਧਾਨ ਸਭਾ ਹਲਕਾ ਆਤਮ ਨਗਰ ਤੋ ਵਿਧਾਇਕ ਸ. ਕੁਲਵੰਤ ਸਿੰਘ ਸਿੱਧੂ ਵਲੋਂ 2 ਗੋਲਡ ਮੈਡਲ ਜੇਤੂ ਸੋਮਿਆ ਗੁਪਤਾ ਦਾ ਉਸਦੇ ਘਰ ਜਾ ਕੇ ਸਨਮਾਨ ਕਰਨ ਮੌਕੇ ਕੀਤਾ। ਵਿਧਾਇਕ ਸਿੱਧੂ ਵਲੋਂ ਸੋਮਿਆ ਗੁਪਤਾ ਅਤੇ ਉਸਦੇ ਪਰਿਵਾਰ ਨੂੰ ਵਧਾਈ ਦਿੰਦਿਆਂ ਕਿਹਾ ਕਿ ਉਹ ਆਗਾਮੀ ਖੇਡਾਂ ਵਿੱਚ ਵੀ....
ਖਰੀਦ ਕੀਤੇ ਝੋਨੇ ਦੀ ਕਿਸਾਨਾਂ ਨੂੰ 1594.5 ਕਰੋੜ ਰੁਪਏ ਦੀ ਹੋਈ ਅਦਾਇਗੀ
ਮਾਨਸਾ : ਡਿਪਟੀ ਕਮਿਸ਼ਨਰ ਮਾਨਸਾ ਸ਼੍ਰੀਮਤੀ ਬਲਦੀਪ ਕੌਰ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਝੋਨੇ ਦੀ ਫਸਲ ਦੀ ਖਰੀਦ ਨਿਰਵਿਘਨ ਅਤੇ ਸੁਚੱਜੇ ਢੰਗ ਨਾਲ ਕੀਤੀ ਜਾ ਰਹੀ ਹੈ ਤੇ ਬੀਤੀ ਸ਼ਾਮ ਤੱਕ 8 ਲੱਖ 47 ਹਜ਼ਾਰ 165 ਮੀਟਿ੍ਰਕ ਟਨ ਝੋਨੇ ਦੀ ਆਮਦ ਹੋ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਮੰਡੀਆਂ ਵਿਚ ਪੁੱਜੇ ਝੋਨੇ ਵਿਚੋਂ ਵੱਖ-ਵੱਖ ਖਰੀਦ ਏਜੰਸੀਆਂ ਅਤੇ ਵਪਾਰੀਆਂ ਵੱਲੋਂ 8 ਲੱਖ 35 ਹਜ਼ਾਰ 788 ਮੀਟਰਕ ਟਨ ਝੋਨੇ ਦੀ ਖਰੀਦ ਕੀਤੀ ਜਾ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਖਰੀਦ ਕੀਤੀ ਗਈ ਫਸਲ ਲਈ ਕਿਸਾਨਾਂ....
ਵਿਜੀਲੈਂਸ ਵੱਲੋਂ ਲੁਧਿਆਣਾ ਟੈਂਡਰ ਘੁਟਾਲੇ ਵਿੱਚ ਦੋ ਡੀ.ਐਫ.ਐਸ.ਸੀ ਗ੍ਰਿਫਤਾਰ
ਲੁਧਿਆਣਾ : ਪੰਜਾਬ ਵਿਜੀਲੈਂਸ ਬਿਊਰੋ ਨੇ ਰਾਜ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਤਹਿਤ ਮੰਗਲਵਾਰ ਨੂੰ ਲੁਧਿਆਣਾ ਜ਼ਿਲ੍ਹੇ ਦੀਆਂ ਵੱਖ-ਵੱਖ ਅਨਾਜ ਮੰਡੀਆਂ ਵਿੱਚ ਹੋਏ ਟੈਂਡਰ ਘੁਟਾਲੇ ਵਿੱਚ ਸ਼ਾਮਲ ਦੋ ਜ਼ਿਲ੍ਹਾ ਖੁਰਾਕ ਤੇ ਸਿਵਲ ਸਪਲਾਈ ਕੰਟਰੋਲਰਾਂ (ਡੀਐਫਐਸਸੀ) ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਤੋਂ ਇਲਾਵਾ ਵਿਜੀਲੈਂਸ ਬਿਊਰੋ ਨੇ ਆਰ.ਕੇ. ਸਿੰਗਲਾ, ਡਿਪਟੀ ਡਾਇਰੈਕਟਰ ਖੁਰਾਕ ਅਤੇ ਸਿਵਲ ਸਪਲਾਈਜ਼ ਵਿਭਾਗ ਸਮੇਤ ਪੰਕਜ ਕੁਮਾਰ ਉਰਫ ਮੀਨੂ ਮਲਹੋਤਰਾ ਅਤੇ ਇੰਦਰਜੀਤ ਸਿੰਘ ਉਰਫ ਇੰਦੀ, ਦੋਵੇਂ ਸਾਬਕਾ....
ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲਾ ਦੀ ਤਬੀਅਤ ਵਿਗੜੀ, ਹਸਪਤਾਲ ਵਿਚ ਭਰਤੀ
ਫ਼ਰੀਦਕੋਟ : ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲਾ ਨਾਲ ਜੁੜੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਕਿਸਾਨਾਂ ਦੀਆਂ ਹੱਕੀ ਮੰਗਾਂ ਲਈ ਮਰਨ ਵਰਤ ‘ਤੇ ਬੈਠੇ ਜਗਜੀਤ ਸਿੰਘ ਡੱਲੇਵਾਲਾ ਦੀ ਤਬੀਅਤ ਵਿਗੜ ਗਈ ਹੈ ਤੇ ਡਾਕਟਰਾਂ ਵੱਲੋਂ ਉਨ੍ਹਾਂ ਨੂੰ ਹਸਪਤਾਲ ਵਿਚ ਭਰਤੀ ਹੋਣ ਦੀ ਸਲਾਹ ਦਿੱਤੀ ਗਈ ਹੈ। ਡੱਲੇਵਾਲਾ ਨੇ ਹਸਪਤਾਲ ਵਿਚ ਭਰਤੀ ਹੋਣ ਤੋਂ ਇਨਕਾਰ ਕਰ ਦਿੱਤਾ ਹੈ ਤੇ ਹੋ ਸਕਦਾ ਹੈ ਕਿ ਪ੍ਰਸ਼ਾਸਨ ਕਿਸਾਨ ਆਗੂ ਡੱਲੇਵਾਲਾ ਨੂੰ ਜ਼ਬਰਦਸਤੀ ਹਸਪਤਾਲ ਭਰਤੀ ਕਰਵਾ ਦੇਣ। ਡਾਕਟਰਾਂ ਦਾ ਕਹਿਣਾ ਹੈ ਕਿ ਡੱਲੇਵਾਲਾ ਦੇ ਸਰੀਰ....
ਬੀਕੇਯੂ-ਡਕੌਂਦਾ ਵੱਲੋਂ ਚੰਡੀਗੜ੍ਹ ਜਾਣ ਦੀਆਂ ਤਿਆਰੀਆਂ ਜ਼ੋਰਾਂ 'ਤੇ, 26 ਨਵੰਬਰ ਨੂੰ ਰਾਜ-ਭਵਨ ਵੱਲ ਹੋਵੇਗਾ ਰੋਸ-ਮਾਰਚ
ਬਰਨਾਲਾ (ਭੁਪਿੰਦਰ ਧਨੇਰ) : ਸੰਯੁਕਤ ਕਿਸਾਨ ਮੋਰਚਾ ਦੇ ਸੱਦੇ 'ਤੇ ਭਾਰਤੀ ਕਿਸਾਨ ਯੂਨੀਅਨ-ਏਕਤਾ(ਡਕੌਂਦਾ) ਵੱਲੋਂ 26 ਨਵੰਬਰ ਨੂੰ ਚੰਡੀਗੜ੍ਹ 'ਚ ਰਾਜ-ਭਵਨ ਵੱਲ ਕੀਤੇ ਜਾਣ ਵਾਲੇ ਰੋਸ-ਮਾਰਚ ਦੀਆਂ ਤਿਆਰੀਆਂ ਜ਼ੋਰਾਂ 'ਤੇ ਹਨ। ਪਿੰਡ ਕਿਲ੍ਹਾ ਭਰੀਆਂ 'ਚ ਜਿਲ੍ਹਾ-ਕਮੇਟੀ ਦੇ ਹੋਏ ਇਜਲਾਸ ਦੌਰਾਨ ਸੂਬਾ ਪ੍ਰਧਾਨ ਬੂਟਾ ਸਿੰਘ ਬੁਰਜ਼ਗਿੱਲ, ਜਨਰਲ ਸਕੱਤਰ ਜਗਮੋਹਨ ਸਿੰਘ ਪਟਿਆਲਾ, ਸੂਬਾ ਮੀਤ ਪ੍ਰਧਾਨ ਗੁਰਮੀਤ ਸਿੰਘ ਭੱਟੀਵਾਲ, ਦਰਸ਼ਨ ਸਿੰਘ ਰਾਏਸਰ ਨੇ ਸੰਬੋਧਨ ਕਰਦਿਆਂ ਕਿਹਾ ਕਿ ਕਿਸਾਨ-ਅੰਦੋਲਨ ਨੇ ਸਾਬਤ ਕਰ....
ਮਾਲਵਾ ਸਭਿਆਚਾਰਕ ਮੰਚ ਲੁਧਿਆਣਾ ਵੱਲੋਂ ਪੰਜਾਬੀ ਲੇਖਕਾਂ ਦਾ ਸਨਮਾਨ
ਲੁਧਿਆਣਾ : ਮਾਲਵਾ ਸਭਿਆਚਾਰ ਮੰਚ ਲੁਧਿਆਣਾ ਵੱਲੋਂ ਰਾਜਗੁਰੂ ਨਗਰ ਵਿਖੇ ਚੇਅਰਮੈਨ ਕ੍ਰਿਸ਼ਨ ਕੁਮਾਰ ਬਾਵਾ ਦੇ ਸੱਦੇ ਤੇ ਪੰਜਾਬੀ ਲੇਖਕਾਂ ਦਰਸ਼ਨ ਬੁੱਟਰ ਪ੍ਰਧਾਨ ਕੇਂਦਰੀ ਪੰਜਾਬੀ ਲੇਖਕ ਸਭਾ, ਡਾ. ਗੁਰਇਕਬਾਲ ਸਿੰਘ ਜਨਰਲ ਸਕੱਤਰ ਪੰਜਾਬੀ ਸਾਹਿੱਤ ਅਕਾਡਮੀ ਲੁਧਿਆਣਾ, ਸ਼੍ਰੋਮਣੀ ਪੰਜਾਬੀ ਕਵੀ ਬਲਵਿੰਦਰ ਸੰਧੂ, ਸੁਸ਼ੀਲ ਦੋਸਾਂਝ ਸੰਪਾਦਕ ਹੁਣ, ਜੈਨਿੰਦਰ ਚੌਹਾਨ ਸਕੱਤਰ ਭਾਈ ਕਾਹਨ ਸਿੰਘ ਨਾਭਾ ਰਚਨਾ ਵਿਚਾਰ ਮੰਚ,ਮਨਜਿੰਦਰ ਧਨੋਆ ਜਨਰਲ ਸਕੱਤਰ ਪੰਜਾਬੀ ਲੇਖਕ ਸਭਾ ਲੁਧਿਆਣਾ, ਤ੍ਰੈਲੋਚਨ ਲੋਚੀ ਮੀਤ ਪ੍ਰਧਾਨ....
ਵਿਧਾਇਕ ਕੁਲਵੰਤ ਸਿੰਘ ਸਿੱਧੂ ਵਲੋਂ 100 ਤੋਂ ਵੱਧ ਲਾਭਪਾਤਰੀਆਂ ਨੂੰ ਬੁਢਾਪਾ ਪੈਨਸ਼ਨ ਜਾਰੀ
ਲੁਧਿਆਣਾ : ਪੰਜਾਬ ਸਰਕਾਰ ਦੀਆਂ ਸਮਾਜਿਕ ਸੁਰੱਖਿਆ ਸਕੀਮਾਂ ਦਾ ਲਾਭ ਹਰੇਕ ਯੋਗ ਲਾਭਪਾਤਰੀ ਨੂੰ ਮਿਲਣਾ ਯਕੀਨੀ ਬਣਾਉਣ ਦੇ ਮੰਤਵ ਨਾਲ ਵਿਧਾਨ ਸਭਾ ਹਲਕਾ ਆਤਮ ਨਗਰ ਤੋਂ ਵਿਧਾਇਕ ਸ. ਕੁਲਵੰਤ ਸਿੰਘ ਸਿੱਧੂ ਵਲੋਂ ਆਪਣੇ ਸਥਾਨਕ ਗਿੱਲ ਨਹਿਰ ਦਫ਼ਤਰ ਵਿਖੇ 100 ਦੇ ਕਰੀਬ ਲਾਭਪਾਤਰੀਆਂ ਨੂੰ ਬੁਢਾਪਾ ਪੈਨਸ਼ਨ ਪ੍ਰਦਾਨ ਕੀਤੀ ਗਈ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਵਿਧਾਇਕ ਸਿੱਧੂ ਨੇ ਕਿਹਾ ਕਿ ਹਲਕੇ ਦੇ ਵਸਨੀਕਾਂ ਨੂੰ ਵੱਖ-ਵੱਖ ਸਮਾਜਿਕ ਸੁਰੱਖਿਆ ਸਕੀਮਾਂ ਦਾ ਲਾਭ ਉਨ੍ਹਾਂ ਦੇ ਘਰ ਤੱਕ ਪਹੁੰਚਾਉਣ ਦੀ....