ਲੁਧਿਆਣਾ : ਸਿਹਤ ਵਿਭਾਗ ਵੱਲੋਂ 0 ਤੋਂ 5 ਸਾਲ ਦੀ ਉਮਰ ਦੇ ਅਜਿਹੇ ਬੱਚਿਆਂ ਦਾ ਸਰਵੇਖਣ ਕੀਤਾ ਜਾਵੇਗਾ, ਜਿਨ੍ਹਾਂ ਨੇ ਮੀਜ਼ਲਜ਼-ਰੂਬੇਲਾ ਵੈਕਸੀਨ ਨਹੀਂ ਲਗਾਈ ਹੈ। ਸਰਵੇਖਣ ਦਾ ਰੋਡਮੈਪ ਤਿਆਰ ਕਰਨ ਲਈ ਵਧੀਕ ਡਿਪਟੀ ਕਮਿਸ਼ਨਰ ਸ੍ਰੀ ਰਾਹੁਲ ਚਾਬਾ ਵਲੋਂ ਸਿਵਲ ਸਰਜਨ, ਸੀਨੀਅਰ ਮੈਡੀਕਲ ਅਫ਼ਸਰਾਂ ਅਤੇ ਹੋਰ ਨੋਡਲ ਅਫ਼ਸਰਾਂ ਨਾਲ ਜ਼ਿਲ੍ਹਾ ਟਾਸਕ ਫੋਰਸ ਦੀ ਮੀਟਿੰਗ ਬੁਲਾਈ ਤਾਂ ਜੋ ਐਮ.ਆਰ. ਵੈਕਸੀਨ ਦੀ ਪ੍ਰਗਤੀ ਨੂੰ ਹੋਰ ਹੁਲਾਰਾ ਦਿੱਤਾ ਜਾ ਸਕੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ....
ਮਾਲਵਾ
ਲੁਧਿਆਣਾ : ਹਲਕਾ ਆਤਮ ਨਗਰ ਦੇ ਵਸਨੀਕਾਂ ਦੀਆਂ ਮੁਸ਼ਕਿਲਾਂ ਨੂੰ ਉਨ੍ਹਾਂ ਦੇ ਘਰੋ-ਘਰ ਜਾ ਕੇ ਹੱਲ ਕਰਨ ਦੇ ਮੰਤਵ ਨਾਲ, ਸ਼ੁਰੂ ਕੀਤੀ ਗਈ 'ਮੋਬਾਇਲ ਦਫ਼ਤਰ ਵੈਨ' ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ ਜਿਸਦੇ ਤਹਿਤ ਅੱਜ ਵਾਰਡ ਨੰਬਰ 43 ਵਿੱਚ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ ਅਤੇ ਮੌਕੇ 'ਤੇ ਨਿਪਟਾਰਾ ਵੀ ਕਰਵਾਇਆ ਗਿਆ। ਜ਼ਿਕਰਯੋਗ ਹੈ ਕਿ 25 ਅਕਤੂਬਰ ਨੂੰ ਲੁਧਿਆਣਾ ਫੇਰੀ ਮੌਕੇ ਮੁੱਖ ਮੰਤਰੀ ਪੰਜਾਬ ਸ. ਭਗਵੰਤ ਮਾਨ ਦੇ ਨਾਲ ਹਲਕਾ ਆਤਮ ਨਗਰ ਤੋਂ ਵਿਧਾਇਕ ਸ. ਕੁਲਵੰਤ ਸਿੰਘ ਸਿੱਧੂ ਵੱਲੋਂ 'ਮੋਬਾਇਲ ਦਫ਼ਤਰ....
ਲੁਧਿਆਣਾ : ਉੱਘੇ ਪੰਜਾਬੀ ਕਵੀ ਤੇ ਪੱਤਰਕਾਰ ਸ. ਹਰਜੀਤ ਸਿੰਘ ਢਿੱਲੋਂ ਦਾ ਅੱਜ ਲੁਧਿਆਣਾ ਨੇੜੇ ਪਿੰਡ ਜੁਗਿਆਣਾ ਵਿਖੇ ਦੇਹਾਂਤ ਹੋ ਗਿਆ ਹੈ। ਉਹ 76 ਵਰ੍ਹਿਆਂ ਦੇ ਸਨ। ਸ. ਢਿੱਲੋਂ ਨੇ ਪੰਜਾਬੀ ਸ਼ਾਇਹੀ ਵਿੱਚ ਤਿੰਨ ਗ਼ਜ਼ਲ ਸੰਗ੍ਰਹਿਾਂ ਦਰਦ ਦੀ ਰੌਸ਼ਨੀ, ਅਹਿਸਾਸ ਦੀਆਂ ਪਰਤਾਂ ਤੇ ਸੁਪਨਿਆਂ ਦੀ ਮਹਿਕ ਤੋਂ ਇਲਾਵਾ ਸਤਿ ਬਚਨ ਬਾਲ ਕਾਵਿ ਸੰਗ੍ਰਹਿ ਰਚਿਆ। ਸਃ ਹਰਜੀਤ ਸਿੰਘ ਢਿੱਲੋਂ ਆਜ਼ਾਦ ਹਿੰਦ ਫੌਜ ਦੇ ਕਮਾਂਡਰ ਕਰਨਲ ਗੁਰਬਖ਼ਸ਼ ਸਿੰਘ ਢਿੱਲੋਂ ਦੇ ਭਤੀਜੇ ਸਨ। ਪੰਜਾਬੀ ਲੋਕ ਵਿਰਾਸਤ ਅਕਾਡਮੀ ਦੇ ਚੇਅਰਮੈਨ....
ਲੁਧਿਆਣਾ : ਡਾਇਰੈਕਟੋਰੇਟ, ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ, ਪੰਜਾਬ, ਚੰਡੀਗੜ੍ਹ ਦੇ ਹੁਕਮਾਂ ਤਹਿਤ 14 ਤੋਂ 20 ਨਵੰਬਰ ਤੱਕ 'ਬਾਲ ਸਪਤਾਹ' ਮਨਾਇਆ ਗਿਆ। ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਸ੍ਰੀਮਤੀ ਰਸ਼ਮੀ ਨੇ ਇਸ ਸਬੰਧੀ ਵਿਸਥਾਰ ਨਾਲ ਜਾਣਕਾਰੀ ਦਿੰਦਿਆਂ ਦੱਸਿਆ ਕਿ ਬਾਲ ਦਿਵਸ ਸਪਤਾਹ ਮੌਕੇ ਜਿਲ੍ਹਾ ਲੁਧਿਆਣਾ ਵਿੱਚ ਜੇ. ਜੇ. ਐਕਟ ਅਧੀਨ ਚੱਲ ਰਹੇ ਬਾਲ ਘਰਾਂ ਜਿਵੇਂ ਕਿ ਹੈਂਵਨਲੀ ਏਂਜਲਸ ਚਿਲਡਰਨ ਹੋਮ, ਦੋਰਾਹਾ, ਸਰਕਾਰੀ ਚਿਲਡਰਨ ਹੋਮ, ਜਮਾਲਪੁਰ ਅਤੇ ਸਵਾਮੀ ਗੰਗਾ ਨੰਦ ਭੂਰੀ ਵਾਲੇ....
ਲੁਧਿਆਣਾ : ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਮੁੱਖ ਉਦੇਸ਼ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਦੇ ਨਾਲ ਨਾਲ ਜਾਨ-ਮਾਲ ਦੀ ਸੁਰੱਖਿਆ ਪ੍ਰਦਾਨ ਕਰਨਾ ਹੈ। ਇਸ ਦਿਸ਼ਾ ਵੱਲ ਕਦਮ ਵਧਾਉਂਦਿਆਂ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ. ਇੰਦਰਬੀਰ ਸਿੰਘ ਨਿੱਜਰ ਨੇ ਦੱਸਿਆ ਕਿ ਨਗਰ ਨਿਗਮ ਲੁਧਿਆਣਾ ਵੱਲੋਂ ਲੋਕਾਂ ਦੀ ਸੁਰੱਖਿਆ ਲਈ ਫਾਇਰ ਬ੍ਰਿਗੇਡ ਦੇ ਆਧੁਨਿਕ ਉਪਕਰਨਾਂ ਅਤੇ ਵਿਕਾਸ ਕਾਰਜਾਂ ‘ਤੇ ਲਗਭਗ 9.02 ਕਰੋੜ ਰੁਪਏ ਖਰਚ ਕੀਤੇ ਜਾਣਗੇ।ਇਸ ਸਬੰਧੀ ਜਾਣਕਾਰੀ ਦਿੰਦਿਆਂ ਸਥਾਨਕ....
ਕੋਟਕਪੂਰਾ : ਵਾਤਾਵਰਨ ਪ੍ਰੇਮੀ ਅਤੇ ਸਮਾਜਸੇਵੀ ਸੰਸਥਾਵਾਂ ਵਲੋਂ ਬਠਿੰਡਾ, ਮਾਨਸਾ, ਬਰਨਾਲਾ, ਸ਼੍ਰੀ ਮੁਕਤਸਰ ਸਾਹਿਬ ਆਦਿ ਜਿਲਿਆਂ ਤੋਂ ਆਏ ਵਾਤਾਵਰਣ ਪ੍ਰੇਮੀ ਅਤੇ ਨਾੜ/ਪਰਾਲੀ ਨੂੰ ਬਿਨਾਂ ਸਾੜੇ ਖੇਤੀ ਕਰਨ ਵਾਲੇ ਕੁਦਰਤਪੱਖੀ ਕਿਸਾਨਾਂ ਅਤੇ ਨਿੱਜੀ ਜਾਂ ਪੰਚਾਇਤੀ ਜਮੀਨਾਂ ਵਿੱਚ ਜੰਗਲ ਲਾਉਣ ਵਾਲਿਆਂ ਦੇ ਵਿਸ਼ੇਸ਼ ਸਨਮਾਨ ਲਈ ਭਾਈ ਘਨੱਈਆ ਕੈਂਸਰ ਰੋਕੋ ਸੇਵਾ ਸੁਸਾਇਟੀ (ਰਜਿ.) ਫਰੀਦਕੋਟ ਅਤੇ ਫਰੀ ਪਲਾਂਟਟੇਸ਼ਨ ਬਠਿੰਡਾ ਵਲੋਂ ਗੁਰਦੁਆਰਾ ਪਾਤਸ਼ਾਹੀ ਸਤਵੀਂ ਹਰਿਰਾਏਪੁਰ ਸਾਹਿਬ ਵਿਖੇ ਸਮਾਗਮ ਕਰਵਾਇਆ ਗਿਆ।....
ਰੂਪਨਗਰ : ਕਨੇਡਾ ਸਮੇਤ ਹੋਰ ਦੇਸ਼ਾਂ ਵਿਚ ਪ੍ਰਵਾਸੀ ਵਿਦਿਆਰਥੀਆਂ ਨੂੰ ਪੜਾਈ ਦੇ ਨਾਲ ਵਿਦੇਸ਼ੀ ਸਰਕਾਰਾਂ ਵਲੋਂ ਕਿਸੇ ਵੀ ਤਰ੍ਹਾਂ ਦਾ ਕੋਈ ਸਹਿਯੋਗ ਨਹੀਂ ਮਿਲਦਾ ਅਤੇ ਨਾ ਹੀ ਬਾਹਰਲੇ ਮੁਲਕਾਂ ਵੱਲੋਂ ਵਿਦਿਆਰਥੀਆਂ ਨੂੰ ਕੋਈ ਮਦੱਦ ਦੇਣ ਲਈ ਕੋਈ ਤਕਨੀਕੀ ਪ੍ਰੋਗਰਾਮ ਚਲਾਇਆ ਜਾਂਦਾ ਹੈ, ਜਿਸ ਕਰਕੇ ਭਾਰਤ ਅਤੇ ਹੋਰ ਦੇਸ਼ਾਂ ਦੇ ਵਿਦਿਆਰਥੀ ਜੋ ਵਿਦੇਸ਼ਾਂ ਵਿਚ ਪੜ੍ਹਾਈ ਲਈ ਆਪਣੀ ਕਿਸਮਤ ਅਜਮਾਉਣ ਜਾਉਂਦੇ ਹਨ ਉਨ੍ਹਾਂ ਨੂੰ ਆਪਣੇ ਪੱਧਰ ਉੱਤੇ ਹੀ ਸਾਰੇ ਪ੍ਰਬੰਧ ਕਰਨੇ ਪੈਂਦੇ ਹਨ। ਇਨ੍ਹਾਂ ਵਿਚਾਰਾਂ ਦਾ....
ਬਠਿੰਡਾ : ਸੰਯੁਕਤ ਕਿਸਾਨ ਮੋਰਚਾ ਗੈਰ-ਸਿਆਸੀ ਵੱਲੋਂ ਕਿਸਾਨੀ ਮੰਗਾਂ ਨੂੰ ਲੈ ਕੇ ਪੰਜਾਬ ਸਰਕਾਰ ਖ਼ਿਲਾਫ਼ 16 ਨਵੰਬਰ ਤੋਂ ਸ਼ੁਰੂ ਕੀਤਾ ਗਿਆ ਸੰਘਰਸ਼ ਅੱਜ ਪੰਜਵੇਂ ਦਿਨ ਵਿਚ ਸ਼ਾਮਿਲ ਹੋ ਗਿਆ। ਕਿਸਾਨਾਂ ਵੱਲੋਂ ਤਲਵੰਡੀ ਸਾਬੋ ਵਿਖੇ ਪੰਜਵੇਂ ਦਿਨ ਵੀ ਬਠਿੰਡਾ-ਦਿੱਲੀ ਸਟੇਟ ਹਾਈਵੇ ਜਾਮ ਕਰਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਬੀਤੇ ਦਿਨ ਕਿਸਾਨਾਂ ਦੇ ਸੰਘਰਸ਼ ਦੌਰਾਨ ਕਿਸਾਨਾਂ ਤੇ ਟਰੱਕ ਯੂਨੀਅਨ ਦੇ ਪ੍ਰਧਾਨ ਦੀ ਅਗਵਾਈ ਵਿਚ ਟਰੱਕ ਆਪ੍ਰੇਟਰਾਂ ਦੀ ਹੋਈ ਤਕਰਾਰ ਦੇ ਵਿਰੋਧ ਵਿੱਚ ਕਿਸਾਨਾਂ ਨੇ ਹਲਕੇ ਦੀ....
ਲੁਧਿਆਣਾ : ਗੁਰੂ ਨਾਨਕ ਪਬਲਿਕ ਸਕੂਲ, ਮਾਡਲ ਟਾਊਨ ਐਕਸਟੈਨਸ਼ਨ, ਲੁਧਿਆਣਾ ਨੇ ਆਪਣਾ 43ਵਾਂ ਸਲਾਨਾ ਇਨਾਮ ਵੰਡ ਸਮਾਰੋਹ ਮਨਾਇਆ, ਜਿਸ ਵਿੱਚ ਸ਼ਾਮਲ ਸਰੋਤਿਆਂ ਨੇ ਗੀਤ-ਸੰਗੀਤ, ਸ਼ਾਨਦਾਰ ਗਿੱਧਾ ਅਤੇ ਭੰਗੜੇ ਦਾ ਆਨੰਦ ਮਾਣਿਆ। ਇਸ ਮੌਕੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਸ. ਹਰਦੀਪ ਸਿੰਘ ਲੋਧੀ ਅਤੇ ਸ. ਜਸਦੇਵ ਸਿੰਘ ਸੇਖੋਂ ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਲ ਹੋਏ। ਪ੍ਰੋਗਰਾਮ ਦੀ ਸ਼ੁਰੂਆਤ ਮਹਿਮਾਨਾਂ ਦੇ ਫੁੱਲਾਂ ਦੀ ਵਰਖਾ ਨਾਲ ਹੋਈ ਜਿਸ ਤੋਂ....
ਲੁਧਿਆਣਾ : ਪਾਕਿਸਤਾਨ ਦੇ ਉੱਘੇ ਵਿਦਵਾਨ ਤੇ ਕਾਨੂੰਨਦਾਨ ਸੱਯਦ ਅਫ਼ਜ਼ਲ ਹੈਦਰ ਅਕਾਲ ਚਲਾਣਾ ਕਰ ਗਏ ਹਨ। ਸੱਯਦ ਅਫ਼ਜ਼ਲ ਹੈਦਰ ਪਾਕਿਸਤਾਨ ਵਿੱਚ ਸ਼ਰੀਅਤ ਕੋਰਟ ਦੇ ਚੀਫ ਜਸਟਿਸ ਵੀ ਕਹੇ। 2008 ਵਿੱਚ ਪਾਕਿਸਤਾਨ ਦੀ ਕੰਮ ਚਲਾਊ ਕੌਮੀ ਸਰਕਾਰ ਦੇ ਵੀ ਕਾਨੂੰਨ ਮੰਤਰੀ ਹੁੰਦਿਆਂ ਆਨੰਦ ਮੈਰਿਜ ਐਕਟ ਦਾ ਆਰਡੀਨੈਂਸ ਜਾਰੀ ਕਰਨ ਵਿੱਚ ਪਹਿਲ ਕਦਮੀ ਕੀਤੀ। ਪੰਜਾਬੀ ਲੋਕ ਵਿਰਾਸਤ ਅਕਾਡਮੀ ਦੇ ਚੇਅਰਮੈਨ ਪ੍ਰੋਃ ਗੁਰਭਜਨ ਸਿੰਘ ਗਿੱਲ ਨੇ ਸੱਯਦ ਅਫ਼ਜ਼ਲ ਹੈਦਰ ਦੇ ਚਲਾਣੇ ਤੇ ਡੂੰਘੇ ਅਫ਼ਸੋਸ ਦੀ ਪ੍ਰਗਟਾਵਾ ਕਰਦਿਆਂ....
ਕੋਟਕਪੂਰਾ : 12 ਅਕਤੂਬਰ 2015 ਦੇ ਬਰਗਾੜੀ ਬੇਅਦਬੀ ਕਾਂਡ ਨਾਲ ਸਬੰਧਤ 14 ਅਕਤੂਬਰ 2015 ਨੂੰ ਵਾਪਰੇ ਕੋਟਕਪੂਰਾ ਗੋਲੀ ਕਾਂਡ ਦੀ ਜਾਂਚ ਕਰ ਰਹੀ ਪੰਜਾਬ ਪੁਲਿਸ ਦੀ ਐਸਆਈਟੀ ਨੇ ਬੱਤੀਆਂ ਵਾਲੇ ਚੌਕ ਵਿੱਚ ਪਹੁੰਚ ਕੇ ਘਟਨਾ ਸਥਾਨ ਦਾ ਜਾਇਜ਼ਾ ਲਿਆ। ਕੋਟਕਪੂਰਾ ਗੋਲੀ ਕਾਂਡ ਦੀ ਜਾਂਚ ਕਰ ਰਹੀ ਏਡੀਜੀਪੀ ਐਲ ਕੇ ਯਾਦਵ ਦੀ ਅਗੁਵਾਈ ਵਾਲੀ ਐਸਆਈਟੀ ਨੇ ਅੱਜ ਕੋਟਕਪੂਰਾ ਦੇ ਮੁੱਖ ਬੱਤੀਆਂ ਵਾਲਾ ਚੌਕ ਵਿੱਚ ਪਹੁੰਚ ਕੇ ਘਟਨਾਕ੍ਰਮ ਦਾ ਜਾਇਜ਼ਾ ਲਿਆ। 2015 ਦੇ ਬਰਗਾੜੀ ਬੇਅਦਬੀ ਕਾਂਡ ਨਾਲ ਸਬੰਧਤ ਕੋਟਕਪੂਰਾ ਗੋਲੀ....
ਚੰਡੀਗੜ੍ਹ : ਪੰਜਾਬ ਦੇ ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਮੰਤਰੀ ਸ੍ਰੀ ਅਮਨ ਅਰੋੜਾ ਨੇ ਐਸ.ਏ.ਐਸ.ਨਗਰ (ਮੋਹਾਲੀ) ਵਿੱਚ ਬਿਹਤਰੀਨ ਸਹੂਲਤਾਂ ਯਕੀਨੀ ਬਣਾਉਣ ਵਾਸਤੇ ਪੰਜਾਬ ਦੇ ਇਸ ਮਾਡਲ ਸ਼ਹਿਰ ਦੇ ਸੜਕੀ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਅਤੇ ਸ਼ਹਿਰ ਦੇ ਸੁੰਦਰੀਕਰਨ ਲਈ ਕਈ ਨਵੇਂ ਕਦਮ ਚੁੱਕਣ ਦੇ ਹੁਕਮ ਦਿੱਤੇ ਹਨ। ਸਥਾਨਕ ਵਿਧਾਇਕ ਸ੍ਰੀ ਕੁਲਵੰਤ ਸਿੰਘ ਦੀ ਮੰਗ ਉਤੇ ਸ਼ਹਿਰ ਦੀਆਂ ਸੜਕਾਂ ਵਿੱਚ ਹੋਰ ਸੁਧਾਰ ਅਤੇ ਨਾਗਰਿਕਾਂ ਲਈ ਸਹੂਲਤਾਂ ਨੂੰ ਹੋਰ ਬਿਹਤਰ ਬਣਾਉਣ ਵਾਸਤੇ ਸੱਦੀ ਗਈ ਮੀਟਿੰਗ ਦੀ ਪ੍ਰਧਾਨਗੀ....
ਫਰੀਦਕੋਟ : ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕੁਝ ਕਿਸਾਨ ਯੂਨੀਅਨਾਂ ਉਤੇ ਬੋਲੇ ਹਮਲੇ ਮਗਰੋਂ ਕਿਸਾਨਾਂ ਵਿਚ ਕਾਫੀ ਨਿਰਾਸ਼ਾ ਪਾਈ ਜਾ ਰਹੀ। ਇਥੋਂ ਤੱਕ ਕੇ ਸਿਆਸੀ ਧਿਰਾਂ ਨੇ ਵੀ ਮੁੱਖ ਮੰਤਰੀ ਨੂੰ ਘੇਰ ਲਿਆ ਹੈ। ਹੱਕੀ ਮੰਗਾਂ ਨੂੰ ਲੈ ਕੇ ਸੰਯੁਕਤ ਕਿਸਾਨ ਮੋਰਚਾ ਗ਼ੈਰ-ਸਿਆਸੀ ਵੱਲੋਂ ਤਿੱਖੇ ਸੰਘਰਸ਼ ਦਾ ਬਿਗੁਲ ਵਜਾ ਦਿੱਤਾ ਗਿਆ ਹੈ। ਬੀਕੇਯੂ (BKU) ਏਕਤਾ ਸਿੱਧੂਪੁਰ ਦੇ ਸੂਬਾ ਪ੍ਰਧਾਨ ਜਗਜੀਤ ਸਿੰਘ ਡੱਲੇਵਾਲ ਵੱਲੋਂ ਮਰਨ ਵਰਤ 'ਤੇ ਸ਼ੁਰੂ ਕਰ ਦਿੱਤਾ ਗਿਆ ਹੈ। ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੇ....
ਲੁਧਿਆਣਾ : ਅੱਜ ਲੁਧਿਆਣਾ ਦੇ ਬੱਸ ਸਟੈਂਡ ਸਥਿਤ ਭਾਰਤੀ ਕਿਸਾਨ ਯੂਨੀਅਨ ਦੇ ਦਫਤਰ ਵਿਖੇ ਸੰਯੁਕਤ ਕਿਸਾਨ ਮੋਰਚਾ ਦੀ ਇੱਕ ਅਹਿਮ ਮੀਟਿੰਗ ਹੋਈ। ਇਸ ਦੌਰਾਨ ਕਿਸਾਨਾਂ ਨੇ ਸਾਰੇ ਮੁੱਦਿਆਂ 'ਤੇ ਗੱਲਬਾਤ ਕਰਦਿਆਂ ਮੀਟਿੰਗ ਦੇ ਏਜੰਡੇ ਦਾ ਜ਼ਿਕਰ ਕਰਦਿਆਂ ਕਿਹਾ ਕਿ ਐਮ.ਐਸ.ਪੀ, ਬਿਜਲੀ ਸ਼ੋਧ ਬਿੱਲ ਅਤੇ ਲਖੀਮਪੁਰ ਖੀਰੀ ਕਾਂਡ 'ਚ ਇਨਸਾਫ਼ ਦੀ ਘਾਟ ਸਮੇਤ ਕਈ ਅਹਿਮ ਮੁੱਦੇ ਹਨ। ਜਿਨ੍ਹਾਂ ਸਬੰਧੀ ਕੇਂਦਰ ਵੱਲੋਂ ਕੋਈ ਫ਼ੈਸਲਾ ਨਹੀਂ ਲਿਆ ਗਿਆ। ਇਸ ਤੋਂ ਇਲਾਵਾ ਉਨ੍ਹਾਂ ਪੰਜਾਬ ਸਰਕਾਰ ਨੂੰ ਗੰਨੇ ਦੀ ਬਕਾਇਆ ਰਾਸ਼ੀ....
ਪਟਿਆਲਾ: ਡਿਪਟੀ ਕਮਿਸ਼ਨਰ ਪਟਿਆਲਾ ਸਾਕਸ਼ੀ ਸਾਹਨੀ ਨੇ ਦੱਸਿਆ ਕਿ ਪੰਜਾਬ ਸਰਕਾਰ ਦੀਆਂ, 3 ਮਹੀਨਿਆਂ ਦੇ ਅੰਦਰ-ਅੰਦਰ ਜ਼ਿਲ੍ਹੇ ਦੇ ਸਾਰੇ ਅਸਲਾ ਲਾਇਸੈਂਸਾਂ ਦੀ ਸਮੀਖਿਆ ਕਰਨ ਦੀਆਂ ਹਦਾਇਤਾਂ 'ਤੇ ਅਮਲ ਕਰਦਿਆਂ ਜ਼ਿਲ੍ਹਾ ਮਜਿਸਟਰੇਟ ਦਫ਼ਤਰ ਨੇ ਕਾਰਵਾਈ ਕਰਕੇ 274 ਅਸਲਾ ਲਾਇਸੰਸ ਮੁਅੱਤਲ ਕੀਤੇ ਹਨ। ਵਧੇਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ 274 ਅਸਲਾ ਲਾਇਸੈਂਸਾਂ ਨੂੰ ਨੋਟਿਸ ਦੇ ਕੇ ਮੁਅੱਤਲ ਕਰ ਦਿੱਤਾ ਗਿਆ ਹੈ ਕਿ ਕਿਉਂ ਨਾ ਉਨ੍ਹਾਂ ਨੂੰ ਰੱਦ ਕੀਤਾ ਜਾਵੇ ਕਿਉਂਕਿ....