ਪਟਿਆਲਾ : ਪੰਜਾਬੀ ਯੂਨੀਵਰਸਿਟੀ ਲਾਅ ਵਿਭਾਗ ਦਾ ਵਿਵਾਦ ਅਸਤੀਫਿਆਂ ਤੱਕ ਪੁੱਜ ਗਿਆ ਹੈ। ਬੀਤੇ ਦਿਨ ਕਾਨੂੰਨੀ ਮਾਮਲੇ ਮੁਖੀ ਡਾ. ਗੁਰਪ੍ਰੀਤ ਪਨੂੰ ਨੇ ਵਾਧੂ ਚਾਰਜ ਤੋਂ ਅਸਤੀਫ਼ਾ ਦੇ ਦਿੱਤਾ ਹੈ। ਜਿਸ ਤੋਂ ਬਾਅਦ ਇਸੇ ਵਿਭਾਗ ਦੇ ਪਲੇਸਮੇਂਟ ਅਧਿਕਾਰੀ ਦੇ ਨਾਲ ਇਕ ਪ੍ਰੋਫੈਸਰ ਨੇ ਯੂਨੀਵਰਸਿਟੀ ਦੇ ਕਾਨੂੰਨੀ ਸਲਾਹਕਾਰ ਦੇ ਅਹੁਦੇ ਤੋਂ ਵੀ ਅਸਤੀਫਾ ਦੇ ਦਿੱਤਾ ਹੈ। ਵਾਇਸ ਚਾਂਸਲਰ ਨੂੰ ਭੇਜੇ ਅਸਤੀਫ਼ੇ ਵਿਚ ਡਾ. ਪਨੂੰ ਨੇ ਮਹਿਲ ਪੋ੍ਫੈਸਰ ਵਲੋਂ ਕਥਿਤ ਭੱਦੀ ਸ਼ਬਦਾਵਲੀ ਤੇ ਹਮਲਾ ਕਰਨ ਦੇ ਮਾਮਲੇ ਵਿਚ ਨਿਰਪੱਖ....
ਮਾਲਵਾ
ਪਟਿਆਲਾ : ਮੁੱਖਵਿੰਦਰ ਸਿੰਘ ਛੀਨਾ ਆਈ.ਪੀ.ਐਸ, ਆਈ.ਜੀ.ਪੀ ਪਟਿਆਲਾ ਰੇਂਜ ਪਟਿਆਲਾ ਅਤੇ ਵਰੁਣ ਸ਼ਰਮਾ ਆਈ.ਪੀ.ਐਸ ਐਸ.ਐਸ.ਪੀ ਪਟਿਆਲਾ ਨੇ ਪ੍ਰੈਸ ਕਾਨਫਰੰਸ 'ਚ ਦੱਸਿਆ ਕਿ ਇੱਕ ਮੁਕੱਦਮਾ ਨੰਬਰ 238, ਮਿਤੀ 11.11.2022 ਅ/ਧ 419, 420, 465, 468, 471, 120ਬੀ ਆਈ.ਪੀ.ਸੀ., 66ਡੀ ਆਈ.ਟੀ. ਐਕਟ 2008, ਥਾਣਾ ਕੋਤਵਾਲੀ, ਪਟਿਆਲਾ ਵਿਖੇ ਇੱਕ ਗੁਪਤ ਸੂਚਨਾ ਦੇ ਅਧਾਰ 'ਤੇ ਦਰਜ ਕੀਤਾ ਗਿਆ ਸੀ ਕਿ ਕੁਝ ਵਿਅਕਤੀਆਂ ਨੂੰ ਸਰਕਾਰੀ ਨੌਕਰੀਆਂ ਲਈ ਆਯੋਜਿਤ ਵੱਖ-ਵੱਖ ਭਰਤੀ ਪ੍ਰੀਖਿਆਵਾਂ ਵਿੱਚ ਸ਼ਾਮਲ ਹੋਣ ਵਾਲੇ....
ਲੁਧਿਆਣਾ : ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ ਨਿਰਦੇਸ਼ਾਂ 'ਤੇ ਪੰਜਾਬ ਪੁਲਿਸ ਵੱਲੋਂ ਨਸ਼ਿਆਂ ਅਤੇ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਵਿੱਢੀ ਮੁਹਿੰਮ ਦੇ ਹਿੱਸੇ ਵਜੋਂ, ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀ.ਜੀ.ਪੀ.) ਪੰਜਾਬ ਗੌਰਵ ਯਾਦਵ ਦੀ ਅਗਵਾਈ ਹੇਠ ਅੱਜ ਪੂਰੀ ਪੰਜਾਬ ਪੁਲਿਸ ਫੋਰਸ ਨੇ ਸੂਬੇ ਦੇ ਸਾਰੇ 28 ਪੁਲਿਸ ਜ਼ਿਲ੍ਹਿਆਂ ਵਿੱਚ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ (ਸੀ.ਏ.ਐਸ.ਓ.) ਚਲਾਈ। ਇਹ ਮੁਹਿੰਮ ਸੂਬੇ ਭਰ ਵਿੱਚ ਇੱਕੋ ਸਮੇਂ ਸਵੇਰੇ 11 ਵਜੇ ਤੋਂ ਸ਼ਾਮ 4 ਵਜੇ ਤੱਕ ਚਲਾਈ ਗਈ ਅਤੇ ਪੰਜਾਬ....
ਸ੍ਰੀ ਅਨੰਦਪੁਰ ਸਾਹਿਬ : ਹਰਜੋਤ ਸਿੰਘ ਬੈਂਸ ਕੈਬਨਿਟ ਮੰਤਰੀ ਜਲ ਸਰੋਤ, ਖਾਣਾਂ ਅਤੇ ਭੂ-ਵਿਗਿਆਨ, ਜੇਲਾਂ ਅਤੇ ਸਕੂਲ ਸਿੱਖਿਆ ਵਿਭਾਗ ਪੰਜਾਬ ਨੇ ਕਿਹਾ ਹੈ ਕਿ ਵਿਦਿਆਰਥੀਆਂ ਨੂੰ ਸਿੱਖਿਆ ਸੰਸਥਾਵਾਂ ਵਿਚ ਵਿੱਦਿਆ ਦੇ ਨਾਲ ਨਾਲ ਖੇਡਾਂ ਤੇ ਹੋਰ ਗਤੀਵਿਧੀਆਂ ਵਿਚ ਵੀ ਵੱਧ ਚੜ੍ਹ ਕੇ ਭਾਗ ਲੈਣਾ ਚਾਹੀਦਾ ਹੈ। ਖੇਡਾਂ ਵਿਦਿਆਰਥੀਆਂ ਵਿਚ ਅਨੁਸਾਸ਼ਨ ਦੀ ਭਾਵਨਾ ਪੈਦਾ ਕਰਦੀਆਂ ਹਨ। ਸਾਡੇ ਸੂਬੇ ਦੇ ਖਿਡਾਰੀਆਂ ਨੇ ਸੰਸਾਰ ਭਰ ਵਿਚ ਵੱਡੇ ਮੁਕਾਮ ਹਾਸਲ ਕੀਤੇ ਹਨ ਅਤੇ ਪੰਜਾਬ ਦਾ ਨਾਮ ਰੋਸ਼ਨ ਕੀਤਾ ਹੈ। ਅੱਜ ਸਿੱਖਿਆ....
ਮਸਤੂਆਣਾ ਸਾਹਿਬ : ਸੂਬੇ ਦੇ ਸਾਬਕਾ ਵਿੱਤ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਨੇ ਕਿਹਾ ਕਿ ਕੇਂਦਰ ਸਰਕਾਰ ਨਾਲ ਰਾਬਤਾ ਕਰਕੇ ਹੋਰਨਾਂ ਖੇਡਾਂ ਵਾਂਗ ਗੱਤਕਾ ਖੇਡ ਵੀ ਸਪੋਰਟਸ ਅਥਾਰਟੀ ਆਫ ਇੰਡੀਆ (ਸਾਈ) ਦੇ ਮਸਤੂਆਣਾ ਸਾਹਿਬ ਵਿਖੇ ਚੱਲ ਰਹੇ ਸੈਂਟਰ ਵਿੱਚ ਲਿਆਂਦੀ ਜਾਵੇਗੀ ਤਾਂ ਜੋ ਗੱਤਕਾ ਖਿਡਾਰੀ ਵੀ ਉਚ ਪੱਧਰ ਦੀਆਂ ਖੇਡ ਤਕਨੀਕਾਂ ਤੇ ਵਧੀਆ ਕੋਚਿੰਗ ਹਾਸਲ ਕਰ ਸਕਣ। ਉਹ ਅੱਜ ਇੱਥੇ ਅਕਾਲ ਕਾਲਜ ਆਫ ਫਿਜ਼ੀਕਲ ਐਜੂਕੇਸ਼ਨ ਮਸਤੂਆਣਾ ਸਾਹਿਬ, ਸੰਗਰੂਰ ਵਿਖੇ ਚੱਲ ਰਹੀ ਚਾਰ ਰੋਜ਼ਾ ਗੱਤਕਾ ਚੈਂਪੀਅਨਸ਼ਿਪ ਦੇ....
ਲੁਧਿਆਣਾ : ਜਿਸ ਤਰ੍ਹਾਂ ਆਮ ਆਦਮੀ ਪਾਰਟੀ ਨੇ ਦਿੱਲੀ ਤੋਂ ਬਾਅਦ ਪੰਜਾਬ 'ਚ ਆਪਣੀ ਜਿੱਤ ਦਾ ਝੰਡਾ ਲਹਿਰਾਇਆ ਹੈ, ਉਸੇ ਸਿਲਸਿਲੇ ਤਹਿਤ ਹੁਣ ਗੁਜਰਾਤ 'ਚ ਚੱਲ ਰਹੀਆਂ ਚੋਣਾਂ 'ਚ ਆਮ ਆਦਮੀ ਪਾਰਟੀ ਪੂਰੀ ਤਿਆਰੀ ਨਾਲ ਲੱਗੀ ਹੈ , ਜਿਸਦੇ ਤਹਿਤ ਲੁਧਿਆਣਾ ਦੱਖਣੀ ਤੋਂ ਵਿਧਾਇਕਾ ਰਜਿੰਦਰਪਾਲ ਕੌਰ ਛੀਨਾ ਵਿਸਨਗਰ ਲੋਕ ਸਭਾ ਮੇਹਸਾਣਾ ਵਿੱਚ ਆਮ ਆਦਮੀ ਪਾਰਟੀ ਦੇ ਚੋਣ ਪ੍ਰਚਾਰ ਵਿੱਚ ਰੁੱਝੇ ਹੋਏ ਹਨ। ਜਿਕਰਯੋਗ ਹੈ ਕਿ ਵਿਧਾਇਕ ਛੀਨਾ ਆਪਣੇ ਸਾਥੀਆਂ ਹਰਜੀਤ ਸਿੰਘ ਪਰਵਾਨਾ, ਬੀਰ ਸੁਖਪਾਲ ਸਿੰਘ, ਧਰਮਿੰਦਰ ਸਿੰਘ....
ਲੁਧਿਆਣਾ : ਵਿਧਾਨ ਸਭਾ ਹਲਕਾ ਲੁਧਿਆਣ ਪੂਰਬੀ ਤੋਂ ਵਿਧਾਇਕ ਸ. ਦਲਜੀਤ ਸਿੰਘ ਭੋਲਾ ਗਰੇਵਾਲ ਵਲੋਂ ਬਾਲ ਦਿਵਸ ਮੌਕੇ ਸਥਾਨਕ ਸੁਭਾਸ਼ ਨਗਰ ਦੇ ਸਰਕਾਰੀ ਸਕੂਲ ਵਿਖੇ ਮੈਗਜੀਨ ਰੀਲੀਜ਼ ਕੀਤੀ ਗਈ। ਇਸ ਮੌਕੇ ਉਨ੍ਹਾਂ ਦੇ ਨਾਲ ਸਕੂਲ ਦੇ ਪ੍ਰਿੰਸੀਪਲ ਰਜੇਸ਼ ਕੁਮਾਰ, ਸੋਭਾ ਸਿੰਘ, ਇੰਦਰਜੀਤ ਕੌਰ, ਰਵਿੰਦਰ ਰਾਜੂ, ਸੁਰਜੀਤ ਠੇਕੇਦਾਰ, ਅਵਤਾਰ ਦਿਓਲ, ਗੱਗੀ ਸ਼ਰਮਾ, ਸਾਬ੍ਹੀ ਸੇਖੋਂ, ਜਗਦੇਵ ਗਿੱਲ ਅਤੇ ਕਰਮਜੀਤ ਸਿੰਘ ਵੀ ਮੌਜੂਦ ਸਨ। ਵਿਧਾਇਕ ਭੋਲਾ ਵਲੋਂ ਸਕੂਲੀ ਬੱਚਿਆਂ ਨੂੰ ਬਾਲ ਦਿਵਸ ਦੇ ਮਹੱਤਵ ਬਾਰੇ ਅਹਿਮ....
ਕੋਟਕਪੂਰਾ : ਵਰਤਮਾਨ ਸਮੇਂ ਵਿੱਚ ਵਿਦਿਆਰਥਣਾ ਅਰਥਾਤ ਧੀਆਂ ਨੂੰ ਪ੍ਰੇਰਿਤ ਕਰਨਾ, ਕੁਰਾਹੇ ਪੈਣ ਤੋਂ ਬਚਾਉਣਾ, ਉਹਨਾ ਦਾ ਭਵਿੱਖ ਰੁਸ਼ਨਾਉਣਾ ਅਤੇ ਹਰ ਪੱਖੋਂ ਸੰਭਾਲ ਕਰਨ ਦੀ ਜਿੰਮੇਵਾਰੀ ਮਾਪਿਆਂ ਦੇ ਨਾਲ ਨਾਲ ਅਧਿਆਪਕਾਂ ਦੀ ਵੀ ਬਰਾਬਰ ਹੁੰਦੀ ਹੈ। ਸਥਾਨਕ ਡਾ. ਚੰਦਾ ਸਿੰਘ ਮਰਵਾਹਾ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਵਿਖੇ ਮਨਾਏ ਗਏ ਬਾਲ ਦਿਵਸ ਅਤੇ ਕਰਵਾਏ ਗਏ ਸਲਾਨਾ ਇਨਾਮ ਵੰਡ ਸਮਾਰੋਹ ਮੌਕੇ ਬਤੌਰ ਮੁੱਖ ਮਹਿਮਾਨ ਪੁੱਜੇ ਕੁਲਤਾਰ ਸਿੰਘ ਸੰਧਵਾਂ ਸਪੀਕਰ ਪੰਜਾਬ ਵਿਧਾਨ ਸਭਾ ਨੇ ਉਕਤ ਸ਼ਬਦਾਂ ਦਾ....
ਸਰਾਭਾ : ਪੰਜਾਬ ਦੇ ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸ਼ਹੀਦਾਂ ਦੇ ਸੁਪਨਿਆਂ ਦਾ ਪੰਜਾਬ ਬਣਾ ਕੇ ਸੂਬੇ ਨੂੰ ਤਰੱਕੀ ਦੀਆਂ ਨਵੀਆਂ ਬੁਲੰਦੀਆਂ 'ਤੇ ਲੈ ਕੇ ਜਾਵੇਗੀ। ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਜੱਦੀ ਪਿੰਡ ਸਰਾਭਾ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਕਰਵਾਏ ਗਏ 5 ਰੋਜ਼ਾ ਖੇਡ ਸਮਾਗਮ ਦੀ ਪ੍ਰਧਾਨਗੀ ਕਰਦਿਆਂ ਜਿੰਪਾ ਨੇ ਕਿਹਾ ਕਿ ਸਾਡਾ ਦੇਸ਼ ਸ਼ਹੀਦਾਂ ਦੀ ਮਹਾਨ ਕੁਰਬਾਨੀ ਲਈ ਸਦਾ ਰਿਣੀ ਰਹੇਗਾ। ਉਨ੍ਹਾਂ ਕਿਹਾ....
2023 ਤੱਕ ਖਸਰਾ ਅਤੇ ਰੁਬੇਲਾ ਦੇ ਮੁਕੰਮਲ ਖ਼ਾਤਮੇ ਲਈ ਡਿਪਟੀ ਕਮਿਸ਼ਨਰ ਨੇ ਸਿਹਤ ਵਿਭਾਗ ਨੂੰ ਦਿਸ਼ਾ ਨਿਰਦੇਸ਼ ਜਾਰੀ ਕੀਤੇ
ਸੰਗਰੂਰ: ਜ਼ਿਲ੍ਹਾ ਸੰਗਰੂਰ ਵਿਖੇ ਦਸੰਬਰ 2023 ਤੱਕ ਖਸਰਾ ਅਤੇ ਰੁਬੇਲਾ ਦੇ ਮੁਕੰਮਲ ਖ਼ਾਤਮੇ ਲਈ ਡਿਪਟੀ ਕਮਿਸ਼ਨਰ ਸ੍ਰੀ ਜਤਿੰਦਰ ਜੋਰਵਾਲ ਨੇ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਦਿਸ਼ਾ ਨਿਰਦੇਸ਼ ਜਾਰੀ ਕੀਤੇ ਹਨ। ਜ਼ਿਲ੍ਹਾ ਟਾਸਕ ਫੋਰਸ ਦੀ ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਸਿਹਤ ਅਧਿਕਾਰੀਆਂ ਨੂੰ ਨੌਂ ਮਹੀਨਿਆਂ ਤੋਂ ਪੰਜ ਸਾਲ ਉਮਰ ਤੱਕ ਦੇ ਬੱਚਿਆਂ ਨਾਲ ਸਬੰਧਤ ਵੇਰਵੇ ਇਕੱਤਰ ਕਰਨ ਦੀ ਹਦਾਇਤ ਕੀਤੀ। ਉਨ੍ਹਾਂ ਕਿਹਾ ਕਿ ਆਂਗਣਵਾੜੀ ਕੇਂਦਰਾਂ ਅਤੇ ਸਕੂਲਾਂ ਵਿੱਚ ਦਾਖਲ ਇਸ ਉਮਰ ਵਰਗ ਦੇ ਬੱਚਿਆਂ ਦਾ....
ਲੁਧਿਆਣਾ : ਬੱਚਿਆਂ ਅੰਦਰਲੀ ਕਲਾਤਮਿਕ ਪ੍ਰਤਿਭਾ ਨੂੰ ਵਿਕਸਤ ਕਰਨ ਲਈ ਸਕੂਲਾਂ ਵਿੱਚ ਬਾਲ ਸਭਾਵਾਂ ਨੂੰ ਮੁੜ ਸੁਰਜੀਤ ਕਰਨ ਦੀ ਤੁਰੰਤ ਲੋੜ ਹੈ ਕਿਉਂਕਿ ਪ੍ਰਤਿਭਾ ਖੋਜ ਦਾ ਉਸ ਤੋਂ ਵੱਡਾ ਕੋਈ ਪਲੈਟਫਾਰਮ ਨਹੀਂ ਹੈ।ਬਾਲ ਦਿਵਸ ਨੂੰ ਸਮਰਪਿਤ ਸਮਾਗਮ ਮੌਕੇ ਸਰਕਾਰੀ ਹਾਈ ਸਕੂਲ ਦਾਦ (ਲੁਧਿਆਣਾ) ਵੱਲੋਂ ਪ੍ਰਕਾਸ਼ਿਤ ਬਾਲ ਮੈਗਜ਼ੀਨ ਪੁੰਗਰਦੀਆਂ ਕਲਮਾਂ ਦੇ ਤੀਸਰੇ ਸਾਲਾਨਾ ਅੰਕ ਨੂੰ ਸੋਕ ਅਰਪਨ ਕਰਦਿਆਂ ਪੰਜਾਬੀ ਲੋਕ ਵਿਰਾਸਤ ਅਕਾਡਮੀ ਦੇ ਚੇਅਰਮੈਨ ਪ੍ਰੋਃ ਗੁਰਭਜਨ ਸਿੰਘ ਗਿੱਲ ਨੇ ਕਿਹਾ ਹੈ ਕਿ ਪੰਡਿਤ ਜਵਾਹਰ....
ਸਮਾਣਾ : ਦਿਵਿਆਂਗਜਨ ਵਿਅਕਤੀਆਂ ਨੂੰ ਨਕਲੀ ਅੰਗ, ਵੀਲ ਚੇਅਰ, ਟ੍ਰਾਈਸਾਇਕਲ, ਨੇਤਰਹੀਣਾਂ ਨੂੰ ਸਟਿੱਕ ਆਦਿ ਦੇਣ ਲਈ ਸਬ ਡਵੀਜ਼ਨ ਸਮਾਣਾ ਅਤੇ ਪਾਤੜਾਂ ਦਾ ਅਸੈਸਮੈਂਟ ਕੈਂਪ ਮਾਤਾ ਨੈਣਾਂ ਆਰੀਆ ਧਰਮਸ਼ਾਲਾ ਸਮਾਣਾ ਵਿਖੇ ਲਗਾਇਆ ਗਿਆ। ਜਿਥੇ ਅਲਿਮਕੋ ਦੀ ਟੀਮ ਵੱਲੋਂ 142 ਦਿਵਿਆਂਗਜਨ ਵਿਅਕਤੀਆਂ ਦੀ ਅਸੈਸਮੈਂਟ ਵੱਖ ਵੱਖ ਨਕਲੀ ਅੰਗਾਂ, ਵੀਲ ਚੇਅਰ, ਟ੍ਰਾਈਸਾਇਕਲ, ਮੋਟਰਾਈਜ਼ਡ ਟ੍ਰਾਈਸਾਇਕਲ ਆਦਿ ਲਈ ਕੀਤੀ ਗਈ। ਅਸੈਸਮੈਂਟ ਕੈਂਪ ਵਿੱਚ ਮੁੱਖ ਮਹਿਮਾਨ ਵਜੋਂ ਪੁੱਜੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਚੇਤਨ ਸਿੰਘ....
ਮਾਨਸਾ : ਪੰਜਾਬ ਸਰਕਾਰ ਵੱਲੋਂ ਹਥਿਆਰਾਂ ਦੀ ਸਮੀਖਿਆ ਕਰਨ ਦੇ ਹੁਕਮ ਦੇ ਨਾਲ ਹੀ ਹਥਿਆਰਾਂ ਦੀ ਪ੍ਰਦਰਸ਼ਨੀ ਉੱਤੇ ਰੋਕ ਲਗਾਈ ਹੈ। ਇਸ ਨੂੰ ਲੈ ਕੇ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਹਥਿਆਰਾਂ ਦੇ ਮਾਮਲੇ ’ਚ ਸਖ਼ਤੀ ਕੀਤੀ ਗਈ ਹੈ, ਇਹ ਚੰਗੀ ਗੱਲ ਹੈ ਅਤੇ ਸਵਾਗਤ ਕਰਦੇ ਹਾਂ। ਉਨ੍ਹਾਂ ਨੇ ਅੱਗੇ ਕਿਹਾ ਹੈ ਕਿ ਜੇਕਰ ਸਖਤਾਈ ਕੀਤੀ ਜਾਵੇ ਪਰ ਇਸ ਸਖਤਾਈ ਨਾਲ ਉਹ ਨਤੀਜੇ ਨਹੀਂ ਮਿਲਣੇ ਜਿਹੜੇ ਉਹ ਚਾਹੁੰਦੇ ਹਨ। ਬਲਕੌਰ ਸਿੰਘ ਨੇ ਕਿਹਾ ਹੈ....
ਮਾਨਸਾ : ਪੰਜਾਬੀ ਗਾਇਕ ਸ਼ੁਭਦੀਪ ਸਿੰਘ ਸਿੱਧੂ ਮੂਸੇਵਾਲਾ ਨੂੰ ਇਨਸਾਫ ਦਿਵਾਉਣ ਲਈ ਪਰਿਵਾਰ ਵੱਲੋਂ ਮੁਹਿੰਮ ਸ਼ੁਰੂ ਕੀਤੀ ਗਈ ਹੈ। ਸਿੱਧੂ ਮੂਸੇਵਾਲਾ ਦੇ ਪਿਤਾ ਨੇ ਦੱਸਿਆ ਕਿ ਸਿੱਧੂ ਦਾ ਕੋਈ ਵੀ ਪ੍ਰਸ਼ੰਸਕ ਜੋ ਵੀ ਉਨ੍ਹਾਂ ਨੂੰ ਮਿਲਣ ਆਉਂਦਾ ਹੈ, ਉਹ ਆਪਣਾ ਨਾਮ, ਪਤਾ ਅਤੇ ਆਪਣੇ ਦਸਤਖਤ ਰਜਿਸਟਰ 'ਤੇ ਪਾ ਕੇ ਸਿੱਧੂ ਲਈ ਇਨਸਾਫ਼ ਦੀ ਮੰਗ ਕਰੇ। ਉਨ੍ਹਾਂ ਕਿਹਾ ਕਿ ਅਸੀਂ ਲੰਬੇ ਸਮੇਂ ਤੋਂ ਇਨਸਾਫ਼ ਦੀ ਮੰਗ ਕਰ ਰਹੇ ਹਾਂ। ਉਨ੍ਹਾਂ ਕਿਹਾ ਕਿ ਸਿੱਧੂ ਮੂਸੇਵਾਲਾ ਦਾ ਪਰਿਵਾਰ ਇਕੱਲਾ ਇਨਸਾਫ਼ ਨਹੀਂ ਮੰਗ....
ਰੂਪ ਨਗਰ : ਬਾਬਾ ਗਾਜੀਦਾਸ ਕਲੱਬ ਰੋਡਮਾਜਰਾ ਚੱਕਲਾਂ ਵਲੋਂ ਗ੍ਰਾਮ ਪੰਚਾਇਤ ਅਤੇ ਇਲਾਕਾ ਵਾਸੀਆਂ ਦੇ ਸਹਿਯੋਗ ਨਾਲ ਲੋੜਵੰਦ ਪਰਿਵਾਰਾਂ ਦੇ ਜੋੜਿਆਂ ਲਈ ਸਲਾਨਾ ਸਮੂਹਿਕ ਵਿਆਹ ਸਮਾਗਮ ਬਾਬਾ ਗਾਜੀਦਾਸ ਖੇਡ ਸਟੇਡੀਮਮ ਵਿਖੇ ਕਰਵਾਏ ਗਏ। ਗੁਰਦੁਆਰਾ ਬਾਬਾ ਗਾਜੀ ਦਾਸ ਵਿਖੇ ਆਨੰਦ ਕਾਰਜ ਕਰਵਾਏ ਗਏ ਅਤੇ ਬਾਕੀ ਦੀਆਂ ਰਸਮਾਂ ਕਿਸਾਨੀ ਸੰਘਰਸ਼ ਦੇ ਸ਼ਹੀਦ ਕਿਸਾਨਾਂ ਦੀ ਯਾਦ ਵਿਚ ਬਣਾਏ ਨਵੇਂ ਖੇਡ ਸਟੇਡੀਅਮ ਵਿਚ ਕੀਤੀਆਂ ਗਈਆਂ। ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਡਾ ਗੁਰਪ੍ਰੀਤ ਕੌਰ ਨੇ ਜੋੜਿਆ ਨੂੰ....