ਮਾਲਵਾ

ਸੁਖਬੀਰ ਬਾਦਲ ਵੱਲੋਂ ਹਲਕਾ ਮਹਿਲ ਕਲਾਂ ਦੇ ਅਬਜ਼ਰਵਰਾਂ ਦਾ ਐਲਾਨ
ਚੰਡੀਗੜ੍ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਪਾਰਟੀ ਦੇ ਜੱਥੇਬੰਦਕ ਢਾਂਚੇ ਨੂੰ ਸੁਚਾਰੂ ਢੰਗ ਨਾਲ ਮੁੜ ਉਸਾਰਨ ਵਾਸਤੇ ਹਲਕੇ ਦੀਆਂ ਬੂਥ ਪੱਧਰ ਕਮੇਟੀਆਂ ਬਣਾਉਣ ਲਈ ਹਲਕਾ ਮਹਿਲ ਕਲਾਂ ਦੇ ਅਬਜ਼ਰਵਰ ਲਾਉਣ ਦਾ ਫੈਸਲਾ ਕੀਤਾ ਹੈ। ਬਾਦਲ ਨੇ ਦੱਸਿਆ ਕਿ ਗੁਰਚੇਤ ਸਿੰਘ ਬਰਗਾੜੀ, ਮਾਸਟਰ ਹਰਬੰਸ ਸਿੰਘ, ਤਰਨਜੀਤ ਸਿੰਘ ਦੁੱਗਲ ਅਤੇ ਜਸਵਿੰਦਰ ਸਿੰਘ ਹਲਕਾ ਮਹਿਲ ਕਲਾਂ ਦੇ ਅਬਜ਼ਰਵਰ ਹੋਣਗੇ।
ਕੈਨੇਡਾ ਵੱਸਦੇ ਕਵੀ ਮੋਹਨ ਗਿੱਲ ਦੀ ਪੁਸਤਕ ਪਵਣੁ ਗਦਰੀ ਬਾਬਿਆਂ ਦੇ ਮੇਲੇ ਤੇ ਗੁਰਭਜਨ ਗਿੱਲ,ਡਾ. ਸਰਿਤਾ ਤਿਵਾੜੀ,ਦਰਸ਼ਨ ਬੁੱਟਰ ਤੇ ਸੁਖਜੀਤ ਵੱਲੋਂ ਲੋਕ ਅਰਪਨ
(ਲੁਧਿਆਣਾ) ਕੈਨੇਡਾ ਦੇ ਸ਼ਹਿਰ ਸਰੀ(ਬ੍ਰਿਟਿਸ਼ ਕੋਲੰਬੀਆ ਵੱਸਦੇ ਪ੍ਰਮੁੱਖ ਪੰਜਾਬੀ ਕਵੀ ਮੋਹਨ ਗਿੱਲ ਦੇ ਲਿਖੇ ਹਾਇਕੂ ਸੰਗ੍ਰਹਿ ਪਵਣੁ ਨੂੰ ਦੇਸ਼ ਭਗਤ ਹਾਲ ਜਲੰਧਰ ਵਿੱਚ ਲੱਗੇ ਗਦਰੀ ਬਾਬਿਆਂ ਦੇ ਮੇਲੇ ਮੌਕੇ ਲੋਕ ਅਰਪਨ ਕਰਦਿਆਂ ਪੰਜਾਬੀ ਲੋਕ ਵਿਰਾਸਤ ਅਕਾਡਮੀ ਦੇ ਚੇਅਰਮੈਨ ਪ੍ਰੋ. ਗੁਰਭਜਨ ਗਿੱਲ ਨੇ ਕਿਹਾ ਹੈ ਕਿ ਹੋਰ ਮੁਲਕਾਂ ਵਿੱਚ ਪ੍ਰਚੱਲਤ ਸਾਹਿੱਤ ਰੂਪਾਂ ਨੂੰ ਪੰਜਾਬੀ ਵਿੱਚ ਪੇਸ਼ ਕਰਨ ਦੀ ਰੀਤ ਬਹੁਤ ਪੁਰਾਣੀ ਹੈ। ਜਾਪਾਨ ਦੇ ਕਾਵਿ ਰੂਪ ਹਾਇਕੂ ਨੂੰ ਪੰਜਾਬੀ ਵਿੱਚ ਸਾਡੇ ਕਈ ਕਵੀਆਂ ਨੇ....
ਵਿਧਾਇਕ ਗੋਗੀ ਵੱਲੋਂ ਵਾਰਡ ਨੰਬਰ 73 'ਚ ਸਿਹਤ ਕਲੀਨਿਕ ਦਾ ਉਦਘਾਟਨ
ਲੁਧਿਆਣਾ : ਵਿਧਾਨ ਸਭਾ ਹਲਕਾ ਲੁਧਿਆਣਾ ਪੱਛਮੀ ਦੇ ਵਸਨੀਕਾਂ ਨੂੰ ਹੋਰ ਬਿਹਤਰ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਦੇ ਮੰਤਵ ਨਾਲ, ਵਿਧਾਇਕ ਸ੍ਰੀ ਗੁਰਪ੍ਰੀਤ ਬੱਸੀ ਗੋਗੀ ਵੱਲੋਂ ਵਾਰਡ ਨੰਬਰ 73 ਵਿੱਚ ਸਿਹਤ ਕਲੀਨਿਕ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਉਨ੍ਹਾਂ ਦੇ ਨਾਲ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਸ. ਸ਼ਰਨਪਾਲ ਸਿੰਘ ਮੱਕੜ, 'ਆਪ' ਦੇ ਸੀਨੀਅਰ ਆਗੂ ਸ. ਚਰਨਜੀਤ ਸਿੰਘ ਲਾਂਬਾ, ਹਲਕਾ ਆਤਮ ਨਗਰ ਤੋਂ ਸ੍ਰੀ ਰਿੰਕੂ ਅਤੇ ਵਾਰਡ ਇੰਚਾਰਜ ਸ੍ਰੀ ਸਤਨਾਮ ਸਿੰਘ ਸੰਨੀ ਮਾਸਟਰ ਵੀ ਮੌਜੂਦ ਸਨ। ਇਸ ਮੌਕੇ....
ਪੰਜਾਬ ਦੀਆਂ ਅਨਾਜ ਮੰਡੀਆਂ ਵਿੱਚ ਹੁਣ ਤੱਕ 1,12,46,266 ਮੀਟਰਕ ਟਨ ਝੋਨਾ ਦੀ ਆਮਦ : ਮੰਤਰੀ ਧਾਲੀਵਾਲ
ਸਮਰਾਲਾ : ਪੰਜਾਬ ਦੀਆਂ ਅਨਾਜ ਮੰਡੀਆਂ ਵਿੱਚ ਹੁਣ ਤੱਕ 1,12,46,266 ਮੀਟਰਕ ਟਨ ਝੋਨੇ ਦੀ ਆਮਦ ਹੋਈ ਹੈ ਅਤੇ ਇਸ ਝੋਨੇ ਵਿੱਚੋ ਸਰਕਾਰੀ ਖਰੀਦ ਏਜੰਸੀਆਂ ਵੱਲੋਂ 1,09,61,735 ਮੀਟਰਕ ਟਨ ਝੋਨੇ ਦੀ ਖਰੀਦ ਵੀ ਕੀਤੀ ਜਾ ਚੁੱਕੀ ਹੈ ਅਤੇ ਹੁਣ ਤੱਕ ਕਿਸਾਨਾਂ ਨੂੰ ਝੋਨੇ ਦੀ 18,660 ਕਰੋੜ ਰੁਪਏ ਦੀ ਅਦਾਇਗੀ ਵੀ ਕੀਤੀ ਜਾ ਚੁੱਕੀ ਹੈ। ਇਹ ਪ੍ਰਗਟਾਵਾ ਪੰਜਾਬ ਦੇ ਖੇਤੀਬਾੜੀ ਮੰਤਰੀ ਸ੍ਰੀ ਕੁਲਦੀਪ ਸਿੰਘ ਧਾਲੀਵਾਲ ਨੇ ਅਨਾਜ ਮੰਡੀ ਸਲੇਮ ਟਾਬਰੀ (ਨੇੜੇ ਜਲੰਧਰ ਬਾਈਪਾਸ) ਲੁਧਿਆਣਾ ਅਤੇ ਸਮਰਾਲਾ ਵਿੱਚ ਝੋਨੇ ਦੀ....
ਕਿਸਾਨਾਂ ਦੇ ਇੱਕ ਹਿੱਸੇ ਨੂੰ 'ਰੈੱਡ ਨੋਟਿਸ' ਜਾਰੀ ਕੀਤਾ ਗਿਆ ਹੈ : ਮੁੱਖ ਖੇਤੀਬਾੜੀ ਅਫ਼ਸਰ
ਲੁਧਿਆਣਾ : ਲਗਾਤਾਰ ਪਰਾਲੀ ਸਾੜਨ ਦੀ ਸਮੱਸਿਆ ਨਾਲ ਜੂਝ ਰਹੇ ਲੁਧਿਆਣਾ ਦੇ ਮੁੱਖ ਖੇਤੀਬਾੜੀ ਅਫ਼ਸਰ ਅਮਨਜੀਤ ਸਿੰਘ ਨੇ ਸੋਮਵਾਰ ਨੂੰ ਕਿਹਾ ਕਿ ਲੁਧਿਆਣਾ ਦੇ ਕਿਸਾਨਾਂ ਦੇ ਇੱਕ ਹਿੱਸੇ ਨੂੰ 'ਰੈੱਡ ਨੋਟਿਸ' ਜਾਰੀ ਕੀਤਾ ਗਿਆ ਹੈ, ਜੋ ਇਸ ਕਾਰਜ ਵਿੱਚ ਸ਼ਾਮਲ ਸਨ ਅਤੇ ਹਵਾ ਪ੍ਰਦੂਸ਼ਣ ਦਾ ਕਾਰਨ ਬਣੇ ਸਨ। ਮੁੱਖ ਖੇਤੀਬਾੜੀ ਅਫ਼ਸਰ ਅਮਨਜੀਤ ਸਿੰਘ ਨੇ ਦੱਸਿਆ ਕਿ ਇਨ੍ਹਾਂ ਕਿਸਾਨਾਂ ਨੂੰ 1.92 ਲੱਖ ਰੁਪਏ ਦਾ ਜੁਰਮਾਨਾ ਵੀ ਕੀਤਾ ਗਿਆ ਹੈ, ਉਨ੍ਹਾਂ ਦੱਸਿਆ ਕਿ ਹੁਣ ਤੱਕ 658 ਮਾਮਲੇ ਸਾਹਮਣੇ ਆ ਚੁੱਕੇ ਹਨ।....
ਪੰਚਾਇਤ ਮੰਤਰੀ ਧਾਲੀਵਾਲ ਵੱਲੋਂ ਮਹਿਲਾ ਸਰਪੰਚਾਂ ਨੂੰ ਨਸ਼ਿਆਂ ਵਿਰੁੱਧ ਮੁਹਿੰਮ ਸ਼ੁਰੂ ਕਰਨ ਦੀ ਕੀਤੀ ਅਪੀਲ
ਲੁਧਿਆਣਾ : ਪੰਜਾਬ ਸਰਕਾਰ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਸ. ਕੁਲਦੀਪ ਸਿੰਘ ਧਾਲੀਵਾਲ ਵੱਲੋਂ ਮਹਿਲਾ ਸਰਪੰਚਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਆਪਣੇ ਪਿੰਡਾਂ ਵਿੱਚ ਨਸ਼ਿਆਂ ਵਿਰੁੱਧ ਜੰਗ ਛੇੜਨ ਅਤੇ ਨਸ਼ਿਆਂ ਦੇ ਸੌਦਾਗਰਾਂ ਨੂੰ ਨੱਥ ਪਾ ਕੇ ਸਮਾਜ ਨੂੰ ਇਸ ਅਲਾਮਤ ਤੋਂ ਮੁਕਤ ਕਰਵਾਉਣ ਵਿੱਚ ਮੋਹਰੀ ਯੋਗਦਾਨ ਪਾਉਣ। ਉਨ੍ਹਾਂ ਕਿਹਾ ਕਿ ਸੂਬੇ 'ਚ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਔਰਤਾਂ ਦੇ ਵਿਕਾਸ ਲਈ ਵਚਨਬੱਧ ਹੈ ਅਤੇ ਇਸ ਸਬੰਧੀ ਕਈ ਕਦਮ ਚੁੱਕੇ ਜਾ ਰਹੇ ਹਨ। ਪੇਂਡੂ ਵਿਕਾਸ ਅਤੇ....
ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਵੱਖ-ਵੱਖ ਟੀਮਾਂ ਦਾ ਗਠਨ
ਲੁਧਿਆਣਾ : ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਲੁਧਿਆਣਾ ਦੇ ਸਕੱਤਰ ਸ੍ਰੀ ਰਮਨ ਸ਼ਰਮਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕੌਮੀ ਕਾਨੁੰਨੀ ਸੇਵਾਵਾਂ ਅਥਾਰਟੀ, ਨਵੀਂ ਦਿੱਲੀ ਵੱਲੋ ਜਾਰੀ ਹਦਾਇਤਾਂ ਅਨੁਸਾਰ ਕੌਮੀ ਪੱਧਰ 'ਤੇ 'ਕਾਨੂੰਨੀ ਜਾਗਰੂਕਤਾ ਅਤੇ ਆਊਟਰੀਚ ਮੁਹਿੰਮ ਰਾਹੀਂ ਨਾਗਰਿਕਾਂ ਦਾ ਸਸ਼ਕਤੀਕਰਨ' ਅਧੀਨ ਭਾਰਤ ਦੇ ਹਰੇਕ ਪਿੰਡ ਅਤੇ ਸਮਾਜ ਦੇ ਹਰੇਕ ਵਰਗ ਤੱਕ ਪੁੰਹਚ ਕਰਨ ਲਈ ਕਾਨੂੰਨੀ ਸੇਵਾਵਾਂ ਅਥਾਰਟੀ ਦੀਆ ਟੀਮਾਂ ਮੁਫਤ ਕਾਨੂੰਨੀ ਸਲਾਹ ਅਤੇ ਸਹਾਇਤਾ ਪ੍ਰਦਾਨ ਕਰਨ ਲਈ ਪਹੁੰਚ ਕਰਨਗੀਆਂ। ਇਸ ਤੋ....
ਕੈਬਿਨੇਟ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਲੋਕ ਨਿਰਮਾਣ ਦਫਤਰ ਦਾ ਅਚਨਚੇਤ ਦੌਰਾ ਕੀਤਾ
ਰੂਪਨਗਰ : ਲੋਕ ਨਿਰਮਾਣ ਤੇ ਊਰਜਾ ਮੰਤਰੀ ਪੰਜਾਬ ਸ. ਹਰਭਜਨ ਸਿੰਘ ਈ.ਟੀ.ਓ ਵਲੋਂ ਲੋਕ ਨਿਰਮਾਣ ਦਫਤਰ ਰੂਪਨਗਰ ਦਾ ਅੱਜ ਅਚਨਚੇਤ ਦੌਰਾ ਕੀਤਾ ਗਿਆ ਅਤੇ ਗੈਰ ਹਾਜ਼ਰ ਕਰਮਚਾਰੀਆਂ ਅਤੇ ਅਧਿਕਾਰੀਆਂ ਦਾ ਨੋਟਿਸ ਲਿਆ। ਕੈਬਨਿਟ ਮੰਤਰੀ ਸਵੇਰੇ ਠੀਕ 9 ਵਜੇ ਲੋਕ ਨਿਰਮਾਣ ਦਫਤਰ ਪੁੱਜ ਗਏ ਸਨ। ਇਸ ਮੌਕੇ ਉਨ੍ਹਾਂ ਨੇ ਲੇਟ ਪੁੱਜੇ ਕਰਮਚਾਰੀਆਂ ਅਤੇ ਅਧਿਕਾਰੀਆਂ ਤੋਂ ਲੇਟ ਆਉਣ ਬਾਰੇ ਪੁੱਛਿਆ ਅਤੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੀ ਤਰੱਕੀ ਅਤੇ ਲੋਕਾਂ ਦੀ ਸੇਵਾ ਲਈ....
ਵਿਧਾਇਕ ਸਿੱਧੂ ਦੀ ਪ੍ਰਧਾਨਗੀ ਹੇਠ, ਗਲਾਡਾ ਅਤੇ ਨਗਰ ਨਿਗਮ ਅਧਿਕਾਰੀਆਂ ਨਾਲ ਸੰਯੁਕਤ ਮੀਟਿੰਗ ਆਯੋਜਿਤ
ਲੁਧਿਆਣਾ : ਵਿਧਾਨ ਸਭਾ ਹਲਕਾ ਆਤਮ ਨਗਰ ਤੋਂ ਵਿਧਾਇਕ ਸ. ਕੁਲਵੰਤ ਸਿੰਘ ਸਿੱਧੂ ਵੱਲੋਂ, ਗਲਾਡਾ ਦੇ ਮੁੱਖ ਪ੍ਰਸਾਸ਼ਕ ਸ੍ਰੀਮਤੀ ਅਮਰਪ੍ਰੀਤ ਕੌਰ ਸੰਧੂ ਅਤੇ ਨਗਰ ਨਿਗਮ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਦੇ ਨਾਲ ਸਥਾਨਕ ਸਰਾਭਾ ਨਗਰ, ਨਿਗਮ ਦੇ ਜੋਨ-ਡੀ ਦਫ਼ਤਰ ਵਿਖੇ ਸੰਯੁਕਤ ਮੀਟਿੰਗ ਦੀ ਪ੍ਰਧਾਨਗੀ ਕੀਤੀ। ਮੀਟਿੰਗ ਦੌਰਾਨ ਉਨ੍ਹਾਂ ਹਲਕਾ ਆਤਮ ਨਗਰ ਵਿੱਚ ਚੱਲ ਰਹੇ ਪ੍ਰੋਜੈਕਟਾਂ 'ਤੇ ਵਿਚਾਰ ਵਟਾਂਦਰੇ ਕੀਤੇ ਅਤੇ ਵਿਕਾਸ ਕਾਰਜ਼ਾਂ ਵਿੱਚ ਤੇਜ਼ੀ ਲਿਆਉਣ ਲਈ ਨਿਰਦੇਸ਼ ਵੀ ਜਾਰੀ ਕੀਤੇ। ਇਸ ਮੌਕੇ ਉਨ੍ਹਾਂ ਦੇ ਨਾਲ....
ਡਾ. ਕੁਲਜੀਤ ਸਿੰਘ ਗੋਸਲ ਨੇ 65 ਲੱਖ ਰੁਪਏ ਪੱਲਿਉਂ ਲਾ ਕੇ ਪ੍ਰਾਇਮਰੀ ਸਕੂਲ ਦੀ ਬਦਲੀ ਨੁਹਾਰ
ਲੁਧਿਆਣਾ : ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਦੇ ਪੜ੍ਹੇ ਲਿਖੇ ਵਿਗਿਆਨੀ ਡਾ. ਕੁਲਜੀਤ ਸਿੰਘ ਗੋਸਲ ਨੂੰ ਆਸਟਰੇਲੀਆ ਦੇ ਸ਼ਹਿਰ ਸਿਡਨੀ ਚ ਵੱਸਦਿਆਂ ਵੀ ਆਪਣੇ ਜੱਦੀ ਪਿੰਡ ਨੜਾਂ ਵਾਲੀ ਬਲਾਕ ਕਲਾਨੌਰ (ਗੁਰਦਾਸਪੁਰ) ਦੀ ਮਿੱਟੀ ਰਾਤਾਂ ਨੂੰ ਸੌਣ ਨਹੀਂ ਦੇਂਦੀ। ਉਹ ਹਰ ਰੋਜ਼ ਸੁਪਨਿਆਂ ਵਿੱਚ ਨੜਾਂਵਾਲੀ ਪਿੰਡ ਦਾ ਫੇਰਾ ਮਾਰਦਾ ਹੈ। ਇਸੇ ਕਰਕੇ ਆਪਣੀ ਪਰਿਵਾਰਕ ਕਮਾਈ ਵਿੱਚੋਂ ਲਗ ਪਗ ਡੇਢ ਕਰੋੜ ਰੁਪਏ ਖ਼ਰਚ ਕੇ ਪਹਿਲਾਂ ਪਿੰਡ ਦਾ ਪ੍ਰਾਇਮਰੀ ਸਕੂਲ ਨਵੇਂ ਸਿਰਿਉਂ ਆਧੁਨਿਕ ਸਹੂਲਤਾਂ ਸਮੇਤ ਉਸਾਰ ਚੁਕਾ ਹੈ ਅਤੇ....
ਪੰਜ ਮਹੀਨੇ ਬੀਤ ਚੁੱਕੇ ਹਨ, ਪਰ ਸਿੱਧੂ ਮੂਸੇਵਾਲਾ ਨੂੰ ਨਹੀਂ ਮਿਲ ਸਕਿਆ ਇਨਸਾਫ
ਜੇਕਰ ਕੋਈ ਲੜਕੀ ਸਿੱਧੂ ਦੇ ਇਨਸਾਫ ਲਈ ਬੋਲਦੀ ਹੈ ਤਾਂ ਉਸ ਨੂੰ ਵੀ ਡਰਾਉਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾਂਦੀਆਂ : ਬਲਕੌਰ ਸਿੰਘ ਮਾਨਸਾ : ਪੰਜਾਬੀ ਗਾਇਕ ਸ਼ੁਭਦੀਪ ਸਿੰਘ ਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ ਦੇ ਨਾਲ ਐਤਵਾਰ ਦੇ ਦਿਨ ਸੈਂਕੜਿਆਂ ਦੀ ਤਾਦਾਦ ਵਿੱਚ ਲੋਕ ਦੁੱਖ ਸਾਂਝਾ ਕਰਨ ਦੇ ਲਈ ਮੂਸਾ ਪਿੰਡ ਪਹੁੰਚੇ ਇਸ ਦੌਰਾਨ ਸਿੱਧੂ ਮੂਸੇ ਵਾਲਾ ਦੇ ਮਾਤਾ ਪਿਤਾ ਵੱਲੋਂ ਆਏ ਲੋਕਾਂ ਦਾ ਧੰਨਵਾਦ ਕੀਤਾ। ਇਸ ਮੌਕੇ ਬਲਕੌਰ ਸਿੰਘ ਦਾ ਕਹਿਣਾ ਹੈ ਕਿ ਪੰਜ ਮਹੀਨੇ ਬੀਤ ਚੁੱਕੇ ਹਨ ਪਰ ਅਜੇ ਤੱਕ ਉਸ ਦੇ ਪੁੱਤਰ ਨੂੰ....
ਜੇਲ੍ਹਾਂ 'ਚ ਕਿਥੋਂ ਪਹੁੰਚ ਰਿਹਾ ਨਸ਼ਾ ਤੇ ਮੋਬਾਈਲ, ਮੰਤਰੀ ਬੈਂਸ ਦੇ ਦਾਅਵਿਆਂ 'ਤੇ ਉੱਠੇ ਰਹੇ ਨੇ ਸਵਾਲ
ਲੁਧਿਆਣਾ : ਪੰਜਾਬ ਦੀਆਂ ਜੇਲ੍ਹਾਂ ਵਿੱਚ ਨਿਯਮਾਂ ਦੀਆਂ ਸ਼ਰੇਆਮ ਧੱਜੀਆਂ ਉੱਡ ਰਹੀਆਂ ਹਨ। ਜੇਲ੍ਹਾਂ ਅੰਦਰੋਂ ਰੋਜ਼ਾਨਾ ਨਸ਼ਾ ਤੇ ਮੋਬਾਈਲ ਬਰਾਮਦ ਹੋ ਰਹੇ ਹਨ ਜਿਸ ਤੋਂ ਕਰਕੇ ਜੇਲ੍ਹ ਪ੍ਰਸ਼ਾਸਨ ਉੱਪਰ ਵੀ ਸਵਾਲ ਉੱਠਣ ਲੱਗੇ ਹਨ। ਅਹਿਮ ਗੱਲ ਹੈ ਕਿ ਜਿਨ੍ਹਾਂ ਜੇਲ੍ਹਾਂ ਦੀ ਸੁਰੱਖਿਆ ਸੀਆਰਪੀਐਫ਼ ਦੇ ਹੱਥ ਹੈ, ਉੱਥੇ ਵੀ ਇਹੀ ਹਾਲ ਹੈ। ਅਜਿਹੀ ਹੀ ਹਕੀਕਤ ਲੁਧਿਆਣਾ ਦੇ ਤਾਜਪੁਰ ਰੋਡ ਸਥਿਤ ਤਿੰਨ ਤੋਂ ਚਾਰ ਕਿਲੋਮੀਟਰ ਦੇ ਖੇਤਰ ’ਚ ਫੈਲੀ ਸ਼ਹਿਰ ਦੀ ਹਾਈ ਸੁਰੱਖਿਆ ਕੇਂਦਰੀ ਜੇਲ੍ਹ ਦੀ ਹੈ। ਇੱਥੇ ਪੰਜਾਬ ਪੁਲਿਸ....
ਸਲਾਬਤਪੁਰਾ 'ਚ ਚੱਲ ਰਹੀ ਪ੍ਰੇਮੀਆਂ ਦੀ ਸਤਸੰਗ ਦਾ ਸ਼੍ਰੋਮਣੀ ਅਕਾਲੀ ਦਲ (ਅ) ਨੇ ਕੀਤਾ ਵਿਰੋਧ
ਬਠਿੰਡਾ : ਸਲਾਬਤਪੁਰਾ ਵਿੱਚ ਚੱਲ ਰਹੀ ਡੇਰਾ ਸਿਰਸਾ ਦੇ ਪ੍ਰੇਮੀਆਂ ਦੀ ਸਤਸੰਗ ਨੂੰ ਰੋਕਣ ਲਈ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਕਾਰਕੁਨ ਪਹੁੰਚ ਗਏ। ਇੱਥੇ ਉਨ੍ਹਾਂ ਡੇਰੇ ਵਿੱਚ ਜਾ ਰਹੀ ਬੱਸ ਅੱਗੇ ਲੇਟ ਕੇ ਵਿਰੋਧ ਕੀਤਾ। ਪਿੰਡ ਜਲਾਲ ਦੇ ਬੱਸ ਸਟੈਂਡ ਨਜ਼ਦੀਕ ਵੱਡੀ ਗਿਣਤੀ ਵਿੱਚ ਪੁੱਜ ਰਹੀਆਂ ਡੇਰਾ ਪ੍ਰੇਮੀਆਂ ਦੀਆਂ ਬੱਸਾਂ ਨੂੰ ਰੋਕਿਆ ਗਿਆ। ਇਸ ਮੌਕੇ ਅਕਾਲੀ ਦਲ ਅੰਮ੍ਰਿਤਸਰ ਦੇ ਵਰਕਰਾਂ ਨੇ ਨਾਅਰੇਬਾਜ਼ੀ ਕਰਦੇ ਹੋਏ ਕਿਹਾ ਕਿ ਅੱਜ ਸਿਰਸਾ ਵਾਲੇ ਸਾਧ ਦੀ ਲਾਈਵ ਸਤਸੰਗ ਹੋ ਰਹੀ ਹੈ। ਗੰਭੀਰ ਦੋਸ਼ਾਂ....
ਸਿੱਧੂ ਮੂਸੇਵਾਲਾ ਦੇ ਕਤਲ ਦਾ ਇਨਸਾਫ ਨਾ ਮਿਲਿਆ ਤਾਂ ਲਵਾਂਗਾ ਐਫਆਰਆਈ ਵਾਪਸ : ਬਲਕੌਰ ਸਿੰਘ
ਮਾਨਸਾ : ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਐਤਵਾਰ ਨੂੰ ਇੱਕ ਮੀਟਿੰਗ ਦੌਰਾਨ ਕਿਹਾ ਕਿ ਮੂਸੇਵਾਲਾ ਦੇ ਕਤਲ ਨੂੰ 5 ਮਹੀਨੇ ਹੋ ਗਏ ਹਨ, ਪਰ ਸਰਕਾਰ ਵੱਲੋਂ ਇਨਸਾਫ਼ ਨਹੀਂ ਮਿਲ ਰਿਹਾ। ਮੈਨੂੰ ਕਾਨੂੰਨ ‘ਤੇ ਭਰੋਸਾ ਸੀ, ਇਸੇ ਲਈ ਹੁਣ ਤੱਕ ਕਿਤੇ ਵੀ ਧਰਨਾ ਨਹੀਂ ਦਿੱਤਾ ਗਿਆ, ਪਰ ਹੁਣ ਸਰਕਾਰ ਨਹੀਂ ਸੁਣ ਰਹੀ। ਮੂਸੇਵਾਲਾ ਨੇ ਅਮਰੀਕਾ ਅਤੇ ਕੈਨੇਡਾ ਵਰਗੇ ਦੇਸ਼ਾਂ ਵਿਚ ਰਹਿਣ ਦੀ ਬਜਾਏ ਆਪਣੇ ਦੇਸ਼ ਵਿਚ ਹੀ ਰਹਿਣ ਦਾ ਫੈਸਲਾ ਕੀਤਾ ਸੀ ਪਰ ਪੰਜਾਬ ਵਿਚ ਗੈਂਗਸਟਰਾਂ ਨੇ ਜਾਲ ਬੁਣ ਕੇ....
ਡਿਪਟੀ ਕਮਿਸ਼ਨਰ ਸੁਰਭੀ ਮਲਿਕ ਵੱਲੋਂ ਡੇਗੂ, ਮਲੇਰੀਆ ਅਤੇ ਚਿਕਨਗੁਨੀਆ ਬੀਮਾਰੀਆਂ ਦੀ ਰੋਕਥਾਮ ਸਬੰਧੀ ਦਿਸ਼ਾ ਨਿਰਦੇਸ਼ ਜਾਰੀ
ਲੁਧਿਆਣਾ : ਡਿਪਟੀ ਕਮਿਸ਼ਨਰ ਲੁਧਿਆਣਾ ਸ੍ਰੀਮਤੀ ਸੁਰਭੀ ਮਲਿਕ ਨੇ ਕਿਹਾ ਕਿ ਜ਼ਿਲ੍ਹੇ ਵਿੱਚ ਡੇਂਗੂ ਮਰੀਜ਼ਾਂ ਦੀ ਗਿਣਤੀ ਵਿੱਚ ਲਗਾਤਾਰ ਵਾਧਾ ਦਰਜ ਕੀਤਾ ਜਾ ਰਿਹਾ ਜਿਸ ਸਬੰਧੀ ਸਿਹਤ ਵਿਭਾਗ, ਨਗਰ ਨਿਗਮ, ਜਨ ਸਿਹਤ ਅਤੇ ਹੋਰ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਡੇਂਗੂ, ਮਲੇਰੀਆ ਅਤੇ ਚਿਕਨਗੁਨੀਆ ਆਦਿ ਫੈਲਣ ਵਾਲੀਆਂ ਬੀਮਾਰੀਆਂ ਦੀ ਰੋਕਥਾਮ ਲਈ ਲੋੜੀਦੇ ਕਦਮ ਚੁੱਕਣ 'ਤੇ ਜ਼ੋਰ ਦਿੱਤਾ। ਸ੍ਰੀਮਤੀ ਸੁਰਭੀ ਮਲਿਕ ਅੱਜ ਸਥਾਨਕ ਬੱਚਤ ਭਵਨ ਵਿਖੇ ਡੇਗੂ, ਮਲੇਰੀਆ ਅਤੇ ਚਿਕਨਗੁਨੀਆ ਬੀਮਾਰੀਆਂ ਦੀ ਰੋਕਥਾਮ ਲਈ....