ਮਾਲਵਾ

216ਵੇਂ ਦਿਨ ਥਾਣੇ ਅੱਗੇ ਮਨਾਈ ਧਰਨਾਕਾਰੀਆਂ ਨੇ ਦਿਵਾਲੀ
ਜਗਰਾਉਂ, (ਰਛਪਾਲ ਸਿੰਘ ਸ਼ੇਰਪੁਰੀ) : ਪੁਲਿਸ ਅੱਤਿਆਚਾਰ ਦੀ ਸ਼ਿਕਾਰ ਹੋ ਕੇ ਮੌਤ ਦੇ ਮੂੰਹ ਜਾ ਪਈ ਨੇੜਲੇ ਪਿੰਡ ਰਸੂਲਪੁਰ ਦੀ ਵਸਨੀਕ ਮ੍ਰਿਤਕ ਕੁਲਵੰਤ ਕੌਰ ਰਸੂਲਪੁਰ ਦੇ ਦੋਸ਼ੀਆਂ ਨੂੰ ਸਜ਼ਾਵਾਂ ਦਿਵਾਉਣ ਅਤੇ ਪੀੜ੍ਹਤ ਪਰਿਵਾਰ ਨੂੰ ਇਨਸਾਫ ਦਿਵਾਉਣ ਲਈ ਲਗਾਤਾਰ ਧਰਨੇ ਦੇ 216ਵੇਂ ਦਿਨ ਥਾਣੇ ਅੱਗੇ ਧਰਨਾਕਾਰੀਆਂ ਨੇ ਧਰਨਾ ਦਿੱਤਾ ਅਤੇ ਪੁਲਿਸ ਤੇ ਪੰਜਾਬ ਸਰਕਾਰ ਖਿਲਾਫ਼ ਨਾਹਰੇਬਾਜ਼ੀ ਕੀਤੀ। ਕਿਰਤੀ ਕਿਸਾਨ ਯੂਨੀਅਨ ਦੇ ਜਿਲ੍ਹਾ ਪ੍ਰਧਾਨ ਤਰਲੋਚਨ ਸਿੰਘ ਝੋਰੜਾਂ, ਪੇਂਡੂ ਮਜ਼ਦੂਰ ਯੂਨੀਅਨ ਜਿਲ੍ਹਾ ਪ੍ਰਧਾਨ....
ਸ਼ਿਲਪਕਲਾ ਦੇ ਬਾਨੀ ਭਗਵਾਨ ਵਿਸ਼ਵਕਰਮਾ ਨੇ ਕਿਰਤੀਆਂ ਨੂੰ ਨਵੀਂ ਸੇਧ ਦਿੱਤੀ- ਮੰਤਰੀ ਬੈਂਸ
ਸ੍ਰੀ ਅਨੰਦਪੁਰ ਸਾਹਿਬ : ਸ਼ਿਲਪਕਲਾ ਦੇ ਬਾਨੀ ਭਗਵਾਨ ਵਿਸ਼ਵਕਰਮਾ ਜੀ ਨੇ ਕਿਰਤੀਆਂ ਨੂੰ ਨਵੀ ਸੇਧ ਦਿੱਤੀ, ਉਨ੍ਹਾਂ ਨੂੰ ਨਿਰਮਾਣ ਅਤੇ ਸਿਰਜਣ ਦਾ ਦੇਵਤਾ ਕਿਹਾ ਜਾਂਦਾ ਹੈ। ਸ੍ਰਿਸ਼ਟੀ ਦੀ ਰਚਨਾ ਵਿਚ ਭਗਵਾਨ ਵਿਸ਼ਵਕਰਮਾ ਦੀ ਬਹੁਤ ਵੱਡੀ ਭੂਮਿਕਾ ਹੈ। ਇਹ ਪ੍ਰਗਟਾਵਾ ਹਰਜੋਤ ਸਿੰਘ ਬੈਂਸ ਕੈਬਨਿਟ ਮੰਤਰੀ ਜਲਸਰੋਤ, ਖਾਣਾਂ ਅਤੇ ਭੂ-ਵਿਗਿਆਨ, ਜੇਲਾਂ ਅਤੇ ਸਕੂਲ ਸਿੱਖਿਆ ਵਿਭਾਗ ਪੰਜਾਬ ਨੇ ਅੱਜ ਸ੍ਰੀ ਗੁਰੂ ਤੇਗ ਬਹਾਦੁਰ ਟੈਕਸੀ ਸਟੈਂਡ ਵੱਲੋਂ ਭਗਵਾਨ ਵਿਸ਼ਵਕਰਮਾ ਦਿਹਾੜੇ ਮੌਕੇ ਆਯੋਜਿਤ ਇੱਕ ਭਰਵੇ ਤੇ....
ਕੋਟਕਪੁਰਾ ਹਲਕੇ 'ਚ ਪਰਾਲੀ ਨਾ ਸਾੜਨ ਦਾ ਸਬੂਤ ਦੇਣ ਵਾਲੀਆਂ ਪੰਚਾਇਤਾਂ ਨੂੰ ਦਿੱਤੀ ਜਾਵੇਗੀ ਇੱਕ ਲੱਖ ਗ੍ਰਾਂਟ : ਸਪੀਕਰ ਸੰਧਵਾਂ
ਕੋਟਕਪੂਰਾ : ਪੰਜਾਬ ਵਿਧਾਨ ਸਭਾ ਪ੍ਰਧਾਨ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਜੇਕਰ ਉਨ੍ਹਾਂ ਦੇ ਚੋਣ ਖੇਤਰ ਕੋਟਕਪੂਰਾ ਅਧੀਨ ਕੋਈ ਪੰਚਾਇਤ ਇਹ ਸਾਬਤ ਕਰਦੀ ਹੈ ਕਿ ਉਨ੍ਹਾਂ ਨੇ ਪਰਾਲੀ ਨਹੀਂ ਸਾੜੀ ਹੈ ਤਾਂ ਮੈਂ ਉਨ੍ਹਾਂ ਨੂੰ ਆਪਣੀ ਗ੍ਰਾਂਟ ਵਿਚੋਂ 1 ਲੱਖ ਰੁਪਏ ਦੇਵਾਂਗਾ। ਪੰਜਾਬ ਵਿੱਚ ਪਰਾਲੀ ਸਾੜਨ ਦਾ ਸਿਲਸਿਲਾ ਜਾਰੀ ਹੈ। ਲੁਧਿਆਣਾ ਸਥਿਤ ਪੰਜਾਬ ਰਿਮੋਟ ਸੈਂਸਿੰਗ ਸੈਂਟਰ ਦੇ ਅੰਕੜਿਆਂ ਅਨੁਸਾਰ ਤਰਨਤਾਰਨ ਵਿੱਚ ਪਰਾਲੀ ਸਾੜਨ ਦੀਆਂ 1,034 ਘਟਨਾਵਾਂ ਦਰਜ ਕੀਤੀਆਂ ਗਈਆਂ ਹਨ। ਇਹ ਅੰਕੜਾ ਸੂਬੇ ਵਿੱਚ....
ਸਾਲ ਦਾ ਆਖਰੀ ਸੁਰਜ ਗ੍ਰਹਿਣ ਸ਼ੁਰੂ, ਅੰਮ੍ਰਿਤਸਰ 'ਚ ਸਭ ਤੋਂ ਪਹਿਲਾਂ ਦਿਖਾਈ ਦਿੱਤਾ
ਅੰਮ੍ਰਿਤਸਰ : ਦੇਸ਼ 'ਚ ਸਾਲ ਦਾ ਆਖਰੀ ਸੂਰਜ ਗ੍ਰਹਿਣ ਸ਼ੁਰੂ ਹੋ ਗਿਆ ਹੈ। ਭਾਰਤ 'ਚ ਸਭ ਤੋਂ ਪਹਿਲਾਂ ਅੰਮ੍ਰਿਤਸਰ 'ਚ ਦੇਖਿਆ ਗਿਆ। ਦੇਸ਼ 'ਚ ਇਹ ਗ੍ਰਹਿਣ ਦਿੱਲੀ, ਰਾਜਸਥਾਨ, ਪੱਛਮੀ ਮੱਧ ਪ੍ਰਦੇਸ਼, ਗੁਜਰਾਤ, ਪੰਜਾਬ, ਉੱਤਰ ਪ੍ਰਦੇਸ਼, ਉੱਤਰਾਖੰਡ, ਜੰਮੂ-ਸ਼੍ਰੀਨਗਰ, ਲੇਹ ਅਤੇ ਲੱਦਾਖ 'ਚ ਦਿਖਾਈ ਦੇਵੇਗਾ। ਇਸ ਤੋਂ ਬਿਨਾਂ ਇਹ ਸੂਰਜ ਗ੍ਰਹਿਣ ਦੱਖਣੀ ਭਾਰਤ ਦੇ ਕੁਝ ਹਿੱਸੇ ਜਿਵੇਂ ਕਿ ਤਾਮਿਲਨਾਡੂ, ਕਰਨਾਟਕ, ਮੁੰਬਈ, ਆਂਧਰਾ ਪ੍ਰਦੇਸ਼, ਤੇਲੰਗਾਨਾ, ਉੜੀਸਾ, ਬਿਹਾਰ, ਛੱਤੀਸਗੜ੍ਹ, ਝਾਰਖੰਡ ਅਤੇ ਬੰਗਾਲ ਦੇ....
ਮੁੱਖ ਮੰਤਰੀ ਮਾਨ ਨੇ ਧੂਰੀ ਵਿਖੇ ਭਗਵਾਨ ਵਿਸ਼ਵਕਰਮਾ ਨੂੰ ਸ਼ਰਧਾਂਜਲੀ ਭੇਟ ਕੀਤੀ 
ਸੰਗਰੂਰ : ਪੰਜਾਬ ਨੂੰ ਦੇਸ਼ ਦਾ ਮੋਹਰੀ ਸੂਬਾ ਬਣਾਉਣ ਲਈ ਮੁੱਖ ਮੰਤਰੀ ਭਗਵੰਤ ਮਾਨ ਨੇ ਲੋਕਾਂ ਨੂੰ ਭਗਵਾਨ ਵਿਸ਼ਵਕਰਮਾ ਦੁਆਰਾ ਦਰਸਾਏ ਮਾਰਗ 'ਤੇ ਚੱਲਣ ਦੀ ਅਪੀਲ ਕੀਤੀ। ਇੱਥੇ ਵਿਸ਼ਵਕਰਮਾ ਦਿਵਸ ਮੌਕੇ ਕਰਵਾਏ ਸਮਾਗਮ ਦੌਰਾਨ ਲੋਕਾਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਭਗਵਾਨ ਵਿਸ਼ਵਕਰਮਾ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਕਿਹਾ ਕਿ ਉਹ ਸਮੁੱਚੇ ਬ੍ਰਹਿਮੰਡ ਦੇ ਰਚੇਤਾ ਸਨ, ਜਿਨ੍ਹਾਂ ਦੀ ਉਦਯੋਗਿਕ ਗਤੀਵਿਧੀਆਂ ਵਿੱਚ ਲੋਕਾਂ ਦੁਆਰਾ ਵਰਤੀ ਜਾਂਦੀ ਹਰ ਤਰ੍ਹਾਂ ਦੀ ਮਸ਼ੀਨਰੀ ਅਤੇ ਸਾਜ਼ੋ-ਸਾਮਾਨ....
ਡੇਅਰੀ ਵਿਕਾਸ ਵਿਭਾਗ ਵੱਲੋਂ ਅਨੁਸੂਚਿਤ ਜਾਤੀ ਦੇ ਸਿਖਿਆਰਥੀਆਂ ਨੂੰ ਵੰਡੇ ਸਰਟੀਫਿਕੇਟ
ਲੁਧਿਆਣਾ : ਕੈਬਿਨਟ ਮੰਤਰੀ ਪੰਜਾਬ ਸ੍ਰੀ ਲਾਲਜੀਤ ਸਿੰਘ ਭੁੱਲਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਡਾਇਰੈਕਟਰ ਡੇਅਰੀ ਵਿਕਾਸ ਵਿਭਾਗ ਸ੍ਰੀ ਕੁਲਦੀਪ ਸਿੰਘ ਜਸੋਵਾਲ ਦੀ ਯੋਗ ਅਗਵਾਈ ਹੇਠ ਡੇਅਰੀ ਵਿਕਾਸ ਵਿਭਾਗ ਵਲੋਂ ਅਨੁਸੂਚਿਤ ਜਾਤੀ ਦੇ ਸਿਖਿਆਰਥੀਆਂ ਲਈ ਚਲਾਈ ਜਾ ਰਹੀ 2 ਹਫਤੇ ਦੀ ਮੁਫਤ ਸਿਖਲਾਈ ਸਮਾਪਤ ਹੋਣ 'ਤੇ ਸਿਖਿਆਰਥੀਆਂ ਨੂੰ ਡੇਅਰੀ ਸਿਖਲਾਈ ਅਤੇ ਵਿਸਥਾਰ ਕੇਂਦਰ ਬੀਜਾ ਵਿਖੇ ਸਰਟੀਫਿਕੇਟਾਂ ਦੀ ਵੰਡ ਡਿਪਟੀ ਡਾਇਰੈਕਟਰ ਡੇਅਰੀ ਲੁਧਿਆਣਾ ਸ੍ਰੀ ਦਲਬੀਰ ਕੁਮਾਰ ਵਲੋਂ ਕੀਤੀ ਗਈ। ਇਸ ਮੌਕੇ ਭਾਗ ਲੈਣ....
ਜੀ.ਟੀ.ਬੀ. ਨੈਸ਼ਨਲ ਕਾਲਜ ਦਾਖਾ ਵਿਖੇ ਰੋਜ਼ਗਾਰ ਮੇਲਾ ਆਯੋਜਿਤ
ਦਾਖਾ : ਜੀ.ਟੀ.ਬੀ. ਨੈਸ਼ਨਲ ਕਾਲਜ ਅਤੇ ਜੀ.ਟੀ.ਬੀ. ਆਈ.ਐਮ.ਟੀ. ਦਾਖਾ ਵੱਲੋਂ ਆਪਣੇ ਕੈਂਪਸ ਵਿਖੇ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ (ਡੀ.ਬੀ.ਈ.ਈ.) ਲੁਧਿਆਣਾ ਦੇ ਸਹਿਯੋਗ ਨਾਲ ਮੈਗਾ ਰੋਜ਼ਗਾਰ ਮੇਲੇ ਦਾ ਆਯੋਜਨ ਕੀਤਾ ਗਿਆ । ਰੋਜ਼ਗਾਰ ਮੇਲੇ ਮੌਕੇ ਵੱਖ-ਵੱਖ 22 ਨਾਮੀ ਕੰਪਨੀਆਂ ਦੇ ਨੁਮਾਇੰਦਿਆਂ ਨੇ ਸ਼ਮੂਲੀਅਤ ਕੀਤੀ ਜਿਨ੍ਹਾਂ ਵਿੱਚ ਐਸ.ਬੀ.ਆਈ. ਜੀਵਨ ਬੀਮਾ, ਭਾਰਤੀ ਏਅਰਟੈੱਲ ਲਿਮਟਿਡ, ਡੀਸੈਂਟ ਸਰਵਿਸਿਜ਼, ਕੁਏਸ ਕਾਰਪੋਰੇਸ਼ਨ, ਐਲ.ਆਈ.ਸ.ੀ ਆਫ ਇੰਡੀਆ, ਬਾਈਜੂਜ਼, ਐਨ.ਆਈ.ਆਈ.ਟੀ. ਲਿਮਟਿਡ, ਐਕਸਿਸ ਬੈਂਕ....
ਮ੍ਰਿਤਕ ਕੁਲਵੰਤ ਕੌਰ ਦੇ ਕਾਤਲ਼ਾਂ ਦੀ ਗ੍ਰਿਫਤਾਰੀ 215ਵੇਂ ਦਿਨ ਧਰਨਾ ਜਾਰੀ
ਜਗਰਾਉਂ (ਰਛਪਾਲ ਸਿੰਘ ਸ਼ੇਰਪੁਰੀ) : ਮ੍ਰਿਤਕ ਕੁਲਵੰਤ ਕੌਰ ਰਸੂਲਪੁਰ ਦੇ ਕਾਤਲ਼ਾਂ ਦੀ ਗ੍ਰਿਫਤਾਰੀ ਲਈ 23 ਮਾਰਚ ਤੋਂ ਸ਼ੁਰੂ ਕੀਤਾ ਸੰਘਰਸ਼ ਅੱਜ 215ਵੇਂ ਦਿਨ ਵੀ ਜਾਰੀ ਰਿਹਾ। ਅੱਜ ਧਰਨੇ ਦਰਮਿਆਨ ਕਿਰਤੀ ਕਿਸਾਨ ਯੂਨੀਅਨ ਦੇ ਜਿਲ੍ਹਾ ਪ੍ਰਧਾਨ ਤਰਲੋਚਨ ਸਿੰਘ ਝੋਰੜਾਂ, ਦਸਮੇਸ਼ ਕਿਸਾਨ ਮਜ਼ਦੂਰ ਯੂਨੀਅਨ ਦੇ ਪ੍ਰਧਾਨ ਗੁਰਦਿਆਲ ਸਿੰਘ ਤਲਵੰਡੀ, ਕੇਕੇਯੂ ਯੂਥ ਵਿੰਗ ਮਨੋਹਰ ਸਿੰਘ ਝੋਰੜਾਂ, ਭਾਰਤੀ ਕਿਸਾਨ ਯੂਨੀਅਨ ਏਕਤਾ (ਡਕੌੰਦਾ) ਦੇ ਜੱਗਾ ਸਿੰਘ ਢਿਲੋਂ, ਕੁੰਢਾ ਸਿੰਘ ਕਾਉਂਕੇ ਤੇ ਰਾਮਤੀਰਥ ਸਿੰਘ ਲੀਲ੍ਹਾ....
ਸਰਕਾਰੀ ਸੀਨੀਅਰ ਸੈਕੰਡਰੀ ਸਕੂਲ 'ਚ ਦੀਵਾਲੀ ਦਾ ਤਿਉਹਾਰ ਮਨਾਇਆ
ਰਾਮਪੁਰਾ ਫੂਲ (ਅਮਨਦੀਪ ਸਿੰਘ ਗਿਰ) : ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਫੂਲ ਟਾਊਨ ਵਿੱਚ ਮੁੱਖ ਅਧਿਆਪਕਾ ਰੇਖਾ ਰਾਣੀ ਜੀ ਦੀ ਅਗਵਾਈ ਵਿੱਚ ਦੀਵਾਲੀ ਦਾ ਤਿਉਹਾਰ ਮਨਾਇਆ ਗਿਆ,ਜਿਸ ਵਿੱਚ ਚਾਰ ਹਾਊਸ ਨੇ ਵੱਖ-ਵੱਖ ਗਤੀਵਿਧੀਆਂ ਕੀਤੀਆਂ ਜਿਨਾ ਵਿੱਚ ਰੰਗੋਲੀ ਬਣਾਉਣਾ,ਕਮਰਾ ਸਜਾਉਣਾ,ਦੀਵੇ ਸਜਾਉਣਾ ਆਦਿ ਮੁਕਾਬਲਿਆਂ ਵਿੱਚ ਭਾਗ ਲਿਆ। ਸਾਰੇ ਹੀ ਅਧਿਆਪਕ ਸਾਹਿਬਾਨ ਜੀ ਅਤੇ ਵਿਦਿਆਰਥੀਆਂ ਨੇ ਇਹਨਾਂ ਮੁਕਾਬਲਿਆਂ ਵਿੱਚ ਬੜੇ ਉਤਸ਼ਾਹ ਨਾਲ ਭਾਗ ਲਿਆ। ਵਿਦਿਆਰਥੀਆਂ ਨੇ ਬੜੀ ਮਿਹਨਤ ਨਾਲ ਰੰਗੋਲੀ,ਦੀਵੇ....
ਅਰਵਿੰਦ ਕੇਜਰੀਵਾਲ ਤੇ ਭਗਵੰਤ ਮਾਨ ਤੇ ਸਾਰੇ ਨਕਲੀ ਕ੍ਰਾਂਤੀਕਾਰੀਆਂ ਨੂੰ ਸ਼ਰਮ ਆਉਣੀ ਚਾਹੀਦੀ ਹੈ : ਖਹਿਰਾ
ਸੰਗਰੂਰ : ਮੁੱਖ ਮੰਤਰੀ ਭਗਵੰਤ ਮਾਨ ਦੀ ਸੰਗਰੂਰ ਰਿਹਾਇਸ਼ ਸਾਹਮਣੇ ਕਿਸਾਨ ਯੂਨੀਅਨ ਦੇ ਧਰਨੇ ਵਿੱਚ ਦੋ ਕਿਸਾਨਾਂ ਦੀ ਮੌਤ ਨੂੰ ਲੈ ਕੇ ਕਾਂਗਰਸ ਦੇ ਸੀਨੀਅਰ ਲੀਡਰ ਸੁਖਪਾਲ ਖਹਿਰਾ ਨੇ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਘੇਰਿਆ ਹੈ। ਸੁਖਪਾਲ ਖਹਿਰਾ ਨੇ ਕਿਸਾਨਾਂ ਦੀ ਮੌਤ ਲਈ ਮੁਆਵਜ਼ਾ ਮੰਗਦਿਆਂ ਕਿਸਾਨਾਂ ਦੀਆਂ ਮੰਗਾਂ ਤੁਰੰਤ ਮੰਨਣ ਲਈ ਕਿਹਾ ਹੈ। ਸੁਖਪਾਲ ਖਹਿਰਾ ਨੇ ਟਵੀਟ ਕਰਦਿਆਂ ਲਿਖਿਆ ਅਰਵਿੰਦ ਕੇਜਰੀਵਾਲ ਤੇ ਭਗਵੰਤ ਮਾਨ ਤੇ ਸਾਰੇ ਨਕਲੀ ਕ੍ਰਾਂਤੀਕਾਰੀਆਂ ਨੂੰ ਸ਼ਰਮ ਆਉਣੀ ਚਾਹੀਦੀ ਹੈ। ਬੀਕੇਯੂ....
ਦੁਨੀਆ ਦਾ ਸਭ ਤੋਂ ਵੱਡਾ ਦੀਵਾ ਜਗਾ ਕੇ ਕਾਇਮ ਕੀਤਾ ਵਿਸ਼ਵ ਰਿਕਾਰਡ
ਮੋਹਾਲੀ : ਵੀਆਈਪੀ ਸ਼ਹਿਰ ਮੋਹਾਲੀ ਦੇ ਲੋਕਾਂ ਨੇ ਦੀਵਾਲੀ ਮੌਕੇ ਦੁਨੀਆ ਦਾ ਸਭ ਤੋਂ ਵੱਡਾ ਦੀਵਾ ਜਗਾ ਕੇ ਵਿਸ਼ਵ ਰਿਕਾਰਡ ਕਾਇਮ ਕੀਤਾ ਹੈ। ਇਸ ਦੀਵੇ ਰਾਹੀਂ ਵਿਸ਼ਵ ਸ਼ਾਂਤੀ, ਧਰਮ ਨਿਰਪੱਖਤਾ ਅਤੇ ਮਨੁੱਖਤਾ ਦਾ ਸੰਦੇਸ਼ ਦਿੱਤਾ ਜਾ ਰਿਹਾ ਹੈ। ਇਸ ਦਾ ਨਾਂ ਗਿਨੀਜ਼ ਬੁੱਕ ਆਫ ਵਰਲਡ ਰਿਕਾਰਡ ਵਿੱਚ ਦਰਜ ਹੋ ਗਿਆ ਹੈ। ਸੈਕਟਰ-88 ਸਥਿਤ ਹੀਰੋ ਹੋਮਜ਼ ਸੁਸਾਇਟੀ ਵਿੱਚ ਦੀਵਾਲੀ ਮੌਕੇ ਸਮਾਗਮ ਕਰਵਾਇਆ ਗਿਆ। ਲੈਫਟੀਨੈਂਟ ਜਨਰਲ (ਸੇਵਾਮੁਕਤ) ਕੇਜੇ ਸਿੰਘ ਪੀਵੀਐਸਐਮ, ਏਵੀਐਸਐਮ, ਸਾਬਕਾ ਜੀਓਸੀ ਪੱਛਮੀ ਕਮਾਂਡ ਨੇ....
ਜੀ.ਟੀ.ਬੀ. ਨੈਸ਼ਨਲ ਕਾਲਜ ਦਾਖਾ ਵਿਖੇ ਰੋਜ਼ਗਾਰ ਮੇਲਾ ਆਯੋਜਿਤ
ਦਾਖਾ : ਜੀ.ਟੀ.ਬੀ. ਨੈਸ਼ਨਲ ਕਾਲਜ ਅਤੇ ਜੀ.ਟੀ.ਬੀ. ਆਈ.ਐਮ.ਟੀ. ਦਾਖਾ ਵੱਲੋਂ ਆਪਣੇ ਕੈਂਪਸ ਵਿਖੇ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ (ਡੀ.ਬੀ.ਈ.ਈ.) ਲੁਧਿਆਣਾ ਦੇ ਸਹਿਯੋਗ ਨਾਲ ਮੈਗਾ ਰੋਜ਼ਗਾਰ ਮੇਲੇ ਦਾ ਆਯੋਜਨ ਕੀਤਾ ਗਿਆ, ਰੋਜ਼ਗਾਰ ਮੇਲੇ ਮੌਕੇ ਵੱਖ-ਵੱਖ 22 ਨਾਮੀ ਕੰਪਨੀਆਂ ਦੇ ਨੁਮਾਇੰਦਿਆਂ ਨੇ ਸ਼ਮੂਲੀਅਤ ਕੀਤੀ ਜਿਨ੍ਹਾਂ ਵਿੱਚ ਐਸ.ਬੀ.ਆਈ. ਜੀਵਨ ਬੀਮਾ, ਭਾਰਤੀ ਏਅਰਟੈੱਲ ਲਿਮਟਿਡ, ਡੀਸੈਂਟ ਸਰਵਿਸਿਜ਼, ਕੁਏਸ ਕਾਰਪੋਰੇਸ਼ਨ, ਐਲ.ਆਈ.ਸ.ੀ ਆਫ ਇੰਡੀਆ, ਬਾਈਜੂਜ਼, ਐਨ.ਆਈ.ਆਈ.ਟੀ. ਲਿਮਟਿਡ, ਐਕਸਿਸ ਬੈਂਕ....
ਨੈਸ਼ਨਲ ਕੈਰੀਅਰ ਸਰਵਿਸ ਸੈਂਟਰ(ਦਿਵਿਆਂਗ ਲਈ) ਲੁਧਿਆਣਾ ਵਿਖੇ ਰੋਜ਼ਗਾਰ ਮੇਲੇ ਦਾ ਆਯੋਜਨ
ਲੁਧਿਆਣਾ : ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ (ਡੀ.ਬੀ.ਈ.ਈ.) ਲੁਧਿਆਣਾ ਅਤੇ ਫਿਕੀ ਫਲੋ ਲੁਧਿਆਣਾ ਦੇ ਸਹਿਯੋਗ ਨਾਲ 'ਨੈਸ਼ਨਲ ਕੈਰੀਅਰ ਸਰਵਿਸ ਸੈਂਟਰ ਦਿਵਿਆਂਗ ਲਈ' (ਐਨ.ਸੀ.ਐਸ.ਸੀ. ਫਾਰ ਡੀ.ਏ.) ਵਿਖੇ ਰੋਜ਼ਗਾਰ ਮੇਲੇ ਦਾ ਆਯੋਜਨ ਕਰਵਾਇਆ ਗਿਆ। ਰੋਜ਼ਗਾਰ ਮੇਲੇ ਦੌਰਾਨ ਏਵਨ ਸਾਈਕਲ, ਟੈਕ ਆਟੋ, ਓਸ਼ੋ ਟੂਲਜ਼, ਐਕਸਿਸ ਬੈਂਕ, ਆਨੰਦ ਕੋਨਕਾਸਟ ਲਿਮਟਿਡ ਸਮੇਤ ਵੱਖ-ਵੱਖ 15 ਕੰਪਨੀਆਂ ਨੇ ਹਿੱਸਾ ਲਿਆ। ਮੇਲੇ ਦੌਰਾਨ 25 ਦਿਵਿਆਂਗ ਸਮੇਤ ਕੁੱਲ 113 ਬੇਰੋਜ਼ਗਾਰ ਨੌਜਵਾਨਾਂ ਵੱਲੋਂ ਸ਼ਮੂਲੀਅਤ ਕੀਤੀ ਗਈ ਜ਼ਿਨ੍ਹਾਂ....
ਰਾਜ ਪੱਧਰੀ ਖੇਡਾਂ ਦਾ ਲੁਧਿਆਣਾ 'ਚ ਸ਼ਾਨਦਾਰ ਸਮਾਪਤ, ਵੱਖ-ਵੱਖ ਖੇਡਾਂ 'ਚ ਰੋਮਾਂਚਕ ਮੁਕਾਬਲੇ ਵੇਖਣ ਨੂੰ ਮਿਲੇ
ਲੁਧਿਆਣਾ : ਖੇਡਾਂ ਵਤਨ ਪੰਜਾਬ ਦੀਆਂ ਤਹਿਤ ਰਾਜ ਪੱਧਰੀ ਖੇਡ ਮੁਕਾਬਲਿਆਂ ਵਿੱਚ ਅੱਜ ਵੱਖ ਵੱਖ ਜਿਲ੍ਹਿਆਂ ਦੇ ਬਾਸਕਟਬਾਲ, ਹੈਂਡਬਾਲ, ਸਾਫਟਬਾਲ ਅਤੇ ਜੂਡੋ ਖੇਡਾਂ ਵਿੱਚ 21-40 ਵਰਗ ਵਿੱਚ ਸ਼ਾਨਦਾਰ ਮੁਕਾਬਲੇ ਹੋਏ। ਜਿਲ੍ਹਾ ਲੁਧਿਆਣਾ ਵਿਖੇ ਹੋਏ ਮੁਕਾਬਲਿਆਂ ਦੇ ਅਖੀਰਲੇ ਦਿਨ ਦੇ ਨਤੀਜੇ ਸਾਂਝੇ ਕਰਦਿਆਂ ਜ਼ਿਲ੍ਹਾ ਖੇਡ ਅਫ਼ਸਰ ਸ੍ਰੀ ਰਵਿੰਦਰ ਸਿੰਘ ਨੇ ਦੱਸਿਆ ਕਿ ਹੈਂਡਬਾਲ 21-40 ਵੂਮੈਨ ਵਰਗ ਵਿੱਚ ਐਸ.ਏ.ਐਸ. ਨਗਰ ਦੀ ਟੀਮ ਨੇ ਮਾਨਸਾ ਦੀ ਟੀਮ ਨੂੰ 10-2 ਦੇ ਫਰਕ ਨਾਲ, ਅੰਮ੍ਰਿਤਸਰ ਦੀ ਟੀਮ ਨੇ ਐਸ.ਬੀ.ਐਸ....
ਗੁਰਦੁਆਰਾ ਸ੍ਰੀ ਦੁੱਖਨਿਵਾਰਨ ਸਾਹਿਬ ਵਿਖੇ ਕੈਬਨਿਟ ਮੰਤਰੀ ਪੁਰੀ ਨਤਮਸਤਕ ਹੋਏ
ਪਟਿਆਲਾ : ਭਾਰਤ ਸਰਕਾਰ ਦੇ ਹਾਊਸਿੰਗ, ਸ਼ਹਿਰੀ ਮਾਮਲੇ, ਪੈਟਰੋਲੀਅਮ ਅਤੇ ਕੁਦਰਤੀ ਗੈਸ ਦੇ ਕੈਬਨਿਟ ਮੰਤਰੀ ਹਰਦੀਪ ਸਿੰਘ ਪੁਰੀ ਅੱਜ ਨੌਵੇਂ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਚਰਨਛੋਹ ਅਸਥਾਨ ਗੁਰਦੁਆਰਾ ਸ੍ਰੀ ਦੁੱਖਨਿਵਾਰਨ ਸਾਹਿਬ ਵਿਖੇ ਨਤਮਸਤਕ ਹੋਣ ਪਹੁੰਚੇ ਸਨ। ਇਸ ਮੌਕੇ ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ ਨਾਲ ਭਾਜਪਾ ਦੀ ਪੰਜਾਬ ਅਤੇ ਜ਼ਿਲ੍ਹਾ ਇਕਾਈ ਦੀ ਲੀਡਰਸ਼ਿਪ ਵੀ ਹਾਜ਼ਰ ਰਹੀ। ਕੇਂਦਰੀ ਮੰਤਰੀ ਨੇ ਗੁਰੂ ਦਰਬਾਰ ’ਚ ਮੱਥਾ ਟੇਕਿਆ ਅਤੇ ਗੁਰਬਾਣੀ ਕੀਰਤਨ ਦਾ ਆਨੰਦ ਮਾਣਿਆ।....