ਮਾਲਵਾ

ਕੈਬਨਿਟ ਮੰਤਰੀ ਅਤੇ ਡਿਪਟੀ ਕਮਿਸ਼ਨਰ ਨੇ ਮਲੋਟ ਵਿਧਾਨ ਸਭਾ ਹਲਕੇ ਦੇ ਲੋਕਾਂ ਦੀਆਂ ਸੁਣੀਆਂ ਸਮੱਸਿਆਵਾਂ
ਅਧਿਕਾਰੀਆਂ ਨੇੇ ਲੋਕਾਂ ਦੀਆਂ ਸ਼ਿਕਾਇਤਾਂ ਦਾ ਕੀਤਾ ਮੌਕੇ ’ਤੇ ਨਿਪਟਾਰਾ ਸ੍ਰੀ ਮੁਕਤਸਰ ਸਾਹਿਬ 23 ਜਨਵਰੀ 2025 : ਪੰਜਾਬ ਸਰਕਾਰ ਦੀਆਂ ਹਦਾਇਤਾਂ ’ਤੇ ਵੱਖ- ਵੱਖ ਸਰਕਾਰੀ ਸੇਵਾਵਾਂ ਲੋਕਾਂ ਦੇ ਘਰਾਂ ਦੇ ਨੇੜੇ ਪਹੁੰਚਾਉਣ ਲਈ ਸ਼ੁਰੂ ਕੀਤੀ ਗਈ ਮੁਹਿੰਮ ‘ਸਰਕਾਰ ਤੁਹਾਡੇ ਦੁਆਰ’ ਤਹਿਤ ਡਾ. ਬਲਜੀਤ ਕੌਰ ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਮੰਤਰੀ ਪੰਜਾਬ ਅਤੇ ਸ੍ਰੀ ਰਾਜੇਸ਼ ਤ੍ਰਿਪਾਠੀ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਨੇ ਅੱਜ ਪਿੰਡ ਰਹੂੜਿਆਂਵਾਲੀ ਵਿਖੇ ਮਲੋਟ ਵਿਧਾਨ ਸਭਾ ਹਲਕੇ ਦੇ ਵੱਖ-ਵੱਖ....
ਸਰਕਾਰ ਵਲੋਂ ਸੂਬੇ ਦੇ ਵਿਕਾਸ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ  ਗੁਰਮੀਤ ਸਿੰਘ ਖੁੱਡੀਆਂ
ਖੇਤੀਬਾੜੀ ਮੰਤਰੀ ਨੇ ਲਗਭਗ 8 ਕਰੋੜ 48 ਲੱਖ ਰੁਪਏ ਦੀ ਲਾਗਤ ਨਾਲ ਵਿਕਾਸ ਕੰਮਾਂ ਦੀ ਕੀਤੀ ਸ਼ੁਰੂਆਤ ਕੈਬਨਿਟ ਮੰਤਰੀ ਨੇ ਲੰਬੀ ਵਿਧਾਨ ਸਭਾ ਹਲਕੇ ਦੇ ਵੱਖ-ਵੱਖ ਪਿੰਡਾਂ ਦਾ ਕੀਤਾ ਦੌਰਾ ਸ੍ਰੀ ਮੁਕਤਸਰ ਸਾਹਿਬ, 23 ਜਨਵਰੀ 2025 : ਪਸ਼ੂ ਪਾਲਣ ਤੇ ਮੱਛੀ ਪਾਲਣ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਖੇਤੀਬਾੜੀ ਨੇ ਆਪਣੇ ਵਿਧਾਨ ਸਭਾ ਹਲਕਾ ਲੰਬੀ ਦੇ ਵੱਖ-ਵੱਖ ਪਿੰਡਾਂ ਵਿੱਚ ਲਗਭਗ 8 ਕਰੋੜ 48 ਲੱਖ ਲਾਗਤ ਨਾਲ ਵਿਕਾਸ ਕੰਮਾਂ ਦੀ ਸ਼ੁਰੂਆਤ ਕਰਦਿਆਂ ਜਾਣਕਾਰੀ ਦਿੰਦਿਆ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ....
ਧੋਖਾਧੜੀ ਦੇ 2 ਵੱਖ ਵੱਖ ਮਾਮਲਿਆਂ ਵਿੱਚ 10 ਸਾਲ ਤੋਂ ਭਗੋੜਾ ਵਿਅਕਤੀ ਗ੍ਰਿਫਤਾਰ
ਸ੍ਰੀ ਫਤਿਹਗੜ੍ਹ ਸਾਹਿਬ, 23 ਜਨਵਰੀ (ਹਰਪ੍ਰੀਤ ਸਿੰਘ ਗੁੱਜਰਵਾਲ) : ਪੀ. ਓ. ਸਟਾਫ ਸ੍ਰੀ ਫਤਿਹਗੜ੍ਹ ਸਾਹਿਬ ਦੀ ਪੁਲਿਸ ਨੇ ਧੋਖਾਧੜੀ ਦੇ 2 ਮਾਮਲਿਆਂ ਵਿੱਚ 10 ਸਾਲ ਤੋਂ ਭਗੋੜੇ ਇੱਕ ਵਿਅਕਤੀ ਨੂੰ ਗ੍ਰਿਫਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪੀ. ਓ. ਸਟਾਫ ਸ੍ਰੀ ਫਤਿਹਗੜ੍ਹ ਸਾਹਿਬ ਦੇ ਐਸ. ਐਚ. ਓ. ਕੁਲਵੰਤ ਸਿੰਘ ਨੇ ਦੱਸਿਆ ਕਿ ਹਰਪ੍ਰੀਤ ਸਿੰਘ ਵਾਸੀ ਸਰਹਿੰਦ ਹਾਲ ਵਾਸੀ ਪ੍ਰੋਫੈਸਰ ਕਲੋਨੀ ਅਰਬਨ ਅਸਟੇਟ ਪਟਿਆਲਾ ਨੂੰ ਮਾਨਯੋਗ ਅਦਾਲਤ ਸ੍ਰੀ ਫਤਿਹਗੜ੍ਹ ਸਾਹਿਬ ਨੇ 29 ਅਪ੍ਰੈਲ 2015 ਨੂੰ....
ਪੀ.ਏ.ਯੂ. ਨੇ ਫਸਲਾਂ ਦੀ ਵਾਢੀ ਤੋਂ ਬਾਅਦ ਦੀ ਤਕਨਾਲੋਜੀ ਬਾਰੇ ਅਨੁਸੂਚਿਤ ਜਾਤੀਆਂ ਲਈ ਸਿਖਲਾਈ ਕੈਂਪ ਲਾਇਆ
ਲੁਧਿਆਣਾ 23 ਜਨਵਰੀ , 2025 : ਪੀ.ਏ.ਯੂ.ਦੇ ਪ੍ਰੋਸੈਸਿੰਗ ਅਤੇ ਭੋਜਨ ਇੰਜੀਨੀਅਰਿੰਗ ਵਿਭਾਗ ਨੇ ਭਾਰਤੀ ਖੇਤੀਬਾੜੀ ਖੋਜ ਪ੍ਰੀਸ਼ਦ ਦੀ ਸਹਾਇਤਾ ਨਾਲ ਵਢਾਈ ਉਪਰੰਤ ਫਸਲਾਂ ਦੀ ਇੰਜਨੀਅਰਿੰਗ ਅਤੇ ਤਕਨਾਲੋਜੀ ਬਾਰੇ ਸਰਵ ਭਾਰਤੀ ਸਾਂਝੇ ਖੋਜ ਪ੍ਰੋਜੈਕਟ ਤਹਿਤ, ਖੇਤੀ ਉੱਦਮ ਵਿਕਾਸ ਪ੍ਰੋਗਰਾਮ ਸਿਰਲੇਖ ਹੇਠ ਅਨੁਸੂਚਿਤ ਜਾਤੀਆਂ ਲਈ ਸਿਖਲਾਈ ਕੈਂਪ ਦਾ ਆਯੋਜਨ ਕੀਤਾ| ਇਸ ਕੈਂਪ ਵਿਚ ਸ਼ਾਮਿਲ ਹੋਏ 25 ਸਿਖਿਆਰਥੀਆਂ ਨੂੰ ਸਿਧਾਂਤਕ ਅਤੇ ਵਿਹਾਰਕ ਸਿਖਲਾਈ ਦਿੱਤੀ ਗਈ| ਖੋਜ ਪ੍ਰੋਜੈਕਟ ਦੇ ਇੰਚਾਰਜ ਅਤੇ ਭੋਜਨ ਵਿਗਿਆਨੀ....
ਪੀ.ਏ.ਯੂ. ਨੇ ਰਾਸ਼ਟਰੀ ਵੋਟਰ ਦਿਹਾੜਾ ਮਨਾਇਆ 
ਲੁਧਿਆਣਾ 23 ਜਨਵਰੀ, 2025 : ਪੀ.ਏ.ਯੂ. ਦੇ ਪਸਾਰ ਸਿੱਖਿਆ ਅਤੇ ਸੰਚਾਰ ਪ੍ਰਬੰਧਨ ਵਿਭਾਗ ਨੇ 15ਵੇਂ ਰਾਸ਼ਟਰੀ ਵੋਟਰ ਦਿਹਾੜੇ ਦੇ ਸੰਦਰਭ ਵਿਚ ਪੋਸਟਰ ਬਨਾਉਣ ਦਾ ਮੁਕਾਬਲਾ ਆਯੋਜਿਤ ਕੀਤਾ| ਇਹ ਪ੍ਰੋਗਰਾਮ ਕਾਲਜ ਦੇ ਡੀਨ ਅਤੇ ਵਿਭਾਗ ਦੇ ਮੁਖੀ ਡਾ. ਕਿਰਨ ਬੈਂਸ ਦੀ ਨਿਗਰਾਨੀ ਹੇਠ ਆਯੋਜਿਤ ਕੀਤਾ ਗਿਆ| ਇਸ ਮੌਕੇ ਕਮਿਊਨਟੀ ਸਾਇੰਸ ਕਾਲਜ ਦੇ ਵੱਖ-ਵੱਖ ਵਿਭਾਗਾਂ ਦੇ ਮੁਖੀ ਹਾਜ਼ਰ ਸਨ| ਭਰਵੀਂ ਗਿਣਤੀ ਵਿਚ ਵਿਦਿਆਰਥੀਆ ਨੇ ਪੋਸਟਰ ਬਨਾਉਣ ਦੇ ਮੁਕਾਬਲੇ ਵਿਚ ਹਿੱਸਾ ਲਿਆ| ਜੇਤੂ ਵਿਦਿਆਰਥੀਆਂ ਨੂੰ ਹੌਂਸਲ ਅਫ਼ਜ਼ਾਈ....
ਪੀਏਯੂ ਨੇ ਫਿੱਕੀ ਅਤੇ ਐੱਮ ਐੱਸ ਐੱਮ ਈ ਦੇ ਸਹਿਯੋਗ ਨਾਲ ਔਰਤ ਉੱਦਮੀਆਂ ਲਈ ਵਿਸ਼ੇਸ਼ ਸ਼ੈਸਨ ਕਰਵਾਇਆ
ਲੁਧਿਆਣਾ 23 ਜਨਵਰੀ, 2025 : ਪੀ.ਏ.ਯੂ. ਦੇ ਕਮਿਊਨਟੀ ਸਾਇੰਸ ਕਾਲਜ ਨੇ ਫਿੱਕੀ ਅਤੇ ਐੱਮ ਐੱਸ ਐੱਮ ਈ ਲੁਧਿਆਣਾ ਦੇ ਨਾਰੀ ਵਿੰਗ ਦੇ ਸਹਿਯੋਗ ਨਾਲ ਔਰਤ ਕਾਰੋਬਾਰੀ ਉੱਦਮੀਆਂ ਦੀ ਮਜ਼ਬੂਤੀ ਵਾਸਤੇ ਮੌਕੇ ਅਤੇ ਸੰਭਾਵਨਾਵਾਂ ਉੱਪਰ ਇਕ ਵਿਸ਼ੇਸ਼ ਸ਼ੈਸਨ ਦਾ ਆਯੋਜਨ ਕੀਤਾ| ਇਹ ਸ਼ੈਸਨ ਛੋਟੇ, ਦਰਿਮਆਨੇ ਅਤੇ ਬਹੁਤ ਛੋਟੇ ਉਦਯੋਗਾਂ ਬਾਰੇ ਮੰਤਰਾਲੇ ਦੇ ਸਹਿਯੋਗ ਨਾਲ ਆਯੋਜਿਤ ਕੀਤਾ ਗਿਆ| ਇਸ ਵਿਚਾਰ ਚਰਚਾ ਦਾ ਉਦੇਸ਼ ਐੱਮ ਐੱਸ ਐੱਮ ਈ ਦੀਆਂ ਸਕੀਮਾਂ ਅਤੇ ਯੋਜਨਾਵਾਂ ਤੋਂ ਜਾਣੂੰ ਕਰਵਾ ਕੇ ਔਰਤ ਕਾਰੋਬਾਰੀਆਂ ਨੂੰ ਸਫਲ....
ਪੀ.ਏ.ਯੂ. ਦੇ ਵਿਜ਼ਟਿੰਗ ਪ੍ਰੋਫੈਸਰ ਮਨਜੀਤ ਸਿੰਘ ਛੀਨਨ ਨੇ ਖੇਤੀ ਇੰਜਨੀਅਰਿੰਗ ਕਾਲਜ ਦੇ ਵਿਦਿਆਰਥੀਆਂ ਨਾਲ ਗੱਲਬਾਤ ਕੀਤੀ
ਲੁਧਿਆਣਾ 23 ਜਨਵਰੀ,2025 : ਪੀ.ਏ.ਯੂ. ਦੇ ਖੇਤੀ ਇੰਜਨੀਅਰਿੰਗ ਅਤੇ ਤਕਨਾਲੋਜੀ ਕਾਲਜ ਵਿਚ ਹੁਣੇ ਹੁਣੇ ਵਿਜ਼ਟਿੰਗ ਪ੍ਰੋਫੈਸਰ ਦਾ ਅਹੁਦਾ ਸਵੀਕਾਰ ਕਰਨ ਵਾਲੇ ਅਮਰੀਕਾ ਦੇ ਜੋਰਜੀਆ ਯੂਨੀਵਰਸਿਟੀ ਦੇ ਪ੍ਰੋਫੈਸਰ ਐਮੀਰਤਸ ਡਾ. ਮਨਜੀਤ ਸਿੰਘ ਛੀਨਨ ਨੇ ਕਾਲਜ ਦੇ ਵਿਦਿਆਰਥੀਆਂ ਨਾਲ ਸੰਵਾਦੀ ਸ਼ੈਸਨ ਰਚਾਇਆ| ਜ਼ਿਕਰਯੋਗ ਹੈ ਕਿ ਡਾ. ਛੀਨਨ ਪੀ.ਏ.ਯੂ. ਦੇ ਖੇਤੀ ਇੰਜਨੀਅਰਿੰਗ ਕਾਲਜ ਦੇ ਪਹਿਲੇ ਬੈਚ ਦੇ ਸਾਬਕਾ ਵਿਦਿਆਰਥੀ ਹਨ ਜਿਨ੍ਹਾਂ ਨੇ 1969 ਵਿਚ ਬੀ ਟੈੱਕ ਖੇਤੀ ਇੰਜਨੀਅਰਿੰਗ ਦੀ ਡਿਗਰੀ ਲਈ ਅਤੇ ਉਹ ਪੀ ਐੱਚ ਡੀ....
ਬੈਰਾਗੀ, ਵੈਸ਼ਨਵ, ਸਵਾਮੀ ਸਮਾਜ ਦੇ ਅਧਿਕਾਰੀਆਂ ਦੀ ਕੌਮੀ ਪੱਧਰੀ ਕਾਨਫਰੰਸ ਮਾਰਚ ਵਿੱਚ ਦਿੱਲੀ ਵਿੱਚ ਹੋਵੇਗੀ- ਬੈਰਾਗੀ, ਬਾਵਾ
ਲੁਧਿਆਣਾ, 23 ਜਨਵਰੀ 2025 : ਬੈਰਾਗੀ, ਵੈਸ਼ਨਵ ਅਤੇ ਸਵਾਮੀ ਸਮਾਜ ਦੇ ਪ੍ਰਮੁੱਖ ਕਾਰਜਕਰਤਾਵਾਂ ਦੀ ਇੱਕ ਰਾਸ਼ਟਰੀ ਪੱਧਰੀ ਕਾਨਫਰੰਸ ਮਾਰਚ ਮਹੀਨੇ ਵਿੱਚ ਦਿੱਲੀ ਵਿੱਚ ਹੋਵੇਗੀ। ਇਸ ਸਬੰਧੀ ਫੈਸਲਾ ਰਾਜਸਥਾਨ ਦੇ ਜੋਧਪੁਰ ਸਥਿਤ ਸੁਰੇਸ਼ ਵੈਸ਼ਨਵ ਦੇ ਗ੍ਰਹਿ ਵਿਖੇ ਵੈਰਾਗੀ, ਵੈਸ਼ਨਵ, ਸਵਾਮੀ ਸਮਾਜ ਦੇ ਉੱਘੇ ਰਾਸ਼ਟਰੀ ਆਗੂਆਂ ਮਨੋਹਰ ਬੈਰਾਗੀ ਅਤੇ ਕ੍ਰਿਸ਼ਨ ਕੁਮਾਰ ਬਾਵਾ ਦੀ ਸਰਪ੍ਰਸਤੀ ਹੇਠ ਹੋਈ ਮੀਟਿੰਗ ਦੌਰਾਨ ਲਿਆ ਗਿਆ। ਇਸ ਸਮੇਂ ਮਨੋਹਰ ਰਾਮਵੰਤ, ਭਾਗੀਰਥ ਵੈਸ਼ਨਵ, ਐਡਵੋਕੇਟ ਐਨ ਡੀ ਨਿਮਾਵਤ, ਰਜਿੰਦਰ....
ਕੇਂਦਰ ਸਰਕਾਰ ਵੱਲੋਂ ਨਵਾਂ ਕੌਮੀ ਖੇਤੀ ਮੰਡੀਕਰਨ ਖਰੜਾ, ਸੂਬਾ ਸਰਕਾਰਾਂ ਨੂੰ ਭੇਜ ਕੇ ਪਾਸ ਕਰਵਾਉਣ ਦੀ ਕੀਤੀ ਜਾ ਰਹੀ ਕੋਸ਼ਿਸ਼ : ਗੋਗੀ ਭੁੱਲਰ
ਰਾਏਕੋਟ ਵਿੱਚ 26 ਜਨਵਰੀ ਨੂੰ ਕੱਢਿਆ ਜਾਵੇਗਾ ਟਰੈਕਟਰ ਮਾਰਚ ਰਾਏਕੋਟ, 23 ਜਨਵਰੀ (ਰਘਵੀਰ ਸਿੰਘ ਜੱਗਾ) : ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤਹਿਤ 26 ਜਨਵਰੀ ਨੂੰ ਕੀਤੇ ਜਾ ਰਹੇ ਟਰੈਕਟਰ ਮਾਰਚ ਨੂੰ ਲੈ ਕੇ ਅੱਜ ਭਾਰਤੀ ਕਿਸਾਨ ਯੂਨੀਅਨ (ਏਕਤਾ) ਡਕੌਂਦਾ ਵੱਲੋਂ ਬਲਾਕ ਪ੍ਰਧਾਨ ਸਰਬਜੀਤ ਸਿੰਘ ਦੀ ਅਗਵਾਈ ਹੇਠ ਮੀਟਿੰਗ ਕੀਤੀ ਗਈ। ਇਸ ਮੌਕੇ ਮੀਟਿੰਗ ਵਿੱਚ ਜਿ੍ਹਲਾ ਮੀਤ ਪ੍ਰਧਾਨ ਗੁਰਮਿੰਦਰ ਸਿੰਘ ਗੋਗੀ ਭੁੱਲਰ ਅਤੇ ਜਿਲ੍ਹਾ ਮੀਤ ਪ੍ਰਧਾਨ ਅਮਨਦੀਪ ਸ਼ਰਮਾਂ ਵਿਸ਼ੇਸ਼ ਤੌਰ ਤੇ ਸ਼ਾਮਲ ਹੋਏ। ਇਸ ਮੌਕੇ ਮੀਟਿੰਗ....
ਭਾਰਤੀ ਕਿਸਾਨ ਯੂਨੀਅਨ ਏਕਤਾ-ਡਕੌਂਦਾ ਬਲਾਕ ਮਹਿਲ ਕਲਾਂ ਵੱਲੋਂ 'ਕੌਮੀ ਖੇਤੀ ਮੰਡੀਕਰਨ ਖਰੜਾ ਨੀਤੀ' ਬਾਰੇ ਗਹਿਲ ਅਤੇ ਰਾਏਸਰ ਵਿਖੇ ਚੇਤਨਾ ਮੀਟਿੰਗਾਂ-ਜਗਰਾਜ ਸਿੰਘ ਹਰਦਾਸਪੁਰਾ
ਮਹਿਲਕਲਾਂ ਤਹਿਸੀਲ ਪੱਧਰ 'ਤੇ 26 ਜਨਵਰੀ ਨੂੰ ਕੀਤਾ ਜਾਵੇਗਾ ਟਰੈਕਟਰ ਪਰੇਡ ਮਾਰਚ - ਸਤਨਾਮ ਸਿੰਘ ਮੂੰਮ ਮਹਿਲ ਕਲਾਂ 23 ਜਨਵਰੀ(ਭੁਪਿੰਦਰ ਸਿੰਘ ਧਨੇਰ) : ਭਾਰਤੀ ਕਿਸਾਨ ਯੂਨੀਅਨ ਏਕਤਾ -ਡਕੌਂਦਾ ਬਲਾਕ ਮਹਿਲਕਲਾਂ ਵੱਲੋਂ ਪਿੰਡਾਂ ਵਿੱਚ ਸ਼ੁਰੂ ਕੀਤੀ ਗਈ ਚੇਤਨਾ ਮੁਹਿੰਮ ਦੀ ਕੜੀ ਵਜੋਂ ਗਹਿਲ ਅਤੇ ਰਾਏਸਰ ਮੀਟਿੰਗਾਂ ਕਰਕੇ 'ਕੌਮੀ ਖੇਤੀ ਮੰਡੀਕਰਨ ਨੀਤੀ ਖਰੜੇ' ਸਬੰਧੀ ਜਾਣਕਾਰੀ ਦਿੱਤੀ ਗਈ। ਇਸ ਸਮੇਂ ਜਿਲ੍ਹਾ ਬਰਨਾਲਾ ਦੇ ਸੀਨੀਅਰ ਮੀਤ ਪ੍ਰਧਾਨ ਜਗਰਾਜ ਸਿੰਘ ਹਰਦਾਸਪੁਰਾ ਨੇ ਕਿਹਾ ਕਿ ਚਾਰ ਸਾਲ ਪਹਿਲਾਂ....
ਸੜ੍ਹਕ ਸੁਰੱਖਿਆ ਮਾਂਹ ਤੇ ਸੇਫ ਸਕੂਲ ਵਾਹਨ ਪਾਲਿਸੀ ਤਹਿਤ ੨੨ ਵਾਹਨਾਂ ਦੇ ਕੀਤੇ ਗਏ ਚਲਾਨ
ਸ੍ਰੀ ਫਤਿਹਗੜ੍ਹ ਸਾਹਿਬ, 23 ਜਨਵਰੀ (ਹਰਪ੍ਰੀਤ ਸਿੰਘ ਗੁੱਜਰਵਾਲ) : ਦਿਨੋਂ ਦਿਨ ਵੱਧ ਰਹੇ ਸੜ੍ਹਕੀ ਹਾਦਸਿਆਂ ਨੂੰ ਰੋਕਣਾ ਅੱਜ ਦੇ ਸਮੇਂ ਦੀ ਮੁੱਖ ਲੋੜ ਹੈ ਇਸ ਲਈ ਸਮੂਹ ਨਾਗਰਿਕਾਂ ਦਾ ਇਹ ਫਰਜ਼ ਬਣਦਾ ਹੈ ਕਿ ਵਾਹਨ ਚਲਾਉਂਦੇ ਸਮੇਂ ਟਰੈਫਿਕ ਨਿਯਮਾਂ ਦੀ ਪਾਲਣਾ ਯਕੀਨੀ ਬਣਾਈ ਜਾਵੇ ਤਾਂ ਜੋ ਸੜ੍ਹਕ ਦੁਰਘਟਨਾਵਾਂ ਵਿੱਚ ਅਜਾਈਂ ਜਾਂਦੀਆਂ ਮਨੁੱਖੀ ਜਾਨਾਂ ਨੂੰ ਬਚਾਇਆ ਜਾ ਸਕੇ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸਹਾਇਕ ਜ਼ਿਲ੍ਹਾ ਟਰਾਂਸਪੋਰਟ ਅਫਸਰ ਸ਼੍ਰੀ ਪ੍ਰਦੀਪ ਸਿੰਘ ਨੇ ਬਾਲ ਸੁਰੱਖਿਆ ਤੇ ਸਿੱਖਿਆ ਵਿਭਾਗ....
ਨੇਤਾ ਜੀ ਸੁਭਾਸ਼ ਚੰਦਰ ਬੋਸ ਦੀ ਜੈਯੰਤੀ ਮੌਕੇ ਜੀਸਸ ਸੇਵੀਅਰ ਸਕੂਲ ਵਿਖੇ ਪਰਾਕ੍ਰਮ ਦਿਵਸ ਮਨਾਇਆ ਗਿਆ
ਸ੍ਰੀ ਫਤਿਹਗੜ੍ਹ ਸਾਹਿਬ, 23 ਜਨਵਰੀ (ਹਰਪ੍ਰੀਤ ਸਿੰਘ ਗੁੱਜਰਵਾਲ) : ਨੇਤਾ ਜੀ ਸੁਭਾਸ਼ ਚੰਦਰ ਬੋਸ ਜੇਯੰਤੀ ਦੇ ਮੌਕੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲ੍ਹੋਂ ਜੀਸਸ ਸੇਵੀਅਰ ਸਕੂਲ ਵਿਖੇ ਸੈਮੀਨਾਰ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਚੀਫ ਜੂਡੀਸ਼ੀਅਲ ਮੇਜਿਸਟ੍ਰੇਟ ਕਮ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ਼੍ਰੀਮਤੀ ਦੀਪਤੀ ਗੋਇਲ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦੇ ਹੋਏ ਦੱਸਿਆ ਕਿ ਨੇਤਾਜੀ ਸੁਭਾਸ਼ ਚੰਦਰ ਬੋਸ ਦੇ ਸ਼ਬਦਾਂ, "ਮੈਨੂੰ ਆਪਣਾ ਖੂਨ ਦਿਓ, ਅਤੇ ਮੈਂ ਤੁਹਾਨੂੰ ਆਜ਼ਾਦੀ ਦਿਆਂਗਾ,"....
ਸਿਹਤਮੰਦ ਔਰਤ ਹੀ ਸਿਹਤਮੰਦ ਬੱਚੇ ਨੂੰ ਜਨਮ ਦੇ ਸਕਦੀ ਹੈ : ਡੀਐਮਸੀ ਡਾ ਸਰਿਤਾ 
ਸ੍ਰੀ ਫਤਿਹਗੜ੍ਹ ਸਾਹਿਬ, 23 ਜਨਵਰੀ (ਹਰਪ੍ਰੀਤ ਸਿੰਘ ਗੁੱਜਰਵਾਲ) : ਸਿਹਤ ਵਿਭਾਗ ਵੱਲੋਂ ਹਰੇਕ ਮਹੀਨੇ ਦੀ 09 ਅਤੇ 23 ਤਰੀਕ ਨੂੰ ਪ੍ਰਧਾਨ ਮੰਤਰੀ ਸੁਰੱਖਿਅਤ ਮਾਤ੍ਰੀਤਵ ਅਭਿਆਨ ਮਨਾਇਆ ਜਾਂਦਾ ਹੈ ਜਿਸ ਤਹਿਤ ਜਿਲੇ ਅੰਦਰਲੇ ਸਾਰੇ ਸਰਕਾਰੀ ਹਸਪਤਾਲਾਂ ਵਿੱਚ ਦੂਜੀ ਅਤੇ ਤੀਜੀ ਤਿਮਾਹੀ ਵਾਲੀਆਂ ਗਰਭਵਤੀ ਔਰਤਾਂ ਦਾ ਡਾਕਟਰੀ ਚੈੱਕ ਅਪ ਕਰਨ ਲਈ ਵਿਸ਼ੇਸ਼ ਕੈਂਪ ਲਗਾਏ ਜਾਂਦੇ ਹਨ ।ਇਨਾ ਕੈਂਪਾਂ ਵਿੱਚ ਆਉਣ ਵਾਲੀਆਂ ਗਰਭਵਤੀ ਔਰਤਾਂ ਨੂੰ ਸਿਹਤ ਸਬੰਧੀ ਜਾਗਰੂਕ ਕੀਤਾ ਜਾਂਦਾ ਹੈ ਅਤੇ ਰਿਫਰੈਸ਼ਮੈਂਟ ਵੀ ਦਿੱਤੀ....
ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਵੱਲੋਂ ਰਾਜ ਪੱਧਰੀ ਗਣਤੰਤਰ ਦਿਵਸ ਸਮਾਗਮ ਲਈ ਫੁੱਲ ਡਰੈੱਸ ਰਿਹਰਸਲ ਦਾ ਨਿਰੀਖਣ
ਅਧਿਕਾਰੀਆਂ ਨੂੰ ਰਾਜ ਪੱਧਰੀ ਗਣਤੰਤਰ ਦਿਵਸ ਸਮਾਰੋਹਾਂ ਲਈ ਢੁਕਵੇਂ ਪ੍ਰਬੰਧ ਯਕੀਨੀ ਬਣਾਉਣ ਲਈ ਵੀ ਦਿੱਤੇ ਨਿਰਦੇਸ਼ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ 26 ਜਨਵਰੀ ਨੂੰ ਰਾਸ਼ਟਰੀ ਝੰਡਾ ਲਹਿਰਾਉਣਗੇ ਲੁਧਿਆਣਾ, 23 ਜਨਵਰੀ 2025 : 76ਵੇਂ ਰਾਜ ਪੱਧਰੀ ਗਣਤੰਤਰ ਦਿਵਸ ਲਈ ਇੱਕ ਫੁੱਲ ਡਰੈੱਸ ਰਿਹਰਸਲ ਅੱਜ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਖੇਡ ਗਰਾਊਂਡ ਵਿਖੇ ਕੀਤੀ ਗਈ। ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਪਰੇਡ ਦੀ ਪ੍ਰਧਾਨਗੀ ਕੀਤੀ ਅਤੇ ਝੰਡਾ ਲਹਿਰਾਇਆ। ਡਿਪਟੀ ਕਮਿਸ਼ਨਰ ਜੋਰਵਾਲ ਨੇ ਮਾਰਚ ਪਾਸਟ....
ਜੀ.ਐਸ.ਟੀ. ਵਿਭਾਗ ਵੱਲੋਂ ਰਜਿਸਟਰੇਸ਼ਨ ਲਈ ਚਲਾਈ ਮੁਹਿੰਮ
ਸ਼੍ਰੀ ਮੁਕਤਸਰ ਸਾਹਿਬ 23 ਜਨਵਰੀ 2025 : ਵਿੱਤ ਕਮਿਸ਼ਨਰ (ਕਰ) ਸ਼੍ਰੀ ਕ੍ਰਿਸ਼ਨ ਕੁਮਾਰ ਦੇ ਆਦੇਸ਼ਾਂ ਅਨੁਸਾਰ, ਸਹਾਇਕ ਕਮਿਸ਼ਨਰ ਰਾਜ ਕਰ ਸ੍ਰੀ ਮੁਕਤਸਰ ਸਾਹਿਬ, ਸ਼੍ਰੀ ਨਰਿੰਦਰ ਕੁਮਾਰ ਅਗਵਾਈ ਹੇਠ ਵਿਭਾਗ ਦੇ ਅਧਿਕਾਰੀਆਂ ਵੱਲੋਂ ਬਜ਼ਾਰਾਂ ਵਿੱਚ ਜਾ ਕੇ ਸਰਵਿਸ ਸੈਕਟਰ ਅਧੀਨ ਆਉਂਦੇੇ ਅਣ ਰਜ਼ਿਸ਼ਟਰਡ ਡੀਲਰਾਂ ਨੂੰ ਰਜਿਸਟਰ ਕਰਵਾਉਣ ਲਈ ਮੁਹਿੰਮ ਚਲਾਈ ਜਾ ਰਹੀ ਹੈ। ਵਿਭਾਗ ਦੇ ਅਧਿਕਾਰੀਆਂ ਵੱਲੋਂ ਸਰਵਿਸ ਸੈਕਟਰ ਦੇ ਅਣ ਰਜਿਸਟਰਡ ਡੀਲਰਾਂ ਦੀ ਜੀ.ਐਸ. ਟੀ. ਐਕਟ ਅਧੀਨ ਰਜਿਸਟਰੇਸ਼ਨ ਕਰਵਾਉਣ ਲਈ ਉਹਨਾਂ ਦੇ....