ਮਾਲਵਾ

ਚਾਈਨਾ ਡੋਰ ਪੰਛੀਆਂ ਅਤੇ ਇਨਸਾਨਾਂ ਲਈ ਖਤਰਨਾਕ ਹੈ, ਇਸ ਦੀ ਵਰਤੋਂ ਨਾ ਕਰੋ : ਐਸਐਚਓ ਕਰਮਜੀਤ ਸਿੰਘ
ਥਾਣਾ ਸਿਟੀ ਪੁਲਿਸ ਨੇ ਚਾਈਨਾ ਡੋਰ ਨੂੰ ਲੈ ਕੇ ਸ਼ਹਿਰ ਵਿੱਚ ਚਲਾਈ ਤਲਾਸੀ ਮੁਹਿੰਮ ਰਾਏਕੋਟ, 22 ਜਨਵਰੀ (ਰਘਵੀਰ ਸਿੰਘ ਜੱਗਾ) : ਚਾਈਨਾ ਡੋਰ ਨੂੰ ਲੈ ਕੇ ਪੰਜਾਬ ਪੁਲਿਸ ਲਗਾਤਾਰ ਪੱਬਾਂ ਭਾਰ ਹੈ, ਚਾਈਨਾ ਡੋਰ ਦੀ ਰੋਕਥਾਮ ਲਈ ਥਾਂ ਥਾਂ ਤੇ ਪੁਲਿਸ ਵੱਲੋਂ ਛਾਪੇਮਾਰੀ ਕੀਤੀ ਜਾ ਰਹੀ ਹੈ। ਜਿਸ ਦੇ ਤਹਿਤ ਅੱਜ ਥਾਣਾ ਸਿਟੀ ਪੁਲਿਸ ਵੱਲੋਂ ਐਸਐਚਓ ਕਰਮਜੀਤ ਸਿੰਘ ਦੀ ਅਗਵਾਈ ਹੇਠ ਰਾਏਕੋਟ ਦੇ ਵੱਖ ਵੱਖ ਬਜ਼ਾਰਾਂ ਵਿੱਚ ਚਾਈਨਾ ਡੋਰ ਸਬੰਧੀ ਦੁਕਾਨਾਂ ਦੀ ਤਲਾਸੀ ਲਈ ਗਈ ਹੈ। ਇਸ ਮੌਕੇ ਐਸਐਚਓ ਕਰਮਜੀਤ ਸਿੰਘ ਨੇ....
ਸਰਕਾਰੀ ਹਾਈ ਸਕੂਲ ਆਂਡਲੂ ਦੇ ਸਟਾਫ ਵੱਲੋਂ ਗ੍ਰਾਂਮ ਪੰਚਾਇਤ ਦਾ ਸਨਮਾਨ
ਰਾਏਕੋਟ, 22 ਜਨਵਰੀ (ਰਘਵੀਰ ਸਿੰਘ ਜੱਗਾ) : ਨੇੜਲੇ ਪਿੰਡ ਆਂਡਲੂ ਵਿਖੇ ਸਰਕਾਰੀ ਹਾਈ ਸਕੂਲ ਦੇ ਸਮੂਹ ਸਟਾਫ ਵੱਲੋਂ ਨਵੀਂ ਚੁਣੀ ਪੰਚਾਇਤ ਦਾ ਸਨਮਾਨ ਕੀਤਾ ਗਿਆ।ਇਸ ਮੌਕੇ ਸਕੂਲ ਇੰਚਾਰਜ ਰਮਨਦੀਪ ਸਿੰਘ ਨੇ ਸਮੁੱਚੀ ਪੰਚਾਇਤ ਨੂੰ ਸਕੂਲ ਵਿੱਚ ਆਉਣ ਤੇ ਜੀ ਆਇਆ ਕਿਹਾ ਗਿਆ ਅਤੇ ਸਕੂਲ ਦੀਆਂ ਮੁੱਖ ਲੋੜਾਂ ਅਤੇ ਸਮੱਸਿਆਵਾਂ ਬਾਰੇ ਜਾਣੂੰ ਕਰਵਾਇਆ ਗਿਆ। ਇਸ ਮੌਕੇ ਸਰਪੰਚ ਹਰਵਿੰਦਰ ਸਿੰਘ ਰਾਜਾ ਬਰਾੜ ਨੇ ਸਕੂਲ ਸਟਾਫ ਨੂੰ ਭਰੋਸਾ ਦਿਵਾਇਆ ਕਿ ਸਕੂਲ ਦੀਆਂ ਜੋ ਵੀ ਮੁੱਖ ਲੋੜਾਂ ਤੇ ਸਮੱਸਿਆਵਾਂ ਹਨ, ਉਨ੍ਹਾਂ ਦਾ....
ਬੱਸ ਅਤੇ ਅਰਟਿਗਾ ਕਾਰ ਵਿਚਾਲੇ ਹੋਈ ਟੱਕਰ, 2 ਲੋਕਾਂ ਦੀ ਮੌਤ, 6 ਜ਼ਖਮੀ
ਨੰਗਲ, 21 ਜਨਵਰੀ 2025 : ਨੰਗਲ-ਚੰਡੀਗੜ੍ਹ ਮੁੱਖ ਮਾਰਗ 'ਤੇ ਬੱਸ ਅਤੇ ਅਰਟਿਗਾ ਕਾਰ ਵਿਚਾਲੇ ਆਹਮੋ-ਸਾਹਮਣੇ ਦੀ ਟੱਕਰ ਹੋ ਗਈ। ਇਸ ਹਾਦਸੇ 'ਚ 6 ਵਿਅਕਤੀ ਗੰਭੀਰ ਰੂਪ 'ਚ ਜ਼ਖਮੀ ਹੋ ਗਏ, ਜਿਨ੍ਹਾਂ 'ਚੋਂ ਇਕ ਔਰਤ ਦੀ ਮੌਕੇ 'ਤੇ ਹੀ ਮੌਤ ਹੋ ਗਈ, ਜਦਕਿ ਬਾਕੀ 5 ਗੰਭੀਰ ਜ਼ਖਮੀਆਂ ਨੂੰ ਪੁਲਸ ਅਤੇ ਐਂਬੂਲੈਂਸ ਦੀ ਮਦਦ ਨਾਲ ਨੰਗਲ ਦੇ ਸਿਵਲ ਹਸਪਤਾਲ ਪਹੁੰਚਾਇਆ ਗਿਆ, ਜਿੱਥੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ। ਗੰਭੀਰ ਜ਼ਖਮੀ 18 ਸਾਲਾ ਨੌਜਵਾਨ ਨੂੰ ਮੁੱਢਲੀ ਸਹਾਇਤਾ ਦਿੱਤੀ ਗਈ ਪਰ ਹਸਪਤਾਲ ਪਹੁੰਚਦਿਆਂ ਹੀ....
ਪਿੰਡ ਮਹਾਦੀਆ ਦੀ ਪੰਚਾਇਤ ਨੇ ਬੱਚਿਆਂ ਨੂੰ ਆਈਏਐਸ ਤੇ ਪੀਸੀਐਸ ਦੀ ਪੜ੍ਹਾਈ ਦਾ ਚੁੱਕਿਆ ਬੇੜਾ 
ਸ੍ਰੀ ਫਤਿਹਗੜ੍ਹ ਸਾਹਿਬ, 21 ਜਨਵਰੀ (ਹਰਪ੍ਰੀਤ ਸਿੰਘ ਗੁੱਜਰਵਾਲ) : ਜ਼ਿਲ੍ਹਾ ਸ੍ਰੀ ਫਤਿਹਗੜ੍ਹ ਸਾਹਿਬ ਦੇ ਪਿੰਡ ਮਹਾਦੀਆਂ ਵਿਖੇ ਗ੍ਰਾਮ ਪੰਚਾਇਤ ਵੱਲੋਂ ਆਮ ਇਜਲਾਸ ਸੱਦਿਆ ਗਿਆ। ਜਿਸ ਵਿੱਚ ਪਿੰਡ ਦੀ ਬਿਹਤਰੀ ਲਈ ਵੱਡੇ ਮਤੇ ਪਾਸ ਕੀਤੇ ਅਤੇ ਪਿੰਡ ਦੇ ਬੱਚਿਆਂ ਨੂੰ ਵੱਡੇ ਅਫਸਰ ਬਣਾਉਣ ਲਈ ਪੰਚਾਇਤ ਵੱਲੋਂ ਮਤਾ ਪਾਸ ਕੀਤਾ ਗਿਆ । ਪੰਚਾਇਤ ਸਕੱਤਰ ਖੁਸ਼ਵਿੰਦਰ ਸਿੰਘ ਅਤੇ ਸਰਪੰਚ ਕੁਲਦੀਪ ਸਿੰਘ ਨੇ ਕਿਹਾ ਕਿ ਸਾਡੇ ਬੱਚੇ ਰੁਜ਼ਗਾਰ ਦੀ ਤਲਾਸ਼ ਲਈ ਵਿਦੇਸ਼ਾਂ ਵੱਲ ਤੁਰੇ ਹੋਏ , ਜਿਨ੍ਹਾਂ ਨੂੰ ਮੁੜ ਆਪਣੇ....
ਭਰਤੀ ਮੁਹਿੰਮ ਦਾ ਮੁੱਖ ਉਦੇਸ਼ ਸ਼੍ਰੋਮਣੀ ਅਕਾਲੀ ਦਲ ਨੂੰ ਜ਼ਮੀਨੀ ਪੱਧਰ ’ਤੇ ਮਜ਼ਬੂਤ ਕਰਨਾ ਹੈ : ਬਿਕਰਮਜੀਤ ਸਿੰਘ ਖਾਲਸਾ 
ਸ਼੍ਰੋਮਣੀ ਅਕਾਲੀ ਦਲ ਨੇ ਸ੍ਰੀ ਫਤਿਹਗੜ੍ਹ ਸਾਹਿਬ ਵਿੱਚ ਭਰਤੀ ਮੁਹਿੰਮ ਸ਼ੁਰੂ ਕੀਤੀ ਸ਼੍ਰੋਮਣੀ ਅਕਾਲੀ ਦਲ ਹਮੇਸ਼ਾ ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਦੇ ਮੁੱਲਾਂ ਦੀ ਰੱਖਿਆ ਕਰਨ ਲਈ ਸਮਰਪਿਤ ਰਹੀ ਹੈ : ਢਿੱਲੋਂ ਫਤਿਹਗੜ੍ਹ ਸਾਹਿਬ, 21 ਜਨਵਰੀ 2025 : ਸ਼੍ਰੋਮਣੀ ਅਕਾਲੀ ਦਲ ਜ਼ਿਲ੍ਹਾ ਫਤਿਹਗੜ੍ਹ ਸਾਹਿਬ ਦੀ ਅੱਜ ਭਰਤੀ ਮੁਹਿੰਮ ਦੀ ਸ਼ੁਰੂਆਤ ਧੰਨ ਧੰਨ ਬਾਬਾ ਜ਼ੋਰਾਵਰ ਸਿੰਘ ਜੀ, ਬਾਬਾ ਫਤਹਿ ਸਿੰਘ ਜੀ ਤੇ ਜਗਤ ਮਾਤਾ ਗੁਜਰੀ ਜੀ ਦੇ ਅਸ਼ੀਰਵਾਦ ਉਪਰੰਤ ਵਰਕਰਾਂ ਤੇ ਆਗੂਆਂ ਦੀ ਭਰਵੀਂ ਮੀਟਿੰਗ ਕਰਕੇ....
ਲੋੜਵੰਦਾਂ ਦੀ ਮਦਦ ਤੋਂ ਕੋਈ ਹੋਰ ਵੱਡਾ ਪੁੰਨ ਦਾ ਕਾਰਜ ਕੋਈ ਨਹੀਂ : ਸਾਬਕਾ ਸਰਪੰਚ ਬਲਵੰਤ ਸਿੰਘ ਮਹਾਦੀਆਂ
ਸ੍ਰੀ ਫ਼ਤਹਿਗੜ੍ਹ ਸਾਹਿਬ, 21 ਜਨਵਰੀ 2025 : (ਹਰਪ੍ਰੀਤ ਸਿੰਘ ਗੁੱਜਰਵਾਲ) : ਪਿੰਡ ਮਹਾਦੀਆਂ ਵਿਖੇ ਬਾਬਾ ਫਰੀਦ ਸਰਬ ਧਰਮ ਸੇਵਾ ਸੁਸਾਇਟੀ ਅਤੇ ਮਿਰਜਾ ਮੁਲਤਾਨੀ ਵੈਲਫੇਅਰ ਸੁਸਾਇਟੀ ਵੱਲੋਂ ਸੰਸਥਾ ਦੇ ਚੇਅਰਮੈਨ ਹਾਜੀ ਬਾਬਾ ਦਿਲਸ਼ਾਦ ਅਹਿਮਦ ਦੀ ਅਗਵਾਈ ਵਿੱਚ ਲੋੜਵੰਦਾਂ ਨੂੰ ਸੂਟ ਵੰਡੇ ਗਏ। ਇਸ ਮੌਕੇ ਮੁੱਖ ਮਹਿਮਾਨ ਸਮਾਜ ਸੇਵਕ ਸਾਬਕਾ ਸਰਪੰਚ ਬਲਵੰਤ ਸਿੰਘ ਮਹਾਦੀਆ ਸਮੂਹ ਵਿੱਚ ਸ਼ਾਮਿਲ ਹੋਏ। ਸਮਾਜ ਸੇਵਕ ਸਾਬਕਾ ਸਰਪੰਚ ਬਲਵੰਤ ਸਿੰਘ ਮਹਾਦੀਆਂ ਨੇ ਕਿਹਾ ਕਿ ਹਾਜੀ ਬਾਬਾ ਹਮੇਸ਼ਾ ਹੀ ਜਿੱਥੇ ਲੋੜਵੰਦ....
ਜਿਲ੍ਹਾ ਪੱਤਰਕਾਰ ਯੂਨੀਅਨ ਵੱਲੋਂ ਨਵੇਂ ਸਾਲ ਦਾ ਕੈਲੰਡਰ ਜਾਰੀ 
ਪੱਤਰਕਾਰ ਲੋਕਤੰਤਰ ਦਾ ਚੌਥਾ ਥੰਮ ਹਨ - ਰਾਏ, ਥਿੰਦ, ਗਰੇਵਾਲ ਸ੍ਰੀ ਫ਼ਤਹਿਗੜ੍ਹ ਸਾਹਿਬ, 21 ਜਨਵਰੀ 2025 : (ਹਰਪ੍ਰੀਤ ਸਿੰਘ ਗੁੱਜਰਵਾਲ) : ਮੀਡੀਆ ਲੋਕਾਂ ਨੂੰ ਜਾਗਰੂਕ ਕਰਨ ਵਾਸਤੇ ਅਹਿਮ ਰੋਲ ਅਦਾ ਕਰਦਾ ਹੈ, ਪੱਤਰਕਾਰ ਲੋਕਤੰਤਰ ਦਾ ਚੌਥਾ ਥੰਮ ਹਨ, ਇਸ ਲਈ ਸਾਰਿਆਂ ਨੂੰ ਮੀਡੀਏ ਨੂੰ ਬਣਦਾ ਮਾਣ ਸਤਿਕਾਰ ਦੇਣਾ ਚਾਹੀਦਾ ਹੈ ਅਤੇ ਪੱਤਰਕਾਰਾਂ ਨੂੰ ਵੀ ਧੜੱਲੇ ਅਤੇ ਇਮਾਨਦਾਰੀ ਨਾਲ ਸੱਚਾਈ ਲੋਕਾਂ ਸਾਹਮਣੇ ਲਿਆਉਣੀ ਚਾਹੀਦੀ ਹੈ । ਇਹ ਪ੍ਰਗਟਾਵਾ ਵਿਧਾਇਕ ਐਡਵੋਕੇਟ ਲਖਬੀਰ ਸਿੰਘ ਰਾਏ, ਡਿਪਟੀ ਕਮਿਸ਼ਨਰ....
ਜ਼ਿਲ੍ਹੇ ਦੇ ਪਿੰਡਾਂ ਵਿੱਚ ਬਣਾਈਆਂ ਜਾ ਰਹੀਆਂ 10 ਲਾਇਬ੍ਰੇਰੀਆਂ ਦਾ 31 ਜਨਵਰੀ ਤੱਕ ਕੰਮ ਕੀਤਾ ਜਾਵੇ ਮੁਕੰਮਲ : ਡਾ: ਸੋਨਾ ਥਿੰਦ
ਸ੍ਰੀ ਫਤਿਹਗੜ੍ਹ ਸਾਹਿਬ, 21 ਜਨਵਰੀ (ਹਰਪ੍ਰੀਤ ਸਿੰਘ ਗੁੱਜਰਵਾਲ) ਡਿਪਟੀ ਕਮਿਸ਼ਨਰ ਡਾ: ਸੋਨਾ ਥਿੰਦ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮਹੀਨਾਵਾਰ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸਮੂਹ ਬਲਾਕ ਵਿਕਾਸ ਤੇ ਪੰਚਾਇਤ ਅਫਸਰਾਂ ਨੂੰ ਹਦਾਇਤ ਕੀਤੀ ਕਿ ਜ਼ਿਲ੍ਹੇ ਦੇ ਪਿੰਡਾਂ ਵਿੱਚ ਬਣਾਈਆਂ ਜਾ ਰਹੀਆਂ ਲਾਇਬ੍ਰੇਰੀਆਂ ਵਿੱਚੋਂ 10 ਲਾਇਬ੍ਰੇਰੀਆਂ ਦਾ ਕੰਮ 31 ਜਨਵਰੀ ਤੱਕ ਮੁਕੰਮਲ ਕਰਨ ਨੂੰ ਯਕੀਨੀ ਬਣਾਉਣ ਅਤੇ ਬਾਕੀ ਰਹਿੰਦੀਆਂ 08 ਲਾਇਬ੍ਰੇਰੀਆਂ ਵੀ ਸਮੇਂ ਸਿਰ....
ਸਿਵਲ ਸਰਜਨ ਨੇ ਜਿਲਾ ਹਸਪਤਾਲ ਵਿਖੇ ਐਨਸੀਡੀ ਕਲੀਨਿਕ ਦਾ ਕੀਤਾ ਉਦਘਾਟਨ 30 ਸਾਲ ਤੋਂ ਵਧੇਰੇ ਉਮਰ ਵਰਗ ਦੇ ਮਰੀਜ਼ਾਂ ਨੂੰ ਹੋਵੇਗਾ ਫਾਇਦਾ : ਡਾ ਦਵਿੰਦਰਜੀਤ ਕੌਰ 
ਸ੍ਰੀ ਫਤਿਹਗੜ੍ਹ ਸਾਹਿਬ, 21 ਜਨਵਰੀ (ਹਰਪ੍ਰੀਤ ਸਿੰਘ ਗੁੱਜਰਵਾਲ) : ਡਾਇਰੈਕਟਰ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਿਵਲ ਸਰਜਨ ਫਤਿਹਗੜ੍ਹ ਸਾਹਿਬ ਡਾ ਦਵਿੰਦਰਜੀਤ ਕੌਰ ਦੀ ਅਗਵਾਈ ਹੇਠ ਜਿਲੇ ਅੰਦਰ "ਨੈਸ਼ਨਲ ਬੁੱਕ ਪ੍ਰੋਗਰਾਮ ਫਾਰ ਪ੍ਰੀਵੈਂਸ਼ਨ ਐਂਡ ਕੰਟਰੋਲ ਆਫ ਨਾਨ ਕਮਿਊਨੀਕੇਬਲ ਡਿਜੀਜ਼" ਚਲਾਇਆ ਜਾ ਰਿਹਾ ਹੈ। ਇਸ ਪ੍ਰੋਗਰਾਮ ਤਹਿਤ ਸਿਹਤ ਵਿਭਾਗ ਵੱਲੋਂ ਆਮ ਲੋਕਾਂ ਨੂੰ ਦਿਲ ਦੇ ਰੋਗਾਂ, ਸ਼ੂਗਰ , ਸਟਰੋਕ, ਬਲੱਡ ਪ੍ਰੈਸ਼ਰ ਅਤੇ ਕੈਂਸਰ ਆਦਿ ਗੈਰ ਸੰਚਾਰੀ....
ਜਮੀਨੀ ਪੱਧਰ ਤੇ ਨਵਾਚਾਰ ਨੂੰ ਮਜਬੂਤ ਕਰਨ ਲਈ ਪੰਜਾਬ ਸਰਕਾਰ ਦੀ ਪਹਿਲ, 31 ਜਨਵਰੀ ਤੱਕ ਕੀਤਾ ਜਾ ਸਕਦਾ ਹੈ ਅਪਲਾਈ
ਫਾਜ਼ਿਲਕਾ 21 ਜਨਵਰੀ 2025 : ਪੰਜਾਬ ਸਰਕਾਰ ਦੇ ਅਦਾਰੇ ਪੰਜਾਬ ਰਾਜ ਵਿਗਿਆਨ ਅਤੇ ਟੈਕਨੋਲਜੀ ਪਰਿਸ਼ਦ ਵੱਲੋਂ ਗ੍ਰਾਸ ਰੂਟ ਇਨੋਵੇਟਰਸ (ਜਮੀਨੀ ਪੱਧਰ ਤੇ ਨਵਾਚਾਰ) ਨੂੰ ਸਸ਼ਕਤ ਬਣਾਉਣ ਲਈ ਇੱਕ ਨਵੀਂ ਪਹਿਲ ਕਦਮੀ ਕੀਤੀ ਗਈ ਹੈ। ਜਿਸ ਤਹਿਤ ਨਵੇਂ ਉਤਪਾਦਾਂ ਤੇ ਪ੍ਰਕਿਰਿਆਵਾਂ ਨਾਲ ਸੰਬੰਧਿਤ ਜਮੀਨੀ ਪੱਧਰ ਤੇ ਨਵੀਂਆਂ ਖੋਜਾਂ ਕਰਨ ਵਾਲਿਆਂ ਤੋਂ ਅਰਜੀਆਂ ਮੰਗੀਆਂ ਹਨ। ਇਸ ਲਈ ਉਹ ਲੋਕ ਅਰਜੀ ਦੇ ਸਕਦੇ ਹਨ ਜਿੰਨ੍ਹਾਂ ਦੀਆਂ ਖੋਜਾਂ ਵਿਅਕਤੀਆਂ ਜਾਂ ਸਮਾਜ ਦੀਆਂ ਲੋੜਾਂ ਜਾਂ ਚੁਣੌਤੀਆਂ ਨੂੰ ਹੱਲ ਕਰ ਸਕਦੀਆਂ....
ਗਣਤੰਤਰ ਦਿਵਸ ਦੇ ਮੱਦੇਨਜਰ ਸਭਿਆਚਾਰਕ ਪ੍ਰੋਗਰਾਮ ਦੀ ਦੂਜੀ ਰਿਹਰਸਲ ਹੋਈ
ਐਸ.ਡੀ.ਐਮ. ਫਾਜ਼ਿਲਕਾ ਨੇ ਰਿਹਰਸਲ ਦਾ ਲਿਆ ਜਾਇਜਾ, ਇੰਚਾਰਜਾਂ ਨੂੰ ਦਿੱਤੇ ਲੋੜੀਂਦੇ ਸੁਝਾਅ ਫਾਜ਼ਿਲਕਾ, 21 ਜਨਵਰੀ 2025 : 26 ਜਨਵਰੀ ਨੂੰ ਗਣਤੰਤਰ ਦਿਵਸ ਦੌਰਾਨ ਪੇਸ਼ ਕੀਤੇ ਜਾਣ ਵਾਲੇ ਸਭਿਆਚਾਰਕ ਪ੍ਰੋਗਰਾਮ ਦੀਆਂ ਤਿਆਰੀਆਂ ਜ਼ੋਰਾ—ਸ਼ੋਰਾਂ ਨਾਲ ਚੱਲ ਰਹੀਆਂ ਹਨ। ਡੀ.ਸੀ.ਡੀ.ਏ.ਵੀ. ਸਕੂਲ ਫਾਜ਼ਿਲਕਾ ਵਿਖੇ ਕਰਵਾਏ ਗਏ ਸਭਿਆਚਾਰਕ ਪ੍ਰੋਗਰਾਮ ਦੀ ਦੂਜੀ ਰਿਹਰਸਲ ਦੌਰਾਨ ਐਸ.ਡੀ.ਐਮ. ਫਾਜ਼ਿਲਕਾ ਸ੍ਰੀ ਕੰਵਰਜੀਤ ਸਿੰਘ ਮਾਨ ਨੇ ਜਿਥੇ ਹਰੇਕ ਆਈਟਮ ਦਾ ਜਾਇਜਾ ਲਿਆ ਉਥੇ ਆਈਟਮ ਇੰਚਾਰਜਾਂ ਨੂੰ ਲੋੜੀਂਦੇ ਸੁਝਾਅ ਵੀ....
ਆਯੂਸ਼ਮਾਨ ਆਰੋਗਿਆ ਕੇਂਦਰ ਜੰਡਵਾਲਾ ਭੀਮੇ ਸ਼ਾਹ ਲਈ ਮੈਡੀਕਲ ਅਫ਼ਸਰ ਨੂੰ ਦਿੱਤਾ ਨਿਯੁਕਤੀ ਪੱਤਰ
ਜਿਲ੍ਹੇ ਵਿਚ ਸਫ਼ਲਤਾਪੂਰਵਕ ਚੱਲ ਰਹੇ ਹਨ 26 ਆਯੂਸ਼ਮਾਨ ਆਰੋਗਿਆ ਕੇਂਦਰ ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੇ ਆਯੂਸ਼ਮਾਨ ਆਰੋਗਿਆ ਕੇਂਦਰ ਲੋਕਾਂ ਲਈ ਹੋ ਰਹੇ ਹਨ ਵਰਦਾਨ ਸਾਬਿਤ ਫਾਜ਼ਿਲਕਾ, 21 ਜਨਵਰੀ 2025 : ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕਾਂ ਨੂੰ ਵਧੀਆ ਸਿਹਤ ਸਹੂਲਤਾਂ ਘਰ ਦੇ ਨੇੜੇ ਉਪਲੱਬਧ ਕਰਵਾਉਣ ਲਈ ਵਚਨਬੱਧ ਹੈ। ਪੰਜਾਬ ਸਰਕਾਰ ਵੱਲੋਂ ਪੰਜਾਬ ਵਿੱਚ ਆਯੂਸ਼ਮਾਨ ਆਰੋਗਿਆ ਕੇਂਦਰ ਸਥਾਪਿਤ ਕੀਤੇ ਗਏ ਹਨ। ਜਿਸ ਵਿੱਚ ਵੱਖ ਵੱਖ ਸਿਹਤ ਸਹੂਲਤਾਂ ਉਪਲਬਧ ਕਰਵਾਈਆਂ ਜਾ....
ਪਸ਼ੂ ਪਾਲਣ ਵਿਭਾਗ ਵਲੋਂ ਜਿਲ੍ਹਾ ਫਾਜਿਲਕਾ ਦੇ ਸਮੂਹ ਸੁਪਰਵਾਈਜਰ ਅਤੇ ਇਨਮੂਰੈਟਰ ਦੀ ਕਰਵਾਈ ਰਿਫਰੈਸ਼ਰ ਟ੍ਰੇਨਿੰਗ
ਫਾਜਿਲਕਾ 21 ਜਨਵਰੀ 2025 : ਪਸ਼ੂ ਪਾਲਣ ਵਿਭਾਗ ਪੰਜਾਬ ਵਲੋਂ 21ਵੀ ਪਸ਼ੂ ਧਨ ਗਣਨਾ ਦੇ ਕੰਮ ਦਾ ਰਿਵੀਊ ਕਰਨ ਅਤੇ ਕੰਮ ਵਿਚ ਹੋਰ ਤੇਜੀ ਲਿਆਉਣ ਦੇ ਮਕਸਦ ਨਾਲ ਜਿਲ੍ਹਾ ਫਾਜਿਲਕਾ ਦੇ ਸਮੂਹ ਸੁਪਰਵਾਈਜਰ ਅਤੇ ਇਨਮੂਰੈਟਰ ਦੀ ਰਿਫਰੈਸ਼ਰ ਟ੍ਰੇਨਿੰਗ ਫਾਜਿਲਕਾ ਵਿਖੇ ਕਰਵਾਈ ਗਈ।ਜਿਸ ਵਿੱਚ ਡਾ ਪਰਮਦੀਪ ਸਿੰਘ ਵਾਲੀਆ ਸੰਯੁਕਤ ਨਿਰਦੇਸ਼ਕ ਪਸ਼ੂ ਪਾਲਣ ਵਿਭਾਗ ਪੰਜਾਬ ਅਤੇ ਡਾ ਰਵੀ ਕਾਂਤ ਸਟੇਟ ਨੋਡਲ ਅਫਸਰ ਪਸੂ ਗਣਨਾ ਵਿਸ਼ੇਸ ਤੋਰ ਤੇ ਸ਼ਾਮਿਲ ਹੋਏ। ਇਸ ਟ੍ਰੇਨਿੰਗ ਸਬੰਧੀ ਜਾਣਕਾਰੀ ਦਿੰਦਿਆ ਡਾ ਮਨਦੀਪ ਸਿੰਘ ਜੋਨਲ ਨੋਡਲ....
ਲਗਾਤਾਰ ਪੈ ਰਹੀ ਠੰਡ ਦੌਰਾਨ ਛੋਟੇ ਬੱਚੇ, ਬਜ਼ੁਰਗਾਂ ਅਤੇ ਗੰਭੀਰ ਬੀਮਾਰੀਆਂ ਤੋਂ ਪੀੜਤ ਲੋਕਾਂ ਦਾ ਖਾਸ ਧਿਆਨ ਰੱਖਣ ਦੀ ਲੋੜ :  ਸਿਵਲ ਸਰਜਨ
ਠੰਡ ਲੱਗਣ ਦੇ ਲੱਛਣ ਹੋਣ ’ਤੇ ਤੁਰੰਤ ਲਈ ਜਾਵੇ ਡਾਕਟਰੀ ਸਹਾਇਤਾ ਸ੍ਰੀ ਮੁਕਤਸਰ ਸਾਹਿਬ, 21 ਜਨਵਰੀ 2025 : ਸਿਹਤ ਵਿਭਾਗ ਵੱਲੋਂ ਲਗਾਤਾਰ ਪੈ ਰਹੀ ਠੰਡ ਕਾਰਨ ਬਿਮਾਰ ਹੋਣ ਤੋਂ ਬਚਣ ਲਈ ਜ਼ਿਲ੍ਹਾ ਵਾਸੀਆਂ ਲਈ ਸੁਝਾਅ ਦਿੱਤੇ ਗਏ ਹਨ। ਇਸ ਸਬੰਧ ਵਿਚ ਜਾਣਕਾਰੀ ਦਿੰਦਿਆਂ ਡਾ. ਜਗਦੀਪ ਚਾਵਲਾ ਸਿਵਲ ਸਰਜਨ ਸ੍ਰੀ ਮੁਕਤਸਰ ਸਾਹਿਬ ਨੇ ਦੱਸਿਆ ਕਿ ਠੰਢ ਨਾਲ ਸਿਹਤ ਸਬੰਧੀ ਕਈ ਤਰ੍ਹਾ ਦੀਆਂ ਸਮੱਸਿਆਵਾਂ ਪੈਦਾ ਹੋ ਜਾਂਦੀਆਂ ਹਨ ਜਿਵੇਂ ਕਿ ਖੰਘ, ਜੁਕਾਮ, ਨਿਮੂਨਿਆ, ਸਰੀਰ ਵਿਚ ਖੂਨ ਦਾ ਪ੍ਰਵਾਹ ਘੱਟ ਜਾਣਾ ਆਦਿ।....
ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਨੇ ਵਿਭਾਗ ਅਧੀਨ ਵੰਡੇ ਜਾਣ ਵਾਲੇ ਰਾਸ਼ਨ ਦੀ ਕੀਤੀ ਚੈਕਿੰਗ
ਸ੍ਰੀ ਮੁਕਤਸਰ ਸਾਹਿਬ, 21 ਜਨਵਰੀ 2025 : ਸਮਾਜਿਕ ਸੁਰੱਖਿਆ ਇਸਤਰੀ ਅਤੇ ਬਾਲ ਵਿਕਾਸ ਵਿਭਾਗ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਅੱਜ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ, ਸ੍ਰੀਮਤੀ ਰਤਨਦੀਪ ਕੌਰ ਸੰਧੂ ਨੇ ਬਲਾਕ ਮਲੋਟ ਵਿਖੇ ਸਪਲੀਮੈਂਟਰੀ ਨਿਉਟ੍ਰੀਸ਼ਨ ਪ੍ਰੋਗਰਾਮ (ਐਸ.ਐਨ.ਪੀ.) ਸਕੀਮ ਅਧੀਨ ਵੰਡੇ ਜਾਣ ਵਾਲੇ ਰਾਸ਼ਨ, ਮਿੱਠਾ ਦਲੀਆ, ਨਮਕੀਨ ਦਲੀਆ ਅਤੇ ਮੁਰਮੁਰੇ ਦੀ ਚੈਕਿੰਗ ਕੀਤੀ। ਉਹਨਾਂ ਵੱਲੋਂ ਬਲਾਕ ਮਲੋਟ ਦੇ ਸਰਕਲ ਅਧੀਨ ਸ਼ਹਿਰੀ ਖੇਤਰ ਮਲੋਟ ਦੇ ਸੁਪਰਵਾਈਜ਼ਰ ਮੋਨੀਕਾ ਰਾਣੀ....