ਮਾਲਵਾ

ਗਣਤੰਤਰ ਦਿਵਸ ਦੇ ਮੱਦੇਨਜਰ ਸਭਿਆਚਾਰਕ ਪ੍ਰੋਗਰਾਮ ਦੀ ਦੂਜੀ ਰਿਹਰਸਲ ਹੋਈ
ਐਸ.ਡੀ.ਐਮ. ਫਾਜ਼ਿਲਕਾ ਨੇ ਰਿਹਰਸਲ ਦਾ ਲਿਆ ਜਾਇਜਾ, ਇੰਚਾਰਜਾਂ ਨੂੰ ਦਿੱਤੇ ਲੋੜੀਂਦੇ ਸੁਝਾਅ ਫਾਜ਼ਿਲਕਾ, 21 ਜਨਵਰੀ 2025 : 26 ਜਨਵਰੀ ਨੂੰ ਗਣਤੰਤਰ ਦਿਵਸ ਦੌਰਾਨ ਪੇਸ਼ ਕੀਤੇ ਜਾਣ ਵਾਲੇ ਸਭਿਆਚਾਰਕ ਪ੍ਰੋਗਰਾਮ ਦੀਆਂ ਤਿਆਰੀਆਂ ਜ਼ੋਰਾ—ਸ਼ੋਰਾਂ ਨਾਲ ਚੱਲ ਰਹੀਆਂ ਹਨ। ਡੀ.ਸੀ.ਡੀ.ਏ.ਵੀ. ਸਕੂਲ ਫਾਜ਼ਿਲਕਾ ਵਿਖੇ ਕਰਵਾਏ ਗਏ ਸਭਿਆਚਾਰਕ ਪ੍ਰੋਗਰਾਮ ਦੀ ਦੂਜੀ ਰਿਹਰਸਲ ਦੌਰਾਨ ਐਸ.ਡੀ.ਐਮ. ਫਾਜ਼ਿਲਕਾ ਸ੍ਰੀ ਕੰਵਰਜੀਤ ਸਿੰਘ ਮਾਨ ਨੇ ਜਿਥੇ ਹਰੇਕ ਆਈਟਮ ਦਾ ਜਾਇਜਾ ਲਿਆ ਉਥੇ ਆਈਟਮ ਇੰਚਾਰਜਾਂ ਨੂੰ ਲੋੜੀਂਦੇ ਸੁਝਾਅ ਵੀ....
ਆਯੂਸ਼ਮਾਨ ਆਰੋਗਿਆ ਕੇਂਦਰ ਜੰਡਵਾਲਾ ਭੀਮੇ ਸ਼ਾਹ ਲਈ ਮੈਡੀਕਲ ਅਫ਼ਸਰ ਨੂੰ ਦਿੱਤਾ ਨਿਯੁਕਤੀ ਪੱਤਰ
ਜਿਲ੍ਹੇ ਵਿਚ ਸਫ਼ਲਤਾਪੂਰਵਕ ਚੱਲ ਰਹੇ ਹਨ 26 ਆਯੂਸ਼ਮਾਨ ਆਰੋਗਿਆ ਕੇਂਦਰ ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੇ ਆਯੂਸ਼ਮਾਨ ਆਰੋਗਿਆ ਕੇਂਦਰ ਲੋਕਾਂ ਲਈ ਹੋ ਰਹੇ ਹਨ ਵਰਦਾਨ ਸਾਬਿਤ ਫਾਜ਼ਿਲਕਾ, 21 ਜਨਵਰੀ 2025 : ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕਾਂ ਨੂੰ ਵਧੀਆ ਸਿਹਤ ਸਹੂਲਤਾਂ ਘਰ ਦੇ ਨੇੜੇ ਉਪਲੱਬਧ ਕਰਵਾਉਣ ਲਈ ਵਚਨਬੱਧ ਹੈ। ਪੰਜਾਬ ਸਰਕਾਰ ਵੱਲੋਂ ਪੰਜਾਬ ਵਿੱਚ ਆਯੂਸ਼ਮਾਨ ਆਰੋਗਿਆ ਕੇਂਦਰ ਸਥਾਪਿਤ ਕੀਤੇ ਗਏ ਹਨ। ਜਿਸ ਵਿੱਚ ਵੱਖ ਵੱਖ ਸਿਹਤ ਸਹੂਲਤਾਂ ਉਪਲਬਧ ਕਰਵਾਈਆਂ ਜਾ....
ਪਸ਼ੂ ਪਾਲਣ ਵਿਭਾਗ ਵਲੋਂ ਜਿਲ੍ਹਾ ਫਾਜਿਲਕਾ ਦੇ ਸਮੂਹ ਸੁਪਰਵਾਈਜਰ ਅਤੇ ਇਨਮੂਰੈਟਰ ਦੀ ਕਰਵਾਈ ਰਿਫਰੈਸ਼ਰ ਟ੍ਰੇਨਿੰਗ
ਫਾਜਿਲਕਾ 21 ਜਨਵਰੀ 2025 : ਪਸ਼ੂ ਪਾਲਣ ਵਿਭਾਗ ਪੰਜਾਬ ਵਲੋਂ 21ਵੀ ਪਸ਼ੂ ਧਨ ਗਣਨਾ ਦੇ ਕੰਮ ਦਾ ਰਿਵੀਊ ਕਰਨ ਅਤੇ ਕੰਮ ਵਿਚ ਹੋਰ ਤੇਜੀ ਲਿਆਉਣ ਦੇ ਮਕਸਦ ਨਾਲ ਜਿਲ੍ਹਾ ਫਾਜਿਲਕਾ ਦੇ ਸਮੂਹ ਸੁਪਰਵਾਈਜਰ ਅਤੇ ਇਨਮੂਰੈਟਰ ਦੀ ਰਿਫਰੈਸ਼ਰ ਟ੍ਰੇਨਿੰਗ ਫਾਜਿਲਕਾ ਵਿਖੇ ਕਰਵਾਈ ਗਈ।ਜਿਸ ਵਿੱਚ ਡਾ ਪਰਮਦੀਪ ਸਿੰਘ ਵਾਲੀਆ ਸੰਯੁਕਤ ਨਿਰਦੇਸ਼ਕ ਪਸ਼ੂ ਪਾਲਣ ਵਿਭਾਗ ਪੰਜਾਬ ਅਤੇ ਡਾ ਰਵੀ ਕਾਂਤ ਸਟੇਟ ਨੋਡਲ ਅਫਸਰ ਪਸੂ ਗਣਨਾ ਵਿਸ਼ੇਸ ਤੋਰ ਤੇ ਸ਼ਾਮਿਲ ਹੋਏ। ਇਸ ਟ੍ਰੇਨਿੰਗ ਸਬੰਧੀ ਜਾਣਕਾਰੀ ਦਿੰਦਿਆ ਡਾ ਮਨਦੀਪ ਸਿੰਘ ਜੋਨਲ ਨੋਡਲ....
ਲਗਾਤਾਰ ਪੈ ਰਹੀ ਠੰਡ ਦੌਰਾਨ ਛੋਟੇ ਬੱਚੇ, ਬਜ਼ੁਰਗਾਂ ਅਤੇ ਗੰਭੀਰ ਬੀਮਾਰੀਆਂ ਤੋਂ ਪੀੜਤ ਲੋਕਾਂ ਦਾ ਖਾਸ ਧਿਆਨ ਰੱਖਣ ਦੀ ਲੋੜ :  ਸਿਵਲ ਸਰਜਨ
ਠੰਡ ਲੱਗਣ ਦੇ ਲੱਛਣ ਹੋਣ ’ਤੇ ਤੁਰੰਤ ਲਈ ਜਾਵੇ ਡਾਕਟਰੀ ਸਹਾਇਤਾ ਸ੍ਰੀ ਮੁਕਤਸਰ ਸਾਹਿਬ, 21 ਜਨਵਰੀ 2025 : ਸਿਹਤ ਵਿਭਾਗ ਵੱਲੋਂ ਲਗਾਤਾਰ ਪੈ ਰਹੀ ਠੰਡ ਕਾਰਨ ਬਿਮਾਰ ਹੋਣ ਤੋਂ ਬਚਣ ਲਈ ਜ਼ਿਲ੍ਹਾ ਵਾਸੀਆਂ ਲਈ ਸੁਝਾਅ ਦਿੱਤੇ ਗਏ ਹਨ। ਇਸ ਸਬੰਧ ਵਿਚ ਜਾਣਕਾਰੀ ਦਿੰਦਿਆਂ ਡਾ. ਜਗਦੀਪ ਚਾਵਲਾ ਸਿਵਲ ਸਰਜਨ ਸ੍ਰੀ ਮੁਕਤਸਰ ਸਾਹਿਬ ਨੇ ਦੱਸਿਆ ਕਿ ਠੰਢ ਨਾਲ ਸਿਹਤ ਸਬੰਧੀ ਕਈ ਤਰ੍ਹਾ ਦੀਆਂ ਸਮੱਸਿਆਵਾਂ ਪੈਦਾ ਹੋ ਜਾਂਦੀਆਂ ਹਨ ਜਿਵੇਂ ਕਿ ਖੰਘ, ਜੁਕਾਮ, ਨਿਮੂਨਿਆ, ਸਰੀਰ ਵਿਚ ਖੂਨ ਦਾ ਪ੍ਰਵਾਹ ਘੱਟ ਜਾਣਾ ਆਦਿ।....
ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਨੇ ਵਿਭਾਗ ਅਧੀਨ ਵੰਡੇ ਜਾਣ ਵਾਲੇ ਰਾਸ਼ਨ ਦੀ ਕੀਤੀ ਚੈਕਿੰਗ
ਸ੍ਰੀ ਮੁਕਤਸਰ ਸਾਹਿਬ, 21 ਜਨਵਰੀ 2025 : ਸਮਾਜਿਕ ਸੁਰੱਖਿਆ ਇਸਤਰੀ ਅਤੇ ਬਾਲ ਵਿਕਾਸ ਵਿਭਾਗ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਅੱਜ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ, ਸ੍ਰੀਮਤੀ ਰਤਨਦੀਪ ਕੌਰ ਸੰਧੂ ਨੇ ਬਲਾਕ ਮਲੋਟ ਵਿਖੇ ਸਪਲੀਮੈਂਟਰੀ ਨਿਉਟ੍ਰੀਸ਼ਨ ਪ੍ਰੋਗਰਾਮ (ਐਸ.ਐਨ.ਪੀ.) ਸਕੀਮ ਅਧੀਨ ਵੰਡੇ ਜਾਣ ਵਾਲੇ ਰਾਸ਼ਨ, ਮਿੱਠਾ ਦਲੀਆ, ਨਮਕੀਨ ਦਲੀਆ ਅਤੇ ਮੁਰਮੁਰੇ ਦੀ ਚੈਕਿੰਗ ਕੀਤੀ। ਉਹਨਾਂ ਵੱਲੋਂ ਬਲਾਕ ਮਲੋਟ ਦੇ ਸਰਕਲ ਅਧੀਨ ਸ਼ਹਿਰੀ ਖੇਤਰ ਮਲੋਟ ਦੇ ਸੁਪਰਵਾਈਜ਼ਰ ਮੋਨੀਕਾ ਰਾਣੀ....
ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਸਾਲ 2025 ਵਿੱਚ ਲੱਗਣ ਵਾਲੀਆ ਨੈਸ਼ਨਲ ਲੋਕ ਅਦਾਲਤਾਂ ਦਾ ਸਡਿਊਲਡ ਕੀਤਾ ਜਾਰੀ
ਸ਼੍ਰੀ ਮੁਕਤਸਰ ਸਾਹਿਬ, 21 ਜਨਵਰੀ 2025 : ਨਾਲਸਾ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾ ਅਥਾਰਟੀ ਵਲੋਂ ਸਾਲ 2025 ਵਿੱਚ ਨੈਸ਼ਨਲ ਲੋਕ ਅਦਾਲਤਾ ਦਾ ਸਡਿਊਲਡ ਜਾਰੀ ਕਰ ਦਿੱਤਾ ਗਿਆ ਹੈ, ਇਹ ਜਾਣਕਾਰੀ ਸ੍ਰੀ ਰਾਜ ਕੁਮਾਰ, ਜਿਲ੍ਹਾ ਅਤੇ ਸੈਸ਼ਨਜ ਜੱਜ -ਸਹਿਤ- ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ੍ਰੀ ਮੁਕਤਸਰ ਸਾਹਿਬ ਨੇ ਦਿੱਤੀ। ਉਹਨਾਂ ਦੱਸਿਆ ਕਿ 08 ਮਾਰਚ 2025, 10 ਮਈ 2025, 13 ਸਤੰਬਰ .2025 ਅਤੇ 13 ਦਸੰਬਰ 2025 ਨੂੰ ਜ਼ਿਲ੍ਹੇ ਦੀਆਂ ਅਦਾਲਤਾਂ ਵਿੱਚ ਨੈਸ਼ਨਲ ਲੋਕ ਅਦਾਲਤਾਂ ਦਾ ਆਯੋਜਨ....
15ਵੇਂ ਰਾਸ਼ਟਰੀ ਵੋਟਰ ਦਿਵਸ ਮੌਕੇ 25 ਜਨਵਰੀ ਨੂੰ ਲੁਧਿਆਣਾ 'ਚ ਰਾਜ ਪੱਧਰੀ ਸਮਾਰੋਹ ਦਾ ਆਯੋਜਨ
ਡਿਪਟੀ ਕਮਿਸ਼ਨਰ ਵੱਲੋਂ ਸਮਾਗਮ ਦੀਆਂ ਤਿਆਰੀਆਂ ਦੀ ਸਮੀਖਿਆ ਮੁੱਖ ਚੋਣ ਅਧਿਕਾਰੀ, ਪੰਜਾਬ ਵੋਟਰ ਦਿਵਸ ਚੋਣ ਕੁਇਜ਼ ਮੁਕਾਬਲੇ ਦੇ ਜੇਤੂਆਂ ਨੂੰ ਇਨਾਮ ਵੰਡਣਗੇ ਲੁਧਿਆਣਾ, 21 ਜਨਵਰੀ 2025 : ਰਾਜ ਪੱਧਰੀ 15ਵਾਂ ਰਾਸ਼ਟਰੀ ਵੋਟਰ ਦਿਵਸ ਸਮਾਰੋਹ 25 ਜਨਵਰੀ ਨੂੰ ਸਰਕਾਰੀ ਕਾਲਜ (ਲੜਕੀਆਂ) ਵਿਖੇ ਹੋਵੇਗਾ। ਇਸ ਸਮਾਗਮ ਮੌਕੇ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨਗੇ। ਸਮਾਗਮ ਦੀਆਂ ਤਿਆਰੀਆਂ ਦੀ ਸਮੀਖਿਆ ਦੌਰਾਨ, ਜ਼ਿਲ੍ਹਾ ਚੋਣ ਅਧਿਕਾਰੀ-ਕਮ-ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ....
ਖਾਲਸਾ ਕਾਲਜ (ਲੜਕੀਆਂ) 'ਚ ਮੈਗਾ ਰੋਜ਼ਗਾਰ ਮੇਲੇ ਦਾ ਆਯੋਜਨ 24 ਜਨਵਰੀ ਨੂੰ 
ਲੁਧਿਆਣਾ, 21 ਜਨਵਰੀ 2025 : ਡਿਪਟੀ ਕਮਿਸ਼ਨਰ ਲੁਧਿਆਣਾ ਸ੍ਰੀ ਜਤਿੰਦਰ ਜ਼ੋਰਵਾਲ ਵੱਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਪੰਜਾਬ ਸਰਕਾਰ ਦੇ ਮਿਸ਼ਨ ਘਰ-ਘਰ ਰੋਜ਼ਗਾਰ ਅਤੇ ਪੰਜਾਬ ਹੁਨਰ ਵਿਕਾਸ ਮਿਸ਼ਨ ਤਹਿਤ 24 ਜਨਵਰੀ, 2025 ਮੈਗਾ ਰੋਜ਼ਗਾਰ ਮੇਲੇ ਦਾ ਆਯੋਜਨ ਕੀਤਾ ਜਾ ਰਿਹਾ ਹੈ ਜਿਸਦਾ ਸਮਾਂ ਸਵੇਰੇ 9.30 ਵਜੇ ਤੋਂ ਸ਼ਾਮ 4 ਵਜੇ ਤੱਕ ਹੋਵੇਗਾ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋ ਪ੍ਰਾਰਥੀਆਂ ਨੂੰ ਰੋਜ਼ਗਾਰ ਦੇਣ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ (ਡੀ....
ਚੇਅਰਮੈਨ ਪਨੂੰ ਨੇ 70 ਲੱਖ ਰੁਪਏ ਦੀ ਲਾਗਤ ਨਾਲ ਪਿੰਡ ਘੋਗਾ ਵਿਖੇ ਫਿਰਨੀ ਬਣਾਉਣ ਦਾ ਰੱਖਿਆ ਨੀਂਹ ਪੱਥਰ
ਕਿਹਾ-ਹਲਕੇ ਦੇ ਵਿਕਾਸ ਲਈ ਕੋਈ ਕਸਰ ਬਾਕੀ ਨਹੀਂ ਰਹਿਣ ਦਿੱਤੀ ਜਾਵੇਗੀ ਫਤਿਹਗੜ੍ਹ ਚੂੜੀਆਂ, 21 ਜਨਵਰੀ 2025 : ਵਿਧਾਨ ਸਭਾ ਹਲਕਾ ਫਤਹਿਗੜ੍ਹ ਚੂੜੀਆਂ ਦੇ ਇੰਚਾਰਜ ਅਤੇ ਪਨਸਪ ਪੰਜਾਬ ਦੇ ਚੇਅਰਮੈਨ ਬਲਬੀਰ ਸਿੰਘ ਪਨੂੰ ਵਲੋਂ ਹਲਕੇ ਵਿੱਚ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਦੀ ਲੜੀ ਤਹਿਤ ਪਿੰਡ ਘੋਗਾ ਵਿਖੇ 70 ਲੱਖ ਰੁਪਏ ਦੀ ਲਾਗਤ ਨਾਲ ਫਿਰਨੀ ਦੀ ਸੜਕ ਬਣਾਉਣ ਲਈ ਨੀਂਹ ਪੱਥਰ ਰੱਖਿਆ ਗਿਆ। ਚੇਅਰਮੈਨ ਪਨੂੰ ਨੇ ਪਿੰਡ ਵਾਸੀਆਂ ਨਾਲ ਗੱਲ ਕਰਦਿਆਂ ਕਿਹਾ ਕਿ ਹਲਕੇ ਦਾ ਸਰਬਪੱਖੀ ਵਿਕਾਸ ਕਰਵਾਉਣਾ, ਉਨ੍ਹਾਂ ਦੀ....
"ਨਥਿੰਗ ਲਾਇਕ ਵੋਟਿੰਗ, ਆਈ ਵੋਟ ਫੋਰ ਸ਼ੋਅਰ" ਦੇ ਸਲੋਗਨ ਹੇਠ ਸਥਾਨਕ ਇਸਲਾਮੀਆਂ ਗਰਲਜ ਕਾਲਜ ਵਿਖੇ 15ਵਾਂ ਰਾਸ਼ਟਰੀ ਵੋਟਰ ਦਿਵਸ ਪੂਰੇ ਉਤਸ਼ਾਹ ਨਾਲ 25 ਜਨਵਰੀ ਨੂੰ ਮਨਾਇਆ ਜਾਵੇਗਾ
ਮਾਲੇਰਕੋਟਲਾ 21 ਜਨਵਰੀ 2025 : ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ 25 ਜਨਵਰੀ ਨੂੰ ਰਾਸ਼ਟਰੀ ਵੋਟਰ ਦਿਵਸ ਮਨਾਇਆ ਜਾ ਰਿਹਾ ਹੈ। ਇਸ ਸਾਲ ਦਾ 15ਵਾਂ ਰਾਸ਼ਟਰੀ ਵੋਟਰ ਦਿਵਸ ''ਨਥਿੰਗ ਲਾਈਕ ਵੋਟਿੰਗ, ਆਈ ਵੋਟ ਫਾਰ਼ ਸ਼ੋਅਰ'' ਦੇ ਸਲੋਗਨ ਹੇਠ ਜ਼ਿਲ੍ਹਾ ਪੱਧਰ ਤੇ ਸਥਾਨਕ ਇਸਲਾਮੀਆਂ ਗਰਲਜ ਕਾਲਜ ਵਿਖੇ ਮਨਾਇਆ ਜਾਵੇਗਾ। ਵੋਟਰ ਦਿਵਸ ਦਾ ਜ਼ਿਲ੍ਹਾ ਪੱਧਰੀ ਸਮਾਗਮ ਦਾ ਆਯੋਜਨ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਦੀ ਪ੍ਰਧਾਨਗੀ ਹੇਠ ਸਮਾਗਮ ਦਾ ਆਯੋਜਨ ਕੀਤਾ ਜਾਵੇਗਾ,l....
ਡਰਾਈਵਰਾਂ ਦੀਆਂ ਅੱਖਾਂ ਦੀ ਜਾਂਚ ਸਬੰਧੀ ਕੈਂਪ ਲਗਾਇਆ
ਫਰੀਦਕੋਟ 20 ਜਨਵਰੀ 2025 : ਪੰਜਾਬ ਸਰਕਾਰ ਵੱਲੋਂ ਜਨਵਰੀ ਮਹੀਨੇ ਨੂੰ ਸੜਕ ਸੁਰੱਖਿਆ ਦੇ ਤੌਰ ਤੇ ਮਨਾਏ ਜਾਣ ਦੇ ਸਬੰਧ ਵਿੱਚ ਸਿਵਲ ਸਰਜਨ ਫਰੀਦਕੋਟ ਡਾ. ਚੰਦਰ ਸ਼ੇਖਰ ਕੱਕੜ ਦੇ ਦਿਸ਼ਾ ਨਿਰਦੇਸ਼ਾਂ ਅਤੇ ਨੈਸ਼ਨਲ ਪ੍ਰੋਗਰਾਮ ਫਾਰ ਕੰਟਰੋਲ ਆਫ ਬਲਾਈਂਡਨੈਸ ਦੇ ਜਿਲਾ ਨੋਡਲ ਅਫਸਰ ਡਾ. ਪਰਮਿੰਦਰ ਕੌਰ ਦੀ ਰਹਿਨੁਮਾਈ ਹੇਠ ਜਿਲਾ ਟਰਾਂਸਪੋਰਟ ਵਿਭਾਗ ਫਰਦੀਕੋਟ ਦੀ ਟੀਮ ਦੇ ਸਹਿਯੋਗ ਨਾਲ ਵੱਖ ਵੱਖ ਅਦਾਰਿਆਂ ਅਤੇ ਸਕੂਲਾਂ ਦੀਆਂ ਵੈਨਾਂ ਦੇ ਡਰਾਈਵਰਾਂ ਦੀਆਂ ਅੱਖਾਂ ਦੀ ਜਾਂਚ ਲਈ ਕੈਂਪ ਲਗਾਇਆ ਗਿਆ। ਇਸ ਮੌਕੇ ਡਾ....
ਬਿਨਾਂ ਹੈਲਮਟ ਅਤੇ ਬਿਨਾਂ ਸਾਈਡ ਸ਼ੀਸ਼ੇ ਦੋ ਪਹੀਆ ਵਾਹਨਾਂ, ਵਾਹਨ ਚਾਲਕਾਂ ਵਿਰੁੱਧ ਕਾਰਵਾਈ ਦੇ ਆਦੇਸ਼
ਡੀ.ਸੀ. ਵੱਲੋਂ ਸੜਕੀ ਹਾਦਸੇ ਰੋਕਣ ਲਈ ਸਖਤ ਨਿਰਦੇਸ਼ ਫ਼ਰੀਦਕੋਟ 20 ਜਨਵਰੀ,2025 : ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਨੇ ਦੱਸਿਆ ਕਿ ਰੋਡ ਸੇਫਟੀ ਕਮੇਟੀ ਦੀ ਮੀਟਿੰਗ ਦੌਰਾਨ ਕਮੇਟੀ ਮੈਬਰਾਂ ਵਲੋਂ ਧਿਆਨ ਵਿੱਚ ਲਿਆਂਦਾ ਗਿਆ ਹੈ ਕਿ ਦੋ ਪਹੀਆ ਵਹੀਕਲ ਚਾਲਕਾਂ ਵਿਚੋਂ ਬਹੁਤਿਆਂ ਵਲੋਂ ਸਾਈਡ ਸ਼ੀਸ਼ੇ ਉਤਾਰੇ ਹੋਣ ਕਾਰਨ ਜਦੋ ਉਹ ਅਚਾਨਕ ਸੱਜੇ ਪਾਸੇ ਮੋੜਦੇ ਹਨ ਤਾਂ ਪਿਛੇ ਤੋਂ ਤੇਜ ਰਫਤਾਰ ਨਾਲ ਆਉਂਣ ਵਾਲੇ ਵਹੀਕਲਾਂ ਦੀ ਲਪੇਟ ਵਿੱਚ ਆਉਂਣ ਦਾ ਖਦਸ਼ਾ ਬਣਿਆ ਰਹਿੰਦਾ ਹੈ। ਅਜਿਹੇ ਕੇਸਾਂ ਵਿੱਚ ਬਹੁਤੇ....
26 ਜਨਵਰੀ ਦੇ ਮੱਦੇਨਜ਼ਰ ਜ਼ਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਪੁਲਿਸ ਵੱਲੋਂ ਜ਼ਿਲਾ ਸੁਧਾਰ ਘਰ (ਜੇਲ) ਸ੍ਰੀ ਮੁਕਤਸਰ ਸਾਹਿਬ ਵਿਖੇ ਕੀਤੀ ਗਈ ਅਚਨਚੇਤ ਚੈਕਿੰਗ
ਸ੍ਰੀ ਮੁਕਤਸਰ ਸਾਹਿਬ, 20 ਜਨਵਰੀ 2025 : ਮਾਨਯੋਗ ਸ.ਭਗਵੰਤ ਸਿੰਘ ਮਾਨ ਮੁੱਖ ਮੰਤਰੀ ਪੰਜਾਬ, ਸ੍ਰੀ ਗੋਰਵ ਯਾਦਵ ਆਈ.ਪੀ.ਐਸ ਡੀ.ਜੀ.ਪੀ ਪੰਜਾਬ ਅਤੇ ਅਸ਼ਵਨੀ ਕਪੂਰ ਆਈ.ਪੀ.ਐਸ ਆਈ.ਜੀ ਫਰੀਦਕੋਟ ਰੇਂਜ ਫਰੀਦਕੋਟ ਦੀਆਂ ਹਦਾਇਤਾਂ ਤਹਿਤ ਸ੍ਰੀ. ਤੁਸ਼ਾਰ ਗੁਪਤਾ ਆਈ.ਪੀ.ਐਸ. ਐਸ.ਐਸ.ਪੀ ਸ੍ਰੀ ਮੁਕਤਸਰ ਸਾਹਿਬ ਦੀ ਨਿਗਰਾਨੀ ਹੇਠ 26 ਜਨਵਰੀ ਦੇ ਮੱਦੇਨਜ਼ਰ ਜਿਲ੍ਹੇ ਅੰਦਰ ਸਖਤ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ। ਜਿਸ ਤਹਿਤ ਪੁਲਿਸ ਦੀਆਂ ਅਲੱਗ ਅਲੱਗ ਟੀਮਾਂ ਵੱਲੋ ਸਰਚ ਅਭਿਆਨ ਚਲਾਇਆ ਜਾ ਰਿਹਾ ਹੈ ਅਤੇ ਗਸ਼ਤ ਵਾ....
ਗਣਤੰਤਰਤਾ ਦਿਵਸ ਸਮਾਗਮ ਮਨਾਉਣ ਲਈ ਗੁਰੂ ਗੋਬਿੰਦ ਸਿੰਘ ਪਾਰਕ ਵਿਖੇ ਸਭਿਆਚਾਰਕ ਪੇਸ਼ਕਾਰੀਆਂ ਦੀ ਪਹਿਲੀ ਰਿਹਰਸਲ ਦਾ ਕੀਤਾ ਆਯੋਜਨ
ਸ੍ਰੀ ਮੁਕਤਸਰ ਸਾਹਿਬ, 20 ਜਨਵਰੀ 2025 : ਗਣਤੰਤਰਤਾ ਦਿਵਸ ਸਮਾਗਮ ਮਨਾਉਣ ਲਈ ਸ੍ਰੀ ਗੁਰਦਰਸ਼ਨ ਲਾਲ ਕੁੰਡਲ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਮੁਕਤਸਰ ਸਾਹਿਬ ਦੀ ਪ੍ਰਧਾਨਗੀ ਹੇਠ ਅੱਜ ਗੁਰੂ ਗੋਬਿੰਦ ਸਿੰਘ ਪਾਰਕ ਵਿਖੇ ਸਭਿਆਚਾਰਕ ਪੇਸ਼ਕਾਰੀਆਂ ਦੀ ਪਹਿਲੀ ਰਿਹਰਸਲ ਦਾ ਆਯੋਜਨ ਕੀਤਾ ਗਿਆ। ਇਸ ਸਭਿਆਚਾਰਕ ਰਿਹਰਸਲ ਵਿੱਚ ਸਰਕਾਰੀ ਗਰਲਜ ਸੀਨੀਅਰ ਸੈਕੰਡਰੀ ਸਕੂਲ ਸ੍ਰੀ ਮੁਕਤਸਰ ਸਾਹਿਬ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਸ੍ਰੀ ਮੁਕਤਸਰ ਸਾਹਿਬ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਉਦੇਕਰਨ....
ਆਂਗਣਵਾੜੀ ਸੈਂਟਰਾਂ ਨੂੰ ਬਿਜਲੀ ਤੇ ਪਾਣੀ ਦੀ ਨਹੀਂ ਆਉਣ ਦਿੱਤੀ ਜਾਵੇਗੀ ਸਮੱਸਿਆ : ਡਾ. ਬਲਜੀਤ ਕੌਰ
ਕੈਬਿਨਿਟ ਮੰਤਰੀ ਨੇ 4 ਕਰੋੜ 39 ਲੱਖ ਰੁਪਏ ਦੀ ਲਾਗਤ ਨਾਲ ਵਿਕਾਸ ਕੰਮਾਂ ਦੀ ਕੀਤੀ ਸ਼ੁਰੂਆਤ ਕੈਬਨਿਟ ਮੰਤਰੀ ਨੇ ਮਲੋਟ ਵਿਧਾਨ ਸਭਾ ਹਲਕੇ ਦੇ ਵੱਖ-ਵੱਖ ਪਿੰਡਾਂ ਦਾ ਕੀਤਾ ਦੌਰਾ ਸ੍ਰੀ ਮੁਕਤਸਰ ਸਾਹਿਬ, 20 ਜਨਵਰੀ 2025 : ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਸੂਬੇ ਦੇ ਵਿਕਾਸ ਲਈ ਲਗਾਤਾਰ ਯਤਨਸ਼ੀਲ ਹੈ, ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਸਮਾਜਿਕ ਸੁਰੱਖਿਆ,ਇਸਤਰੀ ਤੇ ਬਾਲ ਵਿਕਾਸ ਮੰਤਰੀ ਪੰਜਾਬ ਡਾ. ਬਲਜੀਤ ਕੌਰ ਨੇ ਅੱਜ ਮਲੋਟ ਵਿਧਾਨ ਸਭਾ ਹਲਕੇ ਦੇ ਪਿੰਡ ਫੂਲੇਵਾਲਾ, ਭੰਗਚੜੀ, ਮੌੜ,ਸੰਮੇਵਾਲੀ ਪਿੰਡਾਂ....