ਮਾਲਵਾ

ਡਿਪਟੀ ਕਮਿਸ਼ਨਰ ਵੱਲੋਂ 78ਵੇਂ ਆਜ਼ਾਦੀ ਦਿਵਸ ਸਮਾਗਮ ਦੀ ਫੁੱਲ ਡਰੈੱਸ ਰਿਹਰਸਲ ਦਾ ਨਿਰੀਖਣ
ਕੈਬਨਿਟ ਮੰਤਰੀ ਬਲਕਾਰ ਸਿੰਘ 15 ਅਗਸਤ ਨੂੰ ਕੌਮੀ ਝੰਡਾ ਲਹਿਰਾਉਣਗੇ ਲੁਧਿਆਣਾ, 13 ਅਗਸਤ 2024 : 78ਵੇਂ ਸੁਤੰਤਰਤਾ ਦਿਵਸ ਦੀ ਫੁੱਲ ਡਰੈੱਸ ਰਿਹਰਸਲ ਮੰਗਲਵਾਰ ਨੂੰ ਸਥਾਨਕ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਮੈਦਾਨ ਵਿੱਚ ਹੋਈ। ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਪਰੇਡ ਦੀ ਪ੍ਰਧਾਨਗੀ ਕਰਦਿਆਂ ਝੰਡਾ ਲਹਿਰਾਇਆ। ਉਨ੍ਹਾਂ ਪਰੇਡ ਕਮਾਂਡਰ ਆਈ.ਪੀ.ਐਸ. ਅਧਿਕਾਰੀ ਜਯੰਤ ਪੁਰੀ ਦੀ ਅਗਵਾਈ ਵਿੱਚ ਪੰਜਾਬ ਪੁਲਿਸ (ਲੜਕੇ ਅਤੇ ਲੜਕੀਆਂ), ਪੰਜਾਬ ਹੋਮ ਗਾਰਡਜ਼, ਐਨ.ਸੀ.ਸੀ. ਸਕਾਊਟਸ (ਲੜਕੇ ਅਤੇ ਲੜਕੀਆਂ) ਅਤੇ....
ਸਮੂਹ ਧਾਰਮਿਕ ਸਥਾਨਾਂ 'ਤੇ ਠੀਕਰੀ ਪਹਿਰਾ ਲਗਾਉਣ ਦੇ ਹੁਕਮ ਜਾਰੀ, ਜ਼ਿਲ੍ਹਾ ਮੈਜਿਸਟ੍ਰੇਟ
ਚੋਰੀ/ਲੁੱਟ ਖੋਹ ਦੀਆਂ ਵਾਰਦਾਤਾਂ ਨੂੰ ਰੋਕਣ ਲਈ ਰਾਤ ਦੇ ਸਮੇਂ ਪਿੰਡ ਪੱਧਰ ਪਰ ਠੀਕਰੀ ਪਹਿਰਾ ਲਗਵਾਉਣ ਦੀ ਲੋੜ, ਜ਼ਿਲ੍ਹਾ ਪੁਲਿਸ ਮੁਖੀ ਬਰਨਾਲਾ, 13 ਅਗਸਤ 2024 : ਜ਼ਿਲ੍ਹਾ ਮੈਜਿਸਟ੍ਰੇਟ, ਬਰਨਾਲਾ ਸ੍ਰੀਮਤੀ ਪੂਨਮਦੀਪ ਕੌਰ ਵੱਲੋਂ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ-2023 ਦੀ ਧਾਰਾ 163 ਅਤੇ ਪੰਜਾਬ ਵਿਲੇਜ ਐਂਡ ਸਮਾਲ ਟਾਊਨਜ ਪੈਟਰੋਲ ਐਕਟ 1918 ਦੀ ਧਾਰਾ 3 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਬਰਨਾਲਾ ਦੀ ਹਦੂਦ ਅੰਦਰ ਸਮੂਹ ਧਾਰਮਿਕ ਸਥਾਨਾਂ 'ਤੇ ਠੀਕਰੀ ਪਹਿਰਾ ਲਗਾਉਣ ਦੇ....
 ਲੁਧਿਆਣਾ ‘ਚ ਇੰਮੀਗ੍ਰੁੇਸ਼ਨ ਕੰਪਨੀ ਤੋਂ ਤੰਗ ਪਤੀ-ਪਤਨੀ ਟੈਂਕੀ ਤੇ ਚੜ੍ਹੇ
ਲੁਧਿਆਣਾ, 12 ਅਗਸਤ 2024 : ਲੁਧਿਆਣਾ ਦੇ ਅਸ਼ਮੀਤ ਚੌਂਕ ਵਿੱਚ ਇੱਕ ਪਾਣੀ ਵਾਲੀ ਟੈਂਕੀ ਤੇ ਪਤੀ-ਪਤਨੀ ਵੱਲੋਂ ਚੜ੍ਹ ਕੇ ਹੰਗਾਮਾ ਕਰਨ ਦੀ ਖਬਰ ਸਾਹਮਣੇ ਆਈ ਹੈ, ਇਸ ਬਾਰੇ ਪਤਾ ਲੱਗਣ ਤੇ ਪੁਲਿਸ ਪਾਰਟੀ ਮੌਕੇ ਤੇ ਪੁੱਜੀ ਅਤੇ ਉਕਤ ਦੋਵੇਂ ਪਤੀ ਪਤਨੀ ਨੈੂੰ ਟੈਂਕੀ ਤੋਂ ੳੇੁਤਰਨ ਲਈ ਕਿਹਾ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪਰਿਵਾਰਿਕ ਮੈਂਬਰ ਗੁਰਮੇਲ ਸਿੰਘ ਨੇ ਦੱਸਿਆ ਕਿ ਦੋਵੇਂ ਪਤੀ ਪਤਨੀ ਉਸਦਾ ਲੜਕਾ ਤੇ ਨੂੰਹ ਹਨ, ਉਨ੍ਹਾਂ ਦੱਸਿਆ ਕਿ ਉਹ ਟੈਂਕੀ ਤੇ ਆਪਣਾ ਰੋਸ ਜਤਾਉਣ ਲਈ ਚੜ੍ਹੇ ਹਨ....
ਬਲਬੀਰ ਸਿੰਘ ਸੀਚੇਵਾਲ ਵੱਲੋਂ ਪਿੰਡ ਲੋਪੋਂ 'ਚ ਵਿਕਾਸ ਕਾਰਜਾਂ ਦਾ ਉਦਘਾਟਨ
23 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਯਾਦਗਾਰੀ ਪਾਰਕ ਅਤੇ ਮੁਰੰਮਤ ਉਪਰੰਤ ਗਲੀਆਂ ਨਾਲੀਆਂ ਦਾ ਲੋਕ ਅਰਪਣ ਗੁਰੂ ਹਵਾ, ਪਿਤਾ ਪਾਣੀ ਅਤੇ ਧਰਤੀ ਮਾਤਾ ਨੂੰ ਦੂਸ਼ਿਤ ਹੋਣ ਤੋਂ ਰੋਕਣ ਲਈ ਸਾਰੇ ਮਨੁੱਖ ਰਲ ਕੇ ਸਹਿਯੋਗ ਕਰਨ-ਬਲਬੀਰ ਸਿੰਘ ਸੀਚੇਵਾਲ ਮੋਗਾ, 12 ਅਗਸਤ 2024 : ਰਾਜ ਸਭਾ ਮੈਂਬਰ ਬਾਬਾ ਬਲਬੀਰ ਸਿੰਘ ਸੀਚੇਵਾਲ ਵੱਲੋਂ ਪ੍ਰਧਾਨ ਮੰਤਰੀ ਆਦਰਸ਼ ਗ੍ਰਾਮ ਯੋਜਨਾ ਤਹਿਤ ਗੋਦ ਲਏ ਪਿੰਡ ਲੋਪੋਂ ਵਿੱਚ ਆਪਣੇ ਅਖਤਿਆਰੀ ਕੋਟੇ ਨਾਲ ਕਰਵਾਏ ਵਿਕਾਸ ਕਾਰਜਾਂ ਦਾ ਅੱਜ ਉਦਘਾਟਨ ਕੀਤਾ ਗਿਆ। ਇਸ ਮੌਕੇ ਉਹਨਾਂ ਨਾਲ....
ਰੋਜ਼ਾ ਸ਼ਰੀਫ ਦਾ ਸਲਾਨਾਂ ਉਰਸ 01 ਸਤੰਬਰ ਤੋਂ 03 ਸਤੰਬਰ ਤੱਕ ਮਨਾਇਆ ਜਾਵੇਗਾ: ਡਿਪਟੀ ਕਮਿਸ਼ਨਰ
ਦੇਸ਼ ਵਿਦੇਸ਼ ਤੋਂ ਆਉਣ ਵਾਲੇ ਸ਼ਰਧਾਲੂਆਂ ਦੀ ਸਹੂਲਤ ਲਈ ਸਾਰੇ ਪ੍ਰਬੰਧ ਸਮੇਂ ਸਿਰ ਕਰਨ ਦੇ ਆਦੇਸ਼ ਰੋਜ਼ਾ ਸ਼ਰੀਫ ਵਿਖੇ ਹਜ਼ਰਤ ਸ਼ੇਖ ਅਹਿਮਦ ਮੁਜੱਦਦ ਅਲਫਸਾਨੀ ਦੀ ਯਾਦ ਵਿੱਚ ਮਨਾਇਆ ਜਾਂਦਾ ਹੈ ਸਾਲਾਨਾ ਉਰਸ ਫਤਿਹਗੜ੍ਹ ਸਾਹਿਬ, 12 ਅਗਸਤ 2024 : ਰੋਜ਼ਾ ਸ਼ਰੀਫ ਵਿਖੇ ਹਜ਼ਰਤ ਸ਼ੇਖ ਅਹਿਮਦ ਮੁਜੱਦਦ ਅਲਫਸਾਨੀ ਦੀ ਯਾਦ ਵਿੱਚ 01 ਤੋਂ 03 ਸਤੰਬਰ ਤੱਕ ਮਨਾਏ ਜਾ ਰਹੇ ਤਿੰਨ ਰੋਜ਼ਾ ਸਾਲਾਨਾ ਉਰਸ ਦੇ ਮੌਕੇ ਤੇ ਆਉਣ ਵਾਲ਼ੇ ਸ਼ਰਧਾਲੂਆਂ ਦੀ ਸਹੂਲਤ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੀਤੇ ਜਾਣ ਵਾਲੇ ਲੋੜੀਂਦੇ ਪ੍ਰਬੰਧਾਂ ਦਾ....
ਖੇਡ ਸਟੇਡੀਅਮ ਵਿਖੇ ਜ਼ਿਲ੍ਹਾ ਪੱਧਰੀ ਆਜ਼ਾਦੀ ਦਿਵਸ ਦੀਆਂ ਤਿਆਰੀਆਂ ਜ਼ੋਰਾਂ ਤੇ
ਆਜ਼ਾਦੀ ਦਿਵਸ ਦੇ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਡਿਪਟੀ ਕਮਿਸ਼ਨਰ ਪਰਨੀਤ ਸ਼ੇਰਗਿੱਲ ਕੌਮੀ ਝੰਡਾ ਚੜਾਉਣਗੇ ਪੰਜਾਬ ਪੁਲਿਸ, ਪੰਜਾਬ ਮਹਿਲਾ ਪੁਲਿਸ, ਪੰਜਾਬ ਹੋਮ ਗਾਰਡਜ਼ ਤੇ ਐਨ.ਸੀ.ਸੀ. ਦੇ ਕੈਡਿਟ ਮਾਰਚ ਪਾਸਟ ਵਿੱਚ ਲੈਣਗੇ ਭਾਗ ਜ਼ਿਲ੍ਹਾ ਪੱਧਰੀ ਆਜ਼ਾਦੀ ਦਿਵਸ ਦੌਰਾਨ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਵੱਲੋਂ ਪੇਸ਼ ਕੀਤਾ ਜਾਵੇਗਾ ਸੱਭਿਆਚਾਰਕ ਸਮਾਗਮ ਜ਼ਿਲ੍ਹਾ ਪੱਧਰੀ ਆਜ਼ਾਦੀ ਦਿਵਸ ਸਮਾਗਮ ਦੀ 13 ਅਗਸਤ ਨੂੰ ਹੋਵੇਗੀ ਫੁੱਲ ਡਰੈੱਸ ਰੀਹਰਸਲ ਫ਼ਤਹਿਗੜ੍ਹ ਸਾਹਿਬ, 12 ਅਗਸਤ, 2024 : 15 ਅਗਸਤ ਨੂੰ ਸਾਡੇ ਮੁਲਕ....
13 ਅਗਸਤ ਨੂੰ ਪਿੰਡ ਨਿਹਾਲੂਵਾਲ ਵਿਖੇ ਲਗਾਇਆ ਜਾਵੇਗਾ ਸਰਕਾਰ ਤੁਹਾਡੇ ਦੁਆਰ ਕੈਂਪ
ਬਰਨਾਲਾ, 12 ਅਗਸਤ 2024 : ਭਲਕੇ 13 ਅਗਸਤ ਨੂੰ ਪੰਚਾਇਤ ਘਰ ਪਿੰਡ ਨਿਹਾਲੂਵਾਲ ਵਿਖੇ ਸਰਕਾਰ ਤੁਹਾਡੇ ਦੁਆਰ ਲੜੀ ਤਹਿਤ ਵਿਸ਼ੇਸ਼ ਕੈਂਪ ਲਗਾਇਆ ਜਾਵੇਗਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਬਰਨਾਲਾ ਸ਼੍ਰੀਮਤੀ ਪੂਨਮਦੀਪ ਕੌਰ ਨੇ ਦੱਸਿਆ ਕਿ ਇਹ ਕੈਂਪ ਸਵੇਰ 9 ਵਜੇ ਤੋਂ ਸ਼ੁਰੂ ਹੋ ਜਾਵੇਗਾ। ਉਨ੍ਹਾਂ ਦੱਸਿਆ ਕਿ ਪਿੰਡ ਨਿਹਾਲੂਵਾਲ, ਬਾਹਮਣੀਆਂ ਅਤੇ ਗੰਗੋਹਰ ਦੇ ਵਾਸੀ ਇਸ ਕੈਂਪ ਵਿਚ ਆਪਣੇ ਕੰਮ ਕਰਵਾਉਣ ਲਈ ਪੁੱਜ ਸਕਦੇ ਹਨ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਨ੍ਹਾਂ ਕੈਂਪਾਂ ਉੱਤੇ ਪੁੱਜ....
ਡਵੀਜ਼ਨ ਕਮਿਸ਼ਨਰ ਨੇ ਪੁਸਤਕ "ਕੋਹਾਂ ਪੈੜਾਂ ਦਾ ਸਫਰ" ਦੀ ਕੀਤੀ ਘੁੰਡ ਚੁਕਾਈ
ਲਿਖਾਰੀ ਜਸ਼ਨਪ੍ਰੀਤ ਸਿੰਘ ਨੂੰ ਦਿੱਤੀਆਂ ਵਧਾਈਆਂ ਫ਼ਰੀਦਕੋਟ 12 ਅਗਸਤ,2024 : ਡਵੀਜ਼ਨ ਕਮਿਸ਼ਨਰ ਸ. ਮਨਜੀਤ ਸਿੰਘ ਬਰਾੜ ਨੇ ਉਭਰਦੇ ਲਿਖਾਰੀ ਜਸ਼ਨਪ੍ਰੀਤ ਸਿੰਘ ਪਿੰਡ ਫਿੱਡੇ ਕਲਾਂ ਦੀ ਪੁਸਤਕ "ਕੋਹਾਂ ਪੈੜਾਂ ਦਾ ਸਫਰ" ਦੀ ਘੁੰਡ ਚੁਕਾਈ ਕੀਤੀ । ਇਸ ਮੌਕੇ ਉਹਨਾਂ ਕਿਹਾ ਕਿ ਨੌਜਵਾਨਾਂ ਨੂੰ ਪੜ੍ਹਾਈ ਅਤੇ ਲਿਖਾਈ ਦੇ ਖੇਤਰ ਵੱਲ ਇਸੇ ਤਰ੍ਹਾਂ ਦੇ ਦਿਲਚਸਪੀ ਲੈਣੀ ਚਾਹੀਦੀ ਹੈ। ਉਹਨਾਂ ਨੌਜਵਾਨ ਲਿਖਾਰੀ ਜਸ਼ਨਪ੍ਰੀਤ ਸਿੰਘ ਦੀ ਹੌਂਸਲਾ ਅਫਜਾਈ ਕਰਦੇ ਹੋਏ ਕਿਹਾ ਕਿ ਅੱਜ ਦੇ ਇੰਟਰਨੈਟ ਯੂ-ਟਿਊਬ, ਫੇਸਬੁੱਕ ਦੇ....
ਸਪੀਕਰ ਸੰਧਵਾਂ ਨੇ ਪਿੰਡ ਵਿੱਚ ਖੋਲ੍ਹੇ ਜਿੰਮ ਅਤੇ ਫਿਜ਼ੀਓਥੈਰੇਪੀ ਸੈਂਟਰ ਦਾ ਕੀਤਾ ਉਦਘਾਟਨ 
ਖਾਲਸਾ ਏਡ ਵੱਲੋਂ ਕੀਤੇ ਜਾਂਦੇ ਸਮਾਜਿਕ ਅਤੇ ਧਾਰਮਿਕ ਕੰਮਾਂ ਦੀ ਕੀਤੀ ਪ੍ਰਸੰਸਾ ਲੋਕਾਂ ਨੂੰ ਆਪਣੀ ਚੰਗੀ ਸਿਹਤ ਲਈ ਜਿੰਮ ਦੀ ਵਰਤੋਂ ਕਰਨ ਲਈ ਕੀਤਾ ਪ੍ਰੇਰਿਤ ਫ਼ਰੀਦਕੋਟ 12 ਅਗਸਤ 2024 : ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਪਿੰਡ ਸੰਧਵਾਂ ਵਿਖੇ ਖਾਲਸਾ ਏਡ ਵੱਲੋਂ ਖੋਲ੍ਹੇ ਦੋ ਜਿੰਮਾਂ ਅਤੇ ਫਿਜ਼ੀਓਥੈਰੇਪੀ ਸੈਂਟਰ ਦਾ ਉਦਘਾਟਨ ਕੀਤਾ। ਇਸ ਮੌਕੇ ਆਪਣੇ ਸੰਬੋਧਨ ਵਿੱਚ ਸ. ਸੰਧਵਾਂ ਨੇ ਕਿਹਾ ਕਿ ਖਾਲਸਾ ਏਡ ਸੰਸਥਾ ਵੱਲੋਂ ਕੀਤਾ ਇਹ ਉਪਰਾਲਾ ਬਹੁਤ ਹੀ ਸ਼ਲਾਘਾਯੋਗ ਹੈ। ਉਨ੍ਹਾਂ....
ਸ੍ਰੀ ਮੁਕਤਸਰ ਸਾਹਿਬ ਪੁਲਿਸ ਵੱਲੋਂ ਚੋਰ ਗੈਂਗ ਦੇ 04 ਨੂੰ ਕਾਬੂ ਕਰਨ ਵਿੱਚ ਸਫਲਤਾ ਹਾਸਿਲ ਕੀਤੀ 
ਸ੍ਰੀ ਮੁਕਤਸਰ ਸਾਹਿਬ, 12 ਅਗਸਤ 2024 : ਸ੍ਰੀ ਮੁਕਤਸਰ ਸਾਹਿਬ, ਸ. ਭਗਵੰਤ ਸਿੰਘ ਮਾਨ, ਮੁੱਖ ਮੰਤਰੀ ਪੰਜਾਬ ਅਤੇ ਸ੍ਰੀ ਗੋਰਵ ਯਾਦਵ ਆਈ.ਪੀ.ਐਸ., ਡੀ.ਜੀ.ਪੀ ਪੰਜਾਬ, ਸ੍ਰੀ ਅਸ਼ਵਨੀ ਕਪੂਰ ਆਈ.ਪੀ.ਐਸ, ਡਿਪਟੀ ਇੰਸਪੈਕਟਰ ਜਨਰਲ ਪੁਲਿਸ, ਫਰੀਦਕੋਟ ਰੇਂਜ, ਫਰੀਦਕੋਟ ਦੀਆਂ ਹਦਾਇਤਾਂ ਤਹਿਤ, ਸ੍ਰੀ ਤੁਸ਼ਾਰ ਗੁਪਤਾ ਆਈ.ਪੀ.ਐਸ., ਐਸ.ਐਸ.ਪੀ ਸ੍ਰੀ ਮੁਕਤਸਰ ਸਾਹਿਬ ਵੱਲੋਂ ਜਿਲ੍ਹਾ ਅੰਦਰ ਨਸ਼ਿਆਂ ਅਤੇ ਸ਼ਰਾਰਤੀ ਅਨਸਰਾਂ ਖਿਲਾਫ ਵਿੱਢੀ ਮੁਹਿੰਮ ਦੌਰਾਨ ਸ੍ਰੀ ਮਨਮੀਤ ਸਿੰਘ ਢਿੱਲੋਂ, ਕਪਤਾਨ ਪੁਲਿਸ (ਇੰਨਵੈ) ਅਤੇ....
ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਸਿੱਖਿਆ ਖੇਤਰ ਚ ਹੋ ਰਹੇ ਨੇ ਵੱਡੇ ਸੁਧਾਰ- ਸੁਖਜਿੰਦਰ ਸਿੰਘ ਕਾਉਣੀ
ਸ੍ਰੀ ਮੁਕਤਸਰ ਸਾਹਿਬ ਦਾ ਸਰਕਾਰੀ ਪ੍ਰਾਇਮਰੀ ਸਕੂਲ ਬਣਿਆ ਜਿ਼ਲ੍ਹੇ ਦਾ ਪਹਿਲਾ ਏਅਰ ਕੰਡੀਸ਼ਨਰ ਸਕੂਲ ਸ਼੍ਰੀ ਮੁਕਤਸਰ ਸਾਹਿਬ 12 ਅਗਸਤ 2024 : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਜਿੱਥੇ ਰੰਗਲਾ ਪੰਜਾਬ ਬਣਦਾ ਦਾ ਜਾ ਰਿਹਾ ਹੈ ਉੱਥੇ ਸੂਬੇ ਵਿੱਚ ਸਿੱਖਿਆ ਦੇ ਖੇਤਰ ਚ ਵੱਡੇ ਸੁਧਾਰ ਹੋ ਰਹੇ ਹਨ। ਬੱਚਿਆਂ ਨੂੰ ਸਮੇਂ ਦੇ ਹਾਣੀ ਤੇ ਪ੍ਰਤਿਭਾਵਾਨ ਬਣਾਉਣ ਲਈ ਸਕੂਲ ਆਫ ਐਮੀਨਸ ਹਲਕੇ ਪੱਧਰ ਤੇ ਖੋਲੇ ਜਾ ਰਹੇ ਹਨ। ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਜਿ਼ਲ੍ਹਾ ਯੋਜਨਾ ਬੋਰਡ ਸ਼੍ਰੀ....
ਬੁੱਘੀਪੁਰਾ ਨੇੜੇ ਵਾਪਰੇ ਇੱਕ ਭਿਆਨਕ ਸੜਕ ਹਾਦਸੇ ਵਿੱਚ ਪਿਓ-ਪੁੱਤ ਦੀ ਮੌਤ 
ਮੋਗਾ, 12 ਅਗਸਤ 2024 : ਸਥਾਨਕ ਸ਼ਹਿਰ ਦੇ ਬੁੱਘੀਪੁਰਾ ਨੇੜੇ ਬਰਨਾਲਾ ਬਾਈਪਾਸ ‘ਤੇ ਵਾਪਰੇ ਇੱਕ ਭਿਆਨਕ ਸੜਕ ਹਾਦਸੇ ਵਿੱਚ ਦੋ ਲੋਕਾਂ ਦੀ ਮੌਤ ਹੋ ਜਾਣ ਦੀ ਦੁੱਖਦਾਈ ਖਬਰ ਹੈ। ਮਿਲੀ ਜਾਣਕਾਰੀ ਅਨੁਸਾਰ ਇੱਕ ਸਵਿਫਟ ਕਾਰ ਅਤੇ ਮੋਟਰਸਾਈਕਲ ਦੀ ਹੋਈ ਟੱਕਰ ‘ਚ ਮੋਟਰਸਾਈਕਲ ਸਵਾਰ ਪਿਓ-ਪੁੱਤ ਦੀ ਮੌਤ ਹੋ ਗਈ। ਇਸ ਹਾਦਸੇ ਸੰਬੰਧੀ ਜਾਣਕਾਰੀ ਦਿੰਦਿਆਂ ਕਮਲਪ੍ਰੀਤ ਮਹਿਰੋਂ ਨੇ ਦੱਸਿਆ ਕਿ ਬੂਟਾ ਸਿੰਘ ਤੇ ਉਸ ਦਾ ਪੁੱਤਰ ਗੋਰਾ ਸਿੰਘ ਆਪਣੇ ਮੋਟਰਸਾਈਕਲ 'ਤੇ ਸਵਾਰ ਹੋ ਕੇ ਪਸ਼ੂ ਖਰੀਦਣ ਲਈ ਪਿੰਡ ਬੁੱਗੀਪੁਰਾ ਵਿਖੇ....
ਲੋਕਾਂ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨਾ ਪੰਜਾਬ ਸਰਕਾਰ ਦੀ ਮੁਢਲੀ ਤਰਜੀਹ ਹੈ : ਡਾ. ਬਲਬੀਰ ਸਿੰਘ 
ਸਿਹਤ ਮੰਤਰੀ ਨੇ ਪੰਜਾਬ ਸਰਕਾਰ ਵੱਲੋਂ ਤਿਆਰ ਕਰਵਾਈ ਗਈ ਮਾਡਰਨ ਮੋਬਾਇਲ ਡੈਂਟਲ ਕਲੀਨਿਕ ਵੈਨ ਨੂੰ ਰਵਾਨਾ ਕੀਤਾ। ਪਟਿਆਲਾ, 12 ਅਗਸਤ, 2024 : ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਤੇ ਮੈਡੀਕਲ ਸਿੱਖਿਆ ਤੇ ਖੋਜ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਪੰਜਾਬ ਸਰਕਾਰ ਵੱਲੋਂ 67 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਕਰਵਾਈ ਗਈ ਮਾਡਰਨ ਮੋਬਾਇਲ ਡੈਂਟਲ ਕਲੀਨਿਕ ਵੈਨ ਨੂੰ ਪਟਿਆਲਾ ਦੇ ਸਰਕਾਰੀ ਡੈਂਟਲ ਕਾਲਜ ਤੋਂ ਰਵਾਨਾ ਕੀਤਾ। ਸਿਹਤ ਮੰਤਰੀ ਨੇ ਦੱਸਿਆ ਕਿ ਲੋਕਾਂ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨਾ ਮੁੱਖ....
ਕਿਸਾਨ ਜਥੇਬੰਦੀਆਂ ਵੱਲੋਂ ਲਾਡੋਵਾਲ ਟੋਲ ਪਲਾਜ਼ਾ ਨੂੰ ਫਿਰ ਤੋਂ ਫਰੀ ਕਰਾਉਣ ਦੀ ਤਿਆਰੀ
ਲੁਧਿਆਣਾ, 12 ਅਗਸਤ 2024 : ਲਾਡੋਵਾਲ ਟੋਲ ਪਲਾਜ਼ਾ ਨੂੰ ਫਰੀ ਕਰਾਉਣ ਨੂੰ ਲੈ ਕੇ ਕਿਸਾਨ ਜਥੇਬੰਦੀਆਂ ਇੱਕ ਵਾਰ ਫਿਰ ਤੋਂ ਸੰਘਰਸ਼ ਵਿੱਢਣ ਦੀ ਤਿਆਰੀ ਵਿੱਚ ਹਨ। ਕਿਸਾਨਾਂ ਨੇ ਨੈਸ਼ਨਲ ਹਾਈਵੇ ਅਥਾਰਟੀ ਆਫ ਇੰਡੀਆ ਨੂੰ ਅਲਟੀਮੇਟਮ ਦਿੱਤਾ ਹੈ ਕਿ ਟੋਲ ਪਲਾਜ਼ਾ ‘ਤੇ ਵਾਹਨਾਂ ਨੂੰ ਲੱਗਣ ਵਾਲੇ ਟੈਕਸ ਨੂੰ ਤੁਰੰਤ ਘੱਟ ਕੀਤਾ ਜਾਵੇ। ਕਿਸਾਨਾਂ ਨੇ ਕਿਹਾ ਕਿ ਜੇਕਰ ਤੁਰੰਤ ਰੇਟ ਘੱਟ ਨਹੀਂ ਕੀਤੇ ਗਏ ਤਾਂ ਇੱਕ ਵਾਰ ਫਿਰ ਤੋਂ ਟੋਲ ਪਲਾਜ਼ਾ ਤੇ ਧਰਨਾ ਪ੍ਰਦਰਸ਼ਨ ਕੀਤਾ ਜਾਵੇਗਾ ਅਤੇ ਟੋਲ ਪਲਾਜ਼ਾ ਮੁਕਤ ਕਰਵਾ....
ਸਪੀਕਰ ਸੰਧਵਾਂ ਨੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ
ਫ਼ਰੀਦਕੋਟ 12 ਅਗਸਤ 2024 : ਸਪੀਕਰ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਲੋਕ ਮਿਲਣੀ ਪ੍ਰੋਗਰਾਮ ਤਹਿਤ ਆਪਣੇ ਗ੍ਰਹਿ ਪਿੰਡ ਸੰਧਵਾ ਵਿਖੇ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ ਅਤੇ ਸਮੱਸਿਆਵਾਂ ਦੇ ਹੱਲ ਲਈ ਦਿਸ਼ਾ ਨਿਰਦੇਸ਼ ਵੀ ਦਿੱਤੇ। ਉਨ੍ਹਾਂ ਕਿਹਾ ਕਿ ਲੋਕਾਂ ਦੇ ਸਹਿਯੋਗ ਨਾਲ ਹੀ ਉਹ ਅੱਜ ਇਸ ਅਹੁਦੇ ਤੇ ਪਹੁੰਚੇ ਹਨ ਇਸ ਲਈ ਉਹਨਾਂ ਦਾ ਵੀ ਫਰਜ਼ ਬਣਦਾ ਹੈ ਕਿ ਲੋਕਾਂ ਨੂੰ ਕਿਸੇ ਕਿਸਮ ਦੀ ਕੋਈ ਸਮੱਸਿਆ ਨਾ ਆਉਣ ਦਿੱਤੀ ਜਾਵੇ। ਇਸ ਲਈ ਉਹ ਖੁਦ ਲੋਕਾਂ ਦੀ ਸੇਵਾ ਵਿੱਚ ਹਾਜ਼ਰ ਰਹਿੰਦੇ ਹਨ।....