ਮਾਲਵਾ

ਮਾਤਾ ਗੁਜਰੀ ਕਾਲਜ ਦੇ ਪੱਤਰਕਾਰੀ ਵਿਭਾਗ ਵੱਲੋਂ ਗੈਸਟ ਲੈਕਚਰ ਦਾ ਆਯੋਜਨ 
ਸ੍ਰੀ ਫ਼ਤਹਿਗੜ੍ਹ ਸਾਹਿਬ, 24 ਮਾਰਚ (ਹਰਪ੍ਰੀਤ ਸਿੰਘ ਗੁੱਜਰਵਾਲ) : ਮਾਤਾ ਗੁਜਰੀ ਕਾਲਜ ਦੇ ਪੱਤਰਕਾਰੀ ਅਤੇ ਜਨ ਸੰਚਾਰ ਵਿਭਾਗ ਵੱਲੋਂ ਵਿਦਿਆਰਥੀਆਂ ਲਈ ਗੈਸਟ ਲੈਕਚਰ ਦਾ ਆਯੋਜਨ ਕਰਵਾਇਆ ਗਿਆ ਜਿਸ ਵਿੱਚ ਪੰਜਾਬੀ ਜਾਗਰਣ ਅਖਬਾਰ ਵਿੱਚ ਸਬ-ਐਡੀਟਰ ਵਜੋਂ ਕਾਰਜਸ਼ੀਲ ਸ੍ਰ. ਦਿਲਰਾਜ ਸਿੰਘ ਬਾਜਵਾ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। ਇਸ ਲੈਕਚਰ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਪ੍ਰਿੰਟ ਪੱਤਰਕਾਰੀ ਦੀ ਭਰੋਸੇਯੋਗਤਾ ਅਤੇ ਡਿਜਿਟਲ ਮੀਡੀਆ ਦੇ ਯੁੱਗ ਵਿੱਚ ਇਸ ਨੂੰ ਦਰਪੇਸ਼ ਚੁਣੌਤੀਆਂ ਸਬੰਧੀ ਜਾਗਰੂਕ ਕਰਨਾ ਸੀ....
ਟਰਾਲੀ ਚੋਰੀ ਦੇ ਵਿਰੋਧ ਕਰਨ ਦੇ ਮਾਮਲੇ 'ਚ ਸਰਪੰਚ ਵੱਲੋਂ ਕੁੱਟੇ ਗਏ ਕਿਸਾਨਾਂ ਦੇ ਹੱਕ ਵਿੱਚ ਨਿਤਰਿਆ ਅਕਾਲੀ ਦਲ
ਸੀਨੀਅਰ ਅਕਾਲੀ ਆਗੂ ਗੁਰਪ੍ਰੀਤ ਰਾਜੂ ਖੰਨਾ ਅਤੇ ਯੂਥ ਅਕਾਲੀ ਦਲ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਨੇ ਪਟਿਆਲਾ ਦੇ ਰਾਜਿੰਦਰਾ ਹਸਪਤਾਲ ਵਿਖੇ ਜ਼ਖਮੀ ਕਿਸਾਨਾਂ ਨਾਲ ਕੀਤੀ ਮੁਲਾਕਾਤ ਪਟਿਆਲਾ, 24 ਮਾਰਚ 2025 : ਸ਼੍ਰੋਮਣੀ ਅਕਾਲੀ ਦਲ ਨੇ ਅੱਜ ਹਲਕਾ ਘਨੌਰ ਵਿੱਚ ਆਮ ਆਦਮੀ ਪਾਰਟੀ ਦੇ ਗੁੰਡਿਆਂ ਵੱਲੋਂ ਖਨੌਰੀ ਮੋਰਚੇ ਵਿੱਚ ਹਿੱਸਾ ਲੈਣ ਵਾਲੇ ਕਿਸਾਨਾਂ ਦੀਆਂ ਟਰਾਲੀਆਂ ਚੋਰੀ ਕਰਨ ਦਾ ਵਿਰੋਧ ਕਰਨ 'ਤੇ ਬੇਰਹਿਮੀ ਨਾਲ ਕੁੱਟੇ ਗਏ ਕਿਸਾਨਾਂ ਦੇ ਹੱਕ ਵਿੱਚ ਸਮਰਥਨ ਕੀਤਾ। ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ....
ਗੁਰੂ ਤੇਗ ਬਹਾਦਰ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਸਬੰਧੀ ਸਬ-ਕਮੇਟੀ ਦੀ ਹੋਈ ਇਕੱਤਰਤਾ
ਨੌਵੇਂ ਪਾਤਸ਼ਾਹ ਦੇ ਪ੍ਰਕਾਸ਼ ਪੁਰਬ ਮੌਕੇ 18 ਅਪ੍ਰੈਲ ਨੂੰ ਅੰਮ੍ਰਿਤਸਰ ਤੋਂ ਹੋਵੇਗੀ ਸ਼ਤਾਬਦੀ ਸਮਾਗਮਾਂ ਦੀ ਆਰੰਭਤਾ 21 ਤੋਂ 29 ਨਵੰਬਰ ਨੂੰ ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਣਗੇ ਸ਼ਤਾਬਦੀ ਦੇ ਮੁੱਖ ਸਮਾਗਮ ਜੈਤੋ, 24 ਮਾਰਚ 2025 : ਨੌਵੇਂ ਪਾਤਸ਼ਾਹ ਗੁਰੂ ਤੇਗ ਬਹਾਦਰ ਸਾਹਿਬ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਅਤੇ ਦਸਵੇਂ ਪਾਤਸ਼ਾਹ ਗੁਰੂ ਗੋਬਿੰਦ ਸਿੰਘ ਦੇ 350 ਸਾਲਾ ਗੁਰਤਾਗੱਦੀ ਦਿਵਸ ਦੇ ਸਮਾਗਮਾਂ ਦੀ ਰੂਪ ਰੇਖਾ ਉਲੀਕਣ ਸਬੰਧੀ ਅੱਜ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਸ. ਬਲਦੇਵ ਸਿੰਘ ਮਾਹਿਲਪੁਰੀ ਮੀਟਿੰਗ....
ਯੁੱਧ ਨਸ਼ਿਆਂ ਵਿਰੁੱਧ" ਮੁਹਿੰਮ ਤਹਿਤ ਪਿੰਡ-ਪਿੰਡ ਜਾ ਕੇ ਲੋਕਾਂ ਨੂੰ ਵੱਡੇ ਪੱਧਰ 'ਤੇ ਕੀਤਾ ਜਾਵੇਗਾ ਜਾਗਰੂਕ : ਐਸਡੀਐਮ ਹਰਵੀਰ ਕੌਰ    
ਸ੍ਰੀ ਫ਼ਤਹਿਗੜ੍ਹ ਸਾਹਿਬ, 24 ਮਾਰਚ 2025 : (ਹਰਪ੍ਰੀਤ ਸਿੰਘ ਗੁੱਜਰਵਾਲ) : ਜ਼ਿਲ੍ਹਾ ਸਮਾਜਿਕ ਸੁਰੱਖਿਆ ਦਫ਼ਤਰ, ਫ਼ਤਹਿਗੜ੍ਹ ਸਾਹਿਬ ਵੱਲੋਂ ਡਿਪਟੀ ਕਮਿਸ਼ਨਰ, ਡਾ. ਸੋਨਾ ਥਿੰਦ ਦੀ ਸਰਪ੍ਰਸਤੀ ਅਤੇ ਸਮਾਜ ਸੇਵੀ ਸੰਸਥਾਵਾਂ ਯੂਥ ਫੈਡਰੇਸ਼ਨ ਆਫ ਇੰਡੀਆ ਅਤੇ ਪਾਵਰ ਹਾਊਸ ਯੂਥ ਕਲੱਬ ਦੇ ਸਹਿਯੋਗ ਨਾਲ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ "ਯੁੱਧ ਨਸ਼ਿਆਂ ਵਿਰੁੱਧ" ਮੁਹਿੰਮ ਤਹਿਤ ਜਾਗਰੂਕਤਾ ਪ੍ਰੋਗਰਾਮਾਂ ਸਬੰਧੀ ਨੌਜਵਾਨਾਂ ਅਤੇ ਪਬਲਿਕ ਨੂੰ ਜਾਗਰੂਕ ਕਰਨ ਲਈ ਕਿਤਾਬਾਂ ਦੇਣ ਲਈ ਪ੍ਰੋਗਰਾਮ ਐਸ.ਡੀ.ਐਮ....
ਸ੍ਰੋਮਣੀ ਸ਼ਹੀਦ ਊਧਮ ਸਿੰਘ ਦੇ ਨਾਂਅ ਤੇ ਬਣੇਗਾ ਜਲਾਲਾਬਾਦ ਦਾ ਬਾਈਪਾਸ 
ਜੋ ਵੱਡੇ ਆਗੂ ਨਹੀਂ ਕਰ ਸਕੇ, ਆਮ ਘਰ ਦੇ ਮੁੰਡੇ ਨੇ ਕਰ ਵਿਖਾਇਆ ਸਰਕਾਰ ਵੱਲੋਂ 13.28 ਕਰੋੜ ਰੁਪਏ ਦੀ ਪ੍ਰਸ਼ਾਸਨਕੀ ਪ੍ਰਵਾਣਗੀ ਜਾਰੀ ਲੋਕ ਨਿਰਮਾਣ ਮੰਤਰੀ ਨੇ ਵਿਧਾਨ ਸਭਾ ਵਿਚ ਕੀਤਾ ਐਲਾਣ ਵਿਧਾਇਕ ਜਗਦੀਪ ਕੰਬੋਜ ਗੋਲਡੀ ਨੇ ਮੁੱਖ ਮੰਤਰੀ ਅਤੇ ਲੋਕ ਨਿਰਮਾਣ ਮੰਤਰੀ ਦਾ ਕੀਤਾ ਧੰਨਵਾਦ ਜਲਾਲਾਬਾਦ 24 ਮਾਰਚ 2025 : ਜਲਾਲਾਬਾਦ ਦਾ ਜੋ ਕੰਮ ਵੱਡੇ ਲੀਡਰਾਂ ਤੋਂ ਨਹੀਂ ਹੋ ਸਕਿਆ ਉਹ ਆਮ ਘਰ ਦੇ ਮੁੰਡੇ, ਪਹਿਲੀ ਵਾਰ ਵਿਧਾਇਕ ਬਣੇ ਜਗਦੀਪ ਕੰਬੋਜ ਗੋਲਡੀ ਨੇ ਕਰ ਵਿਖਾਇਆ ਹੈ। ਮੁੱਖ ਮੰਤਰੀ ਸ ਭਗਵੰਤ ਸਿੰਘ....
ਕੇਂਦਰ ਸਰਕਾਰ ਨੈਸ਼ਨਲ ਪਾਲਿਸੀ ਫਰੇਮਵਰਕ ਆਨ ਐਗਰੀਕਲਚਰ ਮਾਰਕੀਟਿੰਗ ਨੂੰ ਰੱਦ ਕਰੇ
ਸ੍ਰੀ ਫ਼ਤਹਿਗੜ੍ਹ ਸਾਹਿਬ, 24 ਮਾਰਚ (ਹਰਪ੍ਰੀਤ ਸਿੰਘ ਗੁੱਜਰਵਾਲ) : ਅੱਜ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤੇ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਦੇ ਸੂਬਾ ਵਿੱਤ ਸਕੱਤਰ ਰਣਜੀਤ ਸਿੰਘ ਚਨਾਰਥਲ ਦੀ ਅਗਵਾਈ ਵਿੱਚ ਕਾਂਗਰਸ ਦੇ ਜ਼ਿਲ੍ਹਾ ਯੂਥ ਪ੍ਰਧਾਨ ਮਨਦੀਪ ਸਿੰਘ ਖੇੜਾ ਰਾਹੀਂ ਜਿਲਾ ਸ੍ਰੀ ਫਤਿਹਗੜ੍ਹ ਸਾਹਿਬ ਦੇ ਐਮ ਪੀ ਡਾਕਟਰ ਅਮਰ ਸਿੰਘ ਨੂੰ ਮੰਗ ਪੱਤਰ ਭੇਜਿਆ ਗਿਆ ਮੰਗ ਕੀਤੀ ਗਈ ਕਿ ਤੁਸੀਂ ਯਾਦ ਕਰਵਾਓ ਕੇਂਦਰ ਨੂੰ ਕਿ ਸਰਕਾਰ ਨੈਸ਼ਨਲ ਪਾਲਿਸੀ ਫਰੇਮਵਰਕ ਆਨ ਐਗਰੀਕਲਚਰ ਮਾਰਕੀਟਿੰਗ ਨੂੰ ਰੱਦ ਕਰੇ ਉਹਨਾਂ....
ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਸੀਨੀਅਰ ਸਿਟੀਜ਼ਨਜ਼ ਐਸੋਸੀਏਸ਼ਨ, ਸਰਹਿੰਦ ਨੇ ਮਾਤਾ ਗੁਜਰੀ ਕਾਲਜ ਵਿਖੇ ਸੰਗੀਤਕ ਪ੍ਰੋਗਰਾਮ ਕਰਵਾਇਆ 
ਜ਼ਿਲ੍ਹਾ ਪੁਲਿਸ ਮੁਖੀ ਨੇ ਮੁੱਖ ਮਹਿਮਾਨ ਵਜੋਂ ਕੀਤੀ ਸ਼ਿਰਕਤ ਸ੍ਰੀ ਫ਼ਤਹਿਗੜ੍ਹ ਸਾਹਿਬ, 24 ਮਾਰਚ (ਹਰਪ੍ਰੀਤ ਸਿੰਘ ਗੁੱਜਰਵਾਲ) : ਮੁੱਖ ਮੰਤਰੀ, ਪੰਜਾਬ, ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ "ਯੁੱਧ ਨਸ਼ਿਆਂ ਵਿਰੁੱਧ" ਮੁਹਿੰਮ ਚਲਾਈ ਜਾ ਰਹੀ ਹੈ, ਜਿਸ ਦੇ ਸਾਰਥਕ ਸਿੱਟੇ ਸਾਹਮਣੇ ਆ ਰਹੇ ਹਨ। ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਉਣ ਲਈ ਉਹਨਾਂ ਨੂੰ ਸੱਭਿਆਚਾਰਕ ਕਦਰਾਂ-ਕੀਮਤਾਂ ਨਾਲ ਜੋੜਨਾ ਵੀ ਲਾਜ਼ਮੀ ਹੈ ਤਾਂ ਜੋ ਉਹ ਆਪਣੇ ਅਮੀਰ ਵਿਰਸੇ ਤੋਂ....
ਸਿਹਤ ਵਿਭਾਗ ਨੇ "ਵਿਸ਼ਵ ਟੀਬੀ ਦਿਵਸ" ਦੇ ਮੌਕੇ ਤੇ ਜਾਗਰੂਕਤਾ ਪੋਸਟਰ ਕੀਤਾ ਜਾਰੀ
ਸ੍ਰੀ ਫ਼ਤਹਿਗੜ੍ਹ ਸਾਹਿਬ, 24 ਮਾਰਚ (ਹਰਪ੍ਰੀਤ ਸਿੰਘ ਗੁੱਜਰਵਾਲ) : ਸਿਵਲ ਸਰਜਨ ਸ੍ਰੀ ਫਤਿਹਗੜ੍ਹ ਸਾਹਿਬ ਡਾ ਦਵਿੰਦਰਜੀਤ ਕੌਰ ਦੀ ਅਗਵਾਈ ਹੇਠ ਜ਼ਿਲਾ ਸਿਹਤ ਵਿਭਾਗ ਵੱਲੋਂ 'ਵਿਸ਼ਵ ਟੀਬੀ ਦਿਵਸ' ਦੇ ਮੌਕੇ ਤੇ ਜਾਗਰੂਕਤਾ ਪੋਸਟਰ ਜਾਰੀ ਕੀਤਾ ਗਿਆ। ਇਹ ਪੋਸਟਰ ਜਾਰੀ ਕਰਦਿਆਂ ਸਿਵਲ ਸਰਜਨ ਡਾ ਦਵਿੰਦਰਜੀਤ ਕੌਰ ਨੇ ਸਧਾਰਨ ਖੰਗ ਤੇ ਟੀਬੀ ਵਿੱਚ ਕੀ ਫਰਕ ਹੈ ਅਤੇ ਇਸ ਤੋਂ ਕਿਸ ਤਰ੍ਹਾਂ ਬਚਿਆ ਜਾ ਸਕਦਾ ਹੈ ਬਾਰੇ ਵਿਸਥਾਰ ਸਹਿਤ ਦੱਸਿਆ ।ਉਹਨਾਂ ਕਿਹਾ ਕਿ ਜੇਕਰ ਕਿਸੇ ਵਿਅਕਤੀ ਨੂੰ ਤਪਦਿਕ ਦੀ ਬਿਮਾਰੀ ਹੋ....
ਸੀ—ਪਾਈਟ ਕੈਂਪ, ਹਕੂਮਤ ਸਿੰਘ ਵਾਲਾ ਵਿਖੇ ਕਰਵਾਈ ਜਾ ਰਹੀ ਹੈ ਮੁਫਤ ਟਰੇਨਿੰਗ : ਟਰੇਨਿੰਗ ਅਫਸਰ
ਸ੍ਰੀ ਮੁਕਤਸਰ ਸਾਹਿਬ, 24 ਮਾਰਚ 2025 : ਸੀ—ਪਾਈਟ ਕੈਂਪ, ਹਕੂਮਤ ਸਿੰਘ ਵਾਲਾ (ਫਿਰੋਜ਼ਪੁਰ) ਦੇ ਕੈਂਪ ਟ੍ਰੇਨਿੰਗ ਅਫ਼ਸਰ ਕੈਪਟਨ ਗੁਰਦਰਸ਼ਨ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਅਗਨੀਵੀਰ ਫੌਜ ਦੀ ਭਰਤੀ ਰੈਲੀ ਦਾ ਆਨਲਾਈਨ ਅਪਲਾਈ ਕਰਨ ਦਾ ਪੋਰਟਲ 10 ਅਪ੍ਰੈਲ 2025 ਤੱਕ ਖੁੱਲ੍ਹਾ ਹੈ ਅਤੇ ਕੰਪਿਊਟਰ ਅਧਾਰਿਤ ਲਿਖਤੀ ਪੇਪਰ ਜੂਨ 2025 ਵਿੱਚ ਹੋਣਾ ਹੈ । ਇਸ ਵਾਰ ਪੇਪਰ ਪੰਜਾਬੀ ਵਿੱਚ ਹੋਣਾ ਹੈ। ਉਨ੍ਹਾਂ ਦੱਸਿਆ ਕਿ ਸ੍ਰੀ ਮੁਕਤਸਰ ਸਾਹਿਬ, ਫਿਰੋਜ਼ਪੁਰ, ਫਾਜਿਲਕਾ, ਫਰੀਦਕੋਟ ਅਤੇ ਮੋਗਾ ਜ਼ਿਲ੍ਹੇ ਦੇ....
ਸਰਕਾਰੀ ਸਿਵਿਲ ਹਸਪਤਾਲ ਬਾਦਲ ਵਿਖੇ ਪਹਿਲੀ ਸਪੈਸ਼ਲ ਕੈਂਸਰ ਓ.ਪੀ.ਡੀ. ਜਲਦੀ ਹੋਵੇਗੀ ਸ਼ੁਰੂ  : ਚੇਅਰਮੈਨ
ਸ੍ਰੀ ਮੁਕਤਸਰ ਸਾਹਿਬ, 24 ਮਾਰਚ 2025 : ਸ.ਭਗਵੰਤ ਸਿੰਘ ਮੁੱਖ ਮੰਤਰੀ ਪੰਜਾਬ ਦੀ ਅਗਵਾਈ ਹੇਠ ਪੰਜਾਬ ਸਰਕਾਰ ਲੋਕਾਂ ਨੂੰ ਮਿਆਰੀ ਸਿਹਤ ਸਹੂਲਤਾਂ ਦੇਣ ਲਈ ਵਚਨਬੱਧ ਹੈ। ਇਹ ਪ੍ਰਗਟਾਵਾ ਸ੍ਰੀ ਸੁਖਜਿੰਦਰ ਸਿੰਘ ਕੌਣੀ ਚੇਅਰਮੈਨ ਜ਼ਿਲ੍ਹਾ ਯੋਜਨਾ ਬੋਰਡ ਸ੍ਰੀ ਮੁਕਤਸਰ ਸਾਹਿਬ ਨੇ ਕੀਤਾ। ਉਹਨਾਂ ਦੱਸਿਆ ਕਿ ਸ੍ਰੀ ਮੁਕਤਸਰ ਸਾਹਿਬ ਜਿ਼ਲ੍ਹੇ ਦੇ ਸਰਕਾਰੀ ਸਿਵਿਲ ਹਸਪਤਾਲ ਬਾਦਲ ਵਿਖੇ ਪਹਿਲੀ ਸਪੈਸ਼ਲ ਕੈਂਸਰ ਓ.ਪੀ.ਡੀ. ਜਲਦੀ ਸ਼ੁਰੂ ਹੋ ਜਾਵੇਗੀ। ਉਹਨਾਂ ਕਿਹਾ ਕਿ ਸ. ਭਗਵੰਤ ਸਿੰਘ ਮਾਨ ਮੁੱਖ ਮੰਤਰੀ ਪੰਜਾਬ....
ਸਰਕਾਰ ਵੱਲੋਂ ਅਮਰਗੜ੍ਹ ਹਲਕੇ ਦੇ ਪਿੰਡਾਂ ਦੀ ਨੁਹਾਰ ਨੂੰ ਸੰਵਾਰਨ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ : ਗੱਜਣ ਮਾਜਾਰਾ
ਵਿਧਾਇਕ ਅਮਰਗੜ੍ਹ ਵੱਲੋਂ ਹਲਕੇ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਬਾਰੇ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਮਾਲੇਰਕੋਟਲਾ 24 ਮਾਰਚ 2025 : ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ਾਂ ਹੇਠ ਵਿਧਾਨ ਸਭਾ ਹਲਕਾ ਅਮਰਗੜ੍ਹ ਅਧੀਨ ਆਉਂਦੇ ਪਿੰਡਾਂ ਦੇ ਸਰਵਪੱਖੀ ਵਿਕਾਸ ਨੂੰ ਯਕੀਨੀ ਬਣਾਉਣ ਲਈ ਵਿਆਪਕ ਪੱਧਰ 'ਤੇ ਉਪਰਾਲੇ ਲਗਾਤਾਰ ਕੀਤੇ ਜਾ ਰਹੇ ਹਨ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਪਿਛਲੇ ਦਿਨੀਂ ਵਿਧਾਇਕ ਅਮਰਗੜ੍ਹ ਪ੍ਰੋ.ਜਸਵੰਤ ਸਿੰਘ ਗੱਜਣ ਮਾਜਾਰ ਵੱਲੋਂ ਪਿੰਡਾਂ ਵਿੱਚ ਚੱਲ ਰਹੇ....
ਮਾਲੇਰਕੋਟਲਾ ਵਿਖੇ ਬੈਂਕਰਜ਼ ਦੀ ਜ਼ਿਲ੍ਹਾ ਸਲਾਹਕਾਰ ਸੰਮਤੀ ਦੀ ਤਿਮਾਹੀ ਮੀਟਿੰਗ
ਸਰਕਾਰੀ ਯੋਜਨਾਵਾਂ ਦਾ ਲਾਭ ਵੱਧ ਤੋਂ ਵੱਧ ਯੋਗ ਲੋਕਾਂ ਨੂੰ ਦਿਵਾਉਣ ਲਈ ਯਤਨ ਕਰਨ ਬੈਂਕ: ਸੁਖਪ੍ਰੀਤ ਸਿੰਘ ਸਿੱਧੂ ਤਰਜੀਹੀ ਖੇਤਰ,/ਗੈਰ ਤਰਜੀਹੀ ਅਤੇ ਐਮ.ਐਸ.ਐਮ.ਈ ਖੇਤਰਾਂ ਵਿੱਚ 1659 ਕਰੋੜ ਰੁਪਏ ਦੇ ਕਰਜ਼ੇ ਵੱਖ ਵੱਖ ਬੈਂਕ ਰਾਹੀ ਵੰਡੇ- ਜ਼ਿਲ੍ਹਾ ਲੀਡ ਬੈਂਕ ਮੈਨੇਜਰ ਬਜ਼ੁਰਗਾਂ ਅਤੇ ਦਿਵਿਆਂਗਜਨਾਂ ਦਾ ਕੰਮ ਪਹਿਲ ਦੇ ਅਧਾਰ ਤੇ ਕਰਨ ਬੈਂਕ ਮਾਲੇਰਕੋਟਲਾ 24 ਮਾਰਚ 2025 : ਸਟੇਟ ਬੈਂਕ ਆਫ਼ ਇੰਡੀਆ ਲੀਡ ਬੈਂਕ ਆਫ਼ਿਸ ਮਾਲੇਰਕੋਟਲਾ ਵੱਲੋਂ ਜ਼ਿਲ੍ਹਾ ਸਲਾਹਕਾਰ ਰੀਵਿਊ ਸੰਮਤੀ ਦੀ ਮੀਟਿੰਗ ਵਧੀਕ ਡਿਪਟੀ....
ਬੇਰੁਜ਼ਗਾਰਾਂ ਨੇ ਮੁੱਖ ਮੰਤਰੀ ਦਾ ਪੁਤਲਾ ਫੂਕ ਕੇ ਕੀਤਾ ਰੋਸ ਪ੍ਰਦਰਸ਼ਨ, ਪੁਲਿਸ ਤੇ ਬੇਰੁਜ਼ਗਾਰਾਂ ਵਿਚਾਲੇ ਹੋਈ ਧੱਕਾਮੁੱਕੀ  
ਸੰਗਰੂਰ, 23 ਮਾਰਚ, 2025 : ਸਥਾਨਕ ਵੇਰਕਾ ਮਿਲਕ ਪਲਾਂਟ ਤੋ ਇਕੱਠੇ ਹੋ ਕੇ ਬੇਰੁਜ਼ਗਾਰ ਸ੍ਰ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦੀ ਫੋਟੋ ਲੈਕੇ ਮੁੱਖ ਮੰਤਰੀ ਦੀ ਕੋਠੀ ਵੱਲ ਨੂੰ ਮਾਰਚ ਕਰਦੇ ਜਿਉਂ ਮੁੱਖ ਮੰਤਰੀ ਦੀ ਕੋਠੀ ਅੱਗੇ ਪਹੁੰਚੇ ਤਾਂ ਪਹਿਲਾਂ ਤੋ ਤਾਇਨਾਤ ਪੁਲਸ ਪ੍ਰਸ਼ਾਸਨ ਨੇ ਰੋਕਣਾ ਚਾਹਿਆ ਤਾਂ ਬੇਰੁਜ਼ਗਾਰ ਅੱਗੇ ਵਧਣ ਲਈ ਜੱਦੋ ਜਹਿਦ ਕਰਦੇ ਰਹੇ। ਇਸ ਮੌਕੇ ਪੁਲੀਸ ਪ੍ਰਸਾਸਨ ਨੇ ਬੇਰੁਜ਼ਗਾਰਾਂ ਨੂੰ ਖਦੇੜ ਦਿੱਤਾ। ਇਸ ਕਸ਼ਮਕਸ਼ ਵਿੱਚ ਬੇਰੁਜ਼ਗਾਰਾਂ ਦੀਆਂ ਪੱਗਾਂ ਲੱਥ ਗਈਆਂ। ਬੇਰੁਜ਼ਗਾਰ....
ਲਾਈਟ ਐਂਡ ਸਾਊਂਡ ਸ਼ੋਅ ਅਤੇ ਟੂਰਿਜ਼ਮ ਨੂੰ ਬੜ੍ਹਾਵਾ ਦੇਣ ਲਈ 25 ਕਰੋੜ ਰੁਪਏ ਦੀ ਰਾਸ਼ੀ ਰੱਖੀ ਗਈ : ਖੁੱਡੀਆਂ
ਕੈਬਨਿਟ ਮੰਤਰੀਆਂ ਡਾ. ਬਲਜੀਤ ਕੌਰ ਅਤੇ ਗੁਰਮੀਤ ਸਿੰਘ ਖੁੱਡੀਆਂ ਨੇ ਸ਼ਹੀਦਾਂ ਨੂੰ ਕੀਤੇ ਸ਼ਰਧਾ ਦੇ ਫੁੱਲ ਭੇਟ ਸ਼ਹੀਦ-ਏ-ਆਜ਼ਮ ਭਗਤ ਸਿੰਘ, ਸ਼ਹੀਦ ਰਾਜਗੁਰੂ ਤੇ ਸ਼ਹੀਦ ਸੁਖਦੇਵ ਨੂੰ ਸ਼ਹੀਦੀ ਦਿਵਸ ਮੌਕੇ ਦਿੱਤੀ ਗਈ ਸ਼ਰਧਾਜਲੀ ਦੇਸ਼ ਦੇ ਕੋਨੇ-ਕੋਨੇ ਤੋਂ ਆਏ ਲੋਕ ਹੁਸੈਨੀਵਾਲਾ ਵਿਖੇ ਹੋਏ ਨਤਮਸਤਕ ਸ਼ਹੀਦੀ ਮੇਲੇ ਤੇ ਮਿਲਿਆ ਲੋਕਾਂ ਦਾ ਭਰਵਾਂ ਹੁੰਗਾਰਾਂ ਫ਼ਿਰੋਜ਼ਪੁਰ, 23 ਮਾਰਚ 2025 : ਸ਼ਹੀਦ-ਏ-ਆਜ਼ਮ ਭਗਤ ਸਿੰਘ, ਸ਼ਹੀਦ ਰਾਜਗੁਰੂ ਅਤੇ ਸ਼ਹੀਦ ਸੁਖਦੇਵ ਦੇ ਸ਼ਹੀਦੀ ਦਿਵਸ ਮੌਕੇ ਦੇਸ਼ ਦੇ ਕੋਨੇ-ਕੋਨੇ ਤੋਂ ਪਹੁੰਚ ਕੇ....
ਫੂਡ ਪ੍ਰੋਸੈਸਿੰਗ ਉਦਯੋਗ ਮੰਤਰਾਲੇ ਦੀ ਵਿੱਤੀ ਸਹਾਇਤਾ ਨਾਲ 100 ਨਵੀਆਂ ਫੂਡ ਟੈਸਟਿੰਗ ਲੈਬਾਰਟਰੀਆਂ ਸਥਾਪਿਤ ਕੀਤੀਆਂ ਜਾਣਗੀਆਂ : ਕੇਂਦਰੀ ਮੰਤਰੀ ਬਿੱਟੂ  
ਬਠਿੰਡਾ, 22 ਮਾਰਚ 2025 : ਭੋਜਨ ਸੁਰੱਖਿਆ ਅਤੇ ਗੁਣਵੱਤਾ ਨੂੰ ਵਧਾਉਣ ਲਈ, ਰੇਲ ਅਤੇ ਫੂਡ ਪ੍ਰੋਸੈਸਿੰਗ ਉਦਯੋਗਾਂ ਦੇ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਘੋਸ਼ਣਾ ਕੀਤੀ ਕਿ ਫੂਡ ਪ੍ਰੋਸੈਸਿੰਗ ਉਦਯੋਗ ਮੰਤਰਾਲਾ (MOFPI) ਵਿੱਤੀ ਸਾਲ 2025-26 ਵਿੱਚ ਪੂਰੇ ਭਾਰਤ ਵਿੱਚ 100 ਨਵੀਆਂ NABL ਦੁਆਰਾ ਮਾਨਤਾ ਪ੍ਰਾਪਤ ਭੋਜਨ ਜਾਂਚ ਪ੍ਰਯੋਗਸ਼ਾਲਾਵਾਂ ਦੀ ਸਥਾਪਨਾ ਕਰੇਗਾ। ਮਹਾਰਾਜਾ ਰਣਜੀਤ ਸਿੰਘ ਪੰਜਾਬ ਟੈਕਨੀਕਲ ਯੂਨੀਵਰਸਿਟੀ ਵਿਖੇ ਵਿਸ਼ਵ ਪੱਧਰੀ ਫੂਡ ਟੈਸਟਿੰਗ ਲੈਬਾਰਟਰੀ ਦਾ ਉਦਘਾਟਨ ਕਰਨ ਵਾਲੇ....