ਮਾਲਵਾ

ਭਾਸ਼ਾ ਵਿਭਾਗ ਦੇ ਰਸਾਲਿਆਂ ਲਈ ਲੇਖਕਾਂ ਪਾਸੋਂ ਰਚਨਾਵਾਂ ਦੀ ਮੰਗ : ਜ਼ਿਲ੍ਹਾ ਭਾਸ਼ਾ ਅਫ਼ਸਰ
ਰਸਾਲਾ ਲਗਵਾਉਣ ਲਈ ਜ਼ਿਲ੍ਹਾ ਭਾਸ਼ਾ ਦਫ਼ਤਰ ਨਾਲ ਸੰਪਰਕ ਕੀਤਾ ਜਾ ਸਕਦਾ ਹੈ ਬਰਨਾਲਾ, 19 ਜਨਵਰੀ 2025 : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਰਹਿਨੁਮਾਈ ਅਤੇ ਸਿੱਖਿਆ ਅਤੇ ਭਾਸ਼ਾਵਾਂ ਬਾਰੇ ਮੰਤਰੀ ਸ.ਹਰਜੋਤ ਸਿੰਘ ਬੈਂਸ ਦੀ ਅਗਵਾਈ ਹੇਠ ਭਾਸ਼ਾ ਵਿਭਾਗ, ਪੰਜਾਬ ਵੱਲੋਂ ਵਿਭਾਗ ਦੇ ਡਾਇਰੈਕਟਰ ਸ.ਜਸਵੰਤ ਸਿੰਘ ਜ਼ਫ਼ਰ ਦੀਆਂ ਹਦਾਇਤਾਂ ਅਨੁਸਾਰ ਪੰਜਾਬੀ ਭਾਸ਼ਾ ਅਤੇ ਸਾਹਿਤ ਦੀ ਪ੍ਰਫੁਲਿਤਾ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਇਹਨਾਂ ਹੀ ਉਪਰਾਲਿਆਂ ਤਹਿਤ ਵਿਭਾਗ ਵੱਲੋਂ ਪੰਜਾਬੀ ਦੇ ਦੋ ਰਸਾਲੇ 'ਜਨ....
ਸੇਵਾ ਸਿੰਘ ਠੀਕਰੀਵਾਲਾ ਦੀ ਹਵੇਲੀ ਨੂੰ ਯਾਦਗਾਰ ਵਜੋਂ ਸਾਂਭਿਆ ਜਾਵੇਗਾ : ਹਰਪਾਲ ਸਿੰਘ ਚੀਮਾ 
ਮਹਾਨ ਸ਼ਹੀਦ ਸ. ਸੇਵਾ ਸਿੰਘ ਠੀਕਰੀਵਾਲਾ ਦਾ ਬਰਸੀ ਸਮਾਗਮ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਸਮੇਤ ਹੋਰ ਆਗੂਆਂ ਵਲੋਂ ਸ਼ਰਧਾਂਜਲੀ ਭੇਟ ਵਿੱਤ ਮੰਤਰੀ ਵਲੋਂ ਸਕੂਲ ਆਫ ਹੈਪੀਨੈਸ ਲਈ 1 ਕਰੋੜ ਅਤੇ ਸੀਨੀਅਰ ਸੈਕੰਡਰੀ ਸਕੂਲ ਨੂੰ 92 ਲੱਖ ਰੁਪਏ ਦੇਣ ਦਾ ਐਲਾਨ ਕਿਹਾ, ਪਿੰਡ ਦੇ ਨਰਸਿੰਗ ਕਾਲਜ ਦਾ ਕੰਮ ਮੌਜੂਦਾ ਸਾਲ ਦੇ ਅੰਦਰ ਕੀਤਾ ਜਾਵੇਗਾ ਸ਼ੁਰੂ ਵਿੱਤ ਮੰਤਰੀ ਵਲੋਂ ਅਖਤਿਆਰੀ ਕੋਟੇ ਵਿਚੋਂ 20 ਲੱਖ ਰੁਪਏ ਦਾ ਐਲਾਨ ਪਿੰਡ ਠੀਕਰੀਵਾਲਾ ਦੇ ਸਰਬਪੱਖੀ ਵਿਕਾਸ ਲਈ ਖਰਚੇ ਜਾ....
ਲੋਕਾਂ ਦੀਆਂ ਦੁੱਖ ਤਕਲੀਫਾਂ ਨੂੰ ਦੂਰ ਕਰਨਾ ਸਰਕਾਰ ਦਾ ਮੁੱਖ ਮੰਤਵ ਹੈ : ਡਾ. ਬਲਵੀਰ ਸਿੰਘ
ਕੈਬਨਿਟ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਸਰਾਲਾ ਹੈਡ ਅਤੇ ਨਾਲ ਲਗਦੇ ਪਿੰਡਾਂ ਦਾ ਦੌਰਾ ਸਰਾਲਾ ਕਲਾਂ ਦੀਆਂ ਸੜਕਾਂ ਦੀ ਮੁਰੰਮਤ ਇਕ ਹਫ਼ਤੇ 'ਚ ਮੁਕੰਮਲ ਕੀਤੀ ਜਾਵੇਗੀ : ਡਾ. ਬਲਬੀਰ ਸਿੰਘ ਪਟਿਆਲਾ, 19 ਜਨਵਰੀ 2025 : ਪੰਜਾਬ ਦੇ ਕੈਬਨਿਟ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਸਵੇਰੇ ਅਚਨਚੇਤ ਰਾਜਪੁਰਾ ਸਬ ਡਵੀਜ਼ਨ ਦੇ ਪਿੰਡ ਸਰਾਲਾ ਕਲਾਂ ਅਤੇ ਨਾਲ ਲੱਗਦੇ ਹੋਰਨਾਂ ਪਿੰਡਾਂ ਦਾ ਦੌਰਾ ਕੀਤਾ ਤੇ ਭਾਰੀ ਟਰੈਫ਼ਿਕ ਕਾਰਨ ਟੁੱਟੀਆਂ ਸੜਕਾਂ ਦਾ ਪੈਦਲ ਚੱਲਕੇ ਜਾਇਜ਼ਾ ਲਿਆ। ਇਸ ਮੌਕੇ ਉਨ੍ਹਾਂ ਪੀ.ਡਬਲਿਊ.ਡੀ....
ਮੁੱਖ ਮੰਤਰੀ ਨੇ ਮੋਗਾ ਦੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਤੀਜੀ ਅਤੇ ਚੌਥੀ ਮੰਜ਼ਿਲ ਦੇ ਵਿਸਤਾਰ ਦਾ ਨੀਂਹ ਪੱਥਰ ਰੱਖਿਆ
ਮੋਗਾ, 19 ਜਨਵਰੀ 2025 : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਤਵਾਰ ਨੂੰ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ (ਡੀ.ਏ.ਸੀ.) ਦੇ ਵਿਸਥਾਰ ਦਾ ਨੀਂਹ ਪੱਥਰ ਰੱਖਿਆ। ਇਮਾਰਤ ਦੀ ਤੀਜੀ ਅਤੇ ਚੌਥੀ ਮੰਜ਼ਿਲ ਦੀ ਉਸਾਰੀ ਵਾਲੇ ਇਸ ਪ੍ਰਾਜੈਕਟ ਉੱਤੇ 10.31 ਕਰੋੜ ਰੁਪਏ ਦੀ ਲਾਗਤ ਆਵੇਗੀ। ਮੁੱਖ ਮੰਤਰੀ ਨੇ ਕਿਹਾ ਕਿ ਇਹ ਜ਼ਿਲ੍ਹੇ ਲਈ ਇਤਿਹਾਸਕ ਦਿਨ ਹੈ ਕਿਉਂਕਿ ਅੱਜ ਡੀ.ਏ.ਸੀ. ਦੇ ਬਲਾਕ ਬੀ ਵਿੱਚ ਦੋ ਮੰਜ਼ਿਲਾਂ ਦੀ ਉਸਾਰੀ ਦਾ ਕੰਮ ਸ਼ੁਰੂ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਡੀ.ਏ.ਸੀ. ਦੀ ਇਮਾਰਤ ਵਿੱਚ....
ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ਭਾਰਤੀ ਕਿਸਾਨ ਮਜ਼ਦੂਰ ਯੂਨੀਅਨ ਪੰਜਾਬ ਦੀ ਮੀਟਿੰਗ ਹੋਈ 
ਸ੍ਰੀ ਫਤਿਹਗੜ੍ਹ ਸਾਹਿਬ, 18 ਜਨਵਰੀ (ਹਰਪ੍ਰੀਤ ਸਿੰਘ ਗੁੱਜਰਵਾਲ) : ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ਭਾਰਤੀ ਕਿਸਾਨ ਮਜ਼ਦੂਰ ਯੂਨੀਅਨ ਪੰਜਾਬ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਚਰਨ ਸਿੰਘ ਚੀਮਾ ਦੀ ਅਗਵਾਈ ਵਿੱਚ ਮੀਟਿੰਗ ਹੋਈ । ਮੀਟਿੰਗ ਵਿੱਚ ਵਿਸ਼ੇਸ਼ ਤੌਰ ਤੇ ਜ਼ਿਲ੍ਹਾ ਲੁਧਿਆਣਾ ਦੇ ਪ੍ਰਧਾਨ ਹਰਜਿੰਦਰ ਸਿੰਘ ਛੋੜੀਆਂ ਸਾਬਕਾ ਸਰਪੰਚ ਅਤੇ ਹਲਕਾ ਸਮਰਾਲਾ ਦੇ ਪ੍ਰਧਾਨ ਹਰਵਿੰਦਰ ਸਿੰਘ ਸੇਰੀਆਂ ਸ਼ਾਮਿਲ ਹੋਏ । ਮੀਟਿੰਗ ਵਿੱਚ ਵੱਖ-ਵੱਖ ਮੁੱਦਿਆਂ ਤੇ ਵਿਚਾਰ ਚਰਚਾ ਕੀਤੀ ਗਈ ਤੇ ਸਰਬਸੰਮਤੀ ਨਾਲ ਹਲਕਾ ਅਮਲੋਹ....
ਰੁੜੇਕੇ ਕਲਾਂ 'ਚ ਖੜ੍ਹੇ ਟਰੱਕ ਨੂੰ ਲੱਗੀ ਅੱਗ, ਦੋ ਵਿਅਕਤੀਆਂ ਦੀ ਝੁਲਸਣ ਕਾਰਨ ਮੌਤ
ਰੁੜੇਕੇ ਕਲਾਂ, 18 ਜਨਵਰੀ 2025 : ਬੀਤੀ ਰਾਤ ਇੱਕ ਟਰੱਕ ਨੂੰ ਅੱਗ ਲੱਗਣ ਕਾਰਨ ਵਿੱਚ ਸੁੱਤੇ ਪਏ ਦੋ ਵਿਅਕਤੀਆਂ ਦੀ ਸੜ ਕੇ ਮੌਤ ਹੋ ਜਾਣ ਦੀ ਦੁੱਖਦਾਈ ਖਬਰ ਹੈ। ਮਿਲੀ ਜਾਣਕਾਰੀ ਅਨੁਸਾਰ ਬਰਨਾਲਾ ਦੇ ਨੇੜਲੇ ਪਿੰਡ ਰੂੜੇਕੇ ਕਲਾਂ ਵਿਖੇ ਬਰਨਾਲਾ – ਮਾਨਸਾ ਮਾਰਗ ਤੇ ਸਥਿਤ ਟ੍ਰਾਈਡੈਂਟ ਉਦਯੋਗ ਧੌਲਾ ਵਿਸ਼ਵਕਰਮਾਂ ਪਾਰਕਿੰਗ ‘ਚ ਰਾਤ ਸਮੇਂ ਖੜ੍ਹੇ ਇੱਕ ਟਰੱਕ ਨੂੰ ਅੱਗ ਲੱਗ ਗਈ, ਜਿਸ ਕਾਰਨ ਟਰੱਕ ਦੇ ਅੰਦਰ ਸੁੱਤੇ ਦੋ ਵਿਅਕਤੀਆਂ ਦੀ ਝੁਲਸਣ ਕਾਰਨ ਮੌਤ ਹੋ ਗਈ।ਇਸ ਘਟਨਾਂ ਦੀ ਸੂਚਨਾਂ ਮਿਲਣ ਤੇ ਮੌਕੇ ਤੇ....
ਭਾਕੀਯੂ ਏਕਤਾ ਉਗਰਾਹਾਂ ਵੱਲੋਂ  ਸੰਸਦ ਮੈਂਬਰਾਂ ਦੇ ਦਫ਼ਤਰਾਂ ਅਤੇ ਘਰਾਂ ਅੱਗੇ ਧਰਨੇ ਲਾ ਕੇ ਮੰਗ ਪੱਤਰ ਸੌਂਪਣ ਦਾ ਐਲਾਨ 
ਭਾਕੀਯੂ ਏਕਤਾ ਉਗਰਾਹਾਂ ਵੱਲੋਂ ਵਧਵੀਂ ਸੂਬਾ ਮੀਟਿੰਗ ਦੌਰਾਨ ਕੀਤੇ ਗਏ ਕਈ ਅਹਿਮ ਫੈਸਲੇ, ਸ਼ਹੀਦ ਕਿਸਾਨ ਆਗੂਆਂ ਦੇ ਵਾਰਸਾਂ ਲਈ ਮੁਆਵਜ਼ੇ ਦਾ ਸੰਘਰਸ਼ ਤੇਜ਼ ਕਰਨ ਦਾ ਐਲਾਨ ਬਰਨਾਲਾ, 18 ਜਨਵਰੀ 2025 : ਅੱਜ ਦਾਣਾ ਮੰਡੀ, ਬਰਨਾਲਾ ਵਿੱਚ ਭਾਕੀਯੂ ਏਕਤਾ ਉਗਰਾਹਾਂ ਵੱਲੋਂ ਵਧਵੀਂ ਸੂਬਾ ਮੀਟਿੰਗ ਦੌਰਾਨ ਕਈ ਅਹਿਮ ਫੈਸਲੇ ਕੀਤੇ ਗਏ। ਮੀਟਿੰਗ ਦੀ ਪ੍ਰਧਾਨਗੀ ਜੋਗਿੰਦਰ ਸਿੰਘ ਉਗਰਾਹਾਂ ਨੇ ਕੀਤੀ ਅਤੇ ਇਸ ਵਿੱਚ ਸੈਂਕੜੇ ਕਮੇਟੀ ਦੇ ਆਗੂਆਂ ਨੇ ਹਿੱਸਾ ਲਿਆ। ਇਸ ਮੀਟਿੰਗ ਦੇ ਦੌਰਾਨ ਸਮਾਜਿਕ ਤੇ ਰਾਜਨੀਤਿਕ....
ਪਾਵਰਕੌਮ ਪੈਨਸ਼ਨਰਜ਼ ਐਸੋਸੀਏਸ਼ਨ ਦੇ ਕਾਮੇ ਤਿੱਖੇ ਸੰਘਰਸ਼ ਲਈ ਤਿਆਰ ਰਹਿਣ : ਪਿਆਰਾ ਲਾਲ
ਪਾਵਰਕੌਮ ਦੀ ਮੈਨੇਜਮੈਂਟ ਅਤੇ ਪੰਜਾਬ ਸਰਕਾਰ ਨੇ ਪੈਨਸ਼ਨਰਾਂ ਦੀ ਮੰਗਾਂ ਨੂੰ ਅਣਗੌਲਿਆਂ ਕੀਤਾ-ਸਿੰਦਰ ਧੌਲਾ ਬਰਨਾਲਾ 18 ਜਨਵਰੀ (ਭੁਪਿੰਦਰ ਸਿੰਘ ਧਨੇਰ) : ਪਾਵਰਕੌਮ ਅਤੇ ਟਰਾਂਸਕੋ ਪੈਨਸ਼ਨਰਜ਼ ਐਸੋਸੀਏਸ਼ਨ ਸਰਕਲ ਬਰਨਾਲਾ ਦੀ ਮੀਟਿੰਗ ਸਾਥੀ ਪਿਆਰਾ ਲਾਲ ਦੀ ਪ੍ਰਧਾਨਗੀ ਹੇਠ ਮੁੱਖ ਦਫਤਰ ਧਨੌਲਾ ਰੋਡ ਬਰਨਾਲਾ ਵਿਖੇ ਹੋਈ। ਇਸ ਮੀਟਿੰਗ ਵਿੱਚ ਵਿਚਾਰ ਚਰਚਾ ਅਧੀਨ ਆਏ ਮਸਲਿਆਂ ਸਬੰਧੀ ਜਾਣਕਾਰੀ ਸਰਕਲ ਸਕੱਤਰ ਸ਼ਿੰਦਰ ਧੌਲਾ ਨੇ ਦਿੱਤੀ। ਮੀਟਿੰਗ ਵਿੱਚ ਆਗੂਆਂ ਰੂਪ ਚੰਦ ਤਪਾ, ਗੁਰਚਰਨ ਸਿੰਘ ਬਰਨਾਲਾ, ਜਰਨੈਲ....
ਫਿਲਮ ਐਮਰਜੈਂਸੀ ਦੀ ਸਕ੍ਰਿਪਟ ਕੇਂਦਰ ਦੀ ਭਾਜਪਾ ਸਰਕਾਰ ਦੇ ਵਿੱਚੋਂ ਤਿਆਰ ਕੀਤੀ ਗਈ ਹੈ : ਰਾਜਾ ਵੜਿੰਗ  
ਲੁਧਿਆਣਾ, 18 ਜਨਵਰੀ 2025 : ਪੰਜਾਬ ਕਾਂਗਰਸ ਦੇ ਪ੍ਰਧਾਨ ਅਤੇ ਲੁਧਿਆਣਾ ਤੋਂ ਮੈਂਬਰ ਪਾਰਲੀਮੈਂਟ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਵੀ ਫਿਲਮ ਐਮਰਜੈਂਸੀ ਦੇ ਬੈਨ ਦੀ ਮੰਗ ਨੂੰ ਸਮਰਥਨ ਦਿੱਤਾ ਹੈ। ਫਿਲਮ 'ਤੇ ਟਿਪਣੀ ਕਰਦੇ ਹੋਏ ਰਾਜਾ ਵੜਿੰਗ ਨੇ ਭਾਜਪਾ ਸਰਕਾਰ ਨੂੰ ਵੀ ਨਿਸ਼ਾਨੇ 'ਤੇ ਲਿਆ। ਰਾਜਾ ਵੜਿੰਗ ਨੇ ਕਿਹਾ ਕਿ ਅਜਿਹੀਆਂ ਫਿਲਮਾਂ ਬਣਨਾ ਆਮ ਗੱਲ ਨਹੀਂ ਹੈ। ਦੇਸ਼ ਦੇ ਤਤਕਾਲੀ ਪ੍ਰਧਾਨ ਮੰਤਰੀ ਤੇ ਫਿਲਮ ਬਣਾਉਣ ਲਈ ਸਕ੍ਰਿਪਟ ਕੇਂਦਰ ਦੀ ਭਾਜਪਾ ਸਰਕਾਰ ਦੇ ਵਿੱਚੋਂ ਤਿਆਰ ਕੀਤੀ ਗਈ ਹੈ। ਉਨ੍ਹਾਂ ਕਿਹਾ....
ਸ਼ਰਾਬ ਮੰਗਵਾਉਣ ਨੂੰ ਲੈ ਕੇ ਹੋਏ ਝਗੜੇ ਚ ਦੋਸਤ ਦਾ ਕਤਲ ਕਰਨ ਵਾਲਾ ਕਥਿਤ ਦੋਸ਼ੀ ਪੁਲਿਸ ਨੇ ਕੀਤਾ ਕਾਬੂ
ਸ੍ਰੀ ਫ਼ਤਹਿਗੜ੍ਹ ਸਾਹਿਬ, 18 ਜਨਵਰੀ (ਹਰਪ੍ਰੀਤ ਸਿੰਘ ਗੁੱਜਰਵਾਲ) : ਬੀਤੀ 15 ਜਨਵਰੀ ਨੂੰ ਪਿੰਡ ਭਗੜਾਣਾ ਵਿਖੇ ਸ਼ਰਾਬ ਨੂੰ ਲੈ ਕੇ ਹੋਏ ਝਗੜੇ ਦੌਰਾਨ ਆਪਣੇ ਦੋਸਤ ਨੂੰ ਮਾਰਨ ਵਾਲੇ ਕਥਿਤ ਦੋਸ਼ੀ ਨੂੰ ਪੁਲਿਸ ਨੇ ਕਾਬੂ ਕਰ ਲਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਬਡਾਲੀ ਆਲਾ ਸਿੰਘ ਦੇ ਐਸਐਚ ਓ ਆਕਾਸ਼ ਦੱਤ ਨੇ ਦੱਸਿਆ ਕਿ ਇਹ 15 ਜਨਵਰੀ ਨੂੰ ਬੱਸ ਸਟੈਂਡ ਬਡਾਲੀ ਆਲਾ ਸਿੰਘ ਵਿਖੇ ਜਰੀਨਾ ਪਤਨੀ ਰਜਿੰਦਰ ਕੁਮਾਰ ਨੇ ਬਿਆਨ ਲਿਖਵਾਏ ਸਨ ਕਿ ਉਸ ਦਾ ਘਰ ਵਾਲਾ ਰਜਿੰਦਰ ਕੁਮਾਰ ਉਹਨਾਂ ਦੇ ਪਿੰਡ ਦੇ....
ਮੂੰਹ ਦੇ ਕੈਂਸਰ ਦਾ ਮੁੱਖ ਕਾਰਨ ਤੰਬਾਕੂ : ਡੀਆਈਓ ਡਾ ਰਾਜੇਸ਼ ਕੁਮਾਰ 
ਸ੍ਰੀ ਫ਼ਤਹਿਗੜ੍ਹ ਸਾਹਿਬ, 18 ਜਨਵਰੀ (ਹਰਪ੍ਰੀਤ ਸਿੰਘ ਗੁੱਜਰਵਾਲ) : ਸਿਵਲ ਸਰਜਨ ਸ੍ਰੀ ਫਤਿਹਗੜ੍ਹ ਸਾਹਿਬ ਡਾ ਦਵਿੰਦਰਜੀਤ ਕੌਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜਿਲੇ ਅੰਦਰ ਸਿਹਤ ਕੇਂਦਰਾਂ ਤੇ ਕੰਮ ਕਰਦੇ ਕਮਿਊਨਿਟੀ ਹੈਲਥ ਅਫਸਰਾਂ ਅਤੇ ਦੰਦਾਂ ਦੇ ਡਾਕਟਰਾਂ ਨੂੰ ਜਿਲਾ ਟੀਕਾਕਰਨ ਅਫਸਰ ਡਾ ਰਾਜੇਸ਼ ਕੁਮਾਰ ਦੀ ਅਗਵਾਈ ਹੇਠ ਨੈਸ਼ਨਲ ਤੰਬਾਕੂ ਕੰਟਰੋਲ ਪ੍ਰੋਗਰਾਮ ਤਹਿਤ ਜਨਰੇਸ਼ਨ ਸੇਵੀਅਰ ਸੰਸਥਾ ਦੇ ਸਹਿਯੋਗ ਨਾਲ ਕੋਟਪਾ ਸੰਬੰਧੀ ਦੋ ਰੋਜਾ ਸਿਖਲਾਈ ਦਿੱਤੀ ਗਈ । ਸਿਖਲਾਈ ਦੌਰਾਨ ਸੰਬੋਧਨ ਕਰਦਿਆਂ ਡਾ....
ਸੇਵਾ ਕੇਂਦਰ ਵਿੱਚ ਅਸਤ੍ਰ-ਮੁਕਤ ਖੇਤਰ, ਈ-ਸ਼੍ਰਮ ਤੇ ਸਟੈਂਪ ਵੈਂਡਰ ਲਾਇਸੈਂਸ ਸਬੰਧੀ ਸੇਵਾਵਾਂ ਸ਼ੁਰੂ-ਡਿਪਟੀ ਕਮਿਸ਼ਨਰ
ਸ੍ਰੀ ਫ਼ਤਹਿਗੜ੍ਹ ਸਾਹਿਬ, 18 ਜਨਵਰੀ (ਹਰਪ੍ਰੀਤ ਸਿੰਘ ਗੁੱਜਰਵਾਲ) : ਡਿਪਟੀ ਕਮਿਸ਼ਨਰ, ਸ੍ਰੀ ਫ਼ਤਹਿਗੜ੍ਹ ਸਾਹਿਬ, ਡਾ. ਸੋਨਾ ਥਿੰਦ ਨੇ ਦੱਸਿਆ ਕਿ ਨਾਗਰਿਕਾਂ ਲਈ ਸਹੂਲਤਾਂ ਅਤੇ ਸੁਰੱਖਿਆ ਵਿੱਚ ਇਜ਼ਾਫਾ ਕਰਨ ਲਈ ਸੇਵਾ ਕੇਂਦਰਾਂ ਵਿੱਚ ਨਵੀਆਂ ਸੇਵਾਵਾਂ ਸ਼ੁਰੂ ਕੀਤੀਆਂ ਗਈਆਂ ਹਨ। ਅਸਤ੍ਰ-ਮੁਕਤ ਖੇਤਰ ਨਾਂ ਦੀ ਸੇਵਾ ਤਹਿਤ ਅਸਤ੍ਰ-ਮੁਕਤ ਖੇਤਰ ਨਿਰਧਾਰਿਤ ਖੇਤਰਾਂ (ਪੂਜਾ ਸਥਾਨ, ਮੈਰਿਜ ਪੈਲੇਸ, ਹੋਟਲ, ਗੈਸਟ ਹਾਊਸ, ਪਬਲਿਕ ਪਾਰਕ, ਸਰਕਾਰੀ ਦਫ਼ਤਰ, ਸ਼ਾਪਿੰਗ ਮਾਲ, ਸਿਨੇਮਾ ਹਾਲ ਅਤੇ ਹੋਰ) ਵਿੱਚ ਕਿਸੇ....
ਪਾਤੜਾਂ ਨੇੜੇ ਵਾਪਰੇ ਭਿਆਨਕ ਸੜਕ ਹਾਦਸੇ ਵਿੱਚ ਦੋ ਨੌਜਾਵਨਾਂ ਦੀ ਮੌਤ , 3 ਗੰਭੀਰ ਜਖ਼ਮੀ
ਪਾਤੜਾਂ, 18 ਜਨਵਰੀ 2025 : ਪਾਤੜਾਂ ਨੇੜੇ ਵਾਪਰੇ ਇੱਕ ਭਿਆਨਕ ਸੜਕ ਹਾਦਸੇ ਵਿੱਚ ਦੋ ਨੌਜਾਵਨਾਂ ਦੀ ਮੌਤ ਅਤੇ 3 ਦੇ ਗੰਭੀਰ ਰੂਪ ਵਿੱਚ ਜਖ਼ਮੀ ਹੋਣ ਦੀ ਖਬਰ ਹੈ। ਮ੍ਰਿਤਕਾਂ ਦੀ ਪਛਾਣ ਅੰਸੁਲ ਗਰਗ (23). ਅਤੁਲ (27) ਜੋ ਜਾਖਲ ਹਰਿਆਣਾ ਦੇ ਵਾਸੀ ਸਨ। ਜਾਣਕਾਰੀ ਅਨੁਸਾਰ ਪੰਜ ਨੌਜਵਾਨ ਦਿੜ੍ਹਬਾ ਨੇੜੇ ਇੱਕ ਵਿਆਹ ਸਮਾਗਮ ਸ਼ਾਮਲ ਹੋਣ ਤੋਂ ਬਾਅਦ ਆਪਣੀ ਵਰਨਾ ਕਾਰ ਵਿੱਚ ਸਵਾਰ ਹੋ ਕੇ ਵਾਪਸ ਜਾ ਰਹੇ ਸਨ ਕਿ ਉਨ੍ਹਾਂ ਦੀ ਕਾਰ ਪਿੰਡ ਦੁਗਾਲ ਕਲਾਂ ‘ਚ ਦਿੱਲੀ-ਸੰਗਰੂਰ ਹਾਈਵੇ ਤੇ ਪੁੱਜੀ ਤਾਂ ਬੇਕਾਬੂ ਹੋ ਗਈ....
ਪ੍ਰਧਾਨ ਮੰਤਰੀ ਮੋਦੀ ਦੀ ਸੁਰੱਖਿਆ ਵਿੱਚ ਕੁਤਾਹੀ ਦੇ ਮਾਮਲੇ ਵਿੱਚ 25 ਕਿਸਾਨਾਂ ਖ਼ਿਲਾਫ਼ ਗ੍ਰਿਫ਼ਤਾਰੀ ਵਾਰੰਟ ਕੀਤੇ ਜਾਰੀ 
ਫ਼ਿਰੋਜ਼ਪੁਰ, 17 ਜਨਵਰੀ 2025 : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ 5 ਜਨਵਰੀ, 2022 ਨੂੰ ਪੰਜਾਬ ਫੇਰੀ ਦੌਰਾਨ ਸੁਰੱਖਿਆ ਵਿੱਚ ਕੁਤਾਹੀ ਦੇ ਮਾਮਲੇ ਵਿੱਚ 3 ਜਨਵਰੀ 2025 ਨੂੰ ਫ਼ਿਰੋਜ਼ਪੁਰ ਦੀ ਅਦਾਲਤ ਨੇ ਇਨ੍ਹਾਂ 25 ਕਿਸਾਨਾਂ ਖ਼ਿਲਾਫ਼ ਗ੍ਰਿਫ਼ਤਾਰੀ ਵਾਰੰਟ ਜਾਰੀ ਕੀਤੇ ਸਨ। ਇਸ ਤੋਂ ਪਹਿਲਾਂ ਵੀ ਦੋਸ਼ੀਆਂ ਨੂੰ ਅਦਾਲਤ 'ਚ ਪੇਸ਼ ਹੋਣ ਲਈ ਸੰਮਨ ਅਤੇ ਵਾਰੰਟ ਭੇਜੇ ਗਏ ਸਨ ਪਰ ਹੁਣ ਉਨ੍ਹਾਂ ਦੀ ਗੈਰ-ਹਾਜ਼ਰੀ ਕਾਰਨ ਪੁਲਸ ਨੂੰ 22 ਜਨਵਰੀ ਤੱਕ ਗ੍ਰਿਫਤਾਰ ਕਰਕੇ ਪੇਸ਼ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ।....
ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ ਲਗਾਇਆ ਗਿਆ ਪਲੇਸਮੈਂਟ ਕੈਂਪ
14 ਯੋਗ ਉਮੀਦਵਾਰਾਂ ਨੂੰ ਮਿਲਿਆ ਰੋਜ਼ਗਾਰ ਸ੍ਰੀ ਮੁਕਤਸਰ ਸਾਹਿਬ, 17 ਜਨਵਰੀ 2025 : ਪੰਜਾਬ ਸਰਕਾਰ ਵੱਲੋਂ ਬੇਰੁਜ਼ਗਾਰਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਦੇ ਮੰਤਵ ਨਾਲ ਅੱਜ ਜ਼ਿਲ੍ਹਾ ਰੋਜ਼ਗਾਰ ਉਤਪੱਤੀ, ਹੁਨਰ ਵਿਕਾਸ ਅਤੇ ਸਿਖਲਾਈ ਵਿਭਾਗ ਅਤੇ ਜ਼ਿਲ੍ਹਾ ਪ੍ਰਸ਼ਾਸ਼ਨ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਜ਼ਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਊਰੋ, ਸ੍ਰੀ ਮੁਕਤਸਰ ਸਾਹਿਬ ਵਿਖੇ ਪਲੇਸਮੈਂਟ ਕੈਂਪ ਦਾ ਆਯੋਜਨ ਕੀਤਾ ਗਿਆ, ਇਹ ਜਾਣਕਾਰੀ ਜ਼ਿਲ੍ਹਾ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਅਫ਼ਸਰ ਸ੍ਰੀਮਤੀ ਕੰਵਲਪੁਨੀਤ ਕੌਰ....