ਮਾਲਵਾ

ਗਿੱਦੜਬਾਹਾ ਪੁਲਿਸ ਚੋਰੀ ਦੇ ਮੋਟਰਸਾਇਕਲਾ ਸਮੇਤ ਕੀਤੇ ਕਾਬੂ
ਸ੍ਰੀ ਮੁਕਤਸਰ ਸਾਹਿਬ, 07 ਜਨਵਰੀ 2025 : ਸ਼੍ਰੀ ਤੁਸ਼ਾਰ ਗੁਪਤਾ ਆਈ.ਪੀ.ਐੱਸ. ਐੱਸ.ਐੱਸ.ਪੀ. ਸ਼੍ਰੀ ਮੁਕਤਸਰ ਸਾਹਿਬ ਦੇ ਦਿਸ਼ਾ ਨਿਰਦੇਸ਼ ਹੇਠ ਅਤੇ ਸ੍ਰੀ ਅਵਤਾਰ ਸਿੰਘ ਡੀ.ਐਸ.ਪੀ ਗਿੱਦੜਬਾਹਾ ਦੀ ਅਗਵਾਈ ਹੇਠ ਸਬ-ਇੰਸਪੈਕਟਰ ਦੀਪਿਕਾ ਰਾਣੀ ਮੁੱਖ ਅਫਸਰ ਥਾਣਾ ਗਿੱਦੜਬਾਹਾ ਅਤੇ ਥਾਣਾ ਗਿੱਦੜਬਾਹਾ ਦੀ ਪੁਲਿਸ ਨੂੰ ਉਦੋ ਭਾਰੀ ਸਫਲਤਾ ਹਾਸਲ ਹੋਈ ਜਦ ਬੀਤੇ ਦਿਨ ਦੌਰਾਨੇ ਗਸ਼ਤ ਸ:ਥ:ਜੰਗ ਸਿੰਘ ਪਾਸ ਮੁੱਖਬਰੀ ਹੋਈ ਵਕੀਲ ਸਿੰਘ ਪੁੱਤਰ ਸੁਰਜੀਤ ਸਿੰਘ ਪੁਤਰ ਨੂਰਾ ਰਾਮ ਵਾਸੀ ਬਾਜੀਗਰ ਬਸਤੀ ਕੋਟਭਾਈ ਅਤੇ ਜਗਨਦੀਪ....
ਸੰਪਰਕ ਪ੍ਰੋਗਰਾਮ ਤਹਿਤ ਥਾਣਾ ਸਦਰ ਸ਼੍ਰੀ ਮੁਕਤਸਰ ਸਾਹਿਬ ਵਿਖੇ ਕੀਤੀ ਗਈ ਪਬਲਿਕ ਮੀਟਿੰਗ
ਲੋਕਾਂ ਨੂੰ ਨਸ਼ਿਆਂ ਖਿਲਾਫ ਇਕੱਠੇ ਹੋਣ ਦੀ ਕੀਤੀ ਅਪੀਲ ਸ੍ਰੀ ਮੁਕਤਸਰ ਸਾਹਿਬ, 07 ਜਨਵਰੀ 2025 : ਸ਼੍ਰੀ ਤੁਸਾਰ ਗੁਪਤਾ ਆਈ.ਪੀ.ਐਸ ਐਸ.ਐਸ.ਪੀ ਸ੍ਰੀ ਮੁਕਤਸਰ ਸਾਹਿਬ ਦੀਆਂ ਹਦਾਇਤਾਂ ਤਹਿਤ ਪੁਲਿਸ ਦੀਆਂ ਅਲੱਗ ਅਲੱਗ ਟੀਮਾਂ ਬਣਾ ਕੇ ਪਿੰਡਾਂ/ਸ਼ਹਿਰਾਂ , ਸਕੂਲਾਂ/ਕਾਲਜਾਂ ਵਿੱਚ ਸੰਪਰਕ ਪ੍ਰੋਗਰਾਮ ਤਹਿਤ ਲੋਕਾਂ ਨਾਲ ਸਿੱਧਾ ਰਾਬਤਾ ਕਾਇਮ ਰੱਖਿਆ, ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ ਅਤੇ ਅਵੇਅਰਨੈਸ ਕੈਂਪ ਲਗਾਏ ਜਾ ਰਹੇ ਹਨ ਜਿਸ ਦੇ ਚਲਦਿਆਂ ਸ੍ਰੀ ਸਤਨਾਮ ਸਿੰਘ ਡੀ.ਐਸ.ਪੀ(ਸ੍ਰੀ ਮੁਕਤਸਰ ਸਾਹਿਬ)....
2025 ਲਈ ਅੰਤਿਮ ਵੋਟਰ ਸੂਚੀਆਂ ਵਿੱਚ ਲੁਧਿਆਣਾ ਦੇ ਵੋਟਰਾਂ ਦੀ ਗਿਣਤੀ ਹੁਣ 26.88 ਲੱਖ ਹੋਈ 
ਏ.ਡੀ.ਸੀ ਰੋਹਿਤ ਗੁਪਤਾ ਨੇ 2025 ਲਈ ਅੰਤਿਮ ਵੋਟਰ ਸੂਚੀਆਂ ਰਾਜਨੀਤਿਕ ਪਾਰਟੀਆਂ ਨੂੰ ਸੌਂਪੀਆਂ ਲੁਧਿਆਣਾ, 7 ਜਨਵਰੀ 2025 : ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਮੰਗਲਵਾਰ ਨੂੰ ਜਾਰੀ ਕੀਤੀ ਗਈ ਅੰਤਿਮ ਫੋਟੋ ਵੋਟਰ ਸੂਚੀ ਅਨੁਸਾਰ ਲੁਧਿਆਣਾ ਵਿੱਚ ਹੁਣ 2688697 ਵੋਟਰ ਹਨ। 29 ਅਕਤੂਬਰ, 2024 ਤੋਂ 28 ਨਵੰਬਰ, 2024 ਤੱਕ ਸ਼ੁਰੂ ਹੋਈ ਵੋਟਰ ਸੂਚੀਆਂ ਦੀ ਵਿਸ਼ੇਸ਼ ਸੰਖੇਪ ਸੋਧ ਦੌਰਾਨ ਕੁੱਲ 15709 ਨਵੇਂ ਵੋਟਰ ਸ਼ਾਮਲ ਕੀਤੇ ਗਏ ਹਨ। ਆਪਣੇ ਦਫ਼ਤਰ ਵਿੱਚ ਵੱਖ-ਵੱਖ ਰਾਜਨੀਤਿਕ ਆਗੂਆਂ ਦੇ ਨੁਮਾਇੰਦਿਆਂ ਨੂੰ ਵੋਟਰ....
ਡੀ.ਸੀ ਨੇ 11 ਜਨਵਰੀ ਨੂੰ ਪੀ.ਏ.ਯੂ ਵਿਖੇ ਹੋਣ ਵਾਲੇ ਨਸ਼ਾ ਮੁਕਤ ਭਾਰਤ ਅਭਿਆਨ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ
ਅਧਿਕਾਰੀਆਂ ਨੂੰ ਸਮਾਗਮ ਦੇ ਸੁਚਾਰੂ ਸੰਚਾਲਨ ਨੂੰ ਯਕੀਨੀ ਬਣਾਉਣ ਦੇ ਆਦੇਸ਼ ਦਿੱਤੇ ਲੁਧਿਆਣਾ, 7 ਜਨਵਰੀ 2025 : ਡਿਪਟੀ ਕਮਿਸ਼ਨਰ ਸ੍ਰੀ ਜਤਿੰਦਰ ਜੋਰਵਾਲ ਨੇ 11 ਜਨਵਰੀ ਨੂੰ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵਿਖੇ ਹੋਣ ਵਾਲੇ ਨਸ਼ਾ ਮੁਕਤ ਭਾਰਤ ਅਭਿਆਨ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ। ਇਸ ਸਮਾਗਮ ਦੀ ਪ੍ਰਧਾਨਗੀ ਪੰਜਾਬ ਦੇ ਰਾਜਪਾਲ ਸ੍ਰੀ ਗੁਲਾਬ ਚੰਦ ਕਟਾਰੀਆ, ਕੇਂਦਰੀ ਸਮਾਜਿਕ ਨਿਆਂ ਅਤੇ ਸਸ਼ਕਤੀਕਰਨ ਮੰਤਰੀ ਡਾ. ਵੀਰੇਂਦਰ ਕੁਮਾਰ ਅਤੇ ਪੰਜਾਬ ਦੇ ਸਮਾਜਿਕ ਨਿਆਂ ਅਤੇ ਸਸ਼ਕਤੀਕਰਨ ਮੰਤਰੀ ਡਾ....
ਨਿੱਜੀ ਸਕੂਲਾਂ ਦੇ ਪ੍ਰੀ-ਪ੍ਰਾਇਮਰੀ ਵਿੰਗ ਅਤੇ ਪਲੇ-ਵੇਅ ਸਕੂਲਾਂ ਦੀ ਰਜਿਸਟ੍ਰੇਸ਼ਨ ਕਰਵਾਉਣੀ ਲਾਜ਼ਮੀ : ਜ਼ਿਲ੍ਹਾ ਪ੍ਰੋਗਰਾਮ ਅਫ਼ਸਰ
ਲੁਧਿਆਣਾ, 07 ਜਨਵਰੀ 2025 : ਜ਼ਿਲ੍ਹਾ ਪ੍ਰੋਗਰਾਮ ਅਫਸਰ ਲੁਧਿਆਣਾ-ਕਮ-ਡਿਪਟੀ ਡਾਇਰੈਕਟਰ (ਵਾਧੂ ਚਾਰਜ) ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ, ਪੰਜਾਬ ਸ਼੍ਰੀ ਗੁਲਬਹਾਰ ਸਿੰਘ ਵੱਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਜ਼ਿਲ੍ਹਾ ਲੁਧਿਆਣਾ ਦੀ ਹਦੂਦ ਅੰਦਰ ਸਾਰੇ ਨਿੱਜੀ ਸਕੂਲਾਂ ਦੇ ਪ੍ਰੀ-ਪ੍ਰਾਇਮਰੀ ਵਿੰਗ ਅਤੇ ਸਾਰੇ ਨਿੱਜੀ ਪਲੇ-ਵੇਅ ਸਕੂਲਾਂ ਦੀ ਰਜਿਸਟ੍ਰੇਸ਼ਨ ਕਰਵਾਉਣੀ ਲਾਜ਼ਮੀ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਮਿਤੀ 1 ਜਨਵਰੀ 2025 ਨੂੰ 3-6 ਸਾਲ ਦੇ ਬੱਚਿਆਂ ਦੇ....
ਯੁਵਕ ਸੇਵਾਵਾਂ ਵਿਭਾਗ ਵੱਲੋਂ ਨਸ਼ਿਆਂ ਵਿਰੁੱਧ ਜਾਗਰੂਕਤਾ ਲਈ ਪਿੰਡ ਬੱਲੋਕੇ 'ਚ ਸੈਮੀਨਾਰ ਆਯੋਜਿਤ
ਨੁੱਕੜ ਨਾਟਕ ਰਾਹੀਂ ਲੋਕਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਲਈ ਵੀ ਕੀਤਾ ਪ੍ਰੇਰਿਤ ਲੁਧਿਆਣਾ, 07 ਜਨਵਰੀ 2025 : ਯੁਵਕ ਸੇਵਾਵਾਂ ਵਿਭਾਗ ਨਸ਼ਿਆਂ ਵਿਰੁੱਧ ਜਾਗਰੂਕਤਾ ਲਈ ਪਿੰਡ ਬੱਲੋਕੇ ਵਿੱਚ ਸੈਮੀਨਾਰ ਅਤੇ ਨੁੱਕੜ ਨਾਟਕ ਕਰਵਾਇਆ ਗਿਆ। ਡਾਇਰੈਕਟਰ, ਯੁਵਕ ਸੇਵਾਵਾਂ ਵਿਭਾਗ ਪੰਜਾਬ, ਚੰਡੀਗੜ੍ਹ ਦੇ ਦਿਸ਼ਾਂ ਨਿਰਦੇਸ਼ਾਂ ਤਹਿਤ ਦਵਿੰਦਰ ਸਿੰਘ ਲੋਟੇ ਸਹਾਇਕ ਡਾਇਰੈਕਟਰ, ਯੁਵਕ ਸੇਵਾਵਾਂ ਵਿਭਾਗ ਲੁਧਿਆਣਾ ਦੀ ਅਗਵਾਈ ਵਿੱਚ ਵਿਭਾਗ ਨਾਲ ਐਫੀਲੀਏਟਡ ਯੂਥ ਕਲੱਬਾਂ ਰਾਹੀਂ ਕਰਵਾਏ ਜਾ ਰਹੇ ਨਸ਼ਿਆਂ ਵਿਰੁੱਧ ਜਾਗਰੂਕਤਾ....
Punjab Image
ਰਾਸ਼ਟਰੀ ਵੋਟਰ ਦਿਵਸ 'ਪੰਜਾਬ ਚੋਣ ਕੁਇੱਜ - 2025'
19 ਜਨਵਰੀ (ਆਨਲਾਈਨ) ਤੇ 24 ਜਨਵਰੀ (ਆਫਲਾਈਨ) ਮੁਕਾਬਲਿਆਂ 'ਚ ਨੌਜਵਾਨ ਵੱਧ ਚੜ੍ਹ ਕੇ ਲੈਣ ਹਿੱਸਾ ਜ਼ਿਲ੍ਹਾ ਚੋਣ ਅਫ਼ਸਰ ਆਨਲਾਈਨ ਰਜਿਸਟਰੇਸ਼ਨ ਦੀ ਮਿਆਦ 17 ਜਨਵਰੀ ਨਿਰਧਾਰਿਤ ਲੁਧਿਆਣਾ, 07 ਜਨਵਰੀ 2025 : ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ੍ਰੀ ਜਤਿੰਦਰ ਜੋਰਵਾਲ ਵੱਲੋਂ ਖਾਸ ਤੌਰ 'ਤੇ ਨੌਜਵਾਨ ਵੋਟਰਾਂ ਨੂੰ ਅਪੀਲ ਕਰਦਿਆਂ ਕਿਹਾ ਗਿਆ ਕਿ 15ਵੇਂ ਰਾਸ਼ਟਰੀ ਵੋਟਰ ਦਿਵਸ ਨੂੰ ਸਮਰਪਿਤ 'ਪੰਜਾਬ ਚੋਣ ਕੁਇੱਜ - 2025' ਵਿੱਚ ਵੱਧ ਚੜ੍ਹ ਕੇ ਹਿੱਸਾ ਲਿਆ ਜਾਵੇ। ਜ਼ਿਲ੍ਹਾ ਚੋਣ ਅਫ਼ਸਰ ਸ੍ਰੀ ਜਤਿੰਦਰ....
ਜਿਲ੍ਹੇ ਵਿੱਚ 08 ਮਾਰਚ, 2025 ਨੂੰ ਲੱਗੇਗੀ ਕੌਮੀ ਲੋਕ ਅਦਾਲਤ -ਜ਼ਿਲ੍ਹਾ ਤੇ ਸੈਸ਼ਨ ਜੱਜ
ਆਮ ਜਨਤਾ ਨੂੰ ਨੈਸ਼ਨਲ ਲੋਕ ਅਦਾਲਤ ਦਾ ਵੱਧ ਤੋਂ ਵੱਧ ਫਾਇਦਾ ਲੈਣ ਦੀ ਅਪੀਲ ਫ਼ਰੀਦਕੋਟ 07 ਜਨਵਰੀ, 2025 : ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐੱਸ.ਏ.ਐੱਸ. ਨਗਰ (ਮੋਹਾਲੀ) ਦੇ ਕਾਰਜਕਾਰੀ ਚੇਅਰਮੈਨ ਦੀਆਂ ਹਦਾਇਤਾਂ ਅਨੁਸਾਰ ਸ੍ਰੀਮਤੀ ਨਵਜੋਤ ਕੌਰ ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਪਰਸਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਫਰੀਦਕੋਟ ਦੀ ਅਗਵਾਈ ਹੇਠ ਮਿਤੀ 08 ਮਾਰਚ, 2025 ਨੂੰ ਕੌਮੀ ਲੋਕ ਅਦਾਲਤ ਦਾ ਆਯੋਜਨ ਜ਼ਿਲ੍ਹਾ ਕਚਹਿਰੀਆਂ ਫਰੀਦਕੋਟ ਅਤੇ ਸਬ-ਡਵੀਜ਼ਨ ਜੈਤੋ ਵਿਖੇ ਕੀਤਾ ਜਾਵੇਗਾ। ਜ਼ਿਲ੍ਹਾ ਤੇ....
ਸਪੀਕਰ ਸੰਧਵਾਂ ਨੇ ਲੋਕ ਮਿਲਣੀ ਪ੍ਰੋਗਰਾਮ ਤਹਿਤ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ
ਫ਼ਰੀਦਕੋਟ 07 ਜਨਵਰੀ, 2025 : ਸ.ਕੁਲਤਾਰ ਸਿੰਘ ਸੰਧਵਾਂ ਸਪੀਕਰ ਪੰਜਾਬ ਵਿਧਾਨ ਸਭਾ ਆਪਣੇ ਗ੍ਰਹਿ ਪਿੰਡ ਸੰਧਵਾਂ ਵਿਖੇ ਲੋਕ ਮਿਲਣੀ ਪ੍ਰੋਗਰਾਮ ਤਹਿਤ ਆਮ ਲੋਕਾਂ ਦੇ ਰੂਬਰੂ ਹੋਏ ਅਤੇ ਉਨ੍ਹਾਂ ਲੋਕਾਂ ਦੀਆਂ ਸ਼ਿਕਾਇਤਾਂ ਸੁਣੀਆਂ ਅਤੇ ਮੌਕੇ ਤੇ ਹੱਲ ਲਈ ਅਧਿਕਾਰੀਆਂ ਨੂੰ ਦਿਸ਼ਾ ਨਿਰਦੇਸ਼ ਦਿੱਤੇ । ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਲੋਕਾਂ ਦੀ ਆਪਣੀ ਸਰਕਾਰ ਹੈ ਤੇ ਪੰਜਾਬ ਸਰਕਾਰ ਵੱਲੋਂ ਲੋਕਾਂ ਦਾ ਜੀਵਨ ਪੱਧਰ ਉੱਚਾ ਚੁੱਕਣ ਲਈ ਕਿਸੇ ਤਰ੍ਹਾਂ ਦੀ ਕਸਰ ਨਹੀਂ ਛੱਡੀ ਜਾਵੇਗੀ। ਸੰਧਵਾਂ ਨੇ ਕਿਹਾ....
ਡਿਪਟੀ ਕਮਿਸ਼ਨਰ ਨੇ ਵੋਟਰ ਸੂਚੀ ਦੀ ਅੰਤਿਮ ਪ੍ਰਕਾਸ਼ਨਾ ਸਬੰਧੀ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ
ਫਰੀਦਕੋਟ 7 ਜਨਵਰੀ, 2025 : ਵੋਟਰ ਸੂਚੀ ਦੀ ਅੰਤਿਮ ਪ੍ਰਕਾਸ਼ਨਾ ਸਬੰਧੀ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫਸਰ ਸ੍ਰੀ ਵਿਨੀਤ ਕੁਮਾਰ, ਆਈ.ਏ.ਐਸ. ਵੱਲੋਂ ਜ਼ਿਲ੍ਹੇ ਦੀਆਂ ਸਮੂਹ ਸਿਆਸੀ ਪਾਰਟੀਆਂ ਨਾਲ ਮੀਟਿੰਗ ਕੀਤੀ ਗਈ। ਇਸ ਮੌਕੇ ਜ਼ਿਲ੍ਹਾ ਚੋਣ ਅਫਸਰ ਨੇ ਦੱਸਿਆ ਕਿ ਮਿਤੀ 1 ਜਨਵਰੀ 2025 ਦੀ ਯੋਗਤਾ ਦੇ ਆਧਾਰ ਤੇ ਮਿਤੀ 7 ਜਨਵਰੀ 2025 ਨੂੰ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਵੋਟਰ ਸੂਚੀ ਦੀ ਅੰਤਿਮ ਪ੍ਰਕਾਸ਼ਨਾ ਕਰਵਾ ਦਿੱਤੀ ਗਈ ਹੈ। ਉਹਨਾਂ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਵੱਲੋਂ ਨਿਰਧਾਰਿਤ....
ਨੈਸ਼ਨਲ ਲਾਈਵਸਟਾਕ ਮਿਸ਼ਨ ਅਧੀਨ ਪਸ਼ੂਆਂ ਦੇ ਬੀਮੇ ਦੀ ਰਾਸ਼ੀ ਤੇ 70 ਫੀਸਦੀ ਤੱਕ ਸਬਸਿਡੀ ਉਪਲੱਬਧ
ਪਸ਼ੂ ਧਾਰਕ ਮੱਝਾਂ ਤੇ ਗਾਵਾਂ ਦਾ ਬੀਮਾ ਕਰਵਾਉਣ ਮਾਲੇਰਕੋਟਲਾ 5 ਜਨਵਰੀ 2025 : ਇੰਸਪੈਕਟਰ ਡੇਅਰੀ ਵਿਕਾਸ ਵਿਭਾਗ ਸ੍ਰੀ ਹਰਮੇਸ਼ ਸਿੰਘ ਗਿੱਲ ਗਿੱਲ ਨੇ ਦੱਸਿਆ ਕਿ ਪਸੂਆਂ ਨੂੰ ਹੋਣ ਵਾਲੀਆਂ ਬੀਮਾਰੀਆਂ ਮੂੰਹ ਖੁਰ, ਲੰਪੀ ਸਕਿੱਨ, ਗੱਲਘੋਟੂ ਆਦਿ ਕਾਰਨ ਕਈ ਵਾਰ ਪਸੂਆਂ ਦੀ ਮੌਤ ਹੋ ਜਾਂਦੀ ਹੈ। ਇਨ੍ਹਾਂ ਮੌਤਾਂ ਨਾਲ ਛੋਟੇ ਅਤੇ ਦਰਮਿਆਣੇ ਡੇਅਰੀ ਫਾਰਮਰਾਂ ਦਾ ਆਰਥਿਕ ਨੁਕਸਾਨ ਹੋ ਜਾਂਦਾ ਹੈ, ਭਾਵੇ ਕਿ ਇਨ੍ਹਾਂ ਬੀਮਾਰੀਆਂ ਦੀ ਰੋਕਥਾਮ ਲਈ ਸਰਕਾਰ ਵੱਲੋ ਪਸ਼ੂਆਂ ਦਾ ਸਮੇਂ ਸਮੇਂ ਤੇ ਟੀਕਾਕਰਨ ਕੀਤਾ ਜਾਂਦਾ....
ਪਾਵਰ ਗਰਿੱਡ ਮਲੇਰਕੋਟਲਾ ਦੇ ਡਿਪਟੀ ਜਨਰਲ ਮੈਨੇਜਰ ਨੇ ਹਾਈ ਟੈਂਸ਼ਨ ਟਰਾਂਸਮਿਸ਼ਨ ਲਾਈਨਾਂ ਦੀ ਸੁਰੱਖਿਆ ਕਲੀਅਰੈਂਸ ਸਬੰਧੀ ਕੀਤੀ ਜਾਣਕਾਰੀ ਸਾਂਝੀ
ਹਾਈ ਟੈਂਸ਼ਨ ਟਰਾਂਸਮਿਸ਼ਨ ਲਾਈਨ ਕੋਰੀਡੋਰ ਵਿੱਚ ਕਿਸੇ ਵੀ ਕਿਸਮ ਦੀ ਗੈਰ-ਕਾਨੂੰਨੀ ਉਸਾਰੀ ਜੀਵਤ ਪ੍ਰਾਣੀਆਂ ਲਈ ਖਤਰਾ, ਕੋਰੀਡੋਰ ਵਿੱਚ ਕੋਈ ਵੀ ਉਸਾਰੀ ਨਾ ਕੀਤੀ ਜਾਵੇ- ਮਨਵਿੰਦਰ ਪਾਲ ਸਿੰਘ ਕਿਹਾ,ਹਾਈ ਟੈਂਸ਼ਨ ਟਰਾਂਸਮਿਸ਼ਨ ਲਾਈਨਾਂ ਦੇ ਨੇੜੇ ਲੋਕ ਪੰਤਗ ਉਡਾਉਣ ਤੋਂ ਕਰਨ ਗੁਰੇਜ ਮਾਲੇਰਕੋਟਲਾ 07 ਜਨਵਰੀ 2025 : ਪਾਵਰ ਗਰਿੱਡ ਕਾਰਪੋਰੇਸ਼ਨ ਆਫ ਇੰਡੀਆ ਲਿਮਟਿਡ (ਪਾਵਰ ਗਰਿੱਡ) ਮਾਲੇਰਕੋਟਲਾ ਦੇ ਡਿਪਟੀ ਜਨਰਲ ਮੈਨੇਜਰ ਮਨਵਿੰਦਰ ਪਾਲ ਸਿੰਘ ਨੇ ਪਿੰਡਾਂ/ਸ਼ਹਿਰਾਂ ਦੇ ਨੇੜਿਉਂ 765 ਕੇ. ਵੀ. ਤੇ 400 ਕੇ....
18 ਤੋਂ 19 ਸਾਲ ਦੇ ਨੌਜਵਾਨਾਂ ਨੂੰ ਵੱਧ ਤੋਂ ਵੱਧ ਵੋਟਾਂ ਬਣਾਉਣ ਲਈ ਜਾਗਰੂਕ ਕਰਨ ਸਿਆਸੀ ਆਗੂ-ਜ਼ਿਲ੍ਹਾ ਚੋਣ ਅਫਸਰ
ਸ਼੍ਰੋਮਣੀ ਕਮੇਟੀ ਵੋਟਾਂ ਲਈ ਖਰੜਾ ਵੋਟਰ ਸੂਚੀ ਹੋਈ ਜਾਰੀ, 24 ਜਨਵਰੀ ਤੱਕ ਦਾਖਲ ਕਰਵਾਏ ਜਾ ਸਕਦੇ ਹਨ ਦਾਅਵੇ ਤੇ ਇਤਰਾਜ ਜ਼ਿਲ੍ਹਾ ਚੋਣ ਅਫਸਰ ਡਾ: ਸੋਨਾ ਥਿੰਦ ਨੇ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਫੋਟੋ ਵੋਟਰ ਸੂਚੀਆਂ ਤੇ ਸੀ.ਡੀਜ਼ ਸੌਂਪੀਆਂ ਸ੍ਰੀ ਫ਼ਤਹਿਗੜ੍ਹ ਸਾਹਿਬ, 07 ਜਨਵਰੀ, 2025 (ਹਰਪ੍ਰੀਤ ਸਿੰਘ ਗੁੱਜਰਵਾਲ) : ਸਿਆਸੀ ਪਾਰਟੀਆਂ ਦੇ ਨੁਮਾਇੰਦੇ ਜ਼ਿਲ੍ਹੇ ਵਿੱਚ 18 ਤੋਂ 19 ਸਾਲ ਦੇ ਨੌਜਵਾਨਾਂ ਨੂੰ ਵੋਟਾਂ ਬਣਾਉਣ ਲਈ ਵੱਧ ਤੋਂ ਵੱਧ ਜਾਗਰੂਕ ਕਰਨ ਤਾਂ ਜੋ ਨੌਜਵਾਨ ਆਪਣੇ ਸੰਵਿਧਾਨਕ ਹੱਕ ਦੀ....
ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ ਮੁਕੰਮਲ, ਵੋਟਰਾਂ ਦੀ ਕੁੱਲ ਗਿਣਤੀ ਹੋਈ 321752, ਜਿਸ ਵਿੱਚ 69965 ਮਰਦ, 151776 ਔਰਤ ਵੋਟਰ ਅਤੇ ਤੀਜੇ ਲਿੰਗ ਵਾਲੇ 11 ਵੋਟਰ ਸ਼ਾਮਿਲ
ਚੋਣ ਕਮਿਸ਼ਨ ਦੀਆਂ ਹਦਾਇਤਾ ਤਹਿਤ ਸਹਾਇਕ ਕਮਿਸ਼ਨਰ ਵੱਲੋਂ ਰਾਜਸੀ ਪਾਰਟੀਆਂ ਨੂੰ ਫੋਟੋ ਵੋਟਰ ਸੂਚੀਆਂ ਦੇ ਸੈੱਟ ਸੌਂਪੇ ਮਾਲੇਰਕੋਟਲਾ, 07 ਜਨਵਰੀ, 2025 : ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਫ਼ੋਟੋ ਵੋਟਰ ਸੂਚੀ ਦੀ ਸਪੈਸ਼ਲ ਸਰਸਰੀ ਸੁਧਾਈ ਯੋਗਤਾ ਮਿਤੀ 01 ਜਨਵਰੀ 2025 ਦੇ ਆਧਾਰ 'ਤੇ ਰਾਜਨੀਤਿਕ ਪਾਰਟੀਆਂ ਦੇ ਪ੍ਰਤੀਨਿਧਾਂ ਨਾਲ ਵੋਟਰ ਸੂਚੀਆਂ ਦੀ ਸਰਸਰੀ ਸੁਧਾਈ ਦੌਰਾਨ ਪ੍ਰਾਪਤ ਦਾਅਵੇ ਅਤੇ ਇਤਰਾਜਾਂ ਦਾ ਨਿਪਟਾਰਾ ਕਰਨ ਉਪਰੰਤ ਅੰਤਿਮ ਪ੍ਰਕਾਸ਼ਨਾਂ ਕੀਤੀ ਗਈ। ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ....
‘ਮੇਰੀ ਦਸਤਾਰ ਮੇਰੀ ਸ਼ਾਨ’ ਪੰਜਾਬ ਦੇ ਨੌਜਵਾਨਾਂ ਨੂੰ ਸਿੱਖੀ ਵੱਲ ਵਾਪਸ ਜੋੜਨ ਲਈ ਸਾਡੇ ਯੂਥ ਅਕਾਲੀ ਦਲ ਦਾ ਸ਼ਾਨਦਾਰ ਉਪਰਾਲਾ : ਬਾਦਲ
ਸਾਡੇ ‘ਦਸਤਾਰਾਂ ਦੇ ਲੰਗਰ’ ਰਾਹੀਂ ਅੱਜ ਤੱਕ 25,000 ਤੋਂ ਵੱਧ ਨੌਜਵਾਨਾਂ ਅਤੇ ਬੱਚਿਆਂ ਦੇ ਪੱਗਾਂ ਸਜਾਈਆਂ ਗਈਆਂ: ਯੂਥ ਅਕਾਲੀ ਦਲ ਪ੍ਰਧਾਨ ਸਰਬਜੀਤ ਝਿੰਜਰ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਲਗਾਇਆ ਗਿਆ ਵਿਸ਼ੇਸ਼ ‘ਦਸਤਾਰਾਂ ਦਾ ਲੰਗਰ’ ਤਲਵੰਡੀ ਸਾਬੋ, 06 ਜਨਵਰੀ 2025 : ਦਸਵੇਂ ਸਿੱਖ ਗੁਰੂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪਾਵਨ ਪ੍ਰਕਾਸ਼ ਪੁਰਬ ਨੂੰ ਮਨਾਉਂਦਿਆਂ ਅੱਜ ਯੂਥ ਅਕਾਲੀ ਦਲ ਵੱਲੋਂ ਇਤਿਹਾਸਕ ਤਖ਼ਤ ਸ੍ਰੀ ਦਮਦਮਾ ਸਾਹਿਬ, ਤਲਵੰਡੀ ਸਾਬੋ ਵਿਖੇ ‘ਮੇਰੀ ਦਸਤਾਰ, ਮੇਰੀ ਸ਼ਾਨ’ ਮੁਹਿੰਮ....