ਸੂਬਾ ਸਰਕਾਰ ਨਸ਼ਿਆਂ ਦੇ ਸੌਦਾਗਰਾਂ ਨੂੰ ਪੰਜਾਬ 'ਚ ਨਹੀਂ ਰਹਿਣ ਦੇਵੇਗੀ ਪੁਲਿਸ ਕਮਿਸ਼ਨਰ ਦੀ ਅਗਵਾਈ ਹੇਠ ਪੁਲਿਸ ਨੇ ਕੀਤੀ ਕਾਰਵਾਈ ਲੁਧਿਆਣਾ, 5 ਮਈ 2025 : ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਸੂਬੇ ਨੂੰ ਨਸ਼ਾ ਮੁਕਤ ਕਰਨ ਲਈ ਚਲਾਈ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਤਹਿਤ ਨਸ਼ਾ ਤਸਕਰਾਂ ਵਿਰੁੱਧ ਕਾਰਵਾਈ ਜੰਗੀ ਪੱਧਰ 'ਤੇ ਸ਼ੁਰੂ ਹੈ। ਇਸ ਕਾਰਵਾਈ ਤਹਿਤ ਸੋਮਵਾਰ ਨੂੰ ਪੁਲਿਸ ਕਮਿਸ਼ਨਰ ਲੁਧਿਆਣਾ ਸਵਪਨ ਸ਼ਰਮਾ ਦੀ ਅਗਵਾਈ ਹੇਠ ਨਸ਼ਾ ਤਸਕਰ ਲਾਖਨ ਪੁੱਤਰ ਹੀਰਾ, ਹਰੀ....
ਮਾਲਵਾ

ਮੋਹਾਲੀ, 5 ਮਈ 2025 : ਸੀਨੀਅਰ ਕਾਂਗਰਸੀ ਨੇਤਾ ਅਤੇ ਪੰਜਾਬ ਦੇ ਸਾਬਕਾ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਭਾਖੜਾ ਬਿਆਸ ਪ੍ਰਬੰਧਨ ਬੋਰਡ (ਬੀਬੀਐਮਬੀ) ਵੱਲੋਂ ਪੰਜਾਬ ਦੇ ਦਰਿਆਈ ਪਾਣੀ ਦੇ 8,500 ਕਿਊਸਿਕ ਹਰਿਆਣਾ ਨੂੰ ਅਲਾਟ ਕਰਨ ਦੇ ਫੈਸਲੇ ਦੀ ਸਖ਼ਤ ਨਿੰਦਾ ਕਰਦਿਆਂ, ਇਸਨੂੰ “ਗੈਰ-ਸੰਵਿਧਾਨਕ ਅਤੇ ਪੰਜਾਬ ਦੇ ਅਧਿਕਾਰਾਂ ‘ਤੇ ਸਿੱਧਾ ਹਮਲਾ। “ਪੰਜਾਬ ਕੋਲ ਦੇਣ ਲਈ ਕੋਈ ਵਾਧੂ ਪਾਣੀ ਨਹੀਂ ਹੈ। ਬੀਬੀਐਮਬੀ ਵੱਲੋਂ ਸਾਨੂੰ ਹਰਿਆਣਾ ਨਾਲ ਪੰਜਾਬ ਦਾ ਹੱਕੀ ਹਿੱਸਾ ਸਾਂਝਾ ਕਰਨ ਲਈ ਨਿਰਦੇਸ਼ ਦੇਣਾ....

ਆਮ ਲੋਕ ਲੈਣ ਵੱਧ ਤੋਂ ਵੱਧ ਲਾਹਾ-ਜ਼ਿਲ੍ਹਾ ਤੇ ਸੈਸ਼ਨ ਜੱਜ ਮੋਗਾ, 5 ਮਈ 2025 : ਨੈਸ਼ਨਲ ਲੀਗਲ ਸਰਵਿਸ ਅਥਾਰਟੀ ਨਵੀਂ ਦਿੱਲੀ, ਮਾਣਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਮੋਹਾਲੀ ਦੇ ਦਿਸ਼ਾ-ਨਿਰਦੇਸ਼ਾਂ ਹੇਠ 10 ਮਈ, 2025 ਨੂੰ ਮੋਗਾ, ਨਿਹਾਲ ਸਿੰਘ ਵਾਲਾ ਅਤੇ ਬਾਘਾਪੁਰਾਣਾ ਵਿਖੇ ਨੈਸ਼ਨਲ ਲੋਕ ਅਦਾਲਤ ਲਗਾਈ ਜਾ ਰਹੀ ਹੈ। ਇਸ ਲੋਕ ਅਦਾਲਤ ਵਿਚ ਦੀਵਾਨੀ ਕੇਸ, ਘਰੇਲੂ ਝਗੜੇ, ਮੋਟਰ ਵਹੀਕਲ, ਸੜਕ ਦੁਰਘਟਨਾਵਾਂ ਦੇ ਮੁਆਵਜ਼ੇ ਦੇ ਮਸਲੇ, ਜ਼ਮੀਨੀ ਝਗੜੇ ਦੇ ਮਸਲੇ, ਬਿਜਲੀ....

ਕੁੱਲ ਆਮਦ ਹੋਈ 702185 ਮੀਟਰਕ ਟਨ ਵਿਚੋਂ 99.80 ਫੀਸਦੀ ਕਣਕ ਦੀ ਖਰੀਦ-ਵਧੀਕ ਡਿਪਟੀ ਕਮਿਸ਼ਨਰ ਮੋਗਾ, 5 ਮਈ 2025 : ਜ਼ਿਲ੍ਹੇ ਵਿੱਚ ਕਣਕ ਦੀ ਖਰੀਦ ਲਈ ਕੀਤੇ ਗਏ ਸੁਚੱਜੇ ਪ੍ਰਬੰਧਾਂ ਸਦਕਾ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਕਣਕ ਦੀ ਖਰੀਦ ਦਾ ਸੀਜਨ ਮੁਕੰਮਲ ਹੋਣ ਦੇ ਕਿਨਾਰੇ ਹੈ ਪਹਿਲਾਂ ਕਣਕ ਦੀ ਖਰੀਦ ਨੂੰ ਤੇਜ ਗਤੀ ਨਾਲ ਚਾਲੂ ਰੱਖਿਆ ਗਿਆ ਅਤੇ ਹੁਣ ਪ੍ਰਸ਼ਾਸ਼ਨ ਦਾ ਪੂਰਾ ਜੋਰ ਲਿਫਟਿੰਗ ਪ੍ਰਕਿਰਿਆ ਵੱਲ ਹੈ। ਲਿਫਟਿੰਗ ਪੂਰੀ ਤੇਜੀ ਨਾਲ ਜਾਰੀ ਰੱਖਣ ਲਈ ਪੁਰਜੋਰ ਕੋਸ਼ਿਸ਼ਾਂ ਜਾਰੀ ਹਨ। ਬੀਤੀ ਸ਼ਾਮ ਤੱਕ 409205....

ਜ਼ਿਲ੍ਹਾ ਦੀਆਂ ਪਬਲਿਕ ਇਮਾਰਤਾਂ/ਸਰਕਾਰੀ ਥਾਂਵਾਂ 'ਤੇ ਪੋਸਟਰ, ਤਸਵੀਰਾਂ ਆਦਿ ਲਗਾਉਣ 'ਤੇ ਵੀ ਪਾਬੰਦੀ ਦੇ ਆਦੇਸ਼ ਹੁਕਮ 30 ਜੂਨ ਤੱਕ ਲਾਗੂ ਰਹਿਣਗੇ-ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਮੋਗਾ 5 ਮਈ 2025 : ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਮੋਗਾ ਸ਼੍ਰੀਮਤੀ ਚਾਰੂਮਿਤਾ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ, 2023 ਦੀ ਧਾਰਾ 163 (ਜਾਬਤਾ ਫੌਜਦਾਰੀ ਸੰਘਤਾ 1973 ਦੀ ਧਾਰਾ 144) ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਮੋਗਾ 'ਚ ਕੁੱਝ ਪਾਬੰਦੀਆਂ ਦੇ ਹੁਕਮ ਜਾਰੀ ਕੀਤੇ ਹਨ। ਇਹ ਆਦੇਸ਼ 30 ਜੂਨ 2025....

ਦਰਿਆ ਸਤਲੁਜ ਵਿੱਚ ਪੈਂਦੇ ਸਮੂਹ ਪਿੰਡਾਂ ਦੇ ਰਕਬੇ ਵਿੱਚੋਂ ਰੇਤਾ ਅਤੇ ਮਿੱਟੀ ਦੀ ਨਿਕਾਸੀ 'ਤੇ ਪਾਬੰਦੀ ਦੇ ਹੁਕਮ ਪਾਬੰਦੀ ਆਦੇਸ਼ 30 ਜੂਨ ਤੱਕ ਲਾਗੂ ਰਹਿਣਗੇ-ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਮੋਗਾ, 5 ਮਈ 2025 : ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਮੋਗਾ ਸ਼੍ਰੀਮਤੀ ਚਾਰੂਮਿਤਾ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ, 2023 ਦੀ ਧਾਰਾ 163 ( ਜਾਬਤਾ ਫੌਜਦਾਰੀ ਸੰਘਤਾ 1973 ਦੀ ਧਾਰਾ 144) ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਮੋਗਾ 'ਚ ਕੁੱਝ ਪਾਬੰਦੀਆਂ ਦੇ ਹੁਕਮ ਜਾਰੀ ਕੀਤੇ ਹਨ। ਇਹ ਆਦੇਸ਼....

20 ਮਈ ਤੱਕ ਅਸਲਾ ਲਾਇਸੰਸ ਰੀਨਿਊ ਕਰਵਾਉਣ ਦੀ ਹਦਾਇਤ ਮੋਗਾ, 5 ਮਈ 2025 : ਆਰਮਜ ਐਕਟ 1959 ਅਤੇ ਆਰਮਜ ਰੂਲਜ 2016 ਅਨੁਸਾਰ ਅਸਲਾ ਲਾਇਸੰਸ ਧਾਰਕਾਂ ਵੱਲੋਂ ਆਪਣਾ ਅਸਲਾ ਲਾਇਸੰਸ ਮਿਆਦ ਖਤਮ ਹੋਣ ਤੋਂ 60 ਦਿਨ ਪਹਿਲਾਂ ਅਪਲਾਈ ਕਰਨਾ ਹੁੰਦਾ ਹੈ, ਪ੍ਰੰਤੂ ਜ਼ਿਲ੍ਹਾ ਮੋਗਾ ਦੇ ਕੁਝ ਅਸਲਾ ਲਾਇਸੰਸ ਧਾਰਕ ਜਿਹਨਾਂ ਵੱਲੋਂ ਰੀਨਿਊ ਦੀ ਮਿਤੀ ਲੰਘ ਜਾਣ ਤੋਂ ਬਾਅਦ ਵੀ ਆਪਣੇ ਅਸਲਾ ਲਾਇਸੰਸ ਰੀਨਿਊ ਨਹੀਂ ਕਰਵਾਏ ਗਏ, ਅਜਿਹਾ ਕਰਕੇ ਇਹਨਾਂ ਲਾਇਸੰਸ ਧਾਰਕਾਂ ਵੱਲੋਂ ਆਰਮਜ ਐਕਟ-1959 ਅਤੇ ਆਰਮਜ ਰੂਲਜ -016 ਦੀ....

ਜਲ ਸਰੋਤ ਮੰਤਰੀ ਬਰਿੰਦਰ ਕੁਮਾਰ ਗੋਇਲ ਵੱਲੋਂ ਸ੍ਰੀ ਮੁਕਤਸਰ ਸਾਹਿਬ ਦੇ ਵੱਖ ਵੱਖ ਪ੍ਰੋਜੈਕਟਾਂ ਦੀ ਸਮੀਖਿਆ ਲਈ ਬੈਠਕ ਸ੍ਰੀ ਮੁਕਤਸਰ ਸਾਹਿਬ, 5 ਮਈ 2025 : ਪੰਜਾਬ ਦੇ ਜਲ ਸਰੋਤ ਮੰਤਰੀ ਸ਼੍ਰੀ ਬਰਿੰਦਰ ਕੁਮਾਰ ਗੋਇਲ ਨੇ ਬੀਤੇ ਦਿਨ ਜ਼ਿਲ੍ਹੇ ਦੇ ਦੌਰੇ ਦੌਰਾਨ ਇੱਥੇ ਸਿੰਚਾਈ ਵਿਭਾਗ ਨਾਲ ਸੰਬੰਧਿਤ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦੀ ਸਮੀਖਿਆ ਲਈ ਬੈਠਕ ਕੀਤੀ। ਬੈਠਕ ਵਿੱਚ ਖੇਤੀਬਾੜੀ ਮੰਤਰੀ ਸ: ਗੁਰਮੀਤ ਸਿੰਘ ਖੁੱਡੀਆਂ ਅਤੇ ਸਮਾਜਿਕ ਨਿਆਂ ਅਤੇ ਅਧਿਕਾਰਤਾ ਮੰਤਰੀ ਡਾ: ਬਲਜੀਤ ਕੌਰ ਵੀ ਉਨ੍ਹਾਂ ਦੇ ਨਾਲ....

ਡੇਂਗੂ, ਮਲੇਰੀਆ ਅਤੇ ਗਰਮੀ ਦੀ ਰੁੱਤ ਦੀਆਂ ਬੀਮਾਰੀਆਂ ਦੀ ਰੋਕਥਾਮ ਸਬੰਧੀ ਹਰੇਕ ਸਕੂਲ ਵਿਚ ਵਿਦਿਆਰਥੀਆਂ ਨੂੰ ਕੀਤਾ ਜਾਵੇ ਜਾਗਰੁਕ: ਡਾ. ਹਰਕੀਰਤਨ ਸਿੰਘ ਜਿਲ੍ਹਾ ਐਪੀਡੀਮੋਲੋਜਿਸਟ ਸ੍ਰੀ ਮੁਕਤਸਰ ਸਾਹਿਬ, 05 ਮਈ 2025 : ਡਾ. ਜਗਦੀਪ ਚਾਵਲਾ ਸਿਵਲ ਸਰਜਨ ਸ੍ਰੀ ਮੁਕਤਸਰ ਸਾਹਿਬ ਦੀ ਯੋਗ ਅਗਵਾਈ ਵਿਚ ਡਾ. ਹਰਕੀਰਤਨ ਸਿੰਘ ਜਿਲ੍ਹਾ ਐਪੀਡੀਮੋਲੋਜਿਸਟ ਅਤੇ ਲਾਲ ਚੰਦ ਜਿਲ੍ਹਾ ਸਿਹਤ ਇੰਸਪੈਕਟਰ ਵਲੋਂ ਸਰਕਾਰੀ ਸੀਨੀਅਰ ਸਕੰਡਰੀ ਸਕੂਲ ਦੋਦਾ ਵਿਖੇ ਡੇਂਗੂ, ਮਲੇਰੀਆ ਅਤੇ ਗਰਮੀ ਦੀ ਰੁੱਤ ਦੀਆਂ ਬੀਮਾਰੀਆਂ ਦੀ....

ਸਿਹਤ ਵਿਭਾਗ ਵਲੋਂ ਸਿਖਿਆਰਥੀਆਂ ਨੂੰ ਸ਼ੁੱਧ ਅਤੇ ਸਹੀ ਖਾਣ ਪੀਣ ਸਬੰਧੀ ਕੀਤਾ ਗਿਆ ਜਾਗਰੁਕ ਸ੍ਰੀ ਮੁਕਤਸਰ ਸਾਹਿਬ, 05 ਮਈ 2025 : ਮਾਈ ਭਾਗੋ ਆਯੁਰਵੈਦਿਕ ਮੈਡੀਕਲ ਕਾਲਜ ਸ਼੍ਰੀ ਮੁਕਤਸਰ ਸਾਹਿਬ ਵਿਖੇ ਸਿਹਤ ਵਿਭਾਗ ਦੇ ਸਹਿਯੋਗ ਨਾਲ ਫੂਡ ਸੇਫਟੀ ਸਬੰਧੀ ਜਾਗੁਰਕਤਾ ਸਮਾਗਮ ਕੀਤਾ ਗਿਆ ਅਤੇ ਦੂਸ਼ਿਤ ਖਾਣੇ ਤੋਂ ਹੋਣ ਵਾਲੀਆਂ ਬੀਮਾਰੀਆਂ ਤੋਂ ਬਚਾਉਣ ਸਬੰਧੀ ਸਿਖਿਆਰਥੀਆਂ ਨੂੰ ਜਾਣਕਾਰੀ ਦਿੱਤੀ ਗਈ। ਇਸ ਮੌਕੇ ਸਿੱਖਿਆਰਥੀਆਂ ਨੂੰ ਫੂਡ ਟੈਸਟਿੰਗ ਵੈਨ ਰਾਹੀ ਖਾਣ ਪੀਣ ਦੀਆਂ ਵਸਤੂਆਂ ਦੀ ਚੈਕਿੰਗ ਕਰਕੇ ਦਿਖਾਈ....

ਜ਼ਿਲ੍ਹੇ ਵਿੱਚ ਹੋਈ ਹੁਣ ਤੱਕ 475589 ਮੀਟਰਿਕ ਟਨ ਕਣਕ ਦੀ ਖਰੀਦ ਫ਼ਰੀਦਕੋਟ 04 ਮਈ 2025 : ਫਰੀਦਕੋਟ ਜ਼ਿਲ੍ਹੇ ਵਿੱਚ ਕਣਕ ਦੀ ਖਰੀਦ ,ਲਿਫਟਿੰਗ, ਅਦਾਇਗੀ ਦਾ ਕੰਮ ਲਗਾਤਾਰ ਜਾਰੀ ਹੈ ਇਹ ਜਾਣਕਾਰੀ ਡਿਪਟੀ ਕਮਿਸ਼ਨਰ ਮੈਡਮ ਪੂਨਮਦੀਪ ਕੌਰ ਨੇ ਸਾਂਝੀ ਕੀਤੀ। ਉਨ੍ਹਾਂ ਦੱਸਿਆ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਬੀਤੀ ਸ਼ਾਮ ਤੱਕ 475638 ਮੀਟਰਕ ਟਨ ਕਣਕ ਦੀ ਆਮਦ ਹੋਈ ਹੈ,ਜਿਸ ਵਿੱਚੋਂ 475589 ਮੀਟਰਕ ਟਨ ਕਣਕ ਦੀ ਖਰੀਦ ਹੋ ਚੁੱਕੀ ਹੈ ਅਤੇ ਕਿਸਾਨਾਂ ਦੇ ਖਾਤੇ ਵਿੱਚ 847.27 ਕਰੋੜ ਰੁਪਏ ਦੀ ਅਦਾਇਗੀ ਕੀਤੀ ਜਾ....

ਯੁੱਧ ਨਸ਼ਿਆਂ ਵਿਰੁੱਧ, ਨਸ਼ਾ ਤਸਕਰਾ ਨੂੰ ਚਿਤਾਵਨੀ ਪਿਛਲੀਆਂ ਸਰਕਾਰਾਂ ਵੱਲੋਂ ਬੀਜੇ ਕੰਡੇ ਮਾਨ ਸਰਕਾਰ ਚੁਗ ਰਹੀ ਹੈ : ਅਮਨਸ਼ੇਰ ਸਿੰਘ ਸ਼ੈਰੀ ਕਲਸੀ ਪੰਜਾਬ ਸਰਕਾਰ ਵੱਲੋਂ ਪਿੰਡਾਂ ਦੇ ਪਹਿਰੇਦਾਰਾਂ ਲਈ ਜ਼ਿਲ੍ਹਾ ਪੱਧਰੀ ਸਮਾਗਮ ਕਰਵਾਇਆ ਫਾਜ਼ਿਲਕਾ, 4 ਮਈ 2025 : ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਮੁਹਿੰਮ ਯੁੱਧ ਨਸ਼ਿਆਂ ਵਿਰੁੱਧ ਤਹਿਤ ਪਿੰਡਾਂ ਦੇ ਪਹਿਰੇਦਾਰਾਂ ਨੂੰ ਇਸ ਮੁਹਿੰਮ ਦੇ ਸਿਪਾਹੀ ਬਣਨ ਦੀ ਸਹੁੰ ਚੁਕਾਉਣ ਲਈ ਕਰਵਾਏ ਗਏ ਜ਼ਿਲ੍ਹਾ ਪੱਧਰੀ....

ਪਾਣੀਆਂ ਦੇ ਮੁੱਦੇ ਤੇ ਸਿਆਸੀ ਜ਼ਮੀਨ ਨੂੰ ਤਰਾਸ਼ਣ ਦੀ ਸਿਆਸਤ ਹੋਈ, ਸਾਰੀਆਂ ਸਿਆਸੀ ਧਿਰਾਂ ਵੱਡਾ ਪ੍ਰੋਗਰਾਮ ਦੇਣ ਵਿੱਚ ਨਾਕਾਮ - ਝੂੰਦਾਂ ਪੰਥ ਅਤੇ ਪੰਜਾਬ ਪ੍ਰਸਤ ਲੀਡਰਸ਼ਿਪ ਦਾ ਉਭਾਰ ਕਰਨਾ ਪੰਜ ਮੈਂਬਰੀ ਭਰਤੀ ਕਮੇਟੀ ਦੀ ਅਹਿਮ ਜ਼ਿੰਮੇਵਾਰੀ : ਗਿਆਨੀ ਹਰਪ੍ਰੀਤ ਸਿੰਘ ਕੁਰਾਲੀ, 5 ਮਈ 2025 : ਸ਼੍ਰੋਮਣੀ ਅਕਾਲੀ ਦਲ ਦੀ ਪੁਨਰ ਸੁਰਜੀਤੀ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਬਣੀ ਪੰਜ ਮੈਂਬਰੀ ਭਰਤੀ ਕਮੇਟੀ ਮੈਬਰਾਂ ਸਰਦਾਰ ਮਨਪ੍ਰੀਤ ਸਿੰਘ ਇਯਾਲੀ ਅਤੇ ਜੱਥੇਦਾਰ ਇਕਬਾਲ ਸਿੰਘ ਝੂੰਦਾਂ ਦੀ ਅਗਵਾਈ ਹੇਠ....

ਪੰਜਾਬ ਦੇ ਲੋਕ ਨਸ਼ਿਆਂ ਖਿਲਾਫ਼ ਰਾਜ ਸਰਕਾਰ ਦਾ ਡਟ ਕੇ ਦੇ ਰਹੇ ਹਨ ਸਾਥ : ਤਰੁਨਪ੍ਰੀਤ ਸਿੰਘ ਸੌਂਦ ਕਿਹਾ, ਪੰਜਾਬ ਅੰਦਰ ਨਸ਼ਿਆ ਦਾ ਧੰਦਾ ਕਰਨ ਵਾਲਿਆ ਲਈ ਕੋਈ ਥਾਂ ਨਹੀ ਕੈਬਨਿਟ ਮੰਤਰੀ ਬਲਜੀਤ ਕੌਰ ਵੱਲੋਂ ਰਾਜ ਦੀਆਂ ਸਮੁੱਚੀਆਂ ਔਰਤਾਂ ਨੂੰ ਨਸ਼ਿਆ ਖਿਲਾਫ਼ ਅੱਗੇ ਆਉਣ ਸੱਦਾ ਕੈਬਨਿਟ ਮੰਤਰੀ ਸੌਂਦ ਨੇ ਹਾਜ਼ਰੀਨ ਨੂੰ ਨਸ਼ਿਆਂ ਖਿਲਾਫ ਸੰਹੁ ਚੁਕਾਈ ਅਤੇ ਨਸ਼ਾ ਮੁਕਤੀ ਯਾਤਰਾ ਨੂੰ ਹਰੇਕ ਪਿੰਡ ਵਾਰਡ ਤੱਕ ਲਿਜਾ ਕੇ ਲੋਕ ਲਹਿਰ ਬਣਾਉਣ ਲਈ ਕੀਤਾ ਪ੍ਰੇਰਿਤ ਮਾਲੇਰੋਕਟਲਾ, 4 ਮਈ 2025 : ਮੁੱਖ ਮੰਤਰੀ ਪੰਜਾਬ ਸ੍ਰ....

ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਸਾਰਾ ਪੰਜਾਬ ਹੋਇਆ ਇਕਜੁੱਟ : ਹਰਪਾਲ ਸਿੰਘ ਚੀਮਾ ਕਿਹਾ, 'ਯੁੱਧ ਨਸ਼ਿਆਂ ਵਿਰੁੱਧ ਨਾਲ ਨਸ਼ਿਆਂ ਖ਼ਿਲਾਫ਼ ਲੜਾਈ ਫ਼ੈਸਲਾਕੁੰਨ ਦੌਰ 'ਚ ਪੁੱਜੀ' ਪੰਜਾਬ ਸਰਕਾਰ ਵੱਲੋਂ ਨਸ਼ੇ ਦੇ ਆਦੀਆਂ ਨੂੰ ਰੋਜ਼ਗਾਰ ਨਾਲ ਜੋੜਨ ਦਾ ਤਹੱਈਆ-ਡਾ. ਬਲਬੀਰ ਸਿੰਘ ਕਿਹਾ, 'ਨਸ਼ਾ ਛੁਡਾਊ ਉਪਰਾਲਿਆਂ ਨਾਲ ਨਸ਼ਿਆਂ ਦੀ ਮੰਗ ਘਟੀ ਤੇ ਸਪਲਾਈ ਲਾਈਨ ਵੀ ਟੁੱਟੀ' ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਤੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਪਿੰਡਾਂ ਦੇ ਪਹਿਰੇਦਾਰਾਂ ਤੇ ਵਾਰਡ ਡਿਫੈਂਸ ਕਮੇਟੀਆਂ ਨਾਲ ਅਹਿਮ....