ਲੁਧਿਆਣਾ, 31 ਦਸੰਬਰ 2024 : ਕਾਂਗਰਸ ਦੇ ਪ੍ਰਧਾਨ ਅਤੇ ਮੈਂਬਰ ਪਾਰਲੀਮੈਂਟ ਅਮਰਿੰਦਰ ਰਾਜਾ ਵੜਿੰਗ ਦੀ ਅਗਵਾਈ ਦੇ ਵਿੱਚ ਇੱਕ ਬੈਠਕ ਹੋਈ, ਜਿਸ ਵਿੱਚ ਕਾਂਗਰਸ ਦੇ ਜਿੱਤੇ ਹੋਏ ਕੌਂਸਲਰਾਂ ਦੇ ਨਾਲ ਕਾਂਗਰਸ ਦੀ ਸਮੁੱਚੀ ਲੀਡਰਸ਼ਿਪ ਮੌਜੂਦ ਰਹੀ। ਹਾਲਾਂਕਿ ਮੀਟਿੰਗ ਤੋਂ ਮੀਡੀਆ ਨੂੰ ਦੂਰ ਰੱਖਿਆ ਗਿਆ, ਪਰ ਮੀਟਿੰਗ ਖਤਮ ਹੋਣ ਤੋਂ ਬਾਅਦ ਮੀਡੀਆ ਨਾਲ ਅਮਰਿੰਦਰ ਰਾਜਾ ਵੜਿੰਗ ਮੁਖਾਤਿਬ ਹੋਏ। ਜਿਨ੍ਹਾਂ ਨੇ ਕਿਹਾ ਕਿ ਮੁੱਖ ਤੌਰ ਤੇ ਡਾਕਟਰ ਮਨਮੋਹਨ ਸਿੰਘ ਦੀ ਮੌਤ ਨੂੰ ਲੈ ਕੇ ਪੂਰੇ ਦੇਸ਼ ਦੇ ਵਿੱਚ ਸੱਤ ਦਿਨ....
ਮਾਲਵਾ

ਐਸ.ਏ.ਐਸ.ਨਗਰ, 31 ਦਸੰਬਰ 2024 : ਜ਼ਿਲ੍ਹਾ ਮੈਜਿਸਟਰੇਟ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਸ੍ਰੀਮਤੀ ਆਸ਼ਿਕਾ ਜੈਨ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ-2023 ਦੀ ਧਾਰਾ 163 ਅਧੀਨ ਅਧੀਨ ਪ੍ਰਾਪਤ ਹੋਈਆ ਸ਼ਕਤੀਆਂ ਦੀ ਵਰਤੋਂ ਕਰਦਿਆ ਜ਼ਿਲ੍ਹੇ ਵਿੱਚ ਸਥਿਤ ਕਲੱਬਾਂ, ਹੋਟਲਾਂ, ਢਾਬਿਆਂ, ਦੁਕਾਨਾ, ਸੜਕ ਤੇ ਖੜੀਆਂ ਰੇੜੀਆ-ਫੜੀਆਂ ਆਦਿ ਨੂੰ ਬੰਦ ਕਰਨ ਦਾ ਸਮਾਂ ਮਿਤੀ 31-12-2024 ਅਤੇ 01-01-2025 ਦੀ ਦਰਮਿਆਨੀ ਰਾਤ ਸਮਾਂ ਰਾਤ 1:00 ਵਜੇ ਤੱਕ ਨੀਯਤ ਕਰਨ ਦੇ ਹੁਕਮ ਜਾਰੀ ਕੀਤੇ ਹਨ ਤਾਂ ਜੋ ਅਮਨ ਤੇ ਕਾਨੂੰਨ ਦੀ....

ਆਵਾਜਾਈ ਦੌਰਾਨ ਵਰਤੀ ਜਾਵੇ ਪੂਰੀ ਸਾਵਧਾਨੀ ਸ੍ਰੀ ਮੁਕਤਸਰ ਸਾਹਿਬ, 31 ਦਸੰਬਰ 2024 : ਸ੍ਰੀ ਰਾਜੇਸ਼ ਤ੍ਰਿਪਾਠੀ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਦੀ ਅਗਵਾਈ ਹੇਠ ਜ਼ਿਲ੍ਹਾ ਸੜਕ ਸੁਰੱਖਿਆ ਸਬੰਧੀ ਮੀਟਿੰਗ ਦਫ਼ਤਰ ਡਿਪਟੀ ਕਮਿਸ਼ਨਰ ਵਿਖੇ ਹੋਈ, ਇਸ ਮੌਕੇ ਸ੍ਰੀ ਗੁਰਪ੍ਰੀਤ ਸਿੰਘ ਥਿੰਦ ਵਧੀਕ ਡਿਪਟੀ ਕਮਿਸ਼ਨਰ (ਜਨਰਲ), ਸ੍ਰੀ ਗੁਰਦਰਸ਼ਨ ਲਾਲ ਕੁੰਡਲ ਵਧੀਕ ਡਿਪਟੀ ਕਮਿਸ਼ਨਰ (ਵਿਕਾਸ), ਡਾ.ਸੰਜੀਵ ਕੁਮਾਰ ਆਰ.ਟੀ.ਓ. ਸ੍ਰੀ ਮੁਕਤਸਰ ਸਾਹਿਬ, ਸ੍ਰੀਮਤੀ ਬਲਜੀਤ ਕੌਰ ਐਸ.ਡੀ.ਐਮ. ਸ੍ਰੀ ਮੁਕਤਸਰ ਸਾਹਿਬ ਤੋਂ....

ਸ੍ਰੀ ਮੁਕਤਸਰ ਸਾਹਿਬ, 31 ਦਸੰਬਰ 2024 : ਚਾਲੀ ਮੁਕਤਿਆਂ ਦੀ ਯਾਦ ਵਿੱਚ ਲੱਗਣ ਵਾਲੇ ਪਵਿੱਤਰ ਅਤੇ ਇਤਿਹਾਸਕ ਮੇਲਾ ਮਾਘੀ ਦੇ ਸਬੰਧੀ ਸ਼ਹਿਰ ਵਿੱਚ ਸਾਫ਼-ਸਫ਼ਾਈ ਨੂੰ ਯਕੀਨੀ ਬਣਾਉਣ ਲਈ ਜ਼ਿਲ੍ਹਾ ਪ੍ਰਸਾਸ਼ਨ ਵੱਲੋਂ ਹਰ ਤਰ੍ਹਾਂ ਦੇ ਉਪਰਾਲੇ ਕੀਤੇ ਜਾ ਰਹੇ ਹਨ। ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਤ੍ਰਿਪਾਠੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅੱਜ ਵੱਖ-ਵੱਖ ਵਿਭਾਗਾਂ ਦੇ ਸਹਿਯੋਗ ਨਾਲ ਸ਼ਹਿਰ ਸ੍ਰੀ ਮੁਕਤਸਰ ਸਾਹਿਬ ਦੀਆਂ ਵੱਖ-ਵੱਖ ਥਾਵਾਂ ਦੀ ਸਾਫ਼-ਸਫ਼ਾਈ ਕੀਤੀ ਗਈ। ਜ਼ਿਕਰਯੋਗ ਹੈ ਕਿ ਬੀਤੇ ਦਿਨੀਂ ਡਿਪਟੀ ਕਮਿਸ਼ਨਰ ਵੱਲੋਂ....

ਸ੍ਰੀ ਮੁਕਤਸਰ ਸਾਹਿਬ 31 ਦਸੰਬਰ 2024 : ਸਾਲ 2024 ਦੌਰਾਨ ਜ਼ਿਲਾ ਪੁਲਿਸ ਸ੍ਰੀ ਮੁਕਤਸਰ ਸਾਹਿਬ ਨੇ ਜਿੱਥੇ ਜ਼ਿਲੇ ਦੇ ਲੋਕਾਂ ਨਾਲ ਸਾਂਝ ਪਾਈ ਉਥੇ ਹੀ ਇਸ ਵੱਲੋਂ ਨਸ਼ਿਆਂ ਖਿਲਾਫ ਵੀ ਕਾਰਗਾਰ ਮੁਹਿੰਮ ਤਹਿਤ ਅਨੇਕਾਂ ਪ੍ਰਾਪਤੀਆਂ ਕੀਤੀਆਂ ਗਈਆਂ। ਸ਼੍ਰੀ ਤੁਸ਼ਾਰ ਗੁਪਤਾ ਆਈ.ਪੀ.ਐਸ ਐਸ.ਐਸ.ਪੀ ਸ੍ਰੀ ਮੁਕਤਸਰ ਸਾਹਿਬ ਦੀ ਅਗਵਾਈ ਵਿਚ ਪੁਲਿਸ ਵੱਲੋਂ ਲੋਕਾਂ ਨਾਲ ਸਿੱਧਾ ਰਾਬਤਾ ਵਧਾਉਂਦਿਆਂ ਨਸ਼ਿਆਂ ਖਿਲਾਫ ਜਿੱਥੇ ਵੱਡੀ ਜਨ ਜਾਗ੍ਰਿਤੀ ਲਈ ਕੰਮ ਕੀਤਾ ਉਥੇ ਹੀ ਟੈ੍ਰਫਿਕ ਨਿਯਮਾਂ ਬਾਰੇ ਵੀ ਚੇਤਨਾ ਲਹਿਰ ਚਲਾਈ।....

ਸ੍ਰੀ ਫ਼ਤਹਿਗੜ੍ਹ ਸਾਹਿਬ, 30 ਦਸੰਬਰ (ਹਰਪ੍ਰੀਤ ਸਿੰਘ ਗੁੱਜਰਵਾਲ) : ਦਸਮਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਬਾਬਾ ਜੋਰਾਵਰ ਸਿੰਘ ਜੀ, ਬਾਬਾ ਫ਼ਤਹਿ ਸਿੰਘ ਜੀ ਅਤੇ ਮਾਤਾ ਗੁਜਰੀ ਜੀ ਦੀ ਸ਼ਹਾਦਤ ਨੂੰ ਸਮਰਪਿਤ ਗਰੇਵਾਲ ਲੈਂਡ ਡਿਵੈਲਪਰਜ਼ (ਦੁਬਈ ਵਾਕ) ਜੀ.ਟੀ.ਰੋਡ ਸਰਹਿੰਦ ਵਿਖੇ ਮੂਲ ਮੰਤਰ ਦਾ ਜਾਪ ਕਰਕੇ ਕੌਮ ਦੇ ਮਹਾਨ ਸ਼ਹੀਦਾਂ ਨੂੰ ਸ਼ਰਧਾ ਤੇ ਸਤਿਕਾਰ ਭੇਟ ਕੀਤਾ ਗਿਆ ਅਤੇ ਅਰਦਾਸ ਉਪਰੰਤ ਸੰਗਤਾਂ ਲਈ ਲੰਗਰ ਲਗਾਇਆ ਗਿਆ। ਇਸ ਮੌਕੇ ਦਵਿੰਦਰ ਸਿੰਘ ਗਰੇਵਾਲ ਐਮ ਡੀ ਗਰੇਵਾਲ ਲੈਂਡ....

ਲੁਧਿਆਣਾ, 30 ਦਸੰਬਰ 2024 : ਉੱਘੇ ਖੇਡ ਸਰਪ੍ਰਸਤ ਤੇ ਸਿਆਸੀ ਆਗੂ ਸ. ਕ੍ਰਿਪਾਲ ਸਿੰਘ ਔਜਲਾ (ਸ਼ਹਿਨਸ਼ਾਹ ਪੈਲੇਸ ਲੁਧਿਆਣਾ)ਰਾਤੀਂ (ਵਾਸ਼ਿੰਗਟਨ ਸਟੇਟ)ਅਮਰੀਕਾ ਵਿੱਚ ਸਦੀਵੀ ਅਲਵਿਦਾ ਕਹਿ ਗਏ ਹਨ। ਆਪਣੇ ਦਾਦਾ ਜੀ ਸ. ਕਪੂਰ ਸਿੰਘ ਨਸਰਾਲੀ(ਪੰਜਾਬ ਦੇ ਸਾਬਕਾ ਸਪੀਕਰ ਤੇ ਵਿੱਤ ਮੰਤਰੀ) ਦੀ ਵਿਰਾਸਤ ਨੂੰ ਉਨ੍ਹਾਂ ਬਾਖੂਬੀ ਸੰਭਾਲਿਆ। ਸ. ਕ੍ਰਿਪਾਲ ਸਿੰਘ ਔਜਲਾ ਸੰਜੇ ਗਾਂਧੀ ਦੇ ਨਿਕਟਵਰਤੀ ਸਾਥੀਆਂ ਵਿੱਚੋਂ ਸਨ। ਮੇਨਕਾ ਗਾਂਧੀ ਨਾਲ ਸੰਜੇ ਵਿਚਾਰ ਮੰਚ ਬਣਾ ਕੇ ਉਨ੍ਹਾਂ ਸ. ਸ਼ਿਵਕੰਵਰ ਸਿੰਘ ਸੰਧੂ ਨਾਲ....

ਜਗਜੀਤ ਸਿੰਘ ਡੱਲੇਵਾਲ ਦੇ ਹੱਕ ਵਿੱਚ ਹਾਅ ਦਾ ਨਾਅਰਾ ਮਾਰਦੇ ਹੋਏ ਸਾਰੇ ਵਰਗਾਂ ਨੇ ਕੀਤਾ ਸੰਪੂਰਨ ਪੰਜਾਬ ਬੰਦ ਸ੍ਰੀ ਫ਼ਤਹਿਗੜ੍ਹ ਸਾਹਿਬ, 30 ਦਸੰਬਰ 2024 (ਹਰਪ੍ਰੀਤ ਸਿੰਘ ਗੁੱਜਰਵਾਲ) : ਕੇਂਦਰ ਸਰਕਾਰ ਵੱਲੋਂ ਮੰਨੀਆ ਗਈਆ ਮੰਗਾਂ ਨੂੰ ਅਤੇ ਸਰਕਾਰ ਵੱਲੋ ਵਾਰ ਵਾਰ ਕੀਤੇ ਗਏ ਵਾਦਿਆਂ ਨੂੰ ਲਾਗੂ ਕਰਵਾਉਣ ਲਈ ਸਰਦਾਰ ਜਗਜੀਤ ਸਿੰਘ ਡੱਲੇਵਾਲ ਪਿੱਛਲੇ 35 ਦਿਨਾਂ ਤੋਂ ਮਰਨ ਵਰਤ ਉੱਪਰ ਬੈਠੇ ਹਨ ਜਿਸ ਸਬੰਧੀ ਉਹਨਾਂ ਦੇ ਹੱਕ ਚ ਹਾਅ ਦਾ ਨਾਅਰਾ ਮਾਰਨ ਲਈ ਸਾਰੇ ਵਰਗਾਂ ਨਾਲ ਸਬੰਧਿਤ ਲੋਕਾਂ ਦਾ ਜਨ ਸੈਲਾਬ....

ਲੁਧਿਆਣਾ, 30 ਦਸੰਬਰ 2024 : ਮੋਹਾਲੀ ਵੱਸਦੇ ਨੌਜਵਾਨ ਪੰਜਾਬੀ ਕਵੀ ‘ਦਿਲਗੀਰ’ ਨੇ ਆਪਣੀ ਪਹਿਲੀ ਕਾਵਿ ਪੁਸਤਕ “ਖ਼ਾਮੋਸ਼ ਹਰਫ਼”ਦੀ ਪਹਿਲੀ ਕਾਪੀ ਲੁਧਿਆਣਾ ਪਹੁੰਚ ਕੇ ਪੰਜਾਬੀ ਲੋਕ ਵਿਰਾਸਤ ਅਕਾਡਮੀ ਲੁਧਿਆਣਾ ਦੇ ਚੇਅਰਮੈਨ ਪ੍ਰੋ. ਗੁਰਭਜਨ ਸਿੰਘ ਗਿੱਲ ਨੂੰ ਭੇਂਟ ਕੀਤੀ। ‘ਦਿਲਗੀਰ’ ਕਲਮੀ ਨਾਮ ਹੇਠ ਲਿਖਣ ਵਾਲੇ ਸ਼ਾਇਰ ਗੁਰਸਿਮਰਨ ਸਿੰਘ ਨੇ ਦੱਸਿਆ ਕਿ ਉਹ ਪਿਛਲੇ ਪੰਦਰਾਂ ਸਾਲ ਤੋਂ ਪੰਜਾਬੀ ਕਵਿਤਾ ਪੜ੍ਹਦਾ ਤੇ ਲਿਖਦਾ ਆ ਰਿਹਾ ਹੈ ਪਰ ਉਸ ਦੇ ਮਨ ਦੇ ਬਹੁਤ ਕਰੀਬ ਤੁਹਾਡੀਆਂ ਕਵਿਤਾਵਾਂ ਤੇ ਗ਼ਜ਼ਲਾਂ ਸਨ....

ਫਾਜ਼ਿਲਕਾ 30 ਦਸੰਬਰ 2024 : ਪੀ. ਐਮ. ਵਿਸ਼ਵਕਰਮਾ ਸਕੀਮ ਅਧੀਨ ਜਿਲ੍ਹਾ ਇੰਪਲੀਮੈਂਟੇਸ਼ਨ ਕਮੇਟੀ ਦੀ ਮੀਟਿੰਗ ਡਿਪਟੀ ਕਮਿਸ਼ਨਰ ਸ਼੍ਰੀਮਤੀ ਅਮਰਪ੍ਰੀਤ ਕੌਰ ਸੰਧੂ ਦੀ ਪ੍ਰਧਾਨਗੀ ਹੇਠ ਕੀਤੀ ਗਈ। ਇਸ ਦੌਰਾਨ ਕਮੇਟੀ ਵਲੋਂ ਦੂਜੇ ਲੈਵਲ ਦੀ ਵੈਰੀਫੀਕੇਸ਼ਨ ਹੋਣ ਉਪਰੰਤ ਐਪਲੀਕੇਸ਼ਨਾਂ ਦੇ ਨਿਪਟਾਰੇ ਲਈ ਫੈਸਲਾ ਕੀਤਾ ਗਿਆ। ਇਸ ਉਪਰੰਤ ਜਿਲ੍ਹਾ ਪੱਧਰ ਤੇ ਕੋਈ ਵੀ ਐਪਲੀਕੇਸ਼ਨ ਪੈਡਿੰਗ ਨਹੀਂ ਪਈ ਹੈ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਭਾਰਤ ਸਰਕਾਰ ਵਲੋਂ ਚਲਾਈ ਜਾ ਰਹੀ ਪੀ.ਐਮ. ਵਿਸ਼ਵਕਰਮਾ ਸਕੀਮ ਅਧੀਨ ਹੱਥੀਂ....

ਫਾਜ਼ਿਲਕਾ 30 ਦਸੰਬਰ 2024 : ਡਿਪਟੀ ਕਮਿਸ਼ਨਰ ਸ਼੍ਰੀਮਤੀ ਅਮਰਪ੍ਰੀਤ ਕੌਰ ਸੰਧੂ ਦੇ ਦਿਸ਼ਾ ਨਿਰਦੇਸ਼ਾਂ ਹੇਠ ਜ਼ਿਲ੍ਹਾ ਰੋਜ਼ਗਾਰ ਦਫ਼ਤਰ ਦੇ ਕਮਰਾ ਨੰ.502 ਚੌਥੀ ਮੰਜਿਲ ਡੀ.ਸੀ. ਕੰਪਲੈਕਸ ਫਾਜ਼ਿਲਕਾ ਵਿਖੇ ਕੱਲ੍ਹ ਮਿਤੀ 31 ਦਸੰਬਰ 2024 ਦਿਨ ਮੰਗਲਵਰ ਨੂੰ ਪਲੈਸਮੈਂਟ ਕੈਂਪ ਲਗਾਇਆ ਜਾਵੇਗਾ। ਇਸ ਕੈਂਪ ਵਿੱਚ ਸਕਿਓਰਿਟੀ ਐਂਡ ਇੰਟੈਲੀਜੈਂਟ ਸਰਵਿਸ ਇੰਡੀਆ ਲਿਮਟਿਡ ਵਿੱਚ ਸਕਿਓਰਿਟੀ ਗਾਰਡ ਲਈ ਲੜਕਿਆਂ ਦੀਆਂ ਪੋਸਟਾਂ ਲਈ ਇੰਟਰਵਿਊ ਕੱਲ੍ਹ ਮਿਤੀ 31 ਦਸੰਬਰ ਨੂੰ ਸਵੇਰੇ 10 ਵਜੇ ਤੋਂ ਦੁਪਹਿਰ 1 ਵਜੇ ਤੱਕ ਹੋਵੇਗੀ।....

ਸ੍ਰੀ ਫ਼ਤਹਿਗੜ੍ਹ ਸਾਹਿਬ, 30 ਦਸੰਬਰ 2024 (ਹਰਪ੍ਰੀਤ ਸਿੰਘ ਗੁੱਜਰਵਾਲ) : ਦਸਮਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦੇ ਬਾਬਾ ਜ਼ੋਰਾਵਰ ਸਿੰਘ, ਬਾਬਾ ਫ਼ਤਹਿ ਸਿੰਘ ਅਤੇ ਮਾਤਾ ਗੁਜਰੀ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਗੁਰਦੁਆਰਾ ਸਿੰਘ ਸਭਾ ਬਾਬਾ ਫ਼ਤਹਿ ਸਿੰਘ ਨਗਰ, ਪ੍ਰੀਤ ਨਗਰ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ 1 ਜਨਵਰੀ ਨੂੰ ਕਰਵਾਏ ਜਾ ਰਹੇ 8ਵੇਂ ਢਾਡੀ ਦਰਬਾਰ ਦੀਆਂ ਤਿਆਰੀਆਂ ਮੁੰਕਮਲ ਕਰ ਲਈਆਂ ਗਈਆਂ ਹਨ। ਇਹ ਜਾਣਕਾਰੀ ਦਿੰਦਿਆਂ ਪਰਵਿੰਦਰ ਸਿੰਘ ਦਿਓਲ ਨੇ ਦੱਸਿਆ ਕਿ ਨਵੇਂ ਸਾਲ....

ਸ੍ਰੀ ਫ਼ਤਹਿਗੜ੍ਹ ਸਾਹਿਬ, 30 ਦਸੰਬਰ 2024, (ਹਰਪ੍ਰੀਤ ਸਿੰਘ ਗੁੱਜਰਵਾਲ) : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ਼ਹੀਦਾਂ ਦੀ ਧਰਤੀ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸਹਿਬਜ਼ਾਦਿਆਂ ,ਬਾਬਾ ਜੋਰਾਵਰ ਸਿੰਘ ਜੀ, ਬਾਬਾ ਫ਼ਤਹਿ ਸਿੰਘ ਜੀ, ਮਾਤਾ ਗੁਜਰੀ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਸਲਾਨਾ ਸ਼ਹੀਦੀ ਸਭਾ ਤੋਂ ਬਾਅਦ ਵਿੱਚ ਭਾਈ ਨੂਰਾ ਮਾਹੀ ਸੇਵਾ ਸੁਸਾਇਟੀ ਰਾਏਕੋਟ ਵਲੋਂ ਗੁਰਦੁਆਰਾ ਸ਼੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਸਵਾ ਦੋ ਲੱਖ ਦਾ ਗੁਰਮਤਿ ਸਾਹਿਤ....

ਜ਼ਿਲ੍ਹਾ ਪ੍ਰਸ਼ਾਸਨ ਵਲੋਂ ਮੇਲੇ ਦੌਰਾਨ ਸੰਗਤਾਂ ਦੀ ਸਹੂਲਤ ਲਈ ਗੁਰੂਦੁਆਰਾ ਸ੍ਰੀ ਟੁੱਟੀ ਗੰਢੀ ਸਾਹਿਬ ਤੱਕ ਆਵਾਜਾਈ ਲਈ ਕੀਤੇ ਜਾਣਗੇ ਮੁਫਤ ਪ੍ਰਬੰਧ ਮਾਘੀ ਮੇਲੇ ਦੌਰਾਨ ਸ਼ਹਿਰ ਨੂੰ ਵੰਡਿਆਂ ਜਾਵੇਗਾ ਸੱਤ ਸੈਕਟਰਾਂ ਵਿੱਚ ਸ਼੍ਰੀ ਮੁਕਤਸਰ ਸਾਹਿਬ 30 ਦਸੰਬਰ 2024 : ਚਾਲੀ ਮੁਕਤਿਆਂ ਦੀ ਯਾਦ ਵਿੱਚ ਲੱਗਣ ਵਾਲੇ ਪਵਿੱਤਰ ਅਤੇ ਇਤਿਹਾਸਕ ਮਾਘੀ ਮੇਲੇ ਦੇ ਅਗੇਤੇ ਪ੍ਰਬੰਧਾਂ ਸਬੰਧੀ ਰਿਵਿਊ ਮੀਟਿੰਗ ਸ੍ਰੀ ਰਾਜੇਸ਼ ਤ੍ਰਿਪਾਠੀ ਡਿਪਟੀ ਕਮਿਸ਼ਨਰ, ਸ੍ਰੀ ਮੁਕਤਸਰ ਸਾਹਿਬ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਦੀ....

ਮੋਗਾ, 29 ਦਸੰਬਰ 2024 : ਮੋਗਾ ਦੇ ਨੇੜਲੇ ਕਸਬਾ ਬਾਘਾ ਪੁਰਾਣਾ ਵਿੱਚ ਵਾਪਰੇ ਇੱਕ ਭਿਆਨਕ ਸੜਕ ਹਾਦਸੇ ਵਿੱਚ ਇੱਕ ਦੀ ਮੌਤ ਹੋ ਜਾਣ ਦੀ ਦੁੱਖਦਾਈ ਖਬਰ ਹੈ। ਮਿਲੀ ਜਾਣਕਾਰੀ ਅਨੁਸਾਰ ਮੋਟਰਸਾਈਕਲ ਸਵਾਰ 2 ਨੌਜਵਾਨਾਂ ਦੀ ਇਕ ਘੋੜੇ ਟਰਾਲੇ ਨਾਲ ਟੱਕਰ ਹੋ ਗਈ, ਜਿਸ ਵਿਚ ਇਕ ਨੌਜਵਾਨ ਦੀ ਮੌਤ ਹੋ ਗਈ ਜਦਕਿ ਦੂਸਰਾ ਗੰਭੀਰ ਜ਼ਖ਼ਮੀ ਹੋ ਗਿਆ। ਮੋਟਰਸਾਈਕਲ ਸਵਾਰ ਨੌਜਵਾਨ ਟਰਾਲੇ ਦੇ ਟਾਇਰਾਂ ਹੇਠ ਆ ਗਿਆ ਜਿਸ ਕਾਰਨ ਇਕ ਨੌਜਵਾਨ ਦਾ ਸਿਰ ਕੁਚਲਿਆ ਗਿਆ ਤੇ ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ ਜਦਕਿ ਦੂਜਾ ਗੰਭੀਰ....