ਮਾਲਵਾ

ਦਸਤਾਰ ਕੈਂਪ ਦੇ ਦੂਸਰੇ ਦਿਨ ਸੈਂਕੜੇ ਨੌਜਵਾਨਾ ਨੇ ਕੀਤਾ ਪੱਕੇ ਤੌਰ ਤੇ ਕੇਸ ਰੱਖਣ ਦਾ ਪ੍ਰਣ ਤੇ 175 ਦਾਨੀਆਂ ਨੇ ਕੀਤਾ ਖੂਨਦਾਨ : ਚੀਮਾ, ਰਿਆ
ਸ੍ਰੀ ਫ਼ਤਹਿਗੜ੍ਹ ਸਾਹਿਬ, 26 ਦਸੰਬਰ (ਹਰਪ੍ਰੀਤ ਸਿੰਘ ਗੁੱਜਰਵਾਲ) : ਦਸਮ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਲਖਤੇ ਜਿਗਰ ਧੰਨ ਧੰਨ ਬਾਬਾ ਜ਼ੋਰਾਵਰ ਸਿੰਘ ਜੀ, ਧੰਨ ਧੰਨ ਬਾਬਾ ਫ਼ਤਹਿ ਸਿੰਘ ਜੀ ਅਤੇ ਮਾਤਾ ਗੁਜਰੀ ਜੀ ਦੀ ਅਦੁੱਤੀ ਸ਼ਹਾਦਤ ਨੂੰ ਸਮਰਪਿਤ ਸਲਾਨਾ ਸ਼ਹੀਦੀ ਸਭਾ ਦੌਰਾਨ ਦੇ ਮੌਕੇ ਬਾਬਾ ਬੰਦਾ ਸਿੰਘ ਬਹਾਦਰ ਇੰਜੀਨੀਅਰਿੰਗ ਕਾਲਜ ਦੇ ਮੇਨ ਗੇਟ ਤੇ ਸ਼ਹੀਦ ਬਾਬਾ ਜੀਵਨ ਸਿੰਘ ਵੈਲਫੇਅਰ ਸੁਸਾਇਟੀ, ਬਾਬਾ ਬੰਦਾ ਸਿੰਘ ਬਹਾਦਰ ਇੰਜੀਨੀਅਰਿੰਗ ਕਾਲਜ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ....
ਛੋਟੇ ਸਾਹਿਬਜ਼ਾਦਿਆਂ ਤੇ ਮਾਤਾ ਗੁਜਰੀ ਜੀ ਦੀ ਅਦੁੱਤੀ ਸ਼ਹਾਦਤ ਦੀ ਮਿਸਾਲ ਦੁਨੀਆਂ ਵਿੱਚ ਕਿਧਰੇ ਨਹੀਂ ਮਿਲਦੀ : ਰਾਜਪਾਲ
ਫ਼ਤਹਿਗੜ੍ਹ ਸਾਹਿਬ, 26 ਦਸੰਬਰ 2024 : ਸਾਹਿਬ-ਏ-ਕਮਾਲ ਦਸਮਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ, ਬਾਬਾ ਫ਼ਤਹਿ ਸਿੰਘ ਅਤੇ ਮਾਤਾ ਗੁਜਰੀ ਜੀ ਦੀ ਲਾਸਾਨੀ ਸ਼ਹਾਦਤ ਦੀ ਯਾਦ ਵਿੱਚ ਚੱਲ ਰਹੀ ਸ਼ਹੀਦੀ ਸਭਾ ਦੇ ਦੂਜੇ ਦਿਨ ਪੰਜਾਬ ਦੇ ਰਾਜਪਾਲ ਸ਼੍ਰੀ ਗੁਲਾਬ ਚੰਦ ਕਟਾਰੀਆ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ। ਪੰਜਾਬ ਦੇ ਰਾਜਪਾਲ ਨੇ ਕਿਹਾ ਕਿ ਦਸਮ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਤੇ ਮਾਤਾ ਗੁਜਰੀ ਜੀ ਦੀ ਅਦੁੱਤੀ....
ਅਮਨ ਅਰੋੜਾ ਨੇ 61 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਹੋਇਆ 'ਨੇਚਰ ਪਾਰਕ' ਸੁਨਾਮ ਵਾਸੀਆਂ ਨੂੰ ਕੀਤਾ ਸਮਰਪਿਤ
ਸੁਨਾਮ, 6 ਦਸੰਬਰ 2024 : ਅੱਜ ਸੁਨਾਮ ਸ਼ਹਿਰ ਵਿਖੇ ਪੰਜਾਬ ਦੇ ਨਵੀ ਤੇ ਨਵਿਆਉਣਯੋਗ ਊਰਜਾ ਸਰੋਤ, ਛਪਾਈ ਤੇ ਲਿਖਣ ਸਮੱਗਰੀ, ਪ੍ਰਸ਼ਾਸਕੀ ਸੁਧਾਰ ਤੇ ਸ਼ਿਕਾਇਤ ਨਿਵਾਰਣ ਅਤੇ ਰੋਜ਼ਗਾਰ ਉਤਪਤੀ ਤੇ ਸਿਖਲਾਈ ਮੰਤਰੀ ਅਮਨ ਅਰੋੜਾ ਨੇ 61 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਕੀਤਾ ਗਿਆ ਨੇਚਰ ਪਾਰਕ ਸੁਨਾਮ ਸ਼ਹਿਰ ਦੇ ਵਾਸੀਆਂ ਨੂੰ ਸਮਰਪਿਤ ਕੀਤਾ ਉੱਥੇ ਨਾਲ ਹੀ ਲਗਭਗ 75 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਹੋਣ ਵਾਲੇ 2 ਵੱਖ-ਵੱਖ ਲੋਕ ਪੱਖੀ ਪ੍ਰੋਜੈਕਟਾਂ ਦੀ ਰਸਮੀ ਸ਼ੁਰੂਆਤ ਵੀ ਕੀਤੀ। ਅੱਜ ਸ਼ਹੀਦ ਊਧਮ ਸਿੰਘ....
ਪ੍ਰਿੰਸੀਪਲ ਸਰਵਣ ਸਿੰਘ ਦੀ ਖੇਡ ਪੁਸਤਕ “ ਸੰਸਾਰ ਦੇ ਪ੍ਰਸਿੱਧ ਖਿਡਾਰੀ” ਪ੍ਰੋ. ਗੁਰਭਜਨ ਸਿੰਘ ਗਿੱਲ ਵੱਲੋਂ ਲੋਕ ਅਰਪਣ
ਲੁਧਿਆਣਾ, 26 ਦਸੰਬਰ 2024 : ਵਿਸ਼ਵ ਪ੍ਰਸਿੱਧ ਪੰਜਾਬੀ ਖੇਡ-ਲਿਖਾਰੀ ਪ੍ਰਿੰਸੀਪਲ ਸਰਵਣ ਸਿੰਘ ਦੀ ਨਵ ਪ੍ਰਕਾਸ਼ਿਤ ਖੇਡ ਪੁਸਤਕ “ ਸੰਸਾਰ ਦੇ ਪ੍ਰਸਿੱਧ ਖਿਡਾਰੀ” ਪੰਜਾਬੀ ਲੋਕ ਵਿਰਾਸਤ ਅਕਾਡਮੀ ਲੁਧਿਆਣਾ ਵੱਲੋਂ ਕਰਵਾਈ ਇਕੱਤਰਤਾ ਵਿੱਚ ਲੋਕ ਅਰਪਣ ਕਰਦਿਆਂ ਪ੍ਰੋ. ਗੁਰਭਜਨ ਸਿੰਘ ਗਿੱਲ ਨੇ ਕਿਹਾ ਹੈ ਕਿ ਬਲਬੀਰ ਸਿੰਘ ਕੰਵਲ ਤੋਂ ਬਾਦ ਪ੍ਰਿੰਸੀਪਲ ਸਰਵਣ ਸਿੰਘ ਹੀ ਖੇਡ ਸਾਹਿੱਤ ਦਾ ਝੰਡਾ ਬਰਦਾਰ ਹੈ ਜਿਸ ਨੇ ਇਸ ਪੁਸਤਕ ਤੀਕ 90 ਤੋਂ ਵੱਧ ਰਚਨਾਵਾਂ ਰਚੀਆਂ ਹਨ। 1965-66 ਤੋਂ ਖੇਡ ਸਾਹਿੱਤ ਸਿਰਜਣਾ ਕਰਕੇ....
ਨਿਊ ਚੰਡੀਗੜ੍ਹ ਵਿੱਚ ਅੰਗੀਠੀ ਦਾ ਧੂੰਆਂ ਚੜਨ ਕਾਰਨ 2 ਦੀ ਮੌਤ
ਮੋਰਿੰਡਾ, 26 ਦਸੰਬਰ 2024 : ਨਿਊ ਚੰਡੀਗੜ੍ਹ ਵਿੱਚ ਅੰਗੀਠੀ ਦਾ ਧੂੰਆਂ ਚੜਨ ਕਾਰਨ ਇੱਕ ਛੋਟੇ ਬੱਚੇ ਅਤੇ ਉਸਦੀ ਮਾਂ ਦੀ ਮੌਤ ਹੋ ਜਾਣ ਦੀ ਦੁੱਖਦਾਈ ਖਬਰ ਹੈ। ਮਿਲੀ ਜਾਣਕਾਰੀ ਅਨੁਸਾਰ ਉਕਤ ਪਰਿਵਾਰ ਇੱਕ ਕੋਠੀ ਵਿੱਚ ਬਣੇ ਕੁਆਟਰ ਵਿੱਚ ਰਹਿੰਦਾ ਸੀ, ਠੰਡ ਜਿਆਦਾ ਹੋਣ ਕਾਰਨ ਬੀਤੀ ਰਾਤ ਦੀਪਕ ਆਪਣੇ ਪਰਿਵਾਰ ਨਾਲ ਆਪਣੇ ਕੁਆਟਰ ਵਿੱਚ ਕੋਲਿਆਂ ਵਾਲੀ ਅੰਗੀਠੀ ਬਾਲ ਕੇ ਸੁੱਤਾ, ਸਵੇਰੇ ਸਮੇਂ ਜਦੋਂ ਉਹ ਨਾ ਉੱਠਿਆ ਤਾਂ ਮਾਕਨ ਮਾਲਕ ਨੇ ਫੋਨ ਕੀਤਾ, ਕੋਈ ਜਵਾਬ ਨੇ ਮਿਲਣ ਤੇ ਜਦੋਂ ਮਾਲਕ ਕੁਆਟਰ ਵੱਲ ਗਿਆ ਤਾਂ....
ਡੇਰਾ ਬਿਆਸ ਮੁਖੀ ਨੇ ਗਿਆਨੀ ਹਰਪ੍ਰੀਤ ਸਿੰਘ ਨਾਲ ਕੀਤੀ ਮੁਲਾਕਾਤ
ਬਠਿੰਡਾ, 26 ਦਸੰਬਰ 2024 : ਗਿਆਨੀ ਹਰਪ੍ਰੀਤ ਸਿੰਘ ਨਾਲ ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਢਿੱਲੋਂ ਨੇ ਅੱਜ ਬਠਿੰਡਾ ਵਿਖੇ ਮੁਲਾਕਾਤ ਕੀਤੀ। ਸਾਹਮਣੇ ਆਈ ਜਾਣਕਾਰੀ ਅਨੁਸਾਰ ਆਪਣੇ ਪ੍ਰਾਈਵੇਟ ਜੈੱਟ ਰਾਹੀਂ ਡੇਰਾ ਮੁਖੀ ਬਿਆਸ ਬਠਿੰਡਾ ਪਹੁੰਚੇ ਅਤੇ ਗਿਆਨੀ ਹਰਪ੍ਰੀਤ ਸਿੰਘ ਨਾਲ ਮੁਲਾਕਾਤ ਕਰਨ ਲਈ ਉਨ੍ਹਾਂ ਦੇ ਗ੍ਰਹਿ ਵਿਖੇ ਗਏ। ਖਬਰਾਂ ਮੁਤਾਬਕ ਦੋਨਾਂ ਆਗੂਆਂ ਵਿਚਕਾਰ ਕਾਫੀ ਲੰਮੀ ਮੁਲਾਕਾਤ ਹੋਈ ਹੈ। ਉਝ ਇਸ ਮੀਟਿੰਗ ਦਾ ਏਜੰਡਾ ਹਾਲੇ ਤੱਕ ਸਾਹਮਣੇ ਨਹੀਂ ਆਇਆ ਹੈ। ਦੱਸ ਦਈਏ ਕਿ ਤਖ਼ਤ ਸ੍ਰੀ ਦਮਦਮਾ....
ਪ੍ਰਦੂਸ਼ਣ ਰੋਕਥਾਮ ਬੋਰਡ ਨੇ ਚਾਈਨਾ ਡੋਰ ਅਤੇ ‘ਸਿੰਗਲ ਯੂਜ਼ ਪਲਾਸਟਿਕ’ 'ਤੇ ਪਾਬੰਦੀ ਬਾਰੇ ਲੋਕਾਂ ਨੂੰ ਜਾਗਰੂਕ ਕਰਨ ਲਈ ਜਾਗਰੂਕਤਾ ਮੁਹਿੰਮ ਦੀ ਸ਼ੁਰੂਆਤ ਕੀਤੀ 
ਸਬ ਡਵੀਜ਼ਨਾਂ ਚ ਜਾਗਰੂਕਤਾ ਗਤੀਵਿਧੀਆਂ ਕੀਤੀਆਂ ਗਈਆਂ ਐਸ.ਏ.ਐਸ.ਨਗਰ, 26 ਦਸੰਬਰ, 2024 ਚਾਈਨਾ ਡੋਰ ਅਤੇ ‘ਸਿੰਗਲ ਯੂਜ਼ ਪਲਾਸਟਿਕ’ ਦੇ ਖ਼ਤਰਿਆਂ ਬਾਰੇ ਆਮ ਲੋਕਾਂ ਨੂੰ ਜਾਗਰੂਕ ਕਰਨ ਲਈ, ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਦੇ ਖੇਤਰੀ ਦਫ਼ਤਰ, ਮੋਹਾਲੀ ਵੱਲੋਂ ਜਾਗਰੂਕਤਾ ਮੁਹਿੰਮ ਚਲਾਈ ਗਈ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਪੀਪੀਸੀਬੀ ਦੇ ਖੇਤਰੀ ਅਫ਼ਸਰ ਰਣਤੇਜ ਸ਼ਰਮਾ ਨੇ ਦੱਸਿਆ ਕਿ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਦੀਆਂ ਹਦਾਇਤਾਂ ਅਨੁਸਾਰ ਚਾਈਨਾ ਡੋਰ ਅਤੇ ਇੱਕ ਵਾਰ ਵਰਤੋਂ ਵਿੱਚ ਆਉਣ ਵਾਲੇ....
ਸਰਦੀਆਂ ਦੇ ਮੌਸਮ ਨੂੰ ਧਿਆਨ ਵਿੱਚ ਰੱਖਦੇ ਹੋਏ ਮੱਛੀ ਪਾਲਣ ਵਿਭਾਗ ਵਲੋਂ ਜਲ-ਜੀਵਾਂ ਦੀ ਸਾਂਭ-ਸੰਭਾਲ ਸਬੰਧੀ ਐਡਵਾਇਜ਼ਰੀ ਜਾਰੀ
ਮੱਛੀ ਪਾਲਕਾਂ ਨੂੰ ਤਲਾਬਾਂ ਵਿੱਚ ਪਾਣੀ ਦਾ ਪੱਧਰ 6-7 ਫੁੱਟ ਰੱਖਣ ਅਤੇ ਤਾਪਮਾਨ ਦੇ ਹਿਸਾਬ ਨਾਲ ਪੋਸਟਿਕ ਖੁਰਾਕ ਦੇਣ ਮੱਛੀ ਪਾਲਕ ਮਾਲੇਰਕੋਟਲਾ 26 ਦਸੰਬਰ 2024 : ਸਰਦੀਆਂ ਦੇ ਮੌਸਮ ਨੂੰ ਧਿਆਨ ਚ ਰੱਖਦੇ ਹੋਏ ਜ਼ਿਲ੍ਹੇ ਦੇ ਮੱਛੀ ਪਾਲਕਾਂ ਨੂੰ ਸਰਦੀਆਂ ਦੌਰਾਨ ਜਲ-ਜੀਵਾਂ, ਜਿਨ੍ਹਾਂ ਨੂੰ ਸਰਦੀਆਂ ਵਿੱਚ ਵਿਸ਼ੇਸ਼ ਦੇਖਭਾਲ ਦੀ ਲੋੜ ਹੁੰਦੀ ਹੈ, ਦੀ ਸਾਂਭ ਸੰਭਾਲਣ ਬਾਰੇ ਜਾਗਰੂਕ ਕਰਦਿਆਂ ਸਹਾਇਕ ਡਾਇਰੈਕਟਰ ਚਰਨਜੀਤ ਸਿੰਘ ਕਿਹਾ ਕਿ ਅਕਸਰ ਸਰਦੀਆਂ ਦੇ ਦਿਨਾਂ ਵਿੱਚ ਆਕਸੀਜਨ ਦੀ ਕਮੀ ਹੋ ਜਾਂਦੀ ਹੈ ,ਇਸ ਲਈ....
ਲੁਧਿਆਣਾ ‘ਚ ਮਿਲੀਆਂ ਮਾਂ-ਪੁੱਤ ਦੀਆਂ ਲਾਸ਼ਾਂ 
ਲੁਧਿਆਣਾ, 25 ਦਸੰਬਰ 2024 : ਲੁਧਿਆਣਾ ਪੁਲਿਸ ਨੇ ਇਕ ਕਮਰੇ 'ਚੋਂ ਮਾਂ-ਪੁੱਤ ਦੀਆਂ ਲਾਸ਼ਾਂ ਬਰਾਮਦ ਕੀਤੀਆਂ ਹਨ। ਪੁਲਸ ਨੂੰ ਇਸ ਗੱਲ ਦੀ ਸੂਚਨਾ ਆਸ-ਪਾਸ ਦੇ ਲੋਕਾਂ ਤੋਂ ਮਿਲੀ ਜਦੋਂ ਉਨ੍ਹਾਂ ਨੂੰ ਲਾਸ਼ ਦੀ ਬਦਬੂ ਆਈ। ਮੌਕੇ 'ਤੇ ਪੁੱਜੀ ਪੁਲਸ ਨੇ ਘਰ ਦਾ ਦਰਵਾਜ਼ਾ ਤੋੜ ਕੇ ਅੰਦਰ ਦਾਖਲ ਕੀਤਾ, ਜਿਸ ਤੋਂ ਬਾਅਦ ਪੁਲਸ ਨੂੰ ਮੰਜੇ 'ਤੇ ਬੁਰੀ ਹਾਲਤ 'ਚ ਮਾਂ-ਪੁੱਤ ਦੀਆਂ ਲਾਸ਼ਾਂ ਮਿਲੀਆਂ। ਫਿਲਹਾਲ ਪੁਲਸ ਨੇ ਲਾਸ਼ਾਂ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਦੀ ਮੋਰਚਰੀ 'ਚ ਰਖਵਾ ਦਿੱਤਾ....
ਗੁਰਦੁਆਰਾ ਸ੍ਰੀ ਜੋਤੀ ਸਰੂਪ ਸਾਹਿਬ ਵਿਖੇ ਸ਼ਹੀਦੀ ਸਭਾ ਦੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ 
ਸ੍ਰੀ ਫ਼ਤਹਿਗੜ੍ਹ ਸਾਹਿਬ, 25 ਦਸੰਬਰ (ਹਰਪ੍ਰੀਤ ਗੁੱਜਰਵਾਲ) : ਸ਼ਹੀਦਾਂ ਦੀ ਪਵਿੱਤਰ ਧਰਤੀ ਗੁਰਦੁਆਰਾ ਸ੍ਰੀ ਜੋਤੀ ਸਰੂਪ ਸਾਹਿਬ ਵਿਖੇ ਸਲਾਨਾ ਸ਼ਹੀਦੀ ਸਭਾ ਦੇ ਸ੍ਰੀ ਆਖੰਡ ਪਾਠ ਸਾਹਿਬ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਆਰੰਭ ਕੀਤੇ ਗਏ ਇਸ ਮੌਕੇ ਗੁਰਦੁਆਰਾ ਸ੍ਰੀ ਜੋਤੀ ਸਰੂਪ ਸਾਹਿਬ ਦੇ ਹੈੱਡ ਗ੍ਰੰਥੀ ਭਾਈ ਅਤਰ ਸਿੰਘ ਨੇ ਸ਼ਹੀਦੀ ਸਭਾ ਦੇ ਅਖੰਡ ਪਾਠ ਸਾਹਿਬ ਦੀ ਆਰੰਭਤਾ ਦੀ ਅਰਦਾਸ ਕੀਤੀ ਗਈ। ਇਸ ਮੌਕੇ ਜਗਦੀਪ ਸਿੰਘ ਚੀਮਾ ਕੌਮੀ ਜਨਰਲ ਸਕੱਤਰ ਹਲਕਾ ਇੰਚਾਰਜ ਸ੍ਰੀ ਫ਼ਤਹਿਗੜ੍ਹ ਸਾਹਿਬ....
ਫਤਿਹਗੜ੍ਹ ਸਾਹਿਬ ਵਿਖੇ ਨਤਮਸਤਕ ਹੋ ਵਾਪਸ ਆ ਰਹੀ ਸੰਗਤ ਨਾਲ ਵਾਪਰਿਆ ਹਾਦਸਾ, 2 ਨੌਜਵਾਨਾਂ ਦੀ ਮੌਤ 
ਖੰਨਾ, 25 ਦਸੰਬਰ 2024 : ਫਤਿਹਗੜ੍ਹ ਸਾਹਿਬ ਦੀ ਧਰਤੀ ਵਿਖੇ ਨਤਮਸਤਕ ਹੋ ਵਾਪਸ ਆ ਰਹੀ ਸੰਗਤ ਨਾਲ ਖੰਨਾ ਦੇ ਪਿੰਡ ਭਾਦਲਾ ਨੇੜੇ ਦਰਦਨਾਕ ਹਾਦਸਾ ਵਾਪਰ ਗਿਆ। ਇਥੇ ਟਰੈਕਟਰ ਟਰਾਲੀ ਦੀ ਟਰਾਲੇ ਨਾਲ ਟੱਕਰ ਹੋ ਗਈ। ਹਾਦਸੇ ਵਿਚ 2 ਨੌਜਵਾਨਾਂ ਦੀ ਮੌਤ ਹੋ ਗਈ ਹੈ। ਮ੍ਰਿਤਕਾਂ ਦੀ ਪਹਿਚਾਣ ਅਵਤਾਰ ਸਿੰਘ ਉਰਫ ਤਾਰੂ (32 ਸਾਲ) ਅਤੇ ਸੁਰਿੰਦਰ ਸਿੰਘ (15) ਵਜੋਂ ਹੋਈ ਹੈ। ਮ੍ਰਿਤਕ ਹਲਕਾ ਖੇਮਕਰਨ ਦੇ ਪਿੰਡ ਭਗਵਾਨਪੁਰਾ ਦੇ ਰਹਿਣ ਵਾਲੇ ਸਨ। ਹਾਦਸੇ ਚ 10 ਤੋਂ ਵੱਧ ਸ਼ਰਧਾਲੂ ਜਖਮੀ ਹੋਏ। ਮੰਡੀ ਗੋਬਿੰਦਗੜ੍ਹ....
ਸ਼ਹੀਦੀ ਸਭਾ ਦੌਰਾਨ ਸ਼ਰਧਾਲੂਆਂ ਦੀ ਸਹੂਲਤ ਨੂੰ ਮੁੱਖ ਰੱਖਦੇ ਹੋਏ ਆਵਾਜਾਈ ਦੇ ਬਦਲਵੇਂ ਕੀਤੇ ਪ੍ਰਬੰਧ
ਸਰਹਿੰਦ, 25 ਦਸੰਬਰ 2024 : ਸ਼ਹੀਦੀ ਸਭਾ ਦੌਰਾਨ ਦੇਸ਼ ਵਿਦੇਸ਼ ਤੋਂ ਲੱਖਾਂ ਦੀ ਗਿਣਤੀ ਵਿੱਚ ਆਉਣ ਵਾਲੇ ਸ਼ਰਧਾਲੂਆਂ ਦੀ ਸਹੂਲਤ ਨੂੰ ਮੁੱਖ ਰੱਖਦੇ ਹੋਏ ਆਵਾਜਾਈ ਦੇ ਬਦਲਵੇਂ ਪ੍ਰਬੰਧ ਕੀਤੇ ਗਏ ਹਨ ਤਾਂ ਜੋ ਟਰੈਫਿਕ ਵਿਵਸਥਾ ਨੂੰ ਸੁਚਾਰੂ ਢੰਗ ਨਾਲ ਚਲਾਇਆ ਜਾ ਸਕੇ। ਇਹ ਜਾਣਕਾਰੀ ਸਾਂਝੀ ਕਰਦਿਆਂ ਜ਼ਿਲ੍ਹਾ ਪੁਲੀਸ ਮੁਖੀ ਡਾ. ਰਵਜੋਤ ਗਰੇਵਾਲ ਨੇ ਸ਼ਹੀਦੀ ਸਭਾ ਦੇ ਟਰੈਫਿਕ ਪ੍ਰਬੰਧਾਂ ਸਬੰਧੀ ਗੱਲਬਾਤ ਕਰਦਿਆਂ ਸਾਂਝੀ ਕੀਤੀ। ਜ਼ਿਲ੍ਹਾ ਪੁਲੀਸ ਮੁਖੀ ਨੇ ਦੱਸਿਆ ਕਿ ਪਟਿਆਲਾ, ਸਰਹਿੰਦ, ਮੰਡੀ ਗੋਬਿੰਦਗੜ੍ਹ....
ਪੈਂਟਾਵੇਲੈਂਟ ਵੈਕਸੀਨ ਬੱਚਿਆਂ ਦੇ ਸੰਪੂਰਨ ਟੀਕਾਕਰਨ ਲਈ ਜ਼ਰੂਰੀ: ਸਿਵਲ ਸਰਜਨ
ਪੰਜ ਮਾਰੂ ਬਿਮਾਰੀਆਂ ਤੋਂ ਬੱਚਿਆਂ ਨੂੰ ਬਚਾਂਉਦੀ ਹੈ ਪੈਂਟਾਵੇਲੈਂਟ ਵੈਕਸੀਨ ਬਰਨਾਲਾ, 24 ਦਸੰਬਰ 2024 : ਸਿਹਤ ਮੰਤਰੀ ਪੰਜਾਬ ਡਾ. ਬਲਵੀਰ ਸਿੰਘ ਅਤੇ ਡਿਪਟੀ ਕਮਿਸ਼ਨਰ ਬਰਨਾਲਾ ਸ਼੍ਰੀਮਤੀ ਪੂਨਮਦੀਪ ਕੌਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਬੱਚਿਆਂ ਦੇ ਸੰਪੂਰਨ ਟੀਕਾਕਰਨ ਲਈ ਪੈਂਟਾਵੇਲੈਂਟ ਵੈਕਸੀਨ ਲਗਾਉਣ ਲਈ ਵਿਸ਼ੇਸ਼ ਮੁਹਿੰਮ ਮਿਤੀ 31 ਦਸੰਬਰ 2024 ਤੱਕ ਚਲਾਈ ਗਈ ਹੈ। ਇਹ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਬਰਨਾਲਾ ਡਾ.ਬਲਦੇਵ ਸਿੰਘ ਸੰਧੂ ਨੇ ਦੱਸਿਆ ਕਿ ਪੈਂਟਾਵੇਲੈਂਟ ਵੈਕਸੀਨ ਪੰਜ ਮਾਰੂ ਬਿਮਾਰੀਆਂ ਤੋਂ....
ਸਾਈਬਰ ਕੈਫੇ ਦੀ ਵਰਤੋਂ ਵੇਲੇ ਪਛਾਣ ਪੱਤਰ ਲੈਣਾ ਲਾਜ਼ਮੀ ਕਰਾਰ
ਬਰਨਾਲਾ, 24 ਦਸੰਬਰ 2024 : ਜ਼ਿਲ੍ਹਾ ਮੈਜਿਸਟਰੇਟ ਬਰਨਾਲਾ ਸ਼੍ਰੀਮਤੀ ਪੂਨਮਦੀਪ ਕੌਰ ਨੇ ਜ਼ਿਲ੍ਹੇ ਦੇ ਸਾਈਬਰ ਕੈਫੇ ਮਾਲਕਾਂ ਲਈ ਹੁਕਮ ਜਾਰੀ ਕਰਦਿਆਂ ਹਦਾਇਤ ਕੀਤੀ ਹੈ ਕਿ ਅਣਜਾਣ ਵਿਅਕਤੀ ਨੂੰ ਬਿਨਾਂ ਪਛਾਣ ਪੱਤਰ ਦੇ ਸਾਈਬਰ ਕੈਫੇ ਵਰਤਣ ਦੀ ਇਜਾਜ਼ਤ ਨਾ ਦਿੱਤੀ ਜਾਵੇ। ਉਨ੍ਹਾਂ ਹਦਾਇਤ ਕੀਤੀ ਕਿ ਸਾਇਬਰ ਕੈਫੇ ਦੀ ਵਰਤੋਂ ਕਰਨ ਵਾਲੇ ਹਰੇਕ ਵਿਅਕਤੀ ਦਾ ਰਿਕਾਰਡ ਰੱਖਣ ਲਈ ਵਿਸ਼ੇਸ਼ ਰਜਿਸਟਰ ਲਗਾਇਆ ਜਾਵੇ ਅਤੇ ਹਰੇਕ ਆਉਣ ਵਾਲੇ ਵਿਅਕਤੀ ਲਈ ਜ਼ਰੂਰੀ ਹੋਵੇਗਾ ਕਿ ਉਹ ਆਪਣਾ ਨਾਮ, ਪਤਾ, ਟੈਲੀਫੋਨ ਨੰਬਰ ਸਮੇਤ ਮੰਤਵ....
ਪੋਲਟਰੀ ਫਾਰਮਾਂ, ਰਾਈਸ ਸ਼ੈਲਰਾਂ, ਭੱਠਿਆਂ ਅਤੇ ਹੋਰ ਲਘੂ ਉਦਯੋਗਾਂ ਦੇ ਮਾਲਕਾਂ ਨੂੰ ਆਪਣੇ ਹੇਠ ਕੰਮ ਕਰਦੇ ਨੌਕਰਾਂ ਦੇ ਵੇਰਵੇ ਨੇੜੇ ਦੇ ਠਾਣੇ ਵਿਖੇ ਜਮਾਂ ਕਰਵਾਏ ਜਾਣ, ਜ਼ਿਲ੍ਹਾ ਮੈਜਿਸਟ੍ਰੇਟ
ਬਰਨਾਲਾ, 24 ਦਸੰਬਰ 2024 : ਜ਼ਿਲ੍ਹਾ ਮੈਜਿਸਟ੍ਰੇਟ-ਕਮ- ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀਮਤੀ ਪੂਨਮਦੀਪ ਕੌਰ ਨੇ ਪੋਲਟਰੀ ਫਾਰਮਾਂ, ਰਾਈਸ ਸ਼ੈਲਰਾਂ, ਭੱਠਿਆਂ ਅਤੇ ਹੋਰ ਲਘੂ ਉਦਯੋਗਾਂ ਦੇ ਮਾਲਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਆਪਣੇ ਹੇਠ ਕੰਮ ਕਰਦੇ ਨੌਕਰਾਂ ਦੇ ਵੇਰਵੇ ਨੇੜੇ ਦੇ ਠਾਣੇ ਵਿਖੇ ਜਮਾਂ ਕਰਵਾਉਣ। ਉਹਨਾਂ ਕਿਹਾ ਕਿ ਜ਼ਿਲਾ ਬਰਨਾਲਾ ਅੰਦਰ ਪੋਲਟਰੀ ਫਾਰਮਾਂ, ਰਾਈਸ ਸ਼ੈਲਰਾਂ, ਭੱਠਿਆਂ ਅਤੇ ਹੋਰ ਲਘੂ ਉਦਯੋਗਾਂ ਦੇ ਮਾਲਕ ਅਤੇ ਘਰੇਲੂ ਨੌਕਰ ਰੱਖਣ ਵਾਲੇ ਆਪਣੇ ਅਧੀਨ ਕੰਮ ਕਰਨ ਵਾਲੇ ਵਿਅਕਤੀਆਂ ਦਾ ਨਾਮ....