ਮਾਨਸਾ, 20 ਦਸੰਬਰ 2024 : ਮੁੱਖ ਖੇਤੀਬਾੜੀ ਅਫਸਰ ਡਾ. ਹਰਪ੍ਰੀਤ ਪਾਲ ਕੌਰ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਹਾੜ੍ਹੀ ਦੀਆਂ ਫਸਲਾਂ ਲਈ ਯੂਰੀਆ ਦੀ ਵਰਤੋਂ ਮਾਹਿਰਾਂ ਦੀ ਸ਼ਿਫਾਰਿਸ ਕੀਤੀ ਗਈ ਮਾਤਰਾ ਅਨੁਸਾਰ ਹੀ ਪਾਈ ਜਾਵੇ। ਇਸ ਲਈ ਬਿਹਤਰ ਹੋਵੇਗਾ ਕਿ ਕਿਸਾਨ ਆਪਣੇ ਖੇਤ ਦੀ ਮਿੱਟੀ ਪਰਖ ਕਰਵਾਉਣ ਅਤੇ ਮਿੱਟੀ ਪਰਖ ਦੇ ਅਧਾਰ ’ਤੇ ਵਿਭਾਗ ਵੱਲੋਂ ਦਿੱਤੇ ਗਏ ਮਿੱਟੀ ਸਿਹਤ ਕਾਰਡ ਅਨੁਸਾਰ ਖਾਦਾਂ ਦੀ ਵਰਤੋਂ ਕਰਨ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਅੰਦਰ ਹਾੜ੍ਹੀ ਦੀਆਂ ਫਸਲਾਂ ਲਈ ਕੁੱਲ 65000 ਮੀਟਰਕ ਟਨ ਯੂਰੀਆ....
ਮਾਲਵਾ

ਕਣਕ ਦੀ ਫ਼ਸਲ ਵਿਚ ਯੂਰੀਆ ਦੀ ਵਰਤੋਂ ਸਿਫਾਰਸ਼ਾਂ ਅਨੁਸਾਰ ਕਰਨ ਦੀ ਸਲਾਹ ਫਰੀਦਕੋਟ, 20 ਦਸੰਬਰ 2024 : ਜ਼ਿਲਾ ਫਰੀਦਕੋਟ ਵਿੱਚ ਚਾਲੂ ਹਾੜ੍ਹੀ ਸੀਜ਼ਨ ਦੌਰਾਨ ਦੀ ਕਣਕ ਦੀ ਫ਼ਸਲ ਤਕਰੀਬਨ 115000 ਹੈਕਟੇਅਰ ਰਕਬੇ ਅਤੇ ਹੋਰ ਫ਼ਸਲਾਂ ਦੀ ਤਕਰੀਬਨ ਦਸ ਹਜ਼ਾਰ ਹੈਕਟੇਅਰ ਰਕਬੇ ਵਿੱਚ ਕਾਸ਼ਤ ਕੀਤੀ ਗਈ ਹੈ ਜਿਸ ਲਈ ਤਕਰੀਬਨ 43000 ਮੀਟ੍ਰਿਕ ਟਨ ਯੂਰੀਆ ਖਾਦ ਦੀ ਜ਼ਰੂਰਤ ਹੈ ਅਤੇ ਇਸ ਸਮੇਂ ਜ਼ਿਲੇ ਅੰਦਰ 28393 ਮੀਟ੍ਰਿਕ ਟਨ ਯੂਰੀਆ ਖਾਦ ਸਹਿਕਾਰੀ ਸਭਾਵਾਂ ਅਤੇ ਨਿੱਜੀ ਦੁਕਾਨਦਾਰਾਂ ਕੋਲ ਉਪਲਬਧ ਹੈ ਅਤੇ....

ਜ਼ਿਲ੍ਹਾ ਇੰਮਪਲੀਮਨਟੇਂਸ਼ਨ ਕਮੇਟੀ ਦੀ ਹੋਈ ਮੀਟਿੰਗ ਫ਼ਰੀਦਕੋਟ 20 ਦਸੰਬਰ 2024 : ਭਾਰਤ ਸਰਕਾਰ ਦੇ ਪੀ.ਐਮ.ਵਿਸ਼ਵਕਰਮਾ ਯੋਜਨਾ ਦੇ ਤਹਿਤ ਜਿਲਾ ਫਰੀਦਕੋਟ ਵਿੱਚ ਗਠਿਤ ਜ਼ਿਲ੍ਹਾ ਇੰਮਪਲੀਮਨਟੇਂਸ਼ਨ ਕਮੇਟੀ ਦੀ ਸਤਵੀਂ ਮੀਟਿੰਗ ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਦੀ ਪ੍ਰਧਾਨਗੀ ਹੇਠ ਹੋਈ। ਉਨ੍ਹਾਂ ਫਰੀਦਕੋਟ ਦੇ ਸਮੂਹ ਵਿਸ਼ਵਕਰਮਾ ਨੂੰ ਪੀ.ਐਮ.ਵਿਸ਼ਵਕਰਮਾ ਸਕੀਮ ਦਾ ਵੱਧ ਤੋਂ ਵੱਧ ਲਾਭ ਲੈਣ ਲਈ ਅਪੀਲ ਕੀਤੀ। ਉਨਾਂ ਵਿਸਥਾਰ ਸਹਿਤ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇਸ ਸਕੀਮ ਤਹਿਤ 18 ਕਿੱਤੇ ਜਿਸ ਵਿੱਚ ਤਰਖਾਣ....

ਫ਼ਤਹਿਗੜ੍ਹ ਸਾਹਿਬ, 20 ਦਸੰਬਰ 2024 : ਜ਼ਿਲ੍ਹਾ ਪੁਲਿਸ ਮੁਖੀ ਡਾ: ਰਵਜੋਤ ਗਰੇਵਾਲ ਨੇ ਦੱਸਿਆ ਕਿ ਸ਼ਹੀਦੀ ਸਭਾ ਦੌਰਾਨ ਦੇਸ਼ ਵਿਦੇਸ਼ ਤੋਂ ਆਉਣ ਵਾਲੀ ਸੰਗਤ ਦੀ ਸਹੂਲਤ ਲਈ ਜ਼ਿਲ੍ਹਾ ਪੁਲਿਸ ਵੱਲੋਂ ਵਨ ਵੇਅ ਟਰੈਫਿਕ ਦਾ ਰੂਟ ਜਾਰੀ ਕੀਤਾ ਗਿਆ ਹੈ। ਪਟਿਆਲਾ ਸਾਇਡ ਤੋਂ ਮਾਧੋਪੁਰ ਚੌਂਕ ਰਾਹੀਂ ਆਉਣ ਵਾਲੀ ਟਰੈਫਿਕ ਵਾਇਆ ਰੇਲਵੇ ਅੰਡਰ ਬ੍ਰਿਜ ਰਾਹੀਂ ਸਮਸ਼ੇਰ ਨਗਰ ਚੌਂਕ ਤੋਂ ਵਿਕਟੋਰੀਆ ਸਟਰੀਟ ਪਾਰਕਿੰਗ (ਸਰਹਿੰਦ-ਚੰਡੀਗੜ੍ਹ ਰੋਡ) ਹੋ ਕੇ ਜਾਵੇਗੀ ਅਤੇ ਵਿਕਟੋਰੀਆ ਸਟਰੀਟ ਤੋਂ ਵਾਪਸ ਪਟਿਆਲਾ-ਨਾਭਾ-ਖੰਨਾ ਅਤੇ....

ਫ਼ਤਹਿਗੜ੍ਹ ਸਾਹਿਬ, 20 ਦਸੰਬਰ 2024 : ਜਿ਼ਲ੍ਹਾ ਮੈਜਿਸਟਰੇਟ ਡਾ.ਸੋਨਾ ਥਿੰਦ, ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਸ਼ਹੀਦੀ ਜੋੜ ਮੇਲ ਦੌਰਾਨ ਕਿਸੇ ਵਿਅਕਤੀ ਨੂੰ ਹੋਮ ਸਟੇਅ, ਗੈਸਟ ਹਾਊਸ, ਰਿਜੋਰਟ, ਸ਼ਰਾ ਆਦਿ ਵਿੱਚ ਠਹਿਰ ਲਈ ਕਿਰਾਏ ਤੇ ਦੇਣ ਤੋਂ ਪਹਿਲਾਂ ਉਸਦੀ ਸੂਚਨਾ ਸਬੰਧਤ ਥਾਣੇ ਵਿੱਚ ਦਰਜ ਕਰਵਾਉਣ ਅਤੇ ਠਹਿਰਨ ਵਾਲੇ ਹਰ ਵਿਅਕਤੀ ਦਾ ਰਿਕਾਰਡ ਮੁਕੰਮਲ ਰੱਖਣ ਦੇ ਹੁਕਮ ਜਾਰੀ ਕੀਤੇ ਗਏ ਹਨ। ਕਿਉਂਕਿ ਸ਼ਰਧਾਲੂ ਸ਼ਹੀਦੀ ਸਭਾ....

ਸ੍ਰੀ ਮੁਕਤਸਰ ਸਾਹਿਬ, 20 ਦਸੰਬਰ 2024 : ਜ਼ਿਲ੍ਹਾ ਮੈਜਿਸਟ੍ਰੇਟ ਸ੍ਰੀ ਮੁਕਤਸਰ ਸਾਹਿਬ ਸ੍ਰੀ ਰਾਜੇਸ਼ ਤ੍ਰਿਪਾਠੀ ਨੇ ਲੋਕ ਪ੍ਰਤਿਨਿਧਤਾ ਐਕਟ 1951 ਦੀ ਧਾਰਾ 135 ਬੀ ਅਤੇ ਨੈਗੋਸ਼ੀਏਬਲ ਇੰਸਟਰੂਮੈਂਟ ਐਕਟ-1881 ਦੀ ਧਾਰਾ 25 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੀ ਨਗਰ ਪੰਚਾਇਤ ਬਰੀਵਾਲਾ ਦੇ ਸਮੂਹ ਸਰਕਾਰੀ ਅਤੇ ਗੈਰ ਸਰਕਾਰੀ ਦਫਤਰਾਂ, ਬੈਂਕਾਂ, ਅਦਾਰਿਆ, ਫੈਕਟਰੀਆਂ, ਦੁਕਾਨਾਂ ਆਦਿ ਵਿੱਚ 21 ਦਸੰਬਰ 2024 ਨੂੰ ਨਗਰ ਪੰਚਾਇਤ ਬਰੀਵਾਲਾ ਵਿਖੇ ਜਰਨਲ....

ਪਿਛਲੇ ਸਾਲ 57000 ਮੀਟਰਿਕ ਟਨ ਦਾ ਹੋਇਆ ਸੀ ਉਤਪਾਦਨ ਜ਼ਿਲ੍ਹੇ ਵਿੱਚ ਕਿੰਨੂ ਦੀ ਫ਼ਸਲ ਹੇਠ ਰਕਬੇ ਵਿੱਚ ਹੋਇਆ 101 ਏਕੜ ਦਾ ਵਾਧਾ ਸ੍ਰੀ ਮੁਕਤਸਰ ਸਾਹਿਬ, 20 ਦਸੰਬਰ 2024 : 70 ਸਾਲ ਪਹਿਲਾਂ ਸੰਨ 1954 ਵਿੱਚ ਚਾਰ ਕਿੰਨੂਆਂ ਦੇ ਬੂਟਿਆਂ ਤੋਂ ਕੀਤੀ ਗਈ ਸ਼ੁਰੂਆਤ ਵਿੱਚ ਆਏ ਸਾਲ ਵਾਧਾ ਦਰਜ ਕੀਤਾ ਜਾ ਰਿਹਾ ਹੈ ਅਤੇ ਇਸ ਵਾਰ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਵਿੱਚ ਕਿੰਨੂ ਦੇ ਬਾਗਾਂ ਦੇ ਰਕਬੇ ਵਿੱਚ 101 ਏਕੜ ਦਾ ਇਜ਼ਾਫ਼ਾ ਹੋ ਗਿਆ ਹੈ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਕਰਦਿਆਂ ਵਧੀਕ ਡਾਇਰੈਕਟਰ ਬਾਗਬਾਨੀ ਸ੍ਰੀ....

ਮਾਲੇਰਕੋਟਲਾ, 20 ਦਸੰਬਰ 2024 : ਜ਼ਿਲ੍ਹਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਮਾਲੇਰਕੋਟਲਾ ਡਾ. ਪੱਲਵੀ ਨੇ ਨਗਰ ਕੌਂਸਲ ਮਾਲੇਰਕੋਟਲਾ ਦੀ ਉਪ ਚੋਣ ਦੇ ਮੱਦੇਨਜ਼ਰ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲਾ ਮਾਲੇਰਕੋਟਲਾ ਦੀ ਸਬ ਡਵੀਜਨ ਮਾਲੇਰਕੋਟਲਾ ਦੇ ਸ਼ਹਿਰੀ ਖੇਤਰ ਦੀ ਹਦੂਦ ਅੰਦਰ 21 ਦਸੰਬਰ ਤੱਕ ਕਿਸੇ ਤਰ੍ਹਾਂ ਦੀ ਪਬਲਿਕ ਮੀਟਿੰਗ/ ਗੈਰ ਕਾਨੂੰਨੀ ਅਸੈਂਬਲੀ ਕਰਨ ਤੇ ਪੂਰਨ ਰੋਕ ਲਗਾਈ ਹੈ। ਇਸ ਦੇ ਮੱਦੇਨਜ਼ਰ ਸਬ ਡਵੀਜਨ....

ਸ਼ਰਾਬ ਜਾਂ ਨਸ਼ਾ ਪ੍ਰਕਿਰਤੀ ਵਾਲੀ ਵਸਤੂ ਦੀ ਵਿੱਕਰੀ ਤੇ ਰਹੇਗੀ ਪਾਬੰਦੀ ਮਾਲੇਰਕੋਟਲਾ 20 ਦਸੰਬਰ 2024 : ਜ਼ਿਲ੍ਹਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਮਾਲੇਰਕੋਟਲਾ ਡਾ. ਪੱਲਵੀ ਨੇ ਨਗਰ ਕੌਂਸਲ ਮਾਲੇਰਕੋਟਲਾ ਦੀ ਉਪ ਚੋਣ ਦੇ ਮੱਦੇਨਜ਼ਰ ਪੰਜਾਬ ਆਬਕਾਰੀ ਐਕਟ 1914 ਦੀ ਧਾਰਾ 54 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਚੋਣਾਂ ਵਾਲੇ ਦਿਨ 21 ਦਸੰਬਰ ਨੂੰ ਸਬ ਡਵੀਜਨ ਮਾਲੇਰਕੋਟਲਾ ਦੇ ਸ਼ਹਿਰੀ ਖੇਤਰ ਦੀ ਹਦੂਦ ਅੰਦਰ ਸ਼ਰਾਬ ਦੀ ਵਿੱਕਰੀ ਉੱਪਰ ਰੋਕ ਲਗਾਈ ਹੈ। ਇਨ੍ਹਾਂ ਹੁਕਮਾਂ ਤਹਿਤ ਡਰਾਈ ਡੇਅ....

ਮਾਲੇਰਕੋਟਲਾ, 20 ਦਸੰਬਰ 2024 : ਜ਼ਿਲ੍ਹਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਮਾਲੇਰਕੋਟਲਾ ਡਾ. ਪੱਲਵੀ ਦੱਸਿਆ ਕਿ ਨਗਰ ਕੌਂਸਲ ਮਾਲੇਰਕੋਟਲਾ ਦੇ ਵਾਰਡ ਨੰ. 18 ਦੀ ਉਪ ਚੋਣ 21 ਦਸੰਬਰ 2024 ਦਿਨ ਸ਼ਨੀਵਾਰ ਨੂੰ ਹੋਣ ਜਾ ਰਹੀ ਹੈ ।ਇਸ ਦਿਨ ਹਰੇਕ ਵੋਟਰ ਆਪਣੇ ਵੋਟ ਦੇ ਹੱਕ ਦਾ ਇਸਤੇਮਾਲ ਨਿਰਵਿਘਨ ਕਰ ਸਕੇ, ਇਸ ਮੰਤਵ ਲਈ ਮਾਲੇਰਕੋਟਲਾ ਦੇ ਵਾਰਡ ਨੰ. 18 ਦੇ ਸਮੂਹ ਸਰਕਾਰੀ/ ਗੈਰ ਸਰਕਾਰੀ ਦਫ਼ਤਰਾਂ, ਅਦਾਰਿਆਂ, ਫੈਕਟਰੀਆਂ, ਦੁਕਾਨਾਂ ਆਦਿ ਵਿੱਚ 21 ਦਸੰਬਰ 2024 ਨੂੰ ਕਮਾਈ ਛੁੱਟੀ (ਪੇਡ ਹੌਲੀਡੇਅ) ਦਾ ਐਲਾਨ....

ਮਾਲੇਰਕੋਟਲਾ 20 ਦਸੰਬਰ 2024 : ਕਾਰਜ ਸਾਧਕ ਅਫ਼ਸਰ ਅਪਰਅਪਾਰ ਸਿੰਘ ਚਾਹਲ ਨੇ ਕਿਹਾ ਕਿ ਸ਼ਹਿਰ ਦੇ ਸੀਵਰੇਜ ਸਿਸਟਮ ਨੂੰ ਸਹੀ ਤਰੀਕੇ ਨਾਲ ਚਲਾਉਣ ਲਈ ਸਥਾਨਕ ਨਗਰ ਕੌਂਸਲ ਵਲੋਂ ਹਰ ਤਰ੍ਹਾਂ ਦੇ ਸੰਭਵ ਉਪਰਾਲੇ ਕੀਤੇ ਜਾ ਰਹੇ ਹਨ ਤਾਂ ਜੋ ਸ਼ਹਿਰੀ ਨਿਵਾਸੀਆਂ ਨੂੰ ਕਿਸੇ ਵੀ ਤਰ੍ਹਾਂ ਦੀ ਦਿੱਕਤ ਪੇਸ਼ ਨਾ ਆਵੇ । ਚਾਹਲ ਨੇ ਅਵਾਮ ਨੂੰ ਅਪੀਲ ਕਰਦਿਆ ਕਿਹਾ ਕਿ ਸੀਵਰੇਜ ਲਾਈਨਾਂ ਵਿਚ ਕਿਸੇ ਵੀ ਤਰ੍ਹਾਂ ਦਾ ਗੋਹਾ-ਕੂੜਾ ਨਾ ਸੁਟਿਆ ਜਾਵੇ। ਕਾਰਜ ਸਾਧਕ ਅਫ਼ਸਰ ਨੇ ਸ਼ਹਿਰ ਵਾਸੀਆਂ ਨੂੰ ਕਿਹਾ ਕਿ ਸੀਵਰੇਜ ਲਾਈਨਾਂ ਵਿਚ....

ਐਮ.ਸੀ.ਐਲ, ਜਿਸ ਵਿੱਚ 95 ਵਾਰਡ ਹਨ, ਵਿੱਚ 11.65 ਲੱਖ ਵੋਟਰ 447 ਉਮੀਦਵਾਰਾਂ ਦੀ ਕਿਸਮਤ ਦਾ ਕਰਨਗੇ ਫੈਸਲਾ ਵੱਖ-ਵੱਖ ਨਗਰ ਕੌਂਸਲਾਂ ਅਤੇ ਇੱਕ ਨਗਰ ਪੰਚਾਇਤ ਵਿੱਚ 62438 ਵੋਟਰ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰਨਗੇ, ਜਿਨ੍ਹਾਂ ਵਿੱਚੋਂ 160 ਉਮੀਦਵਾਰ ਚੋਣ ਮੈਦਾਨ ਵਿੱਚ ਹਨ ਵੋਟਿੰਗ ਸਵੇਰੇ 7 ਵਜੇ ਤੋਂ ਸ਼ਾਮ 4 ਵਜੇ ਤੱਕ ਹੋਵੇਗੀ ਅਤੇ ਵੋਟਾਂ ਦੀ ਗਿਣਤੀ ਵੋਟਿੰਗ ਖਤਮ ਹੋਣ ਤੋਂ ਤੁਰੰਤ ਬਾਅਦ ਸ਼ੁਰੂ ਹੋਵੇਗੀ ਡੀ.ਸੀ ਜਤਿੰਦਰ ਜੋਰਵਾਲ ਵੋਟਰਾਂ ਨੂੰ ਜ਼ਮੀਨੀ ਪੱਧਰ 'ਤੇ ਲੋਕਤੰਤਰ ਨੂੰ ਮਜ਼ਬੂਤ ਕਰਨ....

ਲੁਧਿਆਣਾ, 19 ਦਸੰਬਰ 2024 : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਮੀਟਿੰਗ ਅੱਜ ਲੁਧਿਆਣਾ ਦੇ ਕਟਾਣਾ ਸਾਹਿਬ ਵਿਖੇ ਹੋਈ। ਇਸ ਮੀਟਿੰਗ ਦੀ ਪ੍ਰਧਾਨਗੀ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕੀਤੀ। ਇਸ ਮੀਟਿੰਗ ‘ਚ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਲੈ ਕੇ ਇਕ ਵੱਡਾ ਫੈਸਲਾ ਲਿਆ ਗਿਆ ਹੈ। ਦੱਸ ਦਈਏ ਕਿ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੀਆਂ ਸੇਵਾਵਾਂ ’ਤੇ ਦੋ ਹਫ਼ਤਿਆਂ ਲਈ ਰੋਕ ਲਾ ਦਿੱਤੀ ਗਈ ਹੈ।ਇਸ ਸਮੇਂ ਦੌਰਾਨ ਕੇਵਲ ਸ਼੍ਰੀ ਦਮਦਮਾ....

ਪੰਜਾਬ ਸਰਕਾਰ ਵੱਲੋਂ ਲੜਕੀਆਂ/ਔਰਤਾਂ ਨੂੰ ਸਹੂਲਤਾਂ ਦੇਣ ਲਈ ਜਿਲ੍ਹਾ ਪੱਧਰ ਤੇ ਕੈਂਪ ਲਗਾਏ ਜਾ ਰਹੇ ਹਨ : ਡਾ. ਬਲਜੀਤ ਕੌਰ
ਪੰਜਾਬ ਸਰਕਾਰ ਵੱਲੋਂ ਔਰਤਾਂ/ਲੜਕੀਆਂ ਲਈ ਨਹਿਰੂ ਸਟੇਡੀਅਮ ਵਿੱਚ ਲਗਾਇਆ ਜਿਲ੍ਹਾ ਪੱਧਰੀ ਕੈਂਪ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਤੇ ਕੀਤੀ ਮੁੱਖ ਮਹਿਮਾਨ, ਵਿਧਾਇਕ ਗੁਰਦਿੱਤ ਸਿੰਘ ਸੇਖੋਂ ਨੇ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਵੱਖ ਵੱਖ ਖੇਤਰਾਂ ਵਿੱਚ ਪ੍ਰਾਪਤੀ ਕਰਨ ਵਾਲੀਆਂ ਔਰਤਾਂ/ਲੜਕੀਆਂ ਸਨਮਾਨਿਤ ਫਰੀਦਕੋਟ 19 ਦੰਸਬਰ 2024 : ਪੰਜਾਬ ਸਰਕਾਰ ਦੇ ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਭਾਗ ਵੱਲੋਂ ਜਿਲ੍ਹਾ ਪ੍ਰਸ਼ਾਸ਼ਨ ਫਰੀਦਕੋਟ ਦੇ ਸਹਿਯੋਗ ਨਾਲ ਬੇਟੀ ਬਚਾਓ ਬੇਟੀ ਪੜ੍ਹਾਓ ਮੁਹਿੰਮ ਤਹਿਤ ਜ਼ਿਲ੍ਹੇ....

ਆਮ ਆਦਮੀ ਪਾਰਟੀ ਦਾ ਮੇਅਰ ਬਣਾਓ, ਅਸੀਂ ਪਟਿਆਲਾ ਦੀ ਸੁੰਦਰਤਾ ਨੂੰ ਮੁੜ ਬਹਾਲ ਕਰਾਂਗੇ : ਭਗਵੰਤ ਮਾਨ ਪਟਿਆਲਾ, 19 ਦਸੰਬਰ 2024 : ਮੁੱਖ ਮੰਤਰੀ ਭਗਵੰਤ ਮਾਨ ਨੇ ਵੀਰਵਾਰ ਨੂੰ ਪਟਿਆਲਾ ਵਿੱਚ ਨਗਰ ਨਿਗਮ ਚੋਣਾਂ ਲਈ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਦੇ ਹੱਕ ਵਿੱਚ ਚੋਣ ਪ੍ਰਚਾਰ ਕੀਤਾ। ਉਨ੍ਹਾਂ ਇੱਥੇ ਪਾਰਟੀ ਆਗੂਆਂ ਤੇ ਵਰਕਰਾਂ ਨਾਲ ਇੱਕ ਵੱਡਾ ਰੋਡ ਸ਼ੋਅ ਕੀਤਾ ਅਤੇ ਲੋਕਾਂ ਨੂੰ ‘ਆਪ’ ਦੇ ਉਮੀਦਵਾਰਾਂ ਨੂੰ ਜਿਤਾਉਣ ਲਈ ਸਮਰਥਨ ਦੇਣ ਦੀ ਅਪੀਲ ਕੀਤੀ। ਇਸ ਰੋਡ ਸ਼ੋਅ ਵਿੱਚ ਮਾਨ ਦੇ ਨਾਲ 'ਆਪ' ਪੰਜਾਬ ਦੇ....