ਐਸ.ਏ.ਐਸ.ਨਗਰ, 11 ਦਸੰਬਰ, 2024 : ਅੰਬੇਦਕਰ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼ ਮੋਹਾਲੀ ਵਿਖੇ ਬਾਇਓਕੈਮਿਸਟਰੀ ਵਿਭਾਗ ਵੱਲੋਂ ਡਾ. ਸ਼ਾਲਿਨੀ ਦੀ ਅਗਵਾਈ ਵਿੱਚ, ਵਿਦਿਆਰਥੀਆਂ ਅਤੇ ਫੈਕਲਟੀ ਨੂੰ ਪ੍ਰੇਰਨਾ ਦੇਣ ਲਈ ਵਿਗਿਆਨਕ ਖੋਜ, ਸੱਭਿਆਚਾਰਕ ਪਰੰਪਰਾਵਾਂ, ਅਤੇ ਵਿਸ਼ਵ ਮਾਨਵਤਾਵਾਦੀ ਕਦਰਾਂ-ਕੀਮਤਾਂ ਨੂੰ ਜੋੜਦੇ ਹੋਏ, ਨੋਬਲ ਪੁਰਸਕਾਰ ਪੁਰਸਕਾਰ ਸਮਾਰੋਹ ਦਾ ਇੱਕ ਸ਼ਾਨਦਾਰ ਸਿਮੂਲੇਸ਼ਨ (ਸਵਾਂਗ) ਸਮਾਗਮ ਆਯੋਜਿਤ ਕੀਤਾ ਗਿਆ। ਸਮਾਗਮ ਦੀ ਵਿਸ਼ੇਸ਼ਤਾ 2024 ਦੇ ਫਿਜ਼ੀਓਲੋਜੀ ਜਾਂ ਮੈਡੀਸਨ ਦੇ ਨੋਬਲ....
ਮਾਲਵਾ

ਲੁਧਿਆਣਾ 11 ਦਸੰਬਰ, 2024 : ਬੀਤੇ ਦਿਨੀਂ ਪੀਏਯੂ ਦੇ ਇੰਟਰਨਲ ਕੁਆਲਿਟੀ ਅਸੋਰੈਂਸ ਸੈਲ ਵੱਲੋਂ ਕੋਲੋਰਾਡੋ ਰਾਜ ਯੂਨੀਵਰਸਿਟੀ ਦੇ ਪ੍ਰੋਫੈਸਰ ਐਮਿਰੇਟਸ ਡਾ ਰਜਿੰਦਰ ਸਿੰਘ ਰਾਣੂ ਦੇ ਹਵਾਲੇ ਨਾਲ ਇੱਕ ਵਿਸ਼ੇਸ਼ ਭਾਸ਼ਣ ਕਰਵਾਇਆ ਗਿਆ। ਇਹ ਭਾਸ਼ਣ ਪਲਾਂਟ ਬਰੀਡਿੰਗ ਅਤੇ ਜੈਨੀਟਿਕਸ ਵਿਭਾਗ ਦੇ ਕਮੇਟੀ ਰੂਮ ਵਿੱਚ ਹੋਇਆ ਅਤੇ ਇਸ ਵਿੱਚ ਡਾ ਰਜਿੰਦਰ ਸਿੰਘ ਰਾਣੂ ਨੇ ਉੱਗੇ ਵਿਗਿਆਨੀ ਪ੍ਰੋਫੈਸਰ ਹਰਗੋਬਿੰਦ ਖੁਰਾਣਾ ਦੇ ਜੀਵਨ ਅਤੇ ਕੰਮਾਂ ਬਾਰੇ ਮੁੱਖ ਭਾਸ਼ਣ ਦਿੱਤਾ। ਭਾਸ਼ਣ ਕਰਤਾ ਨੇ ਦੱਸਿਆ ਕਿ ਆਪਣੀ ਲਗਨ....

ਲੁਧਿਆਣਾ 11 ਦਸੰਬਰ, 2024 : ਅੱਜ ਆਕਾਸ਼ਵਾਣੀ ਜਲੰਧਰ ਅਤੇ ਲੁਧਿਆਣਾ ਦੇ ਕੇਂਦਰ ਨਿਰਦੇਸ਼ਕ ਸ ਪਰਮਜੀਤ ਸਿੰਘ ਵਿਸ਼ੇਸ਼ ਤੌਰ ਤੇ ਪੀਏਯੂ ਦੇ ਦੌਰੇ ਤੇ ਯੂਨੀਵਰਸਿਟੀ ਪਹੁੰਚੇ ਉਹਨਾਂ ਨੇ ਇਸ ਦੌਰਾਨ ਪੀਏਯੂ ਦੇ ਉੱਚ ਅਧਿਕਾਰੀਆਂ ਨਾਲ ਗੱਲਬਾਤ ਕੀਤੀ ਅਤੇ ਯੂਨੀਵਰਸਿਟੀ ਵੱਲੋਂ ਖੋਜ ਪਸਾਰ ਅਤੇ ਅਕਾਦਮਿਕ ਖੇਤਰ ਵਿੱਚ ਕੀਤੇ ਜਾ ਰਹੇ ਕਾਰਜਾਂ ਨੂੰ ਨੇੜਿਓਂ ਵਾਚਿਆ। ਸ ਪਰਮਜੀਤ ਸਿੰਘ ਨੇ ਇਸ ਮੌਕੇ ਪੀਏਯੂ ਦੇ ਵਾਈਸ ਚਾਂਸਲਰ ਡਾ ਸਤਿਬੀਰ ਸਿੰਘ ਗੋਸਲ ਨਾਲ ਵੀ ਗੱਲਬਾਤ ਕੀਤੀ। ਉਹਨਾਂ ਆਪਣੀ ਟਿੱਪਣੀ ਵਿੱਚ ਕਿਹਾ....

ਜ਼ਿਲ੍ਹਾ ਲੁਧਿਆਣਾ, ਮੋਗਾ ਤੇ ਕਪੂਰਥਲਾ ਦੇ 135 ਭਾਗੀਦਾਰਾਂ ਵੱਲੋਂ ਸ਼ਮੂਲੀਅਤ ਲੁਧਿਆਣਾ, 11 ਦਸੰਬਰ 2024 : ਡਾਇਰੈਕਟਰ, ਯੁਵਕ ਸੇਵਾਵਾਂ ਵਿਭਾਗ, ਪੰਜਾਬ (ਚੰਡੀਗੜ੍ਹ) ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਤਹਿਤ ਸਹਾਇਕ ਡਾਇਰੈਕਟਰ, ਯੁਵਕ ਸੇਵਾਵਾਂ, ਲੁਧਿਆਣਾ ਸ਼੍ਰੀ ਦਵਿੰਦਰ ਸਿੰਘ ਲੋਟੇ ਦੀ ਅਗਵਾਈ ਵਿੱਚ 11 ਦਸੰਬਰ ਤੋ 14 ਦਸੰਬਰ, 2024 ਤੱਕ ਦਿੱਲੀ ਵਿਖੇ ਚਾਰ ਦਿਨ੍ਹਾਂ ਦਾ ਐਕਸਪੋਜਰ ਟੂਰ ਕਰਵਾਇਆ ਜਾ ਰਿਹਾ ਹੈ। ਸਹਾਇਕ ਡਾਇਰੈਕਟਰ ਸ਼੍ਰੀ ਦਵਿੰਦਰ ਸਿੰਘ ਲੋਟੇ ਵੱਲੋਂ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਗਿਆ....

ਡੀ.ਸੀ ਨੇ ਸੱਤ ਦਿਨ ਚੱਲਣ ਵਾਲੀਆਂ ਰਾਸ਼ਟਰੀ ਖੇਡਾਂ ਦਾ ਉਦਘਾਟਨ ਕੀਤਾ ਸਾਰੇ ਰਾਜਾਂ, ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੇ ਲਗਭਗ 3000 ਖਿਡਾਰੀ ਚਾਰ ਖੇਡਾਂ ਵਿੱਚ ਭਾਗ ਲੈ ਰਹੇ ਹਨ ਲੁਧਿਆਣਾ, 11 ਦਸੰਬਰ 2024 : 68ਵੀਆਂ ਰਾਸ਼ਟਰੀ ਸਕੂਲ ਖੇਡਾਂ ਬੁੱਧਵਾਰ ਨੂੰ ਬੜੇ ਉਤਸ਼ਾਹ ਨਾਲ ਸ਼ੁਰੂ ਹੋਈਆਂ, ਜਿਸ ਦਾ ਉਦਘਾਟਨ ਡਿਪਟੀ ਕਮਿਸ਼ਨਰ ਸ੍ਰੀ ਜਤਿੰਦਰ ਜੋਰਵਾਲ ਨੇ ਗੁਰੂ ਨਾਨਕ ਸਟੇਡੀਅਮ ਵਿਖੇ ਕੀਤਾ। ਇਹ ਸਮਾਗਮ 17 ਦਸੰਬਰ ਤੱਕ ਚੱਲੇਗਾ। ਜਿਸ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ (ਪੀ.ਏ.ਯੂ), ਗੁਰੂ....

48 ਗੈਰਹਾਜ਼ਰ ਮੁਲਾਜ਼ਮਾਂ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤੇ ਲੁਧਿਆਣਾ, 11 ਦਸੰਬਰ 2024 : ਲੋਕਾਂ ਦੀ ਬਿਹਤਰ ਸੇਵਾ ਕਰਨ ਲਈ ਅਧਿਕਾਰੀ ਅਤੇ ਕਰਮਚਾਰੀ ਸਮੇਂ ਸਿਰ ਸਰਕਾਰੀ ਦਫ਼ਤਰਾਂ ਵਿੱਚ ਹਾਜ਼ਰ ਰਹਿਣ। ਡਿਪਟੀ ਕਮਿਸ਼ਨਰ ਸ੍ਰੀ ਜਤਿੰਦਰ ਜੋਰਵਾਲ ਦੀ ਅਗਵਾਈ ਵਿੱਚ ਬੁੱਧਵਾਰ ਨੂੰ ਵੱਖ-ਵੱਖ ਦਫ਼ਤਰਾਂ ਦੀ ਅਚਨਚੇਤ ਚੈਕਿੰਗ ਕੀਤੀ ਗਈ। ਨਿਰੀਖਣ ਦੌਰਾਨ ਗੈਰ ਹਾਜ਼ਰ ਪਾਏ ਗਏ 48 ਮੁਲਾਜ਼ਮਾਂ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤੇ ਗਏ ਹਨ। ਸ੍ਰੀ ਜਤਿੰਦਰ ਜੋਰਵਾਲ ਨੇ ਸਵੇਰੇ 9:10 ਵਜੇ ਵਧੀਕ ਡਿਪਟੀ....

ਪਟਿਆਲਾ, 11 ਦਸੰਬਰ 2024 : ਆਮ ਆਦਮੀ ਪਾਰਟੀ ਵੱਲੋਂ ਭਾਜਪਾ ਦੇ ਉਮੀਦਵਾਰਾਂ ਨੂੰ ਡਰਾਇਆ ਧਮਕਾਇਆ ਜਾ ਰਿਹਾ ਹੈ ਅਤੇ ਪੁਲਿਸ ਵੱਲੋਂ ਵੀ ਤੰਗ ਕੀਤਾ ਜਾ ਰਿਹਾ ਹੈ, ਇੰਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਪਟਿਆਲਾ ਵਿਖੇ ਪ੍ਰੈਸ ਕਾਨਫਰੰਸ ਦੌਰਾਨ ਕੀਤਾ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਪਤਾ ਲੱਗਾ ਹੈ ਕਿ ਉਨ੍ਹਾਂ ਦੀ ਪਾਰਟੀ ਵੱਲੋਂ ਐਲਾਨੇ ਉਮੀਦਵਾਰਾਂ ਨੂੰ ਕ੍ਰੋਪੋਰੇਸ਼ਨ ਚੋਣਾਂ ਲਈ ਕਾਗਜ ਦਾਖਲ ਕਰਨ ਤੋਂ ਰੋਕਣ ਲਈ ਕਈ ਤਰ੍ਹਾਂ ਦੇ ਹੱਥਕੰਡੇ ਅਪਣਾਏ ਜਾ ਰਹੇ ਹਨ।....

ਸੂਬੇ ਦੇ ਲੋਕਾਂ ਦੀ ਤਰੱਕੀ ਤੇ ਖ਼ੁਸ਼ਹਾਲੀ ਲਈ ਕੀਤੀ ਅਰਦਾਸ ਨੰਗਲ, 11 ਦਸੰਬਰ 2024 : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਬੁੱਧਵਾਰ ਨੂੰ ਗੁਰਦੁਆਰਾ ਸ੍ਰੀ ਬਭੌਰ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਸੂਬੇ ਦੇ ਲੋਕਾਂ ਦੀ ਸਮਰਪਣ ਭਾਵਨਾ ਨਾਲ ਸੇਵਾ ਕਰਨ ਲਈ ਪਰਮਾਤਮਾ ਤੋਂ ਆਸ਼ੀਰਵਾਦ ਮੰਗਿਆ। ਮੁੱਖ ਮੰਤਰੀ ਨੇ ਕਿਹਾ ਕਿ ਉਹ ਖ਼ੁਦ ਨੂੰ ਖ਼ੁਸ਼ਕਿਸਮਤ ਸਮਝਦੇ ਹਨ ਕਿ ਉਨ੍ਹਾਂ ਨੂੰ ਸੂਬੇ ਦੇ ਲੋਕਾਂ ਦੀ ਸੇਵਾ ਕਰਨ ਦਾ ਮੌਕਾ ਮਿਲਿਆ ਅਤੇ ਇੱਥੇ ਆਉਣ ਦਾ ਮਕਸਦ ਇਹ ਸੇਵਾ ਬਖ਼ਸ਼ਣ ਲਈ ਪਰਮਾਤਮਾ ਦਾ ਧੰਨਵਾਦ....

ਐਨ.ਜੀ.ਓਜ਼ ਨੂੰ ਜ਼ਿਲ੍ਹਾ ਪ੍ਰਸ਼ਾਸਨ ਦਾ ਸਹਿਯੋਗ ਕਰਨ ਦੀ ਕੀਤੀ ਅਪੀਲ ਫ਼ਰੀਦਕੋਟ 11 ਦਸੰਬਰ, 2024 : ਹਲਕਾ ਵਿਧਾਇਕ ਸ. ਗੁਰਦਿੱਤ ਸਿੰਘ ਸੇਖੋਂ ਅਤੇ ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਵੱਲੋਂ ਐਨ.ਜੀ.ਓਜ਼ ਦੇ ਨੁਮਾਇੰਦਿਆਂ ਨਾਲ ਸਰਹਿੰਦ ਫੀਡਰ ਨਹਿਰ ਦੀ ਮੁੜ ਉਸਾਰੀ ਦੇ ਕੰਮ ਸਬੰਧੀ ਵਿਸ਼ੇਸ਼ ਮੀਟਿੰਗ ਕੀਤੀ ਗਈ। ਇਸ ਮੀਟਿੰਗ ਵਿੱਚ ਜਲ ਸਰੋਤ ਵਿਭਾਗ ਤੋਂ ਇਲਾਵਾ ਹੋਰ ਵਿਭਾਗਾਂ ਦੇ ਨੁਮਾਇੰਦੇ ਵੀ ਹਾਜ਼ਰ ਸਨ। ਇਸ ਮੌਕੇ ਵਿਧਾਇਕ ਸ.ਗੁਰਦਿੱਤ ਸਿੰਘ ਸੇਖੋਂ ਅਤੇ ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਨੇ ਦੱਸਿਆ....

ਰਾਏਕੋਟ, 09 ਦਸੰਬਰ (ਰਘਵੀਰ ਸਿੰਘ ਜੱਗਾ) : ਨੇੜਲੇ ਪਿੰਡ ਬੱਸੀਆਂ ਵਿਖੇ ਪੰਜਾਬ ਪੁਲਿਸ ਅਤੇ ਸਰਕਾਰ ਵੱਲੋਂ ਸ਼ੁਰੂ ਕੀਤੀ ‘ਸੰਪਰਕ’ਮੁਹਿੰਮ ਦੇ ਤਹਿਤ ਅੱਜ ਰਾਏਕੋਟ ਪੁਲਿਸ ਨੇ ਆਮ ਲੋਕਾਂ ਅਤੇ ਮੋਹਤਬਰ ਵਿਅਕਤੀਆਂ ਨਾਲ ਮੀਟਿੰਗ ਕੀਤੀ ਗਈ, ਇਸ ਮੌਕੇ ਲੁਧਿਆਣਾ ਦਿਹਾਤੀ ਦੇ ਐਸਐਸਪੀ ਨਵਨੀਤ ਸਿੰਘ ਬੈਂਸ ਵੱਲੋਂ ਸਮੂਲੀਅਤ ਕੀਤੀ ਗਈ। ਮੀਟਿੰਗ ਨੂੰ ਸੰਬੋਧਨ ਕਰਦਿਆਂ ਐਸਐਸਪੀ ਨਵਨੀਤ ਸਿੰਘ ਬੈਂਸ ਨੇ ਕਿਹਾ ਕਿ ਪੁਲਿਸ ਲੋਕਾਂ ਦੇ ਸਹਿਯੋਗ ਤੋਂ ਬਿਨਾਂ ਤੋਂ ਬਿਨ੍ਹਾਂ ਅਧੂਰੀ ਹੈ। ਇਸ ਲਈ ਉਨ੍ਹਾਂ ਲੋਕਾਂ ਨੂੰ....

ਰਕਬਾ ਭਵਨ ਵਿਖੇ ਹੋਵੇਗਾ ਗਊਸ਼ਾਲਾ ਦਾ ਨਿਰਮਾਣ- ਡੂੰਗਰ ਸਿੰਘ, ਬਾਵਾ, ਡਾ. ਬਾਂਸਲ ਮੁੱਲਾਂਪੁਰ ਦਾਖਾ, 9 ਦਸੰਬਰ 2024 : ਗਊ ਪਾਲਕਾਂ ਵੱਲੋਂ ਦੁੱਧ ਪੀਣ ਉਪਰੰਤ ਗਊਆਂ ਨੂੰ ਬੇਸਹਾਰਾ ਛੱਡ ਦਿੱਤਾ ਜਾਂਦਾ ਹੈ ਅਤੇ ਉਹ ਰੋਜ਼ਾਨਾ ਸੜਕੀ ਹਾਦਸਿਆਂ ਦਾ ਕਾਰਨ ਬਣਦੀਆਂ ਹਨ, ਦੀ ਸਾਂਭ ਸੰਭਾਲ ਲਈ ਹੁਣ ਸੁਆਮੀ ਗੰਗਾ ਨੰਦ ਜੀ ਭੂਰੀ ਵਾਲੇ ਟਰਸਟ ਵੱਲੋਂ ਬੀੜਾ ਚੁੱਕਿਆ ਜਾ ਰਿਹਾ ਹੈ। ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਉੱਘੇ ਸਮਾਜ ਸੇਵਕ, ਗਊ ਭਗਤ ਅਵਿਨਾਸ਼ ਗੁਪਤਾ, ਗਿਰਧਾਰੀ ਲਾਲ ਬੱਸੀ ਅਤੇ ਰਾਜ ਪੁਰੋਹਿਤ ਡੂੰਗਰ....

ਲੁਧਿਆਣਾ 9 ਦਸੰਬਰ ,2024 : ਇੰਡੀਅਨ ਸੋਸਾਇਟੀ ਫਾਰ ਟੈਕਨੀਕਲ ਐਜੂਕੇਸ਼ਨ ਦੇ ਲੁਧਿਆਣਾ ਚੈਪਟਰ ਨੇ ਪੀ ਏ ਯੂ ਦੇ ਭੂਮੀ ਅਤੇ ਪਾਣੀ ਇੰਜੀਨੀਅਰਿੰਗ ਵਿਭਾਗ ਦੇ ਸਹਿਯੋਗ ਨਾਲ ਖੇਤੀ ਇੰਜੀਨੀਅਰਿੰਗ ਕਾਲਜ ਵਿਖੇ ਵਿਸ਼ਵ ਭੂਮੀ ਦਿਵਸ ਮਨਾਇਆ। ਇਸ ਮੌਕੇ ਜ਼ਮੀਨ ਦੀ ਦੇਖਭਾਲ: ਮਾਪ, ਨਿਗਰਾਨੀ, ਪ੍ਰਬੰਧਨ ਵਿਸ਼ੇ 'ਤੇ ਸਮਾਗਮ ਆਯੋਜਿਤ ਕੀਤਾ ਗਿਆ। ਇਸ ਦੌਰਾਨ ਜ਼ਮੀਨ ਦੀ ਸਿਹਤ ਦੀ ਮਹੱਤਤਾ ਅਤੇ ਇਸ ਨੂੰ ਕਾਇਮ ਰੱਖਣ ਬਾਰੇ ਵਿਚਾਰ ਚਰਚਾ ਹੋਈ। ਸਮਾਰੋਹ ਵਿਚ ਮੁੱਖ ਮਹਿਮਾਨ ਅਤੇ ਮੁੱਖ ਬੁਲਾਰੇ ਵਜੋਂ ਡਾ: ਬ੍ਰਿਜੇਂਦਰ....

ਐੱਸਏਐੱਸ ਨਗਰ, 9 ਦਸੰਬਰ,2024 : ਪੰਜਾਬ ਸਰਕਾਰ ਦੇ ਮਿਸ਼ਨ ਘਰ-ਘਰ ਰੋਜ਼ਗਾਰ ਤਹਿਤ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ 11 ਦਸੰਬਰ (ਬੁੱਧਵਾਰ) ਨੂੰ ਪਲੇਸਮੈਂਟ ਕੈਂਪ ਦਾ ਆਯੋਜਨ ਸਰਕਾਰੀ ਆਈ.ਟੀ.ਆਈ (ਮਹਿਲਾਵਾਂ), ਫੇਜ਼-5, ਐੱਸ.ਏ.ਐੱਸ ਨਗਰ ਵਿਖੇ ਕੀਤਾ ਜਾ ਰਿਹਾ ਹੈ, ਜਿਸ ਦਾ ਸਮਾਂ ਸਵੇਰੇ 09:00 ਵਜੇ ਤੋਂ 02.00 ਵਜੇ ਤੱਕ ਹੋਵੇਗਾ। ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਕਮ-ਸੀ.ਈ.ਓ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ (ਡੀ.ਬੀ.ਈ.ਈ.) ਸ੍ਰੀਮਤੀ ਸੋਨਮ ਚੌਧਰੀ ਵੱਲੋਂ ਜਾਣਕਾਰੀ....

ਮੋਗਾ, 9 ਦਸੰਬਰ 2024 : ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾ ਤਹਿਤ ਜ਼ਿਲ੍ਹਾ ਰੋਜ਼ਗਾਰ ਉਤਪੱਤੀ, ਹੁਨਰ ਵਿਕਾਸ ਅਤੇ ਸਿਖਲਾਈ ਦਫ਼ਤਰ, ਮੋਗਾ ਵਿਖੇ ਵੱਖ-ਵੱਖ ਰੋਜ਼ਗਾਰ ਕੈਂਪਾਂ ਦਾ ਆਯੋਜਨ ਕੀਤਾ ਜਾ ਰਿਹਾ ਹੈ ਤਾਂ ਕਿ ਵੱਧ ਤੋਂ ਵੱਧ ਬੇਰੋਜਗਾਰਾਂ ਨੂੰ ਇਹਨਾਂ ਕੈਂਪਾਂ ਦਾ ਲਾਹਾ ਮਿਲ ਸਕੇ ਅਤੇ ਉਹ ਰੋਜ਼ਗਾਰ ਦੇ ਕਾਬਲ ਬਣ ਸਕਣ। ਇਸਦੀ ਲਗਾਤਾਰਤਾ ਵਿੱਚ ਹੁਣ 12 ਦਸੰਬਰ, 2024 ਦਿਨ ਵੀਰਵਾਰ ਨੂੰ ਇੱਕ ਪ੍ਰਾਈਵੇਟ ਕੰਪਨੀ ਡਾ: ਆਈ. ਟੀ.ਐਮ ਕਾਲ ਸੈਂਟਰ, ਮੋਹਾਲੀ ਦੁਆਰਾ ਇੱਕ ਪਲੇਸਮੈਂਟ ਕੈਂਪ ਜ਼ਿਲ੍ਹਾ ਰੋਜ਼ਗਾਰ....

ਮਹਾਰਾਜਾ ਰਣਜੀਤ ਸਿੰਘ ਆਰਮਡ ਫ਼ੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਦੇ 15ਵੇਂ ਕੋਰਸ ਲਈ 22 ਦਸੰਬਰ ਤੱਕ ਕੀਤਾ ਜਾ ਸਕਦੈ ਅਪਲਾਈ
ਦਾਖ਼ਲਾ ਇਮਤਿਹਾਨ 12 ਜਨਵਰੀ ਨੂੰ, ਵੱਧ ਤੋਂ ਵੱਧ ਯੋਗ ਪ੍ਰਾਰਥੀ ਲੈਣ ਮੌਕੇ ਦਾ ਲਾਹਾ-ਜ਼ਿਲ੍ਹਾ ਰੋਜ਼ਗਾਰ ਅਫ਼ਸਰ ਮੋਗਾ, 9 ਦਸੰਬਰ 2024 : ਰੋਜ਼ਗਾਰ ਉਤਪੱਤੀ, ਹੁਨਰ ਵਿਕਾਸ ਅਤੇ ਸਿਖਲਾਈ ਵਿਭਾਗ, ਪੰਜਾਬ ਵੱਲੋਂ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਲਈ ਅਨੇਕਾਂ ਉਪਰਾਲੇ ਕੀਤੇ ਜਾ ਰਹੇ ਹਨ। ਵਿਭਾਗ ਵੱਲੋਂ ਮਹਾਰਾਜਾ ਰਣਜੀਤ ਸਿੰਘ ਆਰਮਡ ਫ਼ੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ (ਐਮ.ਆਰ.ਐਸ.ਏ.ਐਫ.ਪੀ.ਆਈ.), ਮੋਹਾਲੀ ਵਿੱਚ ਐਨ.ਡੀ.ਏ ਦੀਆਂ ਪ੍ਰੀਖਿਆਵਾਂ ਦੀ ਤਿਆਰੀ ਕਰਵਾਈ ਜਾਂਦੀ ਹੈ। ਇਸ ਸੰਸਥਾ ਵਿੱਚ 15ਵੇਂ....