13 ਲੋੜਵੰਦ ਨਾਨ ਪੈਨਸ਼ਨਰ ਲਾਭਪਾਤਰਾਂ ਨੂੰ ਦਿੱਤੀ ਗਈ ਮਾਲੀ ਸਹਾਇਤਾ ਫਰੀਦਕੋਟ 5 ਦਸੰਬਰ 2024 : ਅੱਜ ਜਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫਤਰ ਵੱਲੋਂ ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਦੀ ਪ੍ਰਧਾਨਗੀ ਹੇਠ ਹਥਿਆਰਬੰਦ ਸੈਨਾ ਝੰਡਾ ਦਿਵਸ 2024 ਮਨਾਇਆ ਗਿਆ, ਜਿਸ ਦੀ ਸ਼ੁਰੂਆਤ ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਨੂੰ ਲੈਪਲ ਬੈਜ ਲਗਾ ਕੇ ਕੀਤੀ ਗਈ। ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਨੇ ਝੰਡਾ ਦਿਵਸ ਫੰਡ ਦੀ ਮਹੱਤਤਾ ਬਾਰੇ ਦੱਸਿਆ ਅਤੇ ਸਾਰਿਆਂ ਨੂੰ ਇਸ ਆਦਰਸ਼ ਮੰਤਵ ਲਈ ਵੱਧ ਤੋਂ ਵੱਧ....
ਮਾਲਵਾ

ਲੋਕ ਸਭਾ ਮੈਂਬਰ ਨੇ ਸੀਨੀਅਰ ਸਿਟੀਜਨ ਤੇ ਖਿਡਾਰੀਆਂ ਨੂੰ ਮਿਲਦੀ ਰਿਆਇਤ ਮੁੜ ਸ਼ੁਰੂ ਕਰਨ ਦੀ ਵੀ ਮੰਗ ਰੱਖੀ ਬਰਨਾਲਾ-ਸੰਗਰੂਰ ਵਿਚੋਂ ਹਾਈ ਸਪੀਡ ਰੇਲ ਚਲਾਉਣ ਦੀ ਕੀਤੀ ਮੰਗ ਸੰਗਰੂਰ, 4 ਦਸੰਬਰ 2024 : ਸੰਗਰੂਰ ਤੋਂ ਮੈਂਬਰ ਪਾਰਲੀਮੈਂਟ ਗੁਰਮੀਤ ਸਿੰਘ ਮੀਤ ਹੇਅਰ ਨੇ ਲੋਕ ਸਭਾ ਵਿੱਚ ਸਮੁੱਚੇ ਮਾਲਵੇ ਖਿੱਤੇ ਨੂੰ ਸੂਬੇ ਦੀ ਰਾਜਧਾਨੀ ਚੰਡੀਗੜ੍ਹ ਨਾਲ ਰੇਲ ਰਾਹੀਂ ਜੋੜਨ ਲਈ ਰਾਜਪੁਰਾ-ਚੰਡੀਗੜ੍ਹ ਰੇਲ ਲਿੰਕ ਬਣਾਉਣ ਦਾ ਮੁੱਦਾ ਉਠਾਇਆ। ਮੀਤ ਹੇਅਰ ਨੇ ਅੱਜ ਸਦਨ ਵਿੱਚ ਰੇਲ ਸਬੰਧੀ ਆਏ ਇੱਕ ਬਿੱਲ ਉੱਤੇ ਬਹਿਸ....

ਸ੍ਰੀ ਮੁਕਤਸਰ ਸਾਹਿਬ, 05 ਦਸੰਬਰ 2024 : ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਤੰਦਰੁਸਤ ਰੱਖਣ ਲਈ ਜਿੱਥੇ ਸੀ.ਐਮ. ਦੀ ਯੋਗਸ਼ਾਲਾ ਅਧੀਨ ਯੋਗਾ ਕਲਾਸਾਂ ਲਗਾਈਆਂ ਜਾ ਰਹੀਆਂ ਹਨ, ਉੱਥੇ ਹੀ ਅੱਜ ਗੁਰੂ ਰਵੀਦਾਸ ਆਯੂਰਵੈਦਿਕ ਯੂਨੀਵਰਸਿਟੀ, ਹੁਸ਼ਿਆਰਪੁਰ ਵੱਲੋਂ ਯੋਗਾ ਡਿਪਲੋਮੇ ਦੀ ਸ਼ੁਰੂਆਤ ਸੈਂਟ ਸਹਾਰਾ ਕਾਲਜ ਆਫ਼ ਐਜੂਕੇਸ਼ਨ, ਸ੍ਰੀ ਮੁਕਤਸਰ ਸਾਹਿਬ ਵਿਖੇ ਹੋਈ, ਇਹ ਜਾਣਕਾਰੀ ਸੀ.ਐਮ. ਦੀ ਯੋਗਸ਼ਾਲਾ ਦੇ ਜ਼ਿਲ੍ਹਾ ਕੁਆਰਡੀਨੇਟਰ ਸ੍ਰੀ ਸੰਜੇ ਸਿੰਘ ਵੱਲੋਂ ਦਿੱਤੀ ਗਈ। ਉਨ੍ਹਾਂ ਵਧੇਰੇ ਜਾਣਕਾਰੀ ਸਾਂਝੀ ਕਰਦਿਆਂ....

ਡਿਪਟੀ ਕਮਿਸ਼ਨਰ ਵੱਲੋਂ ਪਿੰਡਾਂ 'ਚ ਚੱਲ ਰਹੇ ਵਿਕਾਸ ਕਾਰਜਾਂ ਦਾ ਜਾਇਜ਼ਾ ਕਿਹਾ, ਬੀ.ਡੀ.ਪੀ.ਓਜ ਚੱਲ ਰਹੇ ਕੰਮਾਂ ਦੀ ਖੁਦ ਨਿਗਰਾਨੀ ਕਰਨ ਡਾ ਪੱਲਵੀ ਨੇ ਮਗਨਰੇਗਾ ਤਹਿਤ ਮਿਲਣ ਵਾਲੇ ਕੰਮ ਦੀ ਕੀਤੀ ਸਮੀਖਿਆ ਮਾਲੇਰਕੋਟਲਾ, 05 ਦਸੰਬਰ 2024 : ਡਿਪਟੀ ਕਮਿਸ਼ਨਰ ਡਾ ਪੱਲਵੀ ਨੇ ਮਾਲੇਰਕੋਟਲਾ ਜ਼ਿਲ੍ਹੇ ਦੇ ਪਿੰਡਾਂ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਦਾ ਮਹੀਨਾਵਾਰ ਮੀਟਿੰਗ ਦੌਰਾਨ ਜਾਇਜ਼ਾ ਲਿਆ। ਇਸ ਮੌਕੇ ਉਨ੍ਹਾਂ ਜ਼ਿਲ੍ਹੇ ਨੂੰ ਓ.ਡੀ.ਐਫ.ਪਲਸ ਮਾਡਲ ਬਣਾਉਣ ਲਈ ਸਬੰਧਤ ਵਿਭਾਗਾਂ ਨੂੰ ਹੋਰ ਤੇਜ਼ੀ ਨਾਲ ਕੰਮ ਕਰਨ ਦੀ....

ਮਾਲੇਰਕੋਟਲਾ, 05 ਦਸੰਬਰ 2024 : ਪੰਜਾਬ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਚੇਅਰਪਰਸਨ ਕਮ ਜ਼ਿਲ੍ਹਾ ਅਤੇ ਸੈਸ਼ਨ ਜੱਜ- ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸੰਗਰੂਰ ਅਤੇ ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਰਹਿਨੁਮਾਈ ਹੇਠ ਸਬ ਡਵੀਜਨ ਮਾਲੇਰਕੋਟਲਾ ਅਧੀਨ ਸਮੂਹ ਨਿਆਇਕ ਅਦਾਲਤ ਵੱਲੋਂ ਕੇਸਾਂ ਦੇ ਨਿਪਟਾਰੇ ਲਈ 14 ਦਸੰਬਰ ਦਿਨ ਸਨੀਵਾਰ ਨੂੰ ਜ਼ਿਲ੍ਹਾ ਮਾਲੇਰਕੋਟਲਾ ਵਿਖੇ ਕੌਮੀ ਲੋਕ ਅਦਾਲਤ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਸ ਗੱਲ ਦੀ ਜਾਣਕਾਰੀ ਐਡੀਸ਼ਨਲ ਸਿਵਲ ਜੱਜ ਸੀਨੀਅਰ ਡਵੀਜ਼ਨ ਕਮ....

ਪੰਜਾਬ ਦੇ ਵਿਚ ਜੈਵਿਕ ਖੇਤੀ ਦਾ 6981 ਹੈਕਟੇਅਰ ਤੱਕ ਵਧਿਆ ਰਕਬਾ : ਕੇਂਦਰ ਸਰਕਾਰ ਨੇ ਜੈਵਿਕ ਖੇਤੀ ਅਪਣਾਉਣ ਵਾਲੇ ਪੰਜਾਬ ਦੇ 6,676 ਕਿਸਾਨਾਂ ਨੂੰ ਕੇਂਦਰ ਸਰਕਾਰ ਨੇ 26.75 ਕਰੋੜ ਰੁਪਏ ਦੀ ਆਰਥਿਕ ਸਹਾਇਤਾ ਕੀਤੀ ਪ੍ਰਦਾਨ ਕੇਂਦਰੀ ਰਸਾਇਣਕ ਤੇ ਖਾਦ ਤੇ ਸਿਹਤ ਪਰਿਵਾਰ ਭਲਾਈ ਮੰਤਰੀ ਜਗਤ ਪ੍ਰਕਾਸ਼ ਨੱਡਾ ਸੰਸਦ ਮੈਂਬਰ (ਰਾਜ ਸਭਾ) ਸਤਨਮਾਨ ਸਿੰਘ ਸੰਧੂ ਨੇ ਸੰਸਦ ’ਚ ਰਸਾਇਣਕ ਖਾਦਾਂ ਤੇ ਕੀਟਨਾਸ਼ਕਾਂ ਦੇ ਪ੍ਰਯੋਗ ਦਾ ਚੁੱਕਿਆ ਮੁੱਦਾ, ਜੈਵਿਕ ਖਾਦਾਂ ਦੀ ਵਰਤੋਂ ਨੂੰ ਹੁੰਗਾਰਾ ਦੇਣ ਲਈ ਕੇਂਦਰ ਸਰਕਾਰ....

ਬਠਿੰਡਾ, 4 ਦਸੰਬਰ 2024 : ਸ਼੍ਰੀ ਅਕਾਲ ਤਖਤ ਸਾਹਿਬ ਦੇ ਆਦੇਸ਼ਾਂ ਦੀ ਪਾਲਣਾ ਕਰਦੇ ਹੋਏ ਇਕ ਨਿਮਾਣੇ ਸਿੱਖ ਵਜੋਂ ਜੱਥੇਦਾਰ ਅਕਾਲ ਤਖਤ ਸਾਹਿਬ ਵੱਲੋਂ ਲਾਈ ਗਈ ਸੇਵਾ ਨਿਭਾ ਰਹੇ ਸੁਖਬੀਰ ਸਿੰਘ ਬਾਦਲ ਤੇ ਹੋਇਆ ਹਮਲਾ ਸਿਰਫ਼ ਇੱਕ ਵਿਅਕਤੀ ਵਿਸ਼ੇਸ਼ ਤੇ ਹਮਲਾ ਨਹੀਂ ਹੈ ਬਲਕਿ ਇਹ ਸ਼੍ਰੀ ਅਕਾਲ ਤਖਤ ਸਾਹਿਬ ਦੀ ਹੁਕਮ ਅਦੂਲੀ ਅਤੇ ਪੰਜਾਬ ਦੀ ਸ਼ਾਂਤੀ ਤੇ ਹਮਲਾ ਹੈ। ਮੀਡੀਆ ਇੰਚਾਰਜ ਰਤਨ ਸ਼ਰਮਾ ਮਲੂਕਾ ਨੇ ਪ੍ਰੈਸ ਬਿਆਨ ਜਾਰੀ ਕਰਦਿਆਂ ਸਾਬਕਾ ਵਜ਼ੀਰ ਸਿਕੰਦਰ ਸਿੰਘ ਮਲੂਕਾ ਵੱਲੋਂ ਸੁਖਬੀਰ ਸਿੰਘ ਬਾਦਲ ਤੇ ਹੋਏ....

ਲੁਧਿਆਣਾ 4 ਦਸੰਬਰ, 2024 : ਅੱਜ ਪੀਏਯੂ ਵਿਖੇ ਹੋਏ ਇੱਕ ਵਿਸ਼ੇਸ਼ ਸਮਾਗਮ ਦੌਰਾਨ ਮਾਊਂਟ ਐਵਰੈਸਟ ਉਪਰ ਚੜਾਈ ਕਰਨ ਅਤੇ ਪੀਏਯੂ ਦਾ ਝੰਡਾ ਲਿਜਾਣ ਵਾਲੇ ਸਾਬਕਾ ਵਿਦਿਆਰਥੀ ਸ ਮਲਕੀਤ ਸਿੰਘ ਨੇ ਵਿਦਿਆਰਥੀਆਂ ਅਤੇ ਪੀਏਯੂ ਦੇ ਅਮਲੇ ਨਾਲ ਗੱਲਬਾਤ ਕੀਤੀ। ਭਰਵੀਂ ਹਾਜ਼ਰੀ ਵਿੱਚ ਹੋਏ ਇਸ ਸਮਾਰੋਹ ਦੀ ਪ੍ਰਧਾਨਗੀ ਪੀਏਯੂ ਦੇ ਵਾਈਸ ਚਾਂਸਲਰ ਡਾ ਸਤਿਬੀਰ ਸਿੰਘ ਗੋਸਲ ਨੇ ਕੀਤੀ। ਉਨਾਂ ਨਾਲ ਨਿਰਦੇਸ਼ਕ ਵਿਦਿਆਰਥੀ ਭਲਾਈ ਡਾ ਨਿਰਮਲ ਜੌੜਾ ਅਤੇ ਖੇਤੀਬਾੜੀ ਕਾਲਜ ਦੇ ਡੀਨ ਡਾ ਚਰਨਜੀਤ ਸਿੰਘ ਔਲਖ ਤੋਂ ਇਲਾਵਾ ਪੀਏਯੂ....

ਲੁਧਿਆਣਾ, 4 ਦਸੰਬਰ 2024 : ਬਰਮਿੰਘਮ (ਇੰਗਲੈਂਡ)ਵੱਸਦੇ ਪੰਜਾਬੀ ਲੇਖਕ ਰਣਜੀਤ ਸਿੰਘ ਰਾਣਾ ਦੀ ਖੋਜ ਪੁਸਤਕ “ਭਾਈ ਬੁੱਧੂ ਜੀ ਪਰਜਾਪਤਿਃ ਵਿਰਸਾ ਅਤੇ ਵਾਰਸ ਲੋਕ ਅਰਪਣ ਕਰਦਿਆਂ ਪ੍ਰੋ. ਗੁਰਭਜਨ ਸਿੰਘ ਗਿੱਲ ਨੇ ਕਿਹਾ ਹੈ ਕਿ ਹਾਸ਼ੀਆ ਗ੍ਰਸਤ ਲੋਕਾਂ ਦੇ ਨਾਇਕ ਹਮੇਸ਼ਾ ਮੁੱਖ ਧਾਰਾ ਦੇ ਨਾਇਕਾਂ ਨਾਲੋਂ ਵਧੇਰੇ ਪ੍ਰਵਾਨ ਹੁੰਦੇ ਹਨ। ਸ. ਰਣਜੀਤ ਸਿੰਘ ਰਾਣਾ ਨੇ ਹਾਸ਼ੀਆ ਗ੍ਰਸਤ ਲੋਕਾਂ ਦੇ ਨਾਇਕਾਂ ਬਾਬਾ ਹਰਦਾਸ ਸਿੰਘ, ਅਮਰ ਸ਼ਹੀਦ ਮੋਤੀ ਰਾਮ ਮਹਿਰਾ ਤੇ ਹਜ਼ੂਰੀ ਸ਼ਹੀਦ ਪੁਸਤਕਾਂ ਰਾਹੀਂ ਰਣਜੀਤ ਸਿੰਘ ਰਾਣਾ....

ਮਾਲ ਮੰਤਰੀ ਹਰਦੀਪ ਸਿੰਘ ਮੁੰਡੀਆਂ ਵੱਲੋਂ ਮਾਲ ਵਿਭਾਗ ਨਾਲ ਸਬੰਧਤ ਲੰਬਿਤ ਕੇਸਾਂ ਦੇ ਸਮਾਂਬੱਧ ਨਿਪਟਾਰੇ ਦੀ ਹਦਾਇਤ ਪਟਿਆਲਾ, 4 ਦਸੰਬਰ 2024 : ਪੰਜਾਬ ਦੇ ਮਾਲ ਤੇ ਮੁੜ ਵਸੇਬਾ ਤੇ ਆਫ਼ਤ ਪ੍ਰਬੰਧਨ, ਜਲ ਸਪਲਾਈ ਤੇ ਸੈਨੀਟੇਸ਼ਨ ਅਤੇ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਵਿਭਾਗਾਂ ਦੇ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਪਟਿਆਲਾ ਵਿਖੇ ਜ਼ਿਲ੍ਹਾ ਅਧਿਕਾਰੀਆਂ ਨਾਲ ਬੈਠਕ ਕਰਦਿਆਂ ਹਦਾਇਤ ਕੀਤੀ ਕਿ ਮਾਲ ਵਿਭਾਗ ਨਾਲ ਸਬੰਧਤ ਲੰਬਿਤ ਕੇਸਾਂ ਦਾ ਸਮਾਂਬੱਧ ਨਿਪਟਾਰਾ ਕੀਤਾ ਜਾਵੇ।....

ਜ਼ਿਲ੍ਹੇ ਦੇ ਬਹੁਤ ਸਾਰੇ ਕਿਸਾਨਾਂ ਨੇ ਇਸ ਸਾਲ ਡੀ.ਏ.ਪੀ. ਦੀ ਥਾਂ ਐਨ.ਪੀ.ਕੇ., ਸਿੰਗਲ ਸੁਪਰ ਫਾਸਫੇਟ ਤੇ ਟ੍ਰਿਪਲਸੁਪਰ ਫਾਸਫੇਟ ਅਤੇ ਡੀ.ਏ.ਪੀ. ਦੇ ਹੋਰ ਬਦਲਾਂ ਨਾਲ ਕਣਕ ਦੀ ਬਿਜਾਈ ਕੀਤੀ ਫ਼ਤਹਿਗੜ੍ਹ ਸਾਹਿਬ, 04 ਦਸੰਬਰ 2024 : ਪਿੰਡ ਅਮਰਲਾ ਦੇ ਕਿਸਾਨ ਮਨਜੀਤ ਸਿੰਘ ਨੇ ਡੀ.ਏ.ਪੀ. ਦੀ ਥਾਂ ਟ੍ਰਿਪਲ ਸੁਪਰ ਫਾਸਫੇਟ ਤੇ ਐਨ.ਪੀ.ਕੇ.(16:16:16) ਦੀ ਵਰਤੋਂ ਕਰ ਕੇ 4.5 ਏਕੜ ਰਕਬੇ ਵਿੱਚ ਕਣਕ ਦੀ ਬਿਜਾਈ ਕੀਤੀ ਹੈ, ਜਿਸ ਦੇ ਚੰਗੇ ਨਤੀਜੇ ਸਾਹਮਣੇ ਆ ਰਹੇ ਹਨ। ਉਨ੍ਹਾਂ ਨੇ ਕਿਸਾਨਾਂ ਨੂੰ ਅਪੀਲ ਕੀਤੀ....

7669 400 500 'ਤੇ ਮਿਸਡ ਕਾਲ ਦੇ ਕੇ ਨਾਗਰਿਕ ਮੁਫ਼ਤ ਵਿੱਚ ਜੁੜ ਸਕਦੇ ਹਨ ਯੋਗਸ਼ਾਲਾਵਾਂ ਨਾਲ ਸੀ.ਐਮ. ਦੀ ਯੋਗਸ਼ਾਲਾ ਨਾਲ ਜੁੜ ਕੇ ਸਰਹਿੰਦ ਦੀਆਂ ਕਈ ਔਰਤਾਂ ਹੋਈਆਂ ਨਿਰੋਗ ਫ਼ਤਹਿਗੜ੍ਹ ਸਾਹਿਬ, 04 ਦਸੰਬਰ 2024 : ਸੀ.ਐਮ.ਦੀ ਯੋਗਸ਼ਾਲਾ, ਪੰਜਾਬ ਸਰਕਾਰ, ਦੁਆਰਾ ਸੂਬੇ ਦੇ ਨਾਗਰਿਕਾਂ ਨੂੰ ਮੁਫ਼ਤ ਯੋਗ ਸਿੱਖਿਆ ਦੇਣ ਦੀ ਇੱਕ ਪਹਿਲ ਹੈ। ਇਸ ਪ੍ਰੋਗਰਾਮ ਤਹਿਤ ਜ਼ਿਲ੍ਹੇ ਵਿਚ ਵੱਖ ਵੱਖ ਥਾਂਵਾਂ ਉੱਤੇ ਰੋਜ਼ਾਨਾ ਯੋਗਸ਼ਾਲਾਵਾਂ ਚੱਲ ਰਹੀਆਂ ਹਨ ਤੇ ਲੋਕ ਵੱਧ ਚੜ੍ਹ ਕੇ ਇਹਨਾਂ ਦਾ ਲਾਭ ਲੈ ਰਹੇ ਹਨ ਤੇ ਲੋਕਾਂ....

ਸ੍ਰੀ ਮੁਕਤਸਰ ਸਾਹਿਬ, 04 ਦਸੰਬਰ 2024 : ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਤ੍ਰਿਪਾਠੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੀਆਂ ਸਮੂਹ ਤਹਿਸੀਲਾਂ ਅਤੇ ਸਬ-ਤਹਿਸੀਲਾਂ ਵਿੱਚ ਝਗੜਾ ਰਹਿਤ ਇੰਤਕਾਲਾਂ ਦੇ ਲੰਬਿਤ ਪਏ ਮਾਮਲਿਆਂ ਦੇ ਨਿਪਟਾਰੇ ਲਈ ਵਿਸ਼ੇਸ਼ ਕੈਂਪ ਆਯੋਜਿਤ ਕੀਤੇ ਜਾ ਰਹੇ ਹਨ। ਉਨ੍ਹਾਂ ਵਧੇਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ 07 ਦਸੰਬਰ, 14 ਦਸੰਬਰ, 21 ਦਸੰਬਰ ਅਤੇ 28 ਦਸੰਬਰ 2024 ਨੂੰ ਸਵੇਰੇ 09:00 ਵਜੇ ਤੋਂ ਸ਼ਾਮ 04....

ਬੀਮਾਰੀਆਂ ਤੋਂ ਬਚਣ ਲਈ ਵਾਤਾਵਰਣ ਨੂੰ ਪ੍ਰਦੂਸ਼ਿਤ ਹੋਣ ਤੋਂ ਬਚਾਉਣਾ ਸਾਡੀ ਸਭ ਦੀ ਜਿੰਮੇਵਾਰੀ: ਡਾ. ਜਗਦੀਪ ਚਾਵਲਾ ਸਿਵਲ ਸਰਜਨ ਪਲਾਸਟਿਕ ਮਿੰਟਾਂ ਲਈ ਲਾਭਦਾਇਕ ਅਤੇ ਦਹਾਕਿਆਂ ਲਈ ਨੁਕਸਾਨਦੇਹ ਹੈ: ਡਾ. ਜਗਦੀਪ ਚਾਵਲਾ ਸਿਵਲ ਸਰਜਨ ਸ੍ਰੀ ਮੁਕਤਸਰ ਸਾਹਿਬ, 04 ਦਸੰਬਰ 2024 : ਸਿਹਤ ਵਿਭਾਗ ਵੱਲੋਂ ਡਾ. ਜਗਦੀਪ ਚਾਵਲਾ ਸਿਵਲ ਸਰਜਨ ਸ਼੍ਰੀ ਮੁਕਤਸਰ ਸਾਹਿਬ ਦੀ ਯੋਗ ਅਗਵਾਈ ਹੇਠ 2 ਦਸੰਬਰ ਤੋਂ 8 ਦਸੰਬਰ ਤੱਕ ਰਾਸ਼ਟਰੀ ਪ੍ਰਦੂਸ਼ਣ ਕੰਟਰੋਲ ਹਫਤਾ ਮਨਾਇਆ ਜਾ ਰਿਹਾ ਹੈ। ਇਸ ਸਬੰਧ ਵਿਚ ਜਾਣਕਾਰੀ ਦਿੰਦਿਆਂ ਡਾ....

ਸਿਹਤ ਵਿਭਾਗ ਵੱਲੋਂ ਲਗਾਤਾਰ ਜਾਰੀ ਹਨ ਡੇਂਗੂ ਵਿਰੋਧੀ ਗਤੀਵਿਧੀਆਂ : ਡਾ ਜਗਦੀਪ ਚਾਵਲਾ ਸਿਵਲ ਸਰਜਨ ਸ੍ਰੀ ਮੁਕਤਸਰ ਸਾਹਿਬ, 04 ਦਸੰਬਰ 2024 : ਸਿਹਤ ਮੰਤਰੀ ਪੰਜਾਬ ਡਾ. ਬਲਵੀਰ ਸਿੰਘ ਵਲੋਂ ਪੰਜਾਬ ਦੇ ਲੋਕਾਂ ਨੂੰ ਡੇਂਗੂ ਤੋਂ ਬਚਾਉਣ ਲਈ ਸੂਬੇ ਵਿਚ ਮੈਡੀਕਲ ਕਾਲਜਾਂ ਅਤੇ ਨਰਸਿੰਗ ਵਿਦਿਆਰਥੀਆਂ ਦੇ ਸਹਿਯੋਗ ਨਾਲ “ਹਰ ਰੋਜ ਡੇਂਗੂ ਤੇ ਵਾਰ” ਵਿਸ਼ੇਸ਼ ਮੁਹਿੰਮ ਸ਼ੁਰੂ ਕੀਤੀ ਗਈ ਹੈ। ਇਸ ਮੁਹਿੰਮ ਤਹਿਤ ਅੱਜ ਸਿਹਤ ਵਿਭਾਗ ਵਲੋਂ ਡਾ. ਜਗਦੀਪ ਚਾਵਲਾ ਸਿਵਲ ਸਰਜਨ ਸ਼੍ਰੀ ਮੁਕਤਸਰ ਸਾਹਿਬ ਦੀ ਯੋਗ ਅਗਵਾਈ ਵਿਚ....