ਬਿਊਰੋ ਆਫ ਇੰਡੀਅਨ ਸਟੈਂਡਰਡਜ਼ ਵਲੋਂ ਵਿਭਾਗਾਂ ਦਾ ਸਿਖਲਾਈ ਪ੍ਰੋਗਰਾਮ ਗਹਿਣਿਆਂ ਦੀ ਖਰੀਦ ਵੇਲੇ ਬੀ ਆਈ ਐੱਸ ਲੋਗੋ, ਸ਼ੁੱਧਤਾ ਤੇ ਯੂਨੀਕ ਹਰਲਮਾਰਕਿੰਗ ਆਈ ਡੀ ਦਾ ਰੱਖਿਆ ਜਾਵੇ ਖਿਆਲ ਬਰਨਾਲਾ, 4 ਦਸੰਬਰ 2024 : ਬਿਊਰੋ ਆਫ ਇੰਡੀਅਨ ਸਟੈਂਡਰਡਜ਼ (ਬੀ.ਆਈ.ਐਸ.) ਚੰਡੀਗੜ੍ਹ ਸ਼ਾਖਾ ਵਲੋਂ ਇੱਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿੱਚ ਵੱਖ ਵੱਖ ਉਤਪਾਦਾਂ ਦੇ ਮਿਆਰ, ਹਾਲਮਾਰਕ, ਆਈਐੱਸਆਈ ਆਦਿ ਬਾਰੇ ਸਿਖਲਾਈ ਪ੍ਰੋਗਰਾਮ ਵਧੀਕ ਡਿਪਟੀ ਕਮਿਸ਼ਨਰ (ਜ) ਲਤੀਫ਼ ਅਹਿਮਦ ਦੀ ਪ੍ਰਧਾਨਗੀ ਹੇਠ....
ਮਾਲਵਾ

ਬਰਨਾਲਾ, 4 ਦਸੰਬਰ 2024 : ਸਰਕਾਰੀ ਆਈ. ਟੀ. ਆਈ (ਲੜਕੇ) ਬਰਨਾਲਾ ਦੇ ਪ੍ਰਿੰਸੀਪਲ ਹਰਪਾਲ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਰਕਾਰੀ ਆਈ. ਟੀ. ਆਈ ਬਰਨਾਲਾ ਵਿੱਚ 14 ਪੰਜਾਬ ਬਟਾਲੀਅਨ, ਨਾਭਾ ਦੀ ਚੱਲ ਰਹੀ ਐਨ.ਸੀ.ਸੀ ਯੂਨਿਟ ਵੱਲੋਂ ਪਿਛਲੇ ਦਿਨੀਂ ਟ੍ਰੇਨਿੰਗ ਕੈਂਪ ਵਿੱਚ ਭਾਗ ਲਿਆ ਗਿਆ ਜਿਸ ਵਿੱਚ ਕੈਡਿਟਸ ਨੇ ਵੱਖ ਵੱਖ ਮੁਕਾਬਲਿਆਂ ਵਿੱਚ ਪਹਿਲਾ ਸਥਾਨ ਪ੍ਰਾਪਤ ਕਰਕੇ 10 ਸੋਨ ਤਗਮੇ ਜਿੱਤੇ। ਕੈਡਿਟਸ ਦੇ ਵਾਪਿਸ ਆਉਣ 'ਤੇ ਯੂਨਿਟ ਵੱਲੋਂ ਟ੍ਰੇਨਿੰਗ ਸਰਟੀਫਿਕੇਟ ਦਿੱਤੇ ਗਏ। ਪ੍ਰਿੰਸੀਪਲ ਸ੍ਰੀ....

ਮਹਿਲ ਕਲਾਂ ਅਤੇ ਤਪਾ ਵਿੱਚ ਲੱਗਣ ਵਾਲੇ ਕੈਂਪ ਦਾ ਲਾਹਾ ਲੈਣ ਦਿਵਿਆਂਗਜਨ ਵਿਅਕਤੀ: ਵਧੀਕ ਡਿਪਟੀ ਕਮਿਸ਼ਨਰ ਬਰਨਾਲਾ, 4 ਦਸੰਬਰ 2024 : ਡਿਪਟੀ ਕਮਿਸ਼ਨਰ ਬਰਨਾਲਾ ਮੈਡਮ ਪੂਨਮਦੀਪ ਕੌਰ ਦੇ ਨਿਰਦੇਸ਼ਾਂ ਤਹਿਤ ਅੱਜ ਬਲਾਕ ਬਰਨਾਲਾ ਦੇ ਦਿਵਿਆਂਗਜਨਾਂ ਨੂੰ ਨਕਲੀ ਅੰਗ/ਸਹਾਇਕ ਉਪਕਰਨ ਮੁਹੱਈਆ ਕਰਵਾਉਣ ਲਈ ਅਸੈੱਸਮੈਂਟ ਕੈਂਪ ਇੱਥੇ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਦਫ਼ਤਰ, ਤਹਿਸੀਲ ਕੰਪਲੈਕਸ ਵਿਖੇ ਲਾਇਆ ਗਿਆ। ਇਸ ਕੈਂਪ ਵਿਚ ਵਧੀਕ ਡਿਪਟੀ ਕਮਿਸ਼ਨਰ (ਜ) ਲਤੀਫ਼ ਅਹਿਮਦ ਨੇ ਪੁੱਜ ਕੇ ਜਾਇਜ਼ਾ ਲਿਆ ਅਤੇ ਵੱਧ....

ਕਿਹਾ,ਮਾਲ ਅਧਿਕਾਰੀ ਪੈਡਿੰਗ ਇੰਤਕਾਲ, ਵੰਡ ਅਤੇ ਨਿਸ਼ਾਨਦੇਹੀ ਦੇ ਮਾਮਲਿਆਂ ਨੂੰ ਬਿਨਾਂ ਕਿਸੇ ਦੇਰੀ ਤੋਂ ਕਰਨ ਨੂੰ ਤਰਜੀਹ ਦੇਣ ਭਲਕੇ ਲੰਬਿਤ ਝਗੜਾ ਰਹਿਤ ਇੰਤਕਾਲਾਂ ਨੂੰ ਦਰਜ/ਫੈਸਲਾ ਕਰਨ ਲਈ ਤਹਿਸੀਲ ਪੱਧਰ ਤੇ ਲਗਾਏ ਜਾਣਗੇ ਵਿਸ਼ੇਸ ਕੈਂਪ ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੇ ਲੋਕਾਂ ਨੂੰ ਇਨ੍ਹਾਂ ਕੈਂਪਾਂ ਦਾ ਲਾਭ ਉਠਾਉਣ ਦੀ ਕੀਤੀ ਅਪੀਲ ਮਾਲੇਰਕੋਟਲਾ 04 ਦਸੰਬਰ 2024 : ਡਿਪਟੀ ਕਮਿਸ਼ਨਰ ਡਾ ਪੱਲਵੀ ਨੇ ਮਾਲ ਵਿਭਾਗ ਦੇ ਕੰਮਾਂ ਦੀ ਸਮੀਖਿਆ ਕਰਦਿਆਂ ਸਬੰਧਤ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ....

ਸੁਖਬੀਰ ਬਾਦਲ 'ਤੇ ਹਮਲੇ ਦੀ ਸਖ਼ਤ ਨਿਖੇਧੀ, ਪੰਜਾਬ ਨੂੰ ਬਦਨਾਮ ਕਰਨ ਦੀ ਡੂੰਘੀ ਸਾਜ਼ਿਸ਼ ਨਾਕਾਮ ਕਰਨ ਲਈ ਪੰਜਾਬ ਪੁਲਿਸ ਦੀ ਪਿੱਠ ਥਾਪੜੀ ਸੁਖਬੀਰ ਬਾਦਲ 'ਤੇ ਹਮਲੇ ਦੀ ਸਖ਼ਤ ਨਿਖੇਧੀ, ਡੀਜੀਪੀ ਨੂੰ ਮਾਮਲੇ ਦੀ ਡੂੰਘਾਈ ਨਾਲ ਜਾਂਚ ਕਰਨ ਲਈ ਕਿਹਾ ਮੋਹਾਲੀ ਅਤੇ ਅੰਮ੍ਰਿਤਸਰ ਹਵਾਈ ਅੱਡਿਆਂ ਤੋਂ ਅੰਤਰਰਾਸ਼ਟਰੀ ਉਡਾਣਾਂ ਚਲਾਉਣ ਦੀ ਵਕਾਲਤ ਮੁਹਾਲੀ , 4 ਦਸੰਬਰ 2024 : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਅੰਮ੍ਰਿਤਸਰ ਵਿਖੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ 'ਤੇ ਹੋਏ ਹਮਲੇ ਨੂੰ ਤੁਰੰਤ....

ਸਪੀਕਰ ਵੱਲੋਂ ਅਮਰੀਕੀ ਕੰਪਨੀਆਂ, ਬਾਬਾ ਫਰੀਦ ਯੂਨੀਵਰਸਿਟੀ ਤੇ ਸਿੱਖਿਆ ਸੰਸਥਾਵਾਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਫ਼ਰੀਦਕੋਟ 03 ਦਸੰਬਰ 2024 : ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਵੱਲੋਂ ਰਾਜ ਦੇ ਡਿਗਰੀ, ਡਿਪਲੋਮਾ ਕਰ ਰਹੇ/ ਕਰ ਚੁੱਕੇ ਵਿਦਿਆਰਥੀਆਂ ਨੂੰ ਘਰ ਬੈਠੇ ਹੀ ਵਿਦੇਸ਼ਾਂ ਵਿੱਚ ਆਨ ਲਾਈਨ ਰੁਜਗਾਰ ਦੇ ਮੌਕੇ ਮੁਹੱਈਆ ਕਰਵਾਉਣ ਦੇ ਮਕਸਦ ਨਾਲ ਬਾਬਾ ਫਰੀਦ ਯੂਨੀਵਰਸਿਟੀ ਵਿਖੇ ਵਿਸ਼ੇਸ਼ ਮੀਟਿੰਗ ਦਾ ਆਯੋਜਨ ਕੀਤਾ ਗਿਆ। ਜਿਸ ਵਿੱਚ ਅਮਰੀਕਾ ਤੋਂ ਮਾਈਕਰੋਸਾਫਟ ਦੇ ਨੁਮਾਇੰਦੇ....

ਬੁੱਢੇ ਨਾਲੇ ਨੂੰ ਬੰਨ ਲਾਉਣ ਲਈ ਜਥੇਬੰਦੀਆਂ ਦਾ ਵੱਡਾ ਪ੍ਰਦਰਸ਼ਨ! ਲੱਖਾ ਸਿਧਾਣਾ ਸਮੇਤ ਕਈ ਆਗੂ ਪੁਲਿਸ ਨੇ ਹਿਰਾਸਤ 'ਚ ਲਏ
ਲੁਧਿਆਣਾ, 03 ਦਸੰਬਰ 2024 : ਲੁਧਿਆਣਾ ’ਚ ਸਥਿਤ ਬੁੱਢਾ ਨਾਲੇ ਦੇ ਕਾਲੇ ਪਾਣੀ ਨੂੰ ਲੈ ਕੇ ਸ਼ਹਿਰ ’ਚ ਮਾਹੌਲ ਕਾਫੀ ਤਣਾਅਪੂਰਨ ਹੋ ਗਿਆ ਹੈ। ਦੱਸ ਦਈਏ ਕਿ ਡਾਇੰਗ ਇੰਡਸਟਰੀ ਅਤੇ ਪਬਲਿਕ ਐਕਸ਼ਨ ਕਮੇਟੀ ਵੇਰਕਾ ਮਿਲਕ ਪਲਾਂਟ ਇਸ ਸਮੇਂ ਆਹਮੋ ਸਾਹਮਣੇ ਹੋਏ ਪਏ ਹਨ। ਦਰਅਸਲ ਪਬਲਿਕ ਐਕਸ਼ਨ ਕਮੇਟੀ ਵੇਰਕਾ ਮਿਲਕ ਪਲਾਂਟ ਵੱਲੋਂ ਬੁੱਢੇ ਨਾਲੇ ਨੂੰ ਬੰਨ੍ਹ ਮਾਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਦੱਸ ਦਈਏ ਕਿ 23 ਜਥੇਬੰਦੀਆਂ ਵੱਲੋਂ ਬੁੱਢੇ ਨਾਲੇ ਨੂੰ ਬੰਨ੍ਹ ਮਾਰਨ ਦਾ ਐਲਾਨ ਕੀਤਾ ਗਿਆ ਹੈ। ਇੱਕ ਪਾਸੇ ਡਾਇੰਗ....

ਸੂਬਾ ਸਰਕਾਰ ਵੱਲੋਂ ਸਿਹਤ, ਸਿੱਖਿਆ ਅਤੇ ਹੋਰ ਵਿਭਾਗਾਂ ਵਿੱਚ ਜਲਦੀ ਵਿਸ਼ਾਲ ਰੋਜ਼ਗਾਰ ਮੁਹਿੰਮ ਸ਼ੁਰੂ ਕਰਨ ਲਈ ਕਿਹਾ ਨੌਜਵਾਨਾਂ ਨੂੰ ਭਰਪੂਰ ਮੌਕੇ ਮੁਹੱਈਆ ਕਰਨ ਦੀ ਵਚਨਬੱਧਤਾ ਦੁਹਰਾਈ ਸੁਖਬੀਰ ਬਾਦਲ ਨੂੰ ਅਣਜਾਣ, ਕੈਪਟਨ ਅਮਰਿੰਦਰ ਨੂੰ ਧੋਖੇਬਾਜ਼ ਅਤੇ ਮੋਦੀ ਨੂੰ ‘ਜੁਮਲਿਆਂ ਦਾ ਉਸਤਾਦ’ ਦੱਸਿਆ ਪਟਿਆਲਾ, 3 ਦਸੰਬਰ 2024 : ਮਿਸ਼ਨ ਰੋਜ਼ਗਾਰ ਜਾਰੀ ਰੱਖਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮੰਗਲਵਾਰ ਨੂੰ ਐਲਾਨ ਕੀਤਾ ਕਿ ਭਾਵੇਂ ਹੁਣ ਤੱਕ ਸੂਬੇ ਦੇ ਕਰੀਬ 50,000 ਨੌਜਵਾਨਾਂ ਨੂੰ....

ਅੰਤਰਰਾਸ਼ਟਰੀ ਦਿਵਿਆਂਗ ਦਿਵਸ ਤੇ ਰਾਜ ਪੱਧਰੀ ਸਮਾਗਮ ਵਿੱਚ ਸਰਬਉਤਮ ਸੰਸਥਾਵਾਂ, ਵਿਅਕਤੀਆਂ, ਖਿਡਾਰੀਆਂ, ਅਧਿਕਾਰੀਆਂ ਆਦਿ ਦਾ ਸਨਮਾਨ ਦਿਵਿਆਂਗਜਨਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਪੂਰੇ ਸੂਬੇ ਵਿੱਚ ਵਿਸ਼ੇਸ਼ ਕੈਂਪਾਂ ਦਾ ਆਯੋਜਨ ਕੀਤਾ ਜਾਵੇਗਾ ਦਿਵਿਆਂਗਜਨਾਂ ਨੂੰ ਸਮਾਜ ਵਿੱਚ ਬਣਦਾ ਮਾਨ ਸਨਮਾਨ ਦੇਣਾ ਚਾਹੀਦਾ ਹੈ- ਸੇਖੋਂ ਰਾਜ ਪੱਧਰੀ ਸਮਾਗਮ ਵਿੱਚ ਦਿਵਿਆਂਗਜਨਾਂ ਵੱਲੋਂ ਸਭਿਆਚਾਰਕ, ਧਾਰਮਿਕ ਪੇਸ਼ਕਾਰੀਆਂ ਫ਼ਰੀਦਕੋਟ 03 ਦਸੰਬਰ, 2024 : ਅੱਜ ਅੰਤਰਰਾਸ਼ਟਰੀ ਦਿਵਿਆਂਗ ਦਿਵਸ 2024 ਦੇ ਸਬੰਧ ਵਿੱਚ ਸਮਾਜਿਕ....

ਸ੍ਰੀ ਮੁਕਤਸਰ ਸਾਹਿਬ, 03 ਦਸੰਬਰ 2024 : ਨਾਲਸਾ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐੱਸ.ਏ.ਐੱਸ ਨਗਰ (ਮੋਹਾਲੀ) ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ-ਸਹਿਤ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ੍ਰੀ ਰਾਜ ਕੁਮਾਰ ਦੀ ਰਹਿਨੁਮਾਈ ਹੇਠ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਅੱਜ ਜ਼ਿਲ੍ਹਾ ਰਿਸੋਰਸ ਸੈਂਟਰ ਵਿਖੇ ਅਪੰਗ ਬੱਚਿਆ ਨਾਲ ਵਿਸ਼ਵ ਦਿਵਿਆਂਗ ਦਿਵਸ ਮਨਾਇਆ ਗਿਆ। ਇਸ ਮੌਕੇ ਡਾ. ਗਗਨਦੀਪ ਕੌਰ ਵੱਲੋਂ ਸਕੂਲ ਵਿੱਚ ਪੜ੍ਹ ਰਹੇ ਬੱਚਿਆਂ ਅਤੇ ਮੈਨੇਜਮੈਂਟ ਦਾ....

ਕਿਹਾ, ਬਿਨ੍ਹਾਂ ਕਿਸੇ ਪੱਖ ਪਾਤ ਤੋਂ ਪਿੰਡਾਂ ਦੇ ਵਿਕਾਸ ਕਾਰਜਾਂ ਨੂੰ ਦਿੱਤੀ ਜਾਵੇਗੀ ਤਰਜੀਹ ਜ਼ਿਲ੍ਹੇ ਦੇ 10 ਪਿੰਡਾਂ ਨੂੰ 2 ਕਰੋੜ 6 ਲੱਖ ਰੁਪਏ ਦੀ ਸਪੈਸ਼ਲ ਗਰਾਂਟ ਦੇਣ ਦਾ ਕੀਤਾ ਐਲਾਨ ਜ਼ਿਲ੍ਹੇ ਦੇ 248 ਸਰਪੰਚਾਂ ਅਤੇ 1908 ਪੰਚਾਂ ਨੂੰ ਚੁਕਾਈ ਸਹੁੰ ਸ੍ਰੀ ਮੁਕਤਸਰ ਸਾਹਿਬ, 03 ਦਸੰਬਰ 2024 : ਪੰਜਾਬ ਸਰਕਾਰ ਸੂਬੇ ਦੇ ਸਾਰੇ ਪਿੰਡਾਂ ਦੇ ਵਿਕਾਸ ਲਈ ਵਚਨਬੱਧ ਹੈ, ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਸਰਕਾਰੀ ਕਾਲਜ ਦੇ ਗੁਰੂ ਗੋਬਿੰਦ ਸਿੰਘ ਸਟੇਡੀਅਮ ਵਿਖੇ ਕਰਵਾਏ....

ਫ਼ਤਹਿਗੜ੍ਹ ਸਾਹਿਬ, 03 ਦਸੰਬਰ 2024 : ਇਸ ਸਾਲ ਕਣਕ ਦੀ ਬਿਜਾਈ ਲਈ ਮਾਰਕੀਟ ਵਿੱਚ ਡੀ.ਏ.ਪੀ. ਵਧੇਰੇ ਮਾਤਰਾ ਵਿੱਚ ਉਪਲਬਧ ਨਾ ਹੋਣ ਕਾਰਨ ਜ਼ਿਲ੍ਹੇ ਦੇ ਕਿਸਾਨਾਂ ਵੱਲੋਂ ਡੀ.ਏ.ਪੀ. ਦੇ ਬਦਲਵੇਂ ਸਰੋਤਾਂ ਵਜੋਂ ਸਿੰਗਲ ਸੁਪਰ ਫਾਸਫੇਟ, ਟ੍ਰਿਪਲ ਸੁਪਰ ਫਾਸਫੇਟ ਤੇ ਐਨ.ਪੀ.ਕੇ. 12:32:16 ਦੀ ਵਰਤੋਂ ਕਰਕੇ ਕਣਕ ਦੀ ਸਮੇਂ ਸਿਰ ਬਿਜਾਈ ਕੀਤੀ ਹੈ। ਇਨ੍ਹਾਂ ਕਿਸਾਨਾਂ ਵਿੱਚੋਂ ਸਿੰਗਲ ਸੁਪਰ ਫਾਸਫੇਟ ਦੀ ਵਰਤੋਂ ਕਰਕੇ ਕਣਕ ਦੀ ਬਿਜਾਈ ਕਰਨ ਵਾਲੇ ਕਿਸਾਨ ਕਾਫੀ ਪ੍ਰਭਾਵਿਤ ਵਿਖਾਈ ਦੇ ਰਹੇ ਹਨ। ਇਨ੍ਹਾਂ ਕਿਸਾਨਾਂ....

ਸੰਸਦ ਮੈਂਬਰ ਨੇ ਪੰਚਾਇਤਾਂ ਨੂੰ ਆਪਣਾ ਫ਼ਰਜ਼ ਬਿਨਾਂ ਪੱਖਪਾਤ ਤੋਂ ਨਿਭਾਉਣ ਦੀ ਕੀਤੀ ਅਪੀਲ ਸਰਪੰਚ/ਪੰਚ ਪਿੰਡ ਦੀ ਮਜ਼ਬੂਤ ਕੜੀ ਬਣ ਕੇ ਲੋਕ ਪੱਖੀ ਫ਼ੈਸਲੇ ਲੈਣ: ਵਿਧਾਇਕ ਪੰਡੋਰੀ ਨਵੇਂ ਚੁਣੇ 175 ਸਰਪੰਚਾਂ ਅਤੇ 1285 ਪੰਚਾਂ ਨੂੰ ਚੁਕਾਈ ਸਹੁੰ ਬਾਬਾ ਕਾਲਾ ਮਹਿਰ ਸਟੇਡੀਅਮ ਵਿਖੇ ਹੋਇਆ ਜ਼ਿਲ੍ਹਾ ਪੱਧਰੀ ਸਮਾਗਮ ਬਰਨਾਲਾ, 3 ਦਸੰਬਰ 2024 : ਸੰਸਦ ਮੈਂਬਰ ਸੰਗਰੂਰ ਸ. ਗੁਰਮੀਤ ਸਿੰਘ ਮੀਤ ਹੇਅਰ ਨੇ ਨਵੇਂ ਚੁਣੇ ਸਰਪੰਚਾਂ ਅਤੇ ਪੰਚਾਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਓਹ ਆਪਣੇ ਪਿੰਡਾਂ ਦੇ ਲੋਕਾਂ ਦੀ....

ਜ਼ਿਲ੍ਹੇ ਵਿੱਚ ਰੋਜ਼ਾਨਾ 90 ਥਾਵਾਂ 'ਤੇ ਯੋਗ ਕਲਾਸਾਂ ਲਾਉਣ ਦਾ ਪ੍ਰਬੰਧ ਰੋਜ਼ਾਨਾ 2800 ਤੋਂ ਵੱਧ ਵਿਅਕਤੀ ਲੈ ਰਹੇ ਨੇ ਲਾਹਾ ਬਰਨਾਲਾ, 3 ਦਸੰਬਰ 2024 : ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਰਾਜ ਦੇ ਲੋਕਾਂ ਨੂੰ ਸਰੀਰਕ ਤੇ ਮਾਨਸਿਕ ਤੌਰ ‘ਤੇ ਸਿਹਤਮੰਦ ਰੱਖਣ ਲਈ “ਸੀ.ਐੱਮ ਦੀ ਯੋਗਸ਼ਾਲਾ” ਪ੍ਰੋਜੈਕਟ ਚਲਾਇਆ ਜਾ ਰਿਹਾ ਹੈ। ਇਸ ਸਬੰਧੀ ਮੈਡਮ ਪੂਨਮਦੀਪ ਕੌਰ ਡਿਪਟੀ ਕਮਿਸ਼ਨਰ ਬਰਨਾਲਾ ਨੇ ਦੱਸਿਆ ਕਿ ਸਰਕਾਰ ਵੱਲੋਂ ਇਸ ਪ੍ਰੋਜੈਕਟ ਤਹਿਤ ਬਿਲਕੁਲ ਮੁਫਤ....

ਕਿਹਾ, ਲੋਕ ਬਿਜਲੀ ਦੇ ਨਾਲ-ਨਾਲ ਪੈਸੇ ਦੀ ਵੀ ਕਰ ਸਕਦੇ ਨੇ ਬੱਚਤ ਘਰ ਦੀ ਛੱਤ ’ਤੇ 10 ਕਿਲੋਵਾਟ ਤੱਕ ਦੇ ਸੋਲਰ ਪਲਾਂਟ ਲਗਵਾਉਣ ਲਈ ਤਕਨੀਕੀ ਫਿਜ਼ੀਬਿਲਟੀ ਤੋਂ ਛੋਟ-ਐਕਸ਼ੀਅਨ ਧੀਮਾਨ ਮਾਲੇਰਕੋਟਲਾ 03 ਦਸੰਬਰ 2024 : ਡਿਪਟੀ ਕਮਿਸ਼ਨਰ ਡਾ ਪੱਲਵੀ ਨੇ ਜ਼ਿਲ੍ਹੇ ਦੇ ਲੋਕਾਂ ਨੂੰ "ਸੂਰਜ ਘਰ ਮੁਫ਼ਤ, ਬਿਜਲੀ ਯੋਜਨਾ" ਦਾ ਲਾਭ ਲੈਣ ਦਾ ਸੱਦਾ ਦਿੰਦਿਆਂ ਕਿਹਾ ਕਿ ਇਸ ਸਕੀਮ ਤਹਿਤ ਲੋਕ ਆਪਣੇ ਘਰਾਂ ਦੀਆਂ ਛੱਤਾਂ ਉਤੇ ਸਬਸਿਡੀ ’ਤੇ ਸੋਲਰ ਪਲਾਂਟ ਲਗਵਾ ਕੇ ਆਪਣੇ ਘਰਾਂ ਲਈ ਆਪਣੀ ਬਿਜਲੀ ਖੁਦ ਪੈਦਾ ਕਰ ਸਕਦੇ ਹਨ। ਡਾ....