
ਰਿਆਸੀ, 11 ਮਾਰਚ 2025 : ਜੰਮੂ-ਕਸ਼ਮੀਰ ਦੇ ਰਿਆਸੀ ਜ਼ਿਲ੍ਹੇ ਵਿੱਚ ਮੰਗਲਵਾਰ ਤੜਕੇ ਇੱਕ ਟੈਂਪੂ ਗੱਡੀ ਦੇ ਸੜਕ ਤੋਂ ਫਿਸਲ ਕੇ ਡੂੰਘੀ ਖੱਡ ਵਿੱਚ ਡਿੱਗਣ ਕਾਰਨ 4 ਲੋਕਾਂ ਦੀ ਮੌਤ ਹੋ ਗਈ ਅਤੇ 10 ਹੋਰ ਜ਼ਖ਼ਮੀ ਹੋ ਗਏ। ਇੱਕ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਜੰਮੂ ਤੋਂ ਬਾਗਨਕੋਟ ਜਾ ਰਿਹਾ ਟੈਂਪੂ ਗੱਡੀ ਡੂੰਘੀ ਖੱਡ ਵਿੱਚ ਡਿੱਗ ਗਈ, ਮੰਨਿਆ ਜਾ ਰਿਹਾ ਹੈ ਕਿ ਡਰਾਈਵਰ ਗੱਡੀ ਤੋਂ ਕੰਟਰੋਲ ਗੁਆ ਬੈਠਾ ਸੀ। ਰਿਆਸੀ ਦੇ ਐਸਐਸਪੀ ਪਰਮਵੀਰ ਸਿੰਘ ਨੇ ਦੱਸਿਆ ਕਿ ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਇੱਕ ਟੈਂਪੂ ਟਰੈਵਲਰ ਜੰਮੂ ਤੋਂ ਸਾਂਗਲੀਕੋਟ ਜਾ ਰਿਹਾ ਸੀ। ਇਸ ਦੌਰਾਨ ਉਹ ਰਿਆਸੀ ਜ਼ਿਲ੍ਹੇ ਦੇ ਮਹੋਰ 'ਚ ਹਾਦਸੇ ਦਾ ਸ਼ਿਕਾਰ ਹੋ ਗਿਆ। ਜਿਸ 'ਚ 4 ਲੋਕਾਂ ਦੀ ਮੌਤ ਹੋ ਗਈ ਜਦਕਿ 10 ਲੋਕ ਜ਼ਖਮੀ ਹੋ ਗਏ। ਚਾਰ ਗੰਭੀਰ ਜ਼ਖ਼ਮੀਆਂ ਨੂੰ ਬਿਹਤਰ ਇਲਾਜ ਲਈ ਜੰਮੂ ਦੇ ਸਰਕਾਰੀ ਮੈਡੀਕਲ ਕਾਲਜ (ਜੀਐਮਸੀ) ਰੈਫ਼ਰ ਕਰ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਸਥਾਨਕ ਅਧਿਕਾਰੀ ਤੁਰੰਤ ਬਚਾਅ ਦਲ ਦੇ ਨਾਲ ਮੌਕੇ 'ਤੇ ਪਹੁੰਚੇ ਅਤੇ ਰਾਹਤ ਕਾਰਜ ਸ਼ੁਰੂ ਕਰ ਦਿੱਤੇ। ਫਿਲਹਾਲ ਹਾਦਸੇ ਦੇ ਕਾਰਨਾਂ ਦਾ ਪਤਾ ਲਗਾਉਣ ਲਈ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ। ਹਾਲਾਂਕਿ ਮੰਨਿਆ ਜਾ ਰਿਹਾ ਹੈ ਕਿ ਡਰਾਈਵਰ ਨੇ ਗੱਡੀ 'ਤੇ ਕੰਟਰੋਲ ਗੁਆ ਦਿੱਤਾ, ਜਿਸ ਕਾਰਨ ਗੱਡੀ ਡੂੰਘੀ ਖੱਡ 'ਚ ਜਾ ਡਿੱਗੀ।