ਈਸਾਈ ਧਰਮ ਗੁਰੂ ਪੋਪ ਫਰਾਂਸਿਸ ਨਹੀਂ ਰਹੇ, 88 ਸਾਲ ਦੀ ਉਮਰ ‘ਚ ਲਿਆ ਆਖਰੀ ਸਾਹ

ਨਵੀਂ ਦਿੱਲੀ, 21 ਅਪ੍ਰੈਲ 2025 : ਈਸਾਈ ਭਾਈਚਾਰੇ ਦੇ ਸਭ ਤੋਂ ਵੱਡੇ ਧਰਮ ਗੁਰੂ ਪੋਪ ਫਰਾਂਸਿਸ ਦਾ ਵੈਟੀਕਨ ਸਿਟੀ ‘ਚ ਦੇਹਾਂਤ ਹੋ ਗਿਆ। ਵੈਟੀਕਨ ਦੇ ਅਨੁਸਾਰ, ਪੋਪ ਨੇ ਅੱਜ ਸਥਾਨਕ ਸਮੇਂ ਅਨੁਸਾਰ ਸਵੇਰੇ 7:35 ਵਜੇ ਆਖਰੀ ਸਾਹ ਲਿਆ। ਪੋਪ ਫਰਾਂਸਿਸ ਇਤਿਹਾਸ ਦੇ ਪਹਿਲੇ ਲਾਤੀਨੀ ਅਮਰੀਕੀ ਪੋਪ ਸਨ। ਉਹ ਪਿਛਲੇ ਕਈ ਮਹੀਨਿਆਂ ਤੋਂ ਸਿਹਤ ਸਮੱਸਿਆਵਾਂ ਤੋਂ ਪੀੜਤ ਸਨ। ਉਹਨਾਂ ਨੂੰ 14 ਫਰਵਰੀ ਨੂੰ ਰੋਮ ਦੇ ਜੈਮੈਲੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ। ਉਨ੍ਹਾਂ ਦੀ ਮੌਤ ਦੀ ਖ਼ਬਰ ਤੋਂ ਬਾਅਦ ਦੁਨੀਆ ਭਰ ਦੇ 1.4 ਅਰਬ ਕੈਥੋਲਿਕਾਂ ‘ਚ ਸੋਗ ਦੀ ਲਹਿਰ ਦੌੜ ਗਈ ਹੈ। ਦੱਸ ਦੇਈਏ ਕਿ ਪੋਪ 88 ਸਾਲ ਦੇ ਸਨ ਤੇ ਉਹ ਕਿਡਨੀ ਦੀ ਬਿਮਾਰੀ ਨਾਲ ਜੂਝ ਰਹੇ ਸਨ। ਹਾਲ ਹੀ ‘ਚ ਕਈ ਦਿਨਾਂ ਤਕ ਵੈਂਟੀਲੇਟਰ ‘ਤੇ ਰਹਿਣ ਤੋਂ ਬਾਅਦ ਉਹ ਸਿਹਤਯਾਬ ਹੋ ਕੇ ਘਰ ਵਾਪਸ ਆਏ ਸਨ। ਪੋਪ ਫਰਾਂਸਿਸ ਹਾਲ ਹੀ ‘ਚ ਡਬਲ ਨਿਮੋਨੀਆ ਦੀ ਗੰਭੀਰ ਬਿਮਾਰੀ ਨਾਲ ਪੀੜਤ ਸਨ। 

ਪ੍ਰਧਾਨ ਮੰਤਰੀ ਮੋਦੀ ਵੱਲੋਂ ਦੁੱਖ ਦਾ ਪ੍ਰਗਟਾਵਾ 

ਈਸਾਈ ਭਾਈਚਾਰੇ ਦੇ ਸਭ ਤੋਂ ਵੱਡੇ ਧਰਮ ਗੁਰੂ ਪੋਪ ਫਰਾਂਸਿਸ ਦਾ ਵੈਟੀਕਨ ਸਿਟੀ ‘ਚ ਦੇਹਾਂਤ ਹੋ ਗਿਆ। ਵੈਟੀਕਨ ਦੇ ਅਨੁਸਾਰ, ਪੋਪ ਨੇ ਅੱਜ ਸਥਾਨਕ ਸਮੇਂ ਅਨੁਸਾਰ ਸਵੇਰੇ 7:35 ਵਜੇ ਆਖਰੀ ਸਾਹ ਲਿਆ। ਉਹ ਪਿਛਲੇ ਕਈ ਮਹੀਨਿਆਂ ਤੋਂ ਸਿਹਤ ਸਮੱਸਿਆਵਾਂ ਤੋਂ ਪੀੜਤ ਸਨ। ਉਨ੍ਹਾਂ ਦੀ ਮੌਤ ਦੀ ਖ਼ਬਰ ਤੋਂ ਬਾਅਦ ਦੁਨੀਆ ਭਰ ਦੇ 1.4 ਅਰਬ ਕੈਥੋਲਿਕਾਂ ‘ਚ ਸੋਗ ਦੀ ਲਹਿਰ ਦੌੜ ਗਈ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪੋਪ ਫਰਾਂਸਿਸ ਦੀ ਮੌਤ ਤੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਐਕਸ ‘ਤੇ ਇੱਕ ਸ਼ੋਕ ਸੰਦੇਸ਼ ਜਾਰੀ ਕਰਦਿਆਂ ਲਿਖਿਆ “ਪੋਪ ਫਰਾਂਸਿਸ ਦੇ ਦੇਹਾਂਤ ‘ਤੇ ਮੈਨੂੰ ਬਹੁਤ ਦੁੱਖ ਹੋਇਆ ਹੈ। ਇਸ ਦੁੱਖ ਦੀ ਘੜੀ ਵਿੱਚ ਦੁਨੀਆ ਦੇ ਕੈਥੋਲਿਕ ਭਾਈਚਾਰੇ ਨਾਲ ਮੇਰੀਆਂ ਦਿਲੋਂ ਸੰਵੇਦਨਾਵਾਂ। ਪੋਪ ਫਰਾਂਸਿਸ ਨੂੰ ਦੁਨੀਆ ਭਰ ਦੇ ਲੱਖਾਂ ਲੋਕ ਹਮੇਸ਼ਾ ਦਇਆ, ਨਿਮਰਤਾ ਅਤੇ ਅਧਿਆਤਮਿਕ ਹਿੰਮਤ ਦੇ ਪ੍ਰਤੀਕ ਵਜੋਂ ਯਾਦ ਰੱਖਣਗੇ।”