ਪੁਣਛ, 20 ਅਪ੍ਰੈਲ : ਜੰਮੂ-ਕਸ਼ਮੀਰ ਦੇ ਜਿਲ੍ਹਾ ਪੁਣਛ ਦੇ ਭਿੰਬਰ ਤੋਂ ਸੰਗਤੋਤ ਜਾ ਰਹੀ ਫੌਜ ਦੀ ਗੱਡੀ ਨੁੰ ਅੱਗ ਲੱਗ ਗਈ, ਜਿਸ ਕਾਰਨ ਪੰਜ ਜਵਾਨਾਂ ਦੀ ਮੌਤ ਹੋਣ ਜਾ ਦੀ ਦੁੱਖਦਾਈ ਖ਼ਬਰ ਹੈ। ਫੌਜ ਦੇ ਅਧਿਕਾਰੀ ਨੇ ਦੱਸਿਆ ਕਿ ਇਹ ਘਟਨਾਂ ਦੁਪਿਹਰ 3 ਵਜੇ ਦੇ ਕਰੀਬ ਵਾਪਰੀ ਜਦੋਂ ਫੌਜ ਦੀ ਗੱਡੀ ਪੁਣਛ ਜਿਲ੍ਹੇ ਦੇ ਭਿੰਬਰ ਗਲੀ ਤੋਂ ਸੰਗਤੋਤ ਵੱਲ ਜਾ ਰਹੀ ਸੀ, ਇਸ ਘਟਨਾਂ ਵਿੱਚ ਫੌਜ ਦੇ ਪੰਜ ਜਵਾਨ ਸ਼ਹੀਦ ਹੋ ਗਏ। ਉਨ੍ਹਾਂ ਦੱਸਿਆ ਕਿ ਗੱਡੀ ਨੁੰ ਅੱਗ ਲੱਗਣ ਦੇ ਕਾਰਨਾਂ ਦਾ ਹਾਲੇ ਤੱਕ ਕੁੱਝ ਪਤਾ ਨਹੀਂ ਲੱਗਾ। ਦੇਸ਼ ਦੇ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਟਵੀਟ ਕਰਦਿਆਂ ਅੱਗ ਲੱਗਣ ਕਾਰਨ ਫੌਜੀ ਜਵਾਨਾਂ ਦੇ ਸ਼ਹੀਦ ਹੋਣ ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਲਿਖਿਆ ਕਿ ਮੈਂ ਜੰਮੂ-ਕਸ਼ਮੀਰ ਦੇ ਪੁੰਛ ਜ਼ਿਲ੍ਹੇ 'ਚ ਵਾਪਰੀ ਦੁਖਾਂਤ ਤੋਂ ਦੁਖੀ ਹਾਂ। ਉਨ੍ਹਾਂ ਕਿਹਾ ਕਿ ਇੱਥੇ ਇੱਕ ਟਰੱਕ ਨੂੰ ਅੱਗ ਲੱਗ ਗਈ, ਜਿਸ ਤੋਂ ਬਾਅਦ ਭਾਰਤੀ ਫੌਜ ਨੇ ਆਪਣੇ ਬਹਾਦਰ ਜਵਾਨਾਂ ਨੂੰ ਗੁਆ ਦਿੱਤਾ। ਇਸ ਦੁੱਖ ਦੀ ਘੜੀ ਵਿੱਚ ਮੇਰੇ ਵਿਚਾਰ ਦੁਖੀ ਪਰਿਵਾਰਾਂ ਦੇ ਨਾਲ ਹਨ।