ਪੰਚਕੂਲਾ 'ਚ ਵਾਪਰੇ ਭਿਆਨਕ ਸੜਕ ਹਾਦਸੇ ਵਿੱਚ ਚਾਰ ਨੌਜਵਾਨਾਂ ਦੀ ਮੌਤ 

ਪੰਚਕੂਲਾ, 23 ਫਰਵਰੀ 2025 : ਹਰਿਆਣਾ ਦੇ ਪੰਚਕੂਲਾ ਵਿੱਚ ਐਤਵਾਰ ਸਵੇਰੇ ਵਾਪਰੇ ਇੱਕ ਭਿਆਨਕ ਸੜਕ ਹਾਦਸੇ ਵਿੱਚ ਚਾਰ ਨੌਜਵਾਨਾਂ ਦੀ ਮੌਤ ਹੋਣ ਦੀ ਦੁੱਖਦਾਈ ਖਬਰ ਹੈ। ਮਿਲੀ ਜਾਣਕਾਰੀ ਅਨੁਸਾਰ ਚੰਡੀਗੜ੍ਹ-ਸਿਮਲਾ ਹਾਈਵੇਅ ਤੇ ਸੋਲਨ –ਸ਼ਿਮਲਾ ਬਾਈਪਾਸ ਤੇ ਕਾਰ ਦਾ ਟਾਇਰ ਫਟ ਗਿਆ, ਜਿਸ ਕਾਰਨ ਸੜਕ ਕਿਨਾਰੇ ਖੜ੍ਹੇ ਇੱਕ ਟਰੱਕ ਨਾ ਜਾ ਟਕਰਾਈ ਜਿਸ ਕਾਰਨ ਕਾਰ ਬੁਰੀ ਤਰ੍ਹਾਂ ਨੁਕਸਾਨੀ ਗਈ ਅਤੇ ਕਾਰ ‘ਚ ਸਵਾਰ 4 ਨੌਜਵਾਨਾਂ ਦੀ ਮੌਤ ਹੋ ਗਈ ਅਤੇ ਤਿੰਨ ਨੌਜਵਾਨ ਠੀਕ ਠਾਕ ਹਨ। ਥਾਣਾ ਸਦਰ ਦੇ ਤਫ਼ਤੀਸ਼ੀ ਅਫ਼ਸਰ ਯਾਦਵਿੰਦਰ ਸਿੰਘ ਨੇ ਦੱਸਿਆ ਕਿ 2 ਗੱਡੀਆਂ ਵਿੱਚ ਕਰੀਬ 7 ਨੌਜਵਾਨ ਜਾ ਰਹੇ ਸਨ। ਇਸ ਦੌਰਾਨ ਇੱਕ ਕਾਰ ਬੇਕਾਬੂ ਹੋ ਕੇ ਹਾਈਵੇਅ ਵਾਲੇ ਪਾਸੇ ਫੁੱਟਪਾਥ ਨਾਲ ਜਾ ਟਕਰਾਈ। ਇਸ ਤੋਂ ਬਾਅਦ ਉਹ ਹਾਈਵੇਅ ‘ਤੇ ਖੜ੍ਹੇ ਟਰੱਕ ‘ਚ ਜਾ ਵੜੀ। ਇਸ ਤੋਂ ਬਾਅਦ ਪਿੱਛੇ ਵਾਲੀ ਗੱਡੀ ਵੀ ਟਕਰਾ ਗਈ। ਗੱਡੀ ਵਿੱਚ ਸਵਾਰ ਚਾਰੇ ਨੌਜਵਾਨਾਂ ਦੀ ਮੌਤ ਹੋ ਗਈ, ਜਦਕਿ ਪਿੱਛੇ ਦੀ ਗੱਡੀ ਵਿੱਚ ਸਵਾਰ ਤਿੰਨ ਨੌਜਵਾਨ ਸੁਰੱਖਿਅਤ ਹਨ। ਸਾਰੀ ਘਟਨਾ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਜੋ ਵੀ ਦੋਸ਼ੀ ਪਾਇਆ ਗਿਆ ਉਸ ਵਿਰੁੱਧ ਕਾਰਵਾਈ ਕੀਤੀ ਜਾਵੇਗੀ।