ਹਰਿਆਣਾ, 21 ਦਸੰਬਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਹਰਿਆਣਾ ਦਾ ਅੱਜ ਪਹਿਲਾ ਇਜਲਾਸ ਕੁਰਕੇਸ਼ਤਰ ਦੇ ਮਿੰਨੀ ਸਕੱਤਰੇਤ ਵਿਖੇ ਹੋਇਆ। ਇਸ ਇਜਲਾਸ ਵਿੱਚ ਕਰਮਜੀਤ ਸਿੰਘ ਨੂੰ ਹਰਿਆਣਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਪ੍ਰਧਾਨ ਚੁਣਿਆ ਗਿਆ। ਮੀਟਿੰਗ ਨੂੰ ਦੇਖਦੇ ਹੋਏ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਖਤ ਸੁਰੱਖਿਆ ਪ੍ਰਬੰਧ ਕੀਤੇ ਗਏ ਸਨ। ਮੀਟਿੰਗ ਵਿੱਚ ਬਲਜੀਤ ਸਿੰਘ ਦਾਦੂਵਾਲ ਵੱਲੋਂ ਵਿਰੋਧ ਕੀਤਾ ਗਿਆ ਤੇ ਮੀਟਿੰਗ ਨੂੰ ਛੱਡਕੇ ਬਾਹਰ ਨਿਕਲ ਗਏ। ਦੂਜੇ ਪਾਸੇ ਬਲਜੀਤ ਸਿੰਘ ਦਾਦੂਵਾਲ ਵੱਲੋਂ ਨਵੇਂ ਚੁਣੇ ਗਏ ਪ੍ਰਧਾਨ ਦਾ ਵਿਰੋਧ ਕੀਤਾ ਗਿਆ। ਦਾਦੂਵਾਲ ਨੇ ਕਿਹਾ ਕਿ ਕਰਮਜੀਤ ਸਿੰਘ ਵੱਲੋਂ ਹਰਿਆਣਾ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਬਣਾਉਣ ਦੇ ਲਈ ਕੋਈ ਯੋਗਦਾਨ ਨਹੀਂ ਹੈ। ਜ਼ਿਕਰਯੋਗ ਹੈ ਕਿ ਹਰਿਆਣਾ ਸਰਕਾਰ ਵੱਲੋਂ 38 ਮੈਂਬਰਾਂ ਦਾ ਐਲਾਨ ਕੀਤਾ ਸੀ ਅਤੇ ਇਸ 38 ਮੈਂਬਰੀ ਐਡਹਾਕ ਕਮੇਟੀ ਵੱਲੋਂ ਪ੍ਰਧਾਨ ਦੀ ਚੋਣ ਕੀਤੀ ਜਾਵੇਗੀ।