ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਵਿਖੇ ਪੰਜ ਪਿਆਰੇ ਸਾਹਿਬਾਨ ਨੇ ਜੱਥੇਦਾਰ ਗਿਆਨੀ ਗੜਗੱਜ ਤੇ ਗਿਆਨੀ ਟੇਕ ਸਿੰਘ ਨੂੰ ਕੀਤਾ ਤਨਖਾਹੀਆ ਕਰਾਰ

  • ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਵਿਖੇ ਸੁਖਬੀਰ ਬਾਦਲ ਨੂੰ ਵੀ 10 ਦਿਨਾਂ ਦੇ ਅੰਦਰ ਪੇਸ਼ ਹੋਣ ਦੀ ਕੀਤੀ ਹਦਾਇਤ

ਪਟਨਾ, 21 ਮਈ 2025 : ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਵਿਖੇ ਪੰਜ ਪਿਆਰੇ ਸਾਹਿਬਾਨ ਦੀ ਵਿਸ਼ੇਸ਼ ਇੱਕਤਰਤਾ ਹੋਈ।ਜਿਸ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਕਥਿਤ ਅਤੇ ਆਪੋਥਾਪੀ ਜੱਥੇਦਾਰ ਜਿਸ ਨੂੰ ਪੰਥ ਵੱਲੋਂ ਅਸਵੀਕਾਰ ਕਰਦੇ ਨਕਾਰ ਦਿੱਤਾ ਗਿਆ ਹੈ। ਉਨ੍ਹਾਂ ਵੱਲੋਂ ਰਾਜਨੀਤੀ ਤੋਂ ਪ੍ਰੇਰਿਤ ਹੋਕੇ ਜਾਰੀ ਕੀਤੇ ਗਏ ਹੁਕਮਨਾਮਾ ਜਿਸ ਰਾਹੀਂ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦੇ ਸਤਿਕਾਰ ਯੋਗ ਪੰਜ ਪਿਆਰੇ ਸਿੰਘ ਸਾਹਿਬ ਵੱਲੋਂ ਹੁਕਮਨਾਮਾ ਤੇ ਆਦੇਸ਼ ਜਾਰੀ ਕੀਤਾ ਗਿਆ ਹੈ। ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦੇ ਪੰਜ ਪਿਆਰੇ ਸਾਹਿਬਾਨ ਸਿੰਘ ਸਾਹਿਬ ਭਾਈ ਦਲੀਪ ਸਿੰਘ (ਐਡੀਸ਼ਨਲ ਹੈੱਡ ਗ੍ਰੰਥੀ), ਸਿੰਘ ਸਾਹਿਬ ਭਾਈ ਬਲਦੇਵ ਸਿੰਘ (ਜੱਥੇਦਾਰ ਹੈਡ ਗ੍ਰੰਥੀ), ਸਿੰਘ ਸਾਹਿਬ ਭਾਈ ਗੁਰਦਿਆਲ ਸਿੰਘ (ਐਡੀਸ਼ਨਲ ਹੈੱਡ ਗ੍ਰੰਥੀ), ਸਿੰਘ ਸਾਹਿਬ ਭਾਈ ਪਰਸ਼ੁਰਾਮ ਸਿੰਘ (ਸੀ. ਮੀਤ ਗ੍ਰੰਥੀ), ਸਿੰਘ ਸਾਹਿਬ ਭਾਈ ਅਮਰਜੀਤ ਸਿੰਘ (ਮੀਤ ਗ੍ਰੰਥੀ) ਵੱਲੋਂ ਗਿਆਨੀ ਕੁਲਦੀਪ ਸਿੰਘ ਗੜਗੱਜ, ਗਿਆਨੀ ਟੇਕ ਸਿੰਘ ਨੂੰ ਤਖ਼ਤ ਸ੍ਰੀ ਹਰਿੰਮਦਰ ਜੀ ਪਟਨਾ ਸਾਹਿਬ ਦੇ ਮਾਨ ਸਨਮਾਨ, ਮਰਿਆਦਾ, ਪਰੰਪਰਾ, ਸੰਪ੍ਰਭੂਤਾ ਆਦਿ ਨੂੰ ਠੇਸ ਪਹੁੰਚਾਉਣ ਦਾ ਗੰਭੀਰ ਦੋਸ਼ੀ ਮੰਨਦੇ ਹੋਏ ਤਨਖਾਹੀਆ ਘੋਸ਼ਿਤ ਕੀਤਾ ਜਾਂਦਾ ਹੈ। ਸਿੰਘ ਸਾਹਿਬ ਵੱਲੋਂ ਸੁਖਬੀਰ ਸਿੰਘ ਬਾਦਲ ਨੂੰ ਵੀ 10 ਦਿਨਾਂ ਦੇ ਅੰਦਰ ਅੰਦਰ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਵਿਖੇ ਪੇਸ਼ ਹੋਕੇ ਆਪਣਾ ਪੱਖ ਰੱਖਣ ਲਈ ਆਦੇਸ਼ ਦਿੱਤਾ ਹੈ। ਇੰਨ੍ਹਾਂ ਅਦੇਸ਼ਾਂ ਦੀ ਉਲੰਘਣਾ ਹੋਣ ਤੇ ਪੰਥਕ ਰਵਾਇਤ ਅਨੁਸਾਰ  ਸਖ਼ਤ ਕਾਰਵਾਈ ਕੀਤੀ ਜਾਵੇਗੀ। ਇਸ ਤੋਂ ਇਲਾਵਾ ਪ੍ਰਬੰਧਕ ਕਮੇਟੀ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦੇ ਪ੍ਰਬੰਧਕੀ ਬੋਰਡ ਦੇ ਸਾਰੇ ਆਹੁਦੇਦਾਰ ਅਤੇ ਮੈਂਬਰ ਸਾਹਿਬਾਨ ਨੂੰ ਵੀ ਸਖ਼ਤ ਆਦੇਸ਼ ਜਾਰੀ ਕੀਤੇ ਗਏ ਹਨ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਕਥਿਤ ਅਤੇ ਆਪੋਥਾਪੀ ਜੱਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ, ਗਿਆਨੀ ਟੇਕ ਸਿੰਘ ਵੱਲੋਂ ਅੱਜ ਜਾਰੀ ਕੀਤੇ ਗਏ ਮਤਾ ਜਿਸ ਰਾਹੀਂ ਪ੍ਰਬੰਧਕੀ ਬੋਰਡ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਤਲਬ ਕੀਤਾ ਗਿਆ ਹੈ। ਇੰਨ੍ਹਾਂ ਹੁਕਮਾਂ ਨੂੰ ਮੰਨਣ ਤੋਂ ਸਖ਼ਤ ਮਨਾ ਕੀਤਾ ਜਾਂਦਾ ਹੈ ਅਤੇ ਰੋਕ ਲਾਈ ਜਾਂਦੀ ਹੈ। ਜੇਕਰ ਕੋਈ ਹਰਿਮੰਦਰ ਜੀ ਪਟਨਾ ਸਾਹਿਬ ਦੇ ਪੰਜ ਪਿਆਰੇ ਸਾਹਿਬਾਨ ਵੱਲੋਂ ਜਾਰੀ ਹੁਕਮਨਾਮਾ ਦਾ ਵਿਰੋਧ ਕਰਦਾ ਹੈ ਜਾਂ ਮੰਨਣ ਤੋਂ ਇਨਕਾਰ ਕਰਦਾ ਹੈ ਤਾਂ ਉਨ੍ਹਾਂ ਤੇ ਵੀ ਪੰਥਕ ਰਵਾਇਤ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇਗੀ। ਇਸ ਤੋਂ ਇਲਾਵਾ ਪੰਜ ਪਿਆਰੇ ਸਿੰਘ ਸਾਹਿਬਾਨ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਅੱਜ ਜਾਰੀ ਕੀਤੇ ਹੁਕਮਨਾਮਾ ਜਾਂ ਆਦੇਸ਼ ਨੂੰ ਰੱਦ ਕੀਤਾ ਗਿਆ ਹੈ। ਹਰਿਮੰਦਰ ਜੀ ਪਟਨਾ ਸਾਹਿਬ ਦੇ ਪੰਜ ਪਿਆਰੇ ਸਿੰਘ ਸਾਹਿਬਾਨ ਵੱਲੋਂ ਜਾਰੀ ਹੁਕਮਨਾਮੇ ਅਨੁਸਾਰ ਗਿਆਨੀ ਰਣਜੀਤ ਸਿੰਘ ਗੌਹਰ ਤੇ ਤਨਖਾਹੀਆ ਅਤੇ ਪੰਥ ਤੋਂ ਛੇਕੇ ਹੋਣ ਦਾ ਆਦੇਸ਼ ਪੁਰੀ ਤਰ੍ਹਾਂ ਲਾਗੂ ਰਹੇਗਾ। 

a