ਲਖਨਊ, 15 ਜਨਵਰੀ : ਬਸਪਾ ਦੀ ਪ੍ਰਧਾਨ ਨੇ ਆਪਣੇ 67ਵੇਂ ਜਨਮ ਦਿਨ ਮੌਕੇ ਬਸਪਾ ਸੁਪਰੀਮੋ ਮਾਇਆਵਤੀ ਨੇ ਐਲਾਨ ਕੀਤਾ ਹੈ ਕਿ ਅਗਲੇ ਸਾਲ ਹੋਣ ਵਾਲੀਆਂ ਚਾਰ ਰਾਜਾਂ ਦੀਆਂ ਵਿਧਾਨ ਸਭਾ ਚੋਣਾਂ ਅਤੇ ਲੋਕ ਸਭਾ ਚੋਣਾਂ ਵਿੱਚ ਕਿਸੇ ਨਾਲ ਗੱਠਜੋੜ ਨਹੀਂ ਕਰੇਗੀ ਅਤੇ ਆਪਣੇ ਬਲਬੂਤੇ ’ਤੇ ਚੋਣ ਲੜੇਗੀ। ਉਨ੍ਹਾਂ ਨੇ ਕਿਹਾ ਹੈ ਕਿ ਬਸਪਾ ਸਿਰਫ਼ ਪੰਜਾਬ ਵਿੱਚ ਗੱਠਜੋੜ ਨੂੰ ਰੱਖੇਗੀ ਕਿਉਂਕਿ ਸ਼੍ਰੋਮਣੀ ਅਕਾਲੀ ਦਲ ਦੇ ਨਾਲ ਗੱਠਜੋੜ ਕਾਰਨ ਨਾਲ ਵੋਟਿੰਗ ਫੀਸਦੀ ਵਧੀ ਹੈ। ਉਨ੍ਹਾਂ ਨੇ ਕਿਹਾ ਹੈ ਕਿ ਸ਼੍ਰੋਮਣੀ ਅਕਾਲੀ ਦਲ ਆਮ ਲੋਕਾਂ ਦੀ ਪਾਰਟੀ ਹੈ ਜੋ ਲੋਕਾਂ ਦੀਆਂ ਸਮੱਸਿਆਵਾਂ ਨੂੰ ਹੱਲ ਕਰਨ ਲਈ ਯਤਨਸ਼ੀਲ ਰਹਿੰਦਿੀ ਹੈ। ਉਨ੍ਹਾਂ ਕਿਹਾ ਕਿ ਜੇਕਰ ਬੈਲਟ ਪੇਪਰ ਰਾਹੀਂ ਚੋਣਾਂ ਕਰਵਾਈਆਂ ਜਾਣ ਤਾਂ ਦੁੱਧ ਦਾ ਦੁੱਧ ਅਤੇ ਪਾਣੀ ਦਾ ਪਾਣੀ ਹੋ ਜਾਵੇਗਾ। ਉਨ੍ਹਾਂ ਕਿਹਾ ਕਿ ਇਹ ਸਾਰੀ ਖੇਡ ਈਵੀਐਮ ‘ਚ ਗੜਬੜੀ ਦੀ ਹੈ। ਉਨ੍ਹਾਂ ਕਿਹਾ ਕਿ ਜਾਤੀਵਾਦੀ ਅਤੇ ਸੌੜੀ ਸੋਚ ਵਾਲੀਆਂ ਤਾਕਤਾਂ ਕੋਝੀਆਂ ਸਾਜ਼ਿਸ਼ਾਂ ਰਚ ਕੇ ਬਸਪਾ ਨੂੰ ਦੂਰ ਕਰਨ ਦੀ ਕੋਸ਼ਿਸ਼ ਕਰ ਰਹੀਆਂ ਹਨ। ਗਲੋਬਲ ਸਮਿਟ ਦੇ ਨਾਂ 'ਤੇ ਆ ਰਿਹਾ ਇਹ ਨਿਵੇਸ਼ ਭਾਜਪਾ ਦੀਆਂ ਮਾੜੀਆਂ ਨੀਤੀਆਂ 'ਤੇ ਪਰਦਾ ਪਾਉਣ ਲਈ ਸਿਰਫ਼ ਇੱਕ ਡਰਾਮਾ ਹੈ। ਉਨ੍ਹਾਂ ਕਿਹਾ ਕਿ ਹਲਦਵਾਨੀ ਵਿੱਚ ਲੋਕਾਂ ਨੂੰ ਤਬਾਹ ਕੀਤਾ ਜਾ ਰਿਹਾ ਹੈ ਅਤੇ ਕਾਨੂੰਨ ਵਿਵਸਥਾ ਦੀ ਆੜ ਵਿੱਚ ਗੰਦੀ ਖੇਡ ਖੇਡੀ ਜਾ ਰਹੀ ਹੈ।