ਨਵੀਂ ਦਿੱਲੀ, 28 ਅਪ੍ਰੈਲ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਵੀਡੀਓ ਕਾਨਫਰੰਸਿੰਗ ਰਾਹੀਂ 18 ਰਾਜਾਂ ਅਤੇ 2 ਕੇਂਦਰ ਸ਼ਾਸਤ ਪ੍ਰਦੇਸ਼ਾਂ ਵਿੱਚ 91 ਐਫਐਮ ਟ੍ਰਾਂਸਮੀਟਰਾਂ ਦਾ ਉਦਘਾਟਨ ਕੀਤਾ। ਇਸ ਦੌਰਾਨ ਉਨ੍ਹਾਂ ਕਿਹਾ ਕਿ ਅੱਜ ਆਲ ਇੰਡੀਆ ਰੇਡੀਓ ਦੀ ਐਫਐਮ ਸੇਵਾ ਦਾ ਇਹ ਵਿਸਤਾਰ ਆਲ ਇੰਡੀਆ ਐਫਐਮ ਬਣਨ ਵੱਲ ਇੱਕ ਅਹਿਮ ਕਦਮ ਹੈ। ਆਲ ਇੰਡੀਆ ਰੇਡੀਓ ਦੇ 91 ਐਫਐਮ ਪ੍ਰਸਾਰਣ ਦਾ ਇਹ ਲਾਂਚ ਦੇਸ਼ ਦੇ 85 ਜ਼ਿਲ੍ਹਿਆਂ ਦੇ 2 ਕਰੋੜ ਲੋਕਾਂ ਲਈ ਤੋਹਫੇ ਵਾਂਗ ਹੈ। ਪੀਐੱਮ ਨੇ ਕਿਹਾ ਕਿ ਕੁਝ ਦਿਨਾਂ ਬਾਅਦ....
ਰਾਸ਼ਟਰੀ
ਨਵੀਂ ਦਿੱਲੀ, 28 ਅਪ੍ਰੈਲ : ਦਿੱਲੀ ਪੁਲਿਸ ਨੇ ਸੁਪਰੀਮ ਕੋਰਟ ਨੂੰ ਦੱਸਿਆ ਹੈ ਕਿ ਉਸਨੇ ਸੱਤ ਮਹਿਲਾ ਪਹਿਲਵਾਨਾਂ ਦੁਆਰਾ ਲਗਾਏ ਗਏ ਜਿਨਸੀ ਸ਼ੋਸ਼ਣ ਦੇ ਦੋਸ਼ਾਂ ਨੂੰ ਲੈ ਕੇ ਸ਼ੁੱਕਰਵਾਰ ਨੂੰ ਰੈਸਲਿੰਗ ਫੈਡਰੇਸ਼ਨ ਆਫ ਇੰਡੀਆ (ਡਬਲਯੂਐਫਆਈ) ਦੇ ਮੁਖੀ ਬ੍ਰਿਜ ਭੂਸ਼ਣ ਸ਼ਰਨ ਸਿੰਘ ਦੇ ਖਿਲਾਫ ਐਫਆਈਆਰ ਦਰਜ ਕਰਨ ਦਾ ਫੈਸਲਾ ਕੀਤਾ ਹੈ। ਦਿੱਲੀ ਪੁਲਿਸ ਵੱਲੋਂ ਪੇਸ਼ ਹੋਏ ਸਾਲਿਸਟਰ ਜਨਰਲ ਤੁਸ਼ਾਰ ਮਹਿਤਾ ਨੇ ਚੀਫ਼ ਜਸਟਿਸ ਡੀਵਾਈ ਚੰਦਰਚੂੜ ਅਤੇ ਜਸਟਿਸ ਪੀਐਸ ਨਰਸਿਮਹਾ ਦੀ ਬੈਂਚ ਨੂੰ ਦੱਸਿਆ ਕਿ ਐਫਆਈਆਰ ਅੱਜ....
25 ਅਪਰੈਲ ਦੀ ਸ਼ਾਮ ਨੂੰ ਜਦੋਂ ਮੈਨੂੰ ਸਰਦਾਰ ਪ੍ਰਕਾਸ਼ ਸਿੰਘ ਬਾਦਲ ਜੀ ਦੇ ਦੇਹਾਂਤ ਦੀ ਖ਼ਬਰ ਮਿਲੀ ਤਾਂ ਮੈਂ ਅਥਾਹ ਉਦਾਸੀ ਨਾਲ ਭਰ ਗਿਆ। ਉਨ੍ਹਾਂ ਦੇ ਦੇਹਾਂਤ ਨਾਲ, ਮੈਂ ਇੱਕ ਪਿਤਾ ਸਮਾਨ ਸ਼ਖ਼ਸੀਅਤ ਨੂੰ ਗੁਆ ਦਿੱਤਾ ਹੈ, ਜਿਨ੍ਹਾਂ ਨੇ ਦਹਾਕਿਆਂ ਤੱਕ ਮੇਰਾ ਮਾਰਗਦਰਸ਼ਨ ਕੀਤਾ। ਇੱਕ ਤੋਂ ਵੱਧ ਢੰਗਾਂ ਨਾਲ, ਉਨ੍ਹਾਂ ਭਾਰਤ ਅਤੇ ਪੰਜਾਬ ਦੀ ਰਾਜਨੀਤੀ ਨੂੰ ਆਕਾਰ ਦਿੱਤਾ, ਜਿਸ ਨੂੰ ਬੇਮਿਸਾਲ ਆਖਿਆ ਜਾ ਸਕਦਾ ਹੈ। ਬਾਦਲ ਸਾਹਿਬ ਇੱਕ ਵੱਡੇ ਨੇਤਾ ਸਨ, ਇਸ ਗੱਲ ਨੂੰ ਆਮ ਤੌਰ ’ਤੇ ਮੰਨਿਆ ਜਾਂਦਾ ਹੈ। ਪਰ....
ਨਵੀਂ ਦਿੱਲੀ, ਪੀਟੀਆਈ : ਦੇ ਸ਼ ’ਚ ਕੋਰੋਨਾ ਦੇ 9355 ਨਵੇਂ ਮਾਮਲੇ ਮਿਲੇ ਹਨ। ਕੇਂਦਰੀ ਸਿਹਤ ਮੰਤਰਾਲੇ ਨੇ ਵੀਰਵਾਰ ਨੂੰ ਦੱਸਿਆ ਕਿ ਕੋਰੋਨਾ ਦੇ ਸਰਗਰਮ ਮਾਮਲਿਆਂ ਦੀ ਗਿਣਤੀ ਘੱਟ ਕੇ 57,410 ਰਹਿ ਗਈ ਹੈ। ਕੋਰੋਨਾ ਨਾਲ 26 ਲੋਕਾਂ ਦੀ ਮੌਤ ਤੋਂ ਬਾਅਦ ਮਿ੍ਤਕਾਂ ਦੀ ਗਿਣਤੀ ਵੱਧ ਕੇ 5,31,424 ਹੋ ਗਈ ਹੈ। ਇਸ ਬਿਮਾਰੀ ਨਾਲ ਹੁਣ ਤੱਕ ਦੇਸ਼ ’ਚ 4.49 ਕਰੋੜ ਲੋਕ ਪੀੜਤ ਹੋ ਚੁੱਕੇ ਹਨ। ਸਰਗਰਮ ਮਾਮਲਿਆਂ ਦੀ ਗਿਣਤੀ ਕੁੱਲ ਪੀੜਤਾਂ ਦਾ 0.13 ਫ਼ੀਸਦੀ ਹੈ। ਇਸ ਦੌਰਾਨ ਰੋਜ਼ਾਨਾ ਇਨਫੈਕਸ਼ਨ ਦਰ 4.08 ਫ਼ੀਸਦੀ ਤੇ....
ਬੈਂਗਲੁਰੂ, 27 ਅਪ੍ਰੈਲ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀਰਵਾਰ ਨੂੰ ਕਰਨਾਟਕ ਵਿਚ ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਵਰਕਰਾਂ ਨੂੰ 'ਡਬਲ ਇੰਜਣ' ਵਾਲੀ ਸਰਕਾਰ ਦੇ ਫਾਇਦੇ ਅਤੇ ਨੁਕਸਾਨਾਂ ਦੀ ਸੂਚੀ ਬਣਾਉਣ ਲਈ ਕਿਹਾ ਅਤੇ 'ਮੌਜ-ਮਸਤੀ' ਦੇ ਸੱਭਿਆਚਾਰ ਤੋਂ ਸਾਵਧਾਨ ਰਹਿਣ ਦਾ ਸੱਦਾ ਦਿੱਤਾ। ਕਾਂਗਰਸ 'ਤੇ ਨਿਸ਼ਾਨਾ ਸਾਧਦੇ ਹੋਏ ਉਨ੍ਹਾਂ ਇਹ ਵੀ ਕਿਹਾ ਕਿ ਜਿਸ ਪਾਰਟੀ ਦੀ 'ਵਾਰੰਟੀ' ਖ਼ਤਮ ਹੋ ਚੁੱਕੀ ਹੈ, ਉਸ ਦੀ 'ਗਾਰੰਟੀ' (ਚੋਣ ਵਾਅਦਿਆਂ) ਦਾ ਕੀ ਮਤਲਬ ਹੈ। ਇੱਥੇ ਲੱਖਾਂ ਭਾਜਪਾ ਵਰਕਰਾਂ ਨੂੰ ਇੱਕ....
ਬੈਂਗਲੁਰੂ, ਏਐਨਆਈ : ਕਾਂਗਰਸ ਦੇ ਰਾਸ਼ਟਰੀ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਵੀਰਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਲੈ ਕੇ ਇਤਰਾਜ਼ਯੋਗ ਬਿਆਨ ਦਿੱਤਾ ਹੈ। ਕਲਬੁਰਗੀ 'ਚ ਇਕ ਜਨ ਸਭਾ ਨੂੰ ਸੰਬੋਧਨ ਕਰਦੇ ਹੋਏ ਖੜਗੇ ਨੇ ਪ੍ਰਧਾਨ ਮੰਤਰੀ ਮੋਦੀ 'ਤੇ ਤਿੱਖਾ ਨਿਸ਼ਾਨਾ ਸਾਧਿਆ ਅਤੇ ਇਸ ਦੌਰਾਨ ਉਨ੍ਹਾਂ ਨੇ ਇਤਰਾਜ਼ਯੋਗ ਟਿੱਪਣੀ ਵੀ ਕੀਤੀ। ਖੜਗੇ ਨੇ ਕਿਹਾ, ''ਪ੍ਰਧਾਨ ਮੰਤਰੀ ਮੋਦੀ....ਵਰਗੇ ਹਨ, ਤੁਸੀਂ ਸੋਚ ਸਕਦੇ ਹੋ ਕਿ ਇਹ ਜ਼ਹਿਰ ਹੈ ਜਾਂ ਨਹੀਂ? ਜੇ ਤੁਸੀਂ (ਜ਼ਹਿਰ) ਖਾ ਲਵੋਗੇ, ਤਾਂ ਤੂੰ ਮਰ....
ਨਵੀਂ ਦਿੱਲੀ, 27 ਅਪ੍ਰੈਲ : ਰੱਖਿਆ ਮੰਤਰੀ ਰਜਨਾਥ ਸਿੰਘ ਨੇ ਚੀਨੀ ਰੱਖਿਆ ਮੰਤਰੀ ਲੀ ਸ਼ਾਂਗਫੂ ਨਾਲ ਗੱਲਬਾਤ ਕੀਤੀ। ਨਵੀਂ ਦਿੱਲੀ ਵਿੱਚ ਹੋਈ ਇਹ ਮੀਟਿੰਗ ਸ਼ਛੌ ਰੱਖਿਆ ਮੰਤਰੀਆਂ ਦੀ ਮੀਟਿੰਗ ਤੋਂ ਪਹਿਲਾਂ ਹੋਈ। ਰਾਜਨਾਥ ਸਿੰਘ ਨੇ ਕਿਹਾ ਕਿ ਭਾਰਤ-ਚੀਨ ਸਬੰਧਾਂ ਦਾ ਵਿਕਾਸ ਸਰਹੱਦਾਂ ‘ਤੇ ਸ਼ਾਂਤੀ ‘ਤੇ ਨਿਰਭਰ ਕਰਦਾ ਹੈ। ਲ਼ਅਛ ‘ਤੇ ਸਾਰੇ ਮੁੱਦਿਆਂ ਨੂੰ ਮੌਜੂਦਾ ਦੁਵੱਲੇ ਸਮਝੌਤਿਆਂ ਅਤੇ ਵਚਨਬੱਧਤਾਵਾਂ ਅਨੁਸਾਰ ਹੱਲ ਕਰਨ ਦੀ ਲੋੜ ਹੈ। ਦੋਵੇਂ ਦੇਸ਼ਾਂ ਦੇ ਰਿਸ਼ਤੇ ਤਾਂ ਹੀ ਮਜ਼ਬੂਤ ਹੋ ਸਕਦੇ ਹਨ ਜਦੋਂ....
ਦਾਂਤੇਵਾੜਾ, 27 ਅਪ੍ਰੈਲ : ਛੱਤੀਸਗੜ੍ਹ ਦੇ ਦਾਂਤੇਵਾੜਾ ਦੇ ਅਰਨਪੁਰ ਵਿਖੇ ਸ਼ਹੀਦ ਹੋਏ 10 ਜਵਾਨਾਂ ਨੂੰ ਅੰਤਿਮ ਸਲਾਮੀ ਦਿੱਤੀ ਗਈ । ਇਸ ਦੌਰਾਨ ਸੂਬੇ ਦੇ ਮੁੱਖ ਮੰਤਰੀ ਭੁਪੇਸ਼ ਬਘੇਲ ਨੇ ਸ਼ਹੀਦ ਜਵਾਨਾਂ ਨੂੰ ਸ਼ਰਧਾਂਜਲੀ ਭੇਂਟ ਕੀਤੀ। ਭੁਪੇਸ਼ ਬਘੇਲ ਦੇ ਨਾਲ ਗ੍ਰਹਿ ਮੰਤਰੀ ਤਾਮਰਧਵਾਜ ਸਾਹੂ ਵੀ ਦਾਂਤੇਵਾੜਾ ਪਹੁੰਚੇ । ਦੋਵਾਂ ਆਗੂਆਂ ਨੇ ਸ਼ਹੀਦ ਜਵਾਨਾਂ ਦੀਆਂ ਮ੍ਰਿਤਕ ਦੇਹਾਂ ਨੂੰ ਵੀ ਮੋਢਾ ਦਿੱਤਾ। ਇਸ ਤੋਂ ਬਾਅਦ ਉਨ੍ਹਾਂ ਨੇ ਜਵਾਨਾਂ ਦੇ ਪਰਿਵਾਰਾਂ ਨਾਲ ਵੀ ਮੁਲਾਕਾਤ ਕੀਤੀ। ਮੁੱਖ ਮੰਤਰੀ ਇੱਥੇ....
ਨਵੀਂ ਦਿੱਲੀ, 26 ਅਪ੍ਰੈਲ : ਕਾਂਗਰਸ ਦੀ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਵਾਡਰਾ ਨੇ ਕੁਸ਼ਤੀ ਮਹਾਸੰਘ ਦੇ ਪ੍ਰਧਾਨ ਬ੍ਰਿਜ ਭੂਸ਼ਣ ਸ਼ਰਨ ਸਿੰਘ ਖਿਲਾਫ਼ ਕਾਰਵਾਈ ਦੀ ਮੰਗ ਨੂੰ ਲੈ ਕੇ ਧਰਨੇ 'ਤੇ ਬੈਠੇ ਪਹਿਲਵਾਨਾਂ ਦਾ ਸਮਰਥਨ ਕਰਦੇ ਹੋਏ ਬੁੱਧਵਾਰ ਨੂੰ ਪੁੱਛਿਆ ਕਿ ਦਿੱਲੀ ਪੁਲਿਸ 'ਤੇ ਕਿਸ ਦਾ ਦਬਾਅ ਹੈ ਅਤੇ ਕੀ ਸਰਕਾਰ ਦੋਸ਼ੀਆਂ ਨੂੰ ਬਚਾਉਣਾ ਚਾਹੁੰਦੀ ਹੈ। ਪ੍ਰਿਯੰਕਾ ਗਾਂਧੀ ਨੇ ਟਵੀਟ ਕੀਤਾ ਕਿ ''ਖਿਡਾਰੀ ਦੇਸ਼ ਦਾ ਮਾਣ ਹਨ, ਕਿਉਂਕਿ ਸਾਰੀਆਂ ਮੁਸ਼ਕਲਾਂ ਦੇ ਬਾਵਜੂਦ, ਅਣਥੱਕ ਮਿਹਨਤ ਅਤੇ ਬਹੁਤ ਸਹਿਣ....
ਦਾਂਤੇਵਾੜਾ, 26 ਅਪ੍ਰੈਲ : ਛੱਤੀਸਗੜ੍ਹ 'ਚ ਨਕਸਲੀਆਂ ਨੇ ਵੱਡੀ ਵਾਰਦਾਤ ਨੂੰ ਅੰਜਾਮ ਦਿੱਤਾ ਹੈ। ਨਕਸਲੀਆਂ ਨੇ ਦਾਂਤੇਵਾੜਾ ਦੇ ਅਰਨਪੁਰ 'ਚ ਜ਼ਿਲ੍ਹਾ ਰਿਜ਼ਰਵ ਗਾਰਡ (DRG) ਦੇ ਜਵਾਨਾਂ 'ਤੇ ਹਮਲਾ ਕਰ ਦਿੱਤਾ। ਹਮਲੇ 'ਚ 11 ਜਵਾਨ ਸ਼ਹੀਦ ਹੋ ਗਏ ਹਨ। ਇਸ ਤੋਂ ਇਲਾਵਾ ਇੱਕ ਡਰਾਈਵਰ ਦੀ ਵੀ ਮੌਤ ਹੋ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਨਕਸਲੀਆਂ ਨੇ ਜਵਾਨਾਂ ਦੇ ਵਾਹਨ ਨੂੰ ਨਿਸ਼ਾਨਾ ਬਣਾ ਕੇ ਆਈਈਡੀ ਧਮਾਕਾ ਕੀਤਾ ਹੈ। ਸੂਚਨਾ ਮਿਲਣ ਤੋਂ ਬਾਅਦ ਇਲਾਕੇ 'ਚ ਵਾਧੂ ਪੁਲਸ ਫੋਰਸ ਭੇਜ ਦਿੱਤੀ ਗਈ ਹੈ। ਮਰਨ....
ਮਾਂਡਿਆ, 25 ਅਪ੍ਰੈਲ : ਕਰਨਾਟਕ ਦੇ ਮਾਂਡਿਆ ਜ਼ਿਲ੍ਹੇ ਵਿਚ ਮੰਗਲਵਾਰ ਨੂੰ ਇਕ ਦਰਦਨਾਕ ਘਟਨਾ ਵਿਚ ਇਕ ਹੀ ਪਰਿਵਾਰ ਦੇ ਪੰਜ ਵਿਅਕਤੀ ਤੈਰਦੇ ਹੋਏ ਨਹਿਰ ਵਿਚ ਡੁੱਬ ਕੇ ਮੌਤ ਹੋ ਜਾਣ ਦੀ ਖ਼ਬਰ ਹੈ। ਮ੍ਰਿਤਕਾਂ ਦੀ ਪਛਾਣ ਮਹਿਤਾਬ (10), ਅਨੀਸ਼ਾ ਬੇਗਮ (34), ਤਸਮੀਆ (22), ਅਸ਼ਰਕ (28) ਅਤੇ ਆਫੀਕਾ (22) ਵਜੋਂ ਹੋਈ ਹੈ। ਇਹ ਸਾਰੇ ਰਮਜ਼ਾਨ ਤੋਂ ਬਾਅਦ ਛੁੱਟੀਆਂ ਮਨਾਉਣ ਲਈ ਬੈਂਗਲੁਰੂ ਤੋਂ ਆਪਣੀ ਦਾਦੀ ਦੇ ਘਰ ਆਏ ਸਨ। ਫਾਇਰ ਫੋਰਸ ਅਤੇ ਐਮਰਜੈਂਸੀ ਸੇਵਾਵਾਂ ਦੇ ਕਰਮਚਾਰੀਆਂ ਨੇ ਮੌਕੇ 'ਤੇ ਪਹੁੰਚ ਕੇ....
ਨਵੀਂ ਦਿੱਲੀ, 25 ਅਪ੍ਰੈਲ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਮੰਗਲਵਾਰ ਨੂੰ ਦਾਦਰਾ ਅਤੇ ਨਗਰ ਹਵੇਲੀ ਦੀ ਰਾਜਧਾਨੀ ਸਿਲਵਾਸਾ ਪਹੁੰਚੇ, ਜਿੱਥੇ ਲੋਕਾਂ ਨੇ ਪੀਐੱਮ ਨਰਿੰਦਰ ਮੋਦੀ ਦਾ ਸਵਾਗਤ ਕਰਨ ਲਈ ਮੋਬਾਈਲ ਫਲੈਸ਼ ਲਾਈਟਾਂ ਜਗਾਈਆਂ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦਮਨ ਅਤੇ ਦੀਪ ਅਤੇ ਦਾਦਰ ਨਗਰ ਹਵੇਲੀ ਵਿੱਚ ਕਈ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ। ਸਿਲਵਾਸਾ ਵਿੱਚ ਹੋਏ ਸਮਾਗਮ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਲਗਭਗ 4,873 ਕਰੋੜ ਰੁਪਏ ਲਾਗਤ ਦੇ 96 ਪ੍ਰੋਜੈਕਟਾਂ ਦੀ ਸ਼ੁਰੂਆਤ ਕੀਤੀ।....
ਨਵੀਂ ਦਿੱਲੀ, 25 ਅਪ੍ਰੈਲ : ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਸੂਰਤ ਸੈਸ਼ਨ ਕੋਰਟ ਵਲੋਂ ਦੋਸ਼ੀ ਠਹਿਰਾਏ ਜਾਣ 'ਤੇ ਰੋਕ ਲਗਾਉਣ ਦੀ ਉਨ੍ਹਾਂ ਦੀ ਪਟੀਸ਼ਨ ਨੂੰ ਖਾਰਿਜ ਕੀਤੇ ਜਾਣ ਤੋਂ ਬਾਅਦ ਗੁਜਰਾਤ ਹਾਈ ਕੋਰਟ ਦਾ ਰੁਖ ਕੀਤਾ ਹੈ। ਸੂਰਤ ਸੈਸ਼ਨ ਅਦਾਲਤ ਨੇ ਵੀਰਵਾਰ ਨੂੰ ਕਾਂਗਰਸ ਨੇਤਾ ਰਾਹੁਲ ਗਾਂਧੀ ਦੀ ਭਾਜਪਾ ਵਿਧਾਇਕ ਪੂਰਨੇਸ਼ ਮੋਦੀ ਦੁਆਰਾ ਦਾਇਰ ਅਪਰਾਧਿਕ ਮਾਣਹਾਨੀ ਦੇ ਕੇਸ ਵਿਚ ਮੈਜਿਸਟ੍ਰੇਟ ਅਦਾਲਤ ਦੁਆਰਾ ਉਨ੍ਹਾਂ ਨੂੰ ਸੁਣਾਈ ਗਈ ਦੋ ਸਾਲ ਦੀ ਸਜ਼ਾ ਨੂੰ ਰੋਕਣ ਦੀ ਅਪੀਲ ਨੂੰ ਖਾਰਜ ਕਰ ਦਿੱਤਾ।....
ਭੋਪਾਲ, 24 ਅਪ੍ਰੈਲ : ਬਰੇਸੀਆ (ਭੋਪਾਲ) ਵਿੱਚ ਇੱਕ ਭਿਆਨਕ ਸੜਕ ਹਾਦਸੇ ‘ਚ ਤਿੰਨ ਲੋਕਾਂ ਦੀ ਮੌਤ ਹੋ ਜਾਣ ਦੀ ਖ਼ਬਰ ਹੈ।ਮਿਲੀ ਜਾਣਕਾਰੀ ਅਨੁਸਾਰ ਸੋਮਵਾਰ ਸਵੇਰ ਸਮੇਂ ਵਿਦਿਸ਼ਾ ਰੋਡ ਤੇ ਕੁਲਹੋਰ ਕਰਾਸਰੋਡ ਨੇੜੇ ਬਾਇਓ ਕੋਲਾ ਫੈਕਟਰੀ ਸਾਹਮਣੇ ਇੱਕ ਤੇਜ਼ ਰਫਤਾਰ ਟਰੱਕ ਨੇ ਸਵਾਰੀਆਂ ਨਾਲ ਭਰੇ ਆਟੋ ਨੂੰ ਟੱਕਰ ਮਾਰ ਦਿੱਤੀ, ਜਿਸ ਤੋਂ ਬਾਅਦ ਟਰੱਕ ਚਾਲਕ ਆਟੋ ਨੂੰ ਕਾਫੀ ਦੂਰ ਤੱਕ ਘਸੀਟਦਾ ਹੋਇਆ ਲੈ ਗਿਆ, ਆਟੋ ਵਿੱਚ 6 ਲੋਕ ਸਵਾਰ ਸਨ। ਇਸ ਹਾਦਸੇ ਦਾ ਇੱਕ ਵੀਡੀਓ ਵੀ ਸਾਹਮਣੇ ਆਇਆ ਹੈ। ਜਿਸ ਕਾਰਨ ਮੌਕੇ 'ਤੇ....
ਕੋਚੀ, 24 ਅਪ੍ਰੈਲ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਕੇਰਲ ਦੇ ਕੋਚੀ ਵਿੱਚ ਰੋਡ ਸ਼ੋਅ ਕੀਤਾ। ਭਾਰਤੀ ਜਨਤਾ ਪਾਰਟੀ ਦੇ ਵਰਕਰਾਂ ਅਤੇ ਸਮਰਥਕਾਂ ਸਮੇਤ ਹਜ਼ਾਰਾਂ ਲੋਕ ਆਈਐਨਐਸ ਗਰੁੜਾ ਜਲ ਸੈਨਾ ਹਵਾਈ ਅੱਡੇ ਤੋਂ ਪ੍ਰੋਗਰਾਮ ਵਾਲੀ ਥਾਂ ਤੱਕ ਉਨ੍ਹਾਂ ਦੇ ਰੋਡ ਸ਼ੋਅ ਦੇ ਲਗਭਗ ਦੋ ਕਿਲੋਮੀਟਰ ਲੰਬੇ ਰਸਤੇ ਦੇ ਦੋਵੇਂ ਪਾਸੇ ਕਤਾਰਾਂ ਵਿਚ ਖੜ੍ਹੇ ਸਨ। ਮੋਦੀ ਸ਼ਾਮ 5 ਵਜੇ ਤੋਂ ਬਾਅਦ ਨੇਵਲ ਏਅਰ ਸਟੇਸ਼ਨ 'ਤੇ ਉਤਰੇ ਅਤੇ ਕਰੀਬ 5.40 ਵਜੇ ਉਥੋਂ ਆਪਣਾ ਰੋਡ ਸ਼ੋਅ ਸ਼ੁਰੂ ਕੀਤਾ। ਕੇਰਲ ਦੇ ਰਵਾਇਤੀ....