ਰਾਸ਼ਟਰੀ

ਗਲੋਬਲ ਪੰਜਾਬੀ ਐਸੋਸੀਏਸ਼ਨ ਵੱਲੋਂ ਨਵੀਂ ਦਿੱਲੀ ਵਿਖੇ ਵਿਸਾਖੀ ਦਾ ਤਿਉਹਾਰ 14 ਅਪ੍ਰੈਲ ਨੂੰ : ਇਕਬਾਲ ਲਾਲਪੁਰਾ
ਪੰਜਾਬੀ ਤੇ ਪੰਜਾਬ ਹਿਤੈਸ਼ੀਆਂ ’ਚ ਜਸ਼ਨ ਪ੍ਰਤੀ ਭਾਰੀ ਉਤਸ਼ਾਹ : ਡਾ: ਧਾਲੀਵਾਲ ਨਵੀਂ ਦਿੱਲੀ, 11 ਅਪ੍ਰੈਲ : ਗਲੋਬਲ ਪੰਜਾਬੀ ਐਸੋਸੀਏਸ਼ਨ ਵੱਲੋਂ ਨਵੀਂ ਦਿੱਲੀ ਵਿਖੇ ਵਿਸਾਖੀ ਦਾ ਤਿਉਹਾਰ ਮਨਾਇਆ ਜਾ ਰਿਹਾ ਹੈ। ਐਸੋਸੀਏਸ਼ਨ ਦੇ ਸਰਪ੍ਰਸਤ ਅਤੇ ਰਾਸ਼ਟਰੀ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਸ: ਇਕਬਾਲ ਸਿੰਘ ਲਾਲਪੁਰਾ ਅਤੇ ਐਸੋਸੀਏਸ਼ਨ ਦੇ ਪ੍ਰਧਾਨ ਕੁਲਵੰਤ ਸਿੰਘ ਧਾਲੀਵਾਲ ਦੀ ਅਗਵਾਈ ’ਚ ਇਹ ਜਸ਼ਨ 14 ਅਪ੍ਰੈਲ 2023 ਦਿਨ ਸ਼ੁੱਕਰਵਾਰ ਨੂੰ 95-ਲੋਧੀ ਅਸਟੇਟ ਲੋਧੀ ਰੋਡ ਵਿਖੇ ਹੋਵੇਗਾ। ਜਸ਼ਨ ਦਾ ਮਕਸਦ....
ਆਮ ਆਦਮੀ ਪਾਰਟੀ ਨੂੰ ਮਿਲਿਆ ਰਾਸ਼ਟਰੀ ਪਾਰਟੀ ਦਾ ਦਰਜਾ
ਨਵੀਂ ਦਿੱਲੀ, 10 ਅਪ੍ਰੈਲ : ਆਮ ਆਦਮੀ ਪਾਰਟੀ ਨੂੰ ਕੌਮੀ ਪਾਰਟੀ ਦਾ ਦਰਜਾ ਮਿਲ ਗਿਆ ਹੈ। ਇਸ ਤੋਂ ਇਲਾਵਾ ਸ਼ਰਦ ਪਵਾਰ ਦੀ ਨੈਸ਼ਨਲਿਸਟ ਕਾਂਗਰਸ ਪਾਰਟੀ (ਐੱਨ.ਸੀ.ਪੀ.) ਅਤੇ ਮਮਤਾ ਬੈਨਰਜੀ ਦੀ ਤ੍ਰਿਣਮੂਲ ਕਾਂਗਰਸ ਤੋਂ ਰਾਸ਼ਟਰੀ ਪਾਰਟੀ ਦਾ ਦਰਜਾ ਖੋਹ ਲਿਆ ਗਿਆ ਹੈ। ਇਸ ਨਾਲ ਭਾਰਤੀ ਕਮਿਊਨਿਸਟ ਪਾਰਟੀ (ਮਾਰਕਸਵਾਦੀ) ਤੋਂ ਰਾਸ਼ਟਰੀ ਪਾਰਟੀ ਦਾ ਦਰਜਾ ਵੀ ਖੋਹ ਲਿਆ ਗਿਆ ਹੈ। ਇਹ ਜਾਣਕਾਰੀ ਚੋਣ ਕਮਿਸ਼ਨ ਨੇ ਦਿੱਤੀ ਹੈ। ਦਰਅਸਲ 2016 ਵਿੱਚ ਚੋਣ ਕਮਿਸ਼ਨ ਨੇ ਰਾਸ਼ਟਰੀ ਪਾਰਟੀ ਅਹੁਦਿਆਂ ਦੀ ਸਮੀਖਿਆ ਲਈ....
ਮੰਦਰ ’ਚ ਮੌਜੂਦ ਲੋਕਾਂ ’ਤੇ ਦਰੱਖ਼ਤ ਡਿੱਗਣ ਕਾਰਨ 7 ਦੀ ਮੌਤ, 37 ਜ਼ਖ਼ਮੀ 
ਅਕੋਲਾ 10 ਅਪ੍ਰੈਲ : ਮਹਾਰਾਸ਼ਟਰ ਦੇ ਅਕੋਲਾ ਜ਼ਿਲ੍ਹੇ ’ਚ ਸ਼ਾਮ ਨੂੰ ਮੰਦਰ ’ਚ ਮੌਜੂਦ ਲੋਕਾਂ ’ਤੇ ਦਰੱਖ਼ਤ ਡਿੱਗਣ ਕਾਰਨ 7 ਦੀ ਮੌਤ ਹੋ ਗਈ ਜਦਕਿ 37 ਹੋਰ ਜ਼ਖ਼ਮੀ ਹੋ ਗਏ। ਬਾਬੂਜੀ ਮਹਾਰਾਜ ਮੰਦਰ ’ਚ ਵੱਡੀ ਗਿਣਤੀ ’ਚ ਲੋਕ ਮਹਾਆਰਤੀ ਲਈ ਇਕੱਠੇ ਹੋਏ ਸਨ। ਦਰੱਖ਼ਤ 100 ਸਾਲ ਪੁਰਾਣਾ ਦੱਸਿਆ ਜਾ ਰਿਹਾ ਹੈ। ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਦੱਸਿਆ ਗਿਆ ਕਿ ਸ਼ਾਮ ਦੇ ਸਮੇਂ ਆਰਤੀ ਦੌਰਾਨ ਤੇਜ਼ ਹਵਾ ਚੱਲਣ ਤੇ ਮੀਂਹ ਕਾਰਨ ਉੱਥੇ ਲੱਗੇ ਟੀਨ ਦੇ ਹੇਠਾਂ ਲੋਕ ਇਕੱਠੇ ਹੋ ਗਏ ਸਨ। ਇਸ ਦੌਰਾਨ ਸੌ ਸਾਲ ਪੁਰਾਣਾ ਦਰੱਖ਼ਤ ਉਸ ’ਤੇ....
ਝੱਜਰ ‘ਚ ਇੱਕ ਵਿਅਕਤੀ ਨੇ ਆਪਣੀ ਪਤਨੀ ਤੇ ਦੋ ਬੱਚਿਆਂ ਦਾ ਕਤਲ ਕਰਨ ਤੋਂ ਬਾਅਦ ਕੀਤੀ ਖੁਦਕੁਸ਼ੀ
ਝੱਜਰ, 10 ਅਪ੍ਰੈਲ : ਹਰਿਆਣਾ ਦੇ ਝੱਜਰ ਦੇ ਪਿੰਡ ਮਦਾਨਾ ਖੁਰਦ ਵਿੱਚ ਪਤੀ ਨੇ ਆਪਣੀ ਪਤਨੀ ਤੇ ਦੋ ਬੱਚਿਆਂ ਦਾ ਕਤਲ ਕਰਨ ਤੋਂ ਬਾਅਦ ਖੁਦ ਵੀ ਫਾਹਾ ਲੈ ਕੇ ਖੁਦਕੁਸ਼ੀ ਕਰਨ ਦੀ ਖ਼ਬਰ ਸਾਹਮਣੇ ਆਈ ਹੈ। ਮਿਲੀ ਜਾਣਕਾਰੀ ਅਨੁਸਾਰ ਜਦੋਂ ਸੋਮਵਾਰ ਦੀ ਸਵੇਰੇ ਪਰਿਵਾਰ ਦਾ ਕੋਈ ਮੈਂਬਰ ਨਾ ਦਿੱਸਿਆ ਤਾਂ ਗੁਆਂਢੀਆਂ ਨੇ ਘਰ ਅੰਦਰ ਦੇਖਿਆ ਤਾਂ ਇਹ ਦਰਦਨਾਕ ਘਟਨਾਂ ਸਾਹਮਣੇ ਆਈ। ਇਸਦੀ ਸੂਚਨਾ ਮਿਲਦੇ ਹੀ ਝੱਜਰ ਪੁਲਿਸ ਅਧਿਕਾਰੀ ਮੌਕੇ ਤੇ ਪੁੱਜੇ, ਜਿੰਨ੍ਹਾਂ ਨੇ ਇਸ ਘਟਨਾਂ ਸਬੰਧੀ ਜਾਂਚ ਪੜਤਾਲ ਕਰਨ ਤੋਂ ਬਾਅਦ....
ਭਾਰਤ ’ਚ ਕੋਰੋਨਾ ਵਾਇਰਸ ਦੇ 5,357 ਨਵੇਂ ਮਾਮਲੇ ਆਏ ਸਾਹਮਣੇ, 11 ਮੌਤਾਂ 
ਨਵੀਂ ਦਿੱਲੀ, 09 ਅਪ੍ਰੈਲ : ਦੇਸ਼ 'ਚ ਇਕ ਵਾਰ ਫਿਰ ਕੋਰੋਨਾ ਵਾਇਰਸ ਦਾ ਖ਼ਤਰਾ ਮੰਡਰਾ ਰਿਹਾ ਹੈ। ਸਿਹਤ ਮੰਤਰਾਲੇ ਦੇ ਅੰਕੜਿਆਂ ਮੁਤਾਬਕ ਪਿਛਲੇ 24 ਘੰਟਿਆਂ 'ਚ ਕੋਰੋਨਾ ਵਾਇਰਸ ਦੇ 5,357 ਨਵੇਂ ਮਾਮਲੇ ਸਾਹਮਣੇ ਆਏ ਹਨ, ਜਿਸ ਨਾਲ ਕੋਵਿਡ 19 ਦੇ ਸਰਗਰਮ ਮਾਮਲਿਆਂ ਦੀ ਗਿਣਤੀ ਵਧ ਕੇ 32,814 ਹੋ ਗਈ ਹੈ। ਸਿਹਤ ਮੰਤਰਾਲੇ ਮੁਤਾਬਿਕ ਪਿਛਲੇ 24 ਘੰਟਿਆਂ 'ਚ ਦੇਸ਼ 'ਚ ਕੋਰੋਨਾ ਕਾਰਨ 11 ਨਵੀਆਂ ਮੌਤਾਂ ਹੋਈਆਂ ਹਨ, ਜਿਸ ਨਾਲ ਦੇਸ਼ 'ਚ ਕੋਰੋਨਾ ਵਾਇਰਸ ਕਾਰਨ ਮਰਨ ਵਾਲਿਆਂ ਦੀ ਗਿਣਤੀ 5,30,965 ਹੋ ਗਈ ਹੈ।....
ਦੇਸ਼ ‘ਚ ਪਵੇਗੀ ਅੱਤ ਦੀ ਗਰਮੀ, ਆਉਣ ਵਾਲੇ ਦਿਨਾਂ ‘ਚ ਵਧ ਸਕਦਾ ਤਾਪਮਾਨ
ਨਵੀਂ ਦਿੱਲੀ, 09 ਅਪ੍ਰੈਲ : ਪੰਜਾਬ, ਹਰਿਆਣਾ, ਉੱਤਰ ਪ੍ਰਦੇਸ਼ ਅਤੇ ਰਾਜਧਾਨੀ ਦਿੱਲੀ ਸਮੇਤ ਦੇਸ਼ ਦੇ ਉੱਤਰ ਪੱਛਮੀ ਰਾਜਾਂ ਵਿੱਚ ਹਾਲੇ ਗਰਮੀ ਤੋਂ ਰਾਹਤ ਰਹੇਗੀ। ਭਾਰਤੀ ਮੌਸਮ ਵਿਭਾਗ ਦੇ ਮੁਤਾਬਕ ਇਨ੍ਹਾਂ ਖੇਤਰਾਂ ਵਿੱਚ ਫਿਲਹਾਲ ਮੌਸਮ ਵਿੱਚ ਕੋਈ ਵੱਡਾ ਬਦਲਾਅ ਨਹੀਂ ਆਉਣ ਵਾਲਾ ਹੈ। ਭਾਰਤੀ ਮੌਸਮ ਵਿਭਾਗ ਨੇ ਕਿਹਾ ਕਿ ਅਗਲੇ ਪੰਜ ਦਿਨਾਂ ਵਿੱਚ ਦੇਸ਼ ਦੇ ਜ਼ਿਆਦਾਤਰ ਹਿੱਸਿਆਂ ਵਿੱਚ ਤਾਪਮਾਨ ਵਿੱਚ 2 ਤੋਂ 4 ਡਿਗਰੀ ਸੈਲਸੀਅਸ ਦਾ ਵਾਧਾ ਹੋਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਦੀ ਭਵਿੱਖਬਾਣੀ ਅਨੁਸਾਰ ਅਗਲੇ....
ਬਾਂਦੀਪੁਰ ਟਾਈਗਰ ਰਿਜ਼ਰਵ 'ਚ ਜੰਗਲ ਸਫਾਰੀ 'ਚ ਇੱਕ ਵੱਖਰੇ ਅੰਦਾਜ਼ ਵਿੱਚ ਦਿਖੇ ਪੀ.ਐਮ ਮੋਦੀ
ਕਰਨਾਟਕ, 09 ਅਪ੍ਰੈਲ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕਰਨਾਟਕ ਦੇ ਬਾਂਦੀਪੁਰ ਟਾਈਗਰ ਰਿਜ਼ਰਵ ਪਹੁੰਚੇ। ਇਸ ਦੌਰਾਨ ਪੀਐਮ ਮੋਦੀ ਨੇ ਥੇਪਾਕਾਡੂ ਹਾਥੀ ਕੈਂਪ ਵਿੱਚ ਹਾਥੀ ਨੂੰ ਗੰਨਾ ਵੀ ਖੁਆਇਆ। ਪ੍ਰਧਾਨ ਮੰਤਰੀ ਮੋਦੀ ਨੇ ਆਸਕਰ ਜੇਤੂ ਡਾਕੂਮੈਂਟਰੀ 'ਦਿ ਐਲੀਫੈਂਟ ਵਿਸਪਰਸ' ਦੇ ਪਿੱਛੇ ਦੀ ਜੋੜੀ ਬੋਮਨ-ਬੇਲੀ ਨਾਲ ਵੀ ਮੁਲਾਕਾਤ ਕੀਤੀ। ਦੱਸ ਦੇਈਏ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਕਰਨਾਟਕ ਦੇ ਬਾਂਦੀਪੁਰ ਟਾਈਗਰ ਰਿਜ਼ਰਵ ਦਾ ਦੌਰਾ ਕੀਤਾ। ਪ੍ਰਧਾਨ ਮੰਤਰੀ ਮੋਦੀ ਅੱਜ ਬਾਂਦੀਪੁਰ ਨੈਸ਼ਨਲ ਪਾਰਕ....
ਰਾਹੁਲ ਗਾਂਧੀ ਨੇ ਅਡਾਨੀ ਮੁੱਦੇ ਤੇ ਫਿਰ ਕੀਤਾ ਟਵੀਟ, ਪੰਜ ਸਾਬਕਾ ਕਾਂਗਰਸੀਆਂ ਦਾ ਨਾਮ ਅਡਾਨੀ ਨਾਲ ਜੋੜ ਵਿੰਨਿ੍ਹਆ ਨਿਸ਼ਾਨਾਂ
ਨਵੀਂ ਦਿੱਲੀ, 08 ਅਪ੍ਰੈਲ : ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਸ਼ਨੀਵਾਰ ਨੂੰ ਫਿਰ ਇੱਕ ਟਵੀਟ ਕਰਦਿਆਂ ਅਡਾਨੀ ਮੁੱਦੇ ਤੇ ਸਵਾਲ ਖੜ੍ਹੇ ਕਰਦਿਆਂ ਲਿਖਿਆ ਕਿ ਸੱਚਾਰੀ ਲੁਕਾਉਂਦੇ ਨੇ, ਇਸ ਲਈ ਰੋਣ ਭਟਕਾਉਂਦੇ ਨੇ। ਉਨ੍ਹਾਂ ਕਿਹਾ ਕਿ ਅਡਾਨੀ ਦੀਆਂ ਕੰਪਨੀਆਂ ਵਿੱਚ 20 ਹਜ਼ਾਰ ਕਰੋੜ ਬੇਨਾਮੀ ਪੈਸੇ ਕਿਸ ਦੇ ਹਨ?, ਰਾਹੁਲ ਗਾਂਧੀ ਨੇ ਉਨ੍ਹਾਂ ਤੋਂ ਇਲਾਵਾ ਕਾਂਗਰਸ ਪਾਰਟੀ ਦੇ ਸਾਬਕਾ ਪੰਜ ਆਗੂਆਂ ਨੂੰ ਵੀ ਅਡਾਨੀ ਨਾਲ ਜੋੜਿਆ। ਉਨ੍ਹਾਂ ਟਵਿਟਰ ਤੇ ਇੱਕ ਫੋਟੋ ਵੀ ਸ਼ੇਅਰ ਕੀਤੀ, ਜਿਸ ਵਿੱਚ ਪੰਜ ਆਗੂਆਂ....
ਕਰਨਾਲ ਨੇੜੇ ਦਿੱਲੀ-ਚੰਡੀਗੜ੍ਹ ਨੈਸ਼ਨਲ ਹਾਈਵੇ ਤੇ ਹੋਏ ਦਰਦਨਾਕ ਹਾਦਸੇ ‘ਚ ਚਾਰ ਲੋਕਾਂ ਦੀ ਮੌਤ
ਕਰਨਾਲ, 08 ਅਪ੍ਰੈਲ : ਕਰਨਾਲ ਨੇੜੇ ਦਿੱਲੀ-ਚੰਡੀਗੜ੍ਹ ਨੈਸ਼ਨਲ ਹਾਈਵੇ ਤੇ ਹੋਏ ਦਰਦਨਾਕ ਹਾਦਸੇ ‘ਚ ਚਾਰ ਲੋਕਾਂ ਦੀ ਮੌਤ ਹੋ ਜਾਣ ਦੀ ਖ਼ਬਰ ਹੈ। ਮਿਲੀ ਜਾਣਕਾਰੀ ਅਨੁਸਾਰ ਇੱਕ ਟਰੱਕ ਨੇ ਖੜ੍ਹੀਆਂ ਦੋ ਕਾਰਾਂ ਨੂੰ ਟੱਕਰ ਮਾਰ ਦਿੱਤੀ, ਟੱਕਰ ਐਨੀ ਜਬਰਦਸਤ ਸੀ ਕਿ ਚਾਰ ਲੋਕਾਂ ਦੀ ਮੌਕੇ ਤੇ ਹੀ ਮੌਤ ਅਤੇ ਚਾਰ ਗੰਭੀਰ ਰੂਪ ਵਿੱਚ ਜਖ਼ਮੀ ਹੋ ਗਏ। ਮ੍ਰਿਤਕਾਂ ਵਿੱਚ ਤਿੰਨ ਅੰਮ੍ਰਿਤਸਰ ਸਾਹਿਬ ਦੇ ਵਸਨੀਕ ਸਨ ਅਤੇ ਇੱਕ ਰੋਹਤਕ ਵਾਸੀ ਸੀ। ਪੁਲਿਸ ਨੂੰ ਦਿੱਲੀ ਸਿਕਾਇਤ ਵਿੱਚ ਕੁੰਜਪੁਰਾ ਦੇ ਪਾਰਥ ਨੇ ਦੱਸਿਆ ਕਿ ਉਹ....
ਪੀਐੱਮ ਮੋਦੀ ਨੇ ਚੇਨਈ ਅਤੇ ਕੋਇੰਬਟੂਰ ਵਿਚਾਲੇ ਵੰਦੇ ਭਾਰਤ ਐਕਸਪ੍ਰੈੱਸ ਨੂੰ ਹਰੀ ਝੰਡੀ ਦਿਖਾ ਕੀਤਾ ਰਵਾਨਾ
ਕੋਇੰਬਟੂਰ, 08 ਅਪ੍ਰੈਲ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ਨੀਵਾਰ ਨੂੰ ਚੇਨਈ ਅਤੇ ਕੋਇੰਬਟੂਰ ਵਿਚਾਲੇ ਵੰਦੇ ਭਾਰਤ ਐਕਸਪ੍ਰੈੱਸ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਦੱਸ ਦੇਈਏ ਕਿ ਪੀਐੱਮ ਮੋਦੀ ਨੇ ਇੱਕ ਦਿਨ ਵਿੱਚ ਦੂਜੀ ਵੰਦੇ ਭਾਰਤ ਟਰੇਨ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ ਹੈ। ਇਸ ਤੋਂ ਪਹਿਲਾਂ ਉਨ੍ਹਾਂ ਨੇ ਚੇਨਈ, ਤਾਮਿਲਨਾਡੂ 'ਚ ਰੋਡ ਸ਼ੋਅ ਕੀਤਾ। ਇਸ ਦੇ ਨਾਲ ਹੀ ਅੱਜ ਪੀਐੱਮ ਮੋਦੀ ਨੇ ਚੇਨਈ ਅੰਤਰਰਾਸ਼ਟਰੀ ਹਵਾਈ ਅੱਡੇ ਦੀ ਨਵੀਂ ਏਕੀਕ੍ਰਿਤ ਟਰਮੀਨਲ ਬਿਲਡਿੰਗ (ਫੇਜ਼-1) ਦਾ....
ਬਲਰਾਮਪੁਰ 'ਚ ਟਰੱਕ-ਕਾਰ ਦੀ ਟੱਕਰ 'ਚ 3 ਬੱਚਿਆਂ ਸਮੇਤ 6 ਲੋਕਾਂ ਦੀ ਮੌਤ 
ਲਖਨਊ , 08 ਅਪ੍ਰੈਲ : ਉੱਤਰ ਪ੍ਰਦੇਸ਼ ਦੇ ਬਲਰਾਮਪੁਰ ਜ਼ਿਲੇ 'ਚ ਇਕ ਭਿਆਨਕ ਸੜਕ ਹਾਦਸੇ ਦੀ ਖਬਰ ਸਾਹਮਣੇ ਆ ਰਹੀ ਹੈ। ਇੱਥੇ ਟਰੱਕ ਅਤੇ ਕਾਰ ਵਿਚਾਲੇ ਜ਼ਬਰਦਸਤ ਟੱਕਰ ਹੋ ਗਈ। ਜਿਸ ਵਿੱਚ ਇੱਕੋ ਪਰਿਵਾਰ ਦੇ 6 ਲੋਕਾਂ ਦੀ ਜਾਨ ਚਲੀ ਗਈ। ਖਬਰਾਂ ਅਨੁਸਾਰ ਸੜਕ ਹਾਦਸੇ ਵਿੱਚ ਮਰਨ ਵਾਲਿਆਂ ਵਿੱਚ ਤਿੰਨ ਬੱਚੇ ਵੀ ਸ਼ਾਮਲ ਹਨ। ਹਾਦਸੇ ਦਾ ਸ਼ਿਕਾਰ ਹੋਣ ਵਾਲਾ ਪਰਿਵਾਰ ਦੇਵਰੀਆ ਜ਼ਿਲ੍ਹੇ ਦਾ ਰਹਿਣ ਵਾਲਾ ਦੱਸਿਆ ਜਾਂਦਾ ਹੈ। ਇਸ ਦੇ ਨਾਲ ਹੀ ਹਾਦਸੇ ਦੀ ਸੂਚਨਾ ਮਿਲਦੇ ਹੀ ਪੁਲਸ ਟੀਮ ਨੇ ਮੌਕੇ 'ਤੇ ਪਹੁੰਚ ਕੇ....
ਕੇਂਦਰ ਸਰਕਾਰ ਨੇ ਜੇਲ੍ਹਾਂ ’ਚ ਬੰਦ ਗ਼ਰੀਬ ਕੈਦੀਆਂ ਨੂੰ ਵਿੱਤੀ ਮਦਦ ਦੇਣ ਲਈ ਵਿਸ਼ੇਸ਼ ਯੋਜਨਾ ਸ਼ੁਰੂ ਕਰਨ ਦਾ ਕੀਤਾ  ਫ਼ੈਸਲਾ 
ਨਵੀਂ ਦਿੱਲੀ, 07 ਅਪ੍ਰੈਲ : ਕੇਂਦਰ ਸਰਕਾਰ ਨੇ ਜੇਲ੍ਹਾਂ ’ਚ ਬੰਦ ਗ਼ਰੀਬ ਕੈਦੀਆਂ ਨੂੰ ਵਿੱਤੀ ਮਦਦ ਦੇਣ ਲਈ ਇਕ ਵਿਸ਼ੇਸ਼ ਯੋਜਨਾ ਸ਼ੁਰੂ ਕਰਨ ਦਾ ਫ਼ੈਸਲਾ ਕੀਤਾ ਹੈ। ਇਸ ਤਹਿਤ ਸਰਕਾਰ ਜੇਲ੍ਹਾਂ ’ਚ ਬੰਦ ਗ਼ਰੀਬ ਕੈਦੀਆਂ ਦੀ ਜ਼ਮਾਨਤ ਰਕਮ ਭਰੇਗੀ। ਜੁਰਮਾਨਾ ਭਰਨ ’ਚ ਅਸਮਰੱਥ ਕੈਦੀਆਂ ਨੂੰ ਵੀ ਸਰਕਾਰ ਮਦਦ ਦੇਵੇਗੀ। ਇਸ ਕਦਮ ਨਾਲ ਜੇਲ੍ਹਾਂ ’ਚ ਭੀੜ ਘੱਟ ਹੋਣ ਦੀ ਉਮੀਦ ਹੈ, ਕਿਉਂਕਿ ਵੱਡੀ ਗਿਣਤੀ ’ਚ ਕੈਦੀ ਜ਼ਮਾਨਤ ਰਕਮ ਨਾ ਭਰ ਸਕਣ ਕਾਰਨ ਜੇਲ੍ਹਾਂ ’ਚ ਬੰਦ ਹਨ। ਗ੍ਰਹਿ ਮੰਤਰਾਲੇ ਨੇ ਇਕ ਬਿਆਨ ’ਚ ਕਿਹਾ ਹੈ ਕਿ....
ਸਿਲੰਡਰ ਫਟਣ ਕਾਰਨ ਦੋ ਮੰਜਿਲਾ ਘਰ ‘ਚ ਲੱਗੀ ਅੱਗ ਕਾਰਨ 4 ਬੱਚਿਆਂ ਦੀ ਮੌਤ 
ਚਕਾਰਤਾ, 07 ਅਪ੍ਰੈਲ : ਉਤਰਾਖੰਡ ਦੇ ਚਕਾਰਤਾ ਦੇ ਤਿਊਣੀ ਇਲਾਕੇ ਵਿੱਚ ਇੱਕ ਦੋ ਮੰਜਿਲਾ ਘਰ ‘ਚ ਸਿਲੰਡਰ ਫਟਣ ਕਾਰਨ ਲੱਗੀ ਅੱਗ ਕਾਰਨ 4 ਬੱਚਿਆਂ ਦੀ ਮੌਤ ਹੋ ਜਾਣ ਦੀ ਖ਼ਬਰ ਹੈ। ਮ੍ਰਿਤਕਾਂ ਦੀ ਪਛਾਣ ਅਧਿਰਾ (2 ਸਾਲ 6 ਮਹੀਨੇ), ਸੌਜਲ (5 ਸਾਲ 6 ਮਹੀਨੇ), ਸਮ੍ਰਿਧੀ (9) ਅਤੇ ਸੋਨਮ (9) ਵਜੋਂ ਹੋਈ ਹੈ। ਅੱਗ ਤੇ ਕਾਬੂ ਪਾਉਣ ਲਈ ਮੌਕੇ ਤੇ ਪਹੁੰਚੀਆਂ ਫਾਇਰ ਬ੍ਰਿਗੇਡ ਗੱਡੀਆਂ ਵਿੱਚ ਪਾਣੀ ਘੱਟ ਹੋਣ ਕਰਕੇ ਅੱਗ ਤੇ ਕਾਬੂ ਨਹੀਂ ਪਾਇਆ ਜਾ ਸਕਿਆ। ਜਿਸ ਕਾਰਨ ਅੱਗ ਨੇ ਭਿਆਨਕ ਰੂਪ ਧਾਰਨ ਕਰਲਿਆ। ਪੁਲਿਸ ਨੇ....
'ਕੋਰੋਨਾ ਵਾਇਰਸ ਨੂੰ ਲੈ ਕੇ ਤਿਆਰ ਰਹਿਣ ਰਾਜ ਸਰਕਾਰਾਂ' : ਕੇਂਦਰੀ ਸਿਹਤ ਮੰਤਰੀ
ਦੇਸ਼ 'ਚ ਕੋਰੋਨਾ ਦੇ ਵਧਦੇ ਮਾਮਲਿਆਂ ਨੂੰ ਦੇਖਦੇ ਹੋਏ ਕੇਂਦਰ ਸਰਕਾਰ ਵੀ ਅਲਰਟ ਮੋਡ 'ਤੇ ਹੈ। ਕੇਂਦਰੀ ਸਿਹਤ ਮੰਤਰੀ ਮਾਂਡਵੀਆ ਨੇ ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਦੇ ਸਿਹਤ ਮੰਤਰੀਆਂ ਨਾਲ ਮੀਟਿੰਗ ਕੀਤੀ। ਨਵੀਂ ਦਿੱਲੀ, 07 ਅਪ੍ਰੈਲ : ਦੇਸ਼ 'ਚ ਕੋਰੋਨਾ ਦੇ ਵਧਦੇ ਮਾਮਲਿਆਂ ਨੂੰ ਦੇਖਦੇ ਹੋਏ ਕੇਂਦਰ ਸਰਕਾਰ ਵੀ ਅਲਰਟ ਮੋਡ 'ਤੇ ਹੈ। ਕੇਂਦਰ ਸਰਕਾਰ ਵੱਲੋਂ ਸਾਰੇ ਰਾਜਾਂ ਲਈ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ ਹਨ। ਦਰਅਸਲ, ਕੇਂਦਰੀ ਸਿਹਤ ਮੰਤਰੀ ਮਨਸੁਖ ਮਾਂਡਵੀਆ ਨੇ ਸ਼ੁੱਕਰਵਾਰ ਦੁਪਹਿਰ ਨੂੰ....
ਰਾਜਸਥਾਨ ਦੇ ਅਲਵਰ 'ਚ ਟੈਂਪੂ ਤੇ ਟਰੈਕਟਰ ਦੀ ਟੱਕਰ, 4 ਲੋਕਾਂ ਦੀ ਮੌਤ, ਗੁੱਸੇ 'ਚ ਭੀੜ ਨੇ ਟਰੈਕਟਰ ਨੂੰ ਲਗਾਈ ਅੱਗ
ਅਲਵਰ, 07 ਅਪ੍ਰੈਲ : ਰਾਜਸਥਾਨ ਤੇ ਅਲਵਰ ‘ਚ ਵਾਪਰੇ ਇੱਕ ਸੜਕ ਹਾਦਸੇ ‘ਚ 4 ਲੋਕਾਂ ਦੀ ਮੌਤ ਹੋ ਜਾਣ ਦੀ ਦੁੱਖਦਾਈ ਖਬਰ ਹੈ। ਮਿਲੀ ਜਾਣਕਾਰੀ ਅਨੁਸਾਰ ਸਵਾਰੀਆਂ ਨੂੰ ਲੈ ਕੇ ਜਾ ਰਹੇ ਇੱਕ ਟੈਂਪੂ ਤੇ ਬਜਰੀ ਨਾਲ ਭਰੀ ਟਰੈਕਟਰ-ਟਰਾਲੀ ਟੱਕਰ ਹੋਣ ਤੋਂ ਬਾਅਦ ਪਲਟ ਗਈ, ਜਿਸ ਕਾਰਨ ਤਿੰਨ ਬੱਚਿਆਂ ਸਮੇਤ ਪਿਤਾ ਦੀ ਮੌਤ ਹੋ ਗਈ। ਇਹ ਘਟਨਾਂ ਬੀਤੀ ਰਾਤ ਤਕਰੀਬਨ 9-00 ਵਜੇ ਦੀ ਕਠੂਮਾਰ ਥਾਣੇ ਦੇ ਅਧੀਨ ਪੈਂਦੇ ਪਿੰਡ ਖੇੜਾ ਮੈਦਾ ਦੇ ਭਾਨੋਖਰ ਰੋਡ ਦੀ ਹੈ। ਇਹ ਹਾਦਸਾ ਨਜਾਇਜ਼ ਤੌਰ ਦੇ ਬੱਜਰੀ ਲੈ ਕੇ ਜਾ ਰਹੇ....