ਰਾਸ਼ਟਰੀ

ਪੀਐਮ ਮੋਦੀ ਮੁੜ ਬਣੇ ਦੁਨੀਆ ਦੇ ਸਭ ਤੋਂ ਪਸੰਦੀਦਾ ਲੀਡਰ
ਨਵੀਂ ਦਿੱਲੀ, 03 ਫਰਵਰੀ : ਦੁਨੀਆ ਦੇ ਸਭ ਤੋਂ ਵੱਡੇ ਲੋਕਤੰਤਰ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪ੍ਰਸਿੱਧੀ ਦੇ ਮਾਮਲੇ ਵਿੱਚ 22 ਦੇਸ਼ਾਂ ਦੇ ਦਿੱਗਜ ਨੇਤਾਵਾਂ ਨੂੰ ਪਿੱਛੇ ਛੱਡ ਦਿੱਤਾ ਹੈ। ਤਾਜ਼ਾ ਸਰਵੇਖਣ ਵਿੱਚ ਪੀਐਮ ਮੋਦੀ ਨੂੰ 78 ਫੀਸਦੀ ਦੀ ਅਪਰੂਵਲ ਰੇਟਿੰਗ ਮਿਲੀ ਹੈ। ਪੀਐਮ ਮੋਦੀ ਤੋਂ ਬਾਅਦ ਮੈਕਸੀਕੋ ਦੇ ਰਾਸ਼ਟਰਪਤੀ ਲੋਪੇਜ਼ ਓਬਰਾਡੋਰ ਦੂਜੇ ਨੰਬਰ 'ਤੇ ਹਨ। ਉਹਨਾਂ ਨੂੰ 68 ਫੀਸਦੀ ਰੇਟਿੰਗ ਮਿਲੀ ਹੈ। ਇਸ ਸੂਚੀ ਵਿੱਚ ਸਵਿਟਜ਼ਰਲੈਂਡ ਦੇ ਰਾਸ਼ਟਰਪਤੀ ਐਲੇਨ ਬਰਸੇਟ ਤੀਜੇ ਸਥਾਨ 'ਤੇ ਹਨ।....
ਗੌਤਮ ਅਡਾਨੀ ਦੁਨੀਆ ਦੇ 20 ਅਮੀਰਾਂ ਦੀ ਸੂਚੀ 'ਚੋਂ ਵੀ ਹੋਏ ਬਾਹਰ
ਨਵੀਂ ਦਿੱਲੀ, 3 ਫ਼ਰਵਰੀ : ਹਿੰਡਨਬਰਗ ਦੀ ਰਿਪੋਰਟ ਦੇ ਜਨਤਕ ਹੋਣ ਤੋਂ ਬਾਅਦ ਤੋਂ ਹੁਣ ਤੱਕ ਉੱਘੇ ਉਦਯੋਗਪਤੀ ਗੌਤਮ ਅਡਾਨੀ ਦੀ ਜਾਇਦਾਦ ਨੂੰ ਵੱਡਾ ਝਟਕਾ ਲੱਗਾ ਹੈ। ਜਿੱਥੇ ਕੁਝ ਸਮਾਂ ਪਹਿਲਾਂ ਤੱਕ ਉਹ ਦੁਨੀਆ ਦੇ ਅਮੀਰਾਂ ਦੀ ਸੂਚੀ 'ਚ ਤੀਜੇ ਨੰਬਰ 'ਤੇ ਸੀ, ਉਥੇ ਹੁਣ ਉਹ ਟਾਪ 20 'ਚ ਵੀ ਨਹੀਂ ਹੈ। ਬਲੂਮਬਰਗ ਦੇ ਬਿਲੇਨੀਅਰ ਇੰਡੈਕਸ ਮੁਤਾਬਕ ਗੌਤਮ ਅਡਾਨੀ ਚੋਟੀ ਦੇ 20 ਅਮੀਰਾਂ ਦੀ ਸੂਚੀ 'ਚੋਂ ਬਾਹਰ ਹੋ ਕੇ 22ਵੇਂ ਨੰਬਰ 'ਤੇ ਪਹੁੰਚ ਗਿਆ ਹੈ।ਗੌਤਮ ਅਡਾਨੀ ਨੂੰ ਇੱਕ ਦਿਨ ਵਿੱਚ ਕਰੀਬ 10 ਅਰਬ ਡਾਲਰ....
ਪਾਕਿਸਤਾਨ ਦੇ ਖੈਬਰ ਪਖਤੂਨਖਵਾ ਸੂਬੇ 'ਚ ਯਾਤਰੀ ਡੱਬੇ ਦੇ ਟਰੇਲਰ ਨਾਲ ਟਕਰਾ ਜਾਣ ਕਾਰਨ 18 ਲੋਕਾਂ ਦੀ ਮੌਤ 
ਖੈਬਰ ਪਖਤੂਨਖਵਾ, 3 ਫਰਵਰੀ : ਪਾਕਿਸਤਾਨ ਦੇ ਖੈਬਰ ਪਖਤੂਨਖਵਾ ਸੂਬੇ ਵਿੱਚ ਇੱਕ ਯਾਤਰੀ ਡੱਬੇ ਦੇ ਟਰੇਲਰ ਨਾਲ ਟਕਰਾ ਜਾਣ ਕਾਰਨ ਘੱਟੋ-ਘੱਟ 18 ਲੋਕਾਂ ਦੀ ਮੌਤ ਹੋ ਗਈ ਅਤੇ ਕਈ ਹੋਰ ਜ਼ਖਮੀ ਹੋ ਗਏ। ਸੂਤਰਾਂ ਨੇ ਪੁਲਿਸ ਦੇ ਹਵਾਲੇ ਨਾਲ ਦੱਸਿਆ ਕਿ ਇਹ ਹਾਦਸਾ ਇੰਡਸ ਹਾਈਵੇਅ 'ਤੇ ਕੋਹਾਟ ਸੁਰੰਗ ਨੇੜੇ ਵੀਰਵਾਰ ਦੇਰ ਰਾਤ ਵਾਪਰਿਆ। ਪੁਲਿਸ ਨੇ ਦੱਸਿਆ ਕਿ ਬਚਾਅ ਟੀਮਾਂ ਨੂੰ ਗੱਡੀ ਦੇ ਅੰਦਰ ਫਸੀਆਂ ਲਾਸ਼ਾਂ ਅਤੇ ਜ਼ਖਮੀਆਂ ਨੂੰ ਕੱਢਣ ਲਈ ਯਾਤਰੀ ਕੋਚ ਵਿੱਚੋਂ ਲੰਘਣਾ ਪਿਆ। ਅਧਿਕਾਰੀਆਂ ਨੇ ਦੱਸਿਆ ਕਿ ਹਾਦਸਾ....
ਪੰਜਾਬ ਦੇ ਅਧਿਆਪਕ ਸਿਖਲਾਈ ਲਈ ਸਿੰਗਾਪੁਰ ਜਾ ਰਹੇ ਹਨ, ਮੈਂ ਐੱਲ ਜੀ ਸਾਹਿਬ ਨੂੰ ਅਪੀਲ ਕਰਦਾ ਹਾਂ ਕਿ ਦਿੱਲੀ ਦੇ ਅਧਿਆਪਕਾਂ ਨੂੰ ਵੀ ਸਿਖਲਾਈ ਲਈ ਫਿਨਲੈਂਡ ਜਾਣ ਦੀ ਇਜਾਜ਼ਤ ਦਿੱਤੀ ਜਾਵੇ : ਕੇਜਰੀਵਾਲ
ਨਵੀਂ ਦਿੱਲੀ, 02 ਫਰਵਰੀ : ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਇੱਕ ਵਾਰ ਫਿਰ ਐੱਲ ਜੀ ਨੂੰ ਸਰਕਾਰੀ ਸਕੂਲਾਂ ਦੇ ਅਧਿਆਪਕਾਂ ਨੂੰ ਸਿਖਲਾਈ ਲਈ ਵਿਦੇਸ਼ ਭੇਜਣ ਲਈ ਇਜਾਜ਼ਤ ਮੰਗੀ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਤੋਂ 36 ਅਧਿਆਪਕ ਸਿਖਲਾਈ ਲਈ ਸਿੰਗਾਪੁਰ ਜਾ ਰਹੇ ਹਨ ਜੋ ਬੜੀ ਖੁਸ਼ੀ ਦੀ ਗੱਲ ਹੈ। ਮੈਂ ਐੱਲ ਜੀ ਸਾਹਿਬ ਨੂੰ ਅਪੀਲ ਕਰਦਾ ਹਾਂ ਕਿ ਦਿੱਲੀ ਦੇ ਅਧਿਆਪਕਾਂ ਨੂੰ ਵੀ ਸਿਖਲਾਈ ਲਈ ਫਿਨਲੈਂਡ ਜਾਣ ਦਿੱਤਾ ਜਾਵੇ। ਦਿੱਲੀ ਦੀ ਤਰਜ਼ 'ਤੇ ਪੰਜਾਬ ਦੇ ਸਰਕਾਰੀ ਸਕੂਲਾਂ ਦੇ 36 ਪ੍ਰਿੰਸੀਪਲ 6 ਤੋਂ 10....
ਮਹਾਰਾਸ਼ਟਰ ਦਾ ਰਾਜਪਾਲ ਬਣਾਏ ਜਾਣ ਦੀਆਂ ਖ਼ਬਰਾਂ 'ਤੇ ਕੈਪਟਨ ਨੇ ਕਿਹਾ, ‘ਮੈਨੂੰ ਇਸ ਬਾਰੇ ਕੁਝ ਨਹੀਂ ਪਤਾ’
ਨਵੀਂ ਦਿੱਲੀ, 02 ਫਰਵਰੀ : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮਹਾਰਾਸ਼ਟਰ ਦਾ ਰਾਜਪਾਲ ਬਣਾਏ ਜਾਣ ਦੀਆਂ ਖ਼ਬਰਾਂ 'ਤੇ ਬਿਆਨ ਦਿੱਤਾ ਹੈ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੈਪਟਨ ਨੇ ਕਿਹਾ, “ਮੈਨੂੰ ਇਸ ਬਾਰੇ ਕੁਝ ਨਹੀਂ ਪਤਾ। ਇਸ ਬਾਰੇ ਮੇਰੇ ਨਾਲ ਕਿਸੇ ਨੇ ਗੱਲ ਨਹੀਂ ਕੀਤੀ। ਇਹ ਕਿਆਸਅਰਾਈਆਂ ਹਨ, ਇਸ ਸਬੰਧੀ ਮੇਰੇ ਨਾਲ ਕਿਸੇ ਨੇ ਸੰਪਰਕ ਨਹੀਂ ਕੀਤਾ। ਮੈਂ ਪਹਿਲਾਂ ਵੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਕਿਹਾ ਸੀ ਕਿ ਮੈਂ ਉਹਨਾਂ ਦੇ ਨਾਲ ਹਾਂ। ਉਹ ਜਿੱਥੇ ਚਾਹੁਣਗੇ, ਮੈਂ....
ਸੁਖਬੀਰ ਬਾਦਲ ਅਤੇ ਹਰਸਿਮਰਤ ਕੌਰ ਬਾਦਲ ਨੇ ਮਾਇਆਵਤੀ ਨਾਲ ਕੀਤੀ ਮੁਲਾਕਾਤ
ਪੰਜਾਬ ਵਿਚ ਸ਼੍ਰੋਮਣੀ ਅਕਾਲੀ ਦਲ - ਬੀ. ਐੱਸ. ਪੀ., ਗਠਜੋੜ ਭਰੋਸੇਮੰਦ ਹੈ, ਜਿਸ ਵੱਲ ਮੁੜ ਜਨਤਾ ਦੀਆਂ ਨਜ਼ਰਾਂ ਲੱਗੀਆਂ ਹੋਈਆਂ ਹਨ। ਪਹਿਲਾਂ ਕਾਂਗਰਸ ਅਤੇ ਹੁਣ 'ਆਪ' ਸਰਕਾਰ ਦੀਆਂ ਗਤੀਵਿਧੀਆਂ ਅਤੇ ਵਾਅਦੇ ਤੋੜਨ ਆਦਿ ਕਾਰਨ ਲੋਕ ਦੁਖੀ ਹਨ। ਭਾਜਪਾ ਦਾ ਜੁਗਾੜ ਅਤੇ ਤੋੜਫੋੜ ਕਰਨ ਵਾਲਾ ਲੋਕ ਨਕਾਰਾਤਮਕ ਰਾਜਨੀਤੀ ਨੂੰ ਵੀ ਨਾਪਸੰਦ ਕਰਦੇ ਹਨ। ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਅਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਦੀ ਚੰਗੀ ਸਿਹਤ ਅਤੇ ਲੰਬੀ ਉਮਰ ਦੀ ਕੁਦਰਤ ਦੀ ਕਾਮਨਾ।....
ਅਡਾਨੀ ਗਰੁੱਪ ਨੂੰ ਦਿੱਤੇ ਲੋਨ ਬਾਰੇ ਆਰ.ਬੀ.ਆਈ ਨੇ ਬੈਂਕਾਂ ਤੋਂ ਮੰਗੀ ਜਾਣਕਾਰੀ
ਨਵੀਂ ਦਿੱਲੀ, 02 ਫਰਵਰੀ : ਅਡਾਨੀ ਗਰੁੱਪ ਦੇ ਸ਼ੇਅਰਾਂ ‘ਚ ਲਗਾਤਾਰ ਗਿਰਾਵਟ ਕਾਰਨ ਜਨਤਕ ਖੇਤਰ ਦੇ ਬੈਂਕਾਂ ਅਤੇ ਐਲਆਈਸੀ ਦੇ ਸ਼ੇਅਰਾਂ ‘ਚ ਲਗਾਤਾਰ ਗਿਰਾਵਟ ਦੇਖਣ ਨੂੰ ਮਿਲ ਰਹੀ ਹੈ। ਹਿੰਡਨਬਰਗ ਦੀ ਰਿਪੋਰਟ ਤੋਂ ਬਾਅਦ ਜਿੱਥੇ ਅਡਾਨੀ ਦੇ ਸ਼ੇਅਰਾਂ ‘ਚ ਲਗਭਗ 50 ਫੀਸਦੀ ਦੀ ਗਿਰਾਵਟ ਆਈ ਹੈ, ਉੱਥੇ ਹੀ ਐੱਸਬੀਆਈ, ਬੈਂਕ ਆਫ ਬੜੌਦਾ, ਪੀਐੱਨਬੀ ਵਰਗੇ ਜਨਤਕ ਖੇਤਰ ਦੇ ਬੈਂਕਾਂ ਦੇ ਸ਼ੇਅਰਾਂ ‘ਚ ਵੀ ਕਾਫੀ ਗਿਰਾਵਟ ਦੇਖਣ ਨੂੰ ਮਿਲੀ ਹੈ। ਜਿਸ ਚੱਲਦੇ ਹੁਣ ਆਰਬੀਆਈ ਵੀ ਹਰਕਤ ਵਿੱਚ ਆ ਗਿਆ ਹੈ। ਬੈਂਕ....
ਮੱਧ ਪ੍ਰਦੇਸ਼ ਦੇ ਬੁਰਹਾਨਪੁਰ ਵਿਚ ਦਰਦਨਾਕ ਹਾਦਸੇ ਵਿਚ 5 ਮਜ਼ਦੂਰਾਂ ਦੀ ਮੌਤ
ਬੁਰਹਾਨਪੁਰ, 01 ਫਰਵਰੀ : ਮੱਧ ਪ੍ਰਦੇਸ਼ ਦੇ ਬੁਰਹਾਨਪੁਰ ਵਿਚ ਦਰਦਨਾਕ ਹਾਦਸੇ ਵਿਚ 5 ਮਜ਼ਦੂਰਾਂ ਦੀ ਮੌਤ ਹੋ ਗਈ ਹਾਦਸੇ ਵਿਚ 7 ਲੋਕ ਜ਼ਖਮੀ ਹੋ ਗਏ। ਇਨ੍ਹਾਂ ਵਿਚੋਂ 3 ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਫਿਲਹਾਲ ਜ਼ਖਮੀਆਂ ਨੂੰ ਖਕਨਾਰ ਦੇ ਸਿਹਤ ਕੇਂਦਰ ਵਿਚ ਭਰਤੀ ਕਰਾਇਆ ਗਿਆ ਹੈ। ਮੌਕੇ ‘ਤੇ ਪਹੁੰਚੀ ਪੁਲਿਸ ਨੇ ਹਾਦਸੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਹਾਦਸਾ ਬੁਰਹਾਨਪੁਰ ਜ਼ਿਲ੍ਹਾ ਮੁੱਖ ਦਫਤਰ ਤੋਂ ਲਗਭਗ 62 ਕਿਲੋਮੀਟਰ ਦੂਰ ਦੇੜਤਲਾਈ ਵਿਚ ਹੋਇਆ। ਇਥੇ ਇਕ ਪੈਟਰੋਲ ਪੰਪ ਕੋਲ ਦੁਪਹਿਰ ਲਗਭਗ 3 ਵਜੇ....
ਕੇਂਦਰੀ ਬਜਟ ਵਿਕਸਤ ਭਾਰਤ ਦੇ ‘ਮਹਾਨ ਸੰਕਲਪ’ ਨੂੰ ਪੂਰਾ ਕਰਨ ਲਈ ਮਜ਼ਬੂਤ ​​ਨੀਂਹ ਰੱਖੇਗਾ : ਪ੍ਰਧਾਨ ਮੰਤਰੀ ਮੋਦੀ
ਨਵੀਂ ਦਿੱਲੀ , 01 ਫਰਵਰੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕੇਂਦਰੀ ਬਜਟ 2023-24 ਨੂੰ ‘ ਇਤਿਹਾਸਕ ’ ਕਰਾਰ ਦਿੰਦਿਆਂ ਕਿਹਾ ਕਿ ਇਹ ਇਕ ਵਿਕਸਤ ਭਾਰਤ ਦੇ ‘ ਮਹਾਨ ਸੰਕਲਪ ’ ਨੂੰ ਪੂਰਾ ਕਰਨ ਲਈ ਮਜ਼ਬੂਤ ​​ ਨੀਂਹ ਰੱਖੇਗਾ । ਵਿੱਤ ਮੰਤਰੀ ਨਿਰਮਲਾ ਸੀਤਾਰਮਨ ਵੱਲੋਂ ਸੰਸਦ ਦੇ ਦੋਵਾਂ ਸਦਨਾਂ ਵਿਚ ਆਮ ਬਜਟ ਪੇਸ਼ ਕੀਤੇ ਜਾਣ ਤੋਂ ਬਾਅਦ ਇਕ ਵੀਡੀਓ ਸੰਦੇਸ਼ ਵਿਚ ਪ੍ਰਧਾਨ ਮੰਤਰੀ ਨੇ ਕਿਹਾ , “ ਇਸ ਬਜਟ ਵਿਚ ਗਰੀਬਾਂ , ਕਿਸਾਨਾਂ , ਮੱਧ ਵਰਗ ਦੇ ਸਮਾਜ , ਪਿੰਡਾਂ ਨੂੰ ਪਹਿਲ ਦਿੱਤੀ ਗਈ ਹੈ ਅਤੇ ਇਹ....
ਕਿਸਾਨ ਅਤੇ ਮਜ਼ਦੂਰ ਵਿਰੋਧੀ ਅਤੇ ਕਾਰਪੋਰੇਟ ਘਰਾਣਿਆਂ ਨੂੰ ਸਹੂਲਤਾਂ ਦੇਣ ਵਾਲਾ ਬੱਜਟ : ਡਾ. ਅਮਰ ਸਿੰਘ
ਨਵੀਂ ਦਿੱਲੀ, 01 ਫਰਵਰੀ (ਰਘਵੀਰ ਸਿੰਘ ਜੱਗਾ) : ਕੇਂਦਰੀ ਵਿੱਤ ਮੰਤਰੀ ਸ੍ਰੀਮਤੀ ਨਿਰਮਲਾ ਸੀਤਾਰਮਨ ਵਲੋਂ ਅੱਜ ਸੰਸਦ ਵਿੱਚ ਪੇਸ਼ ਕੀਤੇ ਗਏ ਦੇਸ਼ ਦੇ ਆਮ ਬਜਟ ’ਤੇ ਆਪਣੀ ਟਿੱਪਣੀ ਕਰਦਿਆਂ ਲੋਕਸਭਾ ਮੈਂਬਰ ਡਾ. ਅਮਰ ਸਿੰਘ ਨੇ ਖਜਾਨਾ ਮੰਤਰੀ ਸ੍ਰੀਮਤੀ ਨਿਰਮਲਾ ਸੀਤਾਰਮਣ ਵਲੋਂ ਸੰਸਦ ਵਿੱਚ ਪੇਸ਼ ਕੀਤੇ ਗਏ ਬਜ਼ਟ ਨੂੰ ਕਿਸਾਨ ਅਤੇ ਮਜ਼ਦੂਰ ਵਿਰੋਧੀ ਗਰਦਾਨਦੇ ਹੋਏ ਇਸ ਨੂੰ ਅਮੀਰ ਕਾਰਪੋਰੇਟ ਘਰਾਣਿਆਂ ਦਾ ਬੱਜਟ ਦੱਸਿਆ। ਡਾ. ਅਮਰ ਸਿੰਘ ਨੇ ਕਿਹਾ ਕਿ ਇਸ ਬਜਟ ਵਿੱਚ ਵਿੱਤ ਮੰਤਰੀ ਨੇ ਮਹਿੰਗਾਈ ਅਤੇ ਬੇਰੁਜ਼ਗਾਰੀ....
ਬੱਜਟ ਪਾਰਟੀ ਦੀ ਥਾਂ ਦੇਸ਼ ਦੇ ਲੋਕਾਂ ਲਈ ਹੁੰਦਾ ਤਾਂ ਚੰਗਾ ਸੀ : ਮਾਇਆਵਤੀ
ਨਵੀਂ ਦਿੱਲੀ, 01 ਫਰਵਰੀ : ਬਹੁਜਨ ਸਮਾਜ ਪਾਰਟੀ ਦੀ ਮੁਖੀ ਮਾਇਆਵਤੀ ਨੇ ਕੇਂਦਰੀ ਬਜਟ 'ਤੇ ਆਪਣੀ ਪ੍ਰਤੀਕਿਰਿਆ 'ਚ ਕਿਹਾ ਕਿ ਲੋਕ ਉਮੀਦਾਂ 'ਤੇ ਜਿਉਂਦੇ ਹਨ, ਪਰ ਝੂਠੀਆਂ ਉਮੀਦਾਂ ਕਿਉਂ? ਉਹਨਾਂ ਕਿਹਾ ਕਿ ਪਾਰਟੀ ਨਾਲੋਂ ਦੇਸ਼ ਲਈ ਬਜਟ ਜ਼ਿਆਦਾ ਹੋਵੇ ਤਾਂ ਚੰਗਾ ਹੈ ਕਿਉਂਕਿ ਦੇਸ਼ ਦੇ 130 ਕਰੋੜ ਗਰੀਬ, ਮਜ਼ਦੂਰ ਅਤੇ ਕਿਸਾਨ ਆਪਣੇ ਅੰਮ੍ਰਿਤ ਕਾਲ ਨੂੰ ਤਰਸ ਰਹੇ ਹਨ। ਉਹਨਾਂ ਕਿਹਾ ਕਿ ਪਿਛਲੇ 9 ਸਾਲਾਂ ਦੌਰਾਨ ਭਾਵੇਂ ਕੇਂਦਰ ਸਰਕਾਰ ਦੇ ਬਜਟ ਆਉਂਦੇ-ਜਾਂਦੇ ਰਹੇ, ਜਿਸ ਵਿਚ ਐਲਾਨ, ਵਾਅਦੇ, ਦਾਅਵੇ ਅਤੇ....
7 ਲੱਖ ਤੋਂ ਘੱਟ ਆਮਦਨੀ ਵਾਲਿਆਂ ਨੂੰ ਕੋਈ ਆਮਦਨ ਟੈਕਸ ਨਹੀਂ ਦੇਣਾ ਪਵੇਗਾ : ਕੇਂਦਰੀ ਵਿੱਤ ਮੰਤਰੀ
ਨਵੀਂ ਦਿੱਲੀ, 01 ਫਰਵਰੀ : ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਬੁੱਧਵਾਰ ਨੂੰ ਆਪਣੇ ਬਜਟ ਭਾਸ਼ਣ 'ਚ ਕਿਹਾ ਕਿ ਕੇਂਦਰ ਸਰਕਾਰ ਨੇ ਕੋਵਿਡ-19 ਮਹਾਮਾਰੀ ਦੌਰਾਨ 80 ਕਰੋੜ ਗਰੀਬ ਲੋਕਾਂ ਨੂੰ ਮੁਫਤ ਅਨਾਜ ਮੁਹੱਈਆ ਕਰਵਾ ਕੇ ਇਹ ਯਕੀਨੀ ਬਣਾਇਆ ਹੈ ਕਿ ਦੇਸ਼ 'ਚ ਕੋਈ ਵੀ ਭੁੱਖਾ ਨਾ ਰਹੇ। ਉਹਨਾਂ ਕਿਹਾ ਕਿ ਆਲਮੀ ਚੁਣੌਤੀਆਂ ਦੇ ਸਮੇਂ ਸਾਡੇ ਕੋਲ ਜੀ-20 ਦੀ ਪ੍ਰਧਾਨਗੀ ਹਾਸਲ ਕਰਕੇ ਵਿਸ਼ਵ ਪ੍ਰਣਾਲੀ ਵਿਚ ਭਾਰਤ ਦੀ ਭੂਮਿਕਾ ਨੂੰ ਮਜ਼ਬੂਤ ​​ਕਰਨ ਦਾ ਮੌਕਾ ਹੈ। ਵਿੱਤ ਮੰਤਰੀ ਨੇ ਕਿਹਾ ਕਿ ਸਰਕਾਰ....
ਗੁਲਮਰਗ ਦੇ ਅਫਰਾਵਤ ਚੋਟੀ ‘ਤੇ ਬਰਫ਼ ਦਾ ਤੋਦਾ ਡਿੱਗਣ ਕਾਰਨ ਦੋ ਵਿਦੇਸ਼ੀ ਨਾਗਰਿਕਾਂ ਦੀ ਮੌਤ
ਗੁਲਮਰਗ, 1 ਫ਼ਰਵਰੀ : ਬਾਰਾਮੂਲਾ ਜ਼ਿਲੇ ਦੇ ਗੁਲਮਰਗ ਦੇ ਅਫਰਾਵਤ ਚੋਟੀ ‘ਤੇ ਬਰਫ਼ ਦਾ ਤੋਦਾ ਡਿੱਗਣ ਕਾਰਨ ਦੋ ਵਿਦੇਸ਼ੀ ਨਾਗਰਿਕਾਂ ਦੀ ਮੌਤ ਹੋ ਗਈ ਹੈ। ਪੁਲਿਸ ਨੇ ਬਚਾਅ ਮੁਹਿੰਮ ਚਲਾ ਕੇ 19 ਵਿਦੇਸ਼ੀਆਂ ਨੂੰ ਬਚਾ ਲਿਆ ਹੈ। ਪੂਰੇ ਇਲਾਕੇ ‘ਚ ਰਾਹਤ ਅਤੇ ਬਚਾਅ ਕਾਰਜ ਵੀ ਜਾਰੀ ਹਨ। ਐਸਐਸਪੀ ਬਾਰਾਮੂਲਾ ਨੇ ਦੱਸਿਆ ਕਿ ਬੁੱਧਵਾਰ ਨੂੰ ਕੁਝ ਵਿਦੇਸ਼ੀ ਨਾਗਰਿਕ ਬਰਫ਼ ਦੇ ਤੂਫ਼ਾਨ ਵਿੱਚ ਫਸੇ ਹੋਣ ਦੀ ਸੂਚਨਾ ਮਿਲੀ ਸੀ। ਇਸ ਤੋਂ ਬਾਅਦ ਬਚਾਅ ਕਾਰਜ ਸ਼ੁਰੂ ਕੀਤਾ ਗਿਆ ਹੈ । ਦੋ ਵਿਦੇਸ਼ੀ ਨਾਗਰਿਕਾਂ ਦੀਆਂ ਲਾਸ਼ਾਂ....
ਝਾਰਖੰਡ ਦੇ ਧਨਬਾਦ ਦੇ ਇਕ ਅਪਾਰਟਮੈਂਟ 'ਚ ਲੱਗੀ ਭਿਆਨਕ ਅੱਗ, ਔਰਤਾਂ ਅਤੇ ਬੱਚਿਆਂ ਸਮੇਤ 14 ਦੀ ਮੌਤ
ਰਾਂਚੀ, 1 ਫ਼ਰਵਰੀ : ਝਾਰਖੰਡ ਦੇ ਧਨਬਾਦ 'ਚ ਇਕ ਅਪਾਰਟਮੈਂਟ 'ਚ ਭਿਆਨਕ ਅੱਗ ਲੱਗ ਗਈ। ਇਸ ਘਟਨਾ 'ਚ ਔਰਤਾਂ ਅਤੇ ਬੱਚਿਆਂ ਸਮੇਤ ਘੱਟੋ-ਘੱਟ 14 ਲੋਕਾਂ ਦੀ ਮੌਤ ਹੋ ਗਈ ਜਦਕਿ ਕਈ ਲੋਕ ਜ਼ਖਮੀ ਹੋ ਗਏ। ਧਨਬਾਦ ਦੇ ਡਿਪਟੀ ਕਮਿਸ਼ਨਰ ਸੰਦੀਪ ਸਿੰਘ ਨੇ ਦੱਸਿਆ ਕਿ ਸ਼ਹਿਰ ਦੇ ਜੌੜਾਫਾਟਕ ਇਲਾਕੇ 'ਚ ਆਸ਼ੀਰਵਾਦ ਟਾਵਰ ਦੀ ਦੂਜੀ ਮੰਜ਼ਿਲ 'ਤੇ ਸ਼ਾਮ 6 ਵਜੇ ਅੱਗ ਲੱਗੀ। ਅੱਗ 'ਤੇ ਕਾਬੂ ਪਾਉਣ ਲਈ ਫਾਇਰ ਬ੍ਰਿਗੇਡ ਦੀਆਂ 40 ਗੱਡੀਆਂ ਨੂੰ ਕੰਮ 'ਤੇ ਲਗਾਇਆ ਗਿਆ। ਝਾਰਖੰਡ ਦੇ ਮੁੱਖ ਸਕੱਤਰ ਸੁਖਦੇਵ ਸਿੰਘ ਨੇ ਦੱਸਿਆ....
ਮੁੜ ਬਦਲੇਗਾ ਉੱਤਰ ਭਾਰਤ ‘ਚ ਮੌਸਮ, ਚੱਲਣਗੀਆਂ ਤੇਜ਼ ਹਵਾਵਾਂ
ਨਵੀਂ ਦਿੱਲੀ, 01 ਫਰਵਰੀ : ਉੱਤਰ-ਪੱਛਮੀ ਭਾਰਤ ਦੇ ਰਾਜਾਂ ਵਿੱਚ ਮੌਸਮ ਇੱਕ ਵਾਰ ਫਿਰ ਬਦਲਣ ਵਾਲਾ ਹੈ। ਮੌਸਮ ਵਿਭਾਗ ਦੀ ਮੰਨੀ ਜਾਵੇ ਤਾਂ ਹੁਣ ਉੱਤਰ-ਪੱਛਮੀ ਭਾਰਤ ਦੇ ਰਾਜਾਂ ਨੂੰ ਬਾਰਿਸ਼ ਤੋਂ ਰਾਹਤ ਮਿਲੇਗੀ। ਹਾਲਾਂਕਿ ਕੁਝ ਇਲਾਕਿਆਂ ਵਿੱਚ ਤੇਜ਼ ਹਵਾਵਾਂ ਪਰੇਸ਼ਾਨ ਕਰ ਸਕਦੀਆਂ ਹਨ। ਮੌਸਮ ਵਿਭਾਗ ਅਨੁਸਾਰ ਉੱਤਰ-ਪੱਛਮੀ ਭਾਰਤ ਵਿੱਚ 2 ਫਰਵਰੀ ਤੱਕ ਤਾਪਮਾਨ ਵਿੱਚ ਕੋਈ ਬਦਲਾਅ ਆਉਣ ਦੀ ਉਮੀਦ ਨਹੀਂ ਹੈ। ਉੱਥੇ ਹੀ ਇਸ ਦੇ ਬਾਅਦ ਅਗਲੇ ਤਿੰਨ ਦਿਨਾਂ ਤੱਕ ਤਾਪਮਾਨ ਵਿੱਚ 2 ਤੋਂ 3 ਡਿਗਰੀ ਤੱਕ ਵਾਧਾ ਦਰਜ....