ਜੰਮੂ (ਜੇਐੱਨਐੱਨ), 28 ਦਸੰਬਰ : ਜੰਮੂ ਜ਼ਿਲ੍ਹੇ ਦੇ ਸਿਧਰਾ ਇਲਾਕੇ ’ਚ ਬੁੱਧਵਾਰ ਸਵੇਰੇ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁੱਠਭੇੜ ਸ਼ੁਰੂ ਹੋ ਗਈ। ਚਾਰ ਅੱਤਵਾਦੀਆਂ ਦੇ ਮਾਰੇ ਜਾਣ ਦੀ ਜਾਣਕਾਰੀ ਮਿਲ ਰਹੀ ਹੈ। ਸੁਰੱਖਿਆ ਬਲਾਂ ਨੂੰ ਕੋਈ ਨੁਕਸਾਨ ਨਹੀਂ ਹੋਇਆ। ਫਿਲਹਾਲ ਪੁਸ਼ਟੀ ਦਾ ਇੰਤਜ਼ਾਰ ਹੈ। ਮਿਲੀ ਜਾਣਕਾਰੀ ਮੁਤਾਬਿਕ ਮੁਕਾਬਲੇ ਦੌਰਾਨ ਅੱਤਵਾਦੀ ਜਿਸ ਟਰੱਕ ’ਚ ਸਵਾਰ ਹੋ ਕੇ ਆਏ ਸਨ, ਉਸ ’ਚ ਮੁੱਠਭੇੜ ਦੌਰਾਨ ਅੱਗ ਲੱਗ ਗਈ। ਇਕ ਅਧਿਕਾਰੀ ਨੇ ਦੱਸਿਆ ਕਿ ਅੱਤਵਾਦੀਆਂ ਦੀ ਮੌਜੂਦਗੀ ਬਾਰੇ ਖੁਫ਼ੀਆ....
ਰਾਸ਼ਟਰੀ
ਆਗਰਾ, 28 ਦਸੰਬਰ : ਯੂ.ਪੀ. ਦੇ ਮਊ ’ਚ ਚੁੱਲ੍ਹੇ ’ਚੋਂ ਨਿਕਲੀ ਚੰਗਿਆੜੀ ਕਾਰਨ ਘਰ ਨੂੰ ਲੱਗੀ ਅੱਗ ਕਾਰਨ ਮਾਂ ਸਮੇਤ ਚਾਰ ਬੱਚਿਆਂ ਦੀ ਮੌਤ ਹੋ ਜਾਣ ਦੀ ਖ਼ਬਰ ਹੈ। ਮਿਲੀ ਜਾਣਕਾਰੀ ਅਨੁਸਾਰ ਇਸ ਦਰਦਨਾਕ ਹਾਦਸੇ ’ਚ ਮਰਨ ਵਾਲੇ ਬੱਚਿਆਂ ਦੀ ਉਮਰ 14 ਸਾਲ, 12 ਸਾਲ, 10 ਸਾਲ ਅਤੇ 6 ਸਾਲ ਹੈ। ਇਹ ਘਟਨਾ ਉੱਤਰ ਪ੍ਰਦੇਸ਼ ਦੇ ਮਊ ਜ਼ਿਲ੍ਹੇ ਦੇ ਕੋਪਗੰਜ ਥਾਣਾ ਖੇਤਰ ਦੇ ਅਧੀਨ ਪੈਂਦੇ ਪਿੰਡ ਸ਼ਾਹਪੁਰ ਵਿੱਚ ਮੰਗਲਵਾਰ ਰਾਤ ਵਾਪਰੀ, ਚੰਗਿਆੜੀ ਕਾਰਨ ਝੌਪੜੀ ਨੂੰ ਲੱਗੀ ਅੱਗ ਨੇ ਐਨੀ ਜਲਦੀ ਵਿਸ਼ਾਲ ਰੂਪ ਧਾਰਨ ਕਰ....
ਨਵੀਂ ਦਿੱਲੀ, 28 ਦਸੰਬਰ : ਭਾਰਤ ਜੋੜੋ ਯਾਤਰਾ 'ਤੇ ਨਿਕਲੇ ਕਾਂਗਰਸ ਦੇ ਸੀਨੀਅਰ ਲੀਡਰ ਰਾਹੁਲ ਗਾਂਧੀ ਦੀ ਸੁਰੱਖਿਆ ਵਿੱਚ ਸੰਨ੍ਹ ਲੱਗੀ ਹੈ। ਉਨ੍ਹਾਂ ਕੋਲ ਜੈੱਡ ਪਲੱਸ ਸ਼੍ਰੇਣੀ ਦੀ ਸੁਰੱਖਿਆ ਹੈ, ਪਰ ਇਸ ਦੇ ਬਾਵਜੂਦ ਪੁਲਿਸ ਸੁਰੱਖਿਆ ਘੇਰਾ ਬਣਾਈ ਰੱਖਣ ਵਿੱਚ ਅਸਫਲ ਰਹੀ ਹੈ। ਇਹ ਦਾਅਵਾ ਖੁਦ ਕਾਂਗਰਸ ਨੇ ਕੀਤਾ ਹੈ। ਇਸ ਬਾਰੇ ਕਾਂਗਰਸ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਪੱਤਰ ਵੀ ਲਿਖਿਆ ਹੈ। ਜਾਣਕਾਰੀ ਮੁਤਾਬਕ ਕਾਂਗਰਸ ਨੇ ਅੱਜ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਪੱਤਰ ਲਿਖ ਕੇ ਦਾਅਵਾ ਕੀਤਾ....
ਅਹਿਮਦਾਬਾਦ, 28 ਦਸੰਬਰ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਮਾਂ ਹੀਰਾਬੇਨ ਦੀ ਸਿਹਤ ਵਿਗੜ ਗਈ ਹੈ, ਜਿਸ ਤੋਂ ਬਾਅਦ ਉਨ੍ਹਾਂ ਨੂੰ ਅਹਿਮਦਾਬਾਦ ਦੇ ਯੂਐਨ ਮਹਿਤਾ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਦੱਸ ਦੇਈਏ ਕਿ ਹੀਰਾਬੇਨ ਦੀ ਉਮਰ 100 ਸਾਲ ਤੋਂ ਜ਼ਿਆਦਾ ਹੈ ਅਤੇ ਉਹ ਅਜੇ ਵੀ ਕਾਫੀ ਐਕਟਿਵ ਰਹਿੰਦੀ ਹੈ। ਇਸ ਸਾਲ ਜੂਨ ਮਹੀਨੇ ‘ਚ ਉਨ੍ਹਾਂ ਨੇ ਆਪਣਾ 100ਵਾਂ ਜਨਮਦਿਨ ਮਨਾਇਆ ਸੀ । ਇਸ ਮੌਕੇ ਪ੍ਰਧਾਨ ਮੰਤਰੀ ਮੋਦੀ ਨੇ ਉਨ੍ਹਾਂ ਦੇ ਪੈਰ ਧੋ ਕੇ ਅਸ਼ੀਰਵਾਦ ਲਿਆ। ਹੀਰਾਬੇਨ ਮੋਦੀ ਨੇ ਕੋਰੋਨਾ ਦੇ ਦੌਰ....
ਬੇਂਗਲੁਰੂ, 27 ਦਸੰਬਰ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਭਰਾ ਪ੍ਰਹਲਾਦ ਮੋਦੀ ਦਾ ਇਕ ਸੜਕ ਹਾਦਸੇ ਵਿੱਚ ਜ਼ਖਮੀ ਹੋ ਗਿਆ। ਮੈਸੂਰ ਦੇ ਕੋਲ ਕਾਰ ਹਾਦਸੇ ਵਿੱਚ ਮਾਮੂਲੀ ਤੌਰ ਜ਼ਖਮੀ ਹੋ ਗਿਆ। ਉਨ੍ਹਾਂ ਦੇ ਨਾਲ ਪਤਨੀ, ਬੇਟਾ ਅਤੇ ਬਹੁ ਵੀ ਸਨ। ਪ੍ਰਹਲਾਦ ਆਪਣੇ ਪਰਿਵਾਰ ਨਾਲ ਜਦੋਂ ਬਾਂਦੀਪੁਰ ਜਾ ਰਹੇ ਸਨ ਤਾਂ ਮੈਸੂਰ ਦੇ ਨੇੜੇ ਸੜਕ ਹਾਦਸਾ ਵਾਪਰ ਗਿਆ। ਸੜਕ ਹਾਦਸੇ ਵਿੱਚ ਮਾਮੂਲੀ ਚੋਟ ਆਈ ਹੈ ਅਤੇ ਉਨ੍ਹਾਂ ਮੈਸੂਰ ਦੇ ਜੇ ਐਸ ਹਸਪਤਾਲ ਵਿੱਚ ਭਰਤੀ ਕਰਾਇਆ ਗਿਆ ਹੈ। ਬਾਂਦੀਪੁਰ ਦੇ ਰਸਤੇ ਵਿੱਚ ਪ੍ਰਹਲਾਦ ਦੀ....
ਨਵੀਂ ਦਿੱਲੀ, 27 ਦਸੰਬਰ : ਮੱਧ ਦਿੱਲੀ ਦੇ ਚਾਂਦਨੀ ਮਹਿਲ ਇਲਾਕੇ 'ਚ ਮੰਗਲਵਾਰ ਸਵੇਰੇ ਘਰ ਦੀ ਛੱਤ ਡਿੱਗਣ ਕਾਰਨ ਘੱਟੋ-ਘੱਟ ਦੋ ਲੋਕਾਂ ਦੀ ਮੌਤ ਹੋ ਗਈ, ਜਦਕਿ ਇੱਕੋ ਪਰਿਵਾਰ ਦੇ ਚਾਰ ਹੋਰ ਮੈਂਬਰ ਜ਼ਖਮੀ ਹੋ ਗਏ। ਅੱਜ ਤੜਕੇ 4.45 ਵਜੇ 50 ਗਜ਼ ਦੇ ਮਕਾਨ ਦੀ ਛੱਤ ਡਿੱਗ ਗਈ, ਜਿਸ ਕਾਰਨ ਇੱਕ ਹੀ ਪਰਿਵਾਰ ਦੇ 6 ਮੈਂਬਰ ਮਲਬੇ ਹੇਠਾਂ ਦੱਬ ਗਏ। ਫਾਇਰ ਬ੍ਰਿਗੇਡ ਨੂੰ ਸੂਚਨਾ ਦਿੱਤੀ ਗਈ, ਜਿਸ ਤੋਂ ਬਾਅਦ ਟੀਮ ਮੌਕੇ 'ਤੇ ਪਹੁੰਚ ਗਈ। ਫਾਇਰ ਬ੍ਰਿਗੇਡ ਦੇ ਅਨੁਸਾਰ, ਛੇ ਲੋਕਾਂ ਵਿੱਚੋਂ ਇੱਕ ਔਰਤ ਅਤੇ ਇੱਕ....
ਦਿੱਲੀ, 27 ਦਸੰਬਰ : ਵਡੋਦਰਾ (ਦਿੱਲੀ) - ਮੁੰਬਈ ਐਕਸਪ੍ਰੈਸਵੇਅ ਨਾ ਸਿਰਫ਼ ਯਾਤਰਾ ਦੀ ਸਹੂਲਤ ਦੇਵੇਗਾ, ਸਗੋਂ ਐਮਰਜੈਂਸੀ ਦੀ ਸਥਿਤੀ ਵਿੱਚ ਲੜਾਕੂ ਜਹਾਜ਼ਾਂ ਨੂੰ ਵੀ ਇਸ ‘ਤੇ ਉਤਾਰਿਆ ਜਾ ਸਕਦਾ ਹੈ। ਇਸ ਰੋਡ ਨੂੰ ਰੋਡ ਰਨਵੇ ਵਜੋਂ ਵਿਕਸਤ ਕੀਤਾ ਜਾ ਰਿਹਾ ਹੈ। ਸੋਹਨਾ ਦੇ ਅਲੀਪੁਰ ਤੋਂ ਮੁੰਬਈ ਦੇ ਵਿਚਕਾਰ ਲਗਭਗ 55 ਥਾਵਾਂ ‘ਤੇ ਅਜਿਹੇ ਹਿੱਸੇ ਬਣਾਏ ਜਾ ਰਹੇ ਹਨ ਜਿੱਥੇ ਲੜਾਕੂ ਜਹਾਜ਼ਾਂ ਨੂੰ ਆਸਾਨੀ ਨਾਲ ਉਤਾਰਿਆ ਜਾ ਸਕਦਾ ਹੈ। ਅਲੀਪੁਰ ਤੋਂ ਦੌਸਾ ਤੱਕ ਕਰੀਬ 296 ਕਿਲੋਮੀਟਰ ਦੇ ਖੇਤਰ ‘ਚ ਕਰੀਬ 10....
ਝੱਜਰ, 27 ਦਸੰਬਰ : ਗੁਆਂਢੀ ਸੂਬੇ ਹਰਿਆਣਾ ਦੇ ਬਹਾਦਰਗੜ੍ਹ ’ਚ ਠੰਡ ਤੋਂ ਬਚਣ ਲਈ ਕਮਰੇ ’ਚ ਬਾਲੀ ਅੰਗੀਠੀ ਕਾਰਨ ਦਮ ਘੁੱਟਣ ਕਰਕੇ 3 ਲੋਕਾਂ ਦੀ ਮੌਤ ਹੋ ਜਾਣ ਦੀ ਖ਼ਬਰ ਹੈ। ਮਿਲੀ ਜਾਣਕਾਰੀ ਅਨੁਸਾਰ ਬਹਾਦਰਗੜ੍ਹ ’ਚ ਇੱਕ ਟਾਇਰ ਫੈਕਟਰੀ ’ਚ ਕੰਮ ਕਰਦੇ ਮਰਨ ਵਾਲਿਆਂ ’ਚ 2 ਉਤਰਾਖੰਡ ਅਤੇ ਇੱਕ ਪੱਛਮੀ ਬੰਗਾਲ ਦਾ ਵਾਸੀ ਹੈ। ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਜਾਂਚ ਕੀਤੀ ਅਤੇ ਲਾਸ਼ਾਂ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਹਸਪਤਾਲ ਭੇਜ ਦਿੱਤਾ। ਉਨ੍ਹਾਂ ਦੀ ਮੌਤ ਦੀ ਸੂਚਨਾ ਉਨ੍ਹਾਂ ਦੇ ਰਿਸ਼ਤੇਦਾਰਾਂ....
ਨਵੀਂ ਦਿੱਲੀ, 27 ਦਸੰਬਰ : ਕੋਰੋਨਾ ਦੇ ਖਤਰੇ ਦੇ ਮੱਦੇਨਜ਼ਰ ਭਾਰਤ ਵਿੱਚ ਮੌਕ ਡਰਿੱਲ ਕੀਤੀ ਜਾ ਰਹੀ ਹੈ। ਦੇਸ਼ ਵਿੱਚ ਹੁਣ ਤੱਕ ਕੋਰੋਨਾ ਵੈਕਸੀਨ ਦੀਆਂ 220 ਕਰੋੜ ਤੋਂ ਵੱਧ ਖੁਰਾਕਾਂ ਦਿੱਤੀਆਂ ਜਾ ਚੁੱਕੀਆਂ ਹਨ। ਇਸ ਦੌਰਾਨ, ਸਰਕਾਰ ਨੇ ਹਾਲ ਹੀ ਵਿੱਚ ਭਾਰਤ ਬਾਇਓਟੈਕ ਦੇ ਨੇਜ਼ਲ ਵੈਕਸੀਨ ਨੂੰ ਵੀ ਮਨਜ਼ੂਰੀ ਦਿੱਤੀ ਹੈ। ਹਾਲਾਂਕਿ ਨੇਜ਼ਲ ਵੈਕਸੀਨ ਦੀ ਕੀਮਤ ਤੈਅ ਨਹੀਂ ਸੀ, ਪਰ ਹੁਣ ਇਸ ਦਾ ਖੁਲਾਸਾ ਹੋਇਆ ਹੈ। ਹੁਣ ਨੇਜ਼ਲ ਵੈਕਸੀਨ ਦੀ ਪ੍ਰਾਈਵੇਟ ਬਾਜ਼ਾਰਾਂ ਲਈ 800 ਰੁਪਏ ਰੱਖੀ ਗਈ ਹੈ। ਇਸ ਦੇ ਨਾਲ....
ਨਵੀਂ ਦਿੱਲੀ, 27 ਦਸੰਬਰ : ਦੇਸ਼ ਵਿੱਚ ਵਧਦੇ ਕੋਰੋਨਾ ਇਨਫੈਕਸ਼ਨ ਦੇ ਮੱਦੇਨਜ਼ਰ ਕੇਂਦਰ ਸਰਕਾਰ ਦੀ ਮੌਕ ਡਰਿੱਲ ਸ਼ੁਰੂ ਹੋ ਗਈ ਹੈ। ਪਿਛਲੇ 24 ਘੰਟਿਆਂ ਵਿੱਚ ਦੇਸ਼ ਵਿੱਚ ਕੋਰੋਨਾ ਦੇ 157 ਨਵੇਂ ਮਾਮਲੇ ਸਾਹਮਣੇ ਆਏ ਹਨ ਅਤੇ ਇੱਕ ਵਿਅਕਤੀ ਦੀ ਮੌਤ ਹੋ ਗਈ ਹੈ। ਇਸ ਦੇ ਨਾਲ ਹੀ ਦੇਸ਼ ਭਰ ਵਿੱਚ ਐਕਟਿਵ ਕੇਸ ਘਟ ਕੇ 3,421 ਹੋ ਗਏ ਹਨ। ਇਸ ਮੌਕੇ ਕੇਂਦਰੀ ਸਿਹਤ ਮੰਤਰੀ ਮਨਸੁਖ ਮਾਂਡਵੀਆ ਨੇ ਕੋਵਿਡ ਮੌਕ ਡਰਿੱਲ ਦੀ ਸਮੀਖਿਆ ਕਰਨ ਲਈ ਦਿੱਲੀ ਦੇ ਸਫਦਰਜੰਗ ਹਸਪਤਾਲ ਦਾ ਦੌਰਾ ਕੀਤਾ ਹੈ । ਅੱਜ ਦੇਸ਼ ਭਰ ਦੇ....
ਦਿੱਲੀ ਏਅਰ ਪੋਰਟ ’ਤੇ ਅਧਿਆਪਕ ਹੋਣਗੇ ਤੈਨਾਤ, ਯਾਤਰੀਆਂ ਨੂੰ ਕੋਰੋਨਾ ਪ੍ਰੋਟੋਕਾਲ ਨੂੰ ਯਕੀਨੀ ਬਣਾਉਣ ਲਈ ਕਰਨਗੇ ਪੇ੍ਰਰਿਤ
ਨਵੀਂ ਦਿੱਲੀ, 27 ਦਸੰਬਰ : ਵਿਸ਼ਵ ਪੱਧਰ ਉਤੇ ਕੋਵਿਡ ਦੇ ਵਧਣ ਦੇ ਡਰ ਵਿੱਚ, ਦਿੱਲੀ ਸਰਕਾਰ ਦੇ ਸਕੂਲਾਂ ਵਿੱਚ ਅਧਿਆਪਕਾਂ ਨੂੰ 15 ਦਿਨਾਂ ਲਈ ਦਿੱਲੀ ਹਵਾਈ ਅੱਡੇ ਉਤੇ ਤੈਨਾਤ ਕੀਤਾ ਜਾਵੇਗਾ, ਤਾਂ ਕਿ ਵਿਦੇਸ਼ ਤੋਂ ਆਉਣ ਵਾਲੇ ਯਾਤਰੀਆਂ ਵੱਲੋਂ ਕੋਵਿਡ ਦੇ ਅਨੁਕੂਲ ਵਿਵਹਾਰ ਯਕੀਨੀ ਕੀਤੀ ਜਾ ਸਕੇ। ਅਧਿਆਪਕਾਂ ਨੂੰ 31 ਦਸੰਬਰ ਤੋਂ 15 ਜਨਵਰੀ ਤੱਕ ਵਾਧੂ ਸਟਾਫ ਵਜੋਂ ਤੈਨਾਤ ਕੀਤਾ ਜਾਵੇਗਾ। ਜ਼ਿਲ੍ਹਾ ਆਫ਼ਤ ਪ੍ਰਬੰਧਨ ਅਥਾਰਿਟੀ ਵੱਲੋਂ ਜ਼ਿਲ੍ਹਾ ਅਧਿਕਾਰੀ, ਪੱਛਮੀ ਨੇ ਇਸ ਸਬੰਧੀ ਹੁਕਮ ਜਾਰੀ ਕਰਕੇ ਕੋਵਿਡ....
ਬਿਦਰ, 27 ਦਸੰਬਰ : ਗੁਰੂ ਨਾਨਕ ਦੇਵ ਇੰਜੀਨੀਰਿੰਗ ਕਾਲਜ ਬਿਦਰ ਦੇ ਇੱਕ ਸਮਾਹੋਰ ਦੌਰਾਨ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਦਾ ਜੋਗਾ ਸਿੰਘ ਜੀ ਕਲਿਆਣ ਅਵਾਰਡ ਨਾਲ ਸਨਮਾਨ ਕੀਤਾ ਗਿਆ। ਪੰਜਾਬ ਵਿਧਾਨ ਸਭਾ ਦੇ ਇਕ ਬੁਲਾਰੇ ਅਨੁਸਾਰ ਇਹ ਅਵਾਰਡ ਬੀਤੀ ਸ਼ਾਮ ਕਰਨਾਟਿਕਾ ਦੇ ਰਾਜਪਾਲ ਸ੍ਰੀ ਥੀਵਰ ਚੰਦ ਗਹਿਲੋਤ ਨੇ ਇੱਕ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਸ. ਸੰਧਵਾਂ ਨੂੰ ਦਿੱਤਾ। ਸ. ਸੰਧਵਾਂ ਨੇ ਇੰਜੀਨੀਰਿੰਗ ਦੀ ਪੜ੍ਹਾਈ ਇਸੇ ਕਾਲਜ ਤੋਂ ਕੀਤੀ ਹੈ ਅਤੇ ਇਹ ਅਵਾਰਡ ਗੁਰੂ ਨਾਨਕ ਦੇਵ....
ਨਾਂਦੇੜ, 26 ਦਸੰਬਰ : ਆਈਟੀਆਈ ਬਿਦਰ ਨੂੰ ਵਿਸ਼ਵ ਪੱਧਰੀ ਸੈਂਟਰ ਆਫ ਐਕਸੀਲੈਂਸ ਵਜੋਂ ਅਪਗ੍ਰੇਡ ਕੀਤਾ ਜਾਵੇਗਾ। ਇਹ ਐਲਾਨ ਅੱਜ ਕਰਨਾਟਕ ਦੇ ਬਿਦਰ ਵਿੱਚ ਜੋਗਾ ਸਿੰਘ ਕਲਿਆਣ ਕਰਨਾਟਕ ਅਵਾਰਡ ਸਮਾਰੋਹ 2022 ਵਿੱਚ ਰਾਜ ਸਭਾ ਮੈਂਬਰ ਵਿਕਰਮਜੀਤ ਸਿੰਘ ਨੇ ਕੀਤਾ। ਇਸ ਮੌਕੇ ਵਿਕਰਮਜੀਤ ਸਿੰਘ ਨੇ ਕਿਹਾ ਕਿ ਇਸ ਅਸਥਾਨ ਦੀ ਸਿੱਖ ਗੁਰੂਆਂ ਨਾਲ ਜੁੜੀ ਇਤਿਹਾਸਕ ਮਹੱਤਤਾ ਹੈ ਅਤੇ ਸਾਨੂੰ ਪੰਥ ਰਤਨ ਜੋਗਾ ਸਿੰਘ 'ਤੇ ਮਾਣ ਹੈ। ਹੁਨਰ ਕੇਂਦਰ ਲਈ ਸਾਰੀਆਂ ਲੋੜੀਂਦੀਆਂ ਪ੍ਰਵਾਨਗੀਆਂ ਰਾਸ਼ਟਰੀ ਹੁਨਰ ਵਿਕਾਸ ਕੇਂਦਰ ਤੋਂ....
ਜੇਐੱਨਐੱਨ, ਨਵੀਂ ਦਿੱਲੀ : ਟਵਿਟਰ 'ਤੇ ਵੱਡਾ ਸਾਈਬਰ ਹਮਲਾ ਹੋਇਆ ਹੈ। ਇਕ ਹੈਕਰ ਨੇ ਦਾਅਵਾ ਕੀਤਾ ਹੈ ਕਿ ਉਸ ਨੇ ਕਰੀਬ 40 ਕਰੋੜ ਟਵਿਟਰ ਯੂਜ਼ਰਸ ਦਾ ਡਾਟਾ ਚੋਰੀ ਕਰ ਲਿਆ ਹੈ। ਇਸ ਨੂੰ ਡਾਰਕ ਵੈੱਬ 'ਤੇ ਵਿਕਰੀ ਲਈ ਰੱਖਿਆ ਗਿਆ ਹੈ। ਕੇਂਦਰੀ ਸੂਚਨਾ ਅਤੇ ਪ੍ਰਸਾਰਣ ਮੰਤਰਾਲੇ ਅਤੇ ਵਿਸ਼ਵ ਸਿਹਤ ਸੰਗਠਨ (ਡਬਲਯੂ.ਐਚ.ਓ.) ਦੀ ਗੁਪਤ ਸੂਚਨਾ ਦੀ ਵੀ ਉਲੰਘਣਾ ਕੀਤੀ ਗਈ ਹੈ। ਕਈ ਹਾਈ ਪ੍ਰੋਫਾਈਲ ਲੋਕਾਂ ਦਾ ਡਾਟਾ ਸ਼ਾਮਲ ਇਜ਼ਰਾਈਲੀ ਸਾਈਬਰ ਇੰਟੈਲੀਜੈਂਸ ਫਰਮ ਹਡਸਨ ਰੌਕ ਦੇ ਅਨੁਸਾਰ, ਚੋਰੀ ਹੋਏ ਡੇਟਾ ਵਿੱਚ....
ਗੁਜਰਾਤ, 26 ਦਸੰਬਰ : ਭਾਰਤ ਨੇ ਪਾਕਿਸਤਾਨ ਖਿਲਾਫ ਵੱਡੀ ਕਾਰਵਾਈ ਕੀਤੀ ਹੈ। ਭਾਰਤੀ ਤੱਟ ਰੱਖਿਅਕ ਅਤੇ ਗੁਜਰਾਤ ਏਟੀਐਸ ਨੇ ਇੱਕ ਸਾਂਝੇ ਆਪ੍ਰੇਸ਼ਨ ਵਿੱਚ ਸਮੁੰਦਰੀ ਸਰਹੱਦ ਨੇੜੇ ਇੱਕ ਪਾਕਿਸਤਾਨੀ ਕਿਸ਼ਤੀ ਨੂੰ ਰੋਕਿਆ ਹੈ। ਇਹ ਕਿਸ਼ਤੀ ਹਥਿਆਰਾਂ ਨਾਲ ਭਰੀ ਹੋਈ ਸੀ ਅਤੇ ਇਸ ਵਿੱਚ 300 ਕਰੋੜ ਰੁਪਏ ਦੇ ਨਸ਼ੀਲੇ ਪਦਾਰਥ ਵੀ ਬਰਾਮਦ ਕੀਤੇ ਗਏ ਹਨ। 10 ਪਾਕਿਸਤਾਨੀ ਡਰੱਗ ਮਾਫੀਆ ਨੂੰ ਵੀ ਗ੍ਰਿਫਤਾਰ ਕੀਤਾ ਗਿਆ ਹੈ। ਇਸ ਮਾਮਲੇ ਸਬੰਧੀ ਪੁੱਛਗਿੱਛ ਕੀਤੀ ਜਾ ਰਹੀ ਹੈ ਅਤੇ ਇਸ ਦੇ ਨਾਲ ਹੀ ਡਰੱਗ ਨੈੱਟਵਰਕ ਦੇ....