ਰਾਸ਼ਟਰੀ

ਤਖ਼ਤ ਸ੍ਰੀ ਪਟਨਾ ਸਾਹਿਬ ਦੇ ਪੰਜ ਪਿਆਰਿਆਂ ਵੱਲੋਂ ਅਕਾਲ ਤਖ਼ਤ ਦੇ ਜਥੇਦਾਰ ਨੂੰ ਭੇਜਿਆ ਹੁਕਮਨਾਮਾ, ਫ਼ੈਸਲਿਆਂ ਨੂੰ ਕੀਤਾ ਰੱਦ
ਪਟਨਾ : ਤਖ਼ਤ ਸ੍ਰੀ ਪਟਨਾ ਸਾਹਿਬ ਦਾ ਵਿਵਾਦ ਵਧਦਾ ਹੀ ਜਾ ਰਿਹਾ ਹੈ, ਹੁਣ ਤਖ਼ਤ ਸ੍ਰੀ ਪਟਨਾ ਸਾਹਿਬ ਦੇ ਪੰਜ ਪਿਆਰਿਆਂ ਵੱਲੋਂ ਅਕਾਲ ਤਖ਼ਤ ਦੇ ਜਥੇਦਾਰ ਨੂੰ ਹੁਕਮਨਾਮਾ ਭੇਜਿਆ ਗਿਆ ਹੈ। ਜਿਸ ਵਿਚ ਉਨ੍ਹਾਂ ਨੇ ਕਿਹਾ ਹੈ ਕਿ ਅਸੀਂ ਤੁਹਾਡੇ ਫ਼ੈਸਲਿਆਂ ਨੂੰ ਰੱਦ ਕਰਦੇ ਹਾਂ ਕਿਉਂਕਿ ਤੁਹਾਡੇ ਵੱਲੋਂ ਲਏ ਗਏ ਫ਼ੈਸਲੇ ਨਿਰਪੱਖ ਨਹੀਂ ਹਨ। ਤੁਹਾਡੇ ਫੈਸਲਿਆਂ ਕਰਕੇ ਮਾਹੌਲ ਤਣਾਅਪੂਰਨ ਹੋ ਰਿਹਾ ਹੈ ਅਤੇ ਸਾਡੀ ਮਰਜ਼ੀ ਤੋਂ ਬਿਨਾਂ ਇੱਥੇ ਕੋਈ ਦਖਲ ਨਹੀਂ ਦੇ ਸਕਦਾ। ਕਿਸੇ ਵੀ ਤਖ਼ਤ ਸਾਹਿਬ ਵੱਲੋਂ ਲਿਆ ਗਿਆ....
ਰਾਜ ਸਭਾ ਵਿੱਚ 'ਭਾਰਤ ਵਿੱਚ ਯੂਨੀਫਾਰਮ ਸਿਵਲ ਕੋਡ ਬਿੱਲ, 2020' ਕੀਤਾ ਪੇਸ਼, ਵਿਰੋਧੀ ਮੈਂਬਰਾਂ ਵੱਲੋਂ ਜ਼ੋਰਦਾਰ ਵਿਰੋਧ
ਨਵੀਂ ਦਿੱਲੀ (ਏਐੱਨਆਈ) : ਭਾਜਪਾ ਦੇ ਸੰਸਦ ਮੈਂਬਰ ਕਿਰੋਡੀ ਲਾਲ ਮੀਨਾ ਨੇ ਭਾਰੀ ਹੰਗਾਮੇ ਦਰਮਿਆਨ ਸ਼ੁੱਕਰਵਾਰ ਨੂੰ ਰਾਜ ਸਭਾ ਵਿੱਚ 'ਭਾਰਤ ਵਿੱਚ ਯੂਨੀਫਾਰਮ ਸਿਵਲ ਕੋਡ ਬਿੱਲ, 2020' ਪੇਸ਼ ਕੀਤਾ। ਜਿਸ ਦਾ ਵਿਰੋਧੀ ਮੈਂਬਰਾਂ ਵੱਲੋਂ ਜ਼ੋਰਦਾਰ ਵਿਰੋਧ ਕੀਤਾ ਗਿਆ। ਬਿੱਲ ਦੇ ਪੇਸ਼ ਹੋਣ ਤੋਂ ਬਾਅਦ ਵੋਟਿੰਗ ਹੋਈ, ਜਿਸ ਦੇ ਹੱਕ ਵਿੱਚ 63 ਵੋਟਾਂ ਪਈਆਂ, ਜਦੋਂ ਕਿ ਵਿਰੋਧ ਵਿੱਚ 23 ਵੋਟਾਂ ਪਈਆਂ। ਭਾਜਪਾ ਨੇ ਦੇਸ਼ ਵਿਚ ਯੂਨੀਫਾਰਮ ਸਿਵਲ ਕੋਡ ਲਾਗੂ ਕਰਨ ਦੇ ਵਾਅਦੇ ਨੂੰ ਅੱਗੇ ਵਧਾਉਣ ਦੇ ਉਦੇਸ਼ ਨਾਲ ਇਹ....
ਬੀਐਸਐਨਐਲ ਵੀ ਜਲਦੀ ਹੀ 5ਜੀ ਸੇਵਾ ਸ਼ੁਰੂ ਕਰਨ ਜਾ ਰਹੀ ਹੈ : ਮੰਤਰੀ ਵੈਸ਼ਨਵ
ਨਵੀਂ ਦਿੱਲੀ : ਅਕਤੂਬਰ ਤੋਂ ਦੇਸ਼ ਵਿੱਚ 5ਜੀ ਸੇਵਾ ਸ਼ੁਰੂ ਹੋ ਗਈ ਹੈ। ਰਿਲਾਇੰਸ ਜੀਓ ਅਤੇ ਏਅਰਟੈੱਲ ਨੇ ਵੀ ਦੇਸ਼ ਦੇ ਪ੍ਰਮੁੱਖ ਸ਼ਹਿਰਾਂ ਵਿੱਚ 5ਜੀ ਸੇਵਾ ਸ਼ੁਰੂ ਕੀਤੀ ਹੈ। ਹੁਣ ਭਾਰਤ ਸੰਚਾਰ ਨਿਗਮ ਲਿਮਿਟੇਡ (BSNL) ਵੀ ਜਲਦੀ ਹੀ 5G ਸੇਵਾ ਸ਼ੁਰੂ ਕਰਨ ਜਾ ਰਹੀ ਹੈ। ਕੇਂਦਰੀ ਸੂਚਨਾ ਅਤੇ ਤਕਨਾਲੋਜੀ ਮੰਤਰੀ ਅਸ਼ਵਨੀ ਵੈਸ਼ਨਵ ਨੇ ਦੱਸਿਆ ਕਿ ਬੀਐਸਐਨਐਲ ਵੀ ਜਲਦੀ ਹੀ 5ਜੀ ਸੇਵਾ ਸ਼ੁਰੂ ਕਰਨ ਜਾ ਰਹੀ ਹੈ। ਹਾਲਾਂਕਿ, ਇਸ ਨੂੰ ਅੱਪਗ੍ਰੇਡ ਕਰਨ ਵਿੱਚ ਘੱਟੋ-ਘੱਟ 5 ਤੋਂ 7 ਮਹੀਨੇ ਲੱਗ ਸਕਦੇ ਹਨ।....
ਕਾਰਪੋਰੇਟ ਵਲਡ ਦੇ ਕਰਜੇ ਮੁਆਫ ਕੀਤੇ ਜਾ ਸਕਦੇ, ਕਿਸਾਨਾਂ ਦਾ ਕਰਜ਼ਾ ਮੁਆਫ ਕਿਉਂ ਨਹੀਂ ਕੀਤਾ ਜਾ ਸਕਦਾ : ਖਹਿਰਾ
ਨਵੀਂ ਦਿੱਲੀ : ਕਾਂਗਰਸੀ ਆਗੂ ਸੁਖਪਾਲ ਸਿੰਘ ਖਹਿਰਾ ਵੱਲੋਂ ਦਿੱਲੀ ਜੰਤਰ-ਮੰਤਰ ਵਿਖੇ ਕਿਸਾਨਾਂ ਅਤੇ ਖੇਤ ਮਜ਼ਦੂਰ ਨਾਲ ਵੱਡਾ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਇਸ ਮੌਕੇ ਸੁਖਪਾਲ ਖਹਿਰਾ ਨੇ ਕਿਹਾ ਹੈ ਕਿ ਕਾਰਪੋਰੇਟ ਵਲਡ ਦੇ ਕਰਜੇ ਮੁਆਫ ਕੀਤੇ ਜਾ ਸਕਦੇ ਹਨ ਪਰ ਕਿਸਾਨਾਂ ਦੇ 1 ਜਾਂ 2 ਲੱਖ ਰੁਪਏ ਕਰਜ਼ਾ ਕਿਉਂ ਨਹੀਂ ਮੁਆਫ ਕੀਤਾ ਜਾ ਸਕਦਾ ਹੈ। ਸੁਖਪਾਲ ਸਿੰਘ ਖਹਿਰਾ ਦਾ ਕਹਿਣਾ ਹੈ ਕਿ ਖੇਤ ਮਜ਼ਦੂਰਾਂ ਦਾ 50 ਹਜ਼ਾਰ ਤੋਂ ਘੱਟ ਕਰਜਾ ਹੈ ਉਨ੍ਹਾਂ ਬਾਰੇ ਸਰਕਾਰ ਨੇ ਕਦੇ ਵੀ ਸੋਚਿਆ ਹੀ ਨਹੀਂ ਹੈ। ਉਨ੍ਹਾਂ....
ਪਾਣੀ ਦੀ ਸਮੱਸਿਆ ਸਿਰਫ਼ ਪੰਜਾਬ ਦੀ ਨਹੀਂ ਬਲਕਿ ਪੂਰੇ ਦੇਸ਼ ਦੀ ਸਮੱਸਿਆ ਹੈ : ਸੰਤ ਸੀਚੇਵਾਲ
ਨਵੀਂ ਦਿੱਲੀ : ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਕੇਂਦਰ ਸਰਕਾਰ ਨੂੰ ਪਾਣੀਆਂ ਬਾਰੇ ਠੋਸ ਨੀਤੀ ਬਣਾਉਣ ਲਈ ਕਿਹਾ ਹੈ। ਇਸ ਬਾਰੇ ਆਮ ਆਦਮੀ ਪਾਰਟੀ ਪੰਜਾਬ ਦੇ ਟਵਿੱਟਰ ਹੈਂਡਲ ਤੋਂ ਵੀਡੀਓ ਸ਼ੇਅਰ ਕਰਕੇ ਲਿਖਿਆ ਗਿਆ ਹੈ ਕਿ ਪਾਣੀ ਦੀ ਸਮੱਸਿਆ ਸਿਰਫ਼ ਪੰਜਾਬ ਦੀ ਨਹੀਂ ਬਲਕਿ ਪੂਰੇ ਦੇਸ਼ ਦੀ ਸਮੱਸਿਆ ਹੈ। ਕੇਂਦਰ ਸਰਕਾਰ ਫੌਰੀ ਧਿਆਨ ਦਿੰਦਿਆਂ ਕਾਰਗਰ ਨੀਤੀ ਬਣਾਵੇ। ਪੰਜਾਬ ਦਾ ਧਰਤੀ ਹੇਠਲਾ ਪਾਣੀ ਬਚਾਉਣ ਲਈ ਕੇਂਦਰ ਸਰਕਾਰ ਸੂਬਾ ਸਰਕਾਰ ਨਾਲ ਮਿਲ ਕੇ ਯਤਨ ਕਰੇ, ਤਦ ਹੀ....
ਬਾਗੇਸ਼ਵਰ ਵਿੱਚ ਵੱਡਾ ਹਾਦਸਾ ਵਾਪਰਿਆ , ਕਾਰ 300 ਮੀਟਰ ਡੂੰਘੀ ਖੱਡ ਵਿੱਚ ਡਿੱਗੀ, 4 ਲੋਕਾਂ ਦੀ ਮੌਤ
ਉੱਤਰਾਖੰਡ : ਉੱਤਰਾਖੰਡ ਦੇ ਬਾਗੇਸ਼ਵਰ ਵਿੱਚ ਇੱਕ ਵੱਡਾ ਹਾਦਸਾ ਵਾਪਰਿਆ ਹੈ। ਇੱਕ ਹਫ਼ਤੇ ਵਿੱਚ ਦੂਜਾ ਹਾਦਸਾ ਵੀਰਵਾਰ ਸ਼ਾਮ ਦਾ ਹੈ, ਜਦੋਂ ਰਮਾਦੀ ਤੋਂ ਸ਼ਾਮਾ ਵੱਲ ਆ ਰਹੀ ਇੱਕ ਕਾਰ ਕਰੀਬ 300 ਮੀਟਰ ਹੇਠਾਂ ਡੂੰਘੀ ਖੱਡ ਵਿੱਚ ਜਾ ਡਿੱਗੀ। ਇਸ ਹਾਦਸੇ 'ਚ 4 ਲੋਕਾਂ ਦੀ ਮੌਤ ਹੋ ਗਈ, ਜਦਕਿ 2 ਲੋਕ ਗੰਭੀਰ ਜ਼ਖਮੀ ਹੋ ਗਏ। ਦੱਸ ਦਈਏ ਕਿ 3 ਦਸੰਬਰ ਨੂੰ ਹੀ ਢੋਲਛੀਨਾ ਨੌਗਾਂਵ 'ਚ ਕਾਰ ਹਾਦਸੇ 'ਚ ਮਤੇਲਾ ਕਾਫਲੀਗਰ ਦੇ ਪਰਿਵਾਰ ਦੇ 4 ਲੋਕਾਂ ਦੀ ਮੌਤ ਹੋ ਗਈ ਸੀ, ਜਦਕਿ ਦੂਜੇ ਪਾਸੇ ਵੀਰਵਾਰ ਸ਼ਾਮ ਨੂੰ ਵੀ....
ਜੋਧਪੁਰ 'ਚ ਸਿਲੰਡਰ ਫਟਣ ਕਾਰਨ 5 ਲੋਕਾਂ ਦੀ ਮੌਤ, 50 ਜ਼ਖਮੀ, ਮੁੱਖ ਮੰਤਰੀ ਗਹਿਲੋਤ ਨੇ ਕੀਤਾ ਸੋਗ ਪ੍ਰਗਟ
ਜੈਪੁਰ : ਰਾਜਸਥਾਨ ਦੇ ਜੋਧਪੁਰ 'ਚ ਇਕ ਘਰ 'ਚ ਰਸੋਈ ਗੈਸ ਸਿਲੰਡਰ ਫਟਣ ਕਾਰਨ 5 ਲੋਕਾਂ ਦੀ ਮੌਤ ਹੋ ਗਈ ਅਤੇ 50 ਦੇ ਕਰੀਬ ਜ਼ਖਮੀ ਹੋ ਗਏ, ਜਿੱਥੇ ਇਕ ਵਿਆਹ ਲਈ ਮਹਿਮਾਨ ਇਕੱਠੇ ਹੋਏ ਸਨ। ਇਹ ਘਟਨਾ ਜੋਧਪੁਰ ਤੋਂ ਕਰੀਬ 60 ਕਿਲੋਮੀਟਰ ਦੂਰ ਭੂੰਗੜਾ ਪਿੰਡ 'ਚ ਲਾੜੇ ਦਾ ਜਲੂਸ ਉਨ੍ਹਾਂ ਦੇ ਘਰ ਤੋਂ ਨਿਕਲਣ ਤੋਂ ਠੀਕ ਪਹਿਲਾਂ ਵਾਪਰੀ। ਅਧਿਕਾਰੀਆਂ ਨੇ ਦੱਸਿਆ ਕਿ ਜਿੱਥੇ ਵਿਆਹ ਦੀ ਦਾਵਤ ਤਿਆਰ ਕੀਤੀ ਜਾ ਰਹੀ ਸੀ, ਉੱਥੇ ਰੱਖੇ ਗੈਸ ਸਿਲੰਡਰ 'ਚ ਲੀਕ ਹੋਣ ਕਾਰਨ ਜ਼ੋਰਦਾਰ ਧਮਾਕਾ ਹੋਇਆ। ਅਧਿਕਾਰੀਆਂ ਮੁਤਾਬਕ....
ਮੁੱਖ ਮੰਤਰੀ ਖੱਟਰ ਵੱਲੋਂ ਘੱਟ ਆਮਦਨ ਵਾਲਿਆਂ ਨੂੰ ਟੀਜੀਟੀ, ਪੀਜੀਟੀ ਭਰਤੀ ਲਈ ਮੈਰਿਟ ਵਿੱਚ 50 ਅੰਕਾਂ ਦੀ ਛੋਟ ਦੇਣ ਦਾ ਐਲਾਨ
ਹਰਿਆਣਾ : ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ 1 ਲੱਖ ਤੋਂ ਘੱਟ ਆਮਦਨ ਵਾਲਿਆਂ ਨੂੰ ਟੀਜੀਟੀ, ਪੀਜੀਟੀ ਭਰਤੀ ਲਈ ਮੈਰਿਟ ਵਿੱਚ 50 ਅੰਕਾਂ ਦੀ ਛੋਟ ਦੇਣ ਦਾ ਐਲਾਨ ਕੀਤਾ ਹੈ। ਮੁੱਖ ਮੰਤਰੀ ਨੇ ਕਿਹਾ ਹੈ ਕਿ ਇਸ ਪਹਿਲਕਦਮੀ ਨਾਲ ਨਿਸ਼ਚਿਤ ਤੌਰ 'ਤੇ ਸਿੱਖਿਅਤ ਅਧਿਆਪਕਾਂ ਨੂੰ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਾਨੇ ਢੰਗ ਨਾਲ ਦਿੱਤੀਆਂ ਜਾ ਰਹੀਆਂ ਤਨਖਾਹਾਂ ਦੇ ਵਿਤਕਰੇ ਤੋਂ ਛੁਟਕਾਰਾ ਦਿਵਾਉਣ ਵਿੱਚ ਮਦਦ ਮਿਲੇਗੀ। ਉਨ੍ਹਾਂ ਕਿਹਾ ਕਿ ਪ੍ਰਾਈਵੇਟ ਸਕੂਲਾਂ ਵਿੱਚ ਅਜਿਹੇ ਅਧਿਆਪਕਾਂ ਨੂੰ 8-10 ਹਜ਼ਾਰ....
ਮੁੱਖ ਮੰਤਰੀ ਬੈਨਰਜੀ ਵੱਲੋਂ ਡਾਕਟਰਾਂ ਨੂੰ ਹੁਕਮ, "ਪਹਿਲਾਂ ਇਲਾਜ ਕਰੋ, ਫਿਰ ਕਾਗਜ਼ੀ ਕਾਰਵਾਈ
ਪੱਛਮੀ ਬੰਗਾਲ : ਸਰਕਾਰੀ ਹਸਪਤਾਲਾਂ ਵਿਚ ਮਰੀਜ਼ਾਂ ਦੇ ਦਾਖ਼ਲੇ ਅਤੇ ਇਲਾਜ ਤੋਂ ਪਹਿਲਾਂ ਕਾਗਜ਼ੀ ਕਾਰਵਾਈ ਕਾਰਨ ਕਈ ਮਰੀਜ਼ਾਂ ਦੀ ਜਾਨ ਚਲੀ ਜਾਂਦੀ ਹੈ। ਅਜਿਹੇ 'ਚ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਸਰਕਾਰ ਨੇ ਡਾਕਟਰਾਂ ਨੂੰ ਕਾਗਜ਼ੀ ਕਾਰਵਾਈ ਤੋਂ ਪਹਿਲਾਂ ਮਰੀਜ਼ਾਂ ਨੂੰ ਹਸਪਤਾਲ 'ਚ ਦਾਖਲ ਕਰਨ ਅਤੇ ਉਨ੍ਹਾਂ ਦਾ ਇਲਾਜ ਕਰਨ ਦੇ ਹੁਕਮ ਦਿੱਤੇ ਹਨ। ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਸਰਕਾਰੀ ਐੱਸਐੱਸਕੇਐੱਮ (ਪੋਸਟ ਗ੍ਰੈਜੂਏਟ ਇੰਸਟੀਚਿਊਟ ਆਫ਼ ਮੈਡੀਕਲ ਐਜੂਕੇਸ਼ਨ ਐਂਡ....
ਸ੍ਰੀ ਕਰਤਾਰਪੁਰ ਸਾਹਿਬ ਦਰਸ਼ਨ ਕਰਨ ਲਈ ਤਿੰਨ ਸਮੱਸਿਆਵਾਂ ਹਰ ਸ਼ਰਧਾਲੂ ਨੂੰ ਝੱਲਣੀਆਂ ਪੈ ਰਹੀਆਂ ਹਨ : ਰਾਘਵ ਚੱਢਾ
ਨਵੀਂ ਦਿੱਲੀ : ਰਾਜ ਸਭਾ ਦੇ ਵਿੱਚ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਪੰਜਾਬ ਤੋਂ ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਸ੍ਰੀ ਕਰਤਾਰਪੁਰ ਸਾਹਿਬ ਜਾਣ ਵਾਲੇ ਸ਼ਰਧਾਲੂਆਂ ਦਾ ਮੁੱਦਾ ਚੁੱਕਿਆ। ਰਾਜ ਸਭਾ ਵਿੱਚ ਰਾਘਵ ਚੱਢਾ ਨੇ ਕਿਹਾ ਕਿ ਜਦੋਂ ਅੱਜ ਤੋਂ ਕੁਝ ਸਾਲ ਪਹਿਲਾਂ ਸ੍ਰੀ ਕਰਤਾਰਪੁਰ ਲਾਂਘਾ ਖੋਲ੍ਹਿਆ ਗਿਆ ਤਾਂ ਸਾਰੀ ਦੁਨੀਆ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਰੰਗ 'ਚ ਰੰਗ ਗਈ ਸੀ। ਰਾਘਵ ਚੱਢਾ ਨੇ ਰਾਜਸਭਾ ਵਿੱਚ ਕਿਹਾ ਕਿ ਹਰ ਬੱਚਾ ਅਤੇ ਬਜ਼ੁਰਗ ਸ੍ਰੀ ਕਰਤਾਰਪੁਰ ਸਾਹਿਬ ਜਾ ਕੇ ਦਰਸ਼ਨ ਕਰਨਾ ਚਾਹੁੰਦਾ....
ਕੇਂਦਰੀ ਮੰਤਰੀ ਸ਼ਾਹ ਨਾਲ ਮੁੱਖ ਮੰਤਰੀ ਮਾਨ ਨੇ ਕੀਤੀ ਮੁਲਾਕਾਤ, ਬੇਅਦਬੀ ਦੇ ਦੋਸ਼ੀਆਂ ਨੂੰ ਸਖ਼ਤ ਸਜਾਵਾਂ ਦੇਣ ਲਈ ਕੇਂਦਰ ਦੇਵੇ ਦਖ਼ਲ
ਨਵੀਂ ਦਿੱਲੀ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ ਅਤੇ ਅਹਿਮ ਮੁੱਦਿਆਂ ਬਾਰੇ ਮੁੱਖ ਮੰਤਰੀ ਭਗਵੰਤ ਮਾਨ ਨੇ ਕੇਂਦਰੀ ਮੰਤਰੀ ਅਮਿਤ ਸ਼ਾਹ ਨਾਲ ਗੱਲ ਕਰਦੇ ਹੋਏ ਕਿਹਾ ਕਿ ਅੰਤਰਰਾਸ਼ਟਰੀ ਨਿਯਮਾਂ ਅਨੁਸਾਰ ਸਰਹੱਦ ਉਤੇ ਜ਼ੀਰੋ ਲਾਈਨ ਤੋਂ 150 ਮੀਟਰ ਤੱਕ ਉਸਾਰੀ ਕੀਤੀ ਜਾ ਸਕਦੀ ਹੈ, ਪਰ ਪੰਜਾਬ ਵਿੱਚ ਕੁਝ ਥਾਵਾਂ `ਤੇ ਕੰਡਿਆਲੀ ਤਾਰ ਜ਼ੀਰੋ ਲਾਈਨ ਤੋਂ ਕਾਫ਼ੀ ਦੂਰੀ `ਤੇ ਭਾਰਤ ਵਾਲੇ ਪਾਸੇ ਹੈ। ਉਨ੍ਹਾਂ ਇੱਕ ਮਿਸਾਲ ਦਿੰਦਿਆਂ ਦੱਸਿਆ ਕਿ....
ਮੁੱਖ ਮੰਤਰੀ ਮਾਨ ਵੱਲੋਂ ਨਿਵੇਸ਼ਕਾਂ ਦੀ ਸਹੂਲਤ ਲਈ ਸਿੰਗਲ ਵਿੰਡੋ ਸਿਸਟਮ ਨੂੰ ਹੋਰ ਮਜ਼ਬੂਤ ਕਰਨ ਦਾ ਐਲਾਨ
ਨਵੀਂ ਦਿੱਲੀ : ਪੰਜਾਬ ਵਿੱਚ ਕਾਰੋਬਾਰ ਲਈ ਸਹੂਲਤਾਂ ਦੇ ਕੇ ਅਤੇ ਨਿਵੇਸ਼ ਪੱਖੀ ਮਾਹੌਲ ਸਿਰਜ ਕੇ ਸੂਬੇ ਨੂੰ ਵੱਡੇ ਉਦਯੋਗਿਕ ਤੇ ਬਰਾਮਦ ਹੱਬ ਵਿੱਚ ਤਬਦੀਲ ਕਰਨ ਦੀ ਆਪਣੀ ਸਰਕਾਰ ਦੀ ਵਚਨਬੱਧਤਾ ਦੁਹਰਾਉਂਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਨਿਵੇਸ਼ਕਾਂ ਦੀ ਸਹੂਲਤ ਲਈ ਸਿੰਗਲ ਵਿੰਡੋ ਸਿਸਟਮ ਨੂੰ ਹੋਰ ਮਜ਼ਬੂਤ ਕਰ ਰਹੀ ਹੈ। ਇੱਥੇ ਕਨਫੈਡਰੇਸ਼ਨ ਆਫ ਇੰਡੀਅਨ ਇੰਡਸਟਰੀ (ਸੀ.ਆਈ.ਆਈ.) ਦੀ ਉੱਤਰੀ ਖੇਤਰ ਕੌਂਸਲ ਦੀ ਪੰਜਵੀਂ ਮੀਟਿੰਗ ਦੌਰਾਨ ਡੈਲੀਗੇਟਾਂ ਨਾਲ ਗੱਲਬਾਤ ਕਰਦਿਆਂ....
ਕਾਂਗਰਸ ਨੇ ਹਿਮਾਚਲ ਪ੍ਰਦੇਸ਼ ਵਿਧਾਨ ਸਭਾ ਚੋਣਾਂ ਵਿਚ ਪੂਰਨ ਬਹੁਮਤ ਕੀਤੀ ਹਾਸਲ
ਸ਼ਿਮਲਾ : ਕਾਂਗਰਸ ਨੇ ਹਿਮਾਚਲ ਪ੍ਰਦੇਸ਼ ਵਿਧਾਨ ਸਭਾ ਚੋਣਾਂ ਵਿਚ ਪੂਰਨ ਬਹੁਮਤ ਹਾਸਲ ਕਰ ਲਿਆ ਹੈ। ਇਸ ਤਰ੍ਹਾਂ ਸੂਬੇ ਵਿਚ ਹਰ ਪੰਜ ਸਾਲ ਬਾਅਦ ਸੱਤਾ ਬਦਲਣ ਦਾ ਰਿਵਾਜ਼ ਕਾਇਮ ਰਿਹਾ। ਚੋਣ ਨਤੀਜੇ ਆਉਣ ਤੋਂ ਬਾਅਦ ਮੁੱਖ ਮੰਤਰੀ ਜੈਰਾਮ ਠਾਕੁਰ ਨੇ ਰਾਜਪਾਲ ਰਾਜੇਂਦਰ ਵਿਸ਼ਵਨਾਥ ਅਰਲੇਕਰ ਨੂੰ ਆਪਣਾ ਅਸਤੀਫਾ ਸੌਂਪ ਦਿੱਤਾ ਹੈ। ਸ਼ਾਮ 7 ਵਜੇ ਤੱਕ ਚੋਣ ਕਮਿਸ਼ਨ ਦੀ ਵੈੱਬਸਾਈਟ 'ਤੇ ਮੌਜੂਦ ਅੰਕੜਿਆਂ ਮੁਤਾਬਕ 68 ਮੈਂਬਰੀ ਵਿਧਾਨ ਸਭਾ 'ਚ ਕਾਂਗਰਸ ਨੇ 40 ਸੀਟਾਂ 'ਤੇ ਜਿੱਤ ਹਾਸਲ ਕੀਤੀ ਹੈ। ਜਦਕਿ ਭਾਜਪਾ ਨੇ 24....
ਗੁਜਰਾਤ ‘ਚ ਕਾਂਗਰਸ ਨੂੰ ਦੋਹਰਾ ਝਟਕਾ , ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਦਾ ਅਹੁਦਾ ਵੀ ਖੁੱਸਣ ਦਾ ਖ਼ਤਰਾ
ਗੁਜਰਾਤ : ਗੁਜਰਾਤ ‘ਚ 2022 ਦੀਆਂ ਵਿਧਾਨ ਸਭਾ ਚੋਣਾਂ ‘ਚ ਹਾਰ ਨਾਲ ਕਾਂਗਰਸ ਨੂੰ ਦੋਹਰਾ ਝਟਕਾ ਲੱਗਾ ਹੈ। ਕਾਂਗਰਸ ਨੂੰ ਇਸ ਵਾਰ ਨਾ ਸਿਰਫ਼ ਸ਼ਰਮਨਾਕ ਹਾਰ ਦਾ ਸਾਹਮਣਾ ਕਰਨਾ ਪਿਆ ਹੈ, ਸਗੋਂ ਦੇਸ਼ ਦੀ ਸਭ ਤੋਂ ਪੁਰਾਣੀ ਪਾਰਟੀ ਨੂੰ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਦਾ ਅਹੁਦਾ ਵੀ ਖੁੱਸਣ ਦਾ ਖ਼ਤਰਾ ਹੈ। ਉਂਝ ਇਹ ਗੁਜਰਾਤ ਦੇ ਇਤਿਹਾਸ ਵਿੱਚ ਕਾਂਗਰਸ ਦਾ ਸਭ ਤੋਂ ਨਿਰਾਸ਼ਾਜਨਕ ਪ੍ਰਦਰਸ਼ਨ ਵੀ ਹੈ, ਜਦੋਂ ਉਹ 20 ਦੇ ਅੰਕੜੇ ਨੂੰ ਵੀ ਨਹੀਂ ਛੂਹ ਸਕੀ। 182 ਵਿਧਾਨ ਸਭਾ ਸੀਟਾਂ ਵਾਲੇ ਦੇਸ਼ ਦੇ....
ਗੁਜਰਾਤ ਲਈ ਵਿਕਾਸ ਦੇ ਸਾਰੇ ਰਿਕਾਰਡ ਤੋੜ ਦਿੱਤੇ, ਫਿਰ ਜਨਤਾ ਨੇ ਜਿੱਤ ਦੇ ਸਾਰੇ ਰਿਕਾਰਡ ਤੋੜ ਦਿੱਤੇ : ਪੀਐਮ ਮੋਦੀ
ਦਿੱਲੀ : ਗੁਜਰਾਤ ਵਿਧਾਨ ਸਭਾ ਚੋਣਾਂ ਵਿੱਚ ਬੀਜੇਪੀ ਨੂੰ ਰਿਕਾਰਡ ਜਿੱਤ ਮਿਲੀ ਹੈ। ਇਤਿਹਾਸਕ ਜਿੱਤ ਦਾ ਜਸ਼ਨ ਮਨਾਉਣ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੀਰਵਾਰ ਸ਼ਾਮ ਭਾਜਪਾ ਦਫ਼ਤਰ ਪਹੁੰਚੇ। ਪੀਐਮ ਮੋਦੀ ਦੇ ਭਾਜਪਾ ਦਫ਼ਤਰ ਪਹੁੰਚਦੇ ਹੀ ਮੋਦੀ-ਮੋਦੀ ਅਤੇ ਭਾਰਤ ਮਾਤਾ ਦੀ ਜੈ ਦੇ ਨਾਅਰੇ ਲਗਾਏ ਗਏ। ਵਰਕਰਾਂ ਦਾ ਸ਼ੁਭਕਾਮਨਾਵਾਂ ਕਬੂਲਣ ਤੋਂ ਬਾਅਦ ਪ੍ਰਧਾਨ ਮੰਤਰੀ ਸਿੱਧੇ ਮੰਚ 'ਤੇ ਪਹੁੰਚੇ। ਇੱਥੇ ਉਨ੍ਹਾਂ ਦਾ ਹਾਰ ਦੇ ਹਾਰਾਂ ਨਾਲ ਸਵਾਗਤ ਕੀਤਾ ਗਿਆ। ਇਸ ਜਿੱਤ ਦਾ ਜਸ਼ਨ ਮਨਾਉਣ ਲਈ ਗ੍ਰਹਿ ਮੰਤਰੀ....