ਅਰੁਣਾਚਲ : ਸਿਆਂਗ ਜ਼ਿਲੇ ‘ਚ ਫੌਜ ਦੇ ਹੈਲੀਕਾਪਟਰ ਹਾਦਸੇ ‘ਚ 4 ਸੈਨਿਕਾਂ ਦੀਆਂ ਲਾਸ਼ਾਂ ਮਿਲ ਗਈਆਂ ਹਨ ਪਰ 1 ਫੌਜ ਦੇ ਜਵਾਨ ਦੀ ਭਾਲ ਅਜੇ ਵੀ ਜਾਰੀ ਹੈ। ਦਰਅਸਲ ਸ਼ੁੱਕਰਵਾਰ ਨੂੰ ਮਿਗਿੰਗ ‘ਚ ਫੌਜ ਦਾ ਇਕ ਹੈਲੀਕਾਪਟਰ ਹਾਦਸਾਗ੍ਰਸਤ ਹੋ ਗਿਆ ਸੀ, ਜਿਸ ‘ਚ ਚਾਰ ਜਵਾਨ ਸ਼ਹੀਦ ਹੋ ਗਏ ਸਨ, ਜਦਕਿ ਇਕ ਫੌਜੀ ਦਾ ਪਤਾ ਨਹੀਂ ਲੱਗ ਸਕਿਆ ਸੀ। ਪੰਜਵੇਂ ਸੈਨਿਕ ਦੀ ਤਲਾਸ਼ ਜਾਰੀ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਹਾਦਸਾ ਤਕਨੀਕੀ ਖਰਾਬੀ ਕਾਰਨ ਵਾਪਰਿਆ ਹੈ। ਰਿਪੋਰਟ ਮੁਤਾਬਕ ਉਡਾਣ ਲਈ ਮੌਸਮ ਚੰਗਾ ਸੀ ਅਤੇ....
ਰਾਸ਼ਟਰੀ
ਮੱਧ ਪ੍ਰਦੇਸ਼ ਦੇ ਰੀਵਾ ਵਿਚ ਸੁਹਾਗੀ ਪਹਾੜੀ ਕੋਲ ਬੱਸ ਤੇ ਟਰੱਕ ਦੀ ਟੱਕਰ ਵਿਚ 14 ਲੋਕਾਂ ਦੀ ਦਰਦਨਾਕ ਮੌਤ ਹੋ ਗਈ ਹੈ ਤੇ 40 ਲੋਕ ਜ਼ਖਮੀ ਹਨ। 40 ਲੋਕਾਂ ਵਿਚੋਂ 20 ਪ੍ਰਯਾਗਰਾਜ ਦੇ ਇਕ ਹਸਪਤਾਲ ਵਿਚ ਭਰਤੀ ਕਰਾਇਆ ਗਿਆ ਹੈ। ਬੱਸ ਹੈਦਰਾਬਾਦ ਤੋਂ ਗੋਰਖਪੁਰ ਜਾ ਰਹੀ ਸੀ। ਬੱਸ ਵਿਚ ਸਵਾਰ ਸਾਰੇ ਲੋਕ ਕਥਿਤ ਤੌਰ ‘ਤੇ ਯੂਪੀ ਦੇ ਰਹਿਣ ਵਾਲੇ ਹਨ। ਘਟਨਾ ਸ਼ੁੱਕਰਵਾਰ ਦੇਰ ਰਾਤ ਦੀ ਹੈ। ਬੱਸ ਜਬਲਪੁਰ ਤੋਂ ਚੱਲ ਕੇ ਰੀਵਾ ਦੇ ਰਸਤੇ ਪ੍ਰਯਾਗਰਾਜ ਜਾ ਰਹੀ ਸੀ। ਸਵਾਰੀਆਂ ਨੂੰ ਲੈ ਕੇ ਬੱਸ ਕਟਨੀ ਤੋਂ ਉੱਤਰ ਪ੍ਰਦੇਸ਼....
ਨਵੀਂ ਦਿੱਲੀ : ਪੰਜਾਬ ਦੇ ਨੌਜਵਾਨਾਂ ਦੀ ਭਲਾਈ ਅਤੇ ਉੱਨਤੀ ਲਈ ਆਪਣੇ ਸੁਹਿਰਦ ਯਤਨਾਂ ਦੀ ਨਿਰੰਤਰਤਾ ਵਿੱਚ ਅੱਜ ਰਾਜ ਸਭਾ ਮੈਂਬਰ ਵਿਕਰਮਜੀਤ ਸਿੰਘ ਨੇ ਇਸ ਸਾਲ ਗ੍ਰੈਜੂਏਟ ਹੋਣ ਵਾਲੇ ਪੰਜਾਬ ਦੇ ਸਾਰੇ ਆਈ.ਟੀ.ਆਈ ਵਿਦਿਆਰਥੀਆਂ ਨੂੰ ਉਦਯੋਗਿਕ ਕਿੱਟਾਂ ਵੰਡਣ ਦਾ ਐਲਾਨ ਕੀਤਾ। ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਰਾਜ ਸਭਾ ਮੈਂਬਰ ਵਿਕਰਮਜੀਤ ਸਿੰਘ ਨੇ ਕਿਹਾ ਕਿ ਉਨ੍ਹਾਂ ਦੀ ਐਨਜੀਓ ਸਨ ਫਾਊਂਡੇਸ਼ਨ ਈਸਟਮੈਨ ਕਾਸਟ ਐਂਡ ਫੋਰਜ ਲਿਮਟਿਡ ਨਾਲ ਸਹਿਯੋਗ ਕਰ ਰਹੀ ਹੈ। ਇਹ ਉਪਰਾਲਾ ਤਕਨੀਕੀ ਸਿੱਖਿਆ ਵਿਭਾਗ....
ਪੀਐਮ ਮੋਦੀ ਨੇ ਵੀਡੀਓ ਕਾਨਫਰੰਸਿੰਗ ਰਾਹੀਂ ਰੁਜ਼ਗਾਰ ਮੇਲੇ ਦੀ ਕੀਤੀ ਸ਼ੁਰੂਆਤ, 75,226 ਨੌਜਵਾਨਾਂ ਨੂੰ ਨਿਯੁਕਤੀ ਪੱਤਰ ।
ਨਵੀਂ ਦਿੱਲੀ : ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ ਨੇ ਅੱਜ 22 ਅਕਤੂਬਰ ਨੂੰ ਵੀਡੀਓ ਕਾਨਫਰੰਸ ਰਾਹੀਂ 10 ਲੱਖ ਕਰਮਚਾਰੀਆਂ ਲਈ ਭਰਤੀ ਮੁਹਿੰਮ- ਰੁਜ਼ਗਾਰ ਮੇਲੇ ਦੀ ਸ਼ੁਰੂਆਤ ਕੀਤੀ। ਸਮਾਗਮ ਦੌਰਾਨ 75,226 ਨਵੇਂ ਭਰਤੀ ਮੁਲਾਜ਼ਮਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ। ਇਸ ਮੌਕੇ ਪ੍ਰਧਾਨ ਮੰਤਰੀ ਨੇ ਇਨ੍ਹਾਂ ਨਵ-ਨਿਯੁਕਤ ਕਰਮਚਾਰੀਆਂ ਨੂੰ ਵੀ ਸੰਬੋਧਨ ਕੀਤਾ। ਜੂਨ ਵਿੱਚ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਾਰੇ ਮੰਤਰਾਲਿਆਂ ਅਤੇ ਵਿਭਾਗਾਂ ਵਿੱਚ ਮਨੁੱਖੀ ਸਰੋਤਾਂ ਦੀ ਸਮੀਖਿਆ ਕੀਤੀ। ਇਸ ਦੇ ਨਾਲ ਹੀ....
ਪ੍ਰਧਾਨ ਮੰਤਰੀ ਮੋਦੀ ਨੇ ਕੇਦਾਰਨਾਥ, ਬਦਰੀਨਾਥ ਅਤੇ ਮਾਨਾ ਵਿੱਚ 3400 ਕਰੋੜ ਰੁਪਏ ਦੀਆਂ ਯੋਜਨਾਵਾਂ ਦਾ ਰੱਖਿਆ ਨੀਂਹ ਪੱਥਰ
ਉੱਤਰਾਖੰਡ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਉੱਤਰਾਖੰਡ ਦੇ ਦੌਰੇ 'ਤੇ ਹਨ। ਉਹ ਕੇਦਾਰਨਾਥ, ਬਦਰੀਨਾਥ ਅਤੇ ਮਾਨਾ ਵਿੱਚ 3400 ਕਰੋੜ ਰੁਪਏ ਦੀਆਂ ਯੋਜਨਾਵਾਂ ਦਾ ਨੀਂਹ ਪੱਥਰ ਰੱਖ ਰਹੇ ਹਨ। ਇਨ੍ਹਾਂ ਵਿੱਚ ਕੇਦਾਰਨਾਥ ਅਤੇ ਹੇਮਕੁੰਟ ਸਾਹਿਬ ਰੋਪਵੇਅ ਅਤੇ ਚੀਨ ਦੀ ਸਰਹੱਦ ਨਾਲ ਲੱਗਦੇ ਮਾਨਾ ਖੇਤਰ ਵਿੱਚ ਦੋ ਹਾਈਵੇਅ ਨਾਲ ਸਬੰਧਤ ਯੋਜਨਾਵਾਂ ਸ਼ਾਮਲ ਹਨ। ਜਨ ਸਭਾ ਦੌਰਾਨ ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ ਨੇ ਕਿਹਾ ਕਿ ਭਾਵੇਂ ਮਾਨਾ ਨੂੰ ਆਖਰੀ ਪਿੰਡ ਕਿਹਾ ਜਾਂਦਾ ਹੈ ਪਰ ਮੈਂ ਇਸ ਨੂੰ ਪਹਿਲਾ ਪਿੰਡ....
ਏਜੰਸੀ, ਨਵੀਂ ਦਿੱਲੀ : ਇੰਟਰਪੋਲ ਦੀ 90ਵੀਂ ਸਾਲਾਨਾ ਆਮ ਬੈਠਕ 'ਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਅੱਤਵਾਦੀ ਗਤੀਵਿਧੀਆਂ 'ਤੇ ਸਖ਼ਤ ਕਾਰਵਾਈ ਕਰਨ ਦੀ ਅਪੀਲ ਕੀਤੀ। ਉਨ੍ਹਾਂ ਨੇ ਕਿਹਾ, 'ਅੱਤਵਾਦੀ ਗਤੀਵਿਧੀਆਂ ਦੇ ਖ਼ਿਲਾਫ਼ ਅਸਲ ਸਮੇਂ 'ਚ ਜਾਣਕਾਰੀ ਪ੍ਰਾਪਤ ਕਰਨ ਅਤੇ ਇਸ 'ਤੇ ਕਾਰਵਾਈ ਕਰਨ ਲਈ ਨੈੱਟਵਰਕ ਬਣਾਉਣ ਦੀ ਗੱਲ ਕੀਤੀ। ਇਸ ਦੇ ਲਈ ਮੈਂ ਇੰਟਰਪੋਲ ਨੂੰ ਸਲਾਹ ਦਿੱਤੀ। ਭਾਰਤ ਹਮੇਸ਼ਾ ਆਲਮੀ ਅੱਤਵਾਦੀ ਗਤੀਵਿਧੀਆਂ ਦੇ ਖਿਲਾਫ ਰਿਹਾ ਹੈ। ਗ੍ਰਹਿ ਮੰਤਰੀ ਨੇ ਕਿਹਾ, 'ਭਾਰਤ ਇੰਟਰਪੋਲ ਦੇ....
ਪਾਕਿਸਤਾਨ : ਚੋਣ ਕਮਿਸ਼ਨ ਪਾਕਿਸਤਾਨ ਨੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਨੂੰ ਪੰਜ ਸਾਲ ਲਈ ਅਯੋਗ ਐਲਾਨ ਦਿੱਤਾ ਹੈ। ਇਮਰਾਨ ਖਾਨ ‘ਤੇ ਤੋਸ਼ਾਖਾਨਾ ਮਾਮਲੇ ਵਿਚ ਸਰਕਾਰੀ ਤੋਹਫਿਆਂ ਨੂੰ ਗੈਰ-ਕਾਨੂੰਨੀ ਢੰਗ ਨਾਲ ਵੇਚਣ ਦੇ ਦੋਸ਼ ਲੱਗੇ ਹਨ। ਇਹ ਐਲਾਨ ਕੀਤਾ ਕਿ ਇਮਰਾਨ ਖਾਨ ਹੁਣ ਸੰਸਦ ਦੇ ਮੈਂਬਰ ਨਹੀਂ ਹਨ। ਉਨ੍ਹਾਂ ਖਿਲਾਫ ਭ੍ਰਿਸ਼ਟ ਆਚਰਣ ਲਈ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਮੁੱਖ ਚੋਣ ਕਮਿਸ਼ਨਰ ਸਿਕੰਦਰ ਸੁਲਤਾਨ ਰਾਜਾ ਦੀ ਪ੍ਰਧਾਨਗੀ ਵਾਲੀ ਚਾਰ ਮੈਂਬਰੀ ਬੈਂਚ ਨੇ ਇਸਲਾਮਾਬਾਦ ਵਿਚ ਈਸੀਪੀ ਸਕੱਤਰੇਤ....
ਅਰੁਣਾਚਲ : ਸਿਆਂਗ ਜ਼ਿਲ੍ਹੇ ਵਿਚ ਅੱਜ ਵੱਡਾ ਹਾਦਸਾ ਹੋ ਗਿਆ। ਇਥੋਂ ਦੇ ਸਿੰਗਿੰਗ ਪਿੰਡ ਕੋਲ ਫੌਜ ਦਾ ਹੈਲੀਕਾਪਟਰ ਕ੍ਰੈਸ਼ ਹੋ ਗਿਆ। ਇਹ ਜਗ੍ਹਾ ਟੂਟਿੰਗ ਹੈੱਡਕੁਆਟਰ ਤੋਂ 25 ਕਿਲੋਮੀਟਰ ਦੂਰ ਹੈ। ਆਰਮੀ ਦਾ ਹੈਲੀਕਾਪਟਰ ਟੂਟਿੰਗ ਤੋਂ 25 ਕਿਲੋਮੀਟਰ ਦੂਰ ਸਿੰਗਿੰਗ ਪਿੰਡ ਕੋਲ ਕ੍ਰੈਸ਼ ਹੋ ਗਿਆ। ਜਿਥੇ ਇਹ ਹਾਦਸਾ ਵਾਪਰਿਆ, ਉਹ ਸੜਕ ਦੇ ਰਸਤੇ ਨਾਲ ਕਨੈਕਟਿਡ ਨਹੀਂ ਹੈ। ਹਾਲਾਂਕਿ ਰੈਸਕਿਊ ਟੀਮ ਘਟਨਾ ਵਾਲੀ ਥਾਂ ‘ਤੇ ਪਹੁੰਚ ਗਈ ਹੈ। ਫੌਜ ਦਾ ਹੈਲੀਕਾਪਟਰ ਰੁਦਰ ਕ੍ਰੈਸ਼ ਹੋਇਆ ਹੈ। ਸਰਚ ਆਪ੍ਰੇਸ਼ਨ ਜਾਰੀ ਹੈ।....
ਮਦਰਾਸ : ਮਦਰਾਸ ਹਾਈ ਕੋਰਟ ਨੇ ਮੈਰਿਜ ਸਰਟੀਫਿਕੇਟ ਨੂੰ ਲੈ ਕੇ ਫੈਸਲਾ ਸੁਣਾਇਆ ਹੈ। ਹਾਈਕੋਰਟ ਨੇ ਕਿਹਾ ਕਿ ਵਿਆਹ ਦੀ ਰਸਮ ਤੋਂ ਬਿਨਾਂ ਵਿਆਹ ਨੂੰ ਰੱਦ ਮੰਨਿਆ ਜਾਵੇਗਾ। ਯਾਨੀ ਜੇ ਵਿਆਹ ਦੀ ਰਸਮ ਨਾ ਹੋਈ ਹੋਵੇਗੀ ਤਾਂ ਵਿਆਹ ਦੀ ਰਜਿਸਟ੍ਰੇਸ਼ਨ ਅਤੇ ਸਰਟੀਫਿਕੇਟ ਦੋਵਾਂ ਦੀ ਕੋਈ ਮਹੱਤਤਾ ਨਹੀਂ ਰਹਿ ਜਾਂਦੀ। ਉਨ੍ਹਾਂ ਨੂੰ ਜਾਅਲੀ ਮੰਨਿਆ ਜਾਵੇਗਾ। ਜਸਟਿਸ ਆਰ ਵਿਜੇਕੁਮਾਰ ਨੇ ਕਿਹਾ ਕਿ ਜੋੜੇ ਲਈ ਵਿਆਹ ਦੀਆਂ ਰਸਮਾਂ ਅਤੇ ਰੀਤੀ-ਰਿਵਾਜਾਂ ਨੂੰ ਪੂਰਾ ਕਰਨਾ ਲਾਜ਼ਮੀ ਹੋਵੇਗਾ ਜੋ ਉਨ੍ਹਾਂ ਦੇ ਧਰਮ ‘ਤੇ ਲਾਗੂ....
ਨਵੀਂ ਦਿੱਲੀ : ਭੜਕਾਊ ਭਾਸ਼ਣਾਂ ਨੂੰ ਲੈ ਕੇ ਸੁਪਰੀਮ ਕੋਰਟ ਸਖ਼ਤ ਹੋ ਗਈ ਹੈ। ਸੁਪਰੀਮ ਕੋਰਟ ਨੇ ਆਪਣੇ ਹੁਕਮ ‘ਚ ਕਿਹਾ ਕਿ ਅਜਿਹੇ ਮਾਮਲਿਆਂ ‘ਚ ਦਖਲ ਦੇਣਾ ਇਸ ਅਦਾਲਤ ਦੀ ਜ਼ਿੰਮੇਵਾਰੀ ਹੈ। ਭੜਕਾਊ ਭਾਸ਼ਣ ‘ਤੇ ਸੁਪਰੀਮ ਕੋਰਟ ਨੇ ਸਰਕਾਰਾਂ ਨੂੰ ਕਿਹਾ ਕਿ ਜਾਂ ਤਾਂ ਕਾਰਵਾਈ ਕੀਤੀ ਜਾਵੇ, ਨਹੀਂ ਤਾਂ ਮਾਣਹਾਨੀ ਲਈ ਤਿਆਰ ਰਹਿਣ। ਸੁਪਰੀਮ ਕੋਰਟ ਨੇ ਦਿੱਲੀ, ਯੂਪੀ ਅਤੇ ਉਤਰਾਖੰਡ ਦੀ ਪੁਲਿਸ ਨੂੰ ਨੋਟਿਸ ਜਾਰੀ ਕੀਤਾ ਹੈ। ਅਦਾਲਤ ਨੇ ਪੁੱਛਿਆ ਕਿ ਭੜਕਾਊ ਭਾਸ਼ਣ ਦੇਣ ਵਾਲਿਆਂ ਖਿਲਾਫ ਕੀ ਕਾਰਵਾਈ ਕੀਤੀ ਗਈ।....
ਪ੍ਰਯਾਗਰਾਜ: ਪ੍ਰਯਾਗਰਾਜ ਵਿਚ ਇਕ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ ਜਿਥੇ ਇਕ ਮਰੀਜ਼ ਨੂੰ ਪਲਾਜ਼ਮਾ ਦੀ ਜਗ੍ਹਾ ਮੌਸਮੀ ਦਾ ਜੂਸ ਚੜ੍ਹਾਇਆ ਗਿਆ ਜਿਸ ਕਾਰਨ ਮਰੀਜ਼ ਦੀ ਮੌਤ ਹੋ ਗਈ। ਸੋਸ਼ਲ ਮੀਡੀਆ ‘ਤੇ ਇਹ ਵੀਡੀਓ ਬਹੁਤ ਹੀ ਵਾਇਰਲ ਹੋ ਰਿਹਾ ਹੈ। ਮਾਮਲੇ ਦੀ ਜਾਂਦ ਦੇ ਹੁਕਮ ਦੇ ਦਿੱਤੇ ਗਏ ਹਨ, ਜਿਸ ਹਸਪਤਾਲ ਦਾ ਇਹ ਮਾਮਲਾ ਹੈ, ਹੁਣ ਉਸ ਨੂੰ ਸੀਲ ਕਰ ਦਿੱਤਾ ਗਿਆ ਹੈ। ਸ਼ੁਰੂਆਤੀ ਜਾਂਚ ਵਿਚ ਸਿਹਤ ਵਿਭਾਗ ਨੇ ਐਕਸ਼ਨ ਲਿਆ। ਮਰੀਜ਼ਾਂਨੂੰ ਹੁਣ ਦੂਜੇ ਹਸਪਤਾਲ ਵਿਚ ਸ਼ਿਫਟ ਕਰ ਦਿੱਤਾ ਗਿਆ ਹੈ।....
ਦਿੱਲੀ : ਦੇਸ਼ ‘ਚ ਇਕ ਵਾਰ ਫਿਰ ਤੋਂ ਕੋਰੋਨਾ ਵਾਇਰਸ ਦੇ ਮਾਮਲੇ ਵਧਣੇ ਸ਼ੁਰੂ ਹੋ ਗਏ ਹਨ। ਇਸ ਕਾਰਨ ਕੇਂਦਰੀ ਸਿਹਤ ਮੰਤਰਾਲਾ ਅਲਰਟ ‘ਤੇ ਹੈ। ਇਸ ਦੌਰਾਨ ਕੇਂਦਰੀ ਸਿਹਤ ਮੰਤਰਾਲੇ ਦੀ ਰਿਪੋਰਟ ਅਨੁਸਾਰ ਪਿਛਲੇ 24 ਘੰਟਿਆਂ ਵਿੱਚ ਕੋਰੋਨਾ ਵਾਇਰਸ ਦੇ 1946 ਨਵੇਂ ਮਾਮਲੇ ਸਾਹਮਣੇ ਆਏ ਹਨ। ਮਹਾਰਾਸ਼ਟਰ, ਕੇਰਲ, ਮੱਧ ਪ੍ਰਦੇਸ਼, ਉੱਤਰ ਪ੍ਰਦੇਸ਼, ਦਿੱਲੀ, ਝਾਰਖੰਡ, ਪੱਛਮੀ ਬੰਗਾਲ ਸਮੇਤ ਕਈ ਰਾਜਾਂ ਵਿੱਚ ਕੋਰੋਨਾ ਦੇ ਮਾਮਲੇ ਦਿਨੋਂ-ਦਿਨ ਵੱਧ ਰਹੇ ਹਨ। ਇਸ ਦੇ ਨਾਲ ਹੀ ਮਹਾਰਾਸ਼ਟਰ ਵਿੱਚ ਕੋਰੋਨਾ ਦੇ ਨਵੇਂ....
ਹਰਿਆਣਾ : ਹਰਿਆਣਾ ਭਾਜਪਾ ਨੇ ਆਪਣਾ ਮਿਸ਼ਨ 2024 ਸ਼ੁਰੂ ਕਰ ਦਿੱਤਾ ਹੈ। ਉਮਰ ਕੈਦ ਦੀ ਸਜ਼ਾ ਕੱਟ ਰਹੇ ਰਾਮ ਰਹੀਮ ਦੇ ਆਨਲਾਈਨ ਸਤਿਸੰਗ ‘ਚ ਡੇਰਾ ਪ੍ਰੇਮੀਆਂ ਦੇ ਨਾਲ-ਨਾਲ ਭਾਜਪਾ ਦੇ ਵਿਧਾਇਕ ਅਤੇ ਮੇਅਰ ਵੀ ਸਿਆਸੀ ਹਾਜ਼ਰੀ ਲਗਾਉਣ ਲਈ ਪਹੁੰਚ ਰਹੇ ਹਨ। ਕਰਨਾਲ ਦੇ ਮੇਅਰ ਤੋਂ ਬਾਅਦ ਹੁਣ ਹਿਸਾਰ ਦੇ ਮੇਅਰ ਗੌਤਮ ਸਰਦਾਨਾ ਦੀ ਪਤਨੀ ਨੇ ਆਨਲਾਈਨ ਸਤਿਸੰਗ ‘ਚ ਰਾਮ ਰਹੀਮ ਤੋਂ ਚੋਣ ਅਸ਼ੀਰਵਾਦ ਲਿਆ। ਹਰਿਆਣਾ ਦੇ ਡਿਪਟੀ ਸਪੀਕਰ ਅਤੇ ਨਲਵਾ ਦੇ ਵਿਧਾਇਕ ਰਣਬੀਰ ਗੰਗਵਾ ਵੀ ਹਿਸਾਰ ਦੇ ਰਾਜਗੜ੍ਹ ਰੋਡ ‘ਤੇ ਸਥਿਤ....
ਦਿੱਲੀ : ਸੁਪਰੀਮ ਕੋਰਟ ਨੇ ਨਾਬਾਲਗ ਮੁਸਲਿਮ ਲੜਕੀਆਂ ਦੇ ਵਿਆਹ ਨਾਲ ਜੁੜੇ ਇੱਕ ਮਹੱਤਵਪੂਰਨ ਕਾਨੂੰਨੀ ਸਵਾਲ ‘ ਤੇ ਸੁਣਵਾਈ ਲਈ ਸਹਿਮਤੀ ਦਿੱਤੀ ਹੈ । ਇਸ ਵਾਰ ਮੁੱਦਾ ਮੁਸਲਿਮ ਕੁੜੀਆਂ ਲਈ ਵਿਆਹ ਦੀ ਉਮਰ ਦਾ ਹੈ । ਸੁਪਰੀਮ ਕੋਰਟ ਨੇ 17 ਅਕਤੂਬਰ 2022 ਨੂੰ ਇਸ ਮਾਮਲੇ ਦੀ ਸੁਣਵਾਈ ਲਈ 9 ਨਵੰਬਰ 2022 ਤੈਅ ਕੀਤੀ ਹੈ । ਜੂਨ 2022 ਵਿੱਚ , ਇੱਕ 16 ਸਾਲਾ ਨਾਬਾਲਗ ਮੁਸਲਿਮ ਲੜਕੀ ਅਤੇ ਇੱਕ 21 ਸਾਲਾ ਮੁਸਲਿਮ ਲੜਕੇ ਨਾਲ ਸਬੰਧਤ ਮਾਮਲਾ ਪੰਜਾਬ - ਹਰਿਆਣਾ ਹਾਈ ਕੋਰਟ ਵਿੱਚ ਪਹੁੰਚਿਆ । ਪਟੀਸ਼ਨ ‘ ਚ ਦੋਵਾਂ....
ਦਿੱਲੀ : ਸੁਪਰੀਮ ਕੋਰਟ ਨੇ ਵੀਰਵਾਰ ਨੂੰ ਭਾਜਪਾ ਦੇ ਸੰਸਦ ਮੈਂਬਰ ਮਨੋਜ ਤਿਵਾੜੀ ਦੀ ਉਸ ਪਟੀਸ਼ਨ ਨੂੰ ਖਾਰਿਜ ਕਰ ਦਿੱਤਾ, ਜਿਸ ਵਿਚ ਦਿੱਲੀ ਵਿਚ ਪਟਾਕਿਆਂ ‘ਤੇ ਪਾਬੰਦੀ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ‘ਤੇ ਤੁਰੰਤ ਸੁਣਵਾਈ ਦੀ ਮੰਗ ਕੀਤੀ ਗਈ ਸੀ। ਸੁਪਰੀਮ ਕੋਰਟ ਨੇ ਕਿਹਾ ਕਿ ਲੋਕਾਂ ਨੂੰ ਸਾਫ਼ ਹਵਾ ਦਾ ਸਾਹ ਲੈਣ ਦਿਓ… ਮਠਿਆਈਆਂ ‘ਤੇ ਆਪਣਾ ਪੈਸਾ ਖਰਚ ਕਰੋ। ਇਸ ਤੋਂ ਪਹਿਲਾਂ ਦਿਨ ‘ਚ, ਦਿੱਲੀ ਹਾਈ ਕੋਰਟ ਨੇ ਸੁਪਰੀਮ ਕੋਰਟ ਦੇ ਸਾਹਮਣੇ ਪਟਾਕਿਆਂ ਨਾਲ ਜੁੜੇ ਮੁੱਦਿਆਂ ਦਾ ਹਵਾਲਾ ਦਿੰਦੇ ਹੋਏ ਦਿੱਲੀ....