ਨਵੀਂ ਦਿੱਲੀ, ਏਐੱਨਆਈ : ਭਾਰਤੀ ਫ਼ੌਜ ਨੇ ਅਗਨੀਵੀਰ ਨੂੰ ਨਾਮਾਂਕਣ 'ਤੇ ਬੈਂਕਿੰਗ ਸੁਵਿਧਾਵਾਂ ਪ੍ਰਦਾਨ ਕਰਨ ਲਈ ਐਚਡੀਐਫਸੀ ਬੈਂਕ, ਆਈਸੀਆਈਸੀਆਈ ਬੈਂਕ, ਐਕਸਿਸ ਬੈਂਕ ਅਤੇ ਕੋਟਕ ਮਹਿੰਦਰਾ ਬੈਂਕ ਵਰਗੇ ਨਿੱਜੀ ਖੇਤਰ ਦੇ ਬੈਂਕਾਂ ਸਮੇਤ 11 ਬੈਂਕਾਂ ਨਾਲ ਸਮਝੌਤਿਆਂ 'ਤੇ ਹਸਤਾਖਰ ਕੀਤੇ ਹਨ। ਰੱਖਿਆ ਮੰਤਰਾਲੇ ਨੇ ਸ਼ਨੀਵਾਰ ਨੂੰ ਕਿਹਾ ਕਿ 14 ਅਕਤੂਬਰ, 2022 ਨੂੰ ਭਾਰਤੀ ਫੌਜ ਦੇ ਐਡਜੂਟੈਂਟ ਜਨਰਲ ਲੈਫਟੀਨੈਂਟ ਜਨਰਲ ਸੀ ਬੰਸੀ ਪੋਨੱਪਾ ਦੀ ਪ੍ਰਧਾਨਗੀ ਵਿੱਚ ਇੱਕ ਸਮਾਰੋਹ ਵਿੱਚ ਡੀਜੀ (ਐਮਪੀ ਐਂਡ ਪੀਐਸ)....
ਰਾਸ਼ਟਰੀ
ਰਾਜਸਥਾਨ : ਕੋਟਾ ‘ਚ ਪੜ੍ਹਾਈ ਦੇ ਤਣਾਅ ‘ਚ ਫਿਰ ਇੱਕ ਕੋਚਿੰਗ ਦੇ ਵਿਦਿਆਰਥੀ ਨੇ ਖੁਦਕੁਸ਼ੀ ਕਰ ਲਈ। ਸ਼ੁੱਕਰਵਾਰ ਦੁਪਹਿਰ ਨੂੰ ਉਸ ਨੇ ਆਪਣੀ ਮਾਂ ਦੇ ਸਾਹਮਣੇ ਨੌਵੀਂ ਮੰਜ਼ਿਲ ਤੋਂ ਛਾਲ ਮਾਰ ਦਿੱਤੀ। ਜਿੱਥੇ ਉਹ ਡਿੱਗਿਆ, ਉੱਥੇ ਜ਼ਮੀਨ ਵਿੱਚ ਟੋਇਆ ਪੈ ਗਿਆ। ਇਹ ਘਟਨਾ ਸੀਸੀਟੀਵੀ ਵਿੱਚ ਕੈਦ ਹੋ ਗਈ। ਵਿਦਿਆਰਥੀ ਦੇ ਹੇਠਾਂ ਡਿੱਗਣ ਦੀ ਆਵਾਜ਼ ਸੁਣ ਕੇ ਇਮਾਰਤ ਦੇ ਲੋਕ ਮੌਕੇ ‘ਤੇ ਪਹੁੰਚੇ ਅਤੇ ਉਸ ਨੂੰ ਹਸਪਤਾਲ ਪਹੁੰਚਾਇਆ ਪਰ ਰਸਤੇ ਵਿਚ ਹੀ ਉਸ ਦੀ ਮੌਤ ਹੋ ਗਈ। ਘਟਨਾ ਜਵਾਹਰ ਨਗਰ ਥਾਣਾ ਖੇਤਰ ਦੇ ਅਧੀਨ....
ਉੱਤਰ ਪ੍ਰਦੇਸ਼ : ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਸੁਨਾਰੀਆ ਜੇਲ੍ਹ ਤੋਂ ਉੱਤਰ ਪ੍ਰਦੇਸ਼ ਦੇ ਬਾਗਪਤ ਆਸ਼ਰਮ ਪਹੁੰਚ ਗਿਆ ਹੈ। ਉਥੇ ਪਹੁੰਚ ਕੇ ਰਾਮ ਰਹੀਮ ਨੇ 2 ਮਿੰਟ 10 ਸੈਕੰਡ ਲਈ ਲਾਈਵ ਕੀਤਾ ਜਿਸ ਵਿਚ ਉਨ੍ਹਾਂ ਕਿਹਾ ਕਿ ਮੈਂ ਬਰਨਾਵਾ ਪਹੁੰਚ ਚੁੱਕਾ ਹਾਂ। ਤੁਸੀਂ ਲੋਕ ਪਹਿਲਾਂ ਦੀ ਤਰ੍ਹਾਂ ਹੀ ਹੁਕਮ ਮੰਨਦੇ ਰਹਿਣਾ। ਮਨਮਰਜ਼ੀ ਨਹੀਂ ਕਰਨੀ ਹੈ। ਸਾਨੂੰ ਤੁਹਾਡੇ ‘ਤੇ ਮਾਣ ਹੈ। ਪ੍ਰਮਾਤਮਾ ਤੁਹਾਨੂੰ ਖੁਸ਼ੀਆ ਦੇਵੇ। ਜ਼ਿੰਮੇਵਾਰਾਂ ਦੀ ਗੱਲ ਮੰਨਣੀ ਹੈ। ਸੰਤਾਂ ਲਈ ਭਗਵਾਨ ਦੀ ਔਲਾਦ ਸਾਡੀ ਔਲਾਦ....
ਜੰਮੂ-ਕਸ਼ਮੀਰ : ਜੰਮੂ-ਕਸ਼ਮੀਰ ਵਿਚ ਫਿਰ ਟਾਰਗੈੱਟ ਕਿਲਿੰਗ ਦਾ ਮਾਮਲਾ ਸਾਹਮਣੇ ਆਇਆ ਹੈ। ਅੱਤਵਾਦੀਆਂ ਨੇ ਸ਼ਨੀਵਾਰ ਨੂੰ ਦੱਖਣ ਕਸ਼ਮੀਰ ਦੇ ਸ਼ੌਪੀਆ ਜ਼ਿਲ੍ਹੇ ਵਿਚ ਕਸ਼ਮੀਰੀ ਪੰਡਿਤ‘ਤੇ ਫਾਇਰਿੰਗ ਕਰ ਦਿੱਤੀ। ਇਸ ਨਾਲ ਉਹ ਗੰਭੀਰ ਤੌਰ ‘ਤੇ ਜ਼ਖਮੀ ਹੋ ਗਿਆ। ਉਸ ਨੂੰ ਹਸਪਤਾਲ ਵਿਚ ਭਰਤੀ ਕੀਤਾ ਗਿਆ ਹੈ, ਜਿਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਮ੍ਰਿਤਕ ਦੀ ਪਛਾਣ ਚੌਧਰੀ ਗੁੰਡ ਵਾਸੀ ਪੂਰਨ ਕ੍ਰਿਸ਼ਨ ਭੱਟ ਵਜੋਂ ਹੋਈ ਹੈ। ਉਹ ਸਵੇਰੇ ਆਪਣੇ ਘਰ ਕੋਲ ਬਾਗਾਨ ਵਿਚ ਕੰਮ ਲਈ ਜਾ ਰਿਹਾ ਸੀ। ਇਸ ਦੌਰਾਨ....
ਚੰਡੀਗੜ੍ਹ : ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ ਸੂਬੇ ਵਿੱਚ ਵੰਡ ਬੁਨਿਆਦੀ ਢਾਂਚੇ ਦੀ ਮਜ਼ਬੂਤੀ ਲਈ ਕੇਂਦਰੀ ਬਿਜਲੀ ਮੰਤਰੀ ਆਰਕੇ ਸਿੰਘ ਨੂੰ ਰਿਫਾਰਮ ਬੇਸਡ ਐਂਡ ਰਿਜ਼ਲਟ-ਲਿੰਕਡ ਰੀਵੈਂਪਡ ਡਿਸਟ੍ਰੀਬਿਊਸ਼ਨ ਸੈਕਟਰ ਸਕੀਮ (ਆਰਡੀਐਸਐਸ) ਤਹਿਤ ਵੱਧ ਤੋਂ ਵੱਧ ਫੰਡ ਅਲਾਟ ਕਰਨ ਦੀ ਅਪੀਲ ਕੀਤੀ। ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਲਈ ਕੁੱਲ 25,237 ਕਰੋੜ ਰੁਪਏ ਦੇ ਵੰਡ ਬੁਨਿਆਦੀ ਢਾਂਚੇ ਦੇ ਕੰਮਾਂ ਵਾਲੀ ਆਰਡੀਐਸਐਸ ਨੂੰ ਮਨਜ਼ੂਰੀ ਦਿੱਤੀ ਗਈ ਹੈ।ਬਿਜਲੀ ਮੰਤਰੀ ਸ਼ੁੱਕਰਵਾਰ ਅਤੇ....
ਰੋਹਤਾਸ : ਉੱਤਰ ਪ੍ਰਦੇਸ਼ ਦੇ ਸੁਲਤਾਨਪੁਰ ਨੇੜੇ ਸ਼ੁੱਕਰਵਾਰ ਨੂੰ ਸੜਕ ਹਾਦਸੇ ਦੇ ਸਮੇਂ BMW Car ਦੀ ਰਫ਼ਤਾਰ 230 ਕਿਲੋਮੀਟਰ ਪ੍ਰਤੀ ਘੰਟਾ ਸੀ। ਦਰਅਸਲ, ਸਵਾਰ ਚਾਰੇ ਨੌਜਵਾਨ ਫੇਸਬੁੱਕ 'ਤੇ ਲਾਈਵ ਸਨ। ਕੈਮਰਾ ਸਪੀਡੋਮੀਟਰ 'ਤੇ ਫੋਕਸ ਸੀ। ਇੱਕ ਨੌਜਵਾਨ ਕਹਿ ਰਿਹਾ ਹੈ - ਚਾਰੇ ਇਕੱਠੇ ਮਰਾਂਗੇ। ਫਿਰ ਕਾਰ ਕੰਟੇਨਰ ਨਾਲ ਟਕਰਾ ਗਈ। ਇਸ ਹਾਦਸੇ ਵਿੱਚ ਬੀਐਮਡਬਲਿਊ ਵਿੱਚ ਸਵਾਰ ਚਾਰ ਨੌਜਵਾਨਾਂ ਦੀ ਮੌਤ ਹੋ ਗਈ। ਹਾਦਸਾ ਇੰਨਾ ਜ਼ਬਰਦਸਤ ਸੀ ਕਿ ਕਾਰ 'ਚ ਸਵਾਰ ਚਾਰੇ ਵਿਅਕਤੀ ਅਤੇ BMW ਦਾ ਇੰਜਣ ਦੂਰ ਜਾ....
ਕਸੌਲੀ : ਕਸੌਲੀ ’ਚ ਖੁਸ਼ਵੰਤ ਸਿੰਘ ਸਾਹਿਤ ਚਲ ਰਹੇ ਮੇਲੇ ਵਿਚ ਭਾਰਤ-ਪਾਕਿਸਤਾਨ ਸੰਬੰਧ ਸੁਧਾਰਨ ਦੀ ਵਕਾਲਤ ਕੀਤੀ ਗਈ। ਇਸ ਮੇਲੇ ਵਿਚ ਰਾਹੁਲ ਸਿੰਘ, ਲੇਖਕ ਅਮਿਤਵ ਘੋਸ਼, ਰਾਜਮੋਹਨ ਗਾਂਧੀ, ਮਹੂਆ ਮੋਇਤਰਾ ਹੋਏ ਸ਼ਾਮਲ ਹੋਏ ਹਨ। ਤਿੰਨ ਰੋਜ਼ਾ ਮੇਲੇ ਦੇ 11ਵੇਂ ਐਡੀਸ਼ਨ ਵਿਚ ਭਾਰਤ-ਪਾਕਿ ਸੰਬੰਧ ਸੁਧਾਰਨ ਦੀ ਵਕਾਲਤ ਤਾਂ ਜੋ ਦੋਹਾਂ ਮੁਲਕਾਂ ਵਿਚਾਲੇ ਸਭਿਆਚਾਰਕ ਸੰਬੰਧ ਪ੍ਰਫੁੱਲਤ ਹੋਣ ਆਪਣੇ ਸਵਾਤੀ ਭਾਸ਼ਣ ਵਿਚ ਕੇ ਐਸ ਐਲ ਐਫ ਦੇ ਡਾਇਰੈਕਟਰ ਰਾਹੁਲ ਸਿੰਘ ਨੇ ਕਿਹਾ ਕਿ ਖੁਸ਼ਵੰਤ ਦੀ ਇਕ ਚਿੰਤਾ ਇਹ ਸੀ....
ਦਿੱਲੀ : ਤਲਾਕ ਮਾਮਲੇ ਨੂੰ ਲੈ ਕੇ ਸੁਪਰੀਮ ਕੋਰਟ ਨੇ ਵੱਡੀ ਟਿੱਪਣੀ ਕੀਤੀ ਹੈ। ਅਦਾਲਤ ਨੇ ਕਿਹਾ ਹੈ ਕਿ ਅਸੀਂ 'ਅੱਜ ਵਿਆਹ ਤੇ ਕੱਲ੍ਹ ਨੂੰ ਤਲਾਕ' ਲੈ ਲਵਾਂਗੇ ਹੁਣ ਇਸ ਤਰ੍ਹਾਂ ਨਹੀਂ ਹਵੇਗਾ। ਜਦੋਂ ਪਤਨੀ ਚਾਹੁੰਦੀ ਹੈ ਕਿ ਵਿਆਹ ਵਿਚ ਵਿਆਹ ਜਾਰੀ ਰਹੇ ਤਾਂ ਅਦਾਲਤ ਪਤੀ ਦੀ ਪਟੀਸ਼ਨ 'ਤੇ ਵਿਆਹ ਨੂੰ ਭੰਗ ਕਰਨ ਲਈ ਧਾਰਾ 142 ਅਧੀਨ ਆਪਣੀਆਂ ਸ਼ਕਤੀਆਂ ਦੀ ਵਰਤੋਂ ਨਹੀਂ ਕਰੇਗੀ। ਤਲਾਕ ਲਈ ਦੋਵਾਂ ਦੀ ਸਹਿਮਤੀ ਜ਼ਰੂਰੀ ਹੋਵੇਗੀ। ਜਦ ਪਤਨੀ ਵਿਆਹ ਨੂੰ ਬਰਕਰਾਰ ਰੱਖਣਾ ਚਾਹੁੰਦੀ ਹੈ ਤਾਂ ਪਤੀ ਤਲਾਕ ਨਹੀਂ ਲੈ....
ਏਜੰਸੀ, ਗੋਪੇਸ਼ਵਰ : ਜ਼ਿਲ੍ਹਾ ਪ੍ਰਸ਼ਾਸਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ 21 ਅਕਤੂਬਰ ਨੂੰ ਦੀਵਾਲੀ ਤੋਂ ਪਹਿਲਾਂ ਬਦਰੀਨਾਥ ਅਤੇ ਕੇਦਾਰਨਾਥ ਮੰਦਰਾਂ ਦੀ ਸੰਭਾਵਿਤ ਯਾਤਰਾ ਲਈ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਹਾਲਾਂਕਿ ਅਧਿਕਾਰੀਆਂ ਨੇ ਪ੍ਰਧਾਨ ਮੰਤਰੀ ਦੇ ਹਿਮਾਲੀਅਨ ਮੰਦਰਾਂ ਦੀ ਪ੍ਰਸਤਾਵਿਤ ਯਾਤਰਾ ਬਾਰੇ ਚੁੱਪ ਧਾਰੀ ਹੋਈ ਹੈ, ਸੂਤਰਾਂ ਨੇ ਕਿਹਾ ਕਿ ਉਹ ਮੰਦਰਾਂ ਵਿੱਚ ਪੂਜਾ ਕਰਨਗੇ ਅਤੇ ਉੱਥੇ ਚੱਲ ਰਹੇ ਪੁਨਰ ਨਿਰਮਾਣ ਪ੍ਰੋਜੈਕਟਾਂ ਦੀ ਸਮੀਖਿਆ ਕਰਨਗੇ। ਪ੍ਰਧਾਨ ਮੰਤਰੀ ਪਹਿਲਾਂ ਕੇਦਾਰਨਾਥ....
ਹਰਿਆਣਾ : ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇਦਾਰ ਬਲਜੀਤ ਸਿੰਘ ਦਾਦੂਵਾਲ ਵੱਲੋਂ ਮੀਡੀਆ ਨੂੰ ਇੱਕ ਲਿਖਤੀ ਪ੍ਰੈੱਸਨੋਟ ਜਾਰੀ ਕਰਦਿਆਂ ਕਿਹਾ ਕੇ ਭਾਰਤ ਦੇ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਅਤੇ ਗ੍ਰਹਿ ਮੰਤਰੀ ਸ੍ਰੀ ਅਮਿਤ ਸ਼ਾਹ ਵੱਲੋਂ ਦੇਸ਼ ਵਿੱਚ ਵਸਦੇ ਵੱਖ ਵੱਖ ਧਰਮਾਂ ਦੇ ਲੋਕਾਂ ਲਈ ਕਈ ਸ਼ਲਾਘਾਯੋਗ ਫ਼ੈਸਲੇ ਲਏ ਗਏ ਹਨ ਜਿਨਾਂ ਵਿਚ ਸਿੱਖ ਧਰਮ ਨਾਲ ਸਬੰਧਤ ਵੀ ਕਈ ਸ਼ਲਾਘਾਯੋਗ ਫ਼ੈਸਲੇ ਹਨ ਜਿਨਾਂ ਦਾ ਅਸੀਂ ਸਵਾਗਤ ਕਰਦੇ ਹਾਂ। ਜ਼ਿਕਰਯੋਗ ਹੈ ਕੇ ਪ੍ਰਧਾਨ ਮੰਤਰੀ ਅਤੇ ਗ੍ਰਹਿ....
ਨਵੀਂ ਦਿੱਲੀ ; ਚੋਣ ਕਮਿਸ਼ਨ ਨੇ ਸ਼ੁੱਕਰਵਾਰ ਨੂੰ ਹਿਮਾਚਲ ਪ੍ਰਦੇਸ਼ ਦੀਆਂ ਵਿਧਾਨ ਸਭਾ ਚੋਣਾਂ ਲਈ ਤਾਰੀਕ ਦਾ ਐਲਾਨ ਕਰ ਦਿੱਤਾ ਹੈ। ਹਿਮਾਚਲ ਪ੍ਰਦੇਸ਼ ਵਿਧਾਨ ਸਭਾ ਚੋਣਾਂ ਲਈ ਵੋਟਿੰਗ 12 ਨਵੰਬਰ ਨੂੰ ਇੱਕ ਪੜਾਅ ਵਿੱਚ ਹੋਵੇਗੀ। ਨਤੀਜੇ 8 ਦਸੰਬਰ ਨੂੰ ਐਲਾਨੇ ਜਾਣਗੇ। ਹਿਮਾਚਲ ਵਿਧਾਨ ਸਭਾ ਦਾ ਕਾਰਜਕਾਲ 8 ਜਨਵਰੀ 2023 ਨੂੰ ਖਤਮ ਹੋ ਰਿਹਾ ਹੈ।
ਏਜੰਸੀ, ਗੁਜਰਾਤ : ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਵੀਰਵਾਰ ਨੂੰ ਕਸ਼ਮੀਰ ਦੇ ਮੁੱਦਿਆਂ ਲਈ ਦੇਸ਼ ਦੇ ਪਹਿਲੇ ਪ੍ਰਧਾਨ ਮੰਤਰੀ ਜਵਾਹਰ ਲਾਲ ਨਹਿਰੂ ਨੂੰ ਜ਼ਿੰਮੇਵਾਰ ਠਹਿਰਾਇਆ। ਉਨ੍ਹਾਂ ਨੇ ਧਾਰਾ 370 ਨੂੰ ਖ਼ਤਮ ਕਰ ਕੇ ਕਸ਼ਮੀਰ ਮੁੱਦੇ ਨੂੰ ਹੱਲ ਕਰਨ ਦਾ ਸਿਹਰਾ ਨਰਿੰਦਰ ਮੋਦੀ ਸਰਕਾਰ ਨੂੰ ਦਿੱਤਾ। ਅਮਿਤ ਸ਼ਾਹ ਨੇ ਗੁਜਰਾਤ 'ਚ ਭਾਜਪਾ ਦੀ 'ਗੌਰਵ ਯਾਤਰਾ' ਨੂੰ ਹਰੀ ਝੰਡੀ ਦਿਖਾਈ। ਇਸ ਮੌਕੇ 'ਤੇ ਆਯੋਜਿਤ ਇਕ ਪ੍ਰੋਗਰਾਮ 'ਚ ਅਮਿਤ ਸ਼ਾਹ ਨੇ ਕਿਹਾ ਕਿ ਕਾਂਗਰਸ ਅਯੁੱਧਿਆ 'ਚ ਰਾਮ ਮੰਦਰ ਦੇ ਨਿਰਮਾਣ....
ਨਵੀਂ ਦਿੱਲੀ : ਕਾਂਗਰਸ ਪ੍ਰਧਾਨ ਦੀ ਚੋਣ 'ਚ ਵੋਟਿੰਗ ਸੀਕ੍ਰੇਟ ਬੈਲਟ ਪੇਪਰ ਨਾਲ ਹੋਵੇਗੀ। ਇਸ ਵਿਚ ਇਹ ਪਤਾ ਨਹੀਂ ਲੱਗ ਸਕੇਗਾ ਕਿ ਕਿਸ ਨੇ ਕਿਸ ਨੂੰ ਵੋਟ ਪਾਈ। ਚੋਣਾਂ 'ਚ ਪਾਰਦਰਸ਼ਿਤਾ ਯਕੀਨੀ ਬਣਾਉਣ ਲਈ ਕਾਂਗਰਸ ਚੋਣ ਅਥਾਰਟੀ ਨੇ ਇਹ ਕਦਮ ਚੁੱਕਦੇ ਹੋਏ ਸਾਫ਼ ਕਰ ਦਿੱਤਾ ਹੈ ਕਿ ਵੋਟਾਂ ਦੀ ਗਿਣਤੀ ਤੋਂ ਪਹਿਲਾਂ ਸਾਰੇ ਸੂਬਿਆਂ ਦੇ ਬੈਲਟ ਪੇਪਰਾਂ ਨੂੰ ਵੀ ਮਿਲਾ ਦਿੱਤਾ ਜਾਵੇਗਾ ਤਾਂ ਜੋ ਕਿਸ ਸੂਬੇ 'ਚ ਕਿਸ ਉਮੀਦਵਾਰ ਨੂੰ ਕਿੰਨੀਆਂ ਵੋਟਾਂ ਮਿਲੀਆਂ, ਇਹ ਵੀ ਪਤਾ ਨਾ ਲੱਗ ਸਕੇ। 17 ਅਕਤੂਬਰ ਨੂੰ ਚੋਣਾਂ....
ਨਵੀਂ ਦਿੱਲੀ : ਸੁਪਰੀਮ ਕੋਰਟ ਨੇ ਬੁੱਧਵਾਰ ਨੂੰ ਨੋਟਬੰਦੀ ਮਾਮਲੇ ਨੂੰ ਲੈ ਕੇ ਕੇਂਦਰ ਸਰਕਾਰ ਅਤੇ ਭਾਰਤੀ ਰਿਜ਼ਰਵ ਬੈਂਕ ਨੂੰ ਨੋਟਿਸ ਜਾਰੀ ਕੀਤਾ ਹੈ। ਅਦਾਲਤ ਨੇ ਦੋਵਾਂ ਤੋਂ ਪੁੱਛਿਆ ਹੈ ਕਿ 1000 ਅਤੇ 500 ਦੇ ਨੋਟਾਂ 'ਤੇ ਪਾਬੰਦੀ ਲਗਾਉਣ ਲਈ ਕਿਹੜੇ ਕਾਨੂੰਨ ਦੀ ਵਰਤੋਂ ਕੀਤੀ ਗਈ ਸੀ। 5 ਜੱਜਾਂ ਦੀ ਸੰਵਿਧਾਨਕ ਬੈਂਚ ਨੇ ਨੋਟਬੰਦੀ ਨੂੰ ਲੈ ਕੇ ਦਾਇਰ ਪਟੀਸ਼ਨਾਂ 'ਤੇ ਸੁਣਵਾਈ ਕੀਤੀ। ਬੈਂਚ ਵਿੱਚ ਜਸਟਿਸ ਅਬਦੁਲ ਨਜ਼ੀਰ, ਬੀਆਰ ਗਵਈ, ਏਐਸ ਬੋਪੰਨਾ, ਵੀ ਰਾਮਸੁਬਰਾਮਨੀਅਮ ਅਤੇ ਬੀਵੀ ਨਾਗਰਥਨਾ ਸ਼ਾਮਲ ਹਨ....
ਨਵੀਂ ਦਿੱਲੀ : ਸੁਪਰੀਮ ਕੋਰਟ ਨੇ ਹਦਾਇਤ ਕੀਤੀਹੈ ਕਿ ਸੂਚਨਾ ਤਕਨਾਲੋਜੀ ਐਕਟ 2022 ਦੀ ਧਾਰਾ 66 ਏ ਦੇ ਤਹਿਤ ਕਿਸੇਵੀ ਨਾਗਰਿਕ ਦੇ ਖਿਲਾਫ ਮੁਕੱਦਮਾ ਨਹੀਂ ਚਲਾਇਆ ਜਾ ਸਕਦਾ ਕਿਉਂਕਿ ਸੁਪਰੀਮ ਕੋਰਟ ਨੇ 2015 ਵਿਚ ਇਸ ਧਾਰਾ ਨੂੰ ਗੈਰ ਸੰਵਿਧਾਨਕ ਕਰਾਰ ਦਿੱਤਾ ਸੀ। ਆਈ ਐਕਟ ਦੀ ਧਾਰਾ 66 ਏ ਜੋ ਕਿ 2015 ਵਿਚ ਸੁਪਰੀਮ ਕੋਰਟ ਵੱਲੋਂ ਰੱਦ ਕਰਦਿੱਤੀ ਗਈ ਸੀ, ਦੇ ਮੁਤਾਬਕ ਇਕ ਵਿਅਕਤੀ ਜੋ ਮਾੜੇ ਮੈਸਜ ਭੇਜਦਾ ਹੈ, ਨੂੰ ਤਿੰਨਸਾਲ ਤੱਕ ਦੀ ਸਜ਼ਾ ਤੇਜ਼ੁਰਮਾਨਾ ਹੋ ਸਕਦਾ ਸੀ। ਚੀਫ ਜਸਟਿਸ ਯੂ ਯੂ ਲਲਿਤ, ਜਸਟਿਸ....