ਮੱਧ ਪ੍ਰਦੇਸ਼ : ਉਜੈਨ ਵਿੱਚ ਭਗਵਾਨ ਮਹਾਕਾਲ ਦੀ ਪੂਜਾ ਕਰਨ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੈਦਿਕ ਜਾਪ ਦੇ ਵਿਚਕਾਰ “ਸ਼੍ਰੀ ਮਹਾਕਾਲ ਲੋਕ” ਕੋਰੀਡੋਰ ਦਾ ਉਦਘਾਟਨ ਕੀਤਾ | ਮੱਧ ਪ੍ਰਦੇਸ਼ ਸਰਕਾਰ ਸ਼ਾਨਦਾਰ ਕੋਰੀਡੋਰ ਬਣਾਉਣ ਲਈ 421 ਕਰੋੜ ਰੁਪਏ ਦਾ ਯੋਗਦਾਨ ਦੇਵੇਗੀ। ਮਹਾਕਾਲ ਕੰਪਲੈਕਸ 20 ਹੈਕਟੇਅਰ ਵਿੱਚ ਬਣਾਇਆ ਜਾ ਰਿਹਾ ਹੈ। ਇਹ ਵਾਰਾਣਸੀ, ਯੂਪੀ ਵਿੱਚ ਕਾਸ਼ੀ ਵਿਸ਼ਵਨਾਥ ਕੋਰੀਡੋਰ ਤੋਂ ਚਾਰ ਗੁਣਾ ਵੱਡਾ ਹੈ। ਕਾਸ਼ੀ ਵਿਸ਼ਵਨਾਥ ਕੋਰੀਡੋਰ ਪੰਜ ਹੈਕਟੇਅਰ ਵਿੱਚ ਫੈਲਿਆ ਹੋਇਆ ਹੈ।....
ਰਾਸ਼ਟਰੀ
ਪੀਟੀਆਈ (ਨਵੀਂ ਦਿੱਲੀ): ਤਲਾਕ-ਏ-ਕਿਨਾਇਆ ਤੇ ਤਲਾਕ-ਏ-ਬੈਨ ਸਮੇਤ ਮੁਸਲਮਾਨਾਂ ’ਚ ਸਾਰੇ ਤਰ੍ਹਾਂ ਦੇ ਇਕਪਾਸਡ਼ ਤੇ ਗ਼ੈਰ ਨਿਆਇਕ ਤਲਾਕ ਨੂੰ ਨਾ ਮੰਨਣਯੋਗ ਤੇ ਅਸੰਵਿਧਾਨਿਕ ਐਲਾਨ ਕਰਨ ਦੀ ਮੰਗ ਸਬੰਧੀ ਪਟੀਸ਼ਨ ’ਤੇ ਸੁਪਰੀਮ ਕੋਰਟ ਨੇ ਸੋਮਵਾਰ ਨੂੰ ਕੇਂਦਰ ਸਰਕਾਰ ਤੇ ਹੋਰਨਾਂ ਤੋਂ ਜਵਾਬ ਤਲਬ ਕੀਤਾ। ਜਸਟਿਸ ਐੱਸਏ ਨਜੀਰ ਤੇ ਜਸਟਿਸ ਜੇਬੀ ਪਾਰਡੀਵਾਲਾ ਦੀ ਬੈਂਚ ਨੇ ਕਾਨੂੰਨ ਤੇ ਨਿਆਂ ਮੰਤਰਾਲੇ, ਘੱਟ ਗਿਣਤੀ ਮਾਮਲਿਆਂ ਦੇ ਮੰਤਰਾਲੇ ਤੇ ਹੋਰਨਾਂ ਨੂੰ ਨੋਟਿਸ ਜਾਰੀ ਕੀਤੇ। ਸੁਪਰੀਮ ਕੋਰਟ ਕਰਨਾਟਕ ਨਿਵਾਸੀ....
ਰਾਜਸਥਾਨ : ਕਰੌਲੀ ਜਿਲ੍ਹੇ ਸਿਮਿਰ ਪਿੰਡ ‘ਚ ਮਿੱਟੀ ਖਿਸਕਣ ਕਾਰਨ ਨਾਲ 6 ਜਣਿਆਂ ਦੀ ਮੌਤ ਹੋ ਗਈ। ਮਰਨ ਵਾਲਿਆਂ ਵਿੱਚ ਤਿੰਨ ਲੜਕੀਆਂ ਅਤੇ ਤਿੰਨ ਔਰਤਾਂ ਸ਼ਾਮਲ ਹਨ। ਹਾਦਸੇ ‘ਚ ਤਿੰਨ ਤੋਂ ਚਾਰ ਲੋਕਾਂ ਦੇ ਜ਼ਖਮੀ ਹੋਣ ਦੀ ਸੂਚਨਾ ਹੈ। ਪੁਲਿਸ ਘਟਨਾ ਵਾਲੀ ਥਾਂ ‘ਤੇ ਪਹੁੰਚ ਗਈ ਹੈ। ਦੱਸ ਦਈਏ ਕਿ ਇਸ ਹਾਦਸੇ ‘ਚ ਇਕ ਹੋਰ ਔਰਤ ਦੇ ਨਾਲ-ਨਾਲ ਦੋ ਲੜਕੀਆਂ ਵੀ ਜ਼ਖਮੀ ਹੋ ਗਈਆਂ ਹਨ, ਜਿਨ੍ਹਾਂ ਨੂੰ ਹਸਪਤਾਲ ਭੇਜਿਆ ਗਿਆ ਹੈ। ਘਟਨਾ ਦੀ ਸੂਚਨਾ ਮਿਲਦੇ ਹੀ ਸਥਾਨਕ ਪੁਲਿਸ ਪ੍ਰਸ਼ਾਸਨ ਦੇ ਉੱਚ ਅਧਿਕਾਰੀ ਮੌਕੇ ‘ਤੇ....
ਦਿੱਲੀ : ਐੱਨਸੀਆਰ-ਦਿੱਲੀ ‘ਚ ਪਟਾਕਿਆਂ ‘ਤੇ ਲੱਗੀ ਪਾਬੰਦੀ ਇਸ ਸਾਲ ਵੀ ਨਹੀਂ ਹਟੇਗੀ। ਸੁਪਰੀਮ ਕੋਰਟ ਨੇ ਪਟਾਕਿਆਂ ‘ਤੇ ਪਾਬੰਦੀ ਹਟਾਉਣ ਲਈ ਦਾਇਰ ਪਟੀਸ਼ਨ ‘ਤੇ ਆਪਣਾ ਫੈਸਲਾ ਸੁਣਾਉਂਦੇ ਹੋਏ ਸਪੱਸ਼ਟ ਕਿਹਾ ਹੈ ਕਿ ਦੀਵਾਲੀ ਦੌਰਾਨ ਵੀ ਪਟਾਕਿਆਂ ‘ਤੇ ਪਾਬੰਦੀ ਨਹੀਂ ਹਟਾਈ ਜਾਵੇਗੀ। ਸੁਪਰੀਮ ਕੋਰਟ ਨੇ ਕਿਹਾ ਹੈ ਕਿ ਸਾਡਾ ਹੁਕਮ ਬਹੁਤ ਸਪੱਸ਼ਟ ਹੈ। ਹਾਲਾਂਕਿ ਅਦਾਲਤ ਨੇ ਇਸ ਪਟੀਸ਼ਨ ਨੂੰ ਹੋਰ ਪਟੀਸ਼ਨਾਂ ਨਾਲ ਜੋੜ ਦਿੱਤਾ ਹੈ। ਦਰਅਸਲ ਇਸ ਮਾਮਲੇ ‘ਚ ਭਾਜਪਾ ਨੇਤਾ ਮਨੋਜ ਤਿਵਾਰੀ ਨੇ ਸੁਪਰੀਮ ਕੋਰਟ ‘ਚ....
ਨਵੀਂ ਦਿੱਲੀ : ਸਮਾਜਵਾਦੀ ਪਾਰਟੀ (ਸਪਾ) ਦੇ ਸਰਪ੍ਰਸਤ ਅਤੇ ਯੂਪੀ ਦੇ ਸਾਬਕਾ ਮੁੱਖ ਮੰਤਰੀ ਮੁਲਾਇਮ ਸਿੰਘ ਯਾਦਵ ਦੀ ਮੌਤ ਤੋਂ ਬਾਅਦ ਉਨ੍ਹਾਂ ਦੇ ਸਮਰਥਕਾਂ ’ਚ ਸੋਗ ਦੀ ਲਹਿਰ ਹੈ। ਪੀਐੱਮ ਮੋਦੀ ਸਮੇਤ ਕਈ ਨੇਤਾਵਾਂ ਨੇ ਉਨ੍ਹਾਂ ਦੇ ਦੇਹਾਂਤ ’ਤੇ ਦੁੱਖ ਪ੍ਰਗਟ ਕੀਤਾ ਹੈ। ਮੋਦੀ ਨੇ ਲਗਾਤਾਰ ਤਿੰਨ ਟਵੀਟ ਕਰ ਕੇ ਦੁੱਖ ਜਤਾਇਆ ਹੈ। ਮੁਲਾਇਮ ਸਿੰਘ ਯਾਦਵ ਦੀ ਸੋਮਵਾਰ ਸਵੇਰੇ ਗੁਰੂਗ੍ਰਾਮ ਦੇ ਮੇਦਾਂਤਾ ਹਸਪਤਾਲ ’ਚ ਮੌਤ ਹੋ ਗਈ ਸੀ। ਪ੍ਰਧਾਨ ਮੰਤਰੀ ਨੇ ਕਿਹਾ, ‘ਸ੍ਰੀ ਮੁਲਾਇਮ ਸਿੰਘ ਯਾਦਵ ਜੀ ਵਿਲੱਖਣ ਸ਼ਖ਼ਸੀਅਤ....
ਨਵੀਂ ਦਿੱਲੀ : ਕਾਸਰਗੋਡ ਸਥਿਤ ਸ਼੍ਰੀ ਅਨੰਤਪਦਮਨਾਭ ਸਵਾਮੀ ਮੰਦਰ ਦੇ ਸ਼ਾਕਾਹਾਰੀ ਮਗਰਮੱਛ ਬਾਬੀਆ ਦੀ ਐਤਵਾਰ ਰਾਤ ਮੌਤ ਹੋ ਗਈ। ਇਹ ਮਗਰਮੱਛ ਪੂਰੀ ਤਰ੍ਹਾਂ ਨਾਲ ਸ਼ਾਕਾਹਾਰੀ ਸੀ ਅਤੇ ਖਾਣੇ ਵਿੱਚ ਸਿਰਫ਼ ਪ੍ਰਸ਼ਾਦ ਹੀ ਖਾਂਦਾ ਸੀ। ਇੱਥੋਂ ਤੱਕ ਕਿ ਉਸਨੇ ਕਦੇ ਝੀਲ ਵਿੱਚ ਕਿਸੇ ਮੱਛੀ ਜਾਂ ਕਿਸੇ ਹੋਰ ਜਾਨਵਰ ਨੂੰ ਨੁਕਸਾਨ ਨਹੀਂ ਪਹੁੰਚਾਇਆ ਸੀ। ਇਸ ਮਗਰਮੱਛ ਨੂੰ ਮੰਦਰ ਦਾ ਰਖਵਾਲਾ ਵੀ ਮੰਨਿਆ ਜਾਂਦਾ ਸੀ। ਮੰਦਰ ਦੇ ਅਧਿਕਾਰੀਆਂ ਮੁਤਾਬਕ ਬਾਬੀਆ ਮਗਰਮੱਛ ਸ਼ਨੀਵਾਰ ਤੋਂ ਲਾਪਤਾ ਸੀ ਅਤੇ ਐਤਵਾਰ ਰਾਤ ਕਰੀਬ....
ਅਹਿਮਦਾਬਾਦ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਐਤਵਾਰ ਨੂੰ ਮੇਹਸਾਣਾ ਦੇ ਮੋਢੇਰਾ ਵਿੱਚ ਕਈ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ ਅਤੇ ਨੀਂਹ ਪੱਥਰ ਰੱਖਿਆ। ਇਨ੍ਹਾਂ ਪ੍ਰੋਜੈਕਟਾਂ ਦੇ ਤਹਿਤ ਪੀਐੱਮ ਮੋਦੀ ਨੇ ਮੇਹਸਾਣਾ ਜ਼ਿਲ੍ਹੇ ਦੇ ਮੋਢੇਰਾ ਪਿੰਡ ਨੂੰ ਦੇਸ਼ ਦੇ ਪਹਿਲੇ ਸੋਲਰ ਪਿੰਡ ਵਜੋਂ ਸਮਰਪਿਤ ਕੀਤਾ। ਇਸ ਮੌਕੇ 'ਤੇ ਪੀਐੱਮ ਮੋਦੀ ਨੇ ਕਿਹਾ ਕਿ ਅੱਜ ਮੇਹਸਾਣਾ ਅਤੇ ਮੋਢੇਰਾ ਪਿੰਡਾਂ ਲਈ ਮਾਣ ਵਾਲਾ ਪਲ ਹੈ। ਅੱਜ ਜਦੋਂ ਅਸੀਂ ਸੂਰੀਆ ਪਿੰਡ ਮੋਢੇਰਾ ਵਿੱਚ ਹਾਂ ਤਾਂ ਇਹ ਇਤਫ਼ਾਕ ਹੈ ਕਿ ਅੱਜ ਸ਼ਰਦ ਪੂਰਨਿਮਾ....
ਨਵੀਂ ਦਿੱਲੀ : ਕਾਂਗਰਸ ਦੇ ਸਾਬਕਾ ਪ੍ਰਧਾਨ ਅਤੇ ਵਾਇਨਾਡ ਤੋਂ ਲੋਕ ਸਭਾ ਮੈਂਬਰ ਰਾਹੁਲ ਗਾਂਧੀ ਨੇ ਭਾਰਤੀ ਜਨਤਾ ਪਾਰਟੀ 'ਤੇ ਹਮਲਾ ਬੋਲਿਆ ਹੈ। ਉਨ੍ਹਾਂ ਨੇ ਭਾਜਪਾ 'ਤੇ ਦੇਸ਼ 'ਚ ਨਫ਼ਰਤ ਫ਼ੈਲਾਉਣ ਦਾ ਦੋਸ਼ ਲਗਾਇਆ ਹੈ। ਰਾਹੁਲ ਗਾਂਧੀ ਨੇ ਕਿਹਾ ਕਿ ਦੇਸ਼ ਵਿੱਚ ਨਫ਼ਰਤ ਫੈਲਾਈ ਜਾ ਰਹੀ ਹੈ। ਸਾਡੀ ਪਾਰਟੀ ਸੰਵਿਧਾਨ 'ਤੇ ਭਰੋਸਾ ਕਰਦੀ ਹੈ। ਜੋ ਵੀ ਦੇਸ਼ ਵਿੱਚ ਨਫ਼ਰਤ ਫੈਲਾਉਂਦਾ ਹੈ, ਅਸੀਂ ਉਸ ਖ਼ਿਲਾਫ਼ ਲੜਾਂਗੇ। ਉਨ੍ਹਾਂ ਕਿਹਾ ਕਿ ਭਾਜਪਾ ਦੇਸ਼ ਵਿੱਚ ਨਫ਼ਰਤ ਫੈਲਾ ਰਹੀ ਹੈ। ਅਸੀਂ ਹਰ ਤਰ੍ਹਾਂ ਦੀ....
ਦਿੱਲੀ : ਹਰਿਆਣਾ ਦੇ ਗੁਰੂਗ੍ਰਾਮ ਵਿਚ ਇੱਕ ਦਰਦਨਾਕ ਘਟਨਾ ਸਾਹਮਣੇ ਆਈ ਹੈ। ਗੁਰੂਗ੍ਰਾਮ ਦੇ ਸੈਕਟਰ-110ਏ 'ਚ ਇਕ ਬਿਲਡਰ ਦੀ ਉਸਾਰੀ ਵਾਲੀ ਥਾਂ 'ਤੇ ਡੂੰਘੇ ਟੋਏ 'ਚ 8 ਬੱਚੇ ਡੁੱਬ ਗਏ। ਸੂਚਨਾ ਮਿਲਣ ਤੋਂ ਬਾਅਦ ਫਾਇਰ ਬ੍ਰਿਗੇਡ ਦੇ ਗੋਤਾਖੋਰ ਮੌਕੇ 'ਤੇ ਪਹੁੰਚ ਗਏ ਅਤੇ 6 ਬੱਚਿਆਂ ਦੀਆਂ ਲਾਸ਼ਾਂ ਨੂੰ ਬਾਹਰ ਕੱਢ ਕੇ ਬਾਕੀਆਂ ਦੀ ਭਾਲ ਜਾਰੀ ਹੈ। ਟੋਏ ਕੋਲ ਬੱਚਿਆਂ ਦੇ ਕੱਪੜੇ ਪਏ ਮਿਲੇ ਹਨ। ਕੱਪੜਿਆਂ ਦੇ ਹਿਸਾਬ ਨਾਲ ਬੱਚਿਆਂ ਦੀ ਗਿਣਤੀ ਅੱਠ ਦੱਸੀ ਜਾ ਰਹੀ ਹੈ। ਡਿਪਟੀ ਕਮਿਸ਼ਨਰ ਨਿਸ਼ਾਂਤ ਕੁਮਾਰ ਵੀ....
ਗਾਂਧੀਨਗਰ (ਜੰਮੂ) : ਪੀਡੀਪੀ ਮੁਖੀ ਮਹਿਬੂਬਾ ਮੁਫ਼ਤੀ ਨੇ ਐਤਵਾਰ ਨੂੰ ਜੰਮੂ ਦੇ ਗਾਂਧੀਨਗਰ ਵਿੱਚ ਪਾਰਟੀ ਦਫ਼ਤਰ ਦੇ ਬਾਹਰ ਵਰਕਰਾਂ ਦੇ ਇੱਕ ਸੰਮੇਲਨ ਨੂੰ ਸੰਬੋਧਨ ਕੀਤਾ। ਇਸ ਦੌਰਾਨ ਉਨ੍ਹਾਂ ਨੇ ਭਾਜਪਾ 'ਤੇ ਤਿੱਖਾ ਨਿਸ਼ਾਨਾ ਸਾਧਿਆ। ਉਨ੍ਹਾਂ ਕਿਹਾ ਹੈ ਕਿ ਅੱਜ ਇਹ ਪਾਰਟੀ ਦੁਨੀਆ ਦੀ ਸਭ ਤੋਂ ਅਮੀਰ ਪਾਰਟੀ ਬਣ ਗਈ ਹੈ। ਉਨ੍ਹਾਂ ਨੂੰ ਆਪਣੇ ਵੱਡੇ ਦੋਸਤਾਂ ਦੇ ਕਰਜ਼ੇ ਮੁਆਫ਼ ਕਰਨ ਲਈ ਕਮਿਸ਼ਨ ਮਿਲਦਾ ਹੈ, ਇਸੇ ਕਰਕੇ ਇਸ ਪਾਰਟੀ ਦੇ ਲੋਕ ਜੋ 2014 ਤੋਂ ਪਹਿਲਾਂ 100 ਰੁਪਏ ਦਾ ਗਮਛਾ ਬੰਨ੍ਹਦੇ ਸਨ, ਅੱਜ....
ਗੁਜਰਾਤ : ਗੁਜਰਾਤ ਦੇ ਲੋਕਾਂ ਨੇ ਕਿਸੇ ਬਦਲ ਦੀ ਘਾਟ ਕਾਰਨ ਭਾਜਪਾ ਨੂੰ 27 ਸਾਲ ਤੋਂ ਵੱਧ ਦਾ ਸਮਾਂ ਦਿੱਤਾ ਪਰ ਹੁਣ ਸੂਬੇ ਵਿੱਚ ਤਬਦੀਲੀ ਦੀ ਹਵਾ ਵਗ ਰਹੀ ਹੈ, ਇੰਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਇੱਕ ਵਿਸ਼ਾਲ ਰੈਲੀ ਨੂੰ ਸੰਬੋਧਨ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਪਿਛਲੇ 27 ਸਾਲਾਂ ਵਿੱਚ ਗੁਜਰਾਤ ਵਿਕਾਸ ਪੱਖੋਂ ਪਛੜਿਆ ਹੈ। ਉਨ੍ਹਾਂ ਅਫ਼ਸੋਸ ਪ੍ਰਗਟ ਕਰਦਿਆਂ ਕਿਹਾ ਕਿ ਇਹ ਮੰਦਭਾਗਾ ਹੈ ਕਿ 2.50 ਲੱਖ ਕਰੋੜ ਰੁਪਏ ਦੇ ਬਜਟ ਵਾਲੇ ਸੂਬੇ ਸਿਰ 3.50 ਲੱਖ ਕਰੋੜ....
ਚੰਡੀਗੜ੍ਹ : ਅੱਜ ਚੰਡੀਗੜ੍ਹ ਵਿੱਚ ਪੰਜਾਬ ਇੰਜਨੀਅਰਿੰਗ ਕਾਲਜ ਦੇ 52ਵੇਂ ਕਨਵੋਕੇਸ਼ਨ ਅਤੇ ਸ਼ਤਾਬਦੀ ਸਾਲ ਦੇ ਸਮਾਪਤੀ ਸਮਾਰੋਹ ਵਿੱਚ ਭਾਰਤ ਰਾਸ਼ਟਰਪਤੀ ਸ਼੍ਰੀਮਤੀ ਦ੍ਰੋਪਦੀ ਮੁਰਮੂ ਨੇ ਸ਼ਿਰਕਤ ਕੀਤੀ। ਇਸ ਮੌਕੇ 'ਤੇ ਪੰਜਾਬ ਦੇ ਰਾਜਪਾਲ ਅਤੇ ਯੂਟੀ ਚੰਡੀਗੜ੍ਹ ਦੇ ਪ੍ਰਸ਼ਾਸਕ ਸ਼੍ਰੀ ਬਨਵਾਰੀ ਲਾਲ ਪੁਰੋਹਿਤ, ਹਰਿਆਣਾ ਦੇ ਰਾਜਪਾਲ ਸ਼੍ਰੀ ਬੰਡਾਰੂ ਦੱਤਾਤ੍ਰੇਅ ਅਤੇ ਸ਼੍ਰੀ ਧਰਮਪਾਲ, (ਆਈ.ਏ.ਐਸ.) ਪ੍ਰਸ਼ਾਸਕ, ਯੂਟੀ ਚੰਡੀਗੜ੍ਹ ਦੇ ਸਲਾਹਕਾਰ ਵੀ ਮੌਜੂਦ ਸਨ। ਰਜਿੰਦਰ ਗੁਪਤਾ ਚੇਅਰਮੈਨ ਬੋਰਡ ਆਫ ਗਵਰਨਰ....
ਨਵੀਂ ਦਿੱਲੀ : ਪੰਥਕ ਤੇ ਪੰਜਾਬ ਦੀ ਰਾਜਨੀਤੀ ਵਿਚ ਵਾਪਰੇ ਅਹਿਮ ਧਾਰਮਿਕ ਤੇ ਰਾਜਨੀਤਕ ਘਟਨਾਕ੍ਰਮ ਵਿਚ ਪਰਮਜੀਤ ਸਿੰਘ ਸਰਨਾ ਦੀ ਅਗਵਾਈ ਵਾਲੀ ਅਕਾਲੀ ਦਲ ਦਿੱਲੀ ਦਾ ਸ਼੍ਰੋਮਣੀ ਅਕਾਲੀ ਦਲ ਵਿਚ ਰਲੇਵਾਂ ਹੋ ਗਿਆ। ਇਸ ਘਟਨਾਕ੍ਰਮ ਨੂੰ ਸਿੱਖ ਤੇ ਪੰਜਾਬ ਦੀ ਰਜਨੀਤੀ ਵਿਚ ਅਹਿਮ ਮੋੜ ਤੇ ਧਾਰਮਿਕ ਤੇ ਸਿਆਸੀ ਤੌਰ ’ਤੇ ਖੇਡ ਬਦਲਣ ਵਾਲਾ ਕਰਾਰ ਦਿੰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਪਰਮਜੀਤ ਸਿੰਘ ਸਰਨਾ ਨੂੰ ਪਾਰਟੀ ਦੀ ਇਕਾਈ ਦਾ ਪ੍ਰਧਾਨ ਨਿਯੁਕਤ ਕਰਨ ਦਾ ਐਲਾਨ ਕੀਤਾ....
ਚੰਡੀਗੜ੍ਹ : ਭਾਰਤੀ ਹਵਾਈ ਸੈਨਾ ਅੱਜ 90 ਸਾਲ ਦੀ ਗਈ ਹੈ। ਇਸ ਖਾਸ ਮੌਕੇ 'ਤੇ ਦੇਸ਼ ਵਾਸੀ ਬਹਾਦਰ ਜਵਾਨਾਂ ਨੂੰ ਵਧਾਈ ਦੇ ਰਹੇ ਹਨ। ਇਸ ਦੇ ਨਾਲ ਹੀ ਚੰਡੀਗੜ੍ਹ ਦੀ ਸੁਖਨਾ ਝੀਲ 'ਤੇ ਆਯੋਜਿਤ 'ਏਅਰ ਸ਼ੋਅ ਸ਼ੁਰੂ ਹੋ ਗਿਆ ਹੈ। ਭਾਰਤੀ ਹਵਾਈ ਸੈਨਾ ਅਸਮਾਨ ਵਿੱਚ ਆਪਣੀ ਤਾਕਤ ਦਿਖਾ ਰਹੀ ਹੈ। ਇਸ ਮੌਕੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ, ਰੱਖਿਆ ਮੰਤਰੀ ਰਾਜਨਾਥ ਸਿੰਘ, ਪੰਜਾਬ ਦੇ ਰਾਜਪਾਲ ਬਨਵਾਰੀਲਾਲ ਪੁਰੋਹਿਤ, ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਅਤੇ ਚੰਡੀਗੜ੍ਹ ਤੋਂ ਭਾਜਪਾ ਸੰਸਦ ਕਿਰਨ ਖੇਰ ਵੀ ਮੌਜੂਦ....
ਮਹਾਰਾਸ਼ਟਰ : ਨਾਸਿਕ ਤੋਂ ਇੱਕ ਭਿਆਨਕ ਹਾਦਸੇ ਦੀ ਖ਼ਬਰ ਹੈ, ਬੀਤੀ ਰਾਤ ਇਕ ਬੱਸ ਅਤੇ ਕੰਟੇਨਰ ਦੀ ਟੱਕਰ ਤੋਂ ਬਾਅਦ ਲੱਗੀ ਅੱਗ 'ਚ ਗਿਆਰਾਂ ਲੋਕਾਂ ਦੀ ਮੌਤ ਹੋ ਜਾਣ ਦੀ ਖਬਰ ਹੈ। ਪੁਲਿਸ ਵੱਲੋਂ ਦਿੱਤੀ ਜਾਣਕਾਰੀ ਅਨੁਸਾਰ ਹਾਦਸੇ ਵਿੱਚ ਮਰਨ ਵਾਲਿਆਂ ਦੀ ਗਿਣਤੀ ਹੋਰ ਵਧਣ ਦਾ ਖਦਸ਼ਾ ਹੈ। ਜਾਣਕਾਰੀ ਅਨੁਸਾਰ ਇੱਕ ਪ੍ਰਾਈਵੇਟ ਬੱਸ ਅਤੇ ਟਰੱਕ ਵਿਚਾਲੇ ਜ਼ਬਰਦਸਤ ਟੱਕਰ ਹੋ ਗਈ ਸੀ, ਜਿਸ ਤੋਂ ਬਾਅਦ ਬੱਸ ਨੂੰ ਅੱਗ ਲੱਗ ਗਈ। ਇਸ ਸੜਕ ਹਾਦਸੇ 'ਚ 11 ਲੋਕਾਂ ਦੀ ਮੌਤ ਹੋਣ ਦੀ ਖਬਰ ਸਾਹਮਣੇ ਆ ਰਹੀ ਹੈ। ਇਸ ਵਿੱਚ....