ਨਵੀਂ ਦਿੱਲੀ, 12 ਜੂਨ : ਤੀਜੀ ਵਾਰ ਪ੍ਰਧਾਨ ਮੰਤਰੀ ਦਾ ਅਹੁਦਾ ਸੰਭਾਲਣ ਤੋਂ ਬਾਅਦ ਨਰਿੰਦਰ ਮੋਦੀ ਵੀਰਵਾਰ ਨੂੰ ਆਪਣੀ ਪਹਿਲੀ ਵਿਦੇਸ਼ ਯਾਤਰਾ 'ਤੇ ਰਵਾਨਾ ਹੋਣਗੇ। ਪੀਐਮ ਮੋਦੀ ਇਟਲੀ ਜਾ ਰਹੇ ਹਨ। ਵਿਦੇਸ਼ ਸਕੱਤਰ ਵਿਨੈ ਮੋਹਨ ਕਵਾਨਾ ਨੇ ਇਹ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਇਟਲੀ ਦੇ ਪ੍ਰਧਾਨ ਮੰਤਰੀ ਜਾਰਜੀਆ ਮੇਲੋਨੀ ਦੇ ਸੱਦੇ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ 50ਵੇਂ ਜੀ-7 ਸੰਮੇਲਨ 'ਚ ਹਿੱਸਾ ਲੈਣ ਲਈ ਭਲਕੇ ਇਟਲੀ ਦੇ ਅਪੁਲੀਆ ਦਾ ਦੌਰਾ ਕਰਨਗੇ। ਮੋਹਨ ਕਵਾਨਾ ਨੇ ਕਿਹਾ, 'ਇਹ ਸੰਮੇਲਨ 14....
ਰਾਸ਼ਟਰੀ
ਓਡੀਸ਼ਾ , 12 ਜੂਨ : ਓਡੀਸ਼ਾ ਵਿੱਚ ਪਹਿਲੀ ਵਾਰ ਭਾਜਪਾ ਦੀ ਸਰਕਾਰ ਬਣੀ ਹੈ। ਕੇਓਂਝਰ ਤੋਂ ਵਿਧਾਇਕ ਮੋਹਨ ਚਰਨ ਮਾਝੀ ਨੇ ਅੱਜ ਭਾਜਪਾ ਦੇ ਪਹਿਲੇ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ। ਉਨ੍ਹਾਂ ਦੇ ਨਾਲ ਕੇਵੀ ਸਿੰਘ ਦਿਓ ਅਤੇ ਪ੍ਰਭਾਤੀ ਪਰੀਦਾ ਨੇ ਸੂਬੇ ਦੇ ਉਪ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ। ਇਸ ਦੇ ਨਾਲ, ਓਡੀਸ਼ਾ ਵਿੱਚ ਪਹਿਲੀ ਵਾਰ ਇੱਕ ਮੁੱਖ ਮੰਤਰੀ, ਦੋ ਉਪ ਮੁੱਖ ਮੰਤਰੀ ਅਤੇ 13 ਮੰਤਰੀਆਂ ਵਾਲੀ ਸਰਕਾਰ ਬਣੀ ਹੈ। ਸਹੁੰ ਚੁੱਕ ਸਮਾਗਮ ਸ਼ਾਮ 5 ਵਜੇ ਸ਼ੁਰੂ ਹੋਇਆ। ਇਹ ਪ੍ਰੋਗਰਾਮ ਭੁਵਨੇਸ਼ਵਰ ਦੇ....
ਹਰਦੋਈ, 12 ਜੂਨ : ਉੱਤਰ ਪ੍ਰਦੇਸ਼ ਦੇ ਹਰਦੋਈ ਜ਼ਿਲ੍ਹੇ ਵਿੱਚ ਅੱਜ ਸਵੇਰੇ ਗੰਗਾ ਨਦੀ ’ਚੋਂ ਰੇਤ ਲੈ ਕੇ ਜਾ ਰਿਹਾ ਟਰੱਕ ਬੇਕਾਬੂ ਹੋ ਕੇ ਸੜਕ ਕੰਢੇ ਝੁੱਗੀਆਂ ਦੇ ਬਾਹਰ ਸੁੱਤੇ ਲੋਕਾਂ ਉੱਤੇ ਪਲਟ ਗਿਆ, ਜਿਸ ਕਾਰਨ ਚਾਰ ਬੱਚਿਆਂ ਸਮੇਤ 8 ਲੋਕਾਂ ਦੀ ਮੌਤ ਹੋ ਗਈ। ਪੁਲੀਸ ਨੇ ਜੇਸੀਬੀ ਦੀ ਮਦਦ ਨਾਲ ਰੇਤ ਹੇਠ ਦਬੀਆਂ ਲਾਸ਼ਾਂ ਕੱਢੀਆਂ। ਹਾਦਸੇ ’ਚ ਜ਼ਖ਼ਮੀ 4 ਸਾਲਾ ਬੱਚੀ ਦਾ ਹਸਪਤਾਲ ’ਚ ਇਲਾਜ ਕੀਤਾ ਜਾ ਰਿਹਾ ਹੈ। ਪੁਲਿਸ ਸੁਪਰਡੈਂਟ ਕੇਸ਼ਵ ਚੰਦਰ ਗੋਸਵਾਮੀ ਨੇ ਦਸਿਆ ਕਿ ਮਲਾਵਾ ਥਾਣਾ ਖੇਤਰ ਦੇ ਕਾਨਪੁਰ....
ਕਠੂਆ, 12 ਜੂਨ : ਜੰਮੂ-ਕਸ਼ਮੀਰ ਦੇ ਕਠੂਆ ਜ਼ਿਲੇ 'ਚ ਮੰਗਲਵਾਰ ਸ਼ਾਮ ਨੂੰ ਹੋਏ ਮੁਕਾਬਲੇ 'ਚ ਕੇਂਦਰੀ ਰਿਜ਼ਰਵ ਪੁਲਸ ਬਲ ਜਾਂ CRPF ਦਾ ਜਵਾਨ ਸ਼ਹੀਦ ਹੋ ਗਿਆ ਅਤੇ ਦੋ ਅੱਤਵਾਦੀਆਂ ਨੂੰ ਮਾਰ ਦਿੱਤਾ ਗਿਆ। ਅਧਿਕਾਰੀਆਂ ਨੇ ਦੱਸਿਆ ਕਿ ਕਠੂਆ ਜ਼ਿਲ੍ਹੇ ਦੇ ਸੈਦਾ ਸੁਖਲ ਪਿੰਡ ਵਿੱਚ ਤੜਕੇ 3 ਵਜੇ ਦੇ ਕਰੀਬ ਇੱਕ ਅੱਤਵਾਦੀ ਵੱਲੋਂ ਕੀਤੀ ਗਈ ਗੋਲੀਬਾਰੀ ਵਿੱਚ ਸੀਆਰਪੀਐਫ ਦਾ ਜਵਾਨ ਕਬੀਰ ਦਾਸ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਿਆ ਸੀ। ਸਿਪਾਹੀ ਨੂੰ ਹਸਪਤਾਲ ਲਿਜਾਇਆ ਗਿਆ ਜਿੱਥੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ....
ਕੈਥਲ, 11 ਜੂਨ : ਹਰਿਆਣਾ ਦੇ ਕੈਥਲ ਵਿਚ ਇਕ ਦਸਤਾਰਧਾਰੀ ਸਿੱਖ ਨੌਜਵਾਨ ਨੂੰ ਕਥਿਤ ਤੌਰ ਉਤੇ ਖਾਲਿਸਤਾਨੀ ਕਹਿ ਕੇ ਇੱਟਾਂ-ਰੋੜਿਆਂ ਨਾਲ ਕੁੱਟਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਤੋਂ ਬਾਅਦ ਜ਼ਖ਼ਮੀ ਹਾਲਤ ਵਿਚ ਨੌਜਵਾਨ ਨੂੰ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਹੈ। ਮਿਲੀ ਜਾਣਕਾਰੀ ਮੁਤਾਬਕ ਸਿੱਖ ਨੌਜਵਾਨ ਦਾ ਨਾਮ ਸੁਖਵਿੰਦਰ ਸਿੰਘ ਹੈ, ਜੋ ਡਿਫੈਂਸ ਕਲੋਨੀ ਵਿੱਚ ਫਰਨੀਚਰ ਦਾ ਕੰਮ ਕਰਦਾ ਹੈ। ਜਦੋਂ ਇਸ ਮਾਮਲੇ ਸਬੰਧੀ ਪੀੜਤ ਸੁਖਵਿੰਦਰ ਸਿੰਘ ਨਾਲ ਗੱਲ ਕੀਤੀ ਤਾਂ ਉਨ੍ਹਾਂ ਦੱਸਿਆ ਕਿ ਰਾਤ ਤਕਰੀਬਨ 9:30....
ਨਵੀਂ ਦਿੱਲੀ, 11 ਜੂਨ : ਨਵੀਂ ਸਰਕਾਰ ਬਣਦਿਆਂ ਹੀ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਹੋਈ ਪਹਿਲੀ ਕੈਬਨਿਟ ਮੀਟਿੰਗ ਵਿੱਚ ਪ੍ਰਧਾਨ ਮੰਤਰੀ ਅਵਾਸ ਯੋਜਨਾ ਦੇ ਤਹਿਤ 3 ਕਰੋੜ ਲੋਕਾਂ ਨੂੰ ਮਕਾਨ ਬਣਾ ਕੇ ਦੇਣ ਨੂੰ ਪ੍ਰਵਾਨਗੀ ਦਿੱਤੀ ਗਈ ਸੀ, ਜਿਸ ਤੋਂ ਬਾਅਦ ਅੱਜ ਕਾਂਗਰਸ ਪਾਰਟੀ ਦੇ ਪ੍ਰਧਾਨ ਮਲਿਕਾਅਰਜੁਨ ਖੜਗੇ ਨੇ ਤਿੱਖਾ ਤੱਜ ਕਸ਼ਦਿਆਂ ਇਲਜ਼ਾਮ ਲਗਾਇਆ ਕਿ 2022 ਤੱਕ ਸਭ ਦੇ ਸਿਰ ਤੇ ਛੱਤ ਦੀ ਪ੍ਰਧਾਨ ਮੰਤਰੀ ਮੋਦੀ ਦੀ ਗਾਰੰਟੀ ਖੋਖਲੀ ਸਾਬਤ ਹੋਈ, ਹੁਣ ਫਿਰ ਸਰਕਾਰ ਵੱਲੋਂ 3 ਕਰੋੜ ਮਕਾਨ....
ਮਹਾਰਾਸ਼ਟਰ, 11 ਜੂਨ : ਮਹਾਰਾਸ਼ਟਰ ਤੋਂ ਧੋਖਾਧੜੀ ਦਾ ਇੱਕ ਅਜੀਬ ਮਾਮਲਾ ਸਾਹਮਣੇ ਆਇਆ ਹੈ। ਇੱਕ ਵੱਡੇ ਬੈਂਕ ਦੀ ਅਧਿਕਾਰੀ ਹੋਣ ਦਾ ਬਹਾਨਾ ਲਗਾ ਕੇ ਇੱਕ ਮਹਿਲਾ ਨੇ ਮੁੰਬਈ ਮੈਟਰੋਪੋਲੀਟਨ ਰੀਜਨ ਆਇਰਨ ਐਂਡ ਸਟੀਲ ਮਾਰਕੀਟ ਕਮੇਟੀ ਨਾਲ 54 ਕਰੋੜ ਰੁਪਏ ਤੋਂ ਵੱਧ ਦੀ ਧੋਖਾਧੜੀ ਕੀਤੀ ਹੈ। ਮੰਗਲਵਾਰ ਨੂੰ ਇਕ ਅਧਿਕਾਰੀ ਨੇ ਦੱਸਿਆ ਕਿ ਨਵੀਂ ਮੁੰਬਈ ਪੁਲਸ ਨੇ ਇਸ ਧੋਖਾਧੜੀ ਦੇ ਮਾਮਲੇ 'ਚ ਮਹਿਲਾ ਖਿਲਾਫ ਮਾਮਲਾ ਦਰਜ ਕਰ ਲਿਆ ਹੈ। ਦਰਅਸਲ, ਜੂਨ 2022 ਵਿੱਚ, ਪਨਵੇਲ ਵਿੱਚ ਇੱਕ ਔਰਤ ਨੇ ਆਪਣੇ ਆਪ ਨੂੰ ਇੱਕ....
ਮੁੰਬਈ, 10 ਜੂਨ : ਕਸਟਮ ਵਿਭਾਗ ਨੂੰ 2 ਕੇਸਾਂ ‘ਚ ਸਫਲਤਾ ਮਿਲੀ ਹੈ। ਅਧਿਕਾਰੀਆਂ ਵੱਲੋਂ 32.79 ਕਿਲੋ ਸੋਨਾ ਬਰਾਮਦ ਕੀਤਾ ਗਿਆ ਹੈ। ਜ਼ਬਤ ਕੀਤੇ ਗਏ ਸੋਨੇ ਦੀ ਕੀਮਤ 19 ਕਰੋੜ ਰੁਪਏ ਦੱਸੀ ਜਾ ਰਹੀ ਹੈ। ਮੁੰਬਈ ਕਸਟਮ ਅਧਿਕਾਰੀਆਂ ਨੇ ਗਲਤ ਤਰੀਕੇ ਨਾਲ ਸੋਨਾ ਲਿਆਉਣ ਦੇ ਦੋਸ਼ ਵਿਚ ਦੋ ਮਹਿਲਾਵਾਂ ਨੂੰ ਗ੍ਰਿਫਤਾਰ ਕੀਤਾ ਹੈ। ਮੁੰਬਈ ਕਸਟਮਸ ਜ਼ੋਨ ਦੇ ਏਅਰਪੋਰਟ ਕਮਿਸ਼ਨਰੇਟ ਨੇ ਇਸ ਬਾਰੇ ਸੋਸ਼ਲ ਮੀਡੀਆ ਪਲੇਟਫਾਰਮ X ‘ਤੇ ਜਾਣਕਾਰੀ ਦਿੱਤੀ ਹੈ। ਤਸਕਰ ਅੰਡਰ ਗਾਰਮੈਂਟਸ ‘ਚ ਸੋਨਾ ਲੁਕਾ ਕੇ ਲਿਆ ਰਹੇ ਸਨ....
ਨਵੀਂ ਦਿੱਲੀ, 10 ਜੂਨ : ਉੱਤਰ ਪ੍ਰਦੇਸ਼ ਦੇ ਅਮਰੋਹਾ ਜ਼ਿਲ੍ਹੇ ਵਿੱਚ ਇੱਕ ਭਿਆਨਕ ਸੜਕ ਹਾਦਸੇ ਵਿੱਚ 4 ਯੂਟਿਊਬਰਸ ਦੀ ਜਾਨ ਚਲੀ ਗਈ। ਜਾਣਕਾਰੀ ਮੁਤਾਬਕ ਐਤਵਾਰ ਦੇਰ ਰਾਤ ਹਸਨਪੁਰ ਗਜਰੌਲਾ ਰੋਡ 'ਤੇ ਇਕ ਆਰਟਿਕਾ ਤੇ ਇਕ ਬੋਲੈਰੋ ਵਿਚਾਲੇ ਜ਼ਬਰਦਸਤ ਟੱਕਰ ਹੋ ਗਈ। ਟੱਕਰ ਇੰਨੀ ਭਿਆਨਕ ਸੀ ਕਿ 4 ਯੂਟਿਊਬਰਸ ਦੀ ਮੌਕੇ 'ਤੇ ਹੀ ਮੌਤ ਹੋ ਗਈ, ਜਦਕਿ 2 ਹੋਰ ਗੰਭੀਰ ਜ਼ਖਮੀ ਦੱਸੇ ਜਾ ਰਹੇ ਹਨ। ਟੱਕਰ ਇੰਨੀ ਜ਼ਬਰਦਸਤ ਸੀ ਕਿ ਕਾਰ ਪੂਰੀ ਤਰ੍ਹਾਂ ਚਕਨਾਚੂਰ ਹੋ ਗਈ। ਇਸ ਹਾਦਸੇ ਤੋਂ ਬਾਅਦ ਸੜਕ 'ਤੇ ਜਾਮ ਲੱਗ ਗਿਆ।....
ਨਵੀਂ ਦਿੱਲੀ, 10 ਜੂਨ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦਿੱਲੀ ਵਿੱਚ ਆਪਣੀ ਰਿਹਾਇਸ਼ 'ਤੇ ਆਪਣੀ ਪਹਿਲੀ ਕੈਬਨਿਟ ਮੀਟਿੰਗ ਕਰ ਰਹੇ ਹਨ। ਆਪਣੇ ਪਹਿਲੇ ਫੈਸਲੇ ਵਿੱਚ, ਮੰਤਰੀ ਮੰਡਲ ਨੇ ਪ੍ਰਧਾਨ ਮੰਤਰੀ ਆਵਾਸ ਯੋਜਨਾ ਤਹਿਤ ਪੇਂਡੂ ਅਤੇ ਸ਼ਹਿਰੀ ਗਰੀਬਾਂ ਲਈ 3 ਕਰੋੜ ਘਰ ਬਣਾਉਣ ਦੀ ਯੋਜਨਾ ਨੂੰ ਵੀ ਹਰੀ ਝੰਡੀ ਦੇ ਦਿੱਤੀ ਹੈ। ਪ੍ਰਧਾਨ ਮੰਤਰੀ ਆਵਾਸ ਯੋਜਨਾ ਤਹਿਤ ਪਿੰਡਾਂ ਅਤੇ ਸ਼ਹਿਰਾਂ ਵਿੱਚ ਬਣੇ ਇਨ੍ਹਾਂ ਘਰਾਂ ਵਿੱਚ ਟਾਇਲਟ, ਬਿਜਲੀ, ਪਾਣੀ ਅਤੇ ਗੈਸ ਕੁਨੈਕਸ਼ਨ ਹੋਣਗੇ। ਪਿਛਲੇ 10 ਸਾਲਾਂ ਵਿੱਚ ਇਸ....
ਨਵੀਂ ਦਿੱਲੀ, 10 ਜੂਨ : ਨਰਿੰਦਰ ਮੋਦੀ ਨੇ ਤੀਜੀ ਵਾਰ ਪ੍ਰਧਾਨ ਮੰਤਰੀ ਅਹੁਦੇ ਦੀ ਸਹੁੰ ਚੁੱਕੀ। ਉਨ੍ਹਾਂ ਦੇ ਨਾਲ 71 ਮੰਤਰੀਆਂ ਨੇ ਵੀ ਅਹੁਦੇ ਦੀ ਸਹੁੰ ਚੁੱਕੀ, ਜਿਸ ਵਿੱਚ 11 ਸਹਿਯੋਗੀ ਪਾਰਟੀਆਂ ਦੇ ਮੰਤਰੀ ਸ਼ਾਮਿਲ ਹਨ। ਸਹੁੰ ਚੁੱਕਣ ਤੋਂ ਬਾਅਦ ਸੋਮਵਾਰ ਨੂੰ ਪ੍ਰਧਾਨ ਮੰਤਰੀ ਮੋਦੀ ਨੇ ਪ੍ਰਧਾਨ ਮੰਤਰੀ ਦਫਤਰ ਪਹੁੰਚ ਕੇ ਅਹੁਦਾ ਸੰਭਾਲਿਆ। ਉਨ੍ਹਾਂ ਨੇ ਸਭ ਤੋਂ ਪਹਿਲਾਂ ਕਿਸਾਨ ਸਨਮਾਨ ਨਿਧੀ ਦੀ ਫਾਈਲ ਸਾਈਨ ਕੀਤੀ। PMO ਪਹੁੰਚਣ ‘ਤੇ ਕਰਮਚਾਰੀਆਂ ਨੇ ਮੋਦੀ ਦਾ ਸਵਾਗਤ ਕੀਤਾ। ਪ੍ਰਧਾਨ ਮੰਤਰੀ ਮੋਦੀ ਨੇ....
ਇੰਫਾਲ, 10 ਜੂਨ : ਕਾਂਗਪੋਕਪੀ ਜ਼ਿਲ੍ਹੇ ਵਿੱਚ ਸੋਮਵਾਰ ਨੂੰ ਅਤਿਵਾਦੀਆਂ ਨੇ ਮਨੀਪੁਰ ਦੇ ਮੁੱਖ ਮੰਤਰੀ ਐਨ ਬੀਰੇਨ ਸਿੰਘ ਦੇ ਸੁਰੱਖਿਆ ਕਾਫ਼ਲੇ ਉੱਤੇ ਹਮਲਾ ਕੀਤਾ। ਇਹ ਹਮਲਾ ਜ਼ੈੱਡ ਸ਼੍ਰੇਣੀ ਦੇ ਸੁਰੱਖਿਆ ਕਰਮੀਆਂ 'ਤੇ ਕੀਤਾ ਗਿਆ ਸੀ। ਜਿਸ ਵਿੱਚ ਹੁਣ ਤੱਕ ਇੱਕ ਫੌਜੀ ਦੇ ਜ਼ਖਮੀ ਹੋਣ ਦੀ ਖਬਰ ਹੈ। ਕਾਫਲਾ ਹਿੰਸਾ ਪ੍ਰਭਾਵਿਤ ਜਿਰੀਬਾਮ ਜ਼ਿਲ੍ਹੇ ਵੱਲ ਜਾ ਰਿਹਾ ਸੀ। ਉਨ੍ਹਾਂ ਕਿਹਾ ਕਿ ਸੁਰੱਖਿਆ ਬਲਾਂ ਦੇ ਵਾਹਨਾਂ 'ਤੇ ਕਈ ਗੋਲੀਆਂ ਚਲਾਈਆਂ ਗਈਆਂ, ਜਿਨ੍ਹਾਂ ਨੇ ਜਵਾਬੀ ਕਾਰਵਾਈ ਕੀਤੀ। ਉਨ੍ਹਾਂ ਦੱਸਿਆ....
ਮ੍ਰਿਤਕਾਂ ਦੇ ਪਰਿਵਾਰਾਂ ਨੂੰ 10-10 ਲੱਖ ਰੁਪਏ ਮੁਆਵਜ਼ਾ ਦੇਣ ਦਾ ਐਲਾਨ ਨਵੀਂ ਦਿੱਲੀ, 10 ਜੂਨ : ਕੇਂਦਰੀ ਮੰਤਰੀ ਰਾਮਦਾਸ ਅਠਾਵਲੇ ਨੇ ਜੰਮੂ-ਕਸ਼ਮੀਰ 'ਚ ਰਿਆਸੀ ਅੱਤਵਾਦੀ ਹਮਲੇ 'ਤੇ ਪ੍ਰਤੀਕਿਰਿਆ ਦਿੱਤੀ ਹੈ। ਉਨ੍ਹਾਂ ਕਿਹਾ ਕਿ ਮੇਰਾ ਮੰਨਣਾ ਹੈ ਕਿ ਜੰਮੂ-ਕਸ਼ਮੀਰ 'ਚ ਅੱਤਵਾਦ ਖਤਮ ਹੋ ਗਿਆ ਹੈ। ਇਹ ਹਮਲਾ ਜਾਣਬੁੱਝ ਕੇ ਡਰ ਪੈਦਾ ਕਰਨ ਲਈ ਕੀਤਾ ਗਿਆ ਕਿਉਂਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੀਜੀ ਵਾਰ ਸਰਕਾਰ ਬਣਾ ਰਹੇ ਹਨ, ਪਰ ਜੇਕਰ ਅਜਿਹੀਆਂ ਘਟਨਾਵਾਂ ਹੁੰਦੀਆਂ ਰਹੀਆਂ ਤਾਂ ਸਾਨੂੰ ਪਾਕਿਸਤਾਨ....
ਰਿਆਸੀ, 9 ਜੂਨ : ਜੰਮੂ-ਕਸ਼ਮੀਰ ਦੇ ਰਿਆਸੀ ‘ਚ ਸ਼ਰਧਾਲੂਆਂ ਨੂੰ ਲੈ ਕੇ ਜਾ ਰਹੀ ਬੱਸ ‘ਤੇ ਅੱਤਵਾਦੀਆਂ ਨੇ ਹਮਲਾ ਕੀਤਾ ਹੈ। ਇਸ ‘ਚ 10 ਲੋਕਾਂ ਦੀ ਮੌਤ ਹੋ ਗਈ ਹੈ, ਜਦਕਿ ਕਈ ਲੋਕ ਜ਼ਖਮੀ ਹੋ ਗਏ ਹਨ। ਇਹ ਹਮਲਾ ਰਿਆਸੀ ਜ਼ਿਲ੍ਹੇ ਦੇ ਕਾਂਡਾ ਇਲਾਕੇ ਵਿੱਚ ਹੋਇਆ। ਅੱਤਵਾਦੀਆਂ ਨੇ ਬੱਸ ‘ਤੇ ਗੋਲੀਬਾਰੀ ਕੀਤੀ, ਜਿਸ ‘ਚ ਡਰਾਈਵਰ ਜ਼ਖਮੀ ਹੋ ਗਿਆ ਅਤੇ ਉਹ ਬੱਸ ‘ਤੇ ਕੰਟਰੋਲ ਗੁਆ ਬੈਠਾ। ਇਸ ਕਾਰਨ ਬੱਸ ਖੱਡ ਵਿੱਚ ਜਾ ਡਿੱਗੀ। 10 ਲੋਕਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ, ਜਦਕਿ ਕੁਝ ਲੋਕ ਗੋਲੀਆਂ ਲੱਗਣ ਨਾਲ....
ਨਵੀਂ ਦਿੱਲੀ, 09 ਜੂਨ : ਭਾਜਪਾ ਨੇਤਾ ਨਰਿੰਦਰ ਮੋਦੀ ਨੇ ਲਗਾਤਾਰ ਤੀਜੀ ਵਾਰ ਭਾਰਤ ਦੇ ਪ੍ਰਧਾਨ ਮੰਤਰੀ ਅਹੁਦੇ ਹੀ ਸਹੁੰ ਚੁੱਕੀ। ਉਹ ਨਹਿਰੂ ਦੇ ਬਾਅਦ ਅਜਿਹਾ ਕਰਨ ਵਾਲੇ ਦੂਜੇ ਪੀਐੱਮ ਬਣ ਗਏ ਹਨ। ਮੋਦੀ ਦੇ ਬਾਅਦ ਰਾਜਨਾਥ ਸਿੰਘ, ਅਮਿਤ ਸ਼ਾਹ, ਨਿਤਿਨ ਗਡਕਰੀ, ਜੇਪੀ ਨੱਢਾ ਤੇ ਸ਼ਿਵਰਾਜ ਸਿੰਘ ਚੌਹਾਨ ਨੇ ਸਹੁੰ ਚੁੱਕੀ। ਮੋਦੀ ਨਾਲ 72 ਮੰਤਰੀ ਸਹੁੰ ਚੁੱਕ ਸਕਦੇ ਹਨ। ਰਾਸ਼ਟਰਪਤੀ ਭਵਨ ਵਿਚ 7 ਦੇਸ਼ਾਂ ਦੇ ਨੇਤਾ ਤੋਂ ਇਲਾਵਾ ਦੇਸ਼ ਦੇ ਫਿਲਮ ਸਟਾਰ ਵੀ ਇਸ ਸਮਾਰੋਹ ਵਿਚ ਪਹੁੰਚੇ। ਇਨ੍ਹਾਂ ਵਿਚ ਅਕਸ਼ੈ ਕੁਮਾਰ....