ਨਵੀਂ ਦਿੱਲੀ, 24 ਫਰਵਰੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ਨੀਵਾਰ ਨੂੰ 11 ਸੂਬਿਆਂ 'ਚ ਪ੍ਰਾਇਮਰੀ ਐਗਰੀਕਲਚਰਲ ਕ੍ਰੈਡਿਟ ਸੋਸਾਇਟੀਆਂ (ਪੈਕਸ) 'ਚ ਅਨਾਜ ਭੰਡਾਰਨ ਲਈ 11 ਗੋਦਾਮਾਂ ਦਾ ਉਦਘਾਟਨ ਕੀਤਾ। ਇਹ ਗੋਦਾਮ ਸਹਿਕਾਰੀ ਖੇਤਰ ਵਿਚ ਸਰਕਾਰ ਦੀ ਦੁਨੀਆ ਦੀ ਸਭ ਤੋਂ ਵੱਡੀ ਅਨਾਜ ਭੰਡਾਰਨ ਯੋਜਨਾ ਦਾ ਹਿੱਸਾ ਹਨ। ਪੀਐੱਮ ਮੋਦੀ ਨੇ ਗੋਦਾਮਾਂ ਅਤੇ ਹੋਰ ਖੇਤੀਬਾੜੀ ਬੁਨਿਆਦੀ ਢਾਂਚੇ ਦੇ ਨਿਰਮਾਣ ਲਈ ਦੇਸ਼ ਭਰ ਵਿੱਚ ਵਾਧੂ 500 ਪੈਕਸ ਦਾ ਨੀਂਹ ਪੱਥਰ ਵੀ ਰੱਖਿਆ। ਉਨ੍ਹਾਂ ਨੇ ਦੇਸ਼ ਭਰ ਵਿਚ 18,000....
ਰਾਸ਼ਟਰੀ
ਅੰਦੋਲਨ ਜਾਰੀ ਰਹੇਗਾ ਅਤੇ ਭਵਿੱਖ ਦੀ ਰਣਨੀਤੀ ਬਾਰੇ 29 ਫਰਵਰੀ ਨੂੰ ਵੱਡਾ ਐਲਾਨ ਕੀਤਾ ਜਾਵੇਗਾ : ਸਰਵਣ ਸਿੰਘ ਪੰਧੇਰ ਟਿੱਕਰੀ, 24 ਫਰਵਰੀ : ਦਿੱਲੀ ਪੁਲਿਸ ਵੱਲੋਂ ਟਿੱਕਰੀ ਅਤੇ ਸਿੰਘੂ ਸਰਹੱਦ ‘ਤੇ ਕਿਸਾਨਾਂ ਨੂੰ ਰੋਕਣ ਲਈ ਲਗਾਏ ਗਏ ਬੈਰੀਕੇਡਾਂ ਨੂੰ ਅਸਥਾਈ ਤੌਰ ‘ਤੇ ਹਟਾਇਆ ਜਾ ਰਿਹਾ ਹੈ ਤਾਂ ਜੋ ਸੜਕ ਨੂੰ ਆਮ ਆਵਾਜਾਈ ਲਈ ਖੋਲ੍ਹਿਆ ਜਾ ਸਕੇ। ਕਿਸਾਨਾਂ ਦੇ ਦਿੱਲੀ ਕੂਚ ਨੂੰ 29 ਫਰਵਰੀ ਤੱਕ ਟਾਲਣ ਮਗਰੋਂ ਪੁਲਿਸ ਨੇ ਇਹ ਫੈਸਲਾ ਲਿਆ ਹੈ। ਦੱਸਿਆ ਜਾ ਰਿਹਾ ਹੈ ਕਿ ਪੁਲਿਸ ਵੱਲੋਂ ਸੜਕ ਦੇ ਦੋਵੇਂ....
ਦਿੱਲੀ, 24 ਫਰਵਰੀ : ਦਿੱਲੀ ਵਿੱਚ ਕਾਂਗਰਸ ਅਤੇ ਆਮ ਆਦਮੀ ਪਾਰਟੀ ਨੇ ਆਉਣ ਵਾਲੀਆਂ ਲੋਕ ਸਭਾ ਚੋਣਾਂ 2024 ਲਈ ਸੀਟਾਂ ਦੀ ਵੰਡ ਦਾ ਐਲਾਨ ਕੀਤਾ ਹੈ। ਕਾਂਗਰਸ ਦੇ ਜਨਰਲ ਸਕੱਤਰ ਅਤੇ ਸੰਸਦ ਮੈਂਬਰ ਮੁਕੁਲ ਵਾਸਨਿਕ ਨੇ ਕਿਹਾ ਕਿ ਦਿੱਲੀ ਲੋਕ ਸਭਾ ਦੀਆਂ ਸੱਤ ਸੀਟਾਂ ਹਨ। ਇਨ੍ਹਾਂ ‘ਚੋਂ ਆਮ ਆਦਮੀ ਪਾਰਟੀ ਚਾਰ ਸੀਟਾਂ ‘ਤੇ ਚੋਣ ਲੜੇਗੀ। ਇਨ੍ਹਾਂ ਵਿੱਚ ਨਵੀਂ ਦਿੱਲੀ, ਪੱਛਮੀ ਦਿੱਲੀ, ਦੱਖਣੀ ਦਿੱਲੀ ਅਤੇ ਪੂਰਬੀ ਦਿੱਲੀ ਸ਼ਾਮਲ ਹਨ। ਕਾਂਗਰਸ ਆਗੂ ਮੁਕੁਲ ਵਾਸਨਿਕ ਨੇ ਪ੍ਰੈੱਸ ਕਾਨਫਰੰਸ ‘ਚ ਕਿਹਾ ਕਿ ਕਾਂਗਰਸ....
ਬੇਲਾਗਾਵੀ, 24 ਫਰਵਰੀ : ਕਰਨਾਟਕ ਦੇ ਬੇਲਾਗਾਵੀ ਤੋਂ ਕਰੀਬ 90 ਕਿਲੋਮੀਟਰ ਦੂਰ ਦੱਤ ਜੰਬੋਤੀ ਰੋਡ 'ਤੇ ਹੋਏ ਭਿਆਨਕ ਸੜਕ ਹਾਦਸੇ 'ਚ 6 ਲੋਕਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ। ਪੁਲਸ ਨੇ ਸ਼ਨੀਵਾਰ ਨੂੰ ਦੱਸਿਆ ਕਿ ਹਾਦਸੇ 'ਚ 5 ਲੋਕਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ, ਜਦਕਿ ਇਕ ਹੋਰ ਨੇ ਹਸਪਤਾਲ 'ਚ ਦਮ ਤੋੜ ਦਿੱਤਾ। ਪੁਲਿਸ ਮੁਤਾਬਕ ਹਾਦਸਾਗ੍ਰਸਤ ਕਾਰ ਦੇ ਡਰਾਈਵਰ ਨੇ ਕੰਟਰੋਲ ਗੁਆ ਦਿੱਤਾ ਅਤੇ ਨੇੜੇ ਖੜ੍ਹੇ ਦੋ ਦੋ ਪਹੀਆ ਵਾਹਨਾਂ ਨੂੰ ਟੱਕਰ ਮਾਰ ਦਿੱਤੀ। ਇਸ ਦੌਰਾਨ ਖੜ੍ਹੀ ਗੱਡੀ ਕੋਲ ਖੜ੍ਹੇ ਦੋ....
ਕਾਸਗੰਜ, 24 ਫਰਵਰੀ : ਉੱਤਰ ਪ੍ਰਦੇਸ਼ ਦੇ ਕਾਸਗੰਜ ਜ਼ਿਲ੍ਹੇ ਵਿੱਚ ਇੱਕ ਵੱਡਾ ਸੜਕ ਹਾਦਸਾ ਵਾਪਰਿਆ ਹੈ। ਇਸ ਹਾਦਸੇ 'ਚ 22 ਲੋਕਾਂ ਦੇ ਮਾਰੇ ਜਾਣ ਦੀ ਪੁਸ਼ਟੀ ਹੋਈ ਹੈ। ਇਸ ਤੋਂ ਇਲਾਵਾ ਇਕ ਦਰਜਨ ਜ਼ਖ਼ਮੀਆਂ ਨੂੰ ਕਮਿਊਨਿਟੀ ਹੈਲਥ ਸੈਂਟਰ ਤੇ ਜ਼ਿਲ੍ਹਾ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ ਹੈ। ਮਰਨ ਵਾਲਿਆਂ ਦੀ ਗਿਣਤੀ ਦੋ ਦਰਜਨ ਤੱਕ ਪਹੁੰਚ ਸਕਦੀ ਹੈ। ਪਿੰਡ ਵਾਸੀ ਅਤੇ ਪੁਲਿਸ ਮੁਲਾਜ਼ਮ ਰਾਹਤ ਅਤੇ ਬਚਾਅ ਕਾਰਜਾਂ ‘ਚ ਲੱਗੇ ਹੋਏ ਹਨ। ਜਾਣਕਾਰੀ ਮੁਤਾਬਕ ਸ਼ਨੀਵਾਰ ਸਵੇਰੇ ਕਰੀਬ 10 ਵਜੇ ਕਾਸਗੰਜ ਦੇ ਪਟਿਆਲੀ....
ਨਵੀਂ ਦਿੱਲੀ, 23 ਫਰਵਰੀ : ਸੂਤਰਾਂ ਦੇ ਹਵਾਲੇ ਤੋਂ ਵੱਡੀ ਖ਼ਬਰ ਸਹਾਮਣੇ ਆ ਰਹੀ ਹੈ। ਕਾਂਗਰਸ ਅਤੇ ਆਮ ਆਦਮੀ ਪਾਰਟੀ ਨੇ ਗਠਜੋੜ ਨੂੰ ਅੰਤਿਮ ਰੂਪ ਦਿੱਤਾ ਗਿਆ ਹੈ। ਸੂਤਰ ਅੱਜ ਸ਼ਾਮ 'ਆਪ' ਅਤੇ ਕਾਂਗਰਸ ਦੇ ਸੀਨੀਅਰ ਆਗੂ ਸਾਂਝੀ ਪ੍ਰੈਸ ਕਾਨਫਰੰਸ ਕਰ ਸਕਦੇ ਹਨ। ਦੋਵੇਂ ਪਾਰਟੀਆਂ ਦਿੱਲੀ, ਗੁਜਰਾਤ, ਚੰਡੀਗੜ੍ਹ, ਗੋਆ ਅਤੇ ਹਰਿਆਣਾ 'ਚ ਗਠਜੋੜ ਦਾ ਐਲਾਨ ਕਰ ਸਕਦੀਆਂ ਹਨ। ਜਾਣਕਾਰੀ ਮਿਲੀ ਰਹੀ ਹੈ ਕਿ 'ਆਪ' 4 ਸੀਟਾਂ 'ਤੇ ਚੋਣ ਲੜ ਸਕਦੀ ਹੈ। ਜਦਕਿ ਕਾਂਗਰਸ ਪਾਰਟੀ ਤਿੰਨ ਸੀਟਾਂ 'ਤੇ ਆਪਣੇ ਉਮੀਦਵਾਰ ਖੜ੍ਹੇ....
ਵਾਰਾਣਸੀ, 23 ਫਰਵਰੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੰਤ ਰਵਿਦਾਸ ਦੇ 647ਵੇਂ ਪ੍ਰਕਾਸ਼ ਪੁਰਬ ‘ਤੇ ਕਰਵਾਏ ਸਮਾਗਮ ‘ਚ ਸੰਬੋਧਨ ਕੀਤਾ। ਇਸ ਦੌਰਾਨ ਉਨ੍ਹਾਂ ਕਿਹਾ ਕਿ ਅਸੀਂ ਖੁਸ਼ਕਿਸਮਤ ਹਾਂ ਕਿ ਸਾਨੂੰ ਸੰਤ ਰਵਿਦਾਸ ਦੇ ਸੰਕਲਪਾਂ ਨੂੰ ਪੂਰਾ ਕਰਨ ਦਾ ਮੌਕਾ ਮਿਲਿਆ ਹੈ। ਇਸ ਦੌਰਾਨ ਉਨ੍ਹਾਂ ਨੇ ਵਿਰੋਧੀ ਧਿਰ ਦੇ ਗਠਜੋੜ ‘ਤੇ ਵੀ ਤਿੱਖਾ ਨਿਸ਼ਾਨਾ ਸਾਧਿਆ। ਪ੍ਰਧਾਨ ਮੰਤਰੀ ਨੇ ਕਿਹਾ ਕਿ ਸੰਤਾਂ ਦੇ ਬਚਨ ਸਾਨੂੰ ਰਸਤਾ ਵੀ ਦਿਖਾਉਂਦੇ ਹਨ ਅਤੇ ਸਾਵਧਾਨ ਵੀ ਕਰਦੇ ਹਨ। ਇੰਡੀ ਗਠਜੋੜ ਦੇ ਲੋਕ, ਜੋ ਜਾਤ ਦੇ....
ਨਾਗੌਰ, 22 ਫਰਵਰੀ : ਰਾਜਸਥਾਨ ਦੇ ਨਾਗੌਰ ਜ਼ਿਲ੍ਹੇ ਦੇ ਡੇਗਾਨਾ ਵਿਚ ਵੀਰਵਾਰ ਨੂੰ ਇੱਕ ਦਿਲ ਦਹਿਲਾ ਦੇਣ ਵਾਲਾ ਸੜਕ ਹਾਦਸਾ ਵਾਪਰਿਆ। ਇੱਥੇ ਗੱਡੀ ਚਲਾ ਰਹੇ ਡਰਾਈਵਰ ਨੂੰ ਅਚਾਨਕ ਦਿਲ ਦਾ ਦੌਰਾ ਪੈ ਗਿਆ। ਜਿਸ ਤੋਂ ਬਾਅਦ ਗੱਡੀ ਕੰਟਰੋਲ ਤੋਂ ਬਾਹਰ ਹੋ ਗਈ ਅਤੇ ਸਾਹਮਣੇ ਤੋਂ ਜਾ ਰਹੀ ਸ਼ੋਭਾ ਯਾਤਰਾ 'ਚ ਜਾ ਵੱਜੀ ਅਤੇ 5 ਲੋਕਾਂ ਨੂੰ ਕੁਚਲ ਦਿੱਤਾ। ਇਸ ਘਟਨਾ 'ਚ ਕਾਰ ਚਾਲਕ ਇਸਹਾਕ ਦੀ ਮੌਤ ਹੋ ਗਈ ਅਤੇ 5 ਲੋਕ ਜ਼ਖਮੀ ਹੋ ਗਏ। ਤਿੰਨ ਗੰਭੀਰ ਜ਼ਖਮੀਆਂ ਨੂੰ ਇਲਾਜ ਲਈ ਅਜਮੇਰ ਰੈਫਰ ਕਰ ਦਿੱਤਾ ਗਿਆ ਹੈ।....
ਨਵੀਂ ਦਿੱਲੀ, 22 ਫਰਵਰੀ : ਕਿਸਾਨਾਂ ਦੇ ‘ਦਿੱਲੀ ਚੱਲੋ ਮਾਰਚ’ ਵਿਚਾਲੇ ਕੇਂਦਰ ਸਰਕਾਰ ਨੇ ਵੱਡਾ ਕਦਮ ਚੁੱਕਿਆ ਹੈ। ਬੁੱਧਵਾਰ ਨੂੰ ਹੋਈ ਕੇਂਦਰ ਦੀ ਕੈਬਨਿਟ ਬੈਠਕ ਵਿੱਚ ਗੰਨਾ ਕਿਸਾਨਾਂ ਦੇ ਹਿੱਤ ਵਿੱਚ ਅਹਿਮ ਫੈਸਲਾ ਲਿਆ ਗਿਆ। ਕੈਬਨਿਟ ਨੇ ਗੰਨਾ ਖਰੀਦ ਦੀ ਕੀਮਤ 25 ਰੁਪਏ ਪ੍ਰਤੀ ਕੁਇੰਟਲ ਵਧਾਉਣ ਦੀ ਮਨਜ਼ੂਰੀ ਦਿੱਤੀ। ਗੰਨਾ ਖਰੀਦ ਦੀ ਕੀਮਤ ਨੂੰ 315 ਰੁਪਏ ਪ੍ਰਤੀ ਕੁਇੰਟਲ ਤੋਂ ਵਧਾ ਕੇ 340 ਰੁਪਏ ਪ੍ਰਤੀ ਕੁਇੰਟਲ ਹੋ ਜਾਵੇਗੀ। ਸਰਕਾਰ ਦੇ ਇਸ ਫੈਸਲੇ ‘ਤੇ ਹੁਣ ਪੀਐੱਮ ਮੋਦੀ ਦੀ ਪ੍ਰਤੀਕਿਰਿਆ ਸਾਹਮਣੇ....
ਨਵੀਂ ਦਿੱਲੀ, 22 ਫਰਵਰੀ : ਕੇਂਦਰ ਸਰਕਾਰ ਖਿਲਾਫ ਕਿਸਾਨਾਂ ਦੇ ਪ੍ਰਦਰਸ਼ਨ ਦਰਮਿਆਨ ਸੋਸ਼ਲ ਮੀਡੀਆ ਕੰਪਨੀ 'ਐਕਸ' ਨੇ ਵੱਡਾ ਦਾਅਵਾ ਕੀਤਾ ਹੈ। 'ਐਕਸ' ਦਾ ਕਹਿਣਾ ਹੈ ਕਿ ਸਰਕਾਰ ਨੇ ਕੁਝ ਖਾਤਿਆਂ ਅਤੇ ਲਿੰਕਾਂ ਨੂੰ ਬਲਾਕ ਕਰਨ ਦਾ ਹੁਕਮ ਦਿੱਤਾ ਹੈ। ਅਜਿਹਾ ਨਾ ਕਰਨ 'ਤੇ ਕੰਪਨੀ ਅਤੇ ਉਸ ਦੇ ਕਰਮਚਾਰੀਆਂ ਖਿਲਾਫ ਕਾਰਵਾਈ ਕੀਤੀ ਜਾਵੇਗੀ। ਇਹ ਕਾਰਵਾਈ ਜੇਲ੍ਹ ਅਤੇ ਜੁਰਮਾਨੇ ਦੇ ਰੂਪ ਵਿੱਚ ਹੋ ਸਕਦੀ ਹੈ। ਐਕਸ ਦੇ ਦਾਅਵੇ ਨਾਲ ਕੰਪਨੀ ਅਤੇ ਕੇਂਦਰ ਸਰਕਾਰ ਵਿਚਾਲੇ ਤਣਾਅ ਹੋਰ ਵਧ ਸਕਦਾ ਹੈ। ਕੰਪਨੀ ਨੇ 2022....
ਕੋਲਕਾਤਾ, 22 ਫਰਵਰੀ : ਸਿੱਖ ਭਾਈਚਾਰੇ ਦੇ ਪ੍ਰਤੀਨਿਧਾਂ ਨੇ ਵੀਰਵਾਰ ਨੂੰ ਪੱਛਮੀ ਬੰਗਾਲ ਦੇ ਰਾਜਪਾਲ ਸੀਵੀ ਆਨੰਦ ਬੋਸ ਨਾਲ ਮੁਲਾਕਾਤ ਕੀਤੀ ਅਤੇ ਭਾਜਪਾ ਨੇਤਾ ਸੁਵੇਂਦੂ ਅਧਿਕਾਰੀ ਦੁਆਰਾ ਇੱਕ ਆਈਪੀਐਸ ਅਧਿਕਾਰੀ 'ਤੇ ਕਥਿਤ 'ਖਾਲਿਸਤਾਨੀ' ਟਿੱਪਣੀ ਦਾ ਵਿਰੋਧ ਕੀਤਾ। ਸਿੱਖ ਆਈਪੀਐਸ ਅਧਿਕਾਰੀ ਜਸਪ੍ਰੀਤ ਸਿੰਘ ਨੇ ਦਾਅਵਾ ਕੀਤਾ ਹੈ ਕਿ ਰਾਜ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਅਧਿਕਾਰੀ ਨੇ ਉਸ ਦੇ ਖਿਲਾਫ "ਖਾਲਿਸਤਾਨੀ" ਸ਼ਬਦ ਦੀ ਵਰਤੋਂ ਕੀਤੀ ਸੀ ਜਦੋਂ ਉਸ ਨੂੰ ਮੰਗਲਵਾਰ ਨੂੰ ਅਸ਼ਾਂਤ....
ਨਵੀਂ ਦਿੱਲੀ, 20 ਫਰਵਰੀ : ਦੁਨੀਆ ਦੇ ਸਭ ਤੋਂ ਤਾਕਤਵਰ ਪਾਸਪੋਰਟਾਂ ਦੀ ਰੈਂਕਿੰਗ ਲਿਸਟ ਸਾਹਮਣੇ ਆਈ ਹੈ। ਸਾਲ 2024 ਲਈ ਹੈਨਲੇ ਪਾਸਪੋਰਟ ਇੰਡੈਕਸ ਜਾਰੀ ਕੀਤਾ ਗਿਆ ਹੈ। ਇਸ ਪਾਸਪੋਰਟ ਰੈੰਕਿੰਗ ਲਿਸਟ ਵਿੱਚ ਫਰਾਂਸ ਨੇ ਜਿੱਤ ਦਰਜ ਕਰਕੇ ਚੋਟੀ ਦਾ ਸਥਾਨ ਹਾਸਲ ਕੀਤਾ ਹੈ, ਜਦੋਂ ਕਿ ਪਿਛਲੇ ਸਾਲ ਦੇ ਮੁਕਾਬਲੇ ਇਸ ਸਾਲ ਭਾਰਤ ਦਾ ਪ੍ਰਦਰਸ਼ਨ ਥੋੜ੍ਹਾ ਖਰਾਬ ਰਿਹਾ ਹੈ। ਹੈਨਲੇ ਪਾਸਪੋਰਟ ਸੂਚਕਾਂਕ ‘ਚ ਭਾਰਤ ਦਾ ਪਾਸਪੋਰਟ ਰੈੰਕਿੰਗ ਪਿਛਲੇ ਸਾਲ ਦੇ ਮੁਕਾਬਲੇ ਇਕ ਸਥਾਨ ਹੇਠਾਂ 84ਵੇਂ ਤੋਂ 85ਵੇਂ ਸਥਾਨ ‘ਤੇ ਆ....
ਜੰਮੂ, 20 ਫਰਵਰੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜੰਮੂ ਦੇ ਦੌਰੇ ‘ਤੇ ਹਨ। ਇੱਥੇ ਉਨ੍ਹਾਂ ਨੇ ਸਿੱਖਿਆ, ਰੇਲਵੇ, ਹਵਾਬਾਜ਼ੀ ਅਤੇ ਸੜਕ ਖੇਤਰਾਂ ਸਮੇਤ 30,500 ਕਰੋੜ ਰੁਪਏ ਦੇ ਕਈ ਵਿਕਾਸ ਪ੍ਰਾਜੈਕਟ ਲਾਂਚ ਕੀਤੇ ਹਨ। ਪ੍ਰਧਾਨ ਮੰਤਰੀ ਮੋਦੀ ਨੇ ਲਗਭਗ 13,375 ਕਰੋੜ ਰੁਪਏ ਦੇ ਕਈ ਪ੍ਰੋਜੈਕਟਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਰੱਖਿਆ। ਉਨ੍ਹਾਂ ਨੇ ਇੰਡੀਅਨ ਇੰਸਟੀਚਿਊਟ ਆਫ਼ ਮੈਨੇਜਮੈਂਟ (ਆਈਆਈਐਮ) ਜੰਮੂ, ਆਈਆਈਐਮ ਬੌਧ ਗਯਾ ਅਤੇ ਆਈਆਈਐਮ ਵਿਸ਼ਾਖਾਪਟਨਮ ਦਾ ਉਦਘਾਟਨ ਕੀਤਾ। ਦੇਸ਼ ਭਰ ਵਿੱਚ ਕੇਂਦਰੀ....
ਪੱਛਮੀ ਬੰਗਾਲ, 20 ਫਰਵਰੀ : ਪੱਛਮੀ ਬੰਗਾਲ ਦੇ ਪਰਗਨਾ ਜ਼ਿਲ੍ਹੇ ਦਾ ਸੰਦੇਸ਼ਖਲੀ ਵਿੱਚ ਔਰਤਾਂ ਨਾਲ ਹਿੰਸਾ ਅਤੇ ਬਲਾਤਕਾਰ ਦੀਆਂ ਘਟਨਾਵਾਂ ਤੋਂ ਬਾਅਦ ਸਥਿਤੀ ਵਿਗੜਦੀ ਜਾ ਰਹੀ ਹੈ। ਭਾਰਤੀ ਜਨਤਾ ਪਾਰਟੀ (ਭਾਜਪਾ) ਇਸ ਮਾਮਲੇ ਨੂੰ ਲੈ ਕੇ ਪੂਰੀ ਤਰ੍ਹਾਂ ਸੜਕਾਂ 'ਤੇ ਉਤਰੀ ਹੋਈ ਹੈ। ਅੱਜ ਯਾਨੀ 20 ਫਰਵਰੀ ਮੰਗਲਵਾਰ ਨੂੰ ਭਾਜਪਾ ਦੇ ਕਈ ਵਿਧਾਇਕ ਜਦੋਂ ਸੰਦੇਸ਼ਖਾਲੀ ਵਿੱਚ ਦਾਖ਼ਲ ਹੋਣ ਦੀ ਕੋਸ਼ਿਸ਼ ਕਰ ਰਹੇ ਸਨ ਤਾਂ ਆਈਪੀਐਸ ਅਧਿਕਾਰੀ ਜਸਪ੍ਰੀਤ ਸਿੰਘ ਨੇ ਉਨ੍ਹਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ। ਇਸ....
ਨਵੀਂ ਦਿੱਲੀ, 19 ਫਰਵਰੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੋ ਦਿਨਾਂ ਦੇ ਦੌਰੇ 'ਤੇ ਉੱਤਰ ਪ੍ਰਦੇਸ਼ 'ਚ ਹਨ, ਜਿਸ ਦੌਰਾਨ ਉਹ ਸੂਬੇ ਭਰ 'ਚ 10 ਲੱਖ ਕਰੋੜ ਰੁਪਏ ਦੇ ਕੁੱਲ 14,000 ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕਰਨਗੇ। ਪ੍ਰਧਾਨ ਮੰਤਰੀ ਮੋਦੀ ਨੇ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਅਤੇ ਸ਼੍ਰੀ ਕਲਕੀ ਧਾਮ ਨਿਰਮਾਣ ਟਰੱਸਟ ਦੇ ਚੇਅਰਮੈਨ ਅਚਾਰੀਆ ਪ੍ਰਮੋਦ ਕ੍ਰਿਸ਼ਨਮ ਦੀ ਮੌਜੂਦਗੀ ਵਿੱਚ ਸ਼੍ਰੀ ਕਲਕੀ ਧਾਮ ਮੰਦਰ ਦਾ ਨੀਂਹ ਪੱਥਰ ਰੱਖਿਆ। ਯੂਪੀ ਦੇ ਸੰਭਲ ਜ਼ਿਲੇ 'ਚ ਇਕੱਠ ਨੂੰ....