ਰਾਸ਼ਟਰੀ

ਇਲੈਕਟੋਰਲ ਬਾਂਡ ਖਤਮ ਹੋਣ 'ਤੇ BJP ਨੂੰ ਸਭ ਤੋਂ ਵੱਧ ਨੁਕਸਾਨ ਹੋਵੇਗਾ, ਸੁਪਰੀਮ ਕੋਰਟ ਨੇ ਸਕੀਮ ‘ਤੇ ਲਗਾਈ ਰੋਕ
ਨਵੀਂ ਦਿੱਲੀ, 15 ਫਰਵਰੀ : ਸੁਪਰੀਮ ਕੋਰਟ ਨੇ ਅੱਜ ਆਪਣੇ ਇਤਿਹਾਸਕ ਫੈਸਲੇ ਵਿੱਚ ਇਸ ਸਵਾਲ ਦਾ ਜਵਾਬ ਦਿੱਤਾ ਕਿ ਕੀ ਇਲੈਕਟੋਰਲ ਬਾਂਡ ਸਕੀਮ ਕਾਨੂੰਨੀ ਤਰੀਕੇ ਨਾਲ ਲਿਆਂਦੀ ਗਈ ਸੀ ਜਾਂ ਇਸ ਵਿੱਚ ਖਾਮੀਆਂ ਸਨ। ਸੁਪਰੀਮ ਕੋਰਟ ਦੇ ਪੰਜ ਮੈਂਬਰੀ ਬੈਂਚ ਨੇ ਸਿਆਸੀ ਤੌਰ 'ਤੇ ਇਸ ਬੇਹੱਦ ਸੰਵੇਦਨਸ਼ੀਲ ਮੁੱਦੇ 'ਤੇ ਆਪਣਾ ਫੈਸਲਾ ਦਿੰਦੇ ਹੋਏ ਇਸ ਨੂੰ ਗੈਰ-ਸੰਵਿਧਾਨਕ ਕਰਾਰ ਦਿੱਤਾ ਹੈ। ਇਹ ਫੈਸਲਾ ਮੋਦੀ ਸਰਕਾਰ ਲਈ ਵੱਡਾ ਝਟਕਾ ਹੈ। ਆਓ ਜਾਣਦੇ ਹਾਂ ਇਸ ਯੋਜਨਾ ਦੇ ਲਾਗੂ ਹੋਣ ਤੋਂ ਬਾਅਦ ਕਿਸ ਰਾਜਨੀਤਿਕ ਪਾਰਟੀ....
ਕੇਂਦਰ ਸਰਕਾਰ ਜਲਦੀ ਸ਼ੁਰੂ ਕਰੇਗੀ ਮੁਫ਼ਤ ਬਿਜਲੀ ਯੋਜਨਾ', 1 ਕਰੋੜ ਘਰਾਂ ਨੂੰ 300 ਯੂਨਿਟ ਤੱਕ ਮਿਲੇਗੀ ਮੁਫ਼ਤ ਬਿਜਲੀ : ਪੀਐੱਮ ਮੋਦੀ 
ਨਵੀਂ ਦਿੱਲੀ, 13 ਫਰਵਰੀ : ਸੂਰਜੀ ਊਰਜਾ ਤੇ ਟਿਕਾਊ ਤਰੱਕੀ ਨੂੰ ਉਤਸ਼ਾਹਿਤ ਕਰਨ ਲਈ, ਕੇਂਦਰ ਸਰਕਾਰ ਜਲਦੀ ਹੀ 'ਪੀਐੱਮ ਸੂਰਜ ਘਰ: ਮੁਫ਼ਤ ਬਿਜਲੀ ਯੋਜਨਾ' ਸ਼ੁਰੂ ਕਰ ਰਹੀ ਹੈ। ਇਸ ਯੋਜਨਾ ਦਾ ਟੀਚਾ 300 ਯੂਨਿਟ ਤੱਕ ਮੁਫ਼ਤ ਬਿਜਲੀ ਪ੍ਰਦਾਨ ਕਰਕੇ ਇੱਕ ਕਰੋੜ ਘਰਾਂ ਨੂੰ ਰੋਸ਼ਨ ਕਰਨਾ ਹੈ। ਮੰਗਲਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਐਲਾਨ ਕੀਤਾ ਕਿ ਇਸ ਪ੍ਰੋਜੈਕਟ ਵਿੱਚ 75,000 ਕਰੋੜ ਰੁਪਏ ਤੋਂ ਵੱਧ ਦਾ ਨਿਵੇਸ਼ ਹੋਵੇਗਾ। ਸੋਸ਼ਲ ਮੀਡੀਆ X' ਤੇ ਪੋਸਟ ਕਰਦੇ ਹੋਏ ਪੀਐਮ ਮੋਦੀ ਨੇ ਲਿਖਿਆ, 'ਸਥਾਈ....
ਇੰਡੀਆ ਗਠਜੋੜ ਸਰਕਾਰ ਸੱਤਾ ਵਿੱਚ ਆਵੇਗੀ, ਅਸੀਂ ਭਾਰਤ ਦੇ ਕਿਸਾਨਾਂ ਨੂੰ ਘੱਟੋ-ਘੱਟ ਸਮਰਥਨ ਮੁੱਲ ਦੀ ਗਾਰੰਟੀ ਦੇਵਾਂਗੇ : ਰਾਹੁਲ ਗਾਂਧੀ 
ਭਾਜਪਾ ਸਰਕਾਰ ਨੇ ਐਮਐਸ ਸਵਾਮੀਨਾਥਨ ਨੂੰ ਭਾਰਤ ਰਤਨ ਦੇਣ ਦਾ ਐਲਾਨ ਕੀਤਾ, ਪਰ ਸਵਾਮੀਨਾਥਨ ਦੀ ਗੱਲ ਨੂੰ ਲਾਗੂ ਕਰਨ ਲਈ ਤਿਆਰ ਨਹੀਂ : ਰਾਹੁਲ ਗਾਂਧੀ ਅੰਬਿਕਾਪੁਰ, 13 ਫਰਵਰੀ : ਕਾਂਗਰਸ ਆਗੂ ਰਾਹੁਲ ਗਾਂਧੀ ਭਾਰਤ ਜੋੜੋ ਨਿਆ ਯਾਤਰਾ ਦੇ ਨਾਲ ਅੰਬਿਕਾਪੁਰ ਪਹੁੰਚੇ। ਅੰਬਿਕਾਪੁਰ ਵਿੱਚ ਇੱਕ ਜਨ ਸਭਾ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ, ‘ਅੱਜ ਕਿਸਾਨ ਦਿੱਲੀ ਵੱਲ ਮਾਰਚ ਕਰ ਰਹੇ ਹਨ। ਉਨ੍ਹਾਂ ਨੂੰ ਰੋਕਿਆ ਜਾ ਰਿਹਾ ਹੈ, ਉਨ੍ਹਾਂ ‘ਤੇ ਅੱਥਰੂ ਗੈਸ ਦੇ ਗੋਲੇ ਛੱਡੇ ਜਾ ਰਹੇ ਹਨ, ਇਹ ਕੀ ਕਹਿ ਰਹੇ ਹਨ। ਉਹ....
ਬੈਰੀਕੇਡ ਤੋੜਨ ਦੀ ਕੋਸ਼ਿਸ਼ ਕਰ ਰਹੇ ਕਿਸਾਨਾਂ ’ਤੇ ਅੱਥਰੂ ਗੈਸ ਦੇ ਗੋਲੇ ਛੱਡੇ, 100 ਕਿਸਾਨ ਜ਼ਖ਼ਮੀ, ਕੁੱਝ ਕਿਸਾਨਾਂ ਨੂੰ ਹਿਰਾਸਤ ’ਚ ਲਿਆ
ਸ਼ੰਭੂ, 13 ਫਰਵਰੀ : ਕਿਸਾਨ ਘੱਟੋ-ਘੱਟ ਸਮਰਥਨ ਮੁੱਲ ਤੇ ਕਾਨੂੰਨ ਦੀ ਮੰਗ ਨੂੰ ਲੈ ਕੇ ਦਿੱਲੀ ਵਲ ਮਾਰਚ ਸ਼ੁਰੂ ਕਰ ਦਿਤਾ। ਹਾਲਾਂਕਿ ਸ਼ੰਭੂ ਵਿਖੇ ਪੁੱਜਣ ’ਤੇ ਹਰਿਆਣਾ ਪੁਲਿਸ ਨੇ ਉਨ੍ਹਾਂ ਨੂੰ ਅੱਗੇ ਨਹੀਂ ਵਧਣ ਦਿਤਾ ਅਤੇ ਪੰਜਾਬ ਨਾਲ ਲਗਦੀ ਸਰਹੱਦ ’ਤੇ ਲਗਾਏ ਗਏ ਬੈਰੀਕੇਡ ਤੋੜਨ ਦੀ ਕੋਸ਼ਿਸ਼ ਕਰ ਰਹੇ ਕਿਸਾਨਾਂ ’ਤੇ ਅੱਥਰੂ ਗੈਸ ਦੇ ਗੋਲੇ ਛੱਡੇ, ਰਬੜ ਦੀਆਂ ਅਤੇ ‘ਅਸਲ ਗੋਲੀਆਂ’ ਵੀ ਚਲਾਈਆਂ ਗਈਆਂ। ਇਸ ਦੌਰਾਨ ਲਗਭਗ 100 ਕਿਸਾਨ ਜ਼ਖ਼ਮੀ ਹੋ ਗਏ। ਅਧਿਕਾਰਤ ਸੂਤਰਾਂ ਨੇ ਦਸਿਆ ਕਿ ਸ਼ੰਭੂ ਸਰਹੱਦ....
ਜੰਮੂ-ਕਸ਼ਮੀਰ ‘ਚ ਘਰ ਨੂੰ ਲੱਗੀ ਅੱਗ, 3 ਭੈਣਾਂ ਦੀ ਦਰਦਨਾਕ ਮੌਤ
ਜੰਮੂ, 12 ਫਰਵਰੀ : ਜੰਮੂ-ਕਸ਼ਮੀਰ ਦੇ ਰਾਮਬਨ ਜ਼ਿਲ੍ਹੇ ਦੇ ਰਾਮਸੂ ਇਲਾਕੇ ‘ਚ ਐਤਵਾਰ ਦੇਰ ਰਾਤ ਇਕ ਘਰ ਨੂੰ ਅੱਗ ਲੱਗਣ ਕਾਰਨ 3 ਭੈਣਾਂ ਦੀ ਅੱਗ ਦੀ ਲਪੇਟ ਵਿੱਚ ਆਉਣ ਕਾਰਨ ਦਰਦਨਾਕ ਮੌਤ ਹੋਣ ਜਾਣ ਦੀ ਦੁੱਖਦਾਈ ਖਬਰ ਹੈ। ਪੁਲਿਸ ਸੂਤਰਾਂ ਅਨੁਸਾਰ ਉਖੇਰਾਲ ਦੇ ਰਾਮਸੂ ਇਲਾਕੇ ‘ਚ ਬੀਤੀ ਦੇਰ ਰਾਤ ਇੱਕ ਘਰ ਨੂੰ ਅੱਗ ਲੱਗ ਗਈ। ਇਸ ਦੌਰਾਨ ਉੱਥੇ ਸੌਂ ਰਹੀਆਂ ਤਿੰਨ ਲੜਕੀਆਂ ਅੱਗ ਦੀ ਲਪੇਟ ਵਿੱਚ ਆ ਗਈਆਂ। ਸੂਚਨਾ ਮਿਲਦੇ ਹੀ ਪੁਲਸ ਅਤੇ ਸਥਾਨਕ ਲੋਕ ਮੌਕੇ ‘ਤੇ ਪਹੁੰਚ ਗਏ ਪਰ ਉਸ ਨੂੰ ਬਚਾਇਆ ਨਹੀਂ ਜਾ ਸਕਿਆ।....
ਯਮੁਨਾ ਐਕਸਪ੍ਰੈਸ ਵੇਅ 'ਤੇ ਵਾਪਰੀ ਦਰਦਨਾਕ ਘਟਨਾ, ਪੰਜ ਲੋਕਾਂ ਦੀ ਮੌਤ 
ਮਥੁਰਾ, 12 ਫਰਵਰੀ : ਯਮੁਨਾ ਐਕਸਪ੍ਰੈਸ ਵੇਅ 'ਤੇ ਸਵੇਰੇ ਇਕ ਦਰਦਨਾਕ ਘਟਨਾ ਵਾਪਰੀ। ਆਗਰਾ ਤੋਂ ਨੋਇਡਾ ਜਾ ਰਹੀ ਇੱਕ ਨਿੱਜੀ ਵੋਲਵੋ ਬੱਸ ਦਾ ਪਹੀਆ ਅਚਾਨਕ ਪੰਕਚਰ ਹੋ ਗਿਆ। ਇਸ ਕਾਰਨ ਬੱਸ ਬੇਕਾਬੂ ਹੋ ਕੇ ਸੜਕ 'ਤੇ ਪਲਟ ਗਈ। ਇਸ ਦੌਰਾਨ ਪਿੱਛੇ ਤੋਂ ਆ ਰਹੀ ਸਵਿਫਟ ਕਾਰ ਨੇ ਉਸ ਨੂੰ ਟੱਕਰ ਮਾਰ ਦਿੱਤੀ। ਘਟਨਾ ਸੋਮਵਾਰ ਸਵੇਰੇ ਪੌਣੇ ਅੱਠ ਵਜੇ ਦੇ ਕਰੀਬ ਵਾਪਰੀ। ਕੁਝ ਦੇਰ ਵਿਚ ਹੀ ਦੋਵੇਂ ਵਾਹਨਾਂ ਨੂੰ ਅੱਗ ਲੱਗ ਗਈ। ਯਮੁਨਾ ਐਕਸਪ੍ਰੈਸ ਵੇਅ 'ਤੇ ਜਾਮ ਲੱਗ ਗਿਆ। ਸੀਨੀਅਰ ਪੁਲਿਸ ਸੁਪਰਡੈਂਟ (ਐਸਐਸਪੀ)....
'ਗੁਆਂਢੀ ਦੇਸ਼ਾਂ ਦੀ ਮਦਦ ਲਈ ਹਮੇਸ਼ਾ ਖੜ੍ਹਾ ਰਹੇਗਾ ਭਾਰਤ' : ਪ੍ਰਧਾਨ ਮੰਤਰੀ ਮੋਦੀ 
ਪ੍ਰਧਾਨ ਮੰਤਰੀ ਮੋਦੀ ਨੇ ਸ੍ਰੀਲੰਕਾ, ਮਾਰੀਸ਼ਸ 'ਚ UPI ਸੇਵਾਵਾਂ ਦੀ ਕੀਤੀ ਸ਼ੁਰੂਆਤ ਨਵੀਂ ਦਿੱਲੀ, 12 ਫਰਵਰੀ : ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਸ਼੍ਰੀਲੰਕਾ ਦੇ ਰਾਸ਼ਟਰਪਤੀ, ਸ਼੍ਰੀਮਾਨ ਰਾਨਿਲ ਵਿਕਰਮਸਿੰਘੇ ਅਤੇ ਮਾਰੀਸ਼ਸ ਦੇ ਪ੍ਰਧਾਨ ਮੰਤਰੀ ਸ਼੍ਰੀ ਪ੍ਰਵਿੰਦ ਜੁਗਨਾਥ ਦੇ ਨਾਲ ਸ਼੍ਰੀਲੰਕਾ ਅਤੇ ਮਾਰੀਸ਼ਸ ਵਿੱਚ ਯੂਨੀਫਾਈਡ ਪੇਮੈਂਟ ਇੰਟਰਫੇਸ (ਯੂਪੀਆਈ) ਸੇਵਾਵਾਂ ਦੀ ਸ਼ੁਰੂਆਤ ਦਾ ਸਾਂਝੇ ਤੌਰ 'ਤੇ ਉਦਘਾਟਨ ਕੀਤਾ, ਅਤੇ RuPay ਵੀ। ਵੀਡੀਓ ਕਾਨਫਰੰਸਿੰਗ ਰਾਹੀਂ ਮਾਰੀਸ਼ਸ ਵਿੱਚ ਕਾਰਡ....
ਪੀਐਮ ਮੋਦੀ ਨੇ ਮੱਧ ਪ੍ਰਦੇਸ਼ ਦੇ ਝਾਬੂਆ ਵਿੱਚ 7500 ਕਰੋੜ ਦੇ ਵੱਖ-ਵੱਖ ਪ੍ਰੋਜੈਕਟਾਂ ਦਾ ਕੀਤਾ ਉਦਘਾਟਨ ਅਤੇ ਰੱਖਿਆ ਨੀਂਹ ਪੱਥਰ 
ਝਾਬੁਆ, 11 ਫਰਵਰੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਐਤਵਾਰ ਨੂੰ ਮੱਧ ਪ੍ਰਦੇਸ਼ ਦੇ ਝਾਬੁਆ ਦਾ ਦੌਰਾ ਕੀਤਾ ਅਤੇ ਰਾਜ ਲਈ 7,550 ਕਰੋੜ ਰੁਪਏ ਦੇ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਰੱਖਿਆ। ਉਨ੍ਹਾਂ ਨੇ ਰਾਜ ਦੀ 'ਆਹਾਰ ਅਨੁਦਾਨ ਯੋਜਨਾ' ਤਹਿਤ ਲਗਭਗ ਦੋ ਲੱਖ ਮਹਿਲਾ ਲਾਭਪਾਤਰੀਆਂ ਨੂੰ ਮਹੀਨਾਵਾਰ ਕਿਸ਼ਤਾਂ ਵੀ ਵੰਡੀਆਂ। ਇਸ ਸਕੀਮ ਤਹਿਤ ਖਾਸ ਕਰਕੇ ਪੱਛੜੇ ਕਬੀਲਿਆਂ ਦੀਆਂ ਔਰਤਾਂ ਨੂੰ ਪੌਸ਼ਟਿਕ ਭੋਜਨ ਲਈ 1500 ਰੁਪਏ ਪ੍ਰਤੀ ਮਹੀਨਾ ਦਿੱਤੇ ਜਾਂਦੇ ਹਨ। ਪ੍ਰਧਾਨ ਮੰਤਰੀ ਮੋਦੀ ਨੇ....
ਕਿਸਾਨਾਂ ਦੇ 'ਦਿੱਲੀ ਚੱਲੋ' ਦੇ ਰੋਸ ਕਾਰਨ ਸਿੰਘੂ ਬਾਰਡਰ 'ਤੇ ਪੁਲਿਸ ਨੇ ਵਧਾਈ ਚੌਕਸੀ, ਕਰਨਾਲ ਜੀ.ਟੀ ਰੋਡ 'ਤੇ ਲੱਗਾ ਕਈ ਕਿਲੋਮੀਟਰ ਤੱਕ ਜਾਮ 
ਨਵੀਂ ਦਿੱਲੀ, 11 ਫਰਵਰੀ : ਕਿਸਾਨਾਂ ਦੇ ਰੋਸ ਨੂੰ ਦੇਖਦਿਆਂ ਦਿੱਲੀ ਦੇ ਸਿੰਘੂ ਬਾਰਡਰ 'ਤੇ ਸੁਰੱਖਿਆ ਪ੍ਰਬੰਧ ਸਖ਼ਤ ਕਰ ਦਿੱਤੇ ਗਏ ਹਨ, ਜਿਸ ਕਾਰਨ ਕਰਨਾਲ ਜੀ.ਟੀ ਰੋਡ 'ਤੇ ਜਾਮ ਲੱਗ ਗਿਆ ਹੈ। ਸੜਕ 'ਤੇ ਵਾਹਨਾਂ ਦੀ ਰਫ਼ਤਾਰ ਧੀਮੀ ਹੋ ਗਈ ਹੈ। ਰਾਤ ਹੋਣ ਕਾਰਨ ਵਾਹਨ ਹੌਲੀ-ਹੌਲੀ ਚੱਲ ਰਹੇ ਹਨ। 13 ਫਰਵਰੀ ਨੂੰ ਹੋਣ ਵਾਲੇ ਕਿਸਾਨ ਅੰਦੋਲਨ 'ਦਿੱਲੀ ਚਲੋ' ਦੀ ਗੂੰਜ ਦੌਰਾਨ ਦਿੱਲੀ ਪੁਲਿਸ ਨੇ ਸਿੰਘੂ ਬਾਰਡਰ 'ਤੇ ਚੌਕਸੀ ਵਧਾ ਦਿੱਤੀ ਹੈ। ਐਤਵਾਰ ਸਵੇਰ ਤੋਂ ਹੀ ਭਾਰੀ ਮਾਤਰਾ ਵਿੱਚ ਕੰਡਿਆਲੀ ਤਾਰ, ਮਿੱਟੀ....
ਸਿੱਕਮ 'ਚ ਤੇਜ਼ ਰਫ਼ਤਾਰ ਟਰੱਕ ਦੇ ਪਲਟਣ ਕਾਰਨ ਤਿੰਨ ਲੋਕਾਂ ਦੀ ਮੌਤ, 20 ਲੋਕ ਜ਼ਖ਼ਮੀ
ਗੰਗਟੋਕ, 11 ਫਰਵਰੀ : ਸਿੱਕਮ 'ਚ ਤੇਜ਼ ਰਫ਼ਤਾਰ ਦਾ ਕਹਿਰ ਦੇਖਣ ਨੂੰ ਮਿਲਿਆ ਹੈ। ਸੂਬੇ ਦੇ ਗੰਗਟੋਕ ਜ਼ਿਲ੍ਹੇ ਦੇ ਰਾਨੀਪੂਲ ਵਿਖੇ ਬੀਤੀ ਸ਼ਾਮ ਤੰਬੋਲਾ ਸਮਾਗਮ ਦੌਰਾਨ ਇੱਕ ਟਰੱਕ ਦੇ ਅਚਾਨਕ ਪਲਟਣ ਕਾਰਨ ਤਿੰਨ ਲੋਕਾਂ ਦੀ ਮੌਤ ਹੋ ਗਈ। ਟਰੱਕ ਹਾਦਸੇ 'ਚ 20 ਲੋਕ ਜ਼ਖ਼ਮੀ ਵੀ ਹੋਏ ਹਨ, ਜਿਨ੍ਹਾਂ ਨੂੰ ਮਨੀਪਾਲ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਹੈ। ਘਟਨਾ ਦੀ ਜਾਣਕਾਰੀ ਦਿੰਦੇ ਹੋਏ ਗੰਗਟੋਕ ਦੇ ਜ਼ਿਲਾ ਮੈਜਿਸਟ੍ਰੇਟ ਤੁਸ਼ਾਰ ਨਿਖਾਰੇ ਨੇ ਦੱਸਿਆ ਕਿ ਸ਼ਨੀਵਾਰ ਸ਼ਾਮ ਕਰੀਬ 7.30 ਵਜੇ ਰਾਣੀਪੁਰ 'ਚ ਤੰਬੋਲਾ....
ਪੰਜ ਸਾਲ ਦੇਸ਼ 'ਚ ਸੁਧਾਰ, ਪ੍ਰਦਰਸ਼ਨ ਅਤੇ ਪਰਿਵਰਤਨ ਦੇ ਸਨ : ਪੀਐਮ ਮੋਦੀ 
ਨਵੀਂ ਦਿੱਲੀ, 10 ਫਰਵਰੀ : ਸੰਸਦ ਦੇ ਬਜਟ ਸੈਸ਼ਨ ਦਾ ਆਖਰੀ ਦਿਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਲੋਕ ਸਭਾ 'ਚ ਕਿਹਾ ਕਿ ਇਹ ਪੰਜ ਸਾਲ ਦੇਸ਼ 'ਚ ਸੁਧਾਰ, ਪ੍ਰਦਰਸ਼ਨ ਅਤੇ ਪਰਿਵਰਤਨ ਦੇ ਸਨ। ਉਸ ਨੇ ਕਿਹਾ, 'ਇਹ ਬਹੁਤ ਘੱਟ ਹੁੰਦਾ ਹੈ ਕਿ ਸੁਧਾਰ ਅਤੇ ਪ੍ਰਦਰਸ਼ਨ ਦੋਵੇਂ ਹੁੰਦੇ ਹਨ। ਅਸੀਂ ਆਪਣੀਆਂ ਅੱਖਾਂ ਸਾਹਮਣੇ ਬਦਲਾਅ ਦੇਖ ਸਕਦੇ ਹਾਂ। ਦੇਸ਼ ਨੂੰ 17ਵੀਂ ਲੋਕ ਸਭਾ ਦਾ ਅਸ਼ੀਰਵਾਦ ਮਿਲਦਾ ਰਹੇਗਾ। ਪੀਐਮ ਮੋਦੀ ਨੇ ਕਿਹਾ ਕਿ ਭਾਰਤ ਨੂੰ ਜੀ-20 ਦੀ ਪ੍ਰਧਾਨਗੀ ਕਰਨ ਦਾ ਮੌਕਾ ਮਿਲਿਆ ਹੈ। ਦੇਸ਼ ਨੂੰ....
8 ਸੰਸਦ ਮੈਂਬਰਾਂ ਨਾਲ ਲੰਚ ਕਰਨ ਤੋਂ ਪਹਿਲਾਂ ਪੀਐਮ ਨੇ ਕਿਹਾ ਕਿ ਚਲੋ ਤੁਹਾਨੂੰ ਸਜ਼ਾ ਦਿੰਦੇ ਹਾਂ
ਨਵੀਂ ਦਿੱਲੀ, 9 ਫਰਵਰੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬਜਟ ਸੈਸ਼ਨ ਦੌਰਾਨ ਸੰਸਦ ਦੀ ਕੰਟੀਨ ਵਿੱਚ ਭਾਜਪਾ ਅਤੇ ਵਿਰੋਧੀ ਪਾਰਟੀਆਂ ਦੇ ਸੰਸਦ ਮੈਂਬਰਾਂ ਨਾਲ ਲੰਚ ਕੀਤਾ। ਪੀਐੱਮ ਮੋਦੀ ਨੇ ਬੀਜੇਪੀ ਐੱਮਪੀ ਹੀਨਾ ਗਾਵਿਤ, ਐਸ.ਫਾਂਗੋਨ ਕੋਨਯਕ, ਟੀਡੀਪੀ ਐੱਮਪੀ ਰਾਮਮੋਹਨ ਨਾਇਡੂ, ਬਸਪਾ ਐਮਪੀ ਰਿਤੇਸ਼ ਪਾਂਡੇ ਤੇ ਬੀਜਦ ਐਮਪੀ ਸਸਮਿਤ ਪਾਤਰਾ ਨਾਲ ਲੰਚ ਕੀਤਾ। ਪੀਐੱਮ ਮੋਦੀ ਨੇ ਸੰਸਦ ਮੈਂਬਰਾਂ ਦੇ ਨਾਲ ਸੰਸਦ ਦੀ ਕੰਟੀਨ ਵਿੱਚ ਸ਼ਾਕਾਹਾਰੀ ਭੋਜਨ ਤੇ ਰਾਗੀ ਦੇ ਲੱਡੂ ਵੀ ਖਾਧੇ। ਮੀਡੀਆ ਰਿਪੋਰਟਾਂ ਮੁਤਾਬਕ....
ਹਲਦਵਾਨੀ ਹਿੰਸਾ 'ਚ 4 ਦੀ ਮੌਤ, 100 ਤੋਂ ਵੱਧ ਜ਼ਖ਼ਮੀ, ਇੰਟਰਨੈੱਟ ਤੇ ਸਕੂਲ ਬੰਦ
ਨੈਨੀਤਾਲ, 9 ਫਰਵਰੀ : ਹਲਦਵਾਨੀ (ਉੱਤਰਾਖੰਡ) ਦੇ ਬਨਭੁਲਪੁਰਾ ਖੇਤਰ ਵਿਚ ਕਬਜ਼ੇ ਵਿਰੋਧੀ ਮੁਹਿੰਮ ਦੌਰਾਨ ਹਿੰਸਾ ਭੜਕਣ ਕਾਰਨ ਚਾਰ ਲੋਕਾਂ ਦੀ ਮੌਤ ਹੋ ਗਈ ਅਤੇ 100 ਤੋਂ ਵੱਧ ਪੁਲਿਸ ਕਰਮਚਾਰੀ ਜ਼ਖਮੀ ਹੋ ਗਏ, ਇਹ ਜਾਣਕਾਰੀ ਇਕ ਸੀਨੀਅਰ ਅਧਿਕਾਰੀ ਨੇ ਦਿੱਤੀ ਹੈ। ਰਾਜ ਦੇ ਏਡੀਜੀ ਲਾਅ ਐਂਡ ਆਰਡਰ ਏਪੀ ਅੰਸ਼ੁਮਨ ਨੇ ਕਿਹਾ, "ਹਿੰਸਾ ਪ੍ਰਭਾਵਿਤ ਬਨਭੁਲਪੁਰਾ ਵਿਚ ਚਾਰ ਲੋਕਾਂ ਦੀ ਮੌਤ ਹੋ ਗਈ ਅਤੇ 100 ਤੋਂ ਵੱਧ ਪੁਲਿਸ ਕਰਮਚਾਰੀ ਜ਼ਖਮੀ ਹੋ ਗਏ।" ਹੰਗਾਮੇ ਤੋਂ ਬਾਅਦ ਜ਼ਿਲ੍ਹਾ ਪ੍ਰਸ਼ਾਸਨ ਨੇ ਇੰਟਰਨੈੱਟ....
ਤਖ਼ਤ ਸ੍ਰੀ ਹਜੂਰ ਸਾਹਿਬ ਨਾਂਦੇੜ ਵਿਖੇ ਮਹਾਰਾਸ਼ਟਰ ਸਰਕਾਰ ਦੇ ਮੰਤਰੀ ਮੰਡਲ ਦੇ ਫ਼ੈਸਲੇ ਖ਼ਿਲਾਫ਼ ਕੀਤੇ ਗਏ ਰੋਸ ਪ੍ਰਦਰਸ਼ਨ
ਨਾਂਦੇੜ, 9 ਫਰਵਰੀ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸ਼੍ਰੋਮਣੀ ਅਕਾਲੀ ਦਲ ਦਾ ਇੱਕ ਵਫ਼ਦ ਸ਼੍ਰੋਮਣੀ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਵਿੱਚ ਅੱਜ ਤਖ਼ਤ ਸ੍ਰੀ ਹਜੂਰ ਸਾਹਿਬ ਨਾਂਦੇੜ ਵਿਖੇ ਮਹਾਰਾਸ਼ਟਰ ਸਰਕਾਰ ਦੇ ਮੰਤਰੀ ਮੰਡਲ ਦੇ ਫ਼ੈਸਲੇ ਖ਼ਿਲਾਫ਼ ਕੀਤੇ ਗਏ ਰੋਸ ਪ੍ਰਦਰਸ਼ਨ ਵਿੱਚ ਸ਼ਾਮਲ ਹੋਇਆ। ਇਸ ਵਿੱਚ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਨਾਲ ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਅਤੇ ਸਾਬਕਾ ਕੈਬਨਿਟ ਮੰਤਰੀ ਸ. ਦਲਜੀਤ ਸਿੰਘ ਚੀਮਾ, ਸ਼੍ਰੋਮਣੀ....
ਦਿੱਲੀ ਦਾਖ਼ਲ ਹੋਣ ਤੋਂ ਪਹਿਲਾਂ ਪੁਲਿਸ ਨੇ ਰੋਕੇ ਕਿਸਾਨ, ਲੱਗਿਆ ਵੱਡਾ ਜਾਮ, ਦਫਾ 144 ਲਾਗੂ
ਨੋਇਡਾ, 8 ਫਰਵਰੀ : ਦਿੱਲੀ ਵੱਲ ਮਾਰਚ ਕਰ ਰਹੇ ਕਿਸਾਨਾਂ ਨੂੰ ਨੋਇਡਾ ਦੇ ਦਲਿਤ ਪ੍ਰੇਰਨਾ ਸਥਲ ਨੇੜੇ ਰੋਕ ਦਿੱਤਾ ਗਿਆ ਹੈ। ਕਿਸਾਨਾਂ ਦੇ ਧਰਨੇ ਕਾਰਨ ਪੁਲਿਸ ਨੇ ਕਈ ਥਾਵਾਂ ’ਤੇ ਬੈਰੀਕੇਡ ਲਾਏ ਹੋਏ ਹਨ। ਇਸ ਕਾਰਨ ਨੋਇਡਾ ਦੀਆਂ ਮੁੱਖ ਸੜਕਾਂ 'ਤੇ ਜਾਮ ਦੇਖਣ ਨੂੰ ਮਿਲ ਰਿਹਾ ਹੈ। ਪ੍ਰਸ਼ਾਸਨ ਨੇ ਇਹਤਿਆਤ ਵਜੋਂ ਧਾਰਾ 144 ਲਾਗੂ ਕਰ ਦਿੱਤੀ ਹੈ। ਇਸ ਦੌਰਾਨ ਨੋਇਡਾ ਪ੍ਰਸ਼ਾਸਨ ਨੇ ਪ੍ਰਦਰਸ਼ਨਕਾਰੀ ਕਿਸਾਨਾਂ ਨਾਲ ਗੱਲਬਾਤ ਲਈ ਯਤਨ ਤੇਜ਼ ਕਰ ਦਿੱਤੇ ਹਨ। ਪ੍ਰਸ਼ਾਸਨ ਦਾ ਕਹਿਣਾ ਹੈ ਕਿ ਤੁਹਾਡੇ ਮੁੱਦੇ ਨੋਇਡਾ....