ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਚੰਡੀਗੜ੍ਹ 'ਚ 375 ਕਰੋੜ ਰੁਪਏ ਦੇ ਪ੍ਰਾਜੈਕਟ ਦਾ ਕੀਤਾ ਉਦਘਾਟਨ ਚੰਡੀਗੜ੍ਹ, 22 ਦਸੰਬਰ : ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਅੱਜ ਚੰਡੀਗੜ੍ਹ ਕਾਲਜ ਆਫ਼ ਇੰਜਨੀਅਰਿੰਗ ਐਂਡ ਟੈਕਨਾਲੋਜੀ, ਸੈਕਟਰ 26, ਚੰਡੀਗੜ੍ਹ ਵਿਖੇ ਪੁੱਜੇ ਜਿੱਥੇ ਉਨ੍ਹਾਂ ਨੇ 375 ਕਰੋੜ ਰੁਪੈ ਦੇ ਵਿਕਾਸ ਕਾਰਜਾਂ ਦੇ ਉਦਘਾਟਨ ਕੀਤੇ। ਇਸ ਮੌਕੇ ਗ੍ਰਹਿ ਮੰਤਰੀ ਸ਼ਾਹ ਨੇ ਬਿਨਾਂ ਨਾਮ ਲਏ ਰਾਹੁਲ ਗਾਂਧੀ ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਦੇਸ਼ ਦੀ ਸਭ ਤੋਂ ਪੁਰਾਣੀ ਪਾਰਟੀ ਦੇ ਨੇਤਾ ਉਪ ਰਾਸ਼ਟਰਪਤੀ ਦੀ ਨਕਲ ਦੀ....
ਰਾਸ਼ਟਰੀ
ਨਵੀਂ ਦਿੱਲੀ, 22 ਦਸੰਬਰ : ਪਹਿਲਵਾਨ ਬਜਰੰਗ ਪੂਨੀਆ ਨੇ ਆਪਣਾ ਪਦਮ ਸ਼੍ਰੀ ਪੁਰਸਕਾਰ ਸਰਕਾਰ ਨੂੰ ਵਾਪਸ ਕਰਨ ਦਾ ਐਲਾਨ ਕੀਤਾ ਹੈ। ਉਨ੍ਹਾਂ ਨੇ ਟਵੀਟ ਕੀਤਾ, ''ਮੈਂ ਪ੍ਰਧਾਨ ਮੰਤਰੀ ਨੂੰ ਆਪਣਾ ਪਦਮਸ਼੍ਰੀ ਪੁਰਸਕਾਰ ਵਾਪਸ ਕਰ ਰਿਹਾ ਹਾਂ...'' ਬਜਰੰਗ ਨੇ ਪ੍ਰਧਾਨ ਮੰਤਰੀ ਨੂੰ ਲਿਖੇ ਪੱਤਰ 'ਚ ਇਸ ਗੱਲ ਦਾ ਐਲਾਨ ਕੀਤਾ ਹੈ। ਦੱਸ ਦੇਈਏ ਕਿ ਇਸ ਤੋਂ ਪਹਿਲਾਂ ਸਾਕਸ਼ੀ ਮਲਿਕ ਨੇ ਰੈਸਲਿੰਗ ਤੋਂ ਸੰਨਿਆਸ ਲੈਣ ਦਾ ਐਲਾਨ ਕੀਤਾ ਸੀ। ਉਹ ਸੰਜੇ ਸਿੰਘ ਨੂੰ ਰੈਸਲਿੰਗ ਫੈਡਰੇਸ਼ਨ ਆਫ ਇੰਡੀਆ ਦਾ ਨਵਾਂ ਪ੍ਰਧਾਨ ਬਣਾਏ....
ਪਟਿਆਲੇ ਦੇ ਨਵੇਂ ਬੱਸ ਸਟੈਂਡ ਦੇ ਨੇੜੇ ਫਲਾਈਓਵਰ ਬਣਾਉਣ ਦੀ ਰੱਖੀ ਮੰਗ ਦਿੱਲੀ, 22 ਦਸੰਬਰ : ਪਟਿਆਲਾ ਤੋਂ ਸੰਸਦ ਮੈਂਬਰ ਅਤੇ ਸਾਬਕਾ ਵਿਦੇਸ਼ ਮੰਤਰੀ ਪ੍ਰਨੀਤ ਕੌਰ ਨੇ ਅੱਜ ਦਿੱਲੀ ਵਿਖੇ ਕੇਂਦਰੀ ਸੜਕੀ ਆਵਾਜਾਈ ਅਤੇ ਰਾਜਮਾਰਗ ਮੰਤਰੀ ਨਿਤਿਨ ਗਡਕਰੀ ਨਾਲ ਮੁਲਾਕਾਤ ਕਰਕੇ ਪਟਿਆਲਾ ਨਾਲ ਸਬੰਧਤ ਕੁਝ ਮੰਗਾਂ ਰੱਖੀਆਂ। ਇੱਥੇ ਜਾਰੀ ਇੱਕ ਬਿਆਨ ਵਿੱਚ ਪਟਿਆਲਾ ਦੇ ਸੰਸਦ ਮੈਂਬਰ ਨੇ ਕਿਹਾ, “ਮੈਂ ਪਟਿਆਲਾ ਦੀਆਂ ਕੁਝ ਮੰਗਾਂ ਉਠਾਉਣ ਲਈ ਕੇਂਦਰੀ ਮੰਤਰੀ ਨਿਤਿਨ ਗਡਕਰੀ ਜੀ ਨਾਲ ਮੁਲਾਕਾਤ ਕੀਤੀ ਸੀ। ਪਹਿਲੀ ਮੰਗ....
ਝਾਰਖੰਡ, 21 ਦਸੰਬਰ : ਝਾਰਖੰਡ ਦੇ ਹਜ਼ਾਰੀਬਾਗ ਵਿੱਚ ਦਮ ਘੁਟਣ ਕਾਰਨ 4 ਵਿਦਿਆਰਥੀਆਂ ਦੀ ਮੌਤ ਹੋ ਜਾਣ ਦੀ ਖਬਰ ਹੈ। ਮਿਲੀ ਜਾਣਕਾਰੀ ਅਨੁਸਾਰ ਠੰਡ ਤੋਂ ਬਚਣ ਲਈ ਵਿਦਿਆਰਥੀਆਂ ਨੇ ਕਮਰੇ ਵਿੱਚ ਕੋਲਿਆਂ ਵਾਲੀ ਅੰਗੀਠੀ ਬਾਲੀ ਤੇ ਕਮਰਾ ਬੰਦ ਕਰਕੇ ਸੌ ਗਏ। ਕਮਰਾ ਬੰਦ ਹੋਣ ਕਾਰਨ ਅਤੇ ਕੋਲਿਆਂ ਦੇ ਧੂੰਏ ਕਾਰਨ ਵਿਦਿਆਰਥੀਆਂ ਦਾ ਦਮਘੁੱਟ ਗਿਆ ਅਤੇ 4 ਦੀ ਮੌਤ ਹੋ ਗਈ। ਘਟਨਾ ਸਿਰਸ਼ੀ ਪਿੰਡ ਦੀ ਹੈ। ਜਾਣਕਾਰੀ ਮੁਤਾਬਕ ਮ੍ਰਿਤਕਾਂ ਦੀ ਪਛਾਣ ਰਾਹੁਲ ਕੁਮਾਰ (20), ਅਖਿਲੇਸ਼ ਕੁਮਾਰ (21), ਪ੍ਰਿੰਸ ਕੁਮਾਰ (20)....
ਸੂਰਨਕੋਟ, 21 ਦਸੰਬਰ : ਜੰਮੂ ਕਸ਼ਮੀਰ ਦੇ ਪੁੰਛ ਦੇ ਸੂਰਨਕੋਟ 'ਚ ਇਕ ਫ਼ੌਜੀ ਗੱਡੀ 'ਤੇ ਅੱਤਵਾਦੀ ਹਮਲਾ ਹੋਇਆ ਹੈ। ਇਸ ਹਮਲੇ 'ਚ 3 ਜਵਾਨ ਸ਼ਹੀਦ ਹੋ ਗਏ ਅਤੇ ਕਈਆਂ ਦੇ ਜ਼ਖ਼ਮੀ ਹੋਣ ਦੀ ਖਬਰ ਹੈ। ਹਮਲਾ ਡੇਰਾ ਦੀ ਗਲੀ, ਪੀਰ ਟੋਪਾ ਇਲਾਕੇ ਦੇ ਨੇੜੇ ਹੋਇਆ ਹੈ। ਜਾਣਕਾਰੀ ਅਨੁਸਾਰ, ਫ਼ੌਜ ਨੇ ਮੋਰਚਾ ਸੰਭਾਲ ਲਿਆ ਹੈ ਅਤੇ ਫਿਲਹਾਲ ਫਾਇਰਿੰਗ ਹੋ ਰਹੀ ਹੈ। ਜਾਣਕਾਰੀ ਅਨੁਸਾਰ, ਫ਼ੌਜ ਦੇ 48 ਆਰਆਰ ਦੇ ਜਵਾਨਾਂ ਦੇ ਵਾਹਨ 'ਤੇ ਸ਼ਾਮ ਚਾਰ ਵਜੇ ਦੇ ਕਰੀਬ ਹਮਲਾ ਹੋਇਆ ਹੈ। ਇਹ ਹਮਲਾ ਸਵਾਨੀ ਇਲਾਕੇ 'ਚ ਹੋਇਆ ਹੈ। ਫ਼ੌਜ....
ਕਲਬੁਰਗੀ, 21 ਦਸੰਬਰ : ਕਰਨਾਟਕ ਦੇ ਕਲਬੁਰਗੀ ਜ਼ਿਲੇ 'ਚ ਇਕ ਟਰੱਕ ਅਤੇ ਜੀਪ ਵਿਚਾਲੇ ਹੋਈ ਆਹਮੋ-ਸਾਹਮਣੇ ਦੀ ਟੱਕਰ 'ਚ ਪੰਜ ਸਾਲਾ ਬੱਚੇ ਸਮੇਤ ਚਾਰ ਲੋਕਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ। ਇਹ ਹਾਦਸਾ ਬੁੱਧਵਾਰ ਦੇਰ ਰਾਤ ਅਫਜ਼ਲਪੁਰ ਕਸਬੇ ਦੇ ਬਾਹਰਵਾਰ ਤਾਲੁਕ ਦਫਤਰ ਨੇੜੇ ਵਾਪਰਿਆ। ਮ੍ਰਿਤਕਾਂ ਦੀ ਪਛਾਣ ਸੰਤੋਸ਼ (40), ਸ਼ੰਕਰ (55), ਸਿੱਦਾਮਾ (50) ਅਤੇ ਪੰਜ ਸਾਲਾ ਹੁੱਚੱਪਾ ਵਜੋਂ ਹੋਈ ਹੈ। ਇਹ ਸਾਰੇ ਅਫਜ਼ਲਪੁਰ ਕਸਬੇ ਨੇੜੇ ਮਦਿਆਲਾ ਪਿੰਡ ਦੇ ਰਹਿਣ ਵਾਲੇ ਸਨ। ਹਾਦਸੇ 'ਚ 30 ਸਾਲਾ ਪੂਜਾ ਡੋਡਾਮਣੀ....
‘ਸਿਮ ਕਾਰਡ ਲਈ ਬਾਇਓਮੀਟ੍ਰਕ ਪਛਾਣ ਹੋਵੇਗੀ ਜ਼ਰੂਰੀ, ਫਰਜ਼ੀ ਸਿਮ ਲੈਣ ‘ਤੇ 3 ਸਾਲ ਜੇਲ੍ਹ’ ਨਵੀਂ ਦਿੱਲੀ, 20 ਦਸਬੰਰ : 3 ਨਵੇਂ ਕ੍ਰਿਮੀਨਲ ਬਿੱਲ ‘ਤੇ ਲੋਕ ਸਭਾ ਵਿਚ ਅਮਿਤ ਸ਼ਾਹ ਨੇ ਕਿਹਾ ਕਿ ਮੈਂ ਇਨ੍ਹਾਂ ਤਿੰਨਾਂ ਬਿੱਲਾਂ ਨੂੰ ਲੈ ਕੇ ਆਇਆ ਹੈ। ਕਮੇਟੀ ਨੇ ਉਸ ਵਿਚ ਕਈ ਸੋਧ ਕਰਨ ਦੀ ਅਪੀਲ ਕੀਤੀ ਸੀ, ਇਸ ਲਈ ਮੈਂ ਉਹ ਤਿੰਨੋਂ ਬਿੱਲ ਵਾਪਸ ਲੈ ਕੇ ਨਵੇਂ ਬਿੱਲ ਲੈ ਕੇ ਆਇਆ ਹਾਂ। ਭਾਰਤੀ ਸਿਵਲ ਡਿਫੈਂਸ ਕੋਡ ਵਿਚ ਪਹਿਲਾਂ 485 ਧਾਰਾਵਾਂ ਸਨ, ਹੁਣ 531 ਧਾਰਾਵਾਂ ਹੋ ਜਾਣਗੀਆਂ। ਅੰਗਰੇਜ਼ਾਂ ਦਾ ਬਣਾਇਆ....
ਨਵੀਂ ਦਿੱਲੀ, 20 ਦਸੰਬਰ : ਨਵੀਂ ਦਿੱਲੀ। ਸੰਸਦ ਦੀ ਸੁਰੱਖਿਆ 'ਚ ਢਿੱਲ ਨੂੰ ਲੈ ਕੇ ਸਰਕਾਰ ਤੇ ਵਿਰੋਧੀ ਧਿਰ ਵਿਚਾਲੇ ਟਕਰਾਅ ਜਾਰੀ ਹੈ। ਸਰਦ ਰੁੱਤ ਇਜਲਾਸ 'ਚ ਹੋਏ ਭਾਰੀ ਹੰਗਾਮੇ ਕਾਰਨ ਵਿਰੋਧੀ ਸੰਸਦ ਮੈਂਬਰਾਂ ਖਿਲਾਫ ਹੁਣ ਤੱਕ ਹੋਈ ਕਾਰਵਾਈ ਨੇ ਸੁਰਖੀਆਂ ਬਟੋਰੀਆਂ ਹਨ ਪਰ ਹਾਲ ਹੀ 'ਚ ਵਾਪਰੇ ਮਿਮਿਕਰੀ ਮਾਮਲੇ ਨੇ ਸਭ ਦਾ ਧਿਆਨ ਆਪਣੇ ਵੱਲ ਖਿੱਚ ਲਿਆ ਹੈ। ਹੁਣ ਪਹਿਲੀ ਵਾਰ ਕਾਂਗਰਸ ਸੰਸਦ ਰਾਹੁਲ ਗਾਂਧੀ ਨੇ ਇਸ ਮਾਮਲੇ 'ਚ ਖੁੱਲ੍ਹ ਕੇ ਆਪਣੇ ਵਿਚਾਰ ਪ੍ਰਗਟ ਕੀਤੇ ਹਨ। ਦੱਸ ਦੇਈਏ ਕਿ ਮੰਗਲਵਾਰ ਨੂੰ....
ਨਵੀਂ ਦਿੱਲੀ, 20 ਦਸੰਬਰ : ਦੇਸ਼ 'ਚ ਇਕ ਵਾਰ ਫਿਰ ਤੋਂ ਕੋਰੋਨਾ ਦੇ ਮਾਮਲਿਆਂ 'ਚ ਵਾਧਾ ਦੇਖਣ ਨੂੰ ਮਿਲ ਰਿਹਾ ਹੈ। ਕੇਂਦਰੀ ਸਿਹਤ ਮੰਤਰਾਲੇ ਅਨੁਸਾਰ ਦੇਸ਼ ਵਿਚ ਪਿਛਲੇ 24 ਘੰਟਿਆਂ ਵਿਚ ਕੋਰੋਨਾ ਵਾਇਰਸ ਦੇ 614 ਨਵੇਂ ਮਾਮਲੇ ਸਾਹਮਣੇ ਆਏ ਹਨ। ਨਿਊਜ਼ ਏਜੰਸੀ ਪੀਟੀਆਈ ਨੇ ਕੇਂਦਰੀ ਸਿਹਤ ਮੰਤਰਾਲੇ ਵੱਲੋਂ ਜਾਰੀ ਅੰਕੜਿਆਂ ਦੇ ਹਵਾਲੇ ਨਾਲ ਕਿਹਾ ਕਿ ਭਾਰਤ ਵਿਚ ਪਿਛਲੇ 24 ਘੰਟਿਆਂ ਵਿਚ ਕੋਰੋਨਾ ਵਾਇਰਸ ਦੇ 614 ਨਵੇਂ ਮਾਮਲੇ ਸਾਹਮਣੇ ਆਏ ਹਨ, ਜੋ 21 ਮਈ ਤੋਂ ਬਾਅਦ ਮਿਲੇ ਸਭ ਤੋਂ ਵੱਧ ਕੇਸ ਹਨ। ਇਸ ਨਾਲ....
ਨਵੀਂ ਦਿੱਲੀ, 20 ਦਸੰਬਰ : ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੁੱਧਵਾਰ ਨੂੰ ਫਾਈਨਾਂਸ਼ੀਅਲ ਟਾਈਮਜ਼ ਨਾਲ ਇੰਟਰਵਿਊ ਕੀਤੀ। ਇਸ ਦੌਰਾਨ ਪੀਐਮ ਮੋਦੀ ਨੇ ਅਮਰੀਕਾ 'ਚ ਇਕ ਭਾਰਤੀ ਦੀ ਹੱਤਿਆ ਦੀ ਸਾਜ਼ਿਸ਼ ਰਚਣ ਦੇ ਦੋਸ਼ਾਂ ਦਾ ਜਵਾਬ ਦਿੰਦੇ ਹੋਏ ਕਿਹਾ, 'ਜੇ ਕੋਈ ਸਾਨੂੰ ਕੋਈ ਜਾਣਕਾਰੀ ਦਿੰਦਾ ਹੈ ਤਾਂ ਅਸੀਂ ਜ਼ਰੂਰ ਇਸਦੀ ਜਾਂਚ ਕਰਾਂਗੇ। 'ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਜੇਕਰ ਸਾਡੇ ਨਾਗਰਿਕਾਂ 'ਚੋਂ ਕਿਸੇ ਨੇ ਕੁਝ ਚੰਗਾ ਜਾਂ ਮਾੜਾ ਕੀਤਾ ਹੈ ਤਾਂ ਅਸੀਂ ਇਸ ਦੀ ਜਾਂਚ ਕਰਨ ਲਈ ਤਿਆਰ ਹਾਂ।....
ਨਵੀਂ ਦਿੱਲੀ, 19 ਦਸੰਬਰ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵਿਰੋਧੀ ਪਾਰਟੀਆਂ ’ਤੇ ਸੰਸਦ ਦੀ ਸੁਰੱਖਿਆ ’ਚ ਸੰਨ੍ਹ ਨੂੰ ‘ਚੁੱਪ ਅਤੇ ਅਸਿੱਧਾ’ ਸਮਰਥਨ ਦੇਣ ਦਾ ਦੋਸ਼ ਲਾਇਆ ਅਤੇ ਕਿਹਾ ਕਿ ਜੇਕਰ ਉਹ ਅਜਿਹਾ ਕਰਨਾ ਜਾਰੀ ਰੱਖਦੇ ਹਨ ਤਾਂ 2024 ਦੀਆਂ ਲੋਕ ਸਭਾ ਚੋਣਾਂ ’ਚ ਉਨ੍ਹਾਂ ਕੋਲ ਵਿਰੋਧੀ ਧਿਰ ’ਚ ਹੋਰ ਵੀ ਘੱਟ ਸੀਟਾਂ ਰਹਿ ਜਾਣਗੀਆਂ ਅਤੇ ਉਹ ਵਿਰੋਧੀ ਧਿਰ ਵਾਲੇ ਪਾਸੇ ਹੀ ਬੈਠਣਗੇ। ਇਸ ਸਾਲ ਭਾਰਤੀ ਜਨਤਾ ਪਾਰਟੀ (ਭਾਜਪਾ) ਸੰਸਦੀ ਦਲ ਦੀ ਆਖਰੀ ਬੈਠਕ ਨੂੰ ਸੰਬੋਧਨ ਕਰਦਿਆਂ ਮੋਦੀ ਨੇ 2024 ਦੀਆਂ....
ਨਵੀਂ ਦਿੱਲੀ, 19 ਦਸੰਬਰ : ਵਿਰੋਧੀ ਗਠਜੋੜ ‘ਇੰਡੀਆ’ ਦੀ ਬੈਠਕ ਵਿਚ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਪੀਐੱਮ ਚਿਹਰੇ ਨੂੰ ਲੈ ਕੇ ਕਾਂਗਰਸ ਪ੍ਰਧਾਨ ਮੱਲਿਕਾਰੁਜਨ ਖੜਗੇ ਦੇ ਨਾਂ ਦਾ ਪ੍ਰਸਤਾਵ ਰੱਖਿਆ। ਇਸ ਪ੍ਰਸਤਾਵ ਦਾ ਸਮਰਥਨ ਦਿੱਲੀ ਦੇ ਮੁੱਖ ਮੰਤਰੀ ਤੇ ਆਮ ਆਦਮੀ ਪਾਰਟੀ ਦੇ ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਕੀਤਾ ਹੈ। ਤ੍ਰਿਣਮੂਲ ਕਾਂਗਰਸ ਦੀ ਚੀਫ ਮਮਤਾ ਬੈਨਰਜੀ ਦੇ ਪ੍ਰਸਤਾਵ ‘ਤੇ ਖੜਗੇ ਨੇ ਕਿਹਾ ਕਿ ਸਾਨੂੰ ਚੋਣਾਂ ਜਿੱਤਣ ‘ਤੇ ਧਿਆਨ ਦੇਣਾ ਚਾਹੀਦਾ ਹੈ। ਹਾਲਾਂਕਿ ਪੀਐੱਮ....
ਨਵੀਂ ਦਿੱਲੀ, 19 ਦਸੰਬਰ : ਸੰਸਦ ਦੇ ਸਰਦ ਰੁੱਤ ਸੈਸ਼ਨ ਦੌਰਾਨ ਵਿਰੋਧੀ ਧਿਰ ਦੇ ਸੰਸਦ ਮੈਂਬਰਾਂ ਵਿਰੁੱਧ ਕਾਰਵਾਈ ਦਾ ਸਿਲਸਿਲਾ ਜਾਰੀ ਹੈ। 49 ਹੋਰ ਸੰਸਦ ਮੈਂਬਰਾਂ ਨੂੰ ਲੋਕ ਸਭਾ ਤੋਂ ਮੁਅੱਤਲ ਕਰ ਦਿੱਤਾ ਗਿਆ ਹੈ। ਇਨ੍ਹਾਂ ਸੰਸਦ ਮੈਂਬਰਾਂ ਨੂੰ ਕੀਤਾ ਗਿਆ ਮੁਅੱਤਲ ਕੇਂਦਰੀ ਮੰਤਰੀ ਅਰਜੁਨ ਰਾਮ ਮੇਘਵਾਲ ਨੇ ਲੋਕ ਸਭਾ 'ਚ ਵਿਰੋਧੀ ਧਿਰ ਦੇ ਸੰਸਦ ਮੈਂਬਰਾਂ ਨੂੰ ਮੁਅੱਤਲ ਕਰਨ ਦਾ ਪ੍ਰਸਤਾਵ ਰੱਖਿਆ, ਜਿਸ ਤੋਂ ਬਾਅਦ ਵਿਰੋਧੀ ਧਿਰ ਦੇ ਸੰਸਦ ਮੈਂਬਰਾਂ ਨੂੰ ਲੋਕ ਸਭਾ ਤੋਂ ਮੁਅੱਤਲ ਕਰ ਦਿੱਤਾ ਗਿਆ। ਇਨ੍ਹਾਂ....
ਪੁਣੇ, 18 ਦਸੰਬਰ : ਮਹਾਰਾਸ਼ਟਰ ਦੇ ਪੁਣੇ ਵਿੱਚ ਇੱਕ ਦਰਦਨਾਕ ਸੜਕ ਹਾਦਸਾ ਵਾਪਰਿਆ ਹੈ। ਇਸ ਹਾਦਸੇ ਵਿੱਚ 8 ਲੋਕਾਂ ਦੀ ਮੌਤ ਹੋ ਗਈ ਹੈ। ਇਸ ਘਟਨਾ ਪੁਲਿਸ ਨੇ ਦੱਸਿਆ ਕਿ ਪੁਣੇ ਵਿੱਚ ਇੱਕ ਤੇਜ਼ ਰਫਤਾਰ ਪਿੱਕਅਪ ਗੱਡੀ ਤੇ ਆਟੋ-ਰਿਕਸ਼ਾ ਵਿਚਾਲੇ ਆਹਮੋ-ਸਾਹਮਣੇ ਟੱਕਰ ਹੋ ਗਈ, ਜਿਸ ਵਿੱਚ 8 ਲੋਕਾਂ ਦੀ ਜਾਨ ਚਲੀ ਗਈ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਦੁਰਘਟਨਾ ਪੁਣੇ ਸ਼ਹਿਰ ਤੋਂ ਕਰੀਬ 150 ਕਿਲੋਮੀਟਰ ਦੂਰ ਕਲਿਆਣ-ਅਹਿਮਦਨਗਰ ਰੋਡ ‘ਤੇ ਓਟੂਰ ਪੁਲਿਸ ਥਾਣਾ ਇਲਾਕੇ ਵਿੱਚ ਵਾਪਰੀ ਹੈ। ਇਹ ਸੜਕ ਹਾਦਸਾ ਐਤਵਾਰ ਦੀ....
ਕਰਨਾਲ, 18 ਦਸੰਬਰ : ਕਰਨਾਲ ਦੇ ਪਿੰਡ ਬਾਂਸਾ ਵਿੱਚ ਸੰਧਵਾਂ ਰੋਡ ਉੱਤੇ ਇੱਕ ਤੇਜ਼ ਰਫ਼ਤਾਰ ਟਰੱਕ ਨੇ ਮੋਟਰਸਾਈਕਲ ਸਵਾਰ ਤਿੰਨ ਨੌਜਵਾਨਾਂ ਨੂੰ ਕੁਚਲ ਦਿੱਤਾ। ਤਿੰਨਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ। ਤਿੰਨਾਂ ਦੀ ਮੌਤ ਕਾਰਨ ਪਿੰਡ ਵਿੱਚ ਸੋਗ ਦੀ ਲਹਿਰ ਦੌੜ ਗਈ। ਮ੍ਰਿਤਕਾਂ ਦੇ ਘਰ ਵਿੱਚ ਚੀਕ ਚਿਹਾੜਾ ਮਚ ਗਿਆ। ਘਟਨਾ ਦੀ ਸੂਚਨਾ ਮਿਲਣ ਦੇ ਬਾਅਦ ਮੌਕੇ 'ਤੇ ਪਹੁੰਚੀ ਪੁਲਿਸ ਨੇ ਤਿੰਨਾਂ ਦੀਆਂ ਲਾਸ਼ਾਂ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਮੋਰਚਰੀ 'ਚ ਰਖਵਾਇਆ ਹੈ। ਪੁਲਿਸ ਨੇ ਮੁਲਜ਼ਮ ਟਰੱਕ ਚਾਲਕ....