ਨਵੀਂ ਦਿੱਲੀ, 07 ਨਵੰਬਰ : ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (ਐਨਆਈਏ) ਨੇ ਕਿਹਾ ਕਿ ਉਸ ਨੇ ਹੈਰੋਇਨ ਬਰਾਮਦਗੀ ਮਾਮਲੇ ਵਿਚ ਪੰਜਾਬ, ਉੱਤਰਾਖੰਡ ਅਤੇ ਉੱਤਰ ਪ੍ਰਦੇਸ਼ ਵਿਚ ਅੱਠ ਥਾਵਾਂ 'ਤੇ ਛਾਪੇਮਾਰੀ ਕੀਤੀ ਗਈ। ਐਨਆਈਏ ਦੇ ਬੁਲਾਰੇ ਨੇ ਇੱਥੇ ਦੱਸਿਆ ਕਿ ਏਜੰਸੀ ਦੇ ਅਧਿਕਾਰੀਆਂ ਨੇ ਇਸ ਮਾਮਲੇ ਵਿਚ ਸ਼ਾਮਲ ਵਿਅਕਤੀਆਂ ਦੇ ਘਰਾਂ ਅਤੇ ਦਫ਼ਤਰਾਂ ਦੀ ਤਲਾਸ਼ੀ ਲਈ। ਅਧਿਕਾਰੀ ਨੇ ਕਿਹਾ ਕਿ ਮੰਗਲਵਾਰ ਨੂੰ ਕੀਤੀਆਂ ਗਈਆਂ ਖੋਜਾਂ ਬਹੁਤ ਲਾਭਕਾਰੀ ਸਾਬਤ ਹੋਈਆਂ ਹਨ, ਜਿਸ ਦੇ ਨਤੀਜੇ ਵਜੋਂ ਦਸਤਾਵੇਜ਼ਾਂ ਅਤੇ....
ਰਾਸ਼ਟਰੀ
ਸਿੱਧੀ, 07 ਨਵੰਬਰ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਾਂਗਰਸ ’ਤੇ ਨਿਸ਼ਾਨਾ ਲਾਉਂਦਿਆਂ ਕਿਹਾ ਕਿ ਉਹ ਨਵੇਂ ਮੁੱਖ ਸੂਚਨਾ ਕਮਿਸ਼ਨਰ (ਸੀ.ਆਈ.ਸੀ.) ਦੀ ਚੋਣ ਲਈ ਸੱਦੀ ਗਈ ਬੈਠਕ ’ਚ ਇਸ ਲਈ ਸ਼ਾਮਲ ਨਹੀਂ ਹੋਈ ਕਿਉਂਕਿ ਉਹ ਦਲਿਤ ਹਨ। ਉਨ੍ਹਾਂ ਕਿਹਾ ਕਿ ਇਹ ਕਾਂਗਰਸ ਦੀ ਅਨੁਸੂਚਿਤ ਜਾਤੀ ਵਿਰੋਧੀ ਮਾਨਸਿਕਤਾ ਨੂੰ ਦਰਸਾਉਂਦਾ ਹੈ। ਉਹ ਮੱਧ ਪ੍ਰਦੇਸ਼ ਦੇ ਸਿੱਧੀ ਜ਼ਿਲ੍ਹੇ ’ਚ ਇਕ ਰੈਲੀ ਨੂੰ ਸੰਬੋਧਨ ਕਰ ਰਹੇ ਸਨ, ਜਿੱਥੇ 17 ਨਵੰਬਰ ਨੂੰ ਵਿਧਾਨ ਸਭਾ ਚੋਣਾਂ ਹੋਣੀਆਂ ਹਨ। ਮੋਦੀ ਨੇ ਇਹ ਵੀ ਦੋਸ਼ ਲਾਇਆ ਕਿ ਕਾਂਗਰਸ....
ਇੱਕ ਪ੍ਰਾਈਵੇਟ ਸਕੂਲ 'ਚ ਪੰਜਾਬੀ ਭਾਸ਼ਾ ਨੂੰ ਲੈ ਕੇ ਹੋਏ ਵਿਵਾਦ ਤੋਂ ਬਾਅਦ ਲੱਖਾ ਸਿਧਾਣਾ ਨੂੰ ਪੁਲਿਸ ਨੇ ਕੀਤਾ ਗ੍ਰਿਫਤਾਰ
ਰਾਮਪੁਰਾ, 7 ਨਵੰਬਰ : ਰਾਮਪੁਰਾ ਦੇ ਇੱਕ ਨਿੱਜੀ ਸਕੂਲ ’ਚ ਮਾਂ ਬੋਲੀ ਪੰਜਾਬੀ ਦੀ ਕਥਿਤ ਤੌਰ ਤੇ ਬੇਕਦਰੀ ਖਿਲਾਫ ਸੜਕ ਤੇ ਉੱਤਰੇ ਲੱਖਾ ਸਿਧਾਣਾ ਨੂੰ ਪੁਲਿਸ ਨੇ ਹਿਰਾਸਤ ’ਚ ਲੈ ਲਿਆ ਅਤੇ ਥਾਣੇ ਲੈ ਗਈ। ਹਾਲਾਕਿ ਪੁਲਿਸ ਕਾਨੂੰਨੀ ਕਾਾਰਵਾਈ ਕਰਕੇ ਲੱਖਾ ਸਿਧਾਣਾ ਨੂੰ ਛੱਡਣ ਦੀ ਗੱਲ ਆਖ ਰਹੀ ਹੈ, ਪਰ ਅੱਜ ਦੇ ਹਾਲਾਤਾਂ ਨੂੰ ਦੇਖਦਿਆਂ ਮਾਮਲਾ ਹੋਰ ਵੀ ਭੜਕਣ ਦੇ ਆਸਾਰ ਹਨ। ਮਾਮਲਾ ਰਾਮਪੁਰਾ ਦੇ ਇੱਕ ਨਾਮੀ ਪ੍ਰਾਈਵੇਟ ਸਕੂਲ ’ਚ ਪੰਜਾਬੀ ਭਾਸ਼ਾ ਪੜ੍ਹਾਉਣ ਨੂੰ ਲੈਕੇ ਵਿਗੜਿਆ ਹੈ। ਇਸ ਮੁੱਦੇ ਨੂੰ ਲੈਕੇ....
ਦੌਸਾ, 6 ਨਵੰਬਰ : ਰਾਜਸਥਾਨ ਦੇ ਦੌਸਾ ਦੇ ਕਲੈਕਟਰੇਟ ਨੇੜਿਓਂ ਲੰਘਦੇ ਰੇਲਵੇ ਓਵਰਬ੍ਰਿਜ ‘ਤੇ ਐਤਵਾਰ ਰਾਤ ਦਰਦਨਾਕ ਹਾਦਸਾ ਵਾਪਰਿਆ। ਸਵਾਰੀਆਂ ਨਾਲ ਭਰੀ ਬੱਸ ਓਵਰਬ੍ਰਿਜ ਦੀ ਰੇਲਿੰਗ ਤੋੜ ਕੇ ਰੇਲਵੇ ਟਰੈਕ ਨੇੜੇ ਜਾ ਡਿੱਗੀ। ਇਸ ਹਾਦਸੇ ‘ਚ 4 ਲੋਕਾਂ ਦੀ ਮੌਤ ਹੋ ਗਈ, ਜਦਕਿ 29 ਜ਼ਖਮੀ ਹੋ ਗਏ। ਹਾਦਸੇ ਤੋਂ ਬਾਅਦ ਦਿੱਲੀ-ਜੈਪੁਰ ਰੇਲ ਮਾਰਗ ਕਰੀਬ ਢਾਈ ਘੰਟੇ ਤੱਕ ਬੰਦ ਰਿਹਾ। 7 ਗੰਭੀਰ ਜ਼ਖਮੀ ਯਾਤਰੀਆਂ ਨੂੰ ਜੈਪੁਰ ਦੇ ਸਵਾਈ ਮਾਨਸਿੰਘ ਹਸਪਤਾਲ ਰੈਫਰ ਕਰ ਦਿੱਤਾ ਗਿਆ ਹੈ। ਜਾਣਕਾਰੀ ਅਨੁਸਾਰ ਨਿੱਜੀ ਬੱਸ....
ਭੋਪਾਲ, 6 ਨਵੰਬਰ : ਮੱਧ ਪ੍ਰਦੇਸ਼ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੂਜੇ ਦਿਨ ਦੋ ਜਨ ਸਭਾਵਾਂ ਨੂੰ ਸੰਬੋਧਨ ਕੀਤਾ। ਉਨ੍ਹਾਂ ਨੇ ਦੇਸ਼ ਦੇ ਗ਼ਰੀਬਾਂ ਨੂੰ ਹਰ ਹਾਲਤ ਵਿੱਚ ਰਾਸ਼ਨ, ਰਿਹਾਇਸ਼ ਅਤੇ ਪੀਣ ਵਾਲੇ ਪਾਣੀ ਦੀ ਸਹੂਲਤ ਦੇਣ ਦਾ ਆਪਣਾ ਸੰਕਲਪ ਦੁਹਰਾਇਆ। ਖੰਡਵਾ ਜ਼ਿਲ੍ਹੇ ਦੇ ਛੈਗਾਓਂਮਖਾਨ 'ਚ ਉਨ੍ਹਾਂ ਕਿਹਾ ਕਿ ਮੇਰੇ ਲਈ ਗ਼ਰੀਬ ਇਸ ਦੇਸ਼ ਦੀ ਸਭ ਤੋਂ ਵੱਡੀ ਜਾਤ ਹੈ ਅਤੇ ਗਰੀਬਾਂ ਦੀ ਭਲਾਈ ਸਰਕਾਰ ਦੀ ਸਭ ਤੋਂ ਵੱਡੀ ਤਰਜੀਹ ਹੈ। ਭਾਜਪਾ ਸਰਕਾਰ ਦੇ ਯਤਨਾਂ ਸਦਕਾ....
ਨਵੀਂ ਦਿੱਲੀ, 6 ਨਵੰਬਰ : ਮਹਾਦੇਵ ਬੇਟਿੰਗ ਐਪ ਮਾਮਲੇ ਵਿੱਚ ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਦੀ ਜਾਂਚ ਦੇ ਵਿਚਕਾਰ ਕੇਂਦਰ ਸਰਕਾਰ ਨੇ ਐਤਵਾਰ ਨੂੰ ਵੱਡੀ ਕਾਰਵਾਈ ਕੀਤੀ। ਆਈਟੀ ਮੰਤਰਾਲੇ ਨੇ ਮਹਾਦੇਵ ਆਨਲਾਈਨ ਸੱਟੇਬਾਜ਼ੀ ਐਪ ਅਤੇ ਹੋਰ 21 ਸੱਟੇਬਾਜ਼ੀ ਐਪਸ ਅਤੇ ਵੈੱਬਸਾਈਟਾਂ ਨੂੰ ਬਲਾਕ ਕਰਨ ਦਾ ਹੁਕਮ ਦਿੱਤਾ ਹੈ। ਮਹਾਦੇਵ ਸੱਟੇਬਾਜ਼ੀ ਐਪ ਤੋਂ ਇਲਾਵਾ, ਕੇਂਦਰ ਸਰਕਾਰ ਨੇ ਜਿਨ੍ਹਾਂ 22 ਗੈਰ-ਕਾਨੂੰਨੀ ਸੱਟੇਬਾਜ਼ੀ ਐਪਸ ਅਤੇ ਵੈੱਬਸਾਈਟਾਂ ਨੂੰ ਬਲਾਕ ਕਰਨ ਦਾ ਹੁਕਮ ਦਿੱਤਾ ਹੈ, ਉਨ੍ਹਾਂ ਵਿੱਚ....
ਹਰ ਵਾਰ ਸੁਪਰੀਮ ਕੋਰਟ ਕਿਉ ਪਹੁੰਚਦਾ ਹੈ ਮਾਮਲਾ : ਸੁਪਰੀਮ ਕੋਰਟ ਸਰਕਾਰ ਨਾਲ ਤਾਲਮੇਲ ਕਿਉ ਨਹੀਂ ਕਰਦੇ ਗਵਰਨਰ : ਸੁਪਰੀਮ ਕੋਰਟ ਗਵਰਨਰ ਨੂੰ ਮਾਮਲਾ ਸੁਪਰੀਮ ਕੋਰਟ ਚ ਪਹੁੰਚਣ ਤੋਂ ਪਹਿਲਾਂ ਨਿਪਟਾਣਾ ਚਾਹੀਦਾ ਸੀ 10 ਨਵੰਬਰ ਤੱਕ ਜਵਾਬ ਦਾਖਿਲ ਕਰਨ ਨੂੰ ਕਿਹਾ ਰਾਜਪਾਲਾਂ ਨੂੰ ਇਸ ਤੱਥ ਤੋਂ ਅਣਜਾਣ ਨਹੀਂ ਹੋਣਾ ਚਾਹੀਦਾ ਹੈ ਕਿ ਉਹ ਚੁਣੇ ਹੋਏ ਅਧਿਕਾਰੀ ਨਹੀਂ ਹਨ - ਸੀ.ਜੇ.ਆਈ ਰਾਜ ਸਰਕਾਰਾਂ ਵੱਲੋਂ ਅਦਾਲਤਾਂ ਤੱਕ ਪਹੁੰਚ ਕਰਨ ਤੋਂ ਬਾਅਦ ਹੀ ਰਾਜਪਾਲ ਬਿੱਲਾਂ 'ਤੇ ਕਾਰਵਾਈ ਕਿਉਂ ਕਰਦੇ ਹਨ? ਇਸ ਨੂੰ....
ਦੁਰਗ, 04 ਨਵੰਬਰ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ਨੀਵਾਰ ਨੂੰ ਦੇਸ਼ ਦੇ ਕਰੋੜਾਂ ਗਰੀਬ ਲੋਕਾਂ ਨੂੰ ਦੀਵਾਲੀ ਦਾ ਤੋਹਫਾ ਦਿੱਤਾ। ਉਨ੍ਹਾਂ ਕੇਂਦਰ ਸਰਕਾਰ ਦੀ ਮੁਫਤ ਰਾਸ਼ਨ ਯੋਜਨਾ ਪ੍ਰਧਾਨ ਮੰਤਰੀ ਗਰੀਬ ਕਲਿਆਣ ਅੰਨ ਯੋਜਨਾ ਨੂੰ 5 ਸਾਲਾਂ ਲਈ ਵਧਾਉਣ ਦਾ ਐਲਾਨ ਕੀਤਾ। ਇਸ ਯੋਜਨਾ ਤਹਿਤ ਦੇਸ਼ ਦੇ ਕਰੋੜਾਂ ਗਰੀਬ ਲੋਕਾਂ ਨੂੰ ਸਰਕਾਰ ਵੱਲੋਂ ਰਾਸ਼ਨ ਮੁਹੱਈਆ ਕਰਵਾਇਆ ਜਾਂਦਾ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ਨੀਵਾਰ ਨੂੰ ਛੱਤੀਸਗੜ੍ਹ ਦੇ ਦੁਰਗ ‘ਚ ਕਿਹਾ ਕਿ ਕੇਂਦਰ ਸਰਕਾਰ ਅਗਲੇ 5 ਸਾਲਾਂ....
ਸਾਨੂੰ ਪੰਜਾਬ ਵਿਚ ਆਏ ਡੇਢ ਸਾਲ ਹੀ ਹੋਏ ਹਨ, ਇਹਨਾਂ ਡੇਢ ਸਾਲਾਂ ਵਿਚ ਅਸੀਂ ਏਨੇ ਕੰਮ ਕੀਤੇ ਹਨ ਜੋ ਪਿਛਲੀਆਂ ਸਰਕਾਰਾਂ ਕਈ ਸਾਲਾਂ ਵਿਚ ਨਹੀਂ ਕਰ ਸਕੀਆਂ : ਮਾਨ ਅਸੀਂ ਭਾਜਪਾ ਦੀ ਧਮਕੀ ਤੋਂ ਡਰਨ ਵਾਲੇ ਲੋਕ ਨਹੀਂ ਹਾਂ : ਅਰਵਿੰਦ ਕੇਜਰੀਵਾਲ ਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ ਨੇ ਛੱਤੀਸਗੜ੍ਹ ਵਿੱਚ 'ਆਪ' ਉਮੀਦਵਾਰਾਂ ਲਈ ਕੀਤਾ ਚੋਣ ਪ੍ਰਚਾਰ ਕਵਰਧਾ, 4 ਨਵੰਬਰ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਸ਼ਨੀਵਾਰ ਨੂੰ ਛੱਤੀਸਗੜ੍ਹ ਵਿਧਾਨ ਸਭਾ....
ਗੋਹਦ, 04 ਨਵੰਬਰ : ਭਿੰਡ ਜਿਲ੍ਹੇ ਦੇ ਅਧੀਨ ਆਉਂਦੀ ਵਿਧਾਨ ਸਭਾ ਗੋਹਦ ਸੀਟ ਦੇ ਪਿੰਡ ਖਨੇਤਾ ‘ਚ ਇੱਕ ਰੈਲੀ ਨੂੰ ਸੰਬੋਧਨ ਕਰਦਿਆਂ ਭਾਰਤ ਦੇ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਕਿਹਾ ਕਿ ਜੇਕਰ ਕੋਈ ਵਿਅਕਤੀ ਦੇਸ਼ ਵਿੱਚ ਨਾਪਾਕ ਹਰਕਤਾਂ ਨੂੰ ਅੰਜ਼ਾਮ ਦੇਣ ਦੀ ਕੋਸ਼ਿਸ਼ ਕਰਦਾ ਹੈ ਤਾਂ ਉਸ ਨੂੰ ਸਰਹੱਦ ਦੇ ਇਸ ਪਾਰ ਜਾਂ ਲੋੜ ਪੈਣ ਤੇ ਉਸ ਪਾਰ ਵੀ ਖ਼ਤਮ ਕਰ ਸਕਦਾ ਹੈ। ਰਖਿਆ ਮੰਤਰੀ ਰਾਜਨਾਥ ਸਿੰਘ ਨੇ ਕਿਹਾ, ‘‘ਭਾਰਤ ਦਾ ਮਾਣ ਪੂਰੀ ਦੁਨੀਆਂ ’ਚ ਵਧ ਰਿਹਾ ਹੈ। ਕਾਂਗਰਸ ਦੇ ਰਾਜ ’ਚ ਵਿਦੇਸ਼ਾਂ ’ਚ ਲੋਕ ਕਹਿੰਦੇ....
ਮੰਡੀ, 3 ਨਵੰਬਰ : ਹਿਮਾਚਲ ਪ੍ਰਦੇਸ਼ ਦੇ ਮੰਡੀ ਜ਼ਿਲ੍ਹੇ ਦੇ ਕਾਰਸੋਗ ਉਪ ਮੰਡਲ ਦੇ ਅਲਸਿੰਡੀ ਨੇੜੇ ਇੱਕ ਜੀਪ ਖਾਈ ਵਿੱਚ ਡਿੱਗ ਗਈ। ਹਾਦਸੇ 'ਚ ਚਾਰ ਔਰਤਾਂ ਅਤੇ ਜੀਪ ਚਾਲਕ ਦੀ ਮੌਕੇ 'ਤੇ ਹੀ ਮੌਤ ਹੋ ਗਈ। ਛੇ ਹੋਰ ਗੰਭੀਰ ਜ਼ਖ਼ਮੀ ਹਨ। ਜ਼ਖਮੀਆਂ ਨੂੰ ਇਲਾਜ ਲਈ ਸੁੰਨੀ ਹਸਪਤਾਲ ਲਿਜਾਇਆ ਗਿਆ ਹੈ।ਸਾਰੀਆਂ ਮ੍ਰਿਤਕ ਔਰਤਾਂ ਮਹਿਲਾ ਮੰਡਲ ਦੀਆਂ ਮੈਂਬਰ ਦੱਸੀਆਂ ਜਾ ਰਹੀਆਂ ਹਨ। ਦੱਸਿਆ ਜਾ ਰਿਹਾ ਹੈ ਕਿ ਸਾਰੇ ਕਿਸੇ ਸਮਾਗਮ 'ਚ ਸ਼ਾਮਲ ਹੋਣ ਜਾ ਰਹੇ ਸਨ।ਜ਼ਿਕਰਯੋਗ ਹੈ ਕਿ ਅਲਸਿੰਦੀ ਪਿੰਡ ਮੰਡੀ ਅਤੇ ਸ਼ਿਮਲਾ....
ਨਵੀਂ ਦਿੱਲੀ, 3 ਨਵੰਬਰ : ਦਿੱਲੀ ਗੈਸ ਚੈਂਬਰ ਵਿੱਚ ਤਬਦੀਲ ਹੋਣ ਕਾਰਨ ਇੱਥੋਂ ਦੀ ਹਵਾ ਸਿਹਤ ਲਈ ਖ਼ਤਰਨਾਕ ਹੋ ਗਈ ਹੈ। ਇਸ ਕਾਰਨ ਹਰ ਕਿਸੇ ਨੂੰ ਅੱਖਾਂ ਵਿੱਚ ਜਲਨ, ਸਿਰਦਰਦ ਅਤੇ ਗਲੇ ਵਿੱਚ ਖਰਾਸ਼ ਮਹਿਸੂਸ ਹੋਣ ਲੱਗੀ ਹੈ। ਐੱਮਰਜੈਂਸੀ ਹਸਪਤਾਲਾਂ ਵਿੱਚ ਸਾਹ ਲੈਣ ਵਾਲੇ ਮਰੀਜ਼ਾਂ ਵਿੱਚ 30 ਫੀਸਦੀ ਵਾਧਾ ਹੋਇਆ ਹੈ। ਆਉਣ ਵਾਲੇ ਦਿਨਾਂ 'ਚ ਮਰੀਜ਼ਾਂ ਦੀ ਗਿਣਤੀ ਹੋਰ ਵਧ ਸਕਦੀ ਹੈ। ਲੰਗ ਕੇਅਰ ਫਾਊਂਡੇਸ਼ਨ ਦੇ ਸੰਸਥਾਪਕ ਡਾ: ਅਰਵਿੰਦ ਕੁਮਾਰ ਨੇ ਕਿਹਾ ਕਿ ਜੇਕਰ ਹਵਾ ਦੀ ਗੁਣਵੱਤਾ ਸੂਚਕਾਂਕ 400 ਤੋਂ....
ਕਰਨਾਲ, 2 ਨਵੰਬਰ : ਹਰਿਆਣਾ ਕੇਂਦਰੀ ਗ੍ਰਹਿ ਅਤੇ ਸਹਿਕਾਰਤਾ ਮੰਤਰੀ ਅਮਿਤ ਸ਼ਾਹ ਨੇ ਪਿਛਲੇ 9 ਸਾਲਾਂ ਵਿਚ ਅੰਤੋਂਦੇਯ ਦੀ ਭਾਵਨਾ ਨਾਲ ਨਿਸਵਾਰਥ ਭਾਵ ਨਾਲ ਜਨਸੇਵਾ ਕਰਨ ਲਈ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਦੀ ਤਾਰੀਫ ਕਰਦੇ ਹੋਏ ਕਿਹਾ ਕਿ ਉਨ੍ਹਾਂ ਨੇ ਹਰਿਆਣਾ ਤੋਂ ਭ੍ਰਿਸ਼ਟਾਚਾਰ, ਭਾਈ-ਭਤੀਜਵਾਦ ਤੇ ਖੇਤਰਵਾਦ ਦੀ ਰਾਜਨੀਤੀ ਨੂੰ ਖਤਮ ਕੀਤਾ ਹੈ। ਵਿਕਾਸ ਕੰਮਾਂ ਲਈ ਕੇਂਦਰ ਸਰਕਾਰ ਵੱਲੋਂ ਹਰਿਆਣਾ ਸੂਬੇ ਨੂੰ ਪਿਛਲੇ 9 ਸਾਲਾਂ ਵਿਚ 1 ਲੱਖ 32 ਹਜਾਰ ਕਰੋੜ ਰੁਪਏ ਦੀ ਰਕਮ ਉਪਲਬਧ ਕਰਵਾਈ ਗਈ ਹੈ ਜਦੋਂ....
ਅਯੁੱਧਿਆ, 02 ਨਵੰਬਰ : ਇਨਾਇਤਨਗਰ ਦੇ ਪਿੰਡ ਸਾਗਰ ਪੱਤੀ 'ਚ ਕਰਵਾ ਚੌਥ ਵਾਲੇ ਦਿਨ ਸ਼ਰਾਬ ਦੇ ਨਸ਼ੇ 'ਚ ਘਰ ਪਹੁੰਚੇ ਬੇਟੇ ਨੇ ਪਤਨੀ ਨਾਲ ਝਗੜੇ ਤੋਂ ਬਾਅਦ ਆਪਣੇ ਮਾਤਾ-ਪਿਤਾ ਦਾ ਕਹੀ ਨਾਲ ਕਤਲ ਕਰ ਦਿੱਤਾ। ਕਤਲ ਕਰਨ ਤੋਂ ਬਾਅਦ ਮੁਲਜ਼ਮ ਪੁੱਤਰ ਮੌਕੇ ਤੋਂ ਫ਼ਰਾਰ ਹੋ ਗਿਆ। ਘਟਨਾ ਬੁੱਧਵਾਰ ਦੇਰ ਰਾਤ ਦੀ ਦੱਸੀ ਜਾ ਰਹੀ ਹੈ। ਸ਼ਰਾਬੀ ਨੌਜਵਾਨ ਜਦੋਂ ਘਰ ਪਹੁੰਚਿਆ ਤਾਂ ਉਸ ਦੀ ਪਤਨੀ ਨਾਲ ਲੜਾਈ ਹੋ ਗਈ। ਪਤਨੀ ਨੇ ਕਰਵਾ ਚੌਥ ਵਰਤ ਰੱਖਣ ਦੀ ਗੱਲ ਕਹੀ, ਜਿਸ ਤੋਂ ਬਾਅਦ ਦੋਵਾਂ ਵਿਚਾਲੇ ਝਗੜਾ ਵਧ ਗਿਆ।....
ਆਪ' ਸਭ ਤੋਂ ਤੇਜ਼ੀ ਨਾਲ ਵਧ ਰਹੀ ਸਿਆਸੀ ਪਾਰਟੀ ਹੈ, ਭਾਜਪਾ ਸਾਨੂੰ ਰੋਕਣਾ ਚਾਹੁੰਦੀ ਹੈ: ਭਗਵੰਤ ਮਾਨ ਭਗਵੰਤ ਮਾਨ ਤੇ ਅਰਵਿੰਦ ਕੇਜਰੀਵਾਲ ਨੇ ਮੱਧ ਪ੍ਰਦੇਸ਼ ਦੇ ਸਿੰਗਰੌਲੀ 'ਚ ਕੀਤਾ ਰੋਡ ਸ਼ੋਅ,'ਆਪ' ਉਮੀਦਵਾਰਾਂ ਲਈ ਕੀਤਾ ਚੌਣ ਪ੍ਰਚਾਰ ਦਿੱਲੀ ਅਤੇ ਪੰਜਾਬ ਦੀ ਤਰ੍ਹਾਂ ਐਮਪੀ ਵਿਚ ਇਮਾਨਦਾਰ ਸਰਕਾਰ ਚੁਣੋ, ਤੁਹਾਨੂੰ ਮਿਲੇਗੀ ਮੁਫਤ ਬਿਜਲੀ, ਸਿੱਖਿਆ ਅਤੇ ਸਿਹਤ ਸਹੂਲਤਾਂ: ਭਗਵੰਤ ਮਾਨ ਮੱਧ ਪ੍ਰਦੇਸ਼, 2 ਨਵੰਬਰ: ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ....