ਰਾਸ਼ਟਰੀ

ਮੁੰਬਈ 'ਚ 12 ਮੰਜ਼ਿਲਾ ਬਿਲਡਿੰਗ ਨੂੰ ਲੱਗੀ ਅੱਗ, 39 ਲੋਕ ਜ਼ਖਮੀ, ਹਸਪਤਾਲ 'ਚ ਭਰਤੀ
ਮੁੰਬਈ, 16 ਸਤੰਬਰ : ਮੁੰਬਈ 'ਚ 12 ਮੰਜ਼ਿਲਾ ਕੁਰਲਾ ਬਿਲਡਿੰਗ ਨੂੰ ਅੱਗ ਲੱਗਣ ਦਾ ਵੱਡਾ ਹਾਦਸਾ ਹੋ ਗਿਆ ਹੈ। ਅੱਗ ਕਾਰਨ ਹਫੜਾ-ਦਫੜੀ ਦਾ ਮਾਹੌਲ ਬਣ ਗਿਆ। ਅੱਗ ਇੰਨੀ ਭਿਆਨਕ ਸੀ ਕਿ 39 ਲੋਕ ਜ਼ਖਮੀ ਹੋ ਗਏ। ਅੱਗ ਲੱਗਣ ਦੀ ਸੂਚਨਾ ਮਿਲਦੇ ਹੀ ਫਾਇਰ ਫਾਈਟਰਜ਼ ਮੌਕੇ 'ਤੇ ਪਹੁੰਚ ਗਏ ਅਤੇ ਵੱਖ-ਵੱਖ ਮੰਜ਼ਿਲਾਂ 'ਚੋਂ ਕਰੀਬ 60 ਲੋਕਾਂ ਨੂੰ ਬਚਾਇਆ। ਅੱਗ ਦੀ ਲਪੇਟ 'ਚ ਆਏ 39 ਲੋਕਾਂ ਨੂੰ ਨੇੜੇ ਦੇ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ। ਬੀਐਮਸੀ ਮੁਤਾਬਕ ਫਾਇਰਫਾਈਟਰਜ਼ ਨੇ ਅੱਗ ’ਤੇ ਕਾਬੂ ਪਾ ਲਿਆ ਹੈ।....
ਲਖਨਊ 'ਚ ਘਰ ਦੀ ਛੱਤ ਡਿੱਗਣ ਕੳਰਨ 3 ਬੱਚਿਆਂ ਸਮੇਤ ਇੱਕੋਂ ਪਰਿਵਾਰ ਦੇ 5 ਲੋਕਾਂ ਦੀ ਮੌਤ 
ਲਖਨਊ, 16 ਸਤੰਬਰ : ਲਖਨਊ 'ਚ ਇੱਕ ਘਰ ਦੀ ਛੱਤ ਡਿੱਗਣ ਨਾਲ 3 ਬੱਚਿਆਂ ਸਮੇਤ ਇਕ ਹੀ ਪਰਿਵਾਰ ਦੇ 5 ਲੋਕਾਂ ਦੀ ਮੌਤ ਹੋ ਗਈ। 5 ਲੋਕਾਂ ਦੀ ਦਰਦਨਾਕ ਮੌਤ ਹੋ ਗਈ। ਇਹ ਹਾਦਸਾ ਆਲਮਬਾਗ ਦੀ ਰੇਲਵੇ ਕਲੋਨੀ ਵਿੱਚ ਵਾਪਰਿਆ। ਦੱਸਿਆ ਜਾ ਰਿਹਾ ਹੈ ਕਿ ਰੇਲਵੇ ਕਲੋਨੀ ਸਥਿਤ ਮਕਾਨ ਦੀ ਛੱਤ ਡਿੱਗਣ ਕਾਰਨ ਇੱਕੋ ਪਰਿਵਾਰ ਦੇ 5 ਲੋਕਾਂ ਦੀ ਮੌਤ ਹੋ ਗਈ ਹੈ। ਇਸ ਹਾਦਸੇ ਵਿੱਚ ਪਤੀ-ਪਤਨੀ ਸਮੇਤ ਇੱਕੋ ਪਰਿਵਾਰ ਦੇ ਤਿੰਨ ਬੱਚਿਆਂ ਦੀ ਮੌਤ ਹੋ ਗਈ ਹੈ। ਮੌਕੇ ‘ਤੇ ਪਹੁੰਚੀ ਪੁਲਿਸ ਨੇ ਮ੍ਰਿਤਕਾਂ ਨੂੰ ਮਲਬੇ ਵਿਚੋਂ ਕੱਢ....
ਛੱਤੀਸਗੜ੍ਹ ਦਾ ਪੈਸਾ ਸਿਆਸੀ ਪਾਰਟੀਆਂ ਨੇ ਲੁੱਟਿਆ, ਸਰਕਾਰੀ ਖਜ਼ਾਨਾ ਖਾਲੀ ਕਰ ਦਿੱਤਾ : ਮਾਨ
ਮੁੱਖ ਮੰਤਰੀ ਮਾਨ ਨੇ PM ਮੋਦੀ 'ਤੇ ਹਮਲਾ ਬੋਲਿਆ, ਕਿਹਾ- ਮੋਦੀ ਨੇ ਸਿਰਫ ਬਿਆਨਬਾਜ਼ੀ ਕੀਤੀ ਅਤੇ ਦੇਸ਼ ਦੀ ਜਨਤਾ ਨਾਲ ਝੂਠ ਬੋਲਿਆ ਕਿਹਾ - ਅਸੀਂ ਭਾਜਪਾ ਵਾਂਗ 'ਜੁਮਲਾ' ਨਹੀਂ ਕਹਿੰਦੇ, ਅਸੀਂ ਜੋ ਗਾਰੰਟੀ ਦਿਂਦੇ ਹਾਂ ਪੂਰੀ ਕਰਦੇ ਹਾਂ ਅਸੀਂ ਦਿੱਲੀ ਅਤੇ ਪੰਜਾਬ ਵਿੱਚ ਕੰਮ ਕੀਤਾ, ਡੇਢ ਸਾਲ ਵਿੱਚ ਪੰਜਾਬ ਵਿੱਚ 36,000 ਤੋਂ ਵੱਧ ਸਰਕਾਰੀ ਨੌਕਰੀਆਂ ਦਿੱਤੀਆਂ ਅਤੇ 28,000 ਕੱਚੇ ਮੁਲਾਜ਼ਮ ਪੱਕੇ ਕੀਤੇ : ਮਾਨ ਅਸੀਂ ਪੰਜਾਬ ਵਿੱਚ ਬਿਜਲੀ ਮੁਫਤ ਕਰ ਦਿੱਤੀ ਹੈ, ਹੁਣ ਪੰਜਾਬ ਦੇ 90 ਫੀਸਦੀ ਤੋਂ ਵੱਧ....
ਇੰਡੀਆ ਗਠਜੋੜ ਵੱਲੋਂ ਦੇਸ਼ ਦੇ ਵੱਖ ਵੱਖ ਚੈਨਲਾਂ ਦੇ 14 ਟੀਵੀ ਐਂਕਰਾਂ ਦੇ ਪ੍ਰੋਗਰਾਮਾਂ ਦਾ ਬਾਈਕਾਟ 
ਨਵੀਂ ਦਿੱਲੀ, 15 ਸਤੰਬਰ : 2024 ਦੀਆਂ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਦੇਸ਼ ਦੀਆਂ 28 ਰਾਜਨੀਤਿਕ ਪਾਰਟੀਆਂ ਵੱਲੋਂ ਇੱਕ ਸਾਂਝਾ ਗਠਜੋੜ ਬਣਾਇਆ ਗਿਆ ਹੈ, ਜਿਸ ਦਾ ਨਾਮ ਇੰਡੀਅਨ ਨੈਸ਼ਨਲ ਡਿਵੈਲਪਮੈਂਟ ਇੰਕੂਜ਼ਿਵ ਅਲਾਇੰਸ (ਇੰਡੀਆ) ਰੱਖਿਆ ਗਿਆ ਹੈ। ਇੰਡੀਆ ਗਠਜੋੜ ਵੱਲੋਂ ਦੇਸ਼ ਦੇ ਵੱਖ ਵੱਖ ਚੈਨਲਾਂ ਦੇ 14 ਟੀਵੀ ਐਂਕਰਾਂ ਦੇ ਪ੍ਰੋਗਰਾਮਾਂ ਦਾ ਬਾਈਕਾਟ ਕਰਨ ਦਾ ਐਲਾਨ ਕੀਤਾ ਗਿਆ ਹੈ। ਇਸ ਸਬੰਧੀ ਗਠਜੋੜ ਦੀ ਮੀਡੀਆ ਕਮੇਟੀ ਨੇ ਇਸ ਸਬੰਧੀ ਐਲਾਨ ਕਰਦਿਆਂ ਦੱਸਿਆ ਕਿ ਇਨ੍ਹਾਂ ਟੀਵੀ ਐਂਕਰਾਂ ਦੇ ਪ੍ਰੋਗਰਾਮਾਂ....
ਈ.ਡੀ. ਨੇ ਮਹਾਦੇਵ ਆਨਲਾਈਨ ਸੱਟੇਬਾਜ਼ੀ ਮਾਮਲੇ ਵਿਚ 417 ਕਰੋੜ ਦੀ ਜਾਇਦਾਦ ਕੀਤੀ ਜ਼ਬਤ 
ਨਵੀਂ ਦਿੱਲੀ, 15 ਸਤੰਬਰ : ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਨੇ ਮਹਾਦੇਵ ਆਨਲਾਈਨ ਸੱਟੇਬਾਜ਼ੀ ਮਾਮਲੇ ਵਿਚ 417 ਕਰੋੜ ਰੁਪਏ ਦੀ ਜਾਇਦਾਦ ਨੂੰ ਜ਼ਬਤ ਅਤੇ 'ਫਰੀਜ਼' ਕਰ ਦਿਤਾ ਹੈ। ਅਧਿਕਾਰੀਆਂ ਨੇ ਇਲਜ਼ਾਮ ਲਗਾਇਆ ਕਿ ਦੁਬਈ ਆਧਾਰਤ ਕੰਪਨੀ ਨੇ ਨਵੇਂ ਉਪਭੋਗਤਾਵਾਂ ਨੂੰ ਜੋੜਨ, ਉਪਭੋਗਤਾ ਆਈ.ਡੀ. ਬਣਾਉਣ ਅਤੇ ਕਈ ਬੇਨਾਮੀ ਬੈਂਕ ਖਾਤਿਆਂ ਰਾਹੀਂ ਮਨੀ ਲਾਂਡਰਿੰਗ ਕਰਨ ਲਈ ਆਨਲਾਈਨ ਸੱਟੇਬਾਜ਼ੀ ਐਪਲੀਕੇਸ਼ਨਾਂ ਦੀ ਵਰਤੋਂ ਕੀਤੀ। ਕੰਪਨੀ ਦੇ ਪ੍ਰਮੋਟਰ ਸੌਰਭ ਚੰਦਰਾਕਰ ਅਤੇ ਰਵੀ ਉੱਪਲ ਹਨ। ਏਜੰਸੀ ਨੇ ਇਕ....
ਗ੍ਰੇਟਰ ਨੋਇਡਾ 'ਚ ਡਰੀਮ ਵੈਲੀ ਪ੍ਰੋਜੈਕਟ ਦੀ ਉਸਾਰੀ ਵਾਲੀ ਥਾਂ ਲਿਫਟ ਡਿੱਗਣ ਨਾਲ 4 ਮਜ਼ਦੂਰਾਂ ਦੀ ਮੌਤ, ਪੰਜ ਦੀ ਹਾਲਤ ਗੰਭੀਰ
ਗ੍ਰੇਟਰ ਨੋਇਡਾ, 15 ਸਤੰਬਰ : ਗ੍ਰੇਟਰ ਨੋਇਡਾ 'ਚ ਡਰੀਮ ਵੈਲੀ ਪ੍ਰੋਜੈਕਟ ਦੀ ਉਸਾਰੀ ਵਾਲੀ ਥਾਂ 'ਤੇ ਵੱਡਾ ਹਾਦਸਾ ਵਾਪਰ ਗਿਆ ਹੈ। ਇਸ ਉਸਾਰੀ ਵਾਲੀ ਥਾਂ 'ਤੇ ਲਿਫਟ ਡਿੱਗਣ ਨਾਲ ਚਾਰ ਮਜ਼ਦੂਰਾਂ ਦੀ ਮੌਤ ਹੋ ਗਈ। ਹਾਦਸੇ ਦੀ ਸੂਚਨਾ ਮਿਲਦਿਆਂ ਹੀ ਨੋਇਡਾ ਦੇ ਸੀਈਓ ਐਨਜੀ ਰਵੀ ਅਤੇ ਜ਼ਿਲ੍ਹਾ ਮੈਜਿਸਟਰੇਟ ਮਨੀਸ਼ ਕੁਮਾਰ ਵਰਮਾ ਮਜ਼ਦੂਰਾਂ ਦੇ ਪਰਿਵਾਰਕ ਮੈਂਬਰਾਂ ਨੂੰ ਮਿਲਣ ਲਈ ਜ਼ਿਲ੍ਹਾ ਹਸਪਤਾਲ ਪੁੱਜੇ। ਅਧਿਕਾਰੀ ਵੀ ਪਰਿਵਾਰਕ ਮੈਂਬਰਾਂ ਨੂੰ ਦਿਲਾਸਾ ਦੇ ਰਹੇ ਹਨ। ਦੱਸਿਆ ਜਾ ਰਿਹਾ ਹੈ ਕਿ ਬਿਲਡਰ ਇਸ....
ਕਰਨਾਲ ‘ਚ ਬੇਕਾਬੂ ਹੋ ਕੇ ਮੋਟਰਸਾਈਕਲ ਨਹਿਰ ਵਿੱਚ ਡਿੱਗਾ, ਤਿੰਨ ਨੌਜਵਾਨਾਂ ਦੀ ਮੌਤ
ਕਰਨਾਲ, 14 ਸਤੰਬਰ : ਹਰਿਆਣਾ ਦੇ ਜਿਲ੍ਹਾ ਕਰਨਾਲ ਦੇ ਪਿੰਡ ਇੰਚਲਾ ‘ਚ ਇੱਕ ਮੋਟਰਸਾਈਕਲ ਬੇਕਾਬੂ ਹੋ ਕੇ ਨਹਿਰ ਵਿੱਚ ਡਿੱਗ ਗਿਆ, ਜਿਸ ਕਾਰਨ ਮੋਟਸਾਈਕਲ ਤੇ ਸਵਾਰ ਚਾਰ ਨੌਜਵਾਨਾਂ ਵਿੱਚੋਂ ਤਿੰਨ ਦੀ ਮੌਤ ਹੋ ਗਈ ਅਤੇ ਇੱਕ ਦੀ ਜਾਨ ਬਚ ਗਈ। ਮ੍ਰਿਤਕਾਂ ਦੀ ਪਹਿਚਾਣ ਰਿਤੇਸ਼, ਸਾਹਿਲ ਅਤੇ ਦਿਵਾਯਾਂਸ਼ੂ ਵਜੋਂ ਹੋਈ ਹੈ, ਜਦੋਂ ਕਿ ਚੌਥਾ ਨੌਜਵਾਨ ਦਿਪਾਂਸ਼ੂ ਪਾਣੀਪਤ ਦਾ ਵਾਸੀ ਹੈ। ਜਾਣਕਾਰੀ ਅਨੁਸਾਰ ਪਿੰਡ ਇੰਚਲਾ ਨੇੜੇ ਸੜਕ ਖ਼ਰਾਬ ਹੋਣ ਕਾਰਨ ਬਾਈਕ ਆਪਣਾ ਸੰਤੁਲਨ ਗੁਆ ਬੈਠੀ ਅਤੇ ਨਹਿਰ ਦੇ ਕੰਢੇ ਜਾ ਡਿੱਗੀ।....
ਇੰਡੀਆ ਗਠਜੋੜ ‘ਹੰਕਾਰੀ’, ਇਸ ਦੇ ਨੇਤਾ ਸਨਾਤਨ ਰੀਤੀ ਰਿਵਾਜ਼ਾ ਨੂੰ ਤਬਾਹ ਕਰਨ ’ਤੇ ਤੁਲੇ ਹੋਏ : ਪ੍ਰਧਾਨ ਮੰਤਰੀ  ਮੋਦੀ
ਪ੍ਰਧਾਨ ਮੰਤਰੀ ਨੇ 50,800 ਕਰੋੜ ਰੁਪਏ ਦੇ ਪ੍ਰਾਜੈਕਟਾਂ ਦਾ ਨੀਂਹ ਪੱਥਰ ਰੱਖਿਆ ਪ੍ਰਧਾਨ ਮੰਤਰੀ ਨੇ ਵਿਰੋਧੀ ਗਠਜੋੜ ਤੇ ਦੇਸ਼ ਅਤੇ ਸਮਾਜ ਨੂੰ ਵੰਡਣ ਦਾ ਲਾਇਆ ਦੋਸ਼ ਮੱਧ ਪ੍ਰਦੇਸ਼, 14 ਸਤੰਬਰ : ਵਿਰੋਧੀ ਗਠਜੋੜ ਇੰਡੀਅਨ ਨੈਸ਼ਨਲ ਡਿਵੈਲਪਮੈਂਟ ਇਨਕਲੂਸਿਵ ਅਲਾਇੰਸ (ਇੰਡੀਆ) ਨੂੰ ‘ਹੰਕਾਰੀ’ ਗਠਜੋੜ ਕਰਾਰ ਦਿੰਦਿਆਂ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਇਸ ਦੇ ਨੇਤਾ ਸਨਾਤਨ ਰੀਤੀ ਰਿਵਾਜ਼ਾ ਨੂੰ ਤਬਾਹ ਕਰਨ ’ਤੇ ਤੁਲੇ ਹੋਏ ਹਨ ਅਤੇ ਉਹ ਦੇਸ਼ ਨੂੰ ਹਜ਼ਾਰਾਂ ਸਾਲਾਂ ਲਈ ਗੁਲਾਮੀ ਵਿਚ ਧੱਕਣਾ....
ਬਿਹਾਰ ਦੀ ਬਾਗਮਤੀ ਨਦੀ ‘ਚ ਸਕੂਲੀ ਬੱਚਿਆਂ ਨਾਲ ਭਰੀ ਕਿਸ਼ਤੀ ਨਦੀ ਵਿੱਚ ਡੁੱਬੀ, 20 ਨੂੰ ਬਚਾਇਆ, 16 ਲਾਪਤਾ
ਮੁਜ਼ੱਫਰਪੁਰ, 14 ਸਤੰਬਰ : ਬਿਹਾਰ ਦੇ ਮੁਜ਼ੱਫਰਪੁਰ ਦੀ ਬਾਗਮਤੀ ਨਦੀ ‘ਚ ਵੱਡਾ ਹਾਦਸਾ ਵਾਪਰ ਗਿਆ। ਸਕੂਲੀ ਬੱਚਿਆਂ ਨਾਲ ਭਰੀ ਕਿਸ਼ਤੀ ਨਦੀ ਵਿੱਚ ਡੁੱਬ ਗਈ। ਇਹ ਹਾਦਸਾ ਗਾਈਘਾਟ ਥਾਣਾ ਖੇਤਰ ਦੇ ਬੇਨਿਆਬਾਦ ਓਪੀ ਵਿੱਚ ਸਵੇਰੇ 9.30 ਵਜੇ ਵਾਪਰਿਆ। ਕਿਸ਼ਤੀ ਵਿੱਚ 30 ਤੋਂ ਵੱਧ ਬੱਚੇ ਸਵਾਰ ਸਨ। ਹੁਣ ਤੱਕ 20 ਬੱਚਿਆਂ ਨੂੰ ਬਾਹਰ ਕੱਢਿਆ ਜਾ ਚੁੱਕਾ ਹੈ। 16 ਬੱਚੇ ਅਜੇ ਵੀ ਲਾਪਤਾ ਹਨ। SDRF-NDRF ਦੀ ਟੀਮ ਗਾਈਘਾਟ ਅਤੇ ਬੇਨਿਆਬਾਦ ਪੁਲਿਸ ਦੇ ਨਾਲ ਮੌਕੇ ‘ਤੇ ਪਹੁੰਚ ਗਈ ਹੈ। ਬਚਾਅ ਕਾਰਜ ਸ਼ੁਰੂ ਕਰ....
ਹੁਣ ਆਧਾਰ, ਵੋਟਰ ਸੂਚੀ ਤੋਂ ਲੈ ਕੇ ਡੀਐੱਲ ਤੱਕ ਜਨਮ ਸਰਟੀਫਿਕੇਟ ਨਾਲ ਹੀ ਹੋਵੇਗਾ ਕੰਮ, 1 ਅਕਤੂਬਰ ਲਾਗੂ ਹੋਵੇਗਾ ਇਹ ਨਿਯਮ
ਨਵੀਂ ਦਿੱਲੀ, 14 ਸਤੰਬਰ : ਜਨਮ ਅਤੇ ਮੌਤ ਦੀ ਰਜਿਸਟ੍ਰੇਸ਼ਨ (ਸੋਧ) ਐਕਟ, 2023 1 ਅਕਤੂਬਰ, 2023 ਤੋਂ ਦੇਸ਼ ਭਰ ਵਿੱਚ ਲਾਗੂ ਹੋਣ ਜਾ ਰਿਹਾ ਹੈ। ਇਸ ਦਾ ਮਤਲਬ ਹੈ ਕਿ ਹੁਣ ਤੋਂ ਜਨਮ ਸਰਟੀਫਿਕੇਟ ਦੀ ਮਹੱਤਤਾ ਬਹੁਤ ਵਧ ਜਾਵੇਗੀ। ਇਸ ਸਰਟੀਫਿਕੇਟ ਦੀ ਵਰਤੋਂ ਸਕੂਲ, ਕਾਲਜ ਵਿੱਚ ਦਾਖ਼ਲੇ, ਡਰਾਈਵਿੰਗ ਲਾਇਸੈਂਸ ਲਈ ਅਰਜ਼ੀ, ਵੋਟਰ ਸੂਚੀ ਵਿੱਚ ਨਾਮ ਸ਼ਾਮਲ ਕਰਨ, ਆਧਾਰ ਰਜਿਸਟ੍ਰੇਸ਼ਨ, ਵਿਆਹ ਰਜਿਸਟ੍ਰੇਸ਼ਨ ਜਾਂ ਸਰਕਾਰੀ ਨੌਕਰੀ ਦੀ ਅਰਜ਼ੀ ਲਈ ਕੀਤੀ ਜਾਵੇਗੀ। ਕੇਂਦਰੀ ਗ੍ਰਹਿ ਮੰਤਰਾਲੇ ਨੇ ਬੁੱਧਵਾਰ ਨੂੰ....
ਕੇਂਦਰ ਸਰਕਾਰ ਦਾ ਐਲਾਨ, ਦੇਸ਼ ਦੀਆਂ 75 ਲੱਖ ਔਰਤਾਂ ਨੂੰ ਨਵੇਂ ਮੁਫ਼ਤ ਐਲਪੀਜੀ ਕੁਨੈਕਸ਼ਨ ਵੰਡੇ ਜਾਣਗੇ।
ਨਵੀਂ ਦਿੱਲੀ, 13 ਸਤੰਬਰ : ਕੇਂਦਰ ਦੀ ਮੋਦੀ ਸਰਕਾਰ ਨੇ ਦੇਸ਼ ਦੀਆਂ 75 ਲੱਖ ਔਰਤਾਂ ਲਈ ਵੱਡਾ ਐਲਾਨ ਕੀਤਾ ਹੈ। ਉੱਜਵਲਾ ਯੋਜਨਾ ਦੇ ਦੂਜੇ ਪੜਾਅ ਨੂੰ ਬੁੱਧਵਾਰ ਨੂੰ ਕੈਬਨਿਟ ਦੀ ਬੈਠਕ ‘ਚ ਮਨਜ਼ੂਰੀ ਦਿੱਤੀ ਗਈ। ਇਸ ਤਹਿਤ 75 ਲੱਖ ਨਵੇਂ ਮੁਫ਼ਤ ਐਲਪੀਜੀ ਕੁਨੈਕਸ਼ਨ ਵੰਡੇ ਜਾਣਗੇ। ਇਸ ਵੇਲੇ 9.60 ਕਰੋੜ ਔਰਤਾਂ ਉੱਜਵਲਾ ਯੋਜਨਾ ਦਾ ਲਾਭ ਲੈ ਰਹੀਆਂ ਹਨ। ਨਵੇਂ ਮੁਫ਼ਤ ਐਲਪੀਜੀ ਕੁਨੈਕਸ਼ਨਾਂ ਦੀ ਵੰਡ ਤੋਂ ਬਾਅਦ ਇਨ੍ਹਾਂ ਦੀ ਗਿਣਤੀ 10 ਕਰੋੜ ਨੂੰ ਪਾਰ ਕਰ ਜਾਵੇਗੀ। ਉੱਜਵਲਾ ਯੋਜਨਾ ਮੋਦੀ ਸਰਕਾਰ ਦੀਆਂ....
ਅਸੀਂ ਮਿਲ ਕੇ ਲੋਕਤੰਤਰ ਦੀ ਰੱਖਿਆ ਦਾ ਸੰਕਲਪ ਲਿਆ ਹੈ, ਅਸੀਂ ਇਸ ਨੂੰ ਜ਼ਰੂਰ ਪੂਰਾ ਕਰਾਂਗੇ : ਕਾਂਗਰਸ 
ਇੰਡੀਆ ਗਠਜੋੜ ਦੀ ਤਾਲਮੇਲ ਕਮੇਟੀ ਦੀ ਹੋਈ ਬੈਠਕ ਨਵੀਂ ਦਿੱਲੀ, 13 ਸਤੰਬਰ : 2024 ਲੋਕ ਸਭਾ ਚੋਣਾਂ ਵਿੱਚ NDA ਦਾ ਮੁਕਾਬਲਾ ਕਰਨ ਲਈ 28 ਵਿਰੋਧੀ ਪਾਰਟੀਆਂ ਵੱਲੋਂ ਤਿਆਰ ਕੀਤੇ ਗਏ 'ਇੰਡੀਆ' ਗਠਜੋੜ ਦੀ ਤਾਲਮੇਲ ਕਮੇਟੀ ਦੀ ਅੱਜ ਬੁੱਧਵਾਰ ਨੂੰ ਪਹਿਲੀ ਬੈਠਕ ਹੈ ਅਤੇ ਇਸ ਦੌਰਾਨ ਕਈ ਅਹਿਮ ਮੁੱਦਿਆਂ 'ਤੇ ਚਰਚਾ ਕੀਤੀ ਜਾ ਸਕਦੀ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਦੇ ਮੁਤਾਬਕ ਇਸ ਮੀਟਿੰਗ ਦੌਰਾਨ ਮਹਿੰਗਾਈ, ਮਨੀਪੁਰ, ਚੀਨ ਸਰਹੱਦੀ ਮੁੱਦਾ ਅਤੇ ਚੋਣ ਕਮਿਸ਼ਨ ਦੀ ਭੂਮਿਕਾ 'ਤੇ ਚਰਚਾ ਹੋਵੇਗੀ। ਹਾਲਾਂਕਿ ਇਸ....
ਰਾਜਸਥਾਨ ‘ਚ ਵਾਪਰੇ ਭਿਆਨਕ ਸੜਕ ਹਾਦਸੇ ‘ਚ 6 ਔਰਤਾਂ ਸਮੇਤ 11 ਲੋਕਾਂ ਦੀ ਮੌਤ
ਪ੍ਰਧਾਨ ਮੰਤਰੀ ਮੋਦੀ ਅਤੇ ਰਾਜਸਥਾਨ ਦੇ ਮੁੱਖ ਮੰਤਰੀ ਗਹਿਲੋਤ ਨੇ ਪ੍ਰਗਟਾਇਆ ਡੂੰਘਾ ਦੁੱਖ ਭਰਤਪੁਰ, 13 ਸਤੰਬਰ : ਰਾਜਸਥਾਨ ਦੇ ਭਰਤਪੁਰ ‘ਚ ਅੱਜ ਸਵੇਰੇ ਸਮੇਂ ਬੱਸ ਅਤੇ ਟਰੱਕ ਵਿਚਕਾਰ ਹੋਈ ਟੱਕਰ ‘ਚ 11 ਲੋਕਾਂ ਦੀ ਮੌਤ ਅਤੇ 12 ਲੋਕਾਂ ਦੇ ਜਖ਼ਮੀ ਹੋਣ ਦੀ ਵੀ ਖਬਰ ਹੈ।ਮਿਲੀ ਜਾਣਕਾਰੀ ਅਨੁਸਾਰ ਲਖਨਪੁਰ ਥਾਣੇ ਦੇ ਇਲਾਕੇ ‘ਚ ਆਗਰਾ-ਜੈਪੁਰ ਰਾਸ਼ਟਰੀ ਰਾਜ ਮਾਰਗ -21 ਤੇ ਹੰਤਾਰਾ ਨੇੜੇ ਵਾਪਰੇ ਹਾਦਸੇ ਵਿੱਚ 6 ਔਰਤਾਂ ਅਤੇ 5 ਮਰਦ ਹੈ। ਮ੍ਰਿਤਕ ਗੁਜਰਾਤ ਦੇ ਭਾਵਨਗਰ ਦੇ ਵਾਸੀ ਸਨ। ਪੁਲਿਸ ਅਨੁਸਾਰ ਬੱਸ....
ਕਸ਼ਮੀਰ ਦੇ ਅਨੰਤਨਾਗ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁਕਾਬਲਾ, ਕਰਨਲ ਸਮੇਤ ਤਿੰਨ ਸ਼ਹੀਦ
ਸ੍ਰੀਨਗਰ, 13 ਸਤੰਬਰ : ਕਸ਼ਮੀਰ ਦੇ ਅਨੰਤਨਾਗ ਜ਼ਿਲ੍ਹੇ ਦੇ ਕੋਕਰਨਾਗ ਇਲਾਕੇ 'ਚ ਬੁੱਧਵਾਰ ਨੂੰ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁੱਠਭੇੜ ਹੋਈ। ਘਾਟੀ ਦੇ ਦੱਖਣ ਵਿੱਚ ਅਨੰਤਨਾਗ ਇਲਾਕੇ ਵਿੱਚ ਅੱਤਵਾਦੀਆਂ ਨਾਲ ਮੁਕਾਬਲੇ ਵਿੱਚ ਫ਼ੌਜ ਦਾ ਇੱਕ ਕਮਾਂਡਿੰਗ ਅਧਿਕਾਰੀ, ਇੱਕ ਮੇਜਰ ਅਤੇ ਜੰਮੂ-ਕਸ਼ਮੀਰ ਪੁਲਿਸ ਦਾ ਇੱਕ ਡਿਪਟੀ ਸੁਪਰਡੈਂਟ ਸ਼ਹੀਦ ਹੋ ਗਿਆ। 19 ਰਾਸ਼ਟਰੀ ਰਾਈਫਲਜ਼ ਦੇ ਕਮਾਂਡਿੰਗ ਅਫਸਰ ਕਰਨਲ ਮਨਪ੍ਰੀਤ ਸਿੰਘ, ਮੇਜਰ ਆਸ਼ੀਸ਼ ਧੌਨਕ ਅਤੇ ਡਿਪਟੀ ਸੁਪਰਡੈਂਟ ਹੁਮਾਯੂੰ ਭੱਟ ਬੁੱਧਵਾਰ....
ਦੇਸ਼ ਦੇ 763 ਸੰਸਦ ਮੈਂਬਰਾਂ ਕੋਲ ਕਰੀਬ 30 ਹਜ਼ਾਰ ਕਰੋੜ ਦੀ ਜਾਇਦਾਦ, ਤੇਲੰਗਾਨਾ ਦੇ ਸੰਸਦ ਮੈਂਬਰ ਸਭ ਤੋਂ ਅਮੀਰ
ਐਸੋਸੀਏਸ਼ਨ ਫਾਰ ਡੈਮੋਕ੍ਰੇਟਿਕ ਰਿਫਾਰਮ ਰਿਪੋਰਟ ਅਨੁਸਾਰ ਸੰਸਦ ਮੈਂਬਰਾਂ ਦੀ ਔਸਤ ਸੰਪਤੀ 38.33 ਕਰੋੜ ਰੁਪਏ ਹੈ। ਸੰਸਦ ਮੈਂਬਰਾਂ ਦੀ ਕੁੱਲ ਜਾਇਦਾਦ 30 ਹਜ਼ਾਰ ਕਰੋੜ ਰੁਪਏ ​​​​​​​ ਨਵੀਂ ਦਿੱਲੀ, 12 ਸਤੰਬਰ : ਐਸੋਸੀਏਸ਼ਨ ਫਾਰ ਡੈਮੋਕ੍ਰੇਟਿਕ ਰਿਫਾਰਮ ਨੇ ਮੰਗਲਵਾਰ ਨੂੰ ਆਪਣੀ ਰਿਪੋਰਟ 'ਚ ਕਿਹਾ ਕਿ ਦੇਸ਼ ਦੇ ਸੰਸਦ ਮੈਂਬਰਾਂ ਦੀ ਔਸਤ ਸੰਪਤੀ 38.33 ਕਰੋੜ ਰੁਪਏ ਹੈ। ਇਨ੍ਹਾਂ ਵਿੱਚ ਰਾਜ ਸਭਾ ਅਤੇ ਲੋਕ ਸਭਾ ਦੇ ਸੰਸਦ ਮੈਂਬਰ ਸ਼ਾਮਲ ਹਨ। ਇਸ ਦੇ ਨਾਲ ਹੀ ਸੰਸਦ ਮੈਂਬਰਾਂ ਦੀ ਕੁੱਲ ਜਾਇਦਾਦ 30....